Thursday, April 25, 2024

Regional

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋ ਰਹੀਆਂ ਬੇਅਦਬੀਆਂ ਨੂੰ ਰੋਕਣ ਲਈ ਸਰਕਾਰ ਸਖ਼ਤ ਕਾਨੂੰਨ ਬਣਾਏ : ਐਡਵੋਕੇਟ ਪੰਨੂ

PUNJAB NEWS EXPRESS | October 16, 2020 04:11 PM

ਕਰਨਾਲ:ਅੱਜ ਹਰਿਆਣਾ ਸਿੱਖ ਸੰਗਤ ਵੱਲੋਂ ਐਡਵੋਕੇਟ ਅੰਗਰੇਜ਼ ਸਿੰਘ ਪੰਨੂ ਨੇ ਸੂਬੇ ਵਿਚ ਹੋ ਰਹੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖਤ ਕਾਨੂੰਨ ਬਣਾਉਣ ਦੀ ਮੰਗ ਕਰਦੇ ਹੋਏ ਯਮਨਾ ਨਗਰ ਦੇ ਐਸਡੀਐਮ ਨੂੰ ਮੁੱਖ ਮੰਤਰੀ ਦੇ ਨਾਮ ਆਪਣਾ ਮੰਗ-ਪੱਤਰ ਦਿੱਤਾ। ਮੰਗ ਪੱਤਰ ਵਿਚ ਮੰਗ ਕੀਤੀ ਗਈ ਹੈ ਸੂਬੇ ਵਿਚ ਹੋ ਰਹੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣ ਅਤੇ ਹਰਿਆਣਾ ਵਿਚ ਸਖ਼ਤ ਕਾਨੂੰਨ ਬਣਾਇਆ ਜਾਵੇ। ਸਿੱਖ ਸੰਗਤ ਦੀ ਅਗਵਾਈ ਕਰਦੇ ਹੋਏ ਅੰਗਰੇਜ਼ ਸਿੰਘ ਪੰਨੂ ਨੇ ਕਿਹਾ ਕੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪੂਰੀ ਮਾਨਵਤਾ ਦੇ ਗੁਰੂ ਹਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਸਿਖਿਆ ਲੈ ਕੇ ਮਨੁੱਖ ਨੂੰ ਸਹੀ ਅਤੇ ਸਿੱਧਾ ਰਸਤਾ ਵਿਖਾਉਂਦੀ ਹੈ ਅਤੇ ਸਿੱਖਾਂ ਦੇ ਨਾਲ ਨਾਲ ਦੂਜੇ ਧਰਮਾਂ ਦੇ ਵੀ ਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਦੇ ਹਨ ਇਸ ਲਈ ਫਿਰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਅਪਰਾਧੀਆਂ ਦੇ ਖ਼ਿਲਾਫ਼ ਕੋਈ ਠੋਸ ਕਾਰਵਾਈ ਨਹੀਂ ਹੁੰਦੀ ਕਿਉਂਕਿ ਸਾਡੇ ਕਾਨੂੰਨ ਅੰਦਰ ਇਹੋ ਜਿਹੇ ਅਪਰਾਧੀਆਂ ਨੂੰ ਸਜ਼ਾ ਦੇਣ ਦਾ ਕੋਈ ਠੋਸ ਕਾਨੂੰਨ ਨਹੀਂ ਹੈ ਜਿਸ ਕਾਰਨ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਅਪਰਾਧੀਆਂ ਉੱਤੇ ਸਖ਼ਤ ਕਾਰਵਾਈ ਨਹੀਂ ਕੀਤੀ ਜਾ ਸਕਦੀ ਜਿਸ ਦਾ ਫਾਇਦਾ ਚੁੱਕ ਕੇ ਸ਼ਰਾਰਤੀ ਲੋਕ ਭਾਈਚਾਰਾ ਨੂੰ ਖਤਮ ਕਰਨ ਲਈ ਇਹੋ ਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ ਅਤੇ ਸਮਾਜ ਵਿਚ ਆਪਸੀ ਦੁਸ਼ਮਣੀ ਪੈਦਾ ਕਰਨ ਦਾ ਕੰਮ ਕਰਦੇ ਹਨ ਤਾਲਾਬੰਦੀ ਦੌਰਾਨ ਹਰਿਆਣਾ ਵਿਚ ਤਿੰਨ-ਚਾਰ ਜਗਾ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਹੋਈਆਂ ਹਨ ਪਰ ਬੜੇ ਅਫ਼ਸੋਸ ਦੀ ਗੱਲ ਹੈ ਕਿ 3 -4 ਜਗਾ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਤੋਂ ਬਾਅਦ ਵੀ ਸਿਰਫ ਇੱਕੋ ਕੇਸ ਵਿੱਚ ਕੀ ਦੋਸ਼ੀ ਨੂੰ ਫੜਿਆ ਗਿਆ।
ਜਿਸ ਦੇ ਬਾਵਜੂਦ ਕੋਈ ਸਖਤ ਕਾਨੂੰਨ ਨਾ ਹੋਣ ਦੇ ਕਾਰਨ ਦੋਸ਼ੀ ਸ਼ਰੇਆਮ ਬਾਹਰ ਘੁੰਮ ਰਹੇ ਹਨ ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਦੇ ਖਿਲਾਫ ਸਿਰਫ ਧਾਰਾ 295 ਤਹਿਤ ਮੁਕੱਦਮਾ ਦਰਜ ਕੀਤਾ ਜਾਂਦਾ ਹੈ ਧਾਰਾ 295 ਅੰਦਰ ਸਖ਼ਤ ਸਜ਼ਾ ਦੇਣ ਦਾ ਨਿਯਮ ਨਹੀਂ ਹੈ ਕਿਉਂਕਿ ਦੋਸ਼ੀ ਫਿਰ ਫਾਇਦਾ ਚੁੱਕ ਲੈਂਦੇ ਹਨ। ਇਸ ਮੌਕੇ ਸ ਗੁਰਨਾਮ ਸਿੰਘ ਤੇ ਗੁਰਬਖਸ਼ ਸਿੰਘ ਯਮੁਨਾਨਗਰ ਨੇ ਕਿਹਾ ਕਿ ਹਰਿਆਣਾ ਸੂਬੇ ਅੰਦਰ ਸਭ ਧਰਮਾਂ ਦਾ ਮਾਨ-ਸਨਮਾਨ ਕਰਦੇ ਹੋਏ ਇਹੋ ਜਿਹੇ ਸਖ਼ਤ ਕਾਨੂੰਨ ਬਣਾਇਆ ਜਾਵੇ ਕੀ ਕਿਸੇ ਵੀ ਧਰਮ ਦੇ ਧਾਰਮਿਕ ਗ੍ਰੰਥ ਜਿਵੇਂ ਗੀਤਾ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਕੁਰਾਨ ਸਰੀਫ਼ ਜਾਂ ਹੋਰ ਧਾਰਮਿਕ ਗ੍ਰੰਥ ਦਾ ਅਪਮਾਨ ਕਰਨ ਵਾਲੇ ਨੂੰ ਸਖ਼ਤ ਸਜ਼ਾ ਦੇਣ ਦਾ ਨਿਯਮ ਹੋਣਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਧਰਮ ਨਾਲ ਕੋਈ ਖਿਲਵਾੜ ਨਾ ਕੀਤਾ ਜਾ ਸਕੇ। ਇਸ ਮੌਕੇ 'ਤੇ ਕੰਵਲਜੀਤ ਸਿੰਘ ਅਰਸ਼ਦੀਪ ਸਿੰਘ ਗੁਰਸ਼ਰਨ ਸਿੰਘ, ਐਡਵੋਕੇਟ ਤਿਕਮ ਪਾਲ ਸਿੰਘ, ਲਖਵਿੰਦਰ ਸਿੰਘ ਅਤੇ ਗੁਰਮੀਤ ਸਿੰਘ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Regional

ਕਲਕੱਤਾ ਤੋਂ ਯਮੁਨਾਨਗਰ ਤਕ ਬਨਣ ਵਾਲੇ ਫ੍ਰੇਟ ਕੋਰੀਡੋਰ ਪ੍ਰੋਜੈਕਟ ਨਾਲ ਯਮੁਨਾਨਗਰ ਨੂੰ ਹੋਵੇਗਾ ਫਾਇਦਾ - ਮਨੋਹਰ ਲਾਲ

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਨੂੰ ਲੈ ਕੇ 3 ਮਾਰਚ ਨੂੰ ਸੱਦਿਆ ਇਜਲਾਸ

ਹਰਿਆਣਾ ਸਰਕਾਰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰੇ: ਸੁਖਦੇਵ ਸਿੰਘ ਢੀਂਡਸਾ

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਤੇ ਲੱਗੇ ਸ਼ਰੀਰਕ ਸ਼ੋਸ਼ਣ ਦੇ ਦੋਸ਼, ਖੇਡ ਵਿਭਾਗ ਤੋਂ ਦਿੱਤਾ ਅਸਤੀਫਾ

ਸੁਖਵਿੰਦਰ ਸਿੰਘ ਸੁੱਖੂ ਨੇ ਹਿਮਾਚਲ ਦੇ ਮੁੱਖ ਮੰਤਰੀ ਪਦ ਦੀ ਸੋਹੰ ਚੁੱਕੀ, ਮੁਕੇਸ਼ ਅਗਨੀਹੋਤਰੀ ਬਣੇ ਉਪ ਮੁਖ ਮੰਤਰੀ

ਸੁਖਵਿੰਦਰ ਸਿੰਘ ਸੁਖੂ ਹੋਣਗੇ ਹਿਮਾਚਲ ਦੇ ਮੁਖ ਮੰਤਰੀ, ਮੁਕੇਸ਼ ਅਗਨੀਹੋਤਰੀ ਉਪ ਮੁਖ ਮੰਤਰੀ

ਹਿਮਾਚਲ ਪ੍ਰਦੇਸ਼ ਦੇ ਨਤੀਜੇ ਉਤਸ਼ਾਹਜਨਕ; ਗੁਜਰਾਤ 'ਚ ਭਾਜਪਾ-ਆਪ ਵਿਚਾਲੇ ਫਿਕਸ ਮੈਚ: ਵੜਿੰਗ

ਹਰਿਆਣਾ ਸਰਕਾਰ ਨੇ 38 ਮੈਂਬਰੀ ਐਡਹਾਕ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੀਤਾ ਐਲਾਨ

ਸਿਰਸਾ ਵਿੱਚ ਕਿਸਾਨ ਮਹਾਂਸੰਮੇਲਨ 'ਚ ਹਜ਼ਾਰਾਂ ਕਿਸਾਨਾਂ ਨੇ ਕੀਤੀ ਸ਼ਿਰਕਤ

ਕਰਨਾਲ ਵਿੱਚ ਕਿਸਾਨਾਂ ਦੀ ਜਿੱਤ: ਭਾਜਪਾ-ਜੇਜੇਪੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਬਾਅਦ ਕਰਨਾਲ ਮਿੰਨੀ ਸਕੱਤਰੇਤ ਦਾ ਘਿਰਾਓ ਸਮਾਪਤ