Monday, February 23, 2026
ਤਾਜਾ ਖਬਰਾਂ
ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

Regional

ਤਿੰਨੋਂ ਕਾਲੇ ਖੇਤੀ ਕਾਨੂੰਨ ਤੁਰੰਤ ਵਾਪਸ ਲਵੇ ਮੋਦੀ ਸਰਕਾਰ: ਅਰਜੁਨ ਚੌਟਾਲਾ

PUNJAB NEWS EXPRESS | March 01, 2021 08:44 AM

ਸਿਰਸਾ:  ਯੁਵਾ ਇਨੈਲੋ ਨੇਤਾ ਅਰਜੁਨ ਚੌਟਾਲਾ ਨੇ ਸ਼ੁੱਕਰਵਾਰ ਨੂੰ ਰਾਨੀਆਂ ਵਿਧਾਨ ਸਭਾ ਹਲਕਾ ਰਾਣੀਆਂ ਦੇ ਕਰੀਬ ਦੋ ਦਰਜਨ ਤੋਂ ਵੱਧ ਪਿੰਡਾਂ ਵਿੱਚ ਜਨਸੰਪਰਕ ਦੌਰਾਨ 3 ਮਾਰਚ ਨੂੰ ਐਲਨਾਬਾਦ ਵਿੱਚ ਹੋਣ ਵਾਲੀ ਕਿਸਾਨ ਮਹਾਂਪੰਚਾਇਤ ਵਿੱਚ ਵੱਧ ਤੋ ਵੱਧ ਗਿਣਤੀ ਵਿੱਚ ਭਾਗ ਲੈਣ ਦਾ ਨਿਉਤਾ ਦਿੱਤਾ। ਇਨੈਲੋ ਆਗੂ ਅਰਜੁਨ ਚੌਟਾਲਾ ਨੇ ਪਿੰਡ ਰਾਮਪੁਰ ਥੇੜੀ, ਜੀਵਨਨਗਰ, ਸੰਤਨਗਰ, ਹਰਿਪੁਰਾ, ਦਮਦਮਾ, ਧਰਮਪੁਰਾ, ਬਾਹੀਆ, ਢੁਡਿਆਂਵਾਲੀ, ਬਣੀ ਅਤੇ ਨਥੋਰ ਆਦਿ ਪਿੰਡਾਂ ਵਿੱਚ ਜਨ ਸੰਪਰਕ ਦੌਰਾਨ ਕਿਹਾ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਣਾਏ ਤਿੰਨੇਂ ਖੇਤੀ ਕਾਨੂੰਨ ਪੂਰੀ ਤਰ੍ਹਾਂ ਕਿਸਾਨ ਵਿਰੋਧੀ ਹਨ। ਇਸ ਮੌਕੇ ਲੋਕਾਂ ਨਾਲ ਗੱਲ ਕਰਦਿਆ ਅਰਜੁਨ ਚੌਟਾਲਾ ਨੇ ਕਿਹਾ ਕਿ ਪ੍ਰਦੇਸ ਵਿਚ ਭਾਜਪਾ-ਜਜਪਾ ਦਾ ਸੱਤਾਧਾਰੀ ਗਠਜੋੜ ਸਰਕਾਰ ਦੀਆ ਲੋਕ ਵਿਰੋਧੀ ਨੀਤੀਆਂ ਕਾਰਨ ਅੱਜ
ਹਰਿਆਣਾ ਪ੍ਰਦੇਸ ਵਿਚ ਪੂਰੀ ਤਰ੍ਹਾਂ ਬੈਕਫੁੱਟ ‘ਤੇ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪ੍ਰਦੇਸ ਦੀ ਜਨਤਾ ਇਨ੍ਹਾਂ ਪਾਰਟੀਆਂ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਤੰਗ ਆ ਚੁੱਕੀ ਹੈ ਅਤੇ ਸੂਬੇ ਦੇ ਲੋਕ ਹੁਣ ਸੱਤਾ ਤਬਦੀਲੀ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਤਾਊ ਦੇਵੀ ਲਾਲ ਦੇ ਨਾਂਅ ‘ਤੇ ਰਾਜਨੀਤੀ ਕਰਨ ਵਾਲੀ ਪ੍ਰਦੇਸ ਦੀ ਜਜਪਾ ਪਾਰਟੀ ਤੋਂ ਲੋਕਾਂ ਨੂੰ ਉਮੀਦ
ਸੀ ਕਿ ਉਹ ਤਾਊ ਦੇਵੀ ਲਾਲ ਦੀਆਂ ਨੀਤੀਆਂ ‘ਤੇ ਚਲਦੇ ਹੋਏ ਪ੍ਰਦੇਸ ਵਿਚ ਜਨਹਿਤ ਨੀਤੀਆਂ ਲਈ ਕੰਮ ਕਰੇਗੀ ਅਤੇ ਹਮੇਸਾ ਕਿਸਾਨਾਂ ਦੇ ਨਾਲ ਖੜੀਰਹੇਗੀ ਪਰ ਹੁਣ ਕਿਸਾਨ ਅੰਦੋਲਨ ਦੌਰਾਨ ਜਿੱਥੇ ਜਜਪਾ ਪਾਰਟੀ ਕੁਰਸੀ ਦਾ ਤਿਆਗ ਨਹੀਂ ਕਰਨਾ ਚਾਹੁੰਦੀ ਉੱਥੇ ਹੀ ਪ੍ਰਦੇਸ ਦੇ ਜੇਲ੍ਹ ਤੇ ਬਿਜਲੀ ਮੰਤਰੀ ਵੀ ਇਸ ਮਾਮਲੇ ਤੇ ਪੂਰੀ ਤਰ੍ਹਾਂ
ਚੁੱਪ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਰੋਜਾਨਾ ਪਟਰੌਲ, ਡੀਜਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਆਮ ਲੋਕਾਂ ਦਾ ਜੀਵਨਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੂੰ ਆਪਣੀਆਂ ਗਲਤ ਨੀਤੀਆਂ ਦਾ ਖਮਿਆਜਾ ਆਉਣ ਵਾਲੀ ਏਲਨਾਬਾਦ ਜਮਿਨੀ ਚੋਣ ਵਿਚ ਭੁਗਤਣਾ ਪਵੇਗਾ। ਇਸ ਮੌਕੇ ਇਨੈਲੋ ਦੇ ਜਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਕਰੀਵਾਲਾ, ਜਸਵੀਰ ਸਿੰਘ ਜੱਸਾ, ਸੁਭਾਸ਼ ਨੈਨ, ਜਰਨੈਲ ਸਿੰਘ ਚੰਦੀ ਅਤੇ ਸੰਦੀਪ ਗੋਦਾਰਾ ਸਹਿਤ ਅਨੇਕਾਂ ਇਨੈਲੋ ਕਾਰਮੁਨ ਮੌਜੂਦ ਸਨ।  

Have something to say? Post your comment

google.com, pub-6021921192250288, DIRECT, f08c47fec0942fa0

Regional

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਹਰਿਆਣਾ ਵਿੱਚ ਪਵਿੱਤਰ ਯਾਤਰਾ ਸ਼ੁਰੂ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦੀ ਕਰਵਾਈਆਂ ਜਾਣਗੀਆਂ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

'ਗੈਰਸੰਵਿਧਾਨਕ': ਹਿਮਾਚਲ ਹਾਈਕੋਰਟ ਨੇ ਸੰਸਦੀ ਸਕੱਤਰਾਂ ਵਜੋਂ ਵਿਧਾਇਕਾਂ ਦੀ ਨਿਯੁਕਤੀ ਰੱਦ ਕੀਤੀ

ਹਰਿਆਣਾ ਵਿੱਚ ਸਾਬਕਾ ਵਿਧਾਇਕ ਦੀ ਪੈਨਸ਼ਨ ਸਾਬਕਾ ਸੰਸਦ ਮੈਂਬਰ ਨਾਲੋਂ ਤਿੰਨ ਗੁਣਾ ਵੱਧ ਹੈ।

ਹਰਿਆਣਾ ਦੇ ਮੁੱਖ ਮੰਤਰੀ ਸੈਣੀ, 13 ਮੰਤਰੀਆਂ ਨੇ ਪ੍ਰਧਾਨ ਮੰਤਰੀ, ਐਚ.ਐਮ ਸ਼ਾਹ ਅਤੇ 18 ਮੁੱਖ ਮੰਤਰੀਆਂ ਦੀ ਮੌਜੂਦਗੀ ਵਿੱਚ ਸਹੁੰ ਚੁੱਕੀ

ਭਾਜਪਾ ਦੀ ਹੈਟ੍ਰਿਕ ਤੋਂ ਬਾਅਦ ਨਾਇਬ ਸਿੰਘ ਸੈਣੀ ਹਰਿਆਣਾ ਦੀ ਵਾਗਡੋਰ ਸੰਭਾਲਣਗੇ

ਹਰਿਆਣਾ ਦੇ ਕੈਥਲ ਨੇੜੇ ਨਹਿਰ 'ਚ ਕਾਰ ਤਿਲਕਣ ਕਾਰਨ ਪਰਿਵਾਰ ਦੇ 7 ਜੀਆਂ ਦੀ ਮੌਤ ਹੋ ਗਈ

ਕਲਕੱਤਾ ਤੋਂ ਯਮੁਨਾਨਗਰ ਤਕ ਬਨਣ ਵਾਲੇ ਫ੍ਰੇਟ ਕੋਰੀਡੋਰ ਪ੍ਰੋਜੈਕਟ ਨਾਲ ਯਮੁਨਾਨਗਰ ਨੂੰ ਹੋਵੇਗਾ ਫਾਇਦਾ - ਮਨੋਹਰ ਲਾਲ

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਨੂੰ ਲੈ ਕੇ 3 ਮਾਰਚ ਨੂੰ ਸੱਦਿਆ ਇਜਲਾਸ

ਹਰਿਆਣਾ ਸਰਕਾਰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰੇ: ਸੁਖਦੇਵ ਸਿੰਘ ਢੀਂਡਸਾ