Wednesday, March 29, 2023
ਤਾਜਾ ਖਬਰਾਂ
ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ, ਸਿੱਖ ਨੌਜੁਆਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਵੀ ਕਰੜੀ ਨਿੰਦਾ ਕੀਤੀਸ਼੍ਰੋਮਣੀ ਕਮੇਟੀ ਦਾ 11 ਅਰਬ 38 ਕਰੋੜ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਪਾਸਅਮਨ ਅਰੋੜਾ ਵੱਲੋਂ ਸਟੇਟ ਸੀ.ਬੀ.ਜੀ. ਪਾਲਿਸੀ ਤਿਆਰ ਕਰਨ ਵਾਸਤੇ ਵਰਕਿੰਗ ਗਰੁੱਪ ਬਣਾਉਣ ਅਤੇ ਅਪਰੈਲ ਦੇ ਅਖੀਰ ਤੱਕ ਰਿਪੋਰਟ ਜਮ੍ਹਾਂ ਕਰਵਾਉਣ ਦੇ ਨਿਰਦੇਸ਼ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਮਾਲ ਰਿਕਾਰਡ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ, ਪਟਵਾਰੀ ਅਤੇ ਇੱਕ ਔਰਤ ਖ਼ਿਲਾਫ਼ ਮੁਕੱਦਮਾ ਦਰਜਨਵਰਾਤਰਿਆਂ ਦੇ ਤਿਉਹਾਰ ਮੌਕੇ ਮੰਦਿਰ ਸ੍ਰੀ ਕਾਲੀ ਦੇਵੀ ਸਲਾਹਕਾਰੀ ਕਮੇਟੀ ਨੇ ਵਿਦਿਆਰਥਣਾਂ ਨੂੰ ਸਾਇਕਲ, ਖਿਡਾਰਨਾਂ ਨੂੰ ਖੇਡ ਕਿੱਟਾਂ ਤੇ ਦਿਵਿਆਂਗਜਨਾਂ ਨੂੰ ਟਰਾਈਸਾਈਕਲ ਵੰਡੇਖੇਡ ਮੰਤਰੀ ਮੀਤ ਹੇਅਰ ਨੇ ਖੋ ਖੋ ਖਿਡਾਰਨ ਗੁਰਵੀਰ ਕੌਰ ਨੂੰ ਏਸ਼ੀਅਨ ਚੈਂਪੀਅਨ ਬਣਨ ਉਤੇ ਦਿੱਤੀ ਮੁਬਾਰਕਬਾਦ

Regional

ਹਰਿਆਣਾ ਸਰਕਾਰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰੇ: ਸੁਖਦੇਵ ਸਿੰਘ ਢੀਂਡਸਾ

PUNJAB NEWS EXPRESS | January 29, 2023 09:54 AM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ.ਸੁਖਦੇਵ ਸਿੰਘ ਢੀਂਡਸਾ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਇਕ ਬਾਰ ਫਿਰ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਹਰਿਆਣਾ ਦੀ ਮਨੋਹਰ ਲਾਲ ਖੱਟਰ ਦੀ ਸਰਕਾਰ ਨੂੰ ਗੁਰਮੀਤ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰਨ ਅਤੇ ਪੰਜਾਬ ਸਰਕਾਰ ਨੂੰ ਡੇਰਾ ਮੁਖੀ ਦੇ ਬਠਿੰਡਾ ਵਿਖੇ ਡੇਰੇ ਵਿਚ ਵਰਚੁਅਲ ਤਰੀਕੇ ਨਾਲ ਹੋਣ ਜਾ ਰਹੇ ਸਮਾਗਮ ਤੇ ਵੀ ਰੋਕ ਲਗਾਉਣ ਦੀ ਮੰਗ ਕੀਤੀ ਹੈ।
ਸ. ਢੀਂਡਸਾ ਨੇ ਕਿਹਾ ਇਕ ਪਾਸੇ ਜੇਲ੍ਹਾਂ ਵਿੱਚ ਸਜਾਵਾਂ ਪੂਰਿਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਕੌਮ ਪਿਛਲੇ ਲੰਮੇ ਸਮੇਂ ਤੋ ਸੰਘਰਸ਼ ਕਰ ਰਹੀ ਹੈ ਅਤੇ ਦੂਜੇ ਪਾਸੇ ਕਤਲ ਅਤੇ ਬਲਾਤਕਾਰ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਬਾਰ - ਬਾਰ ਪੈਰੋਲ ਦੇ ਕੇ ਹਰਿਆਣਾ ਸਰਕਾਰ ਸਿੱਖਾਂ ਦੇ ਜਖਮਾਂ ਤੇ ਨਮਕ ਛਿੜਕ ਰਹੀ ਹੈ। ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਸ. ਢੀਂਡਸਾ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ ਵਿਚ ਅਜਿਹੀ ਕੀ ਖਾਸੀਅਤ ਹੈ ਕਿ ਉਸ ਦੇ ਘਿਨੌਣੇ ਅਪਰਾਧਾਂ ਨੂੰ ਅੱਖੋਂ-ਓਹਲੇ ਕਰਕੇ ਉਸ ਨੂੰ ਬਾਰ-ਬਾਰ ਛੱਡਿਆ ਜਾ ਰਿਹਾ ਹੈ ਜਦ ਕਿ ਜ਼ੇਲ੍ਹਾ ਵਿੱਚ ਸਜ਼ਾਵਾਂ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਇਨਸਾਫ਼ ਨਹੀਂ ਦਿੱਤਾ ਜਾ ਰਿਹਾ ਹੈ। ਸ.ਢੀਂਡਸਾ ਨੇ ਕਿਹਾ ਕਿ ਹਰਿਆਣਾ ਸਰਕਾਰ ਦੇ ਇਸ ਸਿੱਖ ਵਿਰੋਧੀ ਫੈਸਲੇ ਨਾਲ ਪੰਜਾਬੀਆਂ ਅਤੇ ਖਾਸ ਤੌਰ ਤੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ। ਉਹਨਾਂ ਨੇ ਕਿਹਾ ਕਿ ਜੇਕਰ ਗੁਰਮੀਤ ਰਾਮ ਰਹੀਮ ਇਕ ਸਾਲ ਵਿੱਚ 4 ਵਾਰ ਬਾਹਰ ਆ ਸਕਦਾ ਹੈ ਤਾਂ ਫਿਰ ਬੰਦੀ ਸਿੰਘਾਂ ਦੀ ਰਿਹਾਈ ਕਿਉ ਨਹੀ ਹੋ ਸਕਦੀ। ਸ. ਢੀਂਡਸਾ ਨੇ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰਕੇ ਉਸਨੂੰ ਸ਼ਲਾਖਾ ਪਿੱਛੇ ਭੇਜਿਆ ਜਾਵੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਕੀਤੀ ਜਾਵੇ।

Have something to say? Post your comment

Regional

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਨੂੰ ਲੈ ਕੇ 3 ਮਾਰਚ ਨੂੰ ਸੱਦਿਆ ਇਜਲਾਸ

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਤੇ ਲੱਗੇ ਸ਼ਰੀਰਕ ਸ਼ੋਸ਼ਣ ਦੇ ਦੋਸ਼, ਖੇਡ ਵਿਭਾਗ ਤੋਂ ਦਿੱਤਾ ਅਸਤੀਫਾ

ਸੁਖਵਿੰਦਰ ਸਿੰਘ ਸੁੱਖੂ ਨੇ ਹਿਮਾਚਲ ਦੇ ਮੁੱਖ ਮੰਤਰੀ ਪਦ ਦੀ ਸੋਹੰ ਚੁੱਕੀ, ਮੁਕੇਸ਼ ਅਗਨੀਹੋਤਰੀ ਬਣੇ ਉਪ ਮੁਖ ਮੰਤਰੀ

ਸੁਖਵਿੰਦਰ ਸਿੰਘ ਸੁਖੂ ਹੋਣਗੇ ਹਿਮਾਚਲ ਦੇ ਮੁਖ ਮੰਤਰੀ, ਮੁਕੇਸ਼ ਅਗਨੀਹੋਤਰੀ ਉਪ ਮੁਖ ਮੰਤਰੀ

ਹਿਮਾਚਲ ਪ੍ਰਦੇਸ਼ ਦੇ ਨਤੀਜੇ ਉਤਸ਼ਾਹਜਨਕ; ਗੁਜਰਾਤ 'ਚ ਭਾਜਪਾ-ਆਪ ਵਿਚਾਲੇ ਫਿਕਸ ਮੈਚ: ਵੜਿੰਗ

ਹਰਿਆਣਾ ਸਰਕਾਰ ਨੇ 38 ਮੈਂਬਰੀ ਐਡਹਾਕ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੀਤਾ ਐਲਾਨ

ਸਿਰਸਾ ਵਿੱਚ ਕਿਸਾਨ ਮਹਾਂਸੰਮੇਲਨ 'ਚ ਹਜ਼ਾਰਾਂ ਕਿਸਾਨਾਂ ਨੇ ਕੀਤੀ ਸ਼ਿਰਕਤ

ਕਰਨਾਲ ਵਿੱਚ ਕਿਸਾਨਾਂ ਦੀ ਜਿੱਤ: ਭਾਜਪਾ-ਜੇਜੇਪੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਬਾਅਦ ਕਰਨਾਲ ਮਿੰਨੀ ਸਕੱਤਰੇਤ ਦਾ ਘਿਰਾਓ ਸਮਾਪਤ

ਹਜ਼ਾਰਾਂ ਕਿਸਾਨਾਂ ਵੱਲੋਂ ਕਰਨਾਲ ਮਿੰਨੀ ਸਕੱਤਰੇਤ ਦਾ ਘਿਰਾਓ ਤੀਜੇ ਦਿਨ ਵੀ ਰਿਹਾ ਜਾਰੀ

ਕੋਰੋਨਾ ਸੰਕ੍ਰਮਣ ਨੂੰ ਰੋਕਣ ਲਈ ਸਾਕਾਰਾਤਮਕ ਸੋਚ ਦੇ ਨਾਲ ਅੱਗੇ ਵਧਣ ਦੀ ਜ਼ਰੂਰਤ : ਸਿਹਤ ਮੰਤਰੀ