Sunday, September 20, 2026
ਤਾਜਾ ਖਬਰਾਂ
ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆ

Punjab

‘ਗੈਂਗਸਟਰਾਂ 'ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | September 20, 2026 08:17 PM

- ਅੱਠ ਮਹੀਨਿਆਂ ਵਿੱਚ, ਪੁਲਿਸ ਟੀਮਾਂ ਨੇ 37 ਹਜ਼ਾਰ ਵਿਅਕਤੀਆਂ ਖ਼ਿਲਾਫ਼ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 1, 858 ਭਗੌੜੇ ਅਪਰਾਧੀਆਂ ਨੂੰ ਵੀ ਕੀਤਾ ਗ੍ਰਿਫ਼ਤਾਰ: ਸਪੈਸ਼ਲ ਡੀਜੀਪੀ ਪ੍ਰਵੀਨ ਸਿਨਹਾ
- ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਦੇ ਸਕਦੇ ਹਨ ਗੈਂਗਸਟਰਾਂ ਸਬੰਧੀ ਜਾਣਕਾਰੀ
- 'ਯੁੱਧ ਨਸ਼ਿਆਂ ਵਿਰੁੱਧ' ਦੇ 568ਵੇਂ ਦਿਨ 57.6 ਕਿੱਲੋ ਹੈਰੋਇਨ ਸਮੇਤ 96 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 20 ਸਤੰਬਰ: ‘ਗੈਂਗਸਟਰਾਂ 'ਤੇ ਵਾਰ’ ਮੁਹਿੰਮ ਦੇ ਅੱਠ ਮਹੀਨੇ ਮੁਕੰਮਲ ਹੋਣ 'ਤੇ, ਪੰਜਾਬ ਪੁਲਿਸ ਨੇ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 1.34 ਲੱਖ ਛਾਪੇਮਾਰੀਆਂ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਸਮੇਤ ਕੁੱਲ 72, 311 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਨਿਸ਼ਾਨਦੇਹੀ ਅਤੇ ਮੈਪ ਕੀਤੇ ਟਿਕਾਣਿਆਂ 'ਤੇ ਛਾਪੇਮਾਰੀ ਕਰ ਰਹੀਆਂ ਹਨ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੇ ਕਬਜ਼ੇ 'ਚੋਂ 1224 ਹਥਿਆਰਾਂ ਸਮੇਤ 3, 555 ਜਿੰਦਾ ਕਾਰਤੂਸ ਅਤੇ 377 ਮੈਗਜ਼ੀਨ, 263 ਤੇਜ਼ਧਾਰ ਹਥਿਆਰ ਅਤੇ 15 ਹੈਂਡ ਗ੍ਰਨੇਡ ਬਰਾਮਦ ਕੀਤੇ ਹਨ।

ਇਸ ਤੋਂ ਇਲਾਵਾ, 37, 652 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਸ਼ੁਰੂ ਕੀਤੀ ਗਈ ਹੈ, ਜਦੋਂ ਕਿ 18, 818 ਵਿਅਕਤੀਆਂ ਦੀ ਪੁੱਛਗਿੱਛ ਤੋਂ ਬਾਅਦ ਤਸਦੀਕ ਕਰਕੇ ਉਨ੍ਹਾਂ ਨੂੰ ਛੱਡ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੁਲਿਸ ਟੀਮਾਂ ਨੇ 1, 858 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

243ਵੇਂ ਦਿਨ, ਪੁਲਿਸ ਟੀਮਾਂ ਨੇ 548 ਛਾਪੇਮਾਰੀਆਂ ਕਰਨ ਤੋਂ ਬਾਅਦ 262 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਦੋਂ ਕਿ 164 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ ਚਾਰ ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਉਸੀ ਉਤਸ਼ਾਹ ਨਾਲ ਜਾਰੀ ਰਹੇਗੀ।

ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਰੂਪ ਵਿੱਚ ਦੇ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੁਝਾਅ ਵੀ ਸਾਂਝੇ ਕਰ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” 568ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 96 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 57.6 ਕਿੱਲੋ ਹੈਰੋਇਨ, 3 ਕਿੱਲੋ ਭੁੱਕੀ, 5160 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1550 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਮਹਿਜ਼ 568 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 78, 462 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਆਪ ਸਰਕਾਰ ਦੀਆਂ ਗਲਤੀਆਂ ਕਾਰਨ ਪੰਜਾਬ 'ਚ ਇਤਿਹਾਸਕ ਬਿਜਲੀ ਸੰਕਟ: ਵੜਿੰਗ

CM ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬਣੇ 1.26 ਕਰੋੜ ਕਾਰਡਾਂ ਦੀ ਵੰਡ ਦੀ ਸ਼ੁਰੂਆਤ, 54 ਲੱਖ ਪਰਿਵਾਰਾਂ ਨੂੰ ਮਿਲੀ ਸਿਹਤ ਸੁਰੱਖਿਆ

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ - ਗਿਆਨੀ ਕੁਲਦੀਪ ਸਿੰਘ ਗੜਗੱਜ

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ : ਕੁਲਤਾਰ ਸੰਧਵਾਂ

ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਖ਼ਿਲਾਫ਼ ਪੰਜ ਸਿੰਘ ਸਾਹਿਬਾਨ ਦਾ ਫੈਸਲਾ

ਵਿਜੀਲੈਂਸ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ