Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Regional

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਗੰਨੇ ਦੇ ਭਾਅ 'ਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ

PUNJAB NEWS EXPRESS | November 10, 2020 11:11 AM

ਚੰਡੀਗੜ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸਰਕਾਰ ਕਿਸਾਨ ਹਿੱਤ ਦਾ ਹਰ ਫੈਸਲਾ ਤੁਰੰਤ ਲੈ ਰਹੀ ਹੈ। ਇਸ ਕੜੀ ਵਿਚ ਰਬੀ ਬੁਆਈ ਸੀਜਨ ਲਈ 7 ਜ਼ਿਲਿਆਂ ਵਿਚ ਖੇਤੀਬਾੜੀ ਟਿਊਬਵੈਲਾਂ ਲਈ ਬਿਜਲੀ ਸਪਲਾਈ ਸਮੇਂ 8 ਘੰਟੇ ਤੋਂ ਵਧਾ ਕੇ 10 ਘੰਟੇ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਬਾਜਾਰ ਵਿਚ ਖੰਡ ਦੇ ਭਾਅ ਕਾਫੀ ਨਾ ਹੋਣ ਦੇ ਬਾਵਜੂਦ ਕਿਸਾਨਾਂ ਦੀ ਮੰਗ 'ਤੇ ਗੰਨੇ ਦੇ ਭਾਅ ਵਿਚ 10 ਰੁਪਏ ਪ੍ਰਤੀ ਕੁਇੰਟਲ ਵਧਾਉਣ ਦਾ ਫੈਸਲਾ ਕੀਤਾ ਹੈ ਅਤੇ ਹੁਣ ਇਹ ਭਾਅ 340 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 350 ਰੁਪਏ ਪ੍ਰਤੀ ਕੁਇੰਟਲ ਹੋ ਗਏ ਹਨ, ਜੋ ਦੇਸ਼ ਵਿਚ ਸੱਭ ਤੋਂ ਵੱਧ ਹਨ।
ਮੁੱਖ ਮੰਤਰੀ ਨੇ ਮੀਡੀਆ ਨਾਲ ਗਲਬਾਤ ਕਰਦੇ ਹੋਏ ਕਿਹਾ ਕਿ ਵਿਰੋਧੀ ਧਿਰ ਦਾ ਕੰਮ ਸਿਰਫ ਕਿਸਾਨਾਂ ਦੇ ਨਾਂਅ 'ਤੇ ਦਿਖਾਵੇ ਦੀ ਰਾਜਨੀਤੀ ਕਰਨਾ ਹੈ, ਜਦੋਂ ਕਿ ਸਰਕਾਰ ਕਿਸਾਨ ਹਿੱਤ ਵਿਚ ਜੋ ਵੀ ਸਹੀ ਹੁੰਦਾ ਹੈ, ਉਸ ਨੂੰ ਕਰ ਕੇ ਦਿਖਾਊਂਦੀ ਹੈ।
ਐਮਬੀਬੀਐਸ ਦੀ ਫੀਸ ਵਧਾਉਣ ਦੇ ਸਬੰਧ ਵਿਚ ਪੁੱਛੇ ਗਏ ਇਕ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਐਮਬੀਬੀਐਸ ਦੀ ਫੀਸ ਜੋ ਪਹਿਲਾਂ 60, 000 ਰੁਪਏ ਪ੍ਰਤੀ ਸਾਲ ਸੀ, ਉਨਾਂ ਨੂੰ ਵਧਾ ਕੇ 80, 000 ਰੁਪਏ ਪ੍ਰਤੀ ਸਾਲ ਕੀਤਾ ਗਿਆ ਹੈ। ਉਨਾਂ ਨੇ ਕਿਹਾ ਕਿ 10 ਲੱਖ ਰੁਪਏ ਦਾ ਬਾਂਡ ਐਮਬੀਬੀਐਸ ਕਰਨ ਵਾਲੇ ਸਰਕਾਰੀ ਮੈਡੀਕਲ ਕਾਲਜਾਂ ਦੇ ਵਿਦਿਆਰਥੀਆਂ ਤੋਂ ਭਰਵਾਇਆ ਜਾਵੇਗਾ ਅਤੇ ਇਹ ਬਾਂਡ ਸਰਕਾਰੀ ਨੌਕਰੀ ਪ੍ਰਾਪਤ ਕਰਨ ਦੇ ਲਈ ਇਕ ਪ੍ਰਾਵਧਾਨ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਇਸ 'ਤੇ ਵੀ ਅਫਵਾਹ ਫੈਲਾਉਣ ਵਿਚ ਲਗਿਆ ਹੈ, ਜੋ ਬਿਲਕੁਲ ਗਲਤ ਹੈ। ਉਨਾਂ ਨੇ ਕਿਹਾ ਕਿ ਪ੍ਰਾਈਵੇਟ ਮੈਡੀਕਲ ਕਾਲਜਾਂ ਵਿਚ ਤਾਂ 12 ਤੋਂ 15 ਲੱਖ ਰੁਪਏ ਪ੍ਰਤੀ ਸਾਲ ਫੀਸ ਲਈ ਜਾਂਦੀ ਹੈ, ਜਦੋਂ ਕਿ ਸਰਕਾਰੀ ਕਾਲਜਾਂ ਵਿਚ ਫੀਸ ਵਧਾਉਣ ਦੇ ਬਾਵਜੂਦ ਪੂਰੀ ਐਮਬੀਬੀਐਸ ਪੜਾਈ ਦੀ ਫੀਸ 4 ਲੱਖ ਰੁਪਏ ਹੀ ਬਣਦੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Regional

ਕਲਕੱਤਾ ਤੋਂ ਯਮੁਨਾਨਗਰ ਤਕ ਬਨਣ ਵਾਲੇ ਫ੍ਰੇਟ ਕੋਰੀਡੋਰ ਪ੍ਰੋਜੈਕਟ ਨਾਲ ਯਮੁਨਾਨਗਰ ਨੂੰ ਹੋਵੇਗਾ ਫਾਇਦਾ - ਮਨੋਹਰ ਲਾਲ

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਨੂੰ ਲੈ ਕੇ 3 ਮਾਰਚ ਨੂੰ ਸੱਦਿਆ ਇਜਲਾਸ

ਹਰਿਆਣਾ ਸਰਕਾਰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰੇ: ਸੁਖਦੇਵ ਸਿੰਘ ਢੀਂਡਸਾ

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਤੇ ਲੱਗੇ ਸ਼ਰੀਰਕ ਸ਼ੋਸ਼ਣ ਦੇ ਦੋਸ਼, ਖੇਡ ਵਿਭਾਗ ਤੋਂ ਦਿੱਤਾ ਅਸਤੀਫਾ

ਸੁਖਵਿੰਦਰ ਸਿੰਘ ਸੁੱਖੂ ਨੇ ਹਿਮਾਚਲ ਦੇ ਮੁੱਖ ਮੰਤਰੀ ਪਦ ਦੀ ਸੋਹੰ ਚੁੱਕੀ, ਮੁਕੇਸ਼ ਅਗਨੀਹੋਤਰੀ ਬਣੇ ਉਪ ਮੁਖ ਮੰਤਰੀ

ਸੁਖਵਿੰਦਰ ਸਿੰਘ ਸੁਖੂ ਹੋਣਗੇ ਹਿਮਾਚਲ ਦੇ ਮੁਖ ਮੰਤਰੀ, ਮੁਕੇਸ਼ ਅਗਨੀਹੋਤਰੀ ਉਪ ਮੁਖ ਮੰਤਰੀ

ਹਿਮਾਚਲ ਪ੍ਰਦੇਸ਼ ਦੇ ਨਤੀਜੇ ਉਤਸ਼ਾਹਜਨਕ; ਗੁਜਰਾਤ 'ਚ ਭਾਜਪਾ-ਆਪ ਵਿਚਾਲੇ ਫਿਕਸ ਮੈਚ: ਵੜਿੰਗ

ਹਰਿਆਣਾ ਸਰਕਾਰ ਨੇ 38 ਮੈਂਬਰੀ ਐਡਹਾਕ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੀਤਾ ਐਲਾਨ

ਸਿਰਸਾ ਵਿੱਚ ਕਿਸਾਨ ਮਹਾਂਸੰਮੇਲਨ 'ਚ ਹਜ਼ਾਰਾਂ ਕਿਸਾਨਾਂ ਨੇ ਕੀਤੀ ਸ਼ਿਰਕਤ

ਕਰਨਾਲ ਵਿੱਚ ਕਿਸਾਨਾਂ ਦੀ ਜਿੱਤ: ਭਾਜਪਾ-ਜੇਜੇਪੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਬਾਅਦ ਕਰਨਾਲ ਮਿੰਨੀ ਸਕੱਤਰੇਤ ਦਾ ਘਿਰਾਓ ਸਮਾਪਤ