Saturday, October 24, 2026
ਤਾਜਾ ਖਬਰਾਂ
• ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜੀ • ਸੀਬੀਆਈ ਟੀਮ ਅੱਧੀ ਰਾਤ ਨੂੰ ਮਾਨਸਾ ਪਹੁੰਚੀ, ਝੋਟਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਤੋਂ ਰਿਕਾਰਡ ਇਕੱਠੇ ਕੀਤੇ • ਨਾਬਾਲਿਗ ਨਾਲ ਕਥਿਤ ਕੁੱਟਮਾਰ: ਵਿਧਾਇਕ ਦੇਵ ਮਾਨ ਜਨਤਕ ਮੁਆਫ਼ੀ ਮੰਗਣ ਤੇ ਮੁਆਵਜ਼ਾ ਦੇਣ: ਪਰਮਜੀਤ ਕੈਂਥ • ਅਮਿਤ ਸ਼ਾਹ ਨੇ ਪੰਜਾਬ ਦੇ ਡਰੱਗ ਮਾਫੀਆ ਦੇ ਤਿੰਨ ਪੀੜਤਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦੀ ਉਮੀਦ ਦਿੱਤੀ • ਸੱਤ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੀ ਨੇਹਾ ਸ਼ੋਰੀ ਦੇ ਮਾਪਿਆਂ ਨੂੰ ਪੰਜਾਬ ਪੁਲਿਸ ਨੇ ਮਾਨਸਾ ਵਿੱਚ ਅਮਿਤ ਸ਼ਾਹ ਨੂੰ ਮਿਲਣ ਤੋਂ ਰੋਕਿਆ • ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ 2029 ਤੱਕ ਦੀ ਉਡੀਕ ਕਿਉਂ? ਸਿਆਸੀ ਇੱਛਾ ਸ਼ਕਤੀ ਅਤੇ 1997 ਤੋਂ ਹੁਣ ਤੱਕ ਦੇ ਸਾਰੇ ਡਰੱਗ ਮਾਮਲਿਆਂ ਦੀ ਸੀਬੀਆਈ ਜਾਂਚ ਹੋਵੇ: ਕਰਨੈਲ ਸਿੰਘ ਪੀਰ ਮੁਹੱমਦ

Punjab

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | October 24, 2026 07:26 PM

- *ਪੁਲਿਸ ਟੀਮਾਂ ਨੇ 175 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਵੀ ਕੀਤੀ*
- *ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਕਰ ਸਕਦੇ ਹਨ ਰਿਪੋਰਟ*
- *‘ਯੁੱਧ ਨਸ਼ਿਆਂ ਵਿਰੁੱਧ ਦੇ 602ਵੇਂ ਦਿਨ 113 ਨਸ਼ਾ ਤਸਕਰ ਗ੍ਰਿਫਤਾਰ*

ਚੰਡੀਗੜ੍ਹ, 24 ਅਕਤੂਬਰ : ਗੈਂਗਸਟਰਾਂ ਵਿਰੁੱਧ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 277ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 527 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ—‘ਗੈਂਗਸਟਰਾਂ ’ਤੇ ਵਾਰ’—ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਸ਼ੁਰੂ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

277ਵੇਂ ਦਿਨ, ਪੁਲਿਸ ਟੀਮਾਂ ਨੇ 223 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 80, 458 ਹੋ ਗਈ ਹੈ।

ਇਸ ਤੋਂ ਇਲਾਵਾ 175 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਕਾਰਵਾਈ ਦੌਰਾਨ ਦੋ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 602ਵੇਂ ਦਿਨ ਵੀ ਜਾਰੀ ਰੱਖਿਆ । ਅੱਜ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 358 ਗ੍ਰਾਮ ਹੈਰੋਇਨ, 1920 ਨਸ਼ੀਲੀਆਂ ਗੋਲੀਆਂ ਅਤੇ 3160 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਸਿਰਫ਼ 602 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 87, 600 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅਕਾਲੀ-ਭਾਜਪਾ ਦਾ ਸੰਭਾਵੀ ਗਠਜੋੜ ‘ਜ਼ੀਰੋ ਜਮ੍ਹਾਂ ਜ਼ੀਰੋ’; ਪੰਜਾਬ ਦੇ ਲੋਕ ਵਿਕਾਸ ਅਤੇ ਕੰਮਾਂ ਦੀ ਰਾਜਨੀਤੀ ਨੂੰ ਦਿੰਦੇ ਹਨ ਤਰਜੀਹ: ਗੋਇਲ

ਪੁੱਤਰ ਦੀ ਮੌਤ ਦਾ ਦਰਦ ਝੱਲ ਰਹੇ ਪਿਤਾ ਭੀਮ ਸਿੰਘ ਨੂੰ ਸਲਾਮ, ਪੰਜਾਬ ਲਈ ਲੜ ਰਹੇ ਹਨ ਇਨਸਾਫ਼ ਦੀ ਲੜਾਈ: ਪਰਗਟ ਸਿੰਘ

ਪੰਜਾਬ ਵਿੱਚ ਝੋਨੇ ਦੀ ਖ਼ਰੀਦ ਵਿੱਚ 4,000 ਕਰੋੜ ਰੁਪਏ ਦੇ ਘੁਟਾਲੇ ਦਾ ਦੋਸ਼, ਸੂਬੇ ਨੂੰ ਲੁੱਟਣ ਵਿੱਚ ਲੱਗੇ ਦਿੱਲੀ ਦੇ ਲੁਟੇਰੇ: ਪਰਗਟ ਸਿੰਘ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਭਾਜਪਾ ਹਮੇਸ਼ਾ ਕਿਸਾਨ ਅਤੇ ਪੰਜਾਬ ਵਿਰੋਧੀ ਰਹੀ ਹੈ, ਹੁਣ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ: ਹਰਪਾਲ ਚੀਮਾ

ਚਲਦਾ ਵਹੀਰ ਗੁਰਮਤਿ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਗੁਰਦੁਆਰਾ ਗੁਰੂਸਰ ਸਾਹਿਬ ਮਾਦੋਕੇ ਬਰਾੜ ਵਿਖੇ ਹੋਇਆ ਗੁਰਮਤਿ ਸਮਾਗਮ

ਅਸ਼ੀਰਵਾਦ ਸਕੀਮ; 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਯੂਪੀਐਸਸੀ ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

ਹਰਿਆਣਾ ਦੇ ਬਿਜਲੀ ਕਰਮਚਾਰੀ ਯੂਨੀਅਨਾਂ ਵੱਲੋਂ ਹੜਤਾਲ ਵਾਪਸ ਲੈਣ ਦਾ ਐਲਾਨ, ਬਿਜਲੀ ਸਪਲਾਈ ਬਹਾਲ ਕਰਨ ਦਾ ਕੰਮ ਤੁਰੰਤ ਹੋਵੇਗਾ ਸ਼ੁਰੂ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ