Thursday, October 08, 2026
ਤਾਜਾ ਖਬਰਾਂ
• ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ

Punjab

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | October 08, 2026 06:25 PM

- *ਪੁਲਿਸ ਟੀਮਾਂ ਨੇ 187 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਵੀ ਕੀਤੀ*
- *ਲੋਕ, ’ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ*
- *’ਯੁੱਧ ਨਸ਼ਿਆਂ ਵਿਰੁੱਧ’ ਦੇ 586ਵੇਂ ਦਿਨ 107 ਨਸ਼ਾ ਤਸਕਰ 5.6 ਕਿਲੋ ਹੈਰੋਇਨ ਸਮੇਤ ਕਾਬੂ*

ਚੰਡੀਗੜ੍ਹ, 8 ਅਕਤੂਬਰ: ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 261ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ ਗਏ 557 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ, ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ’ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

261ਵੇਂ ਦਿਨ, ਪੁਲਿਸ ਟੀਮਾਂ ਨੇ 251 ਵਿਅਕਤੀਆਂ ਨੂੰ ਇੱਕ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 77, 071 ਗ੍ਰਿਫ਼ਤਾਰੀਆਂ ਹੋਈਆਂ ਹਨ।

ਇਸ ਤੋਂ ਇਲਾਵਾ 187 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ’ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਰੂਪ ਵਿੱਚ ਦੇ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 586ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 107 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 5.6 ਕਿਲੋ ਹੈਰੋਇਨ, 5 ਕਿਲੋ ਅਫੀਮ, 4.2 ਕਿਲੋ ਗਾਂਜਾ, 648 ਨਸ਼ੀਲੀਆਂ ਗੋਲੀਆਂ ਅਤੇ 500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਸਿਰਫ਼ 586 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 83, 457 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 31 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ਸਕੀਮ ਦੀ ਸ਼ੁਰੂਆਤ

ਵਿਜੀਲੈਂਸ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: CM ਮਾਨ

ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾਂਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ

ਗੁਰਦੁਆਰਾ ਭਾਈ ਬਹਿਲੋ ਜੀ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਖਿਲਾਫ਼ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਸੰਗਤਾਂ- ਕਾਹਲਵਾਂ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਹੁਣ ਤੱਕ ਕਰੀਬ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ

50,000 ਰੁਪਏ ਰਿਸ਼ਵਤ ਲੈਂਦੇ SDO ਨੂੰ ਵਿਜੀਲੈਂਸ ਨੇ ਕੀਤਾ ਰੰਗੇ ਹੱਥੀਂ ਕਾਬੂ

ਮਾਨ ਸਰਕਾਰ ਵੱਲੋਂ ਭਲਕੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾਵੇਗੀ 'ਮੈਗਾ PTM'; 25 ਲੱਖ ਮਾਪੇ ਹੋਣਗੇ ਸ਼ਾਮਲ