Sunday, September 27, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | September 27, 2026 07:02 PM

- *ਪੁਲਿਸ ਟੀਮਾਂ ਨੇ 184 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
- *ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ*
- *‘ਯੁੱਧ ਨਸ਼ਿਆਂ ਵਿਰੁੱਧ’ ਦੇ 575ਵੇਂ ਦਿਨ 111 ਨਸ਼ਾ ਤਸਕਰ 25.7 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ*

ਚੰਡੀਗੜ੍ਹ, 27 ਸਤੰਬਰ : ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 250ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 592 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

250ਵੇਂ ਦਿਨ, ਪੁਲਿਸ ਟੀਮਾਂ ਨੇ 264 ਵਿਅਕਤੀਆਂ ਨੂੰ 6 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 74, 180 ਹੋ ਗਈ ਹੈ।

ਇਸ ਤੋਂ ਇਲਾਵਾ 184 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਛੇ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਤੌਰ ’ਤੇ ਦੇ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 575ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 111 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 25.7 ਕਿਲੋ ਹੈਰੋਇਨ, 624 ਨਸ਼ੀਲੀਆਂ ਗੋਲੀਆਂ ਅਤੇ 42, 200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 575 ਦਿਨਾਂ ਵਿੱਚ 80, 445 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: CM ਮਾਨ

ਵਿਜੀਲੈਂਸ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਦਾਹ ਨਾਲ ਹਮਲਾ ਕਰਨ ਅਤੇ ਵੀਡੀਓ ਸੋਸ਼ਲ ਮੀਡੀਆ ’ਤੇ ਪਾਉਣ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ

ਸਾਡੇ ਕੰਮ ਹੀ ਸਾਡੀ ਪਛਾਣ; ਕੰਮਾਂ ਦੇ ਆਧਾਰ 'ਤੇ ਹੀ ਪੈਣਗੀਆਂ ਵੋਟਾਂ : ਬਰਿੰਦਰ ਕੁਮਾਰ ਗੋਇਲ

ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਅਤੇ ਨਿਰਪੱਖ ਕਾਰਵਾਈ ਜ਼ਰੂਰੀ : ਬਾਬਾ ਬਲਬੀਰ ਸਿੰਘ 96 ਕਰੋੜੀ

SC ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ; ਵਿਕਾਸ ਕਾਰਜਾਂ ਲਈ 201 ਕਰੋੜ ਰੁਪਏ ਜਾਰੀ

ਸਾਬਕਾ ਕੇਂਦਰੀ ਮੰਤਰੀ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਪ੍ਰੋ. ਪੰਡਿਤਰਾਓ ਨੇ ਚਿਤਕਾਰਾ ਯੂਨੀਵਰਸਿਟੀ ਦੇ ਗੇਟ ਦੇ ਨੇੜੇ ਬੈਠ ਕੇ ਸ੍ਰੀ ਜਪੁਜੀ ਸਾਹਿਬ ਦਾ ਪਾਠ ਕੀਤਾ - ਕਿਹਾ ਕੋਈ ਭੂਤ-ਪ੍ਰੇਤ ਨਹੀਂ ?

CM ਮਾਨ ਨੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਬਾਰੇ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਬੁਲਾਈ

ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਵਾਉਣ ਵਾਸਤੇ ਕਿਸਾਨ ਅੰਦੋਲਨ ਦੀ ਤਰਜ਼ ’ਤੇ ਇਕਜੁੱਟ ਹੋ ਕੇ ਅੰਦੋਲਨ ਕਰੋ: ਹਰਸਿਮਰਤ ਬਾਦਲ