Wednesday, July 15, 2026

Punjab

ਜ਼ਿਲ੍ਹਾ ਭਾਸ਼ਾ ਦਫ਼ਤਰ, ਐੱਸ.ਏ.ਐੱਸ.ਨਗਰ ਵਿਖੇ ਪੰਜਾਬੀ ਸ਼ਾਰਟਹੈਂਡ ਜਮਾਤਾਂ 2026-27 ਲਈ ਦਾਖਲਾ ਸ਼ੁਰੂ

ਪੰਜਾਬ ਨਿਊਜ਼ ਐਕਸਪ੍ਰੈੱਸ | July 15, 2026 03:48 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਜੁਲਾਈ (ਹਰਜਿੰਦਰ ਸਿੰਘ ਭੱਟੀ): ਭਾਸ਼ਾ ਵਿਭਾਗ, ਪੰਜਾਬ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਸਾਹਿਤਕ ਸਰਗਰਮੀਆਂ ਦੇ ਨਾਲ-ਨਾਲ ਪੰਜਾਬੀ ਸ਼ਾਰਟਹੈਂਡ ਦੀ ਸਿਖਲਾਈ ਵੀ ਸੂਬੇ ਦੇ ਜ਼ਿਲ੍ਹਾ ਸਦਰ ਮੁਕਾਮਾਂ ’ਤੇ ਦਿੱਤੀ ਜਾਂਦੀ ਹੈ। ਇਸੇ ਕੜੀ ਤਹਿਤ ਸੈਸ਼ਨ 2026-27 ਲਈ ਪੰਜਾਬੀ ਸ਼ਾਰਟਹੈਂਡ ਦੀਆਂ ਮੁੱਢਲੀ ਸਿਖਲਾਈ ਅਤੇ ਤੇਜ਼ ਗਤੀ ਜਮਾਤਾਂ ਵਿੱਚ ਦਾਖਲੇ ਸ਼ੁਰੂ ਕਰ ਦਿੱਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਦਰਸ਼ਨ ਕੌਰ, ਖੋਜ ਅਫ਼ਸਰ, ਭਾਸ਼ਾ ਵਿਭਾਗ, ਪੰਜਾਬ ਨੇ ਦੱਸਿਆ ਕਿ ਇਨ੍ਹਾਂ ਕੋਰਸਾਂ ਵਿੱਚ ਦਾਖਲੇ ਲਈ ਘੱਟੋ-ਘੱਟ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਰੱਖੀ ਗਈ ਹੈ ਅਤੇ ਫ਼ਾਰਮ ਭਰਨ ਦੀ ਅੰਤਿਮ ਮਿਤੀ 20 ਅਗਸਤ 2026 ਨਿਰਧਾਰਤ ਕੀਤੀ ਗਈ ਹੈ। ਮੁੱਢਲੀ ਸਿਖਲਾਈ ਅਤੇ ਤੇਜ਼ ਗਤੀ ਜਮਾਤਾਂ ਲਈ ਉਮੀਦਵਾਰਾਂ ਦੀ ਇੰਟਰਵਿਊ 26 ਅਗਸਤ 2026 ਨੂੰ ਸਵੇਰੇ 10:00 ਵਜੇ ਜ਼ਿਲ੍ਹਾ ਭਾਸ਼ਾ ਦਫ਼ਤਰ, ਐੱਸ.ਏ.ਐੱਸ.ਨਗਰ ਵਿਖੇ ਲਈ ਜਾਵੇਗੀ। ਇਸ ਦਿਨ ਉਮੀਦਵਾਰ ਆਪਣੇ ਸਾਰੇ ਅਸਲ ਵਿੱਦਿਅਕ ਸਰਟੀਫਿਕੇਟਾਂ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਨਿਰਧਾਰਤ ਸਮੇਂ ’ਤੇ ਇੰਟਰਵਿਊ ਲਈ ਹਾਜ਼ਰ ਹੋਣ।

ਵਧੇਰੇ ਜਾਣਕਾਰੀ ਲਈ ਉਮੀਦਵਾਰ ਕਿਸੇ ਵੀ ਕੰਮ-ਕਾਜ ਵਾਲੇ ਦਿਨ ਦਫ਼ਤਰੀ ਸਮੇਂ ਦੌਰਾਨ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰਬਰ 518(ਏ), ਚੌਥੀ ਮੰਜ਼ਿਲ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੰਪਰਕ ਕਰ ਸਕਦੇ ਹਨ ਜਾਂ ਮੋਬਾਇਲ ਨੰਬਰ 94633-87365 ’ਤੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ISI ਦਾ ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

ਸਿੱਖ ਪੰਥ ਦੀ ਮਹਾਨ ਸ਼ਖ਼ਸੀਅਤ ਤੇਜਾ ਸਿੰਘ ਸਮੁੰਦਰੀ ਦੇ ਅਕਾਲ ਚਲਾਣੇ ਦੀ 100 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਬੰਦੀ ਸਿੰਘਾਂ ਅਤੇ ਪੁਲਿਸ ਤਸ਼ੱਦਦ ਕਰਨ ਵਾਲੇ ਅਧਿਕਾਰੀਆਂ ਪ੍ਰਤੀ ਸਰਕਾਰ ਦੀ ਦੋਹਰੀ ਨੀਤੀ ਦੁਖਦਾਈ - ਐਡਵੋਕੇਟ ਧਾਮੀ

‘ਮੁੱਖ ਮੰਤਰੀ ਸਿਹਤ ਯੋਜਨਾ’: 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਮਿਲਿਆ

ਸਿਗਲੀਕਰ ਬਿਰਾਦਰੀ ਨਾਲ ਸੰਬੰਧਿਤ 26 ਪਰਿਵਾਰ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਤਹਿਸੀਲਦਾਰ-ਕਮ-ਚਾਰਜ ਅਫ਼ਸਰ (ਮਰਦਮਸ਼ੁਮਾਰੀ) ਗੁਰਪ੍ਰੀਤ ਸਿੰਘ ਢਿੱਲੋਂ ਵੱਲੋਂ ਮਰਦਮਸ਼ੁਮਾਰੀ ਸੁਪਰਵਾਈਜ਼ਰਾਂ ਅਤੇ ਗਿਣਤਾਕਾਰਾਂ ਦਾ ਸਨਮਾਨ

ਪੰਜਾਬ ਦੇ ਟੈਕਸਟਾਈਲ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਮੌਜੂਦ; ਉੱਦਮੀਆਂ ਨੂੰ ਨਿਵੇਸ਼ ਕਰਨਾ ਚਾਹੀਦਾ ਹੈ, ਸਰਕਾਰ ਵੱਲੋਂ ਪੂਰਾ ਸਮਰਥਨ ਦਿੱਤਾ ਜਾਵੇਗਾ: CM ਮਾਨ

ਪੰਜਾਬ ਸਰਕਾਰ ਵਲੋਂ ਮਾਨਸੂਨ ਸੀਜ਼ਨ ਲਈ ਪੂਰੀ ਤਿਆਰੀ : ਬਰਿੰਦਰ ਕੁਮਾਰ ਗੋਇਲ

ਗੈਂਗਸਟਰਾਂ 'ਤੇ ਵਾਰ ਦਾ 175ਵਾਂ ਦਿਨ: ਪੰਜਾਬ ਪੁਲਿਸ ਵੱਲੋਂ 897 ਥਾਈਂ ਛਾਪੇਮਾਰੀ; 657 ਕਾਬੂ

ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ