Wednesday, October 07, 2026
ਤਾਜਾ ਖਬਰਾਂ
• ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ

Punjab

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਕਾਬੂ; 15 ਪਿਸਤੌਲਾਂ ਬਰਾਮਦ

ਪੰਜਾਬ ਨਿਊਜ਼ ਐਕਸਪ੍ਰੈੱਸ | October 07, 2026 07:31 PM

- *ਵਿਦੇਸ਼ੀ ਹਥਿਆਰ ਤਸਕਰਾਂ ਨਾਲ ਜੁੜੇ ਹੋਏ ਸਨ ਗ੍ਰਿਫਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ*
- *ਗ਼ੈਰ-ਕਾਨੂੰਨੀ ਹਥਿਆਰ ਖ਼ਰੀਦ ਕੇ ਅੱਗੇ ਸਪਲਾਈ ਕਰ ਰਹੇ ਸਨ ਦੋਸ਼ੀ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ*

ਚੰਡੀਗੜ੍ਹ/ਅੰਮ੍ਰਿਤਸਰ, 7 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਅੱਠ ਵਿਅਕਤੀਆਂ ਨੂੰ 15 ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ ਕਰਕੇ ਨਾਜਾਇਜ਼ ਹਥਿਆਰ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਤਨਾਮ ਸਿੰਘ ਉਰਫ਼ ਸੁੱਖਾ (20) ਵਾਸੀ ਪਿੰਡ ਪਾਟੋ ਹੀਰਾ ਸਿੰਘ (ਮੋਗਾ), ਭੱਲਾ ਸਿੰਘ (26) ਵਾਸੀ ਪਿੰਡ ਮਾਣੂਕੇ ਗਿੱਲ (ਮੋਗਾ), ਗੌਤਮ ਸਿੰਘ ਉਰਫ਼ ਬਿੱਲਾ (23) ਵਾਸੀ ਪਿੰਡ ਅਹਿਮਦਪੁਰਾ (ਤਰਨ ਤਾਰਨ), ਮਨਵੀਰ ਸਿੰਘ ਉਰਫ਼ ਗੁਰਵੀਰ ਸਿੰਘ (24), ਵਾਸੀ ਵਿਸ਼ਾਲ ਨਗਰ (ਲੁਧਿਆਣਾ), ਜਸਕਰਨਦੀਪ ਸਿੰਘ ਉਰਫ਼ ਜੱਸਾ(23) ਵਾਸੀ ਪਿੰਡ ਭੁੱਚਰ ਕਲਾਂ (ਤਰਨ ਤਾਰਨ); ਸਿਮਰਨਜੀਤ ਸੰਧੂ ਉਰਫ਼ ਬਿੱਲਾ (27) ਵਾਸੀ ਨੀਵੇਂ ਤੁੰਗ (ਅੰਮ੍ਰਿਤਸਰ); ਅਭੀ ਉਰਫ਼ ਬਾਵਾ (25), ਵਾਸੀ ਵੱਡਾ ਹਰੀਪੁਰਾ (ਅੰਮ੍ਰਿਤਸਰ) ਅਤੇ ਇੱਕ 17 ਸਾਲਾ ਨਾਬਾਲਗ ਵਜੋਂ ਹੋਈ ਹੈ।

ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਤਿੰਨ .30 ਬੋਰ ਬੇਰੇਟਾ (ਇਟਲੀ ਦੇ ਬਣੇ), ਇੱਕ .30 ਬੋਰ ਪੀਐਕਸ5 ਸਟੌਰਮ, ਇੱਕ .30 ਬੋਰ (ਚੀਨ ਦਾ ਬਣਿਆ), ਅੱਠ .30 ਬੋਰ ਅਤੇ ਦੋ .32 ਬੋਰ ਦੇ ਪਿਸਤੌਲ ਸਮੇਤ 15 ਜ਼ਿੰਦਾ ਕਾਰਤੂਸ ਸ਼ਾਮਲ ਹਨ। ਹਥਿਆਰ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਅਪਰਾਧਿਕ ਗਤੀਵਿਧੀਆਂ ਲਈ ਵਰਤੀਆਂ ਜਾ ਰਹੀਆਂ ਉਨ੍ਹਾਂ ਦੀਆਂ ਦੋ ਕਾਰਾਂ ਵੀ ਜ਼ਬਤ ਕੀਤੀਆਂ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ੀ ਹਥਿਆਰ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਨਾਜਾਇਜ਼ ਹਥਿਆਰ ਖ਼ਰੀਦ ਕੇ ਅੱਗੇ ਸਪਲਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮਾਂ ਦੇ, ਨਾਜਾਇਜ਼ ਹਥਿਆਰ ਸਪਲਾਈ ਨੈੱਟਵਰਕ ਵਿੱਚ ਸ਼ਾਮਲ ਹੋਰ ਕਾਰਕੁੰਨਾਂ ਨਾਲ ਵੀ ਸਬੰਧ ਸਨ।

ਡੀਜੀਪੀ ਨੇ ਕਿਹਾ ਕਿ ਅਗਲੇ-ਪਿਛਲੇ ਸਬੰਧ ਸਥਾਪਤ ਕੀਤੇ ਜਾ ਰਹੇ ਹਨ ਅਤੇ ਇਸ ਮਾਮਲੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਪਹਿਲੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ (ਸੀਪੀ) ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਖ਼ਤਾ ਇਤਲਾਹ ਅਤੇ ਯੋਜਨਾਬੱਧ ਜਾਂਚ ਤੋਂ ਬਾਅਦ ਪੁਲਿਸ ਟੀਮਾਂ ਨੇ ਕਾਰ ਵਿੱਚ ਜਾ ਰਹੇ ਸਤਨਾਮ ਉਰਫ਼ ਸੁੱਖਾ ਅਤੇ ਭੱਲਾ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਪੰਜ ਪਿਸਤੌਲਾਂ ਸਮੇਤ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ।

ਉਨ੍ਹਾਂ ਦੱਸਿਆ ਕਿ ਇੱਕ ਹੋਰ ਆਪ੍ਰੇਸ਼ਨ ਵਿੱਚ ਪੁਲਿਸ ਨੇ ਗੌਤਮ ਉਰਫ਼ ਬਿੱਲਾ, ਮਨਵੀਰ ਉਰਫ਼ ਗੁਰਵੀਰ ਸਿੰਘ ਅਤੇ ਜਸਕਰਨਦੀਪ ਉਰਫ਼ ਜੱਸਾ ਨੂੰ ਸੱਤ ਗੈਰ-ਕਾਨੂੰਨੀ ਪਿਸਤੌਲਾਂ ਤੇ 10 ਜ਼ਿੰਦਾ ਕਾਰਤੂਸ ਨਾਲ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੀ ਕਾਰ ਵੀ ਜ਼ਬਤ ਕਰ ਲਈ ।

ਸੀਪੀ ਨੇ ਅੱਗੇ ਦੱਸਿਆ ਕਿ ਤੀਜੇ ਆਪ੍ਰੇਸ਼ਨ ਵਿੱਚ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸਿਮਰਨਜੀਤ ਉਰਫ਼ ਬਿੱਲਾ ਨੂੰ ਗ੍ਰਿਫ਼ਤਾਰ ਕੀਤਾ, ਜਿਸ ਤੋਂ ਬਾਅਦ ਉਸਦੇ ਸਾਥੀਆਂ ਅਭੀ ਉਰਫ਼ ਬਾਵਾ ਅਤੇ ਇੱਕ ਨਾਬਾਲਗ ਨੂੰ ਵੀ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਉਨਾਂ ਕੋਲੋਂ ਤਿੰਨ ਪਿਸਤੌਲ ਵੀ ਬਰਾਮਦ ਕੀਤੇ ਗਏ।

ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਇੱਕ ਸਾਂਝੇ ਸਰੋਤ ਤੋਂ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰ ਕੇ ਇਨ੍ਹਾਂ ਹਥਿਆਰਾਂ ਨੂੰ ਅੱਗੇ ਸਪਲਾਈ ਕਰ ਰਹੇ ਸਨ।

ਇਸ ਸਬੰਧ ਵਿੱਚ ਤਿੰਨ ਵੱਖ-ਵੱਖ ਕੇਸ— ਐਫਆਈਆਰ ਨੰਬਰ 184 ਮਿਤੀ 02.10.2026 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25(6, 7, 8) ਤਹਿਤ ਪੁਲਿਸ ਥਾਣਾ ਛਾਉਣੀ ਵਿਖੇ; ਐਫਆਈਆਰ ਨੰਬਰ 301 ਮਿਤੀ 03.10.2026 ਨੂੰ ਅਸਲਾ ਐਕਟ ਦੀ ਧਾਰਾ 25(8) ਤਹਿਤ ਪੁਲਿਸ ਸਟੇਸ਼ਨ ਇਸਲਾਮਾਬਾਦ ਵਿਖੇ ਅਤੇ ਐਫਆਈਆਰ ਨੰਬਰ 235 ਮਿਤੀ 4.10.2026 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25(6, 7, 8) ਤਹਿਤ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਛੇਹਰਟਾ ਵਿਖੇ ਕੇਸ ਦਰਜ ਕੀਤੇ ਗਏ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

CM ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ; ਦਹਾਕਿਆਂ ਦੀ ਉਡੀਕ ਖ਼ਤਮ ਹੋਈ

ਆਪ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਹੋਟਲ ਮਾਲਕਾਂ ਨਾਲ ਇਕੱਤਰਤਾ

4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 8.50 ਲੱਖ ਮੀਟਰਕ ਟਨ ਝੋਨੇ ਦੀ ਆਮਦ, 7.50 ਲੱਖ ਮੀਟਰਕ ਟਨ ਝੋਨੇ ਦੀ ਖਰੀਦ: ਕਟਾਰੂਚੱਕ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ*

ਸ਼੍ਰੋਮਣੀ ਕਮੇਟੀ ਦੇ ਸਭ ਤੋਂ ਬਜ਼ੁਰਗ ਮੈਂਬਰ ਜਥੇਦਾਰ ਸੂਬਾ ਸਿੰਘ ਦਾ ਦੇਹਾਂਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ