Saturday, October 17, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | October 17, 2026 07:11 PM

- *ਪੁਲਿਸ ਟੀਮਾਂ ਨੇ 171 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਵੀ ਕੀਤੀ*
- *ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਕਰ ਸਕਦੇ ਹਨ ਰਿਪੋਰਟ*
- *‘ਯੁੱਧ ਨਸ਼ਿਆਂ ਵਿਰੁੱਧ’ ਦੇ 595ਵੇਂ ਦਿਨ 122 ਨਸ਼ਾ ਤਸਕਰ 2.2 ਕਿਲੋ ਹੈਰੋਇਨ ਸਮੇਤ ਕਾਬੂ*

ਚੰਡੀਗੜ੍ਹ, 17 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 270ਵੇਂ ਦਿਨ ਅੱਜ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 500 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਇਸ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਭਰ ਵਿੱਚ ਪੁਲਿਸ ਦੀਆਂ ਵੱਖ-ਵੱਖ ਜ਼ਿਲ੍ਹਾ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ਼) ਪੰਜਾਬ ਦੇ ਨਾਲ ਤਾਲਮੇਲ ਕਰਕੇ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

ਮੁਹਿੰਮ ਦੇ 270ਵੇਂ ਦਿਨ, ਪੁਲਿਸ ਟੀਮਾਂ ਨੇ 175 ਵਿਅਕਤੀਆਂ ਨੂੰ ਇੱਕ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 79, 018 ਹੋ ਗਈ ਹੈ।

ਇਸ ਤੋਂ ਇਲਾਵਾ 171 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 595ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 122 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 2.2 ਕਿਲੋ ਹੈਰੋਇਨ, 7.2 ਕਿਲੋ ਅਫੀਮ, 225 ਕਿਲੋ ਭੁੱਕੀ (ਪੋਸਤ), 6622 ਨਸ਼ੀਲੀਆਂ ਗੋਲੀਆਂ ਅਤੇ 2000 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਸਿਰਫ਼ 595 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 86, 091 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 23 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਲਈ ਇਲਾਜ ਕਰਵਾਉਣ ਵਾਸਤੇ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

ਪੰਜਾਬੀਆਂ ਨੂੰ ਪੱਗਾਂ ਸੰਭਾਲਣ ਦਾ ਹੋਕਾ ਦੇਣ ਤੋਂ ਪਹਿਲਾਂ ਚਰਨਜੀਤ ਚੰਨੀ ਆਪਣੇ ਕਾਰਜਕਾਲ ਦੌਰਾਨ ਹੋਈ ਮਾਈਨਿੰਗ ਬਾਰੇ ਜਵਾਬ ਦੇਣ: ਜਸਵੀਰ ਗੜ੍ਹੀ

ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਕਰੇਗਾ ਸ਼ੁਰੂ

ਪੁਲਿਸ ਵੱਲੋਂ ਕਾਸੋ ਤਹਿਤ ਕਾਰਵਾਈ; 8 ਮੁਕੱਦਮੇ ਦਰਜ, 14 ਗ੍ਰਿਫ਼ਤਾਰ

₹5 ਕਰੋੜ ਦੀ ਕਥਿਤ ਰਿਸ਼ਵਤ ਮਾਮਲੇ ’ਚ ਅਮਰਦੀਪ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ

ਨਿਹੰਗ ਹਰਜੀਤ ਸਿੰਘ ਰਸੂਲਪੁਰ ’ਤੇ ਲੱਗੇ ਜਬਰ-ਜਨਾਹ ਦੇ ਦੋਸ਼

‘ਆਪ’ ਸਰਕਾਰ ਨੇ ਕਾਨੂੰਨ-ਵਿਵਸਥਾ ਦਾ ਬਿਠਾਇਆ ਭੱਠਾ, ਪੰਜਾਬ ਨੂੰ ‘ਪੁਲਿਸ ਸਟੇਟ’ ਵਿੱਚ ਬਦਲਿਆ: ਪਰਗਟ ਸਿੰਘ

ਪਰਵਿੰਦਰ ਝੋਟਾ ਕਤਲ ਕਾਂਡ: ਸੁਨੀਲ ਜਾਖੜ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਆਮ ਆਦਮੀ ਪਾਰਟੀ ਪੰਜਾਬ ਦੇ ਬੌਧਿਕ ਵਿੰਗ ਦੇ ਸੂਬਾ ਪ੍ਰਧਾਨ ਨਿਯੁਕਤ