Thursday, September 17, 2026
ਤਾਜਾ ਖਬਰਾਂ
ਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨ

Punjab

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | September 17, 2026 07:04 PM

- *ਪੁਲਿਸ ਟੀਮਾਂ ਵੱਲੋਂ 196 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ*
- *ਲੋਕ, ’ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਕਰ ਸਕਦੇ ਹਨ ਰਿਪੋਰਟ*
- *’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 565ਵੇਂ ਦਿਨ 109 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 17 ਸਤੰਬਰ : ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 240ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 526 ਟਿਕਾਣਿਆਂ ’ਤੇ ਛਾਪੇ ਮਾਰੀ ਕੀਤੀੇ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ’ਗੈਂਗਸਟਰਾਂ ’ਤੇ ਵਾਰ’ ਫੈਸਲਾਕੁੰਨ ਮੁਹਿੰਮ ਹੈ, ਜਿਸਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ )ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ’ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

240ਵੇਂ ਦਿਨ, ਪੁਲਿਸ ਟੀਮਾਂ ਨੇ 265 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਕਾਬੂ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 71, 522 ਹੋ ਗਈ ਹੈ।

ਇਸ ਤੋਂ ਇਲਾਵਾ 196 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਨੌਂ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ’ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਤੌਰ ’ਤੇ ਦੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਨੂੰ 565ਵੇਂ ਦਿਨ ਵੀ ਜਾਰੀ ਰੱਖਿਆ, ਜਿਸ ਤਹਿਤ ਅੱਜ 109 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 465 ਗ੍ਰਾਮ ਹੈਰੋਇਨ, 180 ਕਿਲੋ ਭੁੱਕੀ, 492 ਨਸ਼ੀਲੀਆਂ ਗੋਲੀਆਂ ਅਤੇ 12, 200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਸਿਰਫ਼ 565 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 78, 018 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 19 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸੌਂਦ

ਪੰਜਾਬ ’ਚ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਮੁਲਤਵੀ

ਪੰਜਾਬ ਵਿੱਚ 'ਸਵੱਛਤਾ ਹੀ ਸੇਵਾ-2026' ਮੁਹਿੰਮ ਦੀ ਸ਼ੁਰੂਆਤ

ਫਿਰੌਤੀ ਲਈ ਘਰਾਂ/ਕੋਠੀਆਂ ’ਤੇ ਫਾਇਰਿੰਗ ਕਰਨ ਵਾਲੇ ਲਾਰੈਂਸ ਬਿਸ਼ਨੋਈ ਗੈਂਗ ਦੇ 4 ਗੁਰਗੇ ਗ੍ਰਿਫ਼ਤਾਰ !

ਜਦੋਂ ਪੰਜਾਬ ਵਿੱਚ 'ਚਿੱਟਾ' ਉੱਭਰਿਆ ਅਤੇ ਫੈਲਿਆ, ਉਦੋਂ ਭਾਜਪਾ ਸੱਤਾ ਵਿੱਚ ਭਾਈਵਾਲ ਸੀ, ਫਿਰ ਉਦੋਂ ਕੋਈ ਯਾਤਰਾ ਕਿਉਂ ਨਹੀਂ ਕੱਢੀ ?: ਬਲਤੇਜ ਪੰਨੂ

'ਆਪ' ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ 'ਤੇ ਹੋਈ ਚਰਚਾ - ਮਨੀਸ਼ ਸਿਸੋਦੀਆ

ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ

ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸਿੱਖ ਖ਼ਾਲਸਾਈ ਜਾਹੋ-ਜਲਾਲ ਨਾਲ ਹੋਇਆ ਆਰੰਭ

ਮਾਨਸਿਕ ਸਿਹਤ: ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ