Tuesday, May 21, 2024

Regional

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਤੇ ਲੱਗੇ ਸ਼ਰੀਰਕ ਸ਼ੋਸ਼ਣ ਦੇ ਦੋਸ਼, ਖੇਡ ਵਿਭਾਗ ਤੋਂ ਦਿੱਤਾ ਅਸਤੀਫਾ

PUNJAB NEWS EXPRESS | January 01, 2023 04:50 PM

ਚੰਡੀਗੜ੍ਹ: ਹਰਿਆਣਾ ਦੇ ਖੇਡ ਮੰਤਰੀ ਅਤੇ ਅੰਤਰਰਾਸ਼ਟਰੀ ਹਾਕੀ ਖਿਡਾਰੀ ਸੰਦੀਪ ਸਿੰਘ ਮੁਸ਼ਕਿਲ ਵਿਚ ਫਸ ਗਏ ਹਨ | ਚੰਡੀਗੜ੍ਹ ਪੁਲਿਸ ਨੇ ਸੰਦੀਪ ਸਿੰਘ ਦੇ ਖਿਲਾਫ ਇਕ ਮਹਿਲਾ ਕੋਚ ਨਾਲ ਛੇੜਖਾਨੀ ਕਰਨ ਦਾ ਮਾਮਲਾ ਦਰਜ ਕੀਤਾ ਹੈ | ਇਸ ਮਗਰੋਂ ਸੰਦੀਪ ਸਿੰਘ ਨੇ ਖੇਡ ਵਿਭਾਗ ਤੋਂ ਅਸਤੀਫਾ ਦੇ ਦਿੱਤੋ ਹੈ ਪਾਰ ਉਹ ਮੰਤਰੀ ਬਣੇ ਰਹਿਣਗੇ |

ਹਰਿਆਣਾ ਖੇਡ ਵਿਭਾਗ ਦੀ ਇਕ ਮਹਿਲਾ ਕੋਚ ਨੇ ਦੋਸ਼ ਲੱਗ ਹੈ ਕਿ ਸੰਦੀਪ ਸਿੰਘ ਨੇ ਉਸ ਨਾਲ ਸ਼ਰੀਰਕ ਛੇੜਛਾੜ ਕੀਤੀ ਅਤੇ ਉਸਦਾ ਸ਼ੋਸ਼ਣ ਕਰਨ ਦੀ ਕੋਸ਼ਿਸ਼ ਕੀਤੀ | ਉਸਦਾ ਦੋਸ਼ ਹੈ ਕਿ ਸੰਦੀਪ ਸਿੰਘ ਨੇ ਉਸਨੂੰ ਚੰਡੀਗੜ੍ਹ ਆਪਣੀ ਕੋਠੀ ਬੁਲਾਇਆ ਜਿਥੇ ਇਕ ਕੈਬਿਨ ਵਿਚ ਬਿਠਾ ਕਿ ਉਸ ਨਾਲ ਸ਼ਰੀਰਕ ਛੇੜਛਾੜ ਕੀਤੀ ਗਈ | ਮਹਿਲਾ ਕੋਚ ਨੇ ਦੋਸ਼ ਲੱਗ ਹੈ ਕਿ ਉਸਦਾ ਕੁੜਤਾ ਵੀ ਫਾੜ ਦਿੱਤਾ ਗਿਆ |

ਮਹਿਲਾ ਕੋਚ ਨੇ ਚੰਡੀਗੜ੍ਹ ਦੀ ਪੁਲਿਸ ਮੁਖੀ ਨੂੰ ਮਿਲਕੇ ਆਪਣੀ ਸ਼ਿਕਾਇਤ ਦਿਤੀ ਜੋ ਕਿ ਸੈਕਟਰ 26 ਦੇ ਥਾਣੇਦਾਰ ਨੂੰ ਮਾਰਕ ਕੀਤੀ ਗਈ | ਅੱਜ ਪੁਲਿਸ ਵਲੋਂ ਐੱਫ ਆਈ ਆਰ ਦਰਜ ਕੀਤੀ ਗਈ ਤੇ ਸੰਦੀਪ ਸਿੰਘ ਨੇ ਆਪਣੇ ਉੱਤੇ ਲੱਗੇ ਦੋਸ਼ਾਂ ਨੂੰ ਨਕਾਰ ਦਿੱਤਾ | ਉਹਨਾਂ ਕਿਹਾ ਕਿ ਉਹਨਾਂ ਵਿਰੁੱਧ ਸਾਜਿਸ਼ ਕੀਤੀ ਜਾ ਰਹੀ ਹੈ | ਉਹਨਾਂ ਨੇ ਇਸਦੀ ਆਜ਼ਾਦ ਜਾਂਚ ਕਰਨ ਦੀ ਮੰਗ ਕੀਤੀ | ਉਹਨਾਂ ਨੇ ਹਰਿਆਣਾ ਪੁਲਿਸ ਨੂੰ ਆਪਣੇ ਵਿਰੁੱਧ ਸਾਜਿਸ਼ ਦੀ ਸ਼ਿਕਾਇਤ ਵੀ ਕੀਤੀ } ਹਰਿਆਣਾ ਪੁਲਿਸ ਵਲੋਂ ਮਾਮਲੇ ਦੀ ਜਾਂਚ ਲਈ ਇਕ ਕਮੇਟੀ ਬਣਾਈ ਗਈ ਹੈ |

Have something to say? Post your comment

google.com, pub-6021921192250288, DIRECT, f08c47fec0942fa0

Regional

ਕਲਕੱਤਾ ਤੋਂ ਯਮੁਨਾਨਗਰ ਤਕ ਬਨਣ ਵਾਲੇ ਫ੍ਰੇਟ ਕੋਰੀਡੋਰ ਪ੍ਰੋਜੈਕਟ ਨਾਲ ਯਮੁਨਾਨਗਰ ਨੂੰ ਹੋਵੇਗਾ ਫਾਇਦਾ - ਮਨੋਹਰ ਲਾਲ

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਨੂੰ ਲੈ ਕੇ 3 ਮਾਰਚ ਨੂੰ ਸੱਦਿਆ ਇਜਲਾਸ

ਹਰਿਆਣਾ ਸਰਕਾਰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰੇ: ਸੁਖਦੇਵ ਸਿੰਘ ਢੀਂਡਸਾ

ਸੁਖਵਿੰਦਰ ਸਿੰਘ ਸੁੱਖੂ ਨੇ ਹਿਮਾਚਲ ਦੇ ਮੁੱਖ ਮੰਤਰੀ ਪਦ ਦੀ ਸੋਹੰ ਚੁੱਕੀ, ਮੁਕੇਸ਼ ਅਗਨੀਹੋਤਰੀ ਬਣੇ ਉਪ ਮੁਖ ਮੰਤਰੀ

ਸੁਖਵਿੰਦਰ ਸਿੰਘ ਸੁਖੂ ਹੋਣਗੇ ਹਿਮਾਚਲ ਦੇ ਮੁਖ ਮੰਤਰੀ, ਮੁਕੇਸ਼ ਅਗਨੀਹੋਤਰੀ ਉਪ ਮੁਖ ਮੰਤਰੀ

ਹਿਮਾਚਲ ਪ੍ਰਦੇਸ਼ ਦੇ ਨਤੀਜੇ ਉਤਸ਼ਾਹਜਨਕ; ਗੁਜਰਾਤ 'ਚ ਭਾਜਪਾ-ਆਪ ਵਿਚਾਲੇ ਫਿਕਸ ਮੈਚ: ਵੜਿੰਗ

ਹਰਿਆਣਾ ਸਰਕਾਰ ਨੇ 38 ਮੈਂਬਰੀ ਐਡਹਾਕ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੀਤਾ ਐਲਾਨ

ਸਿਰਸਾ ਵਿੱਚ ਕਿਸਾਨ ਮਹਾਂਸੰਮੇਲਨ 'ਚ ਹਜ਼ਾਰਾਂ ਕਿਸਾਨਾਂ ਨੇ ਕੀਤੀ ਸ਼ਿਰਕਤ

ਕਰਨਾਲ ਵਿੱਚ ਕਿਸਾਨਾਂ ਦੀ ਜਿੱਤ: ਭਾਜਪਾ-ਜੇਜੇਪੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਬਾਅਦ ਕਰਨਾਲ ਮਿੰਨੀ ਸਕੱਤਰੇਤ ਦਾ ਘਿਰਾਓ ਸਮਾਪਤ

ਹਜ਼ਾਰਾਂ ਕਿਸਾਨਾਂ ਵੱਲੋਂ ਕਰਨਾਲ ਮਿੰਨੀ ਸਕੱਤਰੇਤ ਦਾ ਘਿਰਾਓ ਤੀਜੇ ਦਿਨ ਵੀ ਰਿਹਾ ਜਾਰੀ