Sunday, June 07, 2026
ਤਾਜਾ ਖਬਰਾਂ
ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ*‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ*ਐਸ.ਸੀ. ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਵੱਲੋਂ 4 ਜੂਨ ਨੂੰ ਤਲਬ

Punjab

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ

ਪੰਜਾਬ ਨਿਊਜ਼ ਐਕਸਪ੍ਰੈੱਸ | June 07, 2026 02:50 PM

- *ਬ੍ਰੇਨ ਹੈਮਰੇਜ ਨਾਲ ਜੁੜੀਆਂ ਪੇਚੀਦਗੀਆਂ, ਲਗਾਤਾਰ ਖੂਨ ਵਹਿਣ, ਡਾਇਬਿਟੀਜ਼ ਅਤੇ ਸੋਰਾਇਸਿਸ ਵਰਗੀਆਂ ਸਿਹਤ ਸਮੱਸਿਆਵਾਂ ਨਾਲ ਜੂਝ ਰਹੀ ਪਟਿਆਲਾ ਦੀ ਉਦਮੀ ਦਾ ਰਾਜਿੰਦਰਾ ਹਸਪਤਾਲ ਵਿੱਚ ਹੋਇਆ ਸਫ਼ਲ ਆਪ੍ਰੇਸ਼ਨ*
- *‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ*

ਚੰਡੀਗੜ੍ਹ /ਪਟਿਆਲਾ, 07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ 51 ਸਾਲਾ ਉਦਮੀ ਅਤੇ ਮਾਸਟਰਸ਼ੈਫ ਇੰਡੀਆ ਸੀਜ਼ਨ-6 ਦੇ ਟਾਪ-20 ਪ੍ਰਤੀਯੋਗੀਆਂ ਵਿੱਚ ਆਪਣੀ ਥਾਂ ਬਣਾਉਣ ਵਾਲੀ ਹਰਮਨਪ੍ਰੀਤ ਕੌਰ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਹਰਮਨਪ੍ਰੀਤ ਪਿਛਲੇ ਕਰੀਬ ਇੱਕ ਦਹਾਕੇ ਤੋਂ ਬ੍ਰੇਨ ਹੈਮਰੇਜ ਨਾਲ ਜੁੜੀਆਂ ਪੇਚੀਦਗੀਆਂ, ਜਿਵੇੰ ਕਰੋਨਿਕ ਬਲੀਡਿੰਗ , ਡਾਇਬਟੀਜ਼ ਅਤੇ ਸੋਰਾਇਸਿਸ ਸਮੇਤ ਕਈ ਗੰਭੀਰ ਸਿਹਤ ਸਮੱਸਿਆਵਾਂ ਨਾਲ ਜੂਝ ਰਹੀ ਸੀ।

ਕਰੀਬ ਦੋ ਸਾਲਾਂ ਤੋਂ, ਮਾਂਹਵਾਰੀ ਦੌਰਾਨ ਬਹੁਤ ਜ਼ਿਆਦਾ ਖੂਨ ਵਹਿਣ ਦੀ ਸਮੱਸਿਆ ਤੋਂ ਪੀੜਤ ਹਰਮਨਪ੍ਰੀਤ ਨੂੰ 30 ਅਪ੍ਰੈਲ 2026 ਨੂੰ ਰਾਜਿੰਦਰਾ ਹਸਪਤਾਲ, ਪਟਿਆਲਾ ਵਿੱਚ ਦਾਖ਼ਲ ਕਰਵਾਇਆ ਗਿਆ ਸੀ। 2 ਮਈ ਨੂੰ ਉਸਦਾ ਸਫ਼ਲ ਲੈਪ੍ਰੋਸਕੋਪਿਕ ਆਪ੍ਰੇਸ਼ਨ ਕੀਤਾ ਗਿਆ। ਹਰਮਨਪ੍ਰੀਤ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਨੇ ਨਾ ਸਿਰਫ਼ ਉਸਦੇ ਇਲਾਜ ਦਾ ਆਰਥਿਕ ਬੋਝ ਘਟਾਇਆ, ਸਗੋਂ ਉਸਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਵੀ ਉਪਲੱਬਧ ਕਰਵਾਈਆਂ।

ਹਰਮਨਪ੍ਰੀਤ ਦੀਆਂ ਸਿਹਤ ਸੰਬੰਧੀ ਸਮੱਸਿਆਵਾਂ ਸਾਲ 2011 ਵਿੱਚ ਹੋਏ ਬ੍ਰੇਨ ਹੈਮਰੇਜ ਤੋਂ ਬਾਅਦ ਸ਼ੁਰੂ ਹੋਈਆਂ, ਜਿਸ ਕਾਰਨ ਉਸਨੂੰ ਨਿਊਰੋਲੋਜੀਕਲ ਪੇਚੀਦਗੀਆਂ ਦਾ ਸਾਹਮਣਾ ਕਰਨਾ ਪਿਆ। ਲੰਬੇ ਸਮੇਂ ਤੱਕ ਚੱਲੀ ਬੀਮਾਰੀ ਦਾ ਅਸਰ ਪਰਿਵਾਰ ਦੀ ਆਰਥਿਕ ਹਾਲਤ 'ਤੇ ਵੀ ਪਿਆ। ਉਸਦੀ ਦੇਖਭਾਲ ਲਈ ਉਸਦੇ ਪਤੀ ਨੂੰ ਨਿੱਜੀ ਖੇਤਰ ਦੀ ਵਧੀਆ ਨੌਕਰੀ ਛੱਡਣੀ ਪਈ, ਉਤੋਂ ਇਲਾਜ ਦਾ ਖ਼ਰਚਾ ਲਗਾਤਾਰ ਵਧਦਾ ਰਿਹਾ।

ਕੁੱਝ ਸਾਲਾਂ ਬਾਅਦ, ਸਾਲ 2025 ਵਿੱਚ, ਪੇਰੀਮੈਨੋਪੌਜ਼ ਦੌਰਾਨ ਉਹ ਲੰਬੇ ਸਮੇਂ ਤੱਕ ਲਗਾਤਾਰ ਖੂਨ ਵਹਿਣ ਦੀ ਸਮੱਸਿਆ ਤੋਂ ਪੀੜਤ ਹੋ ਗਈ। ਉਸਦੇ ਗੰਭੀਰ ਮੈਡੀਕਲ ਪਿਛੋਕੜ ਕਾਰਨ ਐਨੇਸਥੀਸੀਆ ਨਾਲ ਜੁੜੇ ਕਿਸੇ ਵੀ ਆਪ੍ਰੇਸ਼ਨ ਵਿੱਚ ਜੋਖ਼ਮ ਬਹੁਤ ਵੱਧ ਸਨ । ਸਾਲ 2020 ਅਤੇ 2024 ਵਿੱਚ ਮਿਰੇਨਾ ਇਨਸਰਸ਼ਨ ਸਮੇਤ ਕਈ ਇਲਾਜ ਕਰਵਾਉਣ ਦੇ ਬਾਵਜੂਦ ਉਸਦੀ ਸਮੱਸਿਆ ਜਾਰੀ ਰਹੀ ਅਤੇ ਕਰੀਬ ਦੋ ਸਾਲਾਂ ਤੱਕ ਲਗਾਤਾਰ ਉਹ ਕਰੋਨਿਕ ਬਲੀਡਿੰਗ ਦੀ ਸ਼ਿਕਾਰ ਰਹੀ ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਮੈਡੀਕਲ ਕਾਲਜ ਅਤੇ ਰਾਜਿੰਦਰਾ ਹਸਪਤਾਲ ਦੇ ਪ੍ਰਸੂਤੀ ਅਤੇ ਗਾਇਨੀ ਵਿਭਾਗ ਦੀ ਪ੍ਰੋਫੈਸਰ ਡਾ. ਪ੍ਰੀਤ ਕਮਲ ਸਿਬੀਆ ਨੇ ਕਿਹਾ, “ਹਰਮਨਪ੍ਰੀਤ ਜੋ ਮੀਨੋਪੌਜ਼ ਦੇ ਪੜਾਅ ਵੱਲ ਵਧ ਰਹੀ ਸੀ, ਪਿਛਲੇ ਕਰੀਬ ਦਸ ਸਾਲਾਂ ਤੋਂ ਬਹੁਤ ਜ਼ਿਆਦਾ ਮਾਹਵਾਰੀ ਖੂਨ ਵਹਿਣ ਦੀ ਸਮੱਸਿਆ ਨਾਲ ਪੀੜਤ ਸੀ। ਇਸਦੇ ਨਾਲ ਹੀ ਉਸਨੂੰ ਹਾਈਪਰਟੈਨਸ਼ਨ, ਟਾਈਪ-2 ਡਾਇਬਟੀਜ਼, ਹਾਈਪੋਥਾਇਰਾਇਡਿਜ਼ਮ, ਸੋਰਾਇਸਿਸ ਅਤੇ ਨਿਊਰੋਲੋਜੀਕਲ ਪੇਚੀਦਗੀਆਂ ਸਮੇਤ ਕਈ ਹੋਰ ਸਿਹਤ ਸਮੱਸਿਆਵਾਂ ਵੀ ਸਨ।”

ਡਾ. ਸਿਬੀਆ ਨੇ ਅੱਗੇ ਦੱਸਿਆ, “ਉਸਦੇ ਗਰਭਾਸ਼ਯ ਵਿੱਚ ਇੱਕ ਵੱਡਾ ਫਾਈਬਰਾਇਡ ਸੀ ਅਤੇ ਪਹਿਲਾਂ ਵੀ ਲੰਬੇ ਸਮੇਂ ਤੱਕ ਦਵਾਈਆਂ ਰਾਹੀਂ ਇਲਾਜ ਕੀਤਾ ਗਿਆ ਸੀ, ਪਰ ਉਮੀਦ ਅਨੁਸਾਰ ਸਫ਼ਲਤਾ ਨਹੀਂ ਮਿਲੀ। ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਸਾਡੀ ਟੀਮ ਨੇ ਉਸਦਾ ਟੋਟਲ ਲੈਪ੍ਰੋਸਕੋਪਿਕ ਹਿਸਟਰੇਕਟੋਮੀ ਆਪ੍ਰੇਸ਼ਨ ਕੀਤਾ। ਆਪ੍ਰੇਸ਼ਨ ਸਫ਼ਲ ਰਿਹਾ, ਉਸਦੀ ਆਪ੍ਰੇਸ਼ਨ ਤੋਂ ਬਾਅਦ ਦੀ ਸਿਹਤਯਾਬੀ ਸੁਚਾਰੂ ਢੰਗ ਨਾਲ ਹੋਈ ਅਤੇ ਉਸਨੂੰ ਤਸੱਲੀਬਖਸ਼ ਹਾਲਤ ਵਿੱਚ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।”

ਹਰਮਨਪ੍ਰੀਤ ਨੇ ਦੱਸਿਆ ਕਿ ਇਲਾਜ ਦੌਰਾਨ ਡਾ. ਸਿਬੀਆ ਦੀ ਸਲਾਹ 'ਤੇ ਉਸਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਇਆ , ਜਿਸ ਨਾਲ ਉਸਦੇ ਪਰਿਵਾਰ 'ਤੇ ਪੈਣ ਵਾਲਾ ਆਰਥਿਕ ਬੋਝ ਕਾਫ਼ੀ ਘੱਟ ਹੋ ਗਿਆ। ਉਸਨੇ ਇਸ ਲੋਕ-ਭਲਾਈ ਯੋਜਨਾ ਲਈ ਭਗਵੰਤ ਮਾਨ ਸਰਕਾਰ ਦਾ ਧੰਨਵਾਦ ਕੀਤਾ ਅਤੇ ਡਾਕਟਰਾਂ ਤੇ ਹਸਪਤਾਲ ਸਟਾਫ਼ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਮੁੱਖ ਇਲਾਜ ਦੇ ਨਾਲ-ਨਾਲ ਉਸਦੀ ਡਾਇਬਟੀਜ਼ ਅਤੇ ਸੋਰਾਇਸਿਸ ਵਰਗੀਆਂ ਹੋਰ ਸਿਹਤ ਸਮੱਸਿਆਵਾਂ ਦਾ ਵੀ ਪੂਰਾ ਧਿਆਨ ਰੱਖਿਆ।

ਆਪਣੇ ਉਦਮੀ ਸਫ਼ਰ ਲਈ ਜਾਣੀ ਜਾਂਦੀ ਹਰਮਨਪ੍ਰੀਤ ਨੇ ਸਾਲਾਂ ਤੱਕ ਪਟਿਆਲਾ ਵਿੱਚ ਟਿਫ਼ਨ ਸੇਵਾ, ਫੂਡ ਕਾਰਟ ਅਤੇ ਫੂਡ ਵੈਨ ਚਲਾਈ ਹੈ। ਲੰਬੇ ਸਮੇਂ ਤੱਕ ਬੀਮਾਰੀ ਨਾਲ ਜੂਝਣ ਦੇ ਬਾਵਜੂਦ ਉਸਨੇ ਖਾਣਾ ਬਣਾਉਣ ਦੇ ਆਪਣੇ ਜਨੂੰਨ ਨੂੰ ਜਾਰੀ ਰੱਖਿਆ ਅਤੇ ਮਾਸਟਰਸ਼ੈਫ ਇੰਡੀਆ ਸੀਜ਼ਨ-6 ਦੇ ਟਾਪ-20 ਪ੍ਰਤੀਯੋਗੀਆਂ ਵਿੱਚ ਆਪਣੀ ਥਾਂ ਬਣਾਈ। ਹੁਣ ਸਿਹਤਯਾਬੀ ਤੋਂ ਬਾਅਦ ਉਹ ਆਪਣੇ ਸੁਪਨਿਆਂ ਨੂੰ ਦੁਬਾਰਾ ਸਾਕਾਰ ਕਰਨ ਦੀ ਤਿਆਰੀ ਕਰ ਰਹੀ ਹੈ।

ਕੈਸ਼ਲੈੱਸ ਇਲਾਜ ਅਤੇ ਸਮੇਂ ਸਿਰ ਮਿਲੀ ਸਿਹਤ ਸਹਾਇਤਾ ਲਈ ਧੰਨਵਾਦ ਪ੍ਰਗਟ ਕਰਦਿਆਂ ਹਰਮਨਪ੍ਰੀਤ ਨੇ ਕਿਹਾ ਕਿ ਇਸ ਤਜਰਬੇ ਨੇ ਜਨਤਕ ਸੇਵਾਵਾਂ ਪ੍ਰਤੀ ਉਸਦਾ ਵਿਸ਼ਵਾਸ ਮੁੜ ਸਥਾਪਿਤ ਕੀਤਾ ਹੈ ਅਤੇ ਸਰਕਾਰ ਉੱਤੇ ਉਸਦਾ ਭਰੋਸਾ ਹੋਰ ਮਜ਼ਬੂਤ ਹੋਇਆ ਹੈ। ਉਸਨੇ ਕਿਹਾ, “ਮੇਰੇ ਵਰਗੇ ਲਾਭਪਾਤਰੀ ਇਸ ਗੱਲ ਦੀ ਪ੍ਰਤੱਖ ਉਦਾਹਰਣ ਹਨ ਕਿ ਕਿਫ਼ਾਇਤੀ ਅਤੇ ਸੌਖੀ ਪਹੁੰਚ ਵਾਲੀਆਂ ਸਿਹਤ ਸੇਵਾਵਾਂ ਆਮ ਲੋਕਾਂ, ਖ਼ਾਸ ਕਰਕੇ ਲੰਬੇ ਸਮੇਂ ਤੋਂ ਗੰਭੀਰ ਬੀਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਦੀ ਜ਼ਿੰਦਗੀ ਵਿੱਚ ਕਿੰਨਾ ਵੱਡਾ ਬਦਲਾਅ ਲਿਆ ਸਕਦੀਆਂ ਹਨ।”

Have something to say? Post your comment

google.com, pub-6021921192250288, DIRECT, f08c47fec0942fa0

Punjab

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ: ਗੁਰਮੀਤ ਖੁੱਡੀਆਂ

SCਕਮਿਸ਼ਨ ਨੇ ਦੋ ਦਲਿਤ ਨੌਜਵਾਨਾਂ ਨੂੰ ਰੱਸੀ ਨਾਲ ਬੰਨ੍ਹ ਕੇ ਖੇਤਾਂ ਵਿਚ ਘੜੀਸਣ ਦੇ ਮਾਮਲੇ 'ਚ ਲਿਆ ਸੂ ਮੋਟੋ ਨੋਟਿਸ

ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ

ਪੰਜਾਬ ਪੁਲਿਸ ਵੱਲੋਂ ਨਿੱਜੀ ਵਾਹਨਾਂ ‘ਤੇ ਗੈਰ-ਕਾਨੂੰਨੀ ਹੂਟਰ, ਸਾਇਰਨ ਅਤੇ ਫਲੈਸ਼ਰ ਲਾਉਣ ਵਿਰੁੱਧ ਮੁਹਿੰਮ ਦੌਰਾਨ 29 ਹਜ਼ਾਰ ਤੋਂ ਵੱਧ ਵਾਹਨਾਂ ਦੀ ਚੈਕਿੰਗ

ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਅਤੇ JP ਨੱਡਾ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ

ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ 7 ਜੂਨ ਨੂੰ ਲਗਾਇਆ ਜਾ ਰਿਹੈ ਵਿਸ਼ੇਸ਼ ਕੈਂਪ : ਸੀ.ਈ.ਓ. ਅਨਿੰਦਿਤਾ ਮਿਤਰਾ

ਪੰਜਾਬ ਦੀ ਉਚੇਰੀ ਸਿੱਖਿਆ ਨੂੰ ਰੋਜ਼ਗਾਰ ਅਤੇ ਉਦਯੋਗ ਦੀਆਂ ਭਵਿੱਖੀ ਲੋੜਾਂ ਅਨੁਸਾਰ ਢਾਲਿਆ ਜਾ ਰਿਹੈ: ਹਰਜੋਤ ਬੈਂਸ

ਵੈਸ਼ਨੋ ਦੇਵੀ ਜਾਣ ਵਾਲੀ ਰੇਲ ਨਾਲ ਵਾਪਰਿਆ ਹਾਦਸਾ: ਦੋ ਹਿੱਸਿਆਂ ਵਿੱਚ ਵੰਡਿਆ ਗਿਆ ਡੱਬਾ