Tuesday, September 29, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

‘ਵੋਟ ਚੋਰੀ’ ਦੇ ਦੋਸ਼ਾਂ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਤੁਰੰਤ ਅਸਤੀਫ਼ਾ ਦੇਣ: ਸ਼ੁਵਮ ਸ਼ੁਭੀ

ਪੰਜਾਬ ਨਿਊਜ਼ ਐਕਸਪ੍ਰੈੱਸ | September 29, 2026 05:30 PM

- ਕੇਂਦਰ ਸਰਕਾਰ ਨੇ ਤੁਰੰਤ ਕਾਰਵਾਈ ਨਾ ਕੀਤੀ ਤਾਂ ਸੜਕਾਂ ’ਤੇ ਉਤਰੇਗੀ ਪੰਜਾਬ ਯੂਥ ਕਾਂਗਰਸ
- ਚੋਣ ਕਮਿਸ਼ਨ ਵਰਗੀ ਸੰਵਿਧਾਨਕ ਸੰਸਥਾ ਵਿੱਚ ਲੋਕਾਂ ਦਾ ਭਰੋਸਾ ਕਾਇਮ ਰਹਿਣਾ ਲੋਕਤੰਤਰ ਲਈ ਬੇਹੱਦ ਜ਼ਰੂਰੀ: ਸ਼ੁਭੀ

ਚੰਡੀਗੜ੍ਹ, 29 ਸਤੰਬਰ: ਪੰਜਾਬ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਸ਼ੁਵਮ ਸ਼ਰਮਾ ਸ਼ੁਭੀ ਨੇ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਚੋਣ ਪ੍ਰਕਿਰਿਆ ਅਤੇ ਵੋਟਰ ਸੂਚੀਆਂ ਨੂੰ ਲੈ ਕੇ ਉੱਠ ਰਹੇ ਗੰਭੀਰ ਸਵਾਲਾਂ ਦੇ ਮੱਦੇਨਜ਼ਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਲੋਕਾਂ ਦੇ ਵੋਟ ਦੇ ਅਧਿਕਾਰ ਤੋਂ ਵੱਡਾ ਕੋਈ ਅਧਿਕਾਰ ਨਹੀਂ ਹੈ ਅਤੇ ਵੋਟ ਨਾਲ ਸਬੰਧਤ ਕਿਸੇ ਵੀ ਸ਼ਿਕਾਇਤ ਜਾਂ ਕਥਿਤ ਬੇਨਿਯਮਤਾ ਦੀ ਨਿਰਪੱਖ ਜਾਂਚ ਹੋਣੀ ਲਾਜ਼ਮੀ ਹੈ।

ਸ਼ੁਵਮ ਸ਼ਰਮਾ ਸ਼ੁਭੀ ਨੇ ਕਿਹਾ ਕਿ ‘ਵੋਟ ਚੋਰੀ’ ਦੇ ਦੋਸ਼ਾਂ ਨੂੰ ਲੈ ਕੇ ਦੇਸ਼ ਭਰ ਵਿੱਚ ਸਵਾਲ ਉੱਠ ਰਹੇ ਹਨ ਅਤੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ’ਤੇ ਵੀ ਗੰਭੀਰ ਸਵਾਲ ਖੜ੍ਹੇ ਹੋਏ ਹਨ। ਅਜਿਹੇ ਹਾਲਾਤ ਵਿੱਚ ਮੁੱਖ ਚੋਣ ਕਮਿਸ਼ਨਰ ਨੂੰ ਇਨ੍ਹਾਂ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ ਅਤੇ ਗਿਆਨੇਸ਼ ਕੁਮਾਰ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵਰਗੀ ਸੰਵਿਧਾਨਕ ਸੰਸਥਾ ਵਿੱਚ ਲੋਕਾਂ ਦਾ ਭਰੋਸਾ ਕਾਇਮ ਰਹਿਣਾ ਲੋਕਤੰਤਰ ਲਈ ਬੇਹੱਦ ਜ਼ਰੂਰੀ ਹੈ। ਵੋਟਰ ਸੂਚੀ ਵਿੱਚ ਨਾਮ ਜੋੜਨ ਜਾਂ ਹਟਾਉਣ, ਚੋਣੀ ਡਾਟਾ ਅਤੇ ਚੋਣ ਪ੍ਰਕਿਰਿਆ ਨਾਲ ਸਬੰਧਤ ਉੱਠ ਰਹੇ ਸਵਾਲਾਂ ਦਾ ਪਾਰਦਰਸ਼ੀ ਢੰਗ ਨਾਲ ਜਵਾਬ ਦਿੱਤਾ ਜਾਣਾ ਚਾਹੀਦਾ ਹੈ। ਹਾਲ ਹੀ ਦੇ ਦਿਨਾਂ ਵਿੱਚ ਵਿਰੋਧੀ ਧਿਰਾਂ ਵੱਲੋਂ ਵੀ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਅਤੇ ਚੋਣ ਪ੍ਰਕਿਰਿਆ ਵਿੱਚ ਵਧੇਰੇ ਪਾਰਦਰਸ਼ਤਾ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤੇ ਗਏ ਹਨ।

ਸ਼ੁਭੀ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਨਾ ਕੀਤੀ ਤਾਂ ਪੰਜਾਬ ਯੂਥ ਕਾਂਗਰਸ ਸੜਕਾਂ ’ਤੇ ਉਤਰ ਕੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਧਰਨੇ ਅਤੇ ਪ੍ਰਦਰਸ਼ਨ ਕਰੇਗੀ। ਜਦੋਂ ਤੱਕ ਵੋਟ ਦੇ ਅਧਿਕਾਰ ਅਤੇ ਲੋਕਤੰਤਰ ਨਾਲ ਨਿਆਂ ਨਹੀਂ ਹੁੰਦਾ, ਉਦੋਂ ਤੱਕ ਪੰਜਾਬ ਯੂਥ ਕਾਂਗਰਸ ਦਾ ਸੰਘਰਸ਼ ਜਾਰੀ ਰਹੇਗਾ।

ਉਨ੍ਹਾਂ ਕਿਹਾ ਅਸੀਂ ਨੌਜਵਾਨਾਂ ਅਤੇ ਆਮ ਵੋਟਰਾਂ ਦੀ ਆਵਾਜ਼ ਨੂੰ ਦਬਣ ਨਹੀਂ ਦੇਵਾਂਗੇ ਅਤੇ ਲੋਕਤੰਤਰਿਕ ਅਧਿਕਾਰਾਂ ਦੀ ਰੱਖਿਆ ਲਈ ਹਰ ਪੱਧਰ ’ਤੇ ਆਵਾਜ਼ ਬੁਲੰਦ ਕਰਾਂਗੇ। ਇਹ ਲੜਾਈ ਕਿਸੇ ਵਿਅਕਤੀ ਜਾਂ ਸਿਆਸੀ ਪਾਰਟੀ ਖ਼ਿਲਾਫ਼ ਨਹੀਂ, ਸਗੋਂ ਵੋਟਰ ਦੇ ਅਧਿਕਾਰ ਅਤੇ ਲੋਕਤੰਤਰਿਕ ਪ੍ਰਣਾਲੀ ਵਿੱਚ ਲੋਕਾਂ ਦੇ ਭਰੋਸੇ ਲਈ ਹੈ।

ਇਸ ਮੌਕੇ ਯੂਥ ਕਾਂਗਰਸ ਇੰਚਾਰਜ ਮੁਕੇਸ਼ ਕੁਮਾਰ, ਭਰਤ ਸ਼ੰਕਰ ਜੋਸ਼ੀ, ਜਨਰਲ ਸਕੱਤਰ ਬਿੰਨੀ ਮਾਨ, ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਰੋਹਨੀਸ਼ ਓਹਰੀ, ਹੰਨੀ ਜੋਸ਼ੀ ਅਤੇ ਹੋਰ ਆਗੂ ਤੇ ਵਰਕਰ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਵੜਿੰਗ ਨੇ ਪਹਿਲੀ ਵਾਰ ਵੋਟਰ ਬਣਨ ਜਾ ਰਹੇ ਵੋਟਰਾਂ ਨੂੰ SIR ਦੌਰਾਨ ਬਾਹਰ ਕੱਢਣ 'ਤੇ ਸ਼ਾਹ ਦੇ ਦਖ਼ਲ ਦੀ ਮੰਗ ਕੀਤੀ

ਗੈਂਗਸਟਰਾਂ 'ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਆਪ ਸਰਕਾਰ ਆਪਣੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਹੋਰ ਮੁੱਦਿਆਂ ਵੱਲ ਧਿਆਨ ਕੇਂਦਰਿਤ ਕਰਨ ਲਈ ਪੱਬਾਂ ਭਾਰ: ਅਕਾਲੀ ਦਲ

ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਪੰਜਾਬ ਦੇ ਲੋਕਾਂ ਨੇ ਨਕਾਰਿਆ: ਰੰਧਾਵਾ

ਬਾਬਾ ਢੱਡਰੀਆਂ ਵਾਲੇ ਦੇ ਕਾਫ਼ਲੇ ਦੀ ਟੈਂਪੋ ਟਰੈਵਲਰ ਹਾਦਸਾਗ੍ਰਸਤ

SGPC ਸਕੱਤਰ ਦੇ ਖਾਤੇ 'ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ, ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਕਾਂਗਰਸ ਨੂੰ ਵੱਡਾ ਝਟਕਾ; ਪੰਜ ਦਹਾਕਿਆਂ ਤੋਂ ਬੀਬੀ ਭੱਠਲ ਨਾਲ ਜੁੜੇ ਰਜਿੰਦਰ ਸਿੰਘ ਇੰਦਰ ‘ਆਪ’ ਵਿੱਚ ਸ਼ਾਮਲ

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ