Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Regional

ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਨੂੰ ਲੈ ਕੇ ਕੀਤੀ ਘੋਰ ਬੇਅਦਬੀ ਦੀ ਪੰਜਾਬ ਸਰਕਾਰ ਤੁਰੰਤ ਮੁਆਫੀ ਮੰਗੇ : ਅਕਾਲੀ ਦਲ

December 24, 2017 12:22 PM

ਦੋਸ਼ੀ ਅਧਿਕਾਰੀਆਂ ਤੇ ਇਸ਼ਤਿਹਾਰ ਏਜੰਸੀ ਖਿਲਾਫ ਸਖ਼ਤ ਕਾਰਵਾਈ ਹੋਵੇ : ਡਾ. ਚੀਮਾ
ਚੰਡੀਗਡ਼੍ਹ, 24 ਦਸੰਬਰ : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਵੱਲੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ  350 ਸਾਲਾ ਪ੍ਰਕਾਸ਼ ਪੁਰਬ ਮੌਕੇ ਜਾਰੀ ਕੀਤੇ ਇਸ਼ਤਿਹਾਰ ਵਿਚ ਕੰਪਿਊਟਰ ਰਾਹੀਂ ਨੈਪੋਲੀਅਨ ਬੋਨਾਪਾਰਟ ਦੀ ਫੋਟੋ ਵਿਚ ਛੇਡ਼ਛਾਡ਼ ਕਰ ਕੇ ਉਸਨੂੰ ਗੁਰੂ ਸਾਹਿਬ ਦੀ ਤਸਵੀਰ ਵਜੋਂ ਪੇਸ਼ ਕਰ ਕੇ  ਕੀਤੀ ਘੋਰ ਬੇਅਦਬੀ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਤੋਂ ਇਸ ਬਜਰ ਗੁਨਾਹ ਲਈ ਸਿੱਖ ਸੰਗਤ ਤੋਂ ਤੁਰੰਤ ਮੁਆਫੀ ਮੰਗੇ ਜਾਣ ਤੇ ਦੋਸ਼ੀ ਅਧਿਕਾਰੀਆਂ  ਅਤੇ ਇਸ਼ਤਿਹਾਰ ਏਜੰਸੀ ਦੇ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਇਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਬੁਲਾਰੇ ਤੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਗੁਰੂ ਸਾਹਿਬ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਮੌਕੇ ਜੋ ਇਸ਼ਤਿਹਾਰ ਜਾਰੀ ਕੀਤਾ ਹੈ, ਉਸ ਵਿਚ ਗੁਰੂ ਸਾਹਿਬ ਦੀ ਜੋ ਤਸਵੀਰ ਪ੍ਰਕਾਸ਼ਤ ਕੀਤੀ ਗਈ ਹੈ, ਉਹ ਅਸਲ ਵਿਚ ਸ਼ਾਸਕ ਨੈਪੋਲੀਅਨ ਬੋਪਾਰਟ ਦੀ ਸੀ ਜਿਸ ਵਿਚ ਕੰਪਿਊਟਰ ਰਾਹੀਂ ਛੇਡ਼ਛਾਡ਼ ਕਰ ਕੇ ਨੈਪੋਲੀਅਨ ਦੀ ਥਾਂ ਗੁਰੂ ਸਾਹਿਬ ਨੂੰ ਘੋਡ਼ੇ 'ਤੇ ਸਵਾਰ ਦਰਸਾਇਆ ਗਿਆ ਹੈ। ਉਹਨਾਂ ਕਿਹਾ ਕਿ ਅਸਲ ਤਸਵੀਰ 1800 ਈ. ਦੀ ਹੈ ਜੋ ਕਿ ਗੁਰੂ ਸਾਹਿਬ ਦੇ ਸਮੇਂ ਤੋਂ ਇਕ ਸਦੀ  ਬਾਅਦ ਦੀ ਹੈ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਗੁਰੂ ਸਾਹਿਬ ਦੀਆਂ ਅਨੇਕਾਂ ਤਸਵੀਰਾਂ ਹੁੰਦਿਆਂ ਹੋਇਆਂ ਵੀ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਨੈਪੋਲੀਅਨ ਵਾਲੀ ਤਸਵੀਰ ਵਿਚ ਛੇਡ਼ਖਾਨੀ ਕਰ ਕੇ ਗੁਰੂ ਸਾਹਿਬ ਨੂੰ ਘੋਡ਼ੇ 'ਤੇ ਸਵਾਰ ਦਰਸਾਉਣ ਦਾ  ਘੋਰ ਪਾਪ ਕਿਉਂ ਕੀਤਾ ?

ਡਾ. ਚੀਮਾ ਨੇ ਕਿਹਾ ਕਿ ਘੋਡ਼ੇ 'ਤੇ ਸਵਾਰ ਨੈਪੋਲੀਅਨ ਬੋਪਾਪਾਰਟ ਦੀ ਇਹ ਤਸਵੀਰ ਸਾਰੀ ਦੁਨੀਆਂ ਵਿਚ ਪ੍ਰਚਲਤ ਹੈ ਤੇ ਵੱਖ ਵੱਖ ਮਿਊਜੀਅਮ ਵਿਚ ਲੱਗੀ ਤੇ ਕਿਤਾਬਾਂ ਵਿਚ ਛਪੀ ਹੋਈ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਕਾਸ਼ਤ ਹੋਏ ਇਸ਼ਤਿਹਾਰ ਵਿਚ ਗੁਰੂ ਸਾਹਿਬ ਦੀ ਤਸਵੀਰ ਤੇ ਨੈਪੋਲੀਅਨ ਦੀ ਤਸਵੀਰ ਵਿਚਲੇ ਸਾਰੇ ਤੱਤ ਇਕ ਹੀ ਹਨ। ਘੋਡ਼ੇ ਦਾ ਮੂੰਹ, ਸਾਰਾ ਸਰੀਰ, ਗਰਦਨ ਦੇ ਵਾਲ, ਪੂੰਛ, ਘੋਡ਼ੇ ਦੀਆਂ ਰਕਾਬਾਂ, ਕਾਠੀ, ਚੱਟਾਨ  ਤੇ ਹੋਰ ਸਾਜੋ ਸਮਾਨ, ਸਾਰੇ ਹੀ ਨੈਪੋਲੀਅਨ ਬੋਨਪਾਰਟ ਵਾਲੀ ਤਸਵੀਰ ਦਾ ਮੂਲ ਹਿੱਸਾ ਹਨ। ਜਿਹਡ਼ੇ ਉਪਰਲੇ ਵਸਤਰ ਗੁਰੂ ਸਾਹਿਬ ਦੇ ਓਡ਼ੇ ਹੋਏ ਵਿਖਾਏ ਦੇ ਰਹੇ ਹਨ, ਉਹ ਵੀ ਅਸਲ ਤਸਵੀਰ ਵਿਚ ਨੈਪੋਲੀਅਨ ਬੋਨਾਪਰਟ ਨੇ ਹੀ ਓਡ਼ੇ ਹੋਏ ਹਨ।

ਡਾ. ਚੀਮਾ ਨੇ  ਹੋਰ ਕਿਹਾ ਕਿ ਇਸ ਤਰ੍ਹਾਂ ਦੀ ਘੋਰ ਬੇਅਦਬੀ ਨਾਲ ਸਾਰੀ ਦੁਨੀਆਂ ਵਿਚ ਬੈਠੇ ਸਿੱਖ ਭਾਈਚਾਰੇ ਦੇ ਹਿਰਦੇ ਵਲੂੰਧਰੇ ਗਏ ਹਨ। ਉਹਨਾਂ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਪੰਜਾਬ ਸਰਕਾਰ ਦੀ ਇਹੋ ਜਿਹੀ ਕਿਹਡ਼ੀ ਮਜਬੂਰੀ ਹੋ ਗਈ ਸੀ ਜੋ ਨੀਲੇ ਦੇ ਸ਼ਾਹ ਸਵਾਰ ਸਹਿਨਸ਼ਾਹਾਂ ਦੇ ਸਹਿਨਸ਼ਾਹ ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਜੀ ਦੀ ਇਹੋ ਜਿਹੀ ਤਸਵੀਰ ਬਣਾ ਕੇ ਪ੍ਰਕਾਸ਼ਤ ਕੀਤੀ ਗਈ ਜਿਸ ਵਿਚ ਉਹਨਾਂ ਨੂੰ ਨੈਪੋਲੀਅਨ ਦੇ ਵਸਤਰ ਪਹਿਨੇ ਵਿਖਾਇਆ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਇਸ ਮਾਮਲੇ 'ਤੇ ਪੰਜਾਬ ਸਰਕਾਰ ਨੂੰ ਸਿੱਖ ਸੰਗਤ ਕੋਲੋਂ ਤੁਰੰਤ ਮੁਆਫੀ ਮੰਗੇ ਜਾਣ ਤੇ ਇਸ ਘੋਰ ਬੇਅਦਬੀ ਲਈ ਦੋਸ਼ੀ ਅਧਿਕਾਰੀਆਂ ਤੇ ਇਸ਼ਤਿਹਾਰ ਏਜੰਸੀ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।   ਉਹਨਾਂ ਇਹ ਵੀ ਮੰਗ ਕੀਤੀ ਕਿ ਇਸ ਤਸਵੀਰ ਦੀ ਵਰਤੋਂ ਜਿਥੇ ਕਿਤੇ ਵੀ ਕੀਤੀ ਗਈ ਹੈ, ਉਹ ਤੁਰੰਤ ਹਟਾਈ ਜਾਵੇ।

Have something to say? Post your comment

google.com, pub-6021921192250288, DIRECT, f08c47fec0942fa0

Regional

ਕਲਕੱਤਾ ਤੋਂ ਯਮੁਨਾਨਗਰ ਤਕ ਬਨਣ ਵਾਲੇ ਫ੍ਰੇਟ ਕੋਰੀਡੋਰ ਪ੍ਰੋਜੈਕਟ ਨਾਲ ਯਮੁਨਾਨਗਰ ਨੂੰ ਹੋਵੇਗਾ ਫਾਇਦਾ - ਮਨੋਹਰ ਲਾਲ

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਨੂੰ ਲੈ ਕੇ 3 ਮਾਰਚ ਨੂੰ ਸੱਦਿਆ ਇਜਲਾਸ

ਹਰਿਆਣਾ ਸਰਕਾਰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰੇ: ਸੁਖਦੇਵ ਸਿੰਘ ਢੀਂਡਸਾ

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਤੇ ਲੱਗੇ ਸ਼ਰੀਰਕ ਸ਼ੋਸ਼ਣ ਦੇ ਦੋਸ਼, ਖੇਡ ਵਿਭਾਗ ਤੋਂ ਦਿੱਤਾ ਅਸਤੀਫਾ

ਸੁਖਵਿੰਦਰ ਸਿੰਘ ਸੁੱਖੂ ਨੇ ਹਿਮਾਚਲ ਦੇ ਮੁੱਖ ਮੰਤਰੀ ਪਦ ਦੀ ਸੋਹੰ ਚੁੱਕੀ, ਮੁਕੇਸ਼ ਅਗਨੀਹੋਤਰੀ ਬਣੇ ਉਪ ਮੁਖ ਮੰਤਰੀ

ਸੁਖਵਿੰਦਰ ਸਿੰਘ ਸੁਖੂ ਹੋਣਗੇ ਹਿਮਾਚਲ ਦੇ ਮੁਖ ਮੰਤਰੀ, ਮੁਕੇਸ਼ ਅਗਨੀਹੋਤਰੀ ਉਪ ਮੁਖ ਮੰਤਰੀ

ਹਿਮਾਚਲ ਪ੍ਰਦੇਸ਼ ਦੇ ਨਤੀਜੇ ਉਤਸ਼ਾਹਜਨਕ; ਗੁਜਰਾਤ 'ਚ ਭਾਜਪਾ-ਆਪ ਵਿਚਾਲੇ ਫਿਕਸ ਮੈਚ: ਵੜਿੰਗ

ਹਰਿਆਣਾ ਸਰਕਾਰ ਨੇ 38 ਮੈਂਬਰੀ ਐਡਹਾਕ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੀਤਾ ਐਲਾਨ

ਸਿਰਸਾ ਵਿੱਚ ਕਿਸਾਨ ਮਹਾਂਸੰਮੇਲਨ 'ਚ ਹਜ਼ਾਰਾਂ ਕਿਸਾਨਾਂ ਨੇ ਕੀਤੀ ਸ਼ਿਰਕਤ

ਕਰਨਾਲ ਵਿੱਚ ਕਿਸਾਨਾਂ ਦੀ ਜਿੱਤ: ਭਾਜਪਾ-ਜੇਜੇਪੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਬਾਅਦ ਕਰਨਾਲ ਮਿੰਨੀ ਸਕੱਤਰੇਤ ਦਾ ਘਿਰਾਓ ਸਮਾਪਤ