Friday, April 26, 2024

Regional

ਹਰਿਆਣਾ 'ਚ ਲਵ ਜੇਹਾਦ ਖ਼ਿਲਾਫ਼ ਕਾਨੂੰਨ ਬਣਾਉਣ 'ਤੇ ਕਰ ਰਹੇ ਹਾਂ ਵਿਚਾਰ : ਵਿਜ

PUNJAB NEWS EXPRESS | November 02, 2020 02:11 PM

ਹਰਿਆਣਾ:ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਐਤਵਾਰ ਨੂੰ ਕਿਹਾ ਕਿ ਸੂਬਾ ਸਰਕਾਰ 'ਲਵ ਜੇਹਾਦ' ਖ਼ਿਲਾਫ਼ ਕਾਨੂੰਨ ਲਿਆਉਣ 'ਤੇ ਵਿਚਾਰ ਕਰ ਰਹੀ ਹੈ । ਇਹ ਗੱਲ ਵਿਜ ਨੇ ਇਕ ਟਵੀਟ ਕਰਕੇ ਦਿੱਤੀ।
ਦੱਸਣਾ ਬਣਦਾ ਹੈ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸ਼ਨੀਵਾਰ ਨੂੰ ਕਿਹਾ ਸੀ ਕਿ ਉਹ ਲਵ ਜੇਹਾਦ ਨੂੰ ਸਖ਼ਤੀ ਨਾਲ ਰੋਕਣ ਲਈ ਪ੍ਰਭਾਵੀ ਕਾਨੂੰਨ ਬਣਾਉਣਗੇ । ਉਨ੍ਹਾਂ ਨੇ ਚਿਤਾਵਨੀ ਦਿੱਤੀ ਸੀ ਕਿ ਜੋ ਲੋਕ ਨੂੰਹ-ਧੀਆਂ ਦੀ ਇੱਜ਼ਤ ਨਾਲ ਖਿਲਵਾੜ ਕਰਦੇ ਹਨ, ਉਹ ਜੇਕਰ ਨਹੀਂ ਸੁਧਰੇ ਤਾਂ 'ਰਾਮ ਨਾਮ ਸਤਯ ਹੈ' ਦੀ ਉਨ੍ਹਾਂ ਦੀ ਅੰਤਿਮ ਯਾਤਰਾ ਨਿਕਲਣ ਵਾਲੀ ਹੈ । ਲਵ ਜੇਹਾਦ 'ਚ ਸ਼ਾਮਲ ਲੋਕਾਂ ਦੇ ਪੋਸਟਰ ਚੌਰਾਹਿਆਂ 'ਤੇ ਲਾਏ ਜਾਣਗੇ ।
ਦੱਸਣਾ ਬਣਦਾ ਹੈ ਕਿ ਪਿਛਲੇ ਹਫ਼ਤੇ ਹਰਿਆਣਾ ਦੇ ਬਲੱਭਗੜ੍ਹ ਵਿਚ ਕਾਲਜ ਦੀ 21 ਸਾਲਾ ਵਿਦਿਆਰਥਣ ਨਿਕਿਤਾ ਤੋਮਰ ਦੀ ਇਕ ਨੌਜਵਾਨਾਂ ਵੱਲੋਂ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੇ ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਦੋਸ਼ੀ ਨੌਜਵਾਨ ਉਸ 'ਤੇ ਵਿਆਹ ਕਰਨ ਲਈ ਇਸਲਾਮ ਅਪਣਾਉਣ ਦਾ ਦਬਾਅ ਬਣਾ ਰਿਹਾ ਸੀ । ਕੁਝ ਹਿੰਦੂ ਸੰਗਠਨਾਂ ਨੇ ਦੋਸ਼ ਲਾਇਆ ਕਿ ਕੁੜੀ ਦਾ ਕਤਲ ਲਵ ਜੇਹਾਦ ਦਾ ਮਾਮਲਾ ਹੈ । ਵਿਸ਼ ਹਿੰਦੂ ਪਰੀਸ਼ਦ ਦੇ ਕਾਰਜਕਾਰੀ ਪ੍ਰਧਾਨ ਆਲੋਕ ਕੁਮਾਰ ਨੇ ਸ਼ੁੱਕਰਵਾਰ ਨੂੰ ਮ੍ਰਿਤਕਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਸੀ ਅਤੇ ਲਵ ਜੇਹਾਦ ਦੀਆਂ ਘਟਨਾਵਾਂ ਨੂੰ ਲੈ ਕੇ ਚਿੰਤਾ ਜਤਾਈ ਸੀ ।
ਉਧਰ ਹਰਿਆਣਾ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਹੈ । ਪੁਲਿਸ ਨੇ ਇਸ ਮਾਮਲੇ ਵਿਚ ਦੋ ਮੁੱਖ ਦੋਸ਼ੀਆਂ-ਤੌਸਿਫ਼ ਅਤੇ ਰੇਹਾਨ ਨੂੰ ਗ੍ਰਿਫ਼ਤਾਰ ਕੀਤਾ ਹੈ । ਤੀਜੇ ਨੌਜਵਾਨ ਨੂੰ ਮੁੱਖ ਦੋਸ਼ੀ ਨੂੰ ਹਥਿਆਰ ਉਪਲੱਬਧ ਕਰਾਉਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ ।

Have something to say? Post your comment

google.com, pub-6021921192250288, DIRECT, f08c47fec0942fa0

Regional

ਕਲਕੱਤਾ ਤੋਂ ਯਮੁਨਾਨਗਰ ਤਕ ਬਨਣ ਵਾਲੇ ਫ੍ਰੇਟ ਕੋਰੀਡੋਰ ਪ੍ਰੋਜੈਕਟ ਨਾਲ ਯਮੁਨਾਨਗਰ ਨੂੰ ਹੋਵੇਗਾ ਫਾਇਦਾ - ਮਨੋਹਰ ਲਾਲ

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਨੂੰ ਲੈ ਕੇ 3 ਮਾਰਚ ਨੂੰ ਸੱਦਿਆ ਇਜਲਾਸ

ਹਰਿਆਣਾ ਸਰਕਾਰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰੇ: ਸੁਖਦੇਵ ਸਿੰਘ ਢੀਂਡਸਾ

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਤੇ ਲੱਗੇ ਸ਼ਰੀਰਕ ਸ਼ੋਸ਼ਣ ਦੇ ਦੋਸ਼, ਖੇਡ ਵਿਭਾਗ ਤੋਂ ਦਿੱਤਾ ਅਸਤੀਫਾ

ਸੁਖਵਿੰਦਰ ਸਿੰਘ ਸੁੱਖੂ ਨੇ ਹਿਮਾਚਲ ਦੇ ਮੁੱਖ ਮੰਤਰੀ ਪਦ ਦੀ ਸੋਹੰ ਚੁੱਕੀ, ਮੁਕੇਸ਼ ਅਗਨੀਹੋਤਰੀ ਬਣੇ ਉਪ ਮੁਖ ਮੰਤਰੀ

ਸੁਖਵਿੰਦਰ ਸਿੰਘ ਸੁਖੂ ਹੋਣਗੇ ਹਿਮਾਚਲ ਦੇ ਮੁਖ ਮੰਤਰੀ, ਮੁਕੇਸ਼ ਅਗਨੀਹੋਤਰੀ ਉਪ ਮੁਖ ਮੰਤਰੀ

ਹਿਮਾਚਲ ਪ੍ਰਦੇਸ਼ ਦੇ ਨਤੀਜੇ ਉਤਸ਼ਾਹਜਨਕ; ਗੁਜਰਾਤ 'ਚ ਭਾਜਪਾ-ਆਪ ਵਿਚਾਲੇ ਫਿਕਸ ਮੈਚ: ਵੜਿੰਗ

ਹਰਿਆਣਾ ਸਰਕਾਰ ਨੇ 38 ਮੈਂਬਰੀ ਐਡਹਾਕ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੀਤਾ ਐਲਾਨ

ਸਿਰਸਾ ਵਿੱਚ ਕਿਸਾਨ ਮਹਾਂਸੰਮੇਲਨ 'ਚ ਹਜ਼ਾਰਾਂ ਕਿਸਾਨਾਂ ਨੇ ਕੀਤੀ ਸ਼ਿਰਕਤ

ਕਰਨਾਲ ਵਿੱਚ ਕਿਸਾਨਾਂ ਦੀ ਜਿੱਤ: ਭਾਜਪਾ-ਜੇਜੇਪੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਬਾਅਦ ਕਰਨਾਲ ਮਿੰਨੀ ਸਕੱਤਰੇਤ ਦਾ ਘਿਰਾਓ ਸਮਾਪਤ