Friday, October 09, 2026
ਤਾਜਾ ਖਬਰਾਂ
• ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ

Punjab

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | October 09, 2026 06:48 PM

- *ਪੁਲਿਸ ਟੀਮਾਂ ਨੇ 210 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਵੀ ਕੀਤੀ*
- *ਲੋਕ, ’ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ*
- *’ਯੁੱਧ ਨਸ਼ਿਆਂ ਵਿਰੁੱਧ’ ਦੇ 587ਵੇਂ ਦਿਨ 191 ਨਸ਼ਾ ਤਸਕਰ 22.4 ਕਿਲੋ ਹੈਰੋਇਨ ਸਮੇਤ ਕਾਬੂ*

ਚੰਡੀਗੜ੍ਹ, 9 ਅਕਤੂਬਰ : ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 262ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ ਗਏ 591 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ, ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ’ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

262ਵੇਂ ਦਿਨ, ਪੁਲਿਸ ਟੀਮਾਂ ਨੇ 245 ਵਿਅਕਤੀਆਂ ਨੂੰ ਚਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 77, 316 ਗ੍ਰਿਫ਼ਤਾਰੀਆਂ ਹੋਈਆਂ ਹਨ।

ਇਸ ਤੋਂ ਇਲਾਵਾ 210 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 15 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ’ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਰੂਪ ਵਿੱਚ ਦੇ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 587ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 191 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 22.4 ਕਿਲੋ ਹੈਰੋਇਨ, 23 ਕਿਲੋ ਭੁੱਕੀ, 1892 ਨਸ਼ੀਲੀਆਂ ਗੋਲੀਆਂ ਅਤੇ 89, 250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਸਿਰਫ਼ 587 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 83, 686 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 37 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸਪੀਕਰ ਸੰਧਵਾਂ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

CM ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਐਡਵੋਕੇਟ ਧਾਮੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ’ਚ ਗਿਆਨੀ ਦਿੱਤ ਸਿੰਘ ਦੇ ਨਾਂ ’ਤੇ ਆਡੀਟੋਰੀਅਮ ਦਾ ਉਦਘਾਟਨ

ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਦਿੱਤੀ

ਮੁੱਖ ਮੰਤਰੀ ਕੈਂਪ ਦਫ਼ਤਰ 'ਤੇ ਸੀਬੀਆਈ ਦਾ ਛਾਪਾ ਇਸ ਗੱਲ ਦਾ ਸੰਕੇਤ ਹੈ ਕਿ ਚੋਣਾਂ ਸਮੇਂ ਸਿਰ ਹੋਣਗੀਆਂ: CM ਮਾਨ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ਸਕੀਮ ਦੀ ਸ਼ੁਰੂਆਤ

ਵਿਜੀਲੈਂਸ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ