Sunday, October 18, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | October 18, 2026 04:45 PM

- *ਪੁਲਿਸ ਟੀਮਾਂ ਨੇ 145 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
- *ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਕਰ ਸਕਦੇ ਹਨ ਰਿਪੋਰਟ*
- *‘ਯੁੱਧ ਨਸ਼ਿਆਂ ਵਿਰੁੱਧ ’ ਦੇ 596ਵੇਂ ਦਿਨ 189 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 18 ਅਕਤੂਬਰ : ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 271ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 539 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਇਸ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਭਰ ਵਿੱਚ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

271ਵੇਂ ਦਿਨ, ਪੁਲਿਸ ਟੀਮਾਂ ਨੇ 215 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਅੱਠ ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 79, 233 ਹੋ ਗਈ ਹੈ।

ਇਸ ਤੋਂ ਇਲਾਵਾ 145 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਛੇ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 596ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 189 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ 263 ਗ੍ਰਾਮ ਹੈਰੋਇਨ, 150 ਗ੍ਰਾਮ ਅਫੀਮ, 30 ਕਿਲੋ ਭੁੱਕੀ, 5294 ਨਸ਼ੀਲੀਆਂ ਗੋਲੀਆਂ ਅਤੇ 41, 529 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਇਸ ਦੇ ਨਾਲ ਹੀ, ਸਿਰਫ਼ 596 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 86, 518 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 18 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ: ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

ਗਊਸ਼ਾਲਾਵਾਂ ਦੇ ਪ੍ਰਬੰਧਕਾਂ ਦੇ ਵਫਦ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੀਟਿੰਗ

ਨਸ਼ਾ ਤਸਕਰਾਂ, ਉਨ੍ਹਾਂ ਦੇ ਸਰਪ੍ਰਸਤਾਂ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ

ਐਡਵੋਕੇਟ ਨਿਸਾਰ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਦੇ ਲੀਗਲ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਨਿਯੁਕਤ

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

ਪੰਜਾਬੀਆਂ ਨੂੰ ਪੱਗਾਂ ਸੰਭਾਲਣ ਦਾ ਹੋਕਾ ਦੇਣ ਤੋਂ ਪਹਿਲਾਂ ਚਰਨਜੀਤ ਚੰਨੀ ਆਪਣੇ ਕਾਰਜਕਾਲ ਦੌਰਾਨ ਹੋਈ ਮਾਈਨਿੰਗ ਬਾਰੇ ਜਵਾਬ ਦੇਣ: ਜਸਵੀਰ ਗੜ੍ਹੀ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਕਰੇਗਾ ਸ਼ੁਰੂ

ਪੁਲਿਸ ਵੱਲੋਂ ਕਾਸੋ ਤਹਿਤ ਕਾਰਵਾਈ; 8 ਮੁਕੱਦਮੇ ਦਰਜ, 14 ਗ੍ਰਿਫ਼ਤਾਰ

₹5 ਕਰੋੜ ਦੀ ਕਥਿਤ ਰਿਸ਼ਵਤ ਮਾਮਲੇ ’ਚ ਅਮਰਦੀਪ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ