Friday, December 04, 2020
ਤਾਜਾ ਖਬਰਾਂ
ਮਾਰਕਫੈਡ ਦੇ ਸੋਹਣਾ ਬਰਾਂਡ ਸ਼ਹਿਦ ਨੇ ਸਫਲਤਾਪੂਰਵਕ ਸੀ.ਐਸ.ਈ. ਦੇ ਸ਼ੁੱਧਤਾ ਦੇ ਸਾਰੇ ਟੈਸਟ ਪਾਸ ਕੀਤੇ: ਸੁਖਜਿੰਦਰ ਸਿੰਘ ਰੰਧਾਵਾਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਰੋਜ਼ਾਨਾ 30 ਹਜ਼ਾਰ ਤੋਂ ਵਧੇਰੇ ਆਰ.ਟੀ.ਪੀ.ਸੀ.ਆਰ. ਟੈਸਟਿੰਗ ਯਕੀਨੀ ਬਣਾਉਣ ਦੇ ਨਿਰਦੇਸ਼ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਿਰੁਧ ਸ. ਸੁਖਦੇਵ ਸਿੰਘ ਢੀਂਡਸਾ ਨੇ ਪਦਮ ਭੂਸ਼ਣ ਸਨਮਾਨ ਵਾਪਸ ਕਰਨ ਦਾ ਐਲਾਨ ਕੀਤਾਵਿਜੈ ਇੰਦਰ ਸਿੰਗਲਾ ਨੇ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੇ ਅਕਾਲੀ ਦਲ ਨੂੰ ਪਾਖੰਡੀ ਤੇ ਮੌਕਾਪ੍ਰਸਤ ਗਰਦਾਨਿਆਪ੍ਰਕਾਸ਼ ਸਿੰਘ ਬਾਦਲ ਵੱਲੋਂ ਪਦਮ ਵਿਭੂਸ਼ਣ ਅਵਾਰਡ ਵਾਪਿਸ ਕੀਤਾ ਜਾਣਾ ਮਜਬੂਰੀ ਚ ਲਿਆ ਫੈਸਲਾ ਪਰ ਫਿਰ ਵੀ ਸਵਾਗਤ- ਸੁਨੀਲ ਜਾਖੜਪੰਜਾਬ ਦੇ ਸਕੂਲਾਂ ਤੇ ਆਂਗਣਵਾੜੀਆਂ 'ਚ ਪੀਣ ਵਾਲੇ ਪਾਣੀ ਦੀ ਸਹੂਲਤ ਤੋਂ ਬਾਅਦ ਹੁਣ ਪਖਾਨੇ ਵੀ ਯਕੀਨੀ ਬਣਾਏ ਜਾਣਗੇ: ਮੁੱਖ ਸਕੱਤਰ

Regional

ਕਿਸਾਨ ਜਥੇਬੰਦੀਆਂ ਵੱਲੋਂ ਕਾਲਾਂਵਾਲੀ ਦੇ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਓ ਜਾਰੀ

PUNJAB NEWS EXPRESS | October 26, 2020 01:19 PM

ਕਾਲਾਂਵਾਲੀ:ਸਿਰਸਾ ਖੇਤਰ ਦੀ ਮੰਡੀ ਕਾਲਾਂਵਾਲੀ ਵਿਚ ਰਿਲਾਇੰਸ ਪੈਟਰੋਲ ਪੰਪ ਉਤੇ ਕਿਸਾਨਾਂ ਦਾ ਬੇਮਿਆਦੀ ਧਰਨਾ ਜਾਰੀ ਹੈ। ਕਿਸਾਨ ਆਗੂ ਗੁਰਦਾਸ ਸਿੰਘ ਲੱਕੜਵਾਲੀ ਅਤੇ ਨੌਜਵਾਨ ਆਗੂ ਬਲਵੰਤ ਸਿੰਘ ਕਿਊਲ ਨੇ ਦਿੱਲੀ ਸੱਦਕੇ ਕਿਸਾਨ ਆਗੂਆਂ ਨਾਲ ਸਰਕਾਰ ਦੇ ਕਿਸੇ ਮੰਤਰੀ ਵਲੋਂ ਗੱਲ ਨਾ ਕਰਨ 'ਤੇ ਸਰਕਾਰ ਦੀ ਤਿੱਖੇ ਸ਼ਬਦਾਂ 'ਚ ਆਲੋਚਨਾ ਕੀਤੀ। ਇਨ੍ਹਾਂ ਕਿਸਾਨ ਆਗੂਆਂ ਨੇ ਕਿਹਾ ਕਿ 25 ਤਰੀਖ ਨੂੰ ਦੁਸਹਰੇ ਵਾਲੇ ਦਿਨ ਪਿੰਡਾਂ ਸ਼ਹਿਰਾਂ ਵਿੱਚ ਥਾਂ-ਥਾਂ ਮੋਦੀ ਦੇ ਪੁਤਲੇ ਫੂਕੇ ਜਾਣਗੇ। ਉਨ੍ਹਾਂ ਕਿਹਾ ਕਿ 28 ਤਰੀਖ ਨੂੰ ਸਿਰਸਾ-ਡੱਬਵਾਲੀ ਰੋਡ ਸਥਿਤ ਪਿੰਡ ਖੂਈਆਂ ਮਲਕਾਣਾ ਵਿਖੇ ਨੈਸ਼ਨਲ ਹਾਈਵੇ ਤੇ ਲੱਗੇ ਟੋਲ ਪਲਾਜ਼ਾ ਤੇ ਸਿਰਸਾ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ਦੇ ਕਿਸਾਨ ਮਜ਼ਦੂਰ ਨੌਜਵਾਨ ਕਬਜ਼ੇ ਕਰਕੇ ਮੁਫ਼ਤ ਵਿੱਚ ਸਾਰੇ ਵਾਹਨਾਂ ਨੂੰ ਲੰਘਾਉਣਗੇ ਅਤੇ 29 ਤਰੀਖ ਨੂੰ ਅੰਬਾਲਾ ਵਿੱਚ ਕਿਸਾਨ ਮਹਾਂਪੰਚਾਇਤ ਵਿੱਚ ਕਾਲਾਂਵਾਲੀ ਖੇਤਰ ਦੇ ਸੈਕੜੇ ਕਿਸਾਨ ਹਿੱਸਾ ਲੈਣਗੇ। ਗੁਰਦਾਸ ਸਿੰਘ ਲੱਕੜਵਾਲੀ ਨੇ ਕਿਹਾ ਕਿ 1 ਨਵੰਬਰ ਨੂੰ ਕਾਲਾਂਵਾਲੀ ਵਿਖੇ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਦਾ ਵੱਡਾ ਇਕੱਠ ਕੀਤਾ ਜਾਵੇਗਾ ਜਿਸ ਵਿੱਚ ਦੇਸ਼ ਦੇ ਵੱਡੇ ਕਿਸਾਨ ਆਗੂ ਹਿੱਸਾ ਲੈਣਗੇ ਅਤੇ 1 ਨਵੰਬਰ ਨੂੰ ਹੀ ਸਾਹੂਵਾਲਾ ਵਿਖੇ ਚੱਕਾ ਜਾਮ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਇਨ੍ਹਾਂ ਕਾਲੇ ਕਾਨੂੰਨਾਂ ਨਾਲ ਸਿਰਫ਼ ਵੱਡੇ ਪੂੰਜੀਪਤੀਆਂ ਨੂੰ ਹੀ ਫ਼ਾਇਦਾ ਹੋਵੇਗਾ ਅਤੇ ਕਿਸਾਨ ਦੀ ਫ਼ਸਲ ਨੂੰ ਵੱਡੇ ਘਰਾਣੇ ਘੱਟ ਭਾਅ 'ਤੇ ਖ਼ਰੀਦ ਕੇ ਉਸ ਨੂੰ ਮਹਿੰਗੇ ਮੁੱਲ 'ਤੇ ਵੇਚਣਗੇ। ਧਰਨੇ ਦੋਰਾਨ ਕਿਸਾਨ ਮੇਜਰ ਸਿੰਘ ਤੱਖਤਮੱਲ, ਗੁਰਨਾਮ ਸਿੰਘ, ਗੁਰਜੀਤ ਸਿੰਘ ਗੁਦਰਾਣਾ, ਮਾ. ਹਰਨੇਕ ਸਿੰਘ ਕਿਊਲ ਅਤੇ ਜਗਤਾਰ ਸਿੰਘ ਨੇ ਕਿਹਾ ਕਿ ਸਾਡਾ ਅੰਦੋਲਨ ਲਗਾਤਾਰ ਅੱਗੇ ਵੱਧ ਰਿਹਾ ਹੈ ਅਤੇ ਹਜ਼ਾਰਾਂ ਲੋਕ ਪੱਕੇ ਮੋਰਚੇ ਨਾਲ ਜੁੜ ਰਹੇ ਹਨ ਜੋ ਕਿਸਾਨ ਅੰਦੋਲਨ ਲਈ ਉਤਮ ਸੰਕੇਤ ਹੈ।

Have something to say? Post your comment

Regional

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਸਾਬਕਾ ਡਿਪਟੀ ਮੁੱਖ ਮੰਤਰੀ ਡਾ. ਮੰਗਲ ਸੈਨ ਨੂੰ ਸ਼ਰਧਾਂਜਲੀ

ਚੰਡੀਗੜ੍ਹ : ਖੱਟਰ ਦੀ ਰਿਹਾਇਸ਼ ਘੇਰਨ ਗਏ ਯੂਥ ਕਾਂਗਰਸੀ ਵਰਕਰਾਂ 'ਤੇ ਪਾਣੀ ਦੀਆਂ ਬੁਛਾੜਾਂ

ਕਰਨਾਲ-ਜੀਂਦ ਰਾਸ਼ਟਰੀ ਰਾਜ ਮਾਰਗ 'ਤੇ ਟੋਲ ਪਲਾਜ਼ਾ ਸ਼ੁਰੂ

ਹਰਿਆਣਾ ਕਿਤੇ ਟੁੱਟਣ ਕਿਨਾਰੇ ਤਾਂ ਨਹੀਂ ਜਜਪਾ-ਭਾਜਪਾ ਦਾ ਨਾਤਾ?

ਹਿਮਾਚਲ 'ਚ ਕੋਰੋਨਾ ਕਾਰਨ ਸਕੂਲ 31 ਦਸੰਬਰ ਤੱਕ ਬੰਦ

ਹਰਿਆਣਾ ਬਾਰਡਰ 'ਤੇ ਨਾਕੇ ਲਾ ਕੇ ਰੋਕੀ ਜਾ ਰਹੀ ਹੈ ਪੰਜਾਬ ਨੂੰ ਜਾਣ ਵਾਲੀ ਖਾਦ

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਅੱਜ 3 ਸਾਹਿਤਕਾਰਾਂ ਦੀ ਮੂਰਤੀ ਦੀ ਘੁੰਡ ਚੁਕਾਈ

ਹਰਿਆਣਾ ਦੇ ਮੁੱਖ ਮੰਤਰੀ ਨੇ ਕੌਮੀ ਪ੍ਰੈਸ ਦਿਵਸ 'ਤੇ ਪੱਤਰਕਾਰਾਂ ਨੂੰ ਦਿੱਤੀ ਵਧਾਈ

ਹਰਿਆਣਾ : ਬਰੋਦਾ ਜ਼ਿਮਨੀ ਚੋਣ ਕਾਂਗਰਸ ਨੇ ਜਿੱਤੀ

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਗੰਨੇ ਦੇ ਭਾਅ 'ਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ