Thursday, July 09, 2026
ਤਾਜਾ ਖਬਰਾਂ
ਸਤਲੁਜ ਨੂੰ ਲੈ ਕੇ ਭਾਜਪਾ ਵੰਡੀ ਹੋਈ ਹੈ: ਬਿੱਟੂ ਨੇ ਸਤਲੁਜ ਮਾਮਲੇ 'ਤੇ ਪੰਜਾਬ ਭਾਜਪਾ ਮੁਖੀ ਦਾ ਵਿਰੋਧ ਕੀਤਾਬਿੱਟੂ ਨੇ ਸਤਲੁਜ 'ਤੇ ਦਿਲਜੀਤ ਦੋਸਾਂਝ ਦੀ ਨਿੰਦਾ ਕੀਤੀ, ਦੋਸ਼ ਲਗਾਇਆ ਕਿ ਫਿਲਮ ਪੰਜਾਬ ਅੱਤਵਾਦ ਦੇ ਇੱਕ-ਪਾਸੜ ਬਿਰਤਾਂਤ ਨੂੰ ਉਤਸ਼ਾਹਿਤ ਕਰਦੀ ਹੈਖਾਲੜਾ ਤੋਂ ਪਰੇ: ਵਕੀਲ ਕੁਲਵੰਤ ਸਿੰਘ ਦੀ ਭੁੱਲੀ ਹੋਈ ਕਹਾਣੀ, ਉਸਦੇ ਪਰਿਵਾਰ ਦੀ ਹੱਤਿਆ ਅਤੇ ਐਸਐਸਪੀ ਅਜੀਤ ਸਿੰਘ ਸੰਧੂ ਦਾ ਪਰਛਾਵਾਂਸਿਰਫ਼ ਖਾਲੜਾ ਹੀ ਨਹੀਂ, ਬੰਡਾਲਾ ਕੇਸ ਨੇ ਪੰਜਾਬ ਦੇ ਖਾੜਕੂ ਯੁੱਗ ਦੇ ਕਥਿਤ ਫਰਜ਼ੀ ਮੁਕਾਬਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ

Punjab

‘ਮੁੱਖ ਮੰਤਰੀ ਸਿਹਤ ਯੋਜਨਾ’: 6 ਮਹੀਨਿਆਂ 'ਚ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

ਪੰਜਾਬ ਨਿਊਜ਼ ਐਕਸਪ੍ਰੈੱਸ | July 09, 2026 03:56 PM

- *47 ਲੱਖ ਤੋਂ ਵੱਧ ਸਿਹਤ ਕਾਰਡ ਰਜਿਸਟਰ ਕੀਤੇ ਗਏ , ਪੰਜਾਬ ਵਿੱਚ ਵੱਧ ਤੋੰ ਵੱਧ ਕਵਰੇਜ ਕਰਕੇ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ ‘ਮੁੱਖ ਮੰਤਰੀ ਸਿਹਤ ਯੋਜਨਾ’*
- *ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਦਿਲ, ਆਰਥੋਪੀਡਿਕ ਅਤੇ ਹੋਰ ਗੰਭੀਰ ਬੀਮਾਰੀਆਂ ਦੇ ਮਹਿੰਗੇ ਆਪ੍ਰੇਸ਼ਨਾਂ ਦੇ ਨਾਲ-ਨਾਲ ਰੁਟੀਨ ਸਿਹਤ ਸੇਵਾਵਾਂ ਵੀ ਪੂਰੀ ਤਰ੍ਹਾਂ ਮੁਫ਼ਤ*
- *‘ਮੁੱਖ ਮੰਤਰੀ ਸਿਹਤ ਯੋਜਨਾ’ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਆਰਥਿਕ ਬੋਝ ਤੋਂ ਬਚਾ ਕੇ ਹਰ ਘਰ ਤੱਕ ਮਿਆਰੀ ਸਿਹਤ ਸੇਵਾਵਾਂ ਪਹੁੰਚਾ ਰਹੀ ਹੈ: ਡਾ. ਬਲਬੀਰ ਸਿੰਘ*
- *‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮੁਫ਼ਤ ਇਲਾਜ ਨਾਲ ਮੈਨੂੰ 10 ਸਾਲ ਪੁਰਾਣੇ ਗੋਡਿਆਂ ਦੇ ਦਰਦ ਤੋਂ ਰਾਹਤ ਮਿਲੀ: ਲਾਭਪਾਤਰੀ ਬਲਜਿੰਦਰ ਕੌਰ*
- *‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਕੈਸ਼ਲੈੱਸ ਇਲਾਜ ਨੇ ਮੇਰੇ ਪਰਿਵਾਰ ਦਾ ਆਰਥਿਕ ਬੋਝ ਘਟਾਇਆ: ਲਾਭਪਾਤਰੀ ਮਾਮੂ ਰਾਮ*

ਚੰਡੀਗੜ੍ਹ: 9 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਮੁੱਖ ‘ਮੁੱਖ ਮੰਤਰੀ ਸਿਹਤ ਯੋਜਨਾ’, ਜਿਸ ਦੀ ਸ਼ੁਰੂਆਤ ਇਸ ਸਾਲ 8 ਜਨਵਰੀ ਨੂੰ ਕੀਤੀ ਗਈ ਸੀ, ਪਿਛਲੇ ਛੇ ਮਹੀਨਿਆਂ ਦੌਰਾਨ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਅਹਿਮ ਪਹਿਲਕਦਮੀ ਵਜੋਂ ਉਭਰੀ ਹੈ। ਇਸ ਸਮੇਂ ਦੌਰਾਨ 2, 42, 917 ਮਰੀਜ਼ਾਂ ਨੂੰ 4, 79, 602 ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਗਏ , ਜਿਨ੍ਹਾਂ ਦੀ ਕੁੱਲ ਲਾਗਤ ਲਗਭਗ 852 ਕਰੋੜ ਰੁਪਏ ਰਹੀ। ਇਸ ਯੋਜਨਾ ਨੇ ਹਜ਼ਾਰਾਂ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਆਰਥਿਕ ਬੋਝ ਤੋਂ ਰਾਹਤ ਪ੍ਰਦਾਨ ਕੀਤੀ ਹੈ।

ਹੁਣ ਤੱਕ 47 ਲੱਖ ਤੋਂ ਵੱਧ ਸਿਹਤ ਕਾਰਡ ਰਜਿਸਟਰ ਕੀਤੇ ਜਾ ਚੁੱਕੇ ਹਨ। ਇਹ ਯੋਜਨਾ ਸੂਬੇ ਵਿੱਚ ਯੂਨੀਵਰਸਲ ਹੈਲਥ ਕਵਰੇਜ ਦੇ ਟੀਚੇ ਨੂੰ ਤੇਜ਼ੀ ਨਾਲ ਅੱਗੇ ਵਧਾਉਂਦੇ ਹੋਏ ਹਰੇਕ ਯੋਗ ਪਰਿਵਾਰ ਨੂੰ ਹਰ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾ ਰਹੀ ਹੈ।

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਯੋਜਨਾ ਨੇ ਆਮ ਸਿਹਤ ਸੇਵਾਵਾਂ ਦੇ ਨਾਲ-ਨਾਲ ਮਹਿੰਗੇ ਅਤੇ ਵਿਸ਼ੇਸ਼ ਇਲਾਜ ਦੀਆਂ ਜ਼ਰੂਰਤਾਂ ਨੂੰ ਵੀ ਸਫਲਤਾਪੂਰਵਕ ਪੂਰਾ ਕੀਤਾ ਹੈ, ਜਿਸ ਨਾਲ ਹਰ ਨਾਗਰਿਕ ਨੂੰ ਬਿਨਾਂ ਕਿਸੇ ਆਰਥਿਕ ਮੁਸ਼ਕਲ ਦੇ ਮਿਆਰੀ ਸਿਹਤ ਸੇਵਾਵਾਂ ਮਿਲ ਰਹੀਆਂ ਹਨ। ਸਿਹਤ ਮੰਤਰੀ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਖਰਚ ਤੋਂ ਸੁਰੱਖਿਆ ਪ੍ਰਦਾਨ ਕਰਨ ਵਾਲੀ ਇੱਕ ਸਮਾਜਿਕ ਸੁਰੱਖਿਆ ਯੋਜਨਾ ਹੈ। 47 ਲੱਖ ਤੋਂ ਵੱਧ ਰਜਿਸਟ੍ਰੇਸ਼ਨ ਅਤੇ 852 ਕਰੋੜ ਦੇ ਕੈਸ਼ਲੈੱਸ ਇਲਾਜ ਇਸ ਗੱਲ ਦਾ ਸਬੂਤ ਹਨ ਕਿ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਉਸ ਸੋਚ ’ਤੇ ਭਰੋਸਾ ਜਤਾਇਆ ਹੈ, ਜਿਸ ਤਹਿਤ ਹਰ ਘਰ ਤੱਕ ਮਿਆਰੀ ਸਿਹਤ ਸੇਵਾਵਾਂ ਪਹੁੰਚਾਈਆਂ ਜਾ ਰਹੀਆਂ ਹਨ।”

ਯੋਜਨਾ ਦੇ ਲਾਭ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਸਿਹਤ ਮੰਤਰੀ ਨੇ ਕਿਹਾ, “ਕ੍ਰੋਨਿਕ ਹੀਮੋਡਾਇਲਿਸਿਸ ਸਭ ਤੋਂ ਵੱਧ ਲਾਭ ਪ੍ਰਾਪਤ ਕਰਨ ਵਾਲਾ ਇਲਾਜ ਰਿਹਾ ਹੈ। ਇਸ ਤਹਿਤ 1.58 ਲੱਖ ਤੋਂ ਵੱਧ ਡਾਇਲਿਸਿਸ ਸੈਸ਼ਨ ਕੀਤੇ ਗਏ ਹਨ, ਜਿਸ ਨਾਲ ਕਿਡਨੀ ਫੇਲ੍ਹ ਹੋਣ ਕਾਰਨ ਹਫ਼ਤੇ ਵਿੱਚ ਕਈ ਵਾਰ ਡਾਇਲਿਸਿਸ ਕਰਵਾਉਣ ਲਈ ਮਜਬੂਰ ਮਰੀਜ਼ਾਂ ਨੂੰ ਵੱਡੀ ਰਾਹਤ ਮਿਲੀ ਹੈ।”

ਉਨ੍ਹਾਂ ਦੱਸਿਆ ਕਿ ਲੈਪਰੋਸਕੋਪਿਕ ਗੌਲਬਲੈਡਰ (ਪਿੱਤੇ ਦੀ ਥੈਲੀ) ਸਰਜਰੀ ਦੇ ਲਗਭਗ 12, 400 ਆਪ੍ਰੇਸ਼ਨ ਕੀਤੇ ਗਏ ਹਨ। ਇਸ ਤੋਂ ਇਲਾਵਾ ਪ੍ਰਾਇਮਰੀ ਟੋਟਲ ਨੀ ਰਿਪਲੇਸਮੈਂਟ, ਸੀਜ਼ੇਰੀਅਨ ਡਿਲੀਵਰੀ, ਨਾਰਮਲ ਡਿਲੀਵਰੀ, ਹਿਸਟਰੇਕਟੋਮੀ, ਹਿਪ ਰਿਪਲੇਸਮੈਂਟ ਅਤੇ ਜਨਰਲ ਲੈਪਰੋਟੋਮੀ ਵਰਗੀਆਂ ਸੇਵਾਵਾਂ ਦਾ ਵੀ ਵੱਡੀ ਗਿਣਤੀ ਵਿੱਚ ਲਾਭ ਲਿਆ ਗਿਆ, ਜਿਨ੍ਹਾਂ ਵਿੱਚ ਹਰੇਕ ਦੇ ਲਗਭਗ 8, 700 ਤੋਂ 8, 900 ਮਾਮਲੇ ਦਰਜ ਕੀਤੇ ਗਏ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਿੱਥੇ ਡਾਇਲਿਸਿਸ ਰਾਹੀਂ ਸਭ ਤੋਂ ਵੱਧ ਮਰੀਜ਼ਾਂ ਨੂੰ ਲਾਭ ਮਿਲਿਆ, ਉੱਥੇ ਹੀ ਪੇਚੀਦਾ ਸਰਜਰੀਆਂ ’ਤੇ ਸਭ ਤੋਂ ਵੱਧ ਖਰਚ ਹੋਇਆ। ਪ੍ਰਾਇਮਰੀ ਟੋਟਲ ਨੀ ਰਿਪਲੇਸਮੈਂਟ ’ਤੇ ਲਗਭਗ 70.86 ਕਰੋੜ ਰੁਪਏ ਖਰਚ ਕੀਤੇ ਗਏ, ਜਦਕਿ ਪੀਟੀਸੀਏ ਵਿਦ ਡਾਇਗਨੋਸਟਿਕ ਐਂਜੀਓਗ੍ਰਾਮ (ਦਿਲ ਵਿੱਚ ਸਟੈਂਟ ਪਾਉਣ ਦੀ ਪ੍ਰਕਿਰਿਆ) ’ਤੇ ਲਗਭਗ 70.02 ਕਰੋੜ ਖਰਚ ਹੋਏ। ਇਸ ਤੋਂ ਇਲਾਵਾ ਲੈਪਰੋਸਕੋਪਿਕ ਗੌਲਬਲੈਡਰ ਸਰਜਰੀ ’ਤੇ ਲਗਭਗ 36.28 ਕਰੋੜ ਖਰਚ ਕੀਤੇ ਗਏ। ਹਿਪ ਰਿਪਲੇਸਮੈਂਟ, ਸਪਾਈਨ ਸਰਜਰੀ, ਕੋਰੋਨਰੀ ਆਰਟਰੀ ਬਾਈਪਾਸ ਗ੍ਰਾਫਟਿੰਗ (ਸੀਏਬੀਜੀ), ਕੈਟਰੇਕਟ ਆਪ੍ਰੇਸ਼ਨ, ਬਾਈਲੇਟਰਲ ਹਰਨੀਆ ਰਿਪੇਅਰ ਅਤੇ ਹਿਸਟਰੇਕਟੋਮੀ ਵੀ ਯੋਜਨਾ ਤਹਿਤ ਸਭ ਤੋਂ ਵੱਧ ਖਰਚ ਵਾਲੇ ਇਲਾਜਾਂ ਵਿੱਚ ਸ਼ਾਮਲ ਰਹੇ।

ਉਨ੍ਹਾਂ ਕਿਹਾ, “ਇਲਾਜ ਦੇ ਅੰਕੜੇ ਸਪੱਸ਼ਟ ਤੌਰ ’ਤੇ ਦਰਸਾਉਂਦੇ ਹਨ ਕਿ ਮੁੱਖ ਮੰਤਰੀ ਸਿਹਤ ਯੋਜਨਾ ਵਿਆਪਕ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ। ਜਿੱਥੇ ਹਜ਼ਾਰਾਂ ਲਾਭਪਾਤਰੀਆਂ ਨੂੰ ਹਰ ਰੋਜ਼ ਡਾਇਲਿਸਿਸ, ਜਣੇਪੇ ਸਬੰਧੀ ਸਿਹਤ ਸੇਵਾਵਾਂ ਅਤੇ ਐਮਰਜੈਂਸੀ ਇਲਾਜ ਮਿਲ ਰਹੇ ਹਨ, ਉੱਥੇ ਦਿਲ, ਆਰਥੋਪੀਡਿਕ ਅਤੇ ਹੋਰ ਗੰਭੀਰ ਸਰਜਰੀਆਂ ਦੀ ਲੋੜ ਵਾਲੇ ਮਰੀਜ਼ਾਂ ਨੂੰ ਵੀ ਪੂਰੀ ਤਰ੍ਹਾਂ ਮੁਫ਼ਤ ਅਤੇ ਗੁਣਵੱਤਾ ਵਾਲਾ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।”

ਡੱਬੀ :ਲਾਭਪਾਤਰੀਆਂ ਦੀ ਜ਼ੁਬਾਨੀ

ਇਹ ਯੋਜਨਾ ਪੰਜਾਬ ਦੇ ਹਜ਼ਾਰਾਂ ਲਾਭਪਾਤਰੀਆਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆ ਰਹੀ ਹੈ।

ਸੰਗਰੂਰ ਦੀ ਰਹਿਣ ਵਾਲੀ ਬਲਜਿੰਦਰ ਕੌਰ, ਜੋ ਲਗਭਗ 10 ਸਾਲਾਂ ਤੋਂ ਗੋਡਿਆਂ ਦੇ ਗੰਭੀਰ ਦਰਦ ਤੋਂ ਪੀੜਤ ਸੀ , ਨੇ ਇਸ ਯੋਜਨਾ ਤਹਿਤ ਮੁਫ਼ਤ ਗੋਡਾ ਬਦਲਾਅ (ਨੀ ਰਿਪਲੇਸਮੈਂਟ) ਕਰਵਾਇਆ। ਉਨ੍ਹਾਂ ਕਿਹਾ, “10 ਸਾਲਾਂ ਤੱਕ ਗੋਡਿਆਂ ਦੇ ਦਰਦ ਨਾਲ ਝੂਜਣ ਤੋਂ ਬਾਅਦ ਮੈਨੂੰ ਸਿਹਤ ਕਾਰਡ ਰਾਹੀਂ ਮੁਫ਼ਤ ਇਲਾਜ ਮਿਲਿਆ। ਅੱਜ ਮੈਂ ਦਰਦ ਤੋਂ ਮੁਕਤ ਹੋ ਕੇ ਖੁਸ਼ਹਾਲ ਜੀਵਨ ਜੀ ਰਹੀ ਹਾਂ।”

ਪਟਿਆਲਾ ਵਾਸੀ ਮਾਮੂ ਰਾਮ ਲਈ ਇਹ ਸਿਹਤ ਕਾਰਡ ਮੁਸ਼ਕਲ ਸਮੇਂ ਵਿੱਚ ਜੀਵਨਦਾਤਾ ਸਾਬਤ ਹੋਇਆ। ਉਨ੍ਹਾਂ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲੇ ਮੁਫ਼ਤ ਇਲਾਜ ਨੇ ਨਾ ਸਿਰਫ਼ ਮੇਰੀ ਸਿਹਤ ਵਿੱਚ ਸੁਧਾਰ ਕੀਤਾ, ਸਗੋਂ ਮੇਰੇ ਪਰਿਵਾਰ ’ਤੇ ਪੈਣ ਵਾਲਾ ਆਰਥਿਕ ਬੋਝ ਵੀ ਘਟਾਇਆ। ਮੈਂ ਸਾਰੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣਾ ਸਿਹਤ ਕਾਰਡ ਜ਼ਰੂਰ ਬਣਵਾਉਣ, ਤਾਂ ਜੋ ਮੁਸ਼ਕਲ ਸਮੇਂ ਵਿੱਚ ਇਲਾਜ ਦੇ ਖਰਚ ਦੀ ਚਿੰਤਾ ਨਾ ਕਰਨੀ ਪਵੇ।”

ਲੁਧਿਆਣਾ ਦੀ ਬੀਨਾ ਦੇਵੀ ਲੰਬੇ ਸਮੇਂ ਤੋਂ ਗੌਲਸਟੋਨ (ਪਿੱਤੇ ਦੀ ਪੱਥਰੀ) ਤੋਂ ਪੀੜਤ ਸਨ, ਪਰ ਆਰਥਿਕ ਤੰਗੀ ਕਾਰਨ ਆਪ੍ਰੇਸ਼ਨ ਨਹੀਂ ਕਰਵਾ ਸਕਦੇ ਸਨ। ਉਨ੍ਹਾਂ ਕਿਹਾ, “ਸਿਹਤ ਕਾਰਡ ਦੀ ਮਦਦ ਨਾਲ ਮੈਨੂੰ ਮੁਫ਼ਤ ਇਲਾਜ ਮਿਲਿਆ ਅਤੇ ਹੁਣ ਮੈਂ ਸਿਹਤਮੰਦ ਜੀਵਨ ਵੱਲ ਵੱਧ ਰਹੀ ਹਾਂ।”

ਇਸ ਯੋਜਨਾ ਨੇ ਪਟਿਆਲਾ ਦੇ ਇੱਕ ਬੱਚੇ ਅਮਨਦੀਪ ਸਿੰਘ ਨੂੰ ਵੀ ਸਮੇਂ ਸਿਰ ਜੀਵਨ ਬਚਾਉਣ ਵਾਲਾ ਇਲਾਜ ਮੁਹੱਈਆ ਕਰਵਾਇਆ। ਉਸ ਦਾ ਅਪੈਂਡਿਕਸ ਫਟ ਗਿਆ ਸੀ ਅਤੇ ਪਰਿਵਾਰ ਐਮਰਜੈਂਸੀ ਆਪ੍ਰੇਸ਼ਨ ਦੇ ਖਰਚ ਨੂੰ ਲੈ ਕੇ ਚਿੰਤਤ ਸੀ। ਪਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਇਲਾਜ ਮਿਲਣ ਨਾਲ ਡਾਕਟਰਾਂ ਨੇ ਬਿਨਾਂ ਕਿਸੇ ਦੇਰੀ ਦੇ ਆਪ੍ਰੇਸ਼ਨ ਕੀਤਾ ਅਤੇ ਪਰਿਵਾਰ ਨੂੰ ਵੱਡੀ ਰਾਹਤ ਮਿਲੀ।

ਫਾਜ਼ਿਲਕਾ ਦੇ ਕਿਸਾਨ ਅੰਗਰੇਜ ਸਿੰਘ, ਜਿਨ੍ਹਾਂ ਨੇ ਪਰਕਿਊਟੇਨੀਅਸ ਨੇਫਰੋਲਿਥੋਟੋਮੀ (ਪੀਸੀਐਨਐਲ) ਰਾਹੀਂ ਕਿਡਨੀ ਸਟੋਨ ਦਾ ਇਲਾਜ ਕਰਵਾਇਆ, ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਆਮ ਲੋਕਾਂ ਲਈ ਵਰਦਾਨ ਵਾਂਗ ਹੈ। ਮੈਂ ਇਲਾਜ ਦੇ ਖਰਚ ਨੂੰ ਲੈ ਕੇ ਬਹੁਤ ਚਿੰਤਤ ਸੀ, ਪਰ ਹਸਪਤਾਲ ਪਹੁੰਚਣ ’ਤੇ ਪਤਾ ਲੱਗਾ ਕਿ ਮੈਨੂੰ ਯੋਜਨਾ ਤਹਿਤ ਕੈਸ਼ਲੈੱਸ ਇਲਾਜ ਮਿਲੇਗਾ। ਇਸ ਤੋਂ ਬਾਅਦ ਮੇਰੀਆਂ ਸਾਰੀਆਂ ਚਿੰਤਾਵਾਂ ਦੂਰ ਹੋ ਗਈਆਂ।”

ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਸੂਚੀਬੱਧ ਹਸਪਤਾਲਾਂ ਦਾ ਨੈੱਟਵਰਕ ਵਧਾਉਣ, ਜਨ-ਜਾਗਰੂਕਤਾ ਮੁਹਿੰਮ ਤੇਜ਼ ਕਰਨ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਹੋਰ ਸੌਖਾ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ, ਤਾਂ ਜੋ ਹਰ ਯੋਗ ਪਰਿਵਾਰ ਇਸ ਯੋਜਨਾ ਦਾ ਲਾਭ ਲੈ ਸਕੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਗੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਸੂਬੇ ਦਾ ਕੋਈ ਵੀ ਨਾਗਰਿਕ ਆਰਥਿਕ ਕਮੀ ਕਾਰਨ ਮਿਆਰੀ ਸਿਹਤ ਸੇਵਾਵਾਂ ਤੋਂ ਵਾਂਝਾ ਨਾ ਰਹੇ। ਡਾਇਲਿਸਿਸ, ਮੈਟਰਨਲ ਸਿਹਤ ਸੇਵਾਵਾਂ ਅਤੇ ਐਮਰਜੈਂਸੀ ਇਲਾਜ ਤੋਂ ਲੈ ਕੇ ਦਿਲ, ਹੱਡੀਆਂ ਅਤੇ ਰੀੜ੍ਹ ਦੀ ਹੱਡੀ ਦੀਆਂ ਮਹਿੰਗੀਆਂ ਸਰਜਰੀਆਂ ਤੱਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰੇ ਜ਼ਰੂਰੀ ਇਲਾਜ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਇਹ ਯੋਜਨਾ ਪੰਜਾਬ ਵਿੱਚ ਸਰਕਾਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਬਣਾ ਰਹੀ ਹੈ ਅਤੇ ਯੂਨੀਵਰਸਲ ਹੈਲਥ ਕਵਰੇਜ ਦੀ ਦਿਸ਼ਾ ਵਿੱਚ ਨਵਾਂ ਮੀਲਪੱਥਰ ਸਥਾਪਿਤ ਕਰ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵੱਡੀ ਖ਼ਬਰ: ਮਾਨ ਸਰਕਾਰ ਨੇ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

ਵੱਡੀ ਖ਼ਬਰ: ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਸਿੱਖਾਂ ਨਾਲ ਹੋਈਆਂ ਵਧੀਕੀਆਂ ਨੂੰ ਬਿਆਨ ਕਰਦੀ ਫਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ SGPC ਕਰੇਗੀ ਰੋਸ ਮਾਰਚ

ਸ਼੍ਰੋਮਣੀ ਕਮੇਟੀ ਵੱਲੋਂ 17 ਜੁਲਾਈ ਨੂੰ ਮਨਾਈ ਜਾਵੇਗੀ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ

ਸਤਲੁਜ ਨੂੰ ਲੈ ਕੇ ਭਾਜਪਾ ਵੰਡੀ ਹੋਈ ਹੈ: ਬਿੱਟੂ ਨੇ ਸਤਲੁਜ ਮਾਮਲੇ 'ਤੇ ਪੰਜਾਬ ਭਾਜਪਾ ਮੁਖੀ ਦਾ ਵਿਰੋਧ ਕੀਤਾ

ਬਿੱਟੂ ਨੇ ਸਤਲੁਜ 'ਤੇ ਦਿਲਜੀਤ ਦੋਸਾਂਝ ਦੀ ਨਿੰਦਾ ਕੀਤੀ, ਦੋਸ਼ ਲਗਾਇਆ ਕਿ ਫਿਲਮ ਪੰਜਾਬ ਅੱਤਵਾਦ ਦੇ ਇੱਕ-ਪਾਸੜ ਬਿਰਤਾਂਤ ਨੂੰ ਉਤਸ਼ਾਹਿਤ ਕਰਦੀ ਹੈ

ਖਾਲੜਾ ਤੋਂ ਪਰੇ: ਵਕੀਲ ਕੁਲਵੰਤ ਸਿੰਘ ਦੀ ਭੁੱਲੀ ਹੋਈ ਕਹਾਣੀ, ਉਸਦੇ ਪਰਿਵਾਰ ਦੀ ਹੱਤਿਆ ਅਤੇ ਐਸਐਸਪੀ ਅਜੀਤ ਸਿੰਘ ਸੰਧੂ ਦਾ ਪਰਛਾਵਾਂ

ਸਿਰਫ਼ ਖਾਲੜਾ ਹੀ ਨਹੀਂ, ਬੰਡਾਲਾ ਕੇਸ ਨੇ ਪੰਜਾਬ ਦੇ ਖਾੜਕੂ ਯੁੱਗ ਦੇ ਕਥਿਤ ਫਰਜ਼ੀ ਮੁਕਾਬਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ

ਫੁੱਲਾਂ ਦੇ ਬੀਜ ਉਤਪਾਦਨ ਲਈ 40 ਫੀਸਦੀ ਸਬਸਿਡੀ ਦੇ ਰਹੀ ਹੈ ਸਰਕਾਰ: ਮੋਹਿੰਦਰ ਭਗਤ

ਗੈਂਗਸਟਰਾਂ 'ਤੇ ਵਾਰ ਦਾ 169ਵਾਂ ਦਿਨ: ਪੰਜਾਬ ਪੁਲਿਸ ਵੱਲੋਂ 705 ਥਾਈਂ ਛਾਪੇਮਾਰੀ; 423 ਕਾਬੂ