Sunday, June 07, 2026
ਤਾਜਾ ਖਬਰਾਂ
ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ*‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ*ਐਸ.ਸੀ. ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਵੱਲੋਂ 4 ਜੂਨ ਨੂੰ ਤਲਬ

Punjab

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

ਪੰਜਾਬ ਨਿਊਜ਼ ਐਕਸਪ੍ਰੈੱਸ | June 07, 2026 04:43 PM

- ਅਪਰਾਧਿਕ ਪਿਛੋਕੜ ਵਾਲੇ ਮੁਲਜ਼ਮ ਵਿਸ਼ਨੂੰ ਉੱਤੇ ਰਾਜਸਥਾਨ ਪੁਲਿਸ ਨੇ ਰੱਖਿਐ 10 ਹਜਾਰ ਦਾ ਇਨਾਮ: ਡੀਜੀਪੀ ਗੌਰਵ ਯਾਦਵ*
- ਦੋਸ਼ੀਆਂ ਨੇ ਮੌਕੇ ਤੋਂ ਫ਼ਰਾਰ ਹੋਣ ਦੀ ਕੀਤੀ ਕੋਸ਼ਿਸ, ਪੁਲਿਸ ਨੇ ਮੁਸਤੈਦੀ ਨਾਲ ਕਰ ਲਿਆ ਕਾਬੂ: ਏਡੀਜੀਪੀ ਏ.ਜੀ.ਟੀ.ਐਫ਼. ਪ੍ਰਮੋਦ ਬਾਨ*

ਚੰਡੀਗੜ੍ਹ/ਫਿਰੋਜ਼ਪੁਰ, 7 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਦਰਜ ਕਰਿਦਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਫਿਰੋਜ਼ਪੁਰ ਪੁਲਿਸ ਅਤੇ ਜੰਮੂ-ਕਸ਼ਮੀਰ ਪੁਲਿਸ ਨਾਲ ਪੂਰਨ ਤਾਲਮੇਲ ਵਾਲੇ ਸਾਂਝੇ ਆਪ੍ਰੇਸ਼ਨ ਤਹਿਤ ਫਿਰੋਜ਼ਪੁਰ ਦੇ ਇੱਕ ਦੁਕਾਨਦਾਰ ਦੇ ਕਤਲ ਕੇਸ ਵਿੱਚ ਸ਼ਾਮਲ ਰਾਜਸਥਾਨ ਅਧਾਾਰਤ ਦੋ ਸ਼ੂਟਰਾਂ ਨੂੰ ਜੰਮੂ-ਕਸ਼ਮੀਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵਿਸ਼ਨੂੰ ਕੁਮਾਰ ਵਾਸੀ ਰੂਪਬਾਸ, ਭਰਤਪੁਰ (ਰਾਜਸਥਾਨ) ਅਤੇ ਰਾਹੁਲ ਮਹਾਵਰ ਵਾਸੀ ਅਨੰਤਪੁਰਾ, ਕੋਟਾ (ਰਾਜਸਥਾਨ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ .30 ਬੋਰ ਦਾ ਬੇਰੇਟਾ ਪਿਸਤੌਲ ਸਮੇਤ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਜਾਣਕਾਰੀ ਅਨੁਸਾਰ ਮੋਟਰਸਾਈਕਲ ’ਤੇ ਸਵਾਰ ਦੋ ਹਮਲਾਵਰਾਂ ਨੇ 1 ਜੂਨ, 2026 ਨੂੰ ਫਿਰੋਜ਼ਪੁਰ ਦੇ ਮਖੂ ਵਿਖੇ ਗਾਬਾ ਜਨਰਲ ਸਟੋਰ ਦੇ ਮਾਲਕ ਗੁਰਚਰਨ ਸਿੰਘ ਗਾਬਾ ਦੀ ਤਿੰਨ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਸ਼ਨੂੰ ਦਾ ਜਬਰਨ ਵਸੂਲੀ, ਡਕੈਤੀ, ਚੋਰੀ ਅਤੇ ਅਸਲਾ ਐਕਟ ਦੀ ਉਲੰਘਣਾ ਨਾਲ ਸਬੰਧਤ ਅਪਰਾਧਿਕ ਪਿਛੋਕੜ ਹੈ ਅਤੇ ਉਸ ’ਤੇ ਰਾਜਸਥਾਨ ਪੁਲਿਸ ਵੱਲੋਂ 10, 000 ਰੁਪਏ ਦਾ ਇਨਾਮ ਰੱਖਿਆ ਗਿਆ ਹੈ। ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏ.ਜੀ.ਟੀ.ਐਫ. ਪ੍ਰਮੋਦ ਬਾਨ ਨੇ ਕਿਹਾ ਕਿ ਵਾਰਦਾਤ ਤੋਂ ਬਾਅਦ ਏ.ਜੀ.ਟੀ.ਐਫ. ਪੰਜਾਬ ਵੱਲੋਂ ਡੀਐਸਪੀ ਰਾਜਨ ਪਰਮਿੰਦਰ ਸਿੰਘ ਦੀ ਨਿਗਰਾਨੀ ਹੇਠ ‘‘ਹਿੱਲ ਟਰੈਪ’’ ਨਾਂ ਦਾ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਗਿਆ ਅਤੇ ਰਾਜਸਥਾਨ ਵਿੱਚ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ ਗਈ ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਛਾਪੇਮਾਰੀਆਂ ਦੌਰਾਨ ਮਿਲੀ ਪੁਖ਼ਤਾ ਇਤਲਾਹ ਮਿਲੀ ਸੀ ਕਿ ਮੁਲਜ਼ਮਾਂ ਦੀਆਂ ਜੰਮੂ ਅਤੇ ਕਸ਼ਮੀਰ ਵਿੱਚ ਛੁਪਣਗਾਹਾਂ ਹਨ, ਜਿਸ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਏ.ਜੀ.ਟੀ.ਐਫ. ਪੰਜਾਬ, ਫਿਰੋਜ਼ਪੁਰ ਪੁਲਿਸ ਅਤੇ ਜੰਮੂ ਅਤੇ ਕਸ਼ਮੀਰ ਪੁਲਿਸ ਵੱਲੋਂ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ।

ਏ.ਡੀ.ਜੀ.ਪੀ. ਨੇ ਦੱਸਿਆ ਕਿ ਮੁਲਜ਼ਮਾਂ ਨੂੰ ਜੰਮੂ ਅਤੇ ਕਸ਼ਮੀਰ ਵਿੱਚ ਪੁਲਿਸ ਸਟੇਸ਼ਨ ਕੁੱਦ ਨੇੜੇ ਪਤਨੀਟੌਪ-ਕੁੱਦ ਰੋਡ ’ਤੇ ਲਗਾਏ ਨਾਕੇ ’ਤੇ ਰੋਕਿਆ ਗਿਆ। ਪੁਲਿਸ ਟੀਮ ਨੂੰ ਦੇਖਦਿਆਂ ਮੁਲਜ਼ਮਾਂ ਨੇ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਬੜੀ ਮੁਸਤੈਦੀ ਨਾਲ ਦੋਵਾਂ ਮੁਲਜ਼ਮਾਂ ਨੂੰ ਇੱਕ ਪਿਸਤੌਲ ਸਮੇਤ ਸਫ਼ਲਤਾਪੂਰਵਕ ਕਾਬੂ ਕਰ ਲਿਆ।

ਫਿਰੋਜ਼ਪੁਰ ਦੇ ਸੀਨੀਅਰ ਸੁਪਰਡੈਂਟ (ਐਸਐਸਪੀ) ਭੁਪਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪੁਲਿਸ ਟੀਮਾਂ ਹੁਣ ਘਟਨਾ ਪਿਛਲੀ ਅਸਲ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਵਿਚ ਜੁਟੀਆਂ ਹਨ, ਜਿਸ ਤਹਿਤ ਹਮਲੇ ਦੀ ਯੋਜਨਾ ਬਣਾਉਣ ਵਾਲੇ, ਵਿੱਤੀ ਸਹਾਇਤਾ ਜਾਂ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਵਾਲੇ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਇਸ ਸਬੰਧੀ ਐਫਆਈਆਰ ਨੰਬਰ 111 ਮਿਤੀ 01.06.2026 ਨੂੰ ਬੀਐਨਐਸ ਦੀ ਧਾਰਾ 103 ਅਤੇ 3(5) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਫਿਰੋਜ਼ਪੁਰ ਦੇ ਪੁਲਿਸ ਸਟੇਸ਼ਨ ਮੱਖੂ ਵਿਖੇ ਪਹਿਲਾਂ ਹੀ ਕੇਸ ਦਰਜ ਕੀਤਾ ਜਾ ਚੁੱਕਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੇ ਕਿਸਾਨ ਕੱਲ੍ਹ ਨੂੰ 17 ਜ਼ਿਲ੍ਹਿਆਂ ਵਿੱਚ ਕਰਨਗੇ ਰੋਸ ਪ੍ਰਦਰਸ਼ਨ

ਇੱਕ ਪਿਓ ਆਪਣੀ ਧੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ, ਪੜ੍ਹੋ ਕੀ ਹੈ ਮਾਮਲਾ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ: ਗੁਰਮੀਤ ਖੁੱਡੀਆਂ

SCਕਮਿਸ਼ਨ ਨੇ ਦੋ ਦਲਿਤ ਨੌਜਵਾਨਾਂ ਨੂੰ ਰੱਸੀ ਨਾਲ ਬੰਨ੍ਹ ਕੇ ਖੇਤਾਂ ਵਿਚ ਘੜੀਸਣ ਦੇ ਮਾਮਲੇ 'ਚ ਲਿਆ ਸੂ ਮੋਟੋ ਨੋਟਿਸ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ

ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ

ਪੰਜਾਬ ਪੁਲਿਸ ਵੱਲੋਂ ਨਿੱਜੀ ਵਾਹਨਾਂ ‘ਤੇ ਗੈਰ-ਕਾਨੂੰਨੀ ਹੂਟਰ, ਸਾਇਰਨ ਅਤੇ ਫਲੈਸ਼ਰ ਲਾਉਣ ਵਿਰੁੱਧ ਮੁਹਿੰਮ ਦੌਰਾਨ 29 ਹਜ਼ਾਰ ਤੋਂ ਵੱਧ ਵਾਹਨਾਂ ਦੀ ਚੈਕਿੰਗ

ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਅਤੇ JP ਨੱਡਾ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ

ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ 7 ਜੂਨ ਨੂੰ ਲਗਾਇਆ ਜਾ ਰਿਹੈ ਵਿਸ਼ੇਸ਼ ਕੈਂਪ : ਸੀ.ਈ.ਓ. ਅਨਿੰਦਿਤਾ ਮਿਤਰਾ