Sunday, May 11, 2025
ਤਾਜਾ ਖਬਰਾਂ
ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਬਣਾਏਗੀ ਮਾਨ ਸਰਕਾਰ, ਹਰਜੋਤ ਬੈਂਸ ਵੱਲੋਂ ਖਾਕਾ ਜਾਰੀਐੱਸਕੇਐੱਮ ਵੱਲੋਂ ਰਾਕੇਸ਼ ਟਿਕੈਤ 'ਤੇ ਹੋਏ ਹਿੰਸਕ ਭੀੜ ਦੇ ਹਮਲੇ ਦੀ ਸਖ਼ਤ ਨਿੰਦਾ, ਫਿਰਕੂ ਭੀੜ 'ਮੋਦੀ, ਮੋਦੀ' ਦੇ ਨਾਅਰੇ ਲਗਾ ਰਹੀ ਸੀਕਿਸਾਨ ਆਗੂ ਰਾਕੇਸ਼ ਟਿਕੈਤ ਤੇ ਹਮਲਾ ਭਾਜਪਾ ਵੱਲੋਂ ਭੜਕਾਈ ਫਿਰਕੂ ਮਾਨਸਿਕਤਾ ਦਾ ਸਿੱਟਾ: ਮਨਜੀਤ ਧਨੇਰਐੱਸਕੇਐੱਮ ਆਗੂ ਰਕੇਸ਼ ਟਿਕੈਤ ਉੱਪਰ ਸੰਘੀ ਗੁੰਡਿਆਂ ਵੱਲੋਂ ਹਮਲਾ ਕਰਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਦੱਤ, ਖੰਨਾ‘ਦੇਸ਼ ਭਗਤਾਂ ਤੋਂ ਰਾਖਿਆਂ ਤੱਕ: ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆਪੰਜਾਬ ਸਰਕਾਰ ਦਾ ਕਮਾਲ, 899 ਅੰਗਰੇਜ਼ੀ ਵਿਸ਼ੇ ਦੇ ਅਧਿਆਪਕਾਂ ਦੀ ਭਰਤੀ ਵਿੱਚੋਂ 100 ਤੋਂ ਵਧੇਰੇ ਅਧਿਆਪਕ ਸੋਧੀਆਂ ਸੂਚੀਆਂ ‘ਚੋਂ ਕੀਤੇ ਬਾਹਰ

Punjab

ਜ਼ਿਲ੍ਹਾ ਪ੍ਰਸ਼ਾਸਨ, ਭਾਰਤੀ ਫੌਜ, ਬੀ.ਐਸ.ਐਫ. ਤੇ ਪੰਜਾਬ ਪੁਲੀਸ ਦੇ ਸਾਂਝੇ ਆਪਰੇਸ਼ਨ ਨੇ ਸੈਂਕੜੇ ਲੋਕਾਂ ਨੂੰ ਦਰਿਆ ਦੇ ਪਾਣੀ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ

PUNJAB NEWS EXPRESS | July 12, 2023 11:12 PM

- ਡੀ.ਸੀ., ਐਸਐਸਪੀ ਦੀ ਨਿਗਰਾਨੀ ਹੇਠ ਬਚਾਅ ਟੀਮਾਂ ਸਾਰੀ ਰਾਤ ਰਹੀਆਂ ਕਾਰਜਸ਼ੀਲ
- ਵਿਧਾਇਕ ਰਣਬੀਰ ਸਿੰਘ ਭੁੱਲਰ ਵੀ ਸਾਥੀਆਂ ਸਮੇਤ ਰਾਹਤ ਕਾਰਜਾਂ ਵਿੱਚ ਜੁੱਟੇ
ਫ਼ਿਰੋਜ਼ਪੁਰ: ਬੀਤੀ ਰਾਤ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਤੇ ਐਸ.ਐਸ.ਪੀ. ਸ. ਭੁਪਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਦਰਿਆ ਸਤਲੁਜ ਦੇ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਪਿੰਡ ਰੁਕਨੇ ਵਾਲਾ, ਨਿਹਾਲਾ ਲਵੇਰਾ, ਬੰਡਾਲਾ, ਕਾਲੇ ਕੇ, ਜੱਲੋ ਕੇ, ਧੀਰਾ ਕਾਰਾ ਤੇ ਟੱਲੀ ਗਰਾਮ ਆਦਿ ਵਿੱਚ ਜ਼ਿਲ੍ਹਾ ਪ੍ਰਸ਼ਾਸਨ, ਭਾਰਤੀ ਫੌਜ, ਬੀ.ਐਸ.ਐਫ. ਤੇ ਪੰਜਾਬ ਪੁਲੀਸ ਨੇ ਸਾਂਝਾ ਆਪਰੇਸ਼ਨ ਕਰਕੇ ਪਾਣੀ ਵਿੱਚ ਫ਼ਸੇ ਸੈਂਕੜੇ ਲੋਕਾਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾ ਕੇ ਕੀਮਤੀ ਜਾਨਾਂ ਬਚਾਈਆਂ। ਜ਼ਿਲ੍ਹਾ ਪ੍ਰਸ਼ਾਸਨ ਤੇ ਫੌਜ ਵੱਲੋਂ ਬਚਾਅ ਕਾਰਜ ਸਾਰੀ ਰਾਤ ਵੀ ਜਾਰੀ ਰਹੇ। ਸਵੇਰ ਤੱਕ ਲੋਕਾਂ ਨੂੰ ਪਾਣੀ ਵਿੱਚੋਂ ਸੁਰੱਖਿਅਤ ਕੱਢਣ ਲਈ 10 ਮੋਟਰ ਬੋਟ ਤੋਂ ਇਲਾਵਾ ਕਿਸ਼ਤੀਆਂ ਚਲਾਈਆਂ ਗਈਆਂ। ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੀ ਸਾਥੀਆਂ ਸਮੇਤ ਰਾਹਤ ਕਾਰਜਾਂ ਵਿੱਚ ਜੁੱਟੇ ਹਨ।

 ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਲਗਾਤਾਰ ਹੋਈ ਬਾਰਿਸ਼ ਨਾਲ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਕਾਫ਼ੀ ਵੱਧ ਜਾਣ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਤਲੁਜ ਨਾਲ ਲੱਗਦੇ ਨੀਵੇਂ ਪਿੰਡਾਂ ਵਿੱਚ ਪਾਣੀ ਆ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਐਸ.ਐਸ.ਪੀ. ਸ. ਭੁਪਿੰਦਰ ਸਿੰਘ ਨਾਲ ਮਿਲ ਕੇ ਨਾਜ਼ੁਕ ਸਥਿਤੀ ਵਾਲੇ ਪਿੰਡਾਂ ਦਾ ਲਗਾਤਾਰ ਦੌਰਾ ਕੀਤਾ ਜਾ ਰਿਹਾ ਹੈ ਅਤੇ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਵੀ ਸਤਲੁਜ ਦੇ ਬੰਨ੍ਹ ਕਮਜ਼ੋਰ ਲਗ ਰਹੇ ਸੀ ਉੱਥੇ ਮਿੱਟੀ ਪਾ ਕੇ ਮਜ਼ਬੂਤ ਕੀਤੇ ਗਏ ਹਨ ਅਤੇ ਜਿਹੜੇ ਇਲਾਕਿਆਂ ਵਿੱਚ ਪਾਣੀ ਆਇਆ ਉੱਥੋਂ ਦੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਕੇ ਰਾਹਤ ਕੇਂਦਰ ਵਿੱਚ ਪੁਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੂਰੇ ਜ਼ਿਲ੍ਹੇ ਵਿੱਚ ਰਾਹਤ ਕੇਂਦਰ ਸਥਾਪਿਤ ਕੀਤੇ ਗਏ ਹਨ ਜਿੱਥੇ ਹੜ੍ਹ ਪ੍ਰਭਾਵਿਤਾਂ ਲਈ ਡਾਕਟਰੀ ਸਹਾਇਤਾ, ਲੰਗਰ, ਪੀਣ ਵਾਲਾ ਪਾਣੀ, ਬਿਸਤਰੇ ਅਤੇ ਪਸ਼ੂਆਂ ਦੇ ਚਾਰੇ ਸਮੇਤ ਹਰ ਤਰ੍ਹਾਂ ਦੀ ਸੁਵਿਧਾ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਾਹਤ ਵਿੱਚ ਸਥਾਨਕ ਵਿਧਾਇਕ ਸ. ਰਣਬੀਰ ਸਿੰਘ ਭੁੱਲਰ, ਇਲਾਕੇ ਦੇ ਲੋਕਾਂ, ਐਨ.ਜੀ.ਓਜ਼ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਣੀ ਘੱਟ ਹੋਣ ਤੇ ਬਚਾਅ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ।

 ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਰਿਆ ਦੇ ਪਾਣੀ ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦਰਿਆ ਦੀ ਮਾਰ ਹੇਠ ਆਉਂਦੇ ਇਲਾਕਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ, ਪਸ਼ੂਆਂ ਸਮੇਤ ਸੁਰੱਖਿਅਤ ਸਥਾਨਾਂ ਤੇ ਪਹੁੰਚਣ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਤੋਂ ਬਚਣ ਅਤੇ ਸਹੀ ਜਾਣਕਾਰੀ ਤੇ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਜਾਰੀ ਕੀਤੇ ਵਲੱਡ ਕੰਟਰੋਲ ਸਹਾਇਤਾ ਨੰਬਰਾਂ ‘ਤੇ ਸੰਪਰਕ ਕਰਨ।

          ਐਸ.ਐਸ.ਪੀ. ਸ. ਭੁਪਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪੁਲੀਸ ਵੱਲੋਂ ਅਸੁਰੱਖਿਅਤ ਘਰਾਂ ਦੀ ਸ਼ਨਾਖ਼ਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਾਣੀ ਦੀ ਮਾਰ ਹੇਠ ਆਏ ਘਰਾਂ ਵਿੱਚੋਂ ਲਗਾਤਾਰ ਮੋਟਰਬੋਟ ਰਾਹੀਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ ਤੇ ਹੁਣ ਤੱਕ ਸੈਂਕੜੇ ਲੋਕ ਬਾਹਰ ਆ ਚੁੱਕੇ ਹਨ ਅਤੇ ਬਚਾਅ ਕਾਰਜ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਬੀਮਾਰਾਂ, ਬਜ਼ੁਰਗਾਂ, ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਪਹਿਲ ਦੇ ਆਧਾਰ ‘ਤੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।

          ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਕੁਮਾਰ, ਐਸ.ਡੀ.ਐਮ. ਸ. ਗਗਨਦੀਪ ਸਿੰਘ, ਚੇਅਰਮੈਨ ਬਲਰਾਜ ਸਿੰਘ ਕਟੋਰਾ, ਤਹਿਸੀਲਦਾਰ ਫ਼ਿਰੋਜ਼ਪੁਰ ਸੁਖਬੀਰ ਕੌਰ, ਸਿਵਲ ਸਰਜਨ ਸ੍ਰੀ ਰਾਜਿੰਦਰ ਪਾਲ, ਨਾਇਬ ਤਹਿਸੀਲਦਾਰ ਸ੍ਰੀ ਰਾਕੇਸ਼ ਅਗਰਵਾਲ  ਤੋਂ ਇਲਾਵਾ ਭਾਰਤੀ ਫੌਜ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਬਣਾਏਗੀ ਮਾਨ ਸਰਕਾਰ, ਹਰਜੋਤ ਬੈਂਸ ਵੱਲੋਂ ਖਾਕਾ ਜਾਰੀ

ਪੰਜਾਬ ਸਰਕਾਰ ਦਾ ਕਮਾਲ, 899 ਅੰਗਰੇਜ਼ੀ ਵਿਸ਼ੇ ਦੇ ਅਧਿਆਪਕਾਂ ਦੀ ਭਰਤੀ ਵਿੱਚੋਂ 100 ਤੋਂ ਵਧੇਰੇ ਅਧਿਆਪਕ ਸੋਧੀਆਂ ਸੂਚੀਆਂ ‘ਚੋਂ ਕੀਤੇ ਬਾਹਰ

ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ, ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰੀਏ - ਇਯਾਲੀ

ਦਿੱਲੀ ਤੋਂ 'ਆਪ' ਆਗੂ ਪੰਜਾਬ ਦੇ ਖ਼ਜ਼ਾਨੇ 'ਤੇ ਬੋਝ ਬਣੇ ਹੋਏ ਹਨ-ਸਤਨਾਮ ਸਿੰਘ ਚਾਹਲ

'ਆਪ' ਵਲੋਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੀ ਸਖ਼ਤ ਆਲੋਚਨਾ, ਡੀਟੀਐਫ 'ਤੇ ਪੰਜਾਬ ਸਰਕਾਰ ਦੁਆਰਾ ਸਿੱਖਿਆ ਸੁਧਾਰਾਂ 'ਤੇ ਰਾਜਨੀਤੀ ਕਰਨ ਦਾ ਦੋਸ਼

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਵਕਫ਼ ਬਿੱਲ ਦਾ ਕੀਤਾ ਸਖ਼ਤ ਵਿਰੋਧ, ਭਾਜਪਾ ਨੇ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਰਾਹ ਖੋਲ੍ਹਿਆ: ਮੀਤ ਹੇਅਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰਨਲ ਬਾਠ ਹਮਲੇ ਦੇ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪੀ

"ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਡੇ ਨਾਲ ਧੋਖਾ ਕੀਤਾ"-ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਨੇ ਮੁੱਖ ਮੰਤਰੀ 'ਤੇ ਗੈਰ-ਜ਼ਿੰਮੇਵਾਰਾਨਾ ਵਿਵਹਾਰ ਦਾ ਦੋਸ਼ ਲਗਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਖੁਦ ਨੋਟਿਸ ਲੈ ਕੇ ਕੀਤੀ ਜਾਵੇਗੀ ਸਖ਼ਤ ਕਾਰਵਾਈ: ਜਥੇਦਾਰ ਕੁਲਦੀਪ ਸਿੰਘ ਗੜਗੱਜ

ਡਾ. ਰਵੀ ਭਗਤ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ