Wednesday, April 24, 2024

Regional

ਗੁੱਸੇ 'ਚ ਆਏ ਕਿਸਾਨਾਂ ਨੇ ਸਿਰਸਾ ਦੀਆਂ ਸੜਕਾਂ ਨੂੰ ਪਾਏ ਘੇਰੇ, ਸਾਰੇ ਮੁੱਖ ਮਾਰਗ ਬੰਦ

PUNJAB NEWS EXPRESS | October 08, 2020 04:23 PM

ਸਿਰਸਾ: ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਵੱਡੀ ਗਿਣਤੀ 'ਚ ਕਿਸਾਨਾਂ ਵੱਲੋਂ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਦੇ ਘਰ ਦਾ ਘੇਰਾਓ ਕਰਨ ਦੀ ਕੋਸ਼ਿਸ਼  ਵਿਚ ਸਿਰਸਾ ਪੁਲਿਸ ਨੇ ਸਵਰਾਜ ਇੰਡੀਆ ਦੇ ਰਾਸ਼ਟਰੀ ਕਨਵੀਨਰ ਜੋਗਿੰਦਰ ਸਿੰਘ ਯਾਦਵ ਸਮੇਤ ਹਰਿਆਣਾ ਕਿਸਾਨ ਸਭਾ ਦੇ ਪ੍ਰਧਾਨ ਪ੍ਰਹਿਲਾਦ ਸਿੰਘ ਭਾਰੂਖੇੜਾ ਅਤੇ ਗੁਰਦਾਸ ਸਿੰਘ ਲੱਕੜਵਾਲੀ ਸਮੇਤ ਕਰੀਬ ਤਿੰਨ ਦਰਜਨ ਕਿਸਾਨਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹਾ ਭੇਜ ਦਿੱਤਾ। ਜਿਸ ਕਾਰਨ ਅਜ ਸਿਰਸਾ ਦੀਆਂ ਸੜਕਾਂ ਨੂੰ ਕਿਸਾਨਾਂ ਨੇ ਜਾਮ ਕਰ ਦਿੱਤਾ। ਕਿਸਾਨ ਆਗੂ ਜਸਵੀਰ ਸਿੰਘ ਭਾਟੀ, ਰਾਜੀਵ ਗੋਦਾਰਾ, ਐਸਜੀਪੀਸੀ ਮੈਂਬਰ ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ, ਰੌਸ਼ਨ ਸੁਚਾਨ, ਪਾਵੇਲ ਸਿੱਧੂ ਸਮੇਤ ਅਨੇਕ ਆਗੂਆਂ ਨੇ ਕਿਹਾ ਕਿ ਜਦੋ ਤੱਕ ਸਰਕਾਰ ਵੱਲੋ ਜੇਲ੍ਹੀ ਡੱਕੇ ਕਿਸਾਨਾਂ ਦੀ ਰਿਹਾਈ ਨਹੀਂ ਹੁੰਦੀ ਉਦੋ ਤੱਕ ਸਾਡਾ ਰੋਸ਼ ਪ੍ਰਦਰਸ਼ਨ ਅਤੇ ਧਰਨਾਂ ਜਾਰੀ ਰਹੇਗਾ। ਧਿਆਨ ਯੋਗ ਹੈ ਕਿ ਕੱਲ ਕਿਸਾਨ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਤੇ ਚੌਧਰੀ ਰਣਜੀਤ ਸਿੰਘ ਦੀ ਕੋਠੀ ਵੱਲ ਵਧੇ ਪਰ ਪੁਲਿਸ ਨੇ ਦੋ ਸੌ ਮੀਟਰ ਪਹਿਲਾਂ ਹੀ ਉਨ੍ਹਾਂ ਨੂੰ ਰੋਕ ਲਿਆ। ਪੁਲਿਸ ਵੱਲੋਂ ਕਿਸਾਨਾਂ ਨੂੰ ਅੱਗੇ ਨਾ ਜਾਣ ਲਈ ਪੁਖ਼ਤਾ ਇੰਤਜ਼ਾਮ ਕੀਤੇ ਹੋਏ ਸਨ) ਜਦੋਂ ਕੁੱਝ ਕਿਸਾਨਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਵੱਲੋਂ ਕਿਸਾਨਾਂ 'ਤੇ ਅੱਥਰੂ ਗੈੱਸ ਦੇ ਗੋਲੇ ਸੁੱਟੇ ਗਏ ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ। ਕਿਸਾਨਾਂ ਨੇ ਅੱਥਰੂ ਗੈੱਸ ਦੇ ਗੋਲੇ ਤੇ ਪਾਣੀ ਦੀਆਂ ਬੁਛਾੜਾਂ ਨੂੰ ਸਹਿਣ ਮਗਰੋਂ ਬਾਬਾ ਭੂਮਣ ਸ਼ਾਹ ਚੌਕ 'ਤੇ ਬੇਮਿਅਦੀ ਧਰਨਾ ਸ਼ੁਰੂ ਕਰ ਦਿੱਤਾ ਪਰ ਪੁਲਿਸ ਦੀਆਂ ਕਰੀਬ 12 ਕੰਪਨੀਆਂ ਦੇ ਮੁਲਾਜ਼ਮਾਂ ਨੇ ਕਿਸਾਨਾ ਦੇ ਮੁੱਚ ਆਗੂ ਚੁੱਕ ਲਏ।

Have something to say? Post your comment

google.com, pub-6021921192250288, DIRECT, f08c47fec0942fa0

Regional

ਕਲਕੱਤਾ ਤੋਂ ਯਮੁਨਾਨਗਰ ਤਕ ਬਨਣ ਵਾਲੇ ਫ੍ਰੇਟ ਕੋਰੀਡੋਰ ਪ੍ਰੋਜੈਕਟ ਨਾਲ ਯਮੁਨਾਨਗਰ ਨੂੰ ਹੋਵੇਗਾ ਫਾਇਦਾ - ਮਨੋਹਰ ਲਾਲ

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਨੂੰ ਲੈ ਕੇ 3 ਮਾਰਚ ਨੂੰ ਸੱਦਿਆ ਇਜਲਾਸ

ਹਰਿਆਣਾ ਸਰਕਾਰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰੇ: ਸੁਖਦੇਵ ਸਿੰਘ ਢੀਂਡਸਾ

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਤੇ ਲੱਗੇ ਸ਼ਰੀਰਕ ਸ਼ੋਸ਼ਣ ਦੇ ਦੋਸ਼, ਖੇਡ ਵਿਭਾਗ ਤੋਂ ਦਿੱਤਾ ਅਸਤੀਫਾ

ਸੁਖਵਿੰਦਰ ਸਿੰਘ ਸੁੱਖੂ ਨੇ ਹਿਮਾਚਲ ਦੇ ਮੁੱਖ ਮੰਤਰੀ ਪਦ ਦੀ ਸੋਹੰ ਚੁੱਕੀ, ਮੁਕੇਸ਼ ਅਗਨੀਹੋਤਰੀ ਬਣੇ ਉਪ ਮੁਖ ਮੰਤਰੀ

ਸੁਖਵਿੰਦਰ ਸਿੰਘ ਸੁਖੂ ਹੋਣਗੇ ਹਿਮਾਚਲ ਦੇ ਮੁਖ ਮੰਤਰੀ, ਮੁਕੇਸ਼ ਅਗਨੀਹੋਤਰੀ ਉਪ ਮੁਖ ਮੰਤਰੀ

ਹਿਮਾਚਲ ਪ੍ਰਦੇਸ਼ ਦੇ ਨਤੀਜੇ ਉਤਸ਼ਾਹਜਨਕ; ਗੁਜਰਾਤ 'ਚ ਭਾਜਪਾ-ਆਪ ਵਿਚਾਲੇ ਫਿਕਸ ਮੈਚ: ਵੜਿੰਗ

ਹਰਿਆਣਾ ਸਰਕਾਰ ਨੇ 38 ਮੈਂਬਰੀ ਐਡਹਾਕ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੀਤਾ ਐਲਾਨ

ਸਿਰਸਾ ਵਿੱਚ ਕਿਸਾਨ ਮਹਾਂਸੰਮੇਲਨ 'ਚ ਹਜ਼ਾਰਾਂ ਕਿਸਾਨਾਂ ਨੇ ਕੀਤੀ ਸ਼ਿਰਕਤ

ਕਰਨਾਲ ਵਿੱਚ ਕਿਸਾਨਾਂ ਦੀ ਜਿੱਤ: ਭਾਜਪਾ-ਜੇਜੇਪੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਬਾਅਦ ਕਰਨਾਲ ਮਿੰਨੀ ਸਕੱਤਰੇਤ ਦਾ ਘਿਰਾਓ ਸਮਾਪਤ