Friday, September 18, 2026
ਤਾਜਾ ਖਬਰਾਂ
ਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨ

Punjab

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | September 18, 2026 06:50 PM

- *ਪੁਲਿਸ ਟੀਮਾਂ ਵੱਲੋਂ 210 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ*
- *ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*
- *ਯੁੱਧ ਨਸ਼ਿਆਂ ਵਿਰੁੱਧ ਦੇ 566ਵੇਂ ਦਿਨ 71 ਨਸ਼ਾ ਤਸਕਰ 10.3 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ*

ਚੰਡੀਗੜ੍ਹ, 18 ਸਤੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 241ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਅਤੇ ਮੈਪ ਕੀਤੇ 603 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਵੱਲੋਂ ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ, ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।

241ਵੇਂ ਦਿਨ, ਪੁਲਿਸ ਟੀਮਾਂ ਨੇ 291 ਵਿਅਕਤੀਆਂ ਨੂੰ 22 ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਹੋਈਆਂ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 71, 813 ਹੋ ਗਈ ਹੈ।

ਇਸ ਤੋਂ ਇਲਾਵਾ 210 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 16 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਤੌਰ ’ਤੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 566ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 71 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਕੋਲੋਂ 10.3 ਕਿਲੋ ਹੈਰੋਇਨ, 3628 ਨਸ਼ੀਲੀਆਂ ਗੋਲੀਆਂ ਅਤੇ 1900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਸਿਰਫ਼ 566 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 78, 030 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 11 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

ਹੁਸ਼ਿਆਰਪੁਰ ’ਚ ਪੰਜ ਸਾਲਾ ਬੱਚੇ ਦੇ ਕਤਲ ਮਾਮਲੇ ’ਚ ਦੋਸ਼ੀ ਨੂੰ ਫਾਂਸੀ ਦੀ ਸਜ਼ਾ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨੇਪਾਲ ਪੁੱਜਾ ਸ਼੍ਰੋਮਣੀ ਕਮੇਟੀ ਦਾ ਵਫ਼ਦ

ਜਗਤਾਰ ਹਵਾਰਾ ਨੂੰ ਪੰਜਾਬ ਦੀ ਜੇਲ੍ਹ ’ਚ ਤਬਦੀਲ ਕਰਨ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ

ਖ਼ਾਲਸਾ ਮਾਰਚ ਦਾ ਮਕਸਦ ਕੌਮ ਦੀ ਇਕਜੁਟਤਾ ਤੇ ਨੌਜੁਆਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦੇਣਾ- ਜਥੇਦਾਰ ਗੜਗੱਜ

PRTC-ਪਨਬੱਸ ਮੁਲਾਜ਼ਮਾਂ ਨੇ 22 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਕੀਤਾ ਐਲਾਨ

'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸੌਂਦ

ਪੰਜਾਬ ’ਚ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਮੁਲਤਵੀ