Wednesday, April 24, 2024

Regional

ਪੰਚਕੂਲਾ: ਕਿਸਾਨਾਂ ਵੱਲੋਂ ਰੇਲਵੇ ਲਾਈਨ ’ਤੇ ਜ਼ੋਰਦਾਰ ਪ੍ਰਦਰਸ਼ਨ

PUNJAB NEWS EXPRESS | February 19, 2021 11:53 AM

ਪੰਚਕੂਲਾ: ਪੰਚਕੂਲਾ ਜ਼ਿਲ੍ਹੇ ਦੇ ਕਿਸਾਨਾਂ ਵੱਲੋਂ ਅੱਜ ਰੇਲਵੇ ਲਾਈਨ ਉੱਤੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਤੋਂ ਪਹਿਲਾਂ ਇਹ ਕਿਸਾਨ ਸੈਕਟਰ-19 ਦੀ ਰੇਲਵੇ ਲਾਈਨ ਉੱਤੇ ਟਰੈਕਟਰ-ਟਰਾਲੀਆਂ ਰਾਹੀ ਪੁੱਜੇ ਸਨ। ਇਹਨਾਂ ਨਾਲ ਭਾਰੀ ਗਿਣਤੀ ਵਿੱਚ ਮਹਿਲਾ ਕਿਸਾਨ ਵੀ ਸ਼ਾਮਿਲ ਸਨ। ਸਾਰੇ ਕਿਸਾਨ ਕੇਂਦਰ ਸਰਕਾਰ ਦੇ ਖਿਲਾਫ ਬੈਨਰ ਅਤੇ ਤਖਤੀਆਂ ਲੈ ਕੇ ਸੈਕਟਰ-19 ਦੇ ਰੇਲਵੇ ਫਾਟਕ ਦੀ ਰੇਲਵੇ ਲਾਈਨ ਉੱਤੇ ਬਹਿ ਗਏ। ਇਹ ਕਿਸਾਨ ਮੰਗ ਕਰ ਰਹੇ ਸਨ ਕਿ ਕੇਂਦਰ ਸਰਕਾਰ ਤਿੰਨੋ ਖੇਤੀ ਬਿੱਲਾਂ ਨੂੰ ਵਾਪਸ ਲੈਵੇ ਕਿਉਂਕਿ ਤਿੰਨੋ ਖੇਤੀ ਬਿੱਲ ਕਿਸਾਨ ਵਿਰੋਧੀ ਹਨ।

ਇਸ ਧਰਨੇ ਨੂੰ ਬਲਾਕ ਪ੍ਰਧਾਨ ਕਰਮ ਸਿੰਘ ਅਤੇ ਹੋਰ ਕਈ ਕਿਸਾਨ ਨੇਤਾਵਾਂ ਨੇ ਸੰਬੋਧਨ ਕੀਤਾ। ਕਿਸਾਨ ਨੇਤਾ ਡਾਕਟਰ ਹਰਨੇਕ ਸਿੰਘ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਦੇਸ ਭਰ ਵਿੱਚ ਰੇਲਵੇ ਲਾਈਨਾਂ ਉੱਤੇ ਬੈਠਕੇ ਰੇਲ-ਗੱਡੀਆਂ ਨੂੰ ਰੋਕਣ ਦਾ ਪ੍ਰੋਗਰਾਮ ਅਲੀਕਿਆ ਸੀ। ਅੱਜ ਇਸ ਧਰਨੇ ਵਿੱਚ ਚੰਡੀਮੰਦਰ ਟੋਲ ਪਲਾਜ਼ਾ ਅਤੇ ਨੱਗਲ-ਬਰਵਾਲਾ ਟੋਲ ਪਲਾਜਾ ਉੱਤੇ ਬੈਠੇ ਕਿਸਾਨ ਵੀ ਸ਼ਾਮਲ ਹੋਏ। ਰੇਲ ਰੋਕੋ ਇਸ ਧਰਨੇ ਵਿੱਚ ਵੱਖ ਵੱਖ ਸਮਾਜ ਸੇਵੀ ਜੱਥੇਬੰਦੀਆਂ ਤੋਂ ਇਲਾਵਾ ਸਿਆਸੀ ਪਾਰਟੀਆਂ ਨਾਲ ਜੁੜੇ ਨੁਮਾਇੰਦੇ ਵੀ ਇਸ ਧਰਨੇ ਵਿੱਚ ਸ਼ਾਮਲ ਹੋਏ।

Have something to say? Post your comment

google.com, pub-6021921192250288, DIRECT, f08c47fec0942fa0

Regional

ਕਲਕੱਤਾ ਤੋਂ ਯਮੁਨਾਨਗਰ ਤਕ ਬਨਣ ਵਾਲੇ ਫ੍ਰੇਟ ਕੋਰੀਡੋਰ ਪ੍ਰੋਜੈਕਟ ਨਾਲ ਯਮੁਨਾਨਗਰ ਨੂੰ ਹੋਵੇਗਾ ਫਾਇਦਾ - ਮਨੋਹਰ ਲਾਲ

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਨੂੰ ਲੈ ਕੇ 3 ਮਾਰਚ ਨੂੰ ਸੱਦਿਆ ਇਜਲਾਸ

ਹਰਿਆਣਾ ਸਰਕਾਰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰੇ: ਸੁਖਦੇਵ ਸਿੰਘ ਢੀਂਡਸਾ

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਤੇ ਲੱਗੇ ਸ਼ਰੀਰਕ ਸ਼ੋਸ਼ਣ ਦੇ ਦੋਸ਼, ਖੇਡ ਵਿਭਾਗ ਤੋਂ ਦਿੱਤਾ ਅਸਤੀਫਾ

ਸੁਖਵਿੰਦਰ ਸਿੰਘ ਸੁੱਖੂ ਨੇ ਹਿਮਾਚਲ ਦੇ ਮੁੱਖ ਮੰਤਰੀ ਪਦ ਦੀ ਸੋਹੰ ਚੁੱਕੀ, ਮੁਕੇਸ਼ ਅਗਨੀਹੋਤਰੀ ਬਣੇ ਉਪ ਮੁਖ ਮੰਤਰੀ

ਸੁਖਵਿੰਦਰ ਸਿੰਘ ਸੁਖੂ ਹੋਣਗੇ ਹਿਮਾਚਲ ਦੇ ਮੁਖ ਮੰਤਰੀ, ਮੁਕੇਸ਼ ਅਗਨੀਹੋਤਰੀ ਉਪ ਮੁਖ ਮੰਤਰੀ

ਹਿਮਾਚਲ ਪ੍ਰਦੇਸ਼ ਦੇ ਨਤੀਜੇ ਉਤਸ਼ਾਹਜਨਕ; ਗੁਜਰਾਤ 'ਚ ਭਾਜਪਾ-ਆਪ ਵਿਚਾਲੇ ਫਿਕਸ ਮੈਚ: ਵੜਿੰਗ

ਹਰਿਆਣਾ ਸਰਕਾਰ ਨੇ 38 ਮੈਂਬਰੀ ਐਡਹਾਕ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੀਤਾ ਐਲਾਨ

ਸਿਰਸਾ ਵਿੱਚ ਕਿਸਾਨ ਮਹਾਂਸੰਮੇਲਨ 'ਚ ਹਜ਼ਾਰਾਂ ਕਿਸਾਨਾਂ ਨੇ ਕੀਤੀ ਸ਼ਿਰਕਤ

ਕਰਨਾਲ ਵਿੱਚ ਕਿਸਾਨਾਂ ਦੀ ਜਿੱਤ: ਭਾਜਪਾ-ਜੇਜੇਪੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਬਾਅਦ ਕਰਨਾਲ ਮਿੰਨੀ ਸਕੱਤਰੇਤ ਦਾ ਘਿਰਾਓ ਸਮਾਪਤ