Friday, September 25, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | September 25, 2026 06:58 PM

- *ਪੁਲਿਸ ਟੀਮਾਂ ਨੇ 197 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
- * ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ*
- *‘ਯੁੱਧ ਨਸ਼ਿਆਂ ਵਿਰੁੱਧ’ ਦੇ 573ਵੇਂ ਦਿਨ 135 ਨਸ਼ਾ ਤਸਕਰ 2.3 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ*

ਚੰਡੀਗੜ੍ਹ, 25 ਸਤੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 248ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 578 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

248ਵੇਂ ਦਿਨ, ਪੁਲਿਸ ਟੀਮਾਂ ਨੇ 246 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 73, 661 ਹੋ ਗਈ ਹੈ।

ਇਸ ਤੋਂ ਇਲਾਵਾ 197 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਤੌਰ ’ਤੇ ਦੇ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 573ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 135 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.3 ਕਿਲੋ ਹੈਰੋਇਨ, 375 ਨਸ਼ੀਲੀਆਂ ਗੋਲੀਆਂ ਅਤੇ 9, 800 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 573 ਦਿਨਾਂ ਵਿੱਚ 80, 053 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹਰਜਿੰਦਰ ਸਿੰਘ ਧਾਮੀ ਮਾਮਲੇ ਨੂੰ ਠੰਡਾ ਕਰਨ ਲਈ ਆਪਣੇ ਆਪ ਨੂੰ 15 ਦਿਨਾਂ ਦਾ ਸਮਾਂ ਦੇ ਰਹੇ: ਬਲਤੇਜ ਪੰਨੂ

‘ਮਾਨ ਦੇ ਮੁਨਾਫ਼ੇ’ ਮੁਹਿੰਮ: ਆਪ ਨੇ ਭਗਵੰਤ ਮਾਨ ਸਰਕਾਰ ਦਾ ਸਾਢੇ-ਚਾਰ ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਘਰ-ਘਰ ਪਹੁੰਚਾਇਆ

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਪੀਏਯੂ ਲੁਧਿਆਣਾ ਵਿਖੇ 28 ਸਤੰਬਰ ਨੂੰ ਹੋਵੇਗਾ ਵਿਸ਼ਾਲ ਪ੍ਰੋਗਰਾਮ 'ਜਸ਼ਨ-ਏ-ਇਨਕਲਾਬ': ਪਰਮਿੰਦਰ ਗੋਲਡੀ

ਕਾਂਗਰਸ ਨੇ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਕੀਤਾ ਪ੍ਰਦਰਸ਼ਨ

ਵਿਜੀਲੈਂਸ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਸਰਕਾਰ ਨੇ ਸੂਬੇ ਦੀਆਂ 518 ਗਊਸ਼ਾਲਾਵਾਂ ਦਾ 100 ਕਰੋੜ ਰੁਪਏ ਤੋਂ ਵੱਧ ਦਾ ਬਿਜਲੀ ਬਿੱਲ ਕੀਤਾ ਮੁਆਫ਼

ਕਾਰ ਤੇ ਟਿੱਪਰ ਦੀ ਆਹਮੋ-ਸਾਹਮਣੇ ਟੱਕਰ, ਇੱਕ ਦੀ ਮੌਤ

ਮੀਰੀ ਪੀਰੀ ਖ਼ਾਲਸਾ ਮਾਰਚ ਰਾਹੀਂ ਹਜਾਰਾਂ ਪਿੰਡਾਂ ’ਚ ਪਹੁੰਚਿਆ ਗੁਰਮਤਿ ਦਾ ਸੁਨੇਹਾ - ਗਿਆਨੀ ਕੁਲਦੀਪ ਸਿੰਘ ਗੜਗੱਜ

ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ