Sunday, May 28, 2023
ਤਾਜਾ ਖਬਰਾਂ
ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਪੰਜਾਬ ਦੇ ਸਕੂਲਾਂ ਵਿੱਚ ਤੇਲਗੂ ਪੜਾਉਣ ਦੀ ਹੋਈ ਸ਼ੁਰੂਆਤ, ਮਾਂ ਬੋਲੀ ਪੰਜਾਬੀ ਨੂੰ ਹੋਰ ਵਧੇਰੇ ਪ੍ਰਫੁਲਿਤ ਕਰੇ ਸਰਕਾਰ: ਰਘਵੀਰ ਭਵਾਨੀਗੜ੍ਹ ਅਕਾਸ਼ਵਾਣੀ ਦੇ ਦਿੱਲੀ ਤੇ ਚੰਡੀਗੜ੍ਹ ਕੇਦਰਾਂ ਤੋਂ ਪੰਜਾਬੀ ਬੁਲੇਟਿਨ ਬੰਦ ਕਰਨਾ ਪੰਜਾਬੀਆਂ ਨਾਲ ਵਿਤਕਰਾ- ਐਡਵੋਕੇਟ ਧਾਮੀਭਵਾਨੀਗੜ੍ਹ ਦੀ ਜਸਮੀਤ ਕੌਰ ਨੇ ਦਸਵੀਂ ਜਮਾਤ ਵਿੱਚੋਂ ਸੂਬੇ 'ਚੋਂ ਪ੍ਰਾਪਤ ਕੀਤਾ ਚੌਥਾ ਸਥਾਨ; ਸੰਗਰੂਰ ਜ਼ਿਲ੍ਹੇ 'ਚੋਂ ਹਾਸਿਲ ਕੀਤਾ ਪਹਿਲਾ ਸਥਾਨਨੀਦਰਲੈਂਡ ਦੇ ਪ੍ਰਸਿੱਧ ਉਦਯੋਗਪਤੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਕਿਊਬੇਸ਼ਨ ਸੈਂਟਰ ਦਾ ਦੌਰਾਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਬਕਾਇਆ ਮਾਮਲਿਆਂ ਦੀ ਗਿਣਤੀ ਘਟ ਕੇ 0.16 ਫ਼ੀਸਦੀ ਹੋਈ

Regional

ਹਿਮਾਚਲ ਪ੍ਰਦੇਸ਼ ਦੇ ਨਤੀਜੇ ਉਤਸ਼ਾਹਜਨਕ; ਗੁਜਰਾਤ 'ਚ ਭਾਜਪਾ-ਆਪ ਵਿਚਾਲੇ ਫਿਕਸ ਮੈਚ: ਵੜਿੰਗ

PUNJAB NEWS EXPRESS | December 08, 2022 04:35 PM

ਚੰਡੀਗੜ੍ਹ : ਹਿਮਾਚਲ ਪ੍ਰਦੇਸ਼ ਵਿੱਚ ਪਾਰਟੀ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਇਹ ਪੂਰੇ ਦੇਸ਼ ਅਤੇ ਖਾਸ ਕਰਕੇ ਗੁਆਂਢੀ ਸੂਬੇ ਪੰਜਾਬ ਦੇ ਵਰਕਰਾਂ ਵਿੱਚ ਉਤਸ਼ਾਹਜਨਕ ਹੈ।
ਇਸ ਦੌਰਾਨ ਵੜਿੰਗ ਨੇ ਕਿਹਾ ਕਿ ਇੱਕ ਵਾਰ ਫਿਰ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਵੱਲੋਂ ਇੱਕ ਦੂਜੇ ਦੀ ਮਦਦ ਕਰਨ ਦਾ ਇਤਿਹਾਸ ਰਚਿਆ ਗਿਆ ਹੈ, ਜਿਸ ਨਾਲ ਉਨ੍ਹਾਂ ਵੱਲੋਂ ਖੇਡਿਆ ਗਿਆ ਫਿਕਸ ਮੈਚ ਸਭ ਦੇ ਸਾਹਮਣੇ ਆ ਗਿਆ ਹੈ।
ਉਨ੍ਹਾਂ ਕਿਹਾ ਕਿ ਪਹਿਲੇ ਦਿਨ ਤੋਂ ਇਸ ਗੱਲ ਵਿੱਚ ਕੋਈ ਸ਼ੱਕ ਨਹੀਂ ਸੀ ਕਿ ‘ਆਪ’ ਗੁਜਰਾਤ ਵਿੱਚ ਭਾਜਪਾ ਦੀ ਮਦਦ ਕਰ ਰਹੀ ਸੀ ਅਤੇ ਹੁਣ ਇਹ ਗੱਲ ਸਾਹਮਣੇ ਆ ਗਈ ਹੈ। ਜਦੋਂਕਿ ਹਿਮਾਚਲ ਵਿੱਚ 'ਆਪ' ਦਾ ਕੋਈ ਆਧਾਰ ਨਹੀਂ ਹੈ ਅਤੇ ਕਾਂਗਰਸ ਨੇ ਆਸਾਨੀ ਨਾਲ ਭਾਜਪਾ ਨੂੰ ਖੁੱਡੇ ਲਾਈਨ ਲਗਾ ਦਿੱਤਾ ਹੈ।
ਉਂਜ ਇਨ੍ਹਾਂ ਨਤੀਜਿਆਂ ਵਿੱਚ ਇੱਕ ਵੱਡੀ ਗੱਲ ਇਹ ਸਾਹਮਣੇ ਆਈ ਹੈ ਕਿ ‘ਆਪ’ ਦਾ ਗੁਬਾਰਾ ਫਟ ਗਿਆ ਹੈ, ਜਿਸਦੀ ਉਮੀਦ ਕੀਤੀ ਜਾ ਰਹੀ ਸੀ ਅਤੇ ਲੋਕ ਪੰਜਾਬ ਦੇ ਖ਼ਜ਼ਾਨੇ ’ਤੇ ਬੋਝ ਪਾ ਕੇ ਕੀਤੇ ਜਾ ਰਹੇ ਝੂਠ ਅਤੇ ਫਰੇਬ ਪ੍ਰਚਾਰ ਨੂੰ ਸਮਝ ਚੁੱਕੇ ਹਨ।
ਹਿਮਾਚਲ 'ਚ ਪੂਰੇ ਜੋਸ਼ ਨਾਲ ਚੋਣ ਪ੍ਰਚਾਰ ਕਰਨ ਵਾਲੇ ਵੜਿੰਗ ਨੇ ਪਾਰਟੀ ਵਰਕਰਾਂ ਅਤੇ ਆਗੂਆਂ ਨਾਲ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਕਿਹਾ ਕਿ ਇਹ ਜਿੱਤ ਪੰਜਾਬ ਦੇ ਵਰਕਰਾਂ ਲਈ ਬਹੁਤ ਮਹੱਤਵਪੂਰਨ ਹੈ, ਜਿਨ੍ਹਾਂ ਨੇ ਉੱਥੇ (ਹਿਮਾਚਲ ਪ੍ਰਦੇਸ਼) 'ਚ ਸਖਤ ਮਿਹਨਤ ਕੀਤੀ ਸੀ ਅਤੇ ਹੁਣ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਖੁਦ ਨੂੰ ਹੋਰ ਜ਼ਿਆਦਾ ਉਤਸਾਹਿਤ ਮਹਿਸੂਸ ਕਰ ਰਹੇ ਹਨ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ ਮੁਕਾਬਲਾ ਕਾਂਗਰਸ ਅਤੇ ਭਾਜਪਾ ਵਿਚਾਲੇ ਸੀ, ਕਿਉਂਕਿ ਸੂਬੇ ਵਿਚ ਦੋਵੇਂ ਪਾਰਟੀਆਂ ਨੇ ਜਿੱਤ ਹਾਸਲ ਕੀਤੀ ਸੀ ਅਤੇ ਉਨ੍ਹਾਂ ਨੂੰ ਯਕੀਨ ਹੈ ਕਿ ਪਾਰਟੀ (ਕਾਂਗਰਸ) ਹੋਰ ਸੂਬਿਆਂ ਵਿਚ ਆਉਣ ਵਾਲੀਆਂ ਚੋਣਾਂ ਵਿਚ ਆਪਣੇ ਅਨੁਪਾਤ ਵਿਚ ਹੋਰ ਸੁਧਾਰ ਕਰੇਗੀ।
ਵੜਿੰਗ ਨੇ ਉਮੀਦ ਜਤਾਈ ਹੈ ਕਿ ਇਹ ਕਾਂਗਰਸ ਲਈ ਨਵੀਂ ਸ਼ੁਰੂਆਤ ਹੋਵੇਗੀ ਅਤੇ ਹਿਮਾਚਲ ਦੇ ਨਤੀਜੇ ਅਗਲੇ ਸਾਲ ਹੋਣ ਵਾਲੀਆਂ ਕਈ ਵਿਧਾਨ ਸਭਾਵਾਂ ਦੀਆਂ ਚੋਣਾਂ ਅਤੇ 2024 ਦੀਆਂ ਆਮ ਚੋਣਾਂ ਲਈ ਰਾਹ ਪੱਧਰਾ ਕਰਨਗੇ।
ਪਿਛਲੇ ਕਈ ਮਹੀਨਿਆਂ ਤੋਂ ਗੁਜਰਾਤ ਵਿੱਚ ਭਾਜਪਾ ਲਈ ਪ੍ਰਚਾਰ ਕਰ ਰਹੇ ਪੰਜਾਬ ਦੇ 'ਆਪ' ਆਗੂਆਂ 'ਤੇ ਚੁਟਕੀ ਲੈਂਦਿਆਂ, ਉਨ੍ਹਾਂ ਕਿਹਾ ਕਿ ਇਹ ਕਾਂਗਰਸ ਹੀ ਹੈ ਅਤੇ ਸਿਰਫ਼ ਕਾਂਗਰਸ ਹੀ ਭਾਜਪਾ ਨੂੰ ਕਦੇ ਵੀ, ਕਿਤੇ ਵੀ ਹਰਾ ਸਕਦੀ ਹੈ

Have something to say? Post your comment

Regional

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਨੂੰ ਲੈ ਕੇ 3 ਮਾਰਚ ਨੂੰ ਸੱਦਿਆ ਇਜਲਾਸ

ਹਰਿਆਣਾ ਸਰਕਾਰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰੇ: ਸੁਖਦੇਵ ਸਿੰਘ ਢੀਂਡਸਾ

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਤੇ ਲੱਗੇ ਸ਼ਰੀਰਕ ਸ਼ੋਸ਼ਣ ਦੇ ਦੋਸ਼, ਖੇਡ ਵਿਭਾਗ ਤੋਂ ਦਿੱਤਾ ਅਸਤੀਫਾ

ਸੁਖਵਿੰਦਰ ਸਿੰਘ ਸੁੱਖੂ ਨੇ ਹਿਮਾਚਲ ਦੇ ਮੁੱਖ ਮੰਤਰੀ ਪਦ ਦੀ ਸੋਹੰ ਚੁੱਕੀ, ਮੁਕੇਸ਼ ਅਗਨੀਹੋਤਰੀ ਬਣੇ ਉਪ ਮੁਖ ਮੰਤਰੀ

ਸੁਖਵਿੰਦਰ ਸਿੰਘ ਸੁਖੂ ਹੋਣਗੇ ਹਿਮਾਚਲ ਦੇ ਮੁਖ ਮੰਤਰੀ, ਮੁਕੇਸ਼ ਅਗਨੀਹੋਤਰੀ ਉਪ ਮੁਖ ਮੰਤਰੀ

ਹਰਿਆਣਾ ਸਰਕਾਰ ਨੇ 38 ਮੈਂਬਰੀ ਐਡਹਾਕ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੀਤਾ ਐਲਾਨ

ਸਿਰਸਾ ਵਿੱਚ ਕਿਸਾਨ ਮਹਾਂਸੰਮੇਲਨ 'ਚ ਹਜ਼ਾਰਾਂ ਕਿਸਾਨਾਂ ਨੇ ਕੀਤੀ ਸ਼ਿਰਕਤ

ਕਰਨਾਲ ਵਿੱਚ ਕਿਸਾਨਾਂ ਦੀ ਜਿੱਤ: ਭਾਜਪਾ-ਜੇਜੇਪੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਬਾਅਦ ਕਰਨਾਲ ਮਿੰਨੀ ਸਕੱਤਰੇਤ ਦਾ ਘਿਰਾਓ ਸਮਾਪਤ

ਹਜ਼ਾਰਾਂ ਕਿਸਾਨਾਂ ਵੱਲੋਂ ਕਰਨਾਲ ਮਿੰਨੀ ਸਕੱਤਰੇਤ ਦਾ ਘਿਰਾਓ ਤੀਜੇ ਦਿਨ ਵੀ ਰਿਹਾ ਜਾਰੀ

ਕੋਰੋਨਾ ਸੰਕ੍ਰਮਣ ਨੂੰ ਰੋਕਣ ਲਈ ਸਾਕਾਰਾਤਮਕ ਸੋਚ ਦੇ ਨਾਲ ਅੱਗੇ ਵਧਣ ਦੀ ਜ਼ਰੂਰਤ : ਸਿਹਤ ਮੰਤਰੀ