Saturday, October 17, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Regional

ਹਿਮਾਚਲ ਦੇ 4 ਜ਼ਿਲ੍ਹਿਆਂ ’ਚ ਲੱਗਾ ਕਰਫ਼ਿਊ

PUNJAB NEWS EXPRESS | April 26, 2021 01:02 PM

ਸ਼ਿਮਲਾ: ਹਿਮਾਚਲ ਪ੍ਰਦੇਸ਼ ਸਰਕਾਰ ਨੇ ਕੋਰੋਨਾ ਦੇ ਤੇਜ਼ੀ ਨਾਲ ਵਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਸੂਬੇ ਦੇ ਚਾਰ ਜ਼ਿਲ੍ਹਿਆਂ ਕਾਂਗੜਾ, ਊਨਾ, ਸੋਲਨ ਤੇ ਸਿਰਮੋਰ ’ਚ 27 ਅਪ੍ਰੈਲ ਦੀ ਅੱਧੀ ਰਾਤ ਤੋਂ 10 ਮਈ ਤੱਕ ਰਾਤ 10 ਵਜੇ ਤੋਂ ਸਵੇਰੇ 5 ਵਜੇ ਤਕ ਕਰਫਿਊ ਲਗਾਉਣ ਦਾ ਫੈਸਲਾ ਲਿਆ ਹੈ।
ਮੁੱਖ ਮੰਤਰੀ ਜੈਰਾਮ ਠਾਕੁਰ ਦੀ ਅਗਵਾਈ ’ਚ ਐਤਵਾਰ ਨੂੰ ਹੋਈ ਉੱਚ ਪੱਧਰੀ ਬੈਠਕ ’ਚ ਇਹ ਫੈਸਲਾ ਲਿਆ ਗਿਆ। ਇਸ ਦੇ ਨਾਲ ਹੀ ਸੂਬੇ ’ਚ ਆਉਣ ਵਾਲੇ ਸਾਰੇ ਲੋਕਾਂ ਲਈ 72 ਘੰਟਿਆਂ ਦੇ ਅੰਦਰ ਆਰਟੀ. ਪੀਸੀਆਰ ਜਾਂਚ ਜ਼ਰੂਰੀ ਕਰਵਾਉਣ ਦਾ ਵੀ ਫੈਸਲਾ ਲਿਆ ਗਿਆ ਹੈ। ਮੀਟਿੰਗ ’ਚ ਫੈਸਲਾ ਕੀਤਾ ਗਿਆ ਹੈ ਕਿ ਜੇਕਰ ਸੂਬੇ ’ਚ ਆਉਣ ਵਾਲੇ ਵਿਅਕਤੀਆਂ ਨੇ ਕੋਵਿਡ-19 ਜਾਂਚ ਨਹੀਂ ਕਰਵਾਈ ਤਾਂ ਉਨ੍ਹਾਂ ਨੂੰ 14 ਦਿਨਾਂ ਲਈ ਆਪਣੇ ਘਰ ਹੀ ਇਕਾਂਤਵਾਸ ’ਚ ਰਹਿਣਾ ਹੋਵੇਗਾ। ਜਾਂਚ ’ਚ ਨੈਗੇਟਿਵ ਪਾਏ ਜਾਣ ਵਾਲੇ ਵਿਅਕਤੀ ਨੂੰ ਹੋਮ ਕੁਆਰਟਾਇੰਨ ਰਹਿਣ ਦੀ ਲੋੜ ਨਹੀਂ ਹੋਵੇਗੀ।
ਮੀਟਿੰਗ ’ਚ ਇਹ ਵੀ ਫੈਸਲਾ ਲਿਆ ਗਿਆ ਹੈ ਕਿ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ’ਚ ਸਥਾਨਕ ਸੰਸਥਾਵਾਂ ਨੂੰ ਆਪਣੇ-ਆਪਣੇ ਖੇਤਰਾਂ ’ਚ ਸਾਰੇ ਐਸਓਪੀ ਤੇ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਭਾਵੀ ਰੂਪ ਨਾਲ ਲਾਗੂ ਕਰਨ ’ਚ ਸ਼ਾਮਲ ਕੀਤਾ ਜਾਵੇਗਾ ਅਤੇ ਉਨ੍ਹਾਂ ਕੋਲ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦਾ ਅਧਿਕਾਰ ਹੋਵੇਗਾ ਤਾਂ ਜੋ ਕੋਰੋਨਾ ਫੈਲਣ ਤੋਂ ਰੋਕਿਆ ਜਾ ਸਕੇ। ਮੀਟਿੰਗ ’ਚ ਸਥਾਨਕ ਪੱਧਰ ’ਤੇ ਵਿਸ਼ੇਸ਼ ਟਾਸਕ ਫੋਰਸ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਹੈ ਤਾਂ ਜੋ ਸਾਰੇ ਧਾਰਮਿਕ, ਸਮਾਜਿਕ, ਰਾਜਨੀਤਿਕ ਅਤੇ ਸੱਭਿਆਚਾਰਕ ਸਮਾਰੋਹਾਂ ਦੌਰਾਨ ਐਸਓਪੀ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕੀਤਾ ਜਾ ਸਕੇ।

Have something to say? Post your comment

google.com, pub-6021921192250288, DIRECT, f08c47fec0942fa0

Regional

ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ

ਹਿਮਾਚਲ ਵਿੱਚ ਚੱਟਾਨਾਂ ਦਾ ਢਿੱਗ ਡਿੱਗਣ ਨਾਲ ਵਾਹਨ ਟਕਰਾਇਆ; 6 ਮਹੀਨੇ ਦੇ ਬੱਚੇ ਸਮੇਤ 13 ਲੋਕਾਂ ਦੀ ਮੌਤ

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਹਰਿਆਣਾ ਵਿੱਚ ਪਵਿੱਤਰ ਯਾਤਰਾ ਸ਼ੁਰੂ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦੀ ਕਰਵਾਈਆਂ ਜਾਣਗੀਆਂ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

'ਗੈਰਸੰਵਿਧਾਨਕ': ਹਿਮਾਚਲ ਹਾਈਕੋਰਟ ਨੇ ਸੰਸਦੀ ਸਕੱਤਰਾਂ ਵਜੋਂ ਵਿਧਾਇਕਾਂ ਦੀ ਨਿਯੁਕਤੀ ਰੱਦ ਕੀਤੀ

ਹਰਿਆਣਾ ਵਿੱਚ ਸਾਬਕਾ ਵਿਧਾਇਕ ਦੀ ਪੈਨਸ਼ਨ ਸਾਬਕਾ ਸੰਸਦ ਮੈਂਬਰ ਨਾਲੋਂ ਤਿੰਨ ਗੁਣਾ ਵੱਧ ਹੈ।

ਹਰਿਆਣਾ ਦੇ ਮੁੱਖ ਮੰਤਰੀ ਸੈਣੀ, 13 ਮੰਤਰੀਆਂ ਨੇ ਪ੍ਰਧਾਨ ਮੰਤਰੀ, ਐਚ.ਐਮ ਸ਼ਾਹ ਅਤੇ 18 ਮੁੱਖ ਮੰਤਰੀਆਂ ਦੀ ਮੌਜੂਦਗੀ ਵਿੱਚ ਸਹੁੰ ਚੁੱਕੀ

ਭਾਜਪਾ ਦੀ ਹੈਟ੍ਰਿਕ ਤੋਂ ਬਾਅਦ ਨਾਇਬ ਸਿੰਘ ਸੈਣੀ ਹਰਿਆਣਾ ਦੀ ਵਾਗਡੋਰ ਸੰਭਾਲਣਗੇ

ਹਰਿਆਣਾ ਦੇ ਕੈਥਲ ਨੇੜੇ ਨਹਿਰ 'ਚ ਕਾਰ ਤਿਲਕਣ ਕਾਰਨ ਪਰਿਵਾਰ ਦੇ 7 ਜੀਆਂ ਦੀ ਮੌਤ ਹੋ ਗਈ

ਕਲਕੱਤਾ ਤੋਂ ਯਮੁਨਾਨਗਰ ਤਕ ਬਨਣ ਵਾਲੇ ਫ੍ਰੇਟ ਕੋਰੀਡੋਰ ਪ੍ਰੋਜੈਕਟ ਨਾਲ ਯਮੁਨਾਨਗਰ ਨੂੰ ਹੋਵੇਗਾ ਫਾਇਦਾ - ਮਨੋਹਰ ਲਾਲ