Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Regional

ਬੈਂਕ ਮੁਲਾਜ਼ਮਾਂ ਨੇ ਪੰਚਕੂਲਾ ਦੇ ਸੈਕਟਰ 5 ਸਥਿਤ ਐਸਬੀਆਈ ਦਫ਼ਤਰ ਦੇ ਬਾਹਰ ਕੀਤਾ ਪ੍ਰਦਰਸ਼ਨ

PUNJAB NEWS EXPRESS | March 16, 2021 03:56 PM

ਪੰਚਕੂਲਾ: ਪੰਚਕੂਲਾ ਦੇ ਐੱਸਬੀਆਈ ਜੌਨਲ ਦਫ਼ਤਰ ਦੇ ਬਾਹਰ ਕਰਮਚਾਰੀਆਂ ਨੇ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਬੈਂਕਾਂ ਦੇ ਨਿੱਜੀਕਰਣ ਦੇ ਵਿਰੋਧ ਵਿੱਚ ਕੀਤਾ ਗਿਆ। ਯੂਨਾਇਟੇਡ ਫੌਰਮ ਆਫ਼ ਬੈਂਕ ਯੂਨੀਅਨ ਵੱਲੋਂ ਅੱਜ ਇਸ ਪ੍ਰਦਰਸ਼ਨ ਨੂੰ ਯੂਨੀਅਨ ਦੇ ਕੰਵੀਨਰ ਸੰਜੀਵ ਬਿੰਦਲਿਸ਼ ਅਤੇ ਯੂਨੀਅਨ ਦੇ ਨੇਤਾ ਹਰਵਿੰਦਰ ਸਿੰਘ, ਦੀਪਕ ਸ਼ਰਮਾ ਆਦਿ ਨੇ ਸੰਬੋਧਨ ਕੀਤਾ। ਉਹਨਾਂ ਕਿਹਾ ਕਿ ਅੱਜ ਦੇਸ਼ ਵਿੱਚ ਦਸ ਲੱਖ ਤੋਂ ਵੱਧ ਕਰਮਚਾਰੀਆਂ ਨੇ ਇਹ ਹੜਤਾਲ ਵਿੱਚ ਹਿੱਸਾ ਲਿਆ। ਇਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਹਰਵਿੰਦਰ ਸਿੰਘ ਨੇ ਕਿਹਾ ਕਿ ਇਹ ਸਰਕਾਰ ਬੈਂਕਾਂ ਦਾ ਨਿੱਜੀਕਰਣ ਕਰਕੇ ਬੈਂਕਾਂ ਨੂੰ ਪ੍ਰਾਇਵੇਟ ਧਨਾਢ ਲੋਕਾਂ ਦੇ ਹੱਥਾਂ ਵਿੱਚ ਦੇ ਰਹੀ ਹੈ ਅਤੇ ਇਹ ਹੜਤਾਲ ਇਸ ਲਈ ਹੈ ਕਿ ਦੇਸ ਦੀ ਸੰਪਤੀ ਪ੍ਰਾਇਵੇਟ ਅਦਾਰਿਆਂ ਦੇ ਹੱਥਾਂ ਵਿੱਚ ਨਾ ਜਾ ਸਕੇ।ਯੂਨਾਇਟੇਡ ਫੌਰਮ ਆਫ ਬੈਂਕ ਯੂਨੀਅਨ ਸਰਕਾਰ ਦੇ ਖਿਲਾਫ਼ ਲੜਾਈ ਜਾਰੀ ਰੱਖੇਗੀ।

ਉਹਨਾਂ ਕਿਹਾ ਕਿ ਸਰਕਾਰ ਦੀ ਇਸ ਸੋਚ ਨੂੰ ਲੈ ਕੇ ਬੈਂਕ ਮੁਲਾਜ਼ਮ ਅਤੇ ਅਧਿਕਾਰੀ ਮੂਕ ਦਰਸ਼ਕ ਬਣ ਕੇ ਨਹੀਂ ਰਹਿ ਸਕਦੇ। ਇਸ ਮੌਕੇ ਤੇ ਦੀਪਕ ਸ਼ਰਮਾ, ਸੰਜੈ ਸ਼ਰਮਾ, ਸੁਦੇਸ਼ ਵਸ਼ਿਸ਼ਟ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਰਾਸ਼ਟਰਕ੍ਰਿਤ ਬੈਂਕਾਂ ਵਿੱਚ ਸਧਾਰਨ ਅਤੇ ਮੱਧ ਵਰਗ ਦੇ ਪੈਸੇ ਜਮ੍ਹਾਂ ਹੁੰਦੇ ਹਨ, ਉਹਨਾਂ ਨੂੰ ਕਰਜ਼ੇ ਦਿੱਤੇ ਜਾਂਦੇ ਹਨ ਤਾਂ ਕਿ ਉਹ ਆਪਣੇ ਲੋੜੀਂਦੇ ਵਪਾਰ ਨੂੰ ਅੱਗੇ ਵਧਾ ਸਕਣ ਅਤੇ ਦੇਸ਼ ਦੇ ਨਿਰਮਾਣ ਵਿੱਚ ਹਿੱਸਾ ਪਾ ਸਕਣ। ਸਰਕਾਰ ਵੱਲੋਂ ਆਮ ਲੋਕਾਂ ਦੀ ਸੰਪੱਤੀ ਅਤੇ ਬੈਂਕਾਂ ਦਾ ਨਿੱਜੀਕਰਣ ਕਰਕੇ ਪ੍ਰਾਇਵੇਟ ਹੱਥਾਂ ਵਿੱਚ ਨਹੀਂ ਦਿੱਤੀ ਜਾ ਸਕਦੀ। ਇਸ ਮੌਕੇ ਤੇ ਗੌਤਮ ਮਹਿਤਾ, ਪ੍ਰੇਮ ਪਵਾਰ, ਐੱਸ ਕੇ ਵਸ਼ੀਨ ਨੇ ਵੀ ਕਰਮਚਾਰੀਆਂ ਨੂੰ ਸੰਬੋਧਨ ਕੀਤਾ। ਉਹਨਾਂ ਕਿਹਾ ਕਿ ਸਰਕਾਰ ਸਰਵਜਨਕ ਖੇਤਰ ਦੇ ਬੈਂਕਾਂ ਨੂੰ ਮਜਬੂਤ ਕਰਨ ਦੀ ਬਜਾਏ ਨਿੱਜੀਕਰਣ ਲਿਆ ਕੇ ਰਾਸ਼ਟਰਕ੍ਰਿਤ ਬੈਂਕਾਂ ਨੂੰ ਸਮਾਪਤ ਕਰਨਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਅਸੀਂ ਸਰਵਜਨਕ ਬੈਂਕਾ ਨੂੰ ਮਜਬੂਤ ਕਰਨ ਦੀ ਮੰਗ ਕਰਦੇ ਹਾਂ। ਇਸ ਮੌਕੇ ਤੇ ਵੱਡੀ ਗਿਣਤੀ ਦੇ ਮਹਿਲਾਂ ਮੁਲਾਜ਼ਮਾਂ ਨੇ ਵੀ ਹੜਤਾਲੀ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਸੰਬੋਧਨ ਕੀਤਾ। ਉਹਨਾਂ ਕਿਹਾ ਕਿ ਜਨ ਸਧਾਰਨ ਦੀ ਅਤੇ ਲੋਕਾਂ ਦੀ ਸੰਪੰਤੀ ਕਾਰਪੋਰੇਟ ਘਰਾਣਿਆਂ ਨੂੰ ਨਹੀਂ ਸੌਂਪੀ ਜਾ ਸਕਦੀ।

Have something to say? Post your comment

google.com, pub-6021921192250288, DIRECT, f08c47fec0942fa0

Regional

ਕਲਕੱਤਾ ਤੋਂ ਯਮੁਨਾਨਗਰ ਤਕ ਬਨਣ ਵਾਲੇ ਫ੍ਰੇਟ ਕੋਰੀਡੋਰ ਪ੍ਰੋਜੈਕਟ ਨਾਲ ਯਮੁਨਾਨਗਰ ਨੂੰ ਹੋਵੇਗਾ ਫਾਇਦਾ - ਮਨੋਹਰ ਲਾਲ

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਨੂੰ ਲੈ ਕੇ 3 ਮਾਰਚ ਨੂੰ ਸੱਦਿਆ ਇਜਲਾਸ

ਹਰਿਆਣਾ ਸਰਕਾਰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰੇ: ਸੁਖਦੇਵ ਸਿੰਘ ਢੀਂਡਸਾ

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਤੇ ਲੱਗੇ ਸ਼ਰੀਰਕ ਸ਼ੋਸ਼ਣ ਦੇ ਦੋਸ਼, ਖੇਡ ਵਿਭਾਗ ਤੋਂ ਦਿੱਤਾ ਅਸਤੀਫਾ

ਸੁਖਵਿੰਦਰ ਸਿੰਘ ਸੁੱਖੂ ਨੇ ਹਿਮਾਚਲ ਦੇ ਮੁੱਖ ਮੰਤਰੀ ਪਦ ਦੀ ਸੋਹੰ ਚੁੱਕੀ, ਮੁਕੇਸ਼ ਅਗਨੀਹੋਤਰੀ ਬਣੇ ਉਪ ਮੁਖ ਮੰਤਰੀ

ਸੁਖਵਿੰਦਰ ਸਿੰਘ ਸੁਖੂ ਹੋਣਗੇ ਹਿਮਾਚਲ ਦੇ ਮੁਖ ਮੰਤਰੀ, ਮੁਕੇਸ਼ ਅਗਨੀਹੋਤਰੀ ਉਪ ਮੁਖ ਮੰਤਰੀ

ਹਿਮਾਚਲ ਪ੍ਰਦੇਸ਼ ਦੇ ਨਤੀਜੇ ਉਤਸ਼ਾਹਜਨਕ; ਗੁਜਰਾਤ 'ਚ ਭਾਜਪਾ-ਆਪ ਵਿਚਾਲੇ ਫਿਕਸ ਮੈਚ: ਵੜਿੰਗ

ਹਰਿਆਣਾ ਸਰਕਾਰ ਨੇ 38 ਮੈਂਬਰੀ ਐਡਹਾਕ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੀਤਾ ਐਲਾਨ

ਸਿਰਸਾ ਵਿੱਚ ਕਿਸਾਨ ਮਹਾਂਸੰਮੇਲਨ 'ਚ ਹਜ਼ਾਰਾਂ ਕਿਸਾਨਾਂ ਨੇ ਕੀਤੀ ਸ਼ਿਰਕਤ

ਕਰਨਾਲ ਵਿੱਚ ਕਿਸਾਨਾਂ ਦੀ ਜਿੱਤ: ਭਾਜਪਾ-ਜੇਜੇਪੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਬਾਅਦ ਕਰਨਾਲ ਮਿੰਨੀ ਸਕੱਤਰੇਤ ਦਾ ਘਿਰਾਓ ਸਮਾਪਤ