Friday, April 26, 2024

Regional

ਸੁਨੀਲ ਜਾਖੜ ਨੇ ਹਰਿਆਣਾ ਸਰਕਾਰ ਵੱਲੋਂ ਪੰਜਾਬੀ ਲੋਕਾਂ ਨੂੰ ਦਿੱਲੀ ਜਾਣ ਤੋਂ ਰੋਕੇ ਜਾਣ ਖਿਲਾਫ ਚਿੱਠੀ ਲਿਖ ਕੇ ਰੋਸ਼ ਪ੍ਰਗਟਾਇਆ

PUNJAB NEWS EXPRESS | September 22, 2020 02:23 PM

ਚੰਡੀਗੜ:ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨੂੰ ਚਿੱਠੀ ਲਿਖੀ ਹੈ। ਪੱਤਰ ਵਿਚ ਉਨਾਂ ਕੇਂਦਰ ਸਰਕਾਰ ਦੁਆਰਾ ਲਿਆਂਦੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ 20 ਸਤੰਬਰ 2020 ਨੂੰ ਭਾਰਤ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨ ਲਈ ਦਿੱਲੀ ਜਾ ਰਹੇ ਪੰਜਾਬੀਆਂ ਨੂੰ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਰੋਕੇ ਜਾਣ ਤੇ ਤਿੱਖੇ ਰੋਸ਼ ਦਾ ਪ੍ਰਗਟਾਵਾ ਕੀਤਾ ਹੈ।
ਸ੍ਰੀ ਜਾਖੜ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿਚ ਹਰਿਆਣਾ ਸਰਕਾਰ ਦੀ ਇਸ ਕਾਰਵਾਈ ਨੂੰ ਪੂਰੀ ਤਰਾਂ ਗੈਰ ਸੰਵਿਧਾਨਿਕ ਅਤੇ ਗੈਰ ਲੋਕਤਾਂਤਰਿਕ ਦੱਸਿਆ ਹੈ। ਉਨਾਂ ਨੇ ਲਿਖਿਆ, ‘‘ਪੰਜਾਬੀ ਕਿਸਾਨਾਂ ਨੇ ਕੇਂਦਰ ਦੀ ਬਹਿਰੀ ਸਰਕਾਰ ਤੱਕ ਆਪਣੀ ਅਵਾਜ ਪੁੱਜਦੀ ਕਰਨ ਲਈ ਦਿੱਲੀ ਜਾਣਾ ਸੀ, ਪਰ ਇਹ ਲਾਂਘਾ ਆਪ ਦੇ ਸੂਬੇ ਹਰਿਆਣਾ ਵਿਚ ਦੀ ਸੀ। ਪਰ ਮੈਨੂੰ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਆਪ ਦੀ ਸਰਕਾਰ ਵੱਲੋਂ ਬਹੁਤ ਹੀ ਗੈਰ ਲੋਕਤਾਂਤਰਿਕ ਤਰੀਕੇ ਨਾਲ ਲੋਕਾਂ ਨੂੰ ਹਰਿਆਣਾ ਵਿਚ ਦੀ ਲੰਘ ਕੇ ਦਿੱਲੀ ਜਾਣ ਤੋਂ ਰੋਕਿਆ ਗਿਆ।’’
ਸ੍ਰੀ ਜਾਖੜ ਨੇ ਕਿਹਾ ਕਿ ਭਾਰਤ ਇਕ ਅਜਾਦ ਮੁਲਕ ਹੈ ਅਤੇ ਇਹ ਅਜਾਦੀ ਹਾਸਲ ਕਰਨ ਲਈ ਸਮੂਹ ਭਾਰਤੀਆਂ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਸਨ। ਅਜਾਦੀ ਇਸੇ ਲਈ ਤਾਂ ਲਈ ਸੀ ਕਿ ਅਸੀਂ ਸ਼ਾਸਕ ਦੇ ਗਲਤ ਕੰਮਾਂ ਖਿਲਾਫ ਅਵਾਜ ਉਠਾ ਸਕੀਏ। ਹੁਣ ਜਦ ਕੇਂਦਰ ਸਰਕਾਰ ਨੇ ਦੇਸ਼ ਦੇ ਕਰੋੜਾਂ ਕਿਸਾਨਾਂ ਦੇ ਹਿੱਤਾਂ ਨੂੰ ਪ੍ਰਭਾਵਿਤ ਕਰਨ ਵਾਲੇ ਕਾਲੇ ਕਾਨੂੰਨ ਬਣਾਏ ਹਨ ਤਾਂ ਇਸ ਦਾ ਵਿਰੋਧ ਕਰਨ ਦਾ ਹੱਕ ਲੋਕਾਂ ਤੋਂ ਜਬਰੀ ਖੋਹ ਕੇ ਹਰਿਆਣਾ ਦੀ ਭਾਜਪਾ ਸਰਕਾਰ ਦੇਸ਼ ਦੀ ਅਜਾਦੀ ਲਈ ਕੁਰਬਾਨੀ ਕਰਨ ਵਾਲੇ ਉਨਾਂ ਮਹਾਨ ਅਜਾਦੀ ਘੁਲਾਟੀਆਂ ਦਾ ਅਪਮਾਨ ਕਰ ਰਹੀ ਹੈ।
ਸ੍ਰੀ ਜਾਖੜ ਨੇ ਚਿੱਠੀ ਵਿਚ ਸ੍ਰੀ ਖੱਟਰ ਨੂੰ ਇਹ ਵੀ ਯਾਦ ਕਰਵਾਇਆ ਕਿ ਇੰਨਾਂ ਕਾਲੇ ਕਾਨੂੰਨਾਂ ਦਾ ਸਭ ਤੋਂ ਵੱਧ ਅਸਰ ਤਾਂ ਪੰਜਾਬ ਦੇ ਨਾਲ ਨਾਲ ਹਰਿਆਣਾ ਦੇ ਕਿਸਾਨਾਂ ਤੇ ਹੀ ਪੈਣਾ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਲਿਖਿਆ, ‘‘ ਇਸ ਦੇਸ਼ ਦਾ ਸੰਵਿਧਾਨ ਸਮੂਹ ਨਾਗਰਿਕਾ ਨੂੰ ਬਿਨਾਂ ਰੋਕ ਟੋਕ ਦੇਸ਼ ਵਿਚ ਕਿਤੇ ਵੀ ਆਉਣ ਜਾਣ ਦੀ ਆਗਿਆ ਦਿੰਦਾ ਹੈ ਅਤੇ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕ ਤੁਸੀਂ ਰਾਸ਼ਟਰ ਦੇ ਸੰਵਿਧਾਨ ਦਾ ਵੀ ਘੋਰ ਅਪਮਾਨ ਕੀਤਾ ਹੈ।’’

Have something to say? Post your comment

google.com, pub-6021921192250288, DIRECT, f08c47fec0942fa0

Regional

ਕਲਕੱਤਾ ਤੋਂ ਯਮੁਨਾਨਗਰ ਤਕ ਬਨਣ ਵਾਲੇ ਫ੍ਰੇਟ ਕੋਰੀਡੋਰ ਪ੍ਰੋਜੈਕਟ ਨਾਲ ਯਮੁਨਾਨਗਰ ਨੂੰ ਹੋਵੇਗਾ ਫਾਇਦਾ - ਮਨੋਹਰ ਲਾਲ

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਨੂੰ ਲੈ ਕੇ 3 ਮਾਰਚ ਨੂੰ ਸੱਦਿਆ ਇਜਲਾਸ

ਹਰਿਆਣਾ ਸਰਕਾਰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰੇ: ਸੁਖਦੇਵ ਸਿੰਘ ਢੀਂਡਸਾ

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਤੇ ਲੱਗੇ ਸ਼ਰੀਰਕ ਸ਼ੋਸ਼ਣ ਦੇ ਦੋਸ਼, ਖੇਡ ਵਿਭਾਗ ਤੋਂ ਦਿੱਤਾ ਅਸਤੀਫਾ

ਸੁਖਵਿੰਦਰ ਸਿੰਘ ਸੁੱਖੂ ਨੇ ਹਿਮਾਚਲ ਦੇ ਮੁੱਖ ਮੰਤਰੀ ਪਦ ਦੀ ਸੋਹੰ ਚੁੱਕੀ, ਮੁਕੇਸ਼ ਅਗਨੀਹੋਤਰੀ ਬਣੇ ਉਪ ਮੁਖ ਮੰਤਰੀ

ਸੁਖਵਿੰਦਰ ਸਿੰਘ ਸੁਖੂ ਹੋਣਗੇ ਹਿਮਾਚਲ ਦੇ ਮੁਖ ਮੰਤਰੀ, ਮੁਕੇਸ਼ ਅਗਨੀਹੋਤਰੀ ਉਪ ਮੁਖ ਮੰਤਰੀ

ਹਿਮਾਚਲ ਪ੍ਰਦੇਸ਼ ਦੇ ਨਤੀਜੇ ਉਤਸ਼ਾਹਜਨਕ; ਗੁਜਰਾਤ 'ਚ ਭਾਜਪਾ-ਆਪ ਵਿਚਾਲੇ ਫਿਕਸ ਮੈਚ: ਵੜਿੰਗ

ਹਰਿਆਣਾ ਸਰਕਾਰ ਨੇ 38 ਮੈਂਬਰੀ ਐਡਹਾਕ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੀਤਾ ਐਲਾਨ

ਸਿਰਸਾ ਵਿੱਚ ਕਿਸਾਨ ਮਹਾਂਸੰਮੇਲਨ 'ਚ ਹਜ਼ਾਰਾਂ ਕਿਸਾਨਾਂ ਨੇ ਕੀਤੀ ਸ਼ਿਰਕਤ

ਕਰਨਾਲ ਵਿੱਚ ਕਿਸਾਨਾਂ ਦੀ ਜਿੱਤ: ਭਾਜਪਾ-ਜੇਜੇਪੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਬਾਅਦ ਕਰਨਾਲ ਮਿੰਨੀ ਸਕੱਤਰੇਤ ਦਾ ਘਿਰਾਓ ਸਮਾਪਤ