Tuesday, January 26, 2021

ਕੋਵਿਡ-19

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਿਲਾਵਾਂ ਨੂੰ ਜਨ ਪ੍ਰਤੀਨਿਧਤਾ ਦੇ ਖੇਤਰ 'ਚ ਸਰਗਰਮ ਭੂਮਿਕਾ ਪ੍ਰਦਾਨ ਕਰਨ ਲਈ ਚੁੱਕੇ ਅਹਿਮ ਕਦਮ : ਪ੍ਰਨੀਤ ਕੌਰ

ਪਟਿਆਲਾ: ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਰਾਸ਼ਟਰੀ ਬੇਟੀ ਦਿਵਸ 'ਤੇ ਆਪਣਾ ਸੰਦੇਸ਼ ਦਿੰਦਿਆ ਕਿਹਾ ਕਿ ਬੇਟੀਆਂ ਸਾਡੇ ਜੀਵਨ ਦਾ ਆਧਾਰ ਹਨ ਇਸ ਲਈ ਬੇਟੀਆਂ ਨਾਲ ਭੇਦਭਾਵ ਕਰਨ ਦੀ ਥਾਂ ਬੇਟੀਆਂ ਨੂੰ ਉਨ੍ਹਾਂ ਦੇ ਬਣਦੇ ਅਧਿਕਾਰ ਪ੍ਰਦਾਨ ਕਰਨੇ ਚਾਹੀਦੇ ਹਨ।

ਮੁੱਖ ਮੰਤਰੀ ਵੱਲੋਂ ਉਸਾਰੀ ਕਾਮਿਆਂ ਦੀਆਂ ਲੜਕੀਆਂ ਲਈ ਸ਼ਗਨ ਸਕੀਮ 31000 ਰੁਪਏ ਤੋਂ ਵਧਾ ਕੇ 51000 ਰੁਪਏ ਕਰਨ ਦਾ ਐਲਾਨ

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਕਿਰਤੀ ਕਾਮਿਆਂ ਦੀਆਂ ਕੁੜੀਆਂ ਦੇ ਵਿਆਹ ਮੌਕੇ ਦਿੱਤੀ ਜਾਂਦੀ ਸ਼ਗਨ ਦੀ ਰਾਸ਼ੀ ਪਹਿਲੀ ਅਪਰੈਲ 2021 ਤੋਂ 31000 ਰੁਪਏ ਤੋਂ ਵਧਾ ਕੇ 51000 ਰੁਪਏ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕੋਵਿਡ ਟੈਸਟ ਪਾਜ਼ੇਟਿਵ ਪਏ ਜਾਂਦੇ ਇਨਾਂ ਕਿਰਤੀਆਂ ਜਾਂ ਇਨਾਂ ਦੇ ਪਰਿਵਾਰਕ ਮੈਂਬਰਾਂ ਨੂੰ 1500 ਰੁਪਏ ਦੀ ਵਿੱਤੀ ਸਹਾਇਤਾ ਦੇਣ ਦੀ ਵੀ ਮਨਜ਼ੂਰੀ ਦੇ ਦਿੱਤੀ।

ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਹੋਈ ਫੁੱਲ ਡਰੈੱਸ ਰਿਹਰਸਲ

ਨਵਾਂਸ਼ਹਿਰ: 72ਵੇਂ ਗਣਤੰਤਰ ਦਿਵਸ ਦੇ ਜ਼ਿਲਾ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ 26 ਜਨਵਰੀ ਨੂੰ ਸਵੇਰੇ 10 ਵਜੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ ਸਿੰਘ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਅੱਜ ਆਈ. ਟੀ. ਆਈ ਗਰਾਊਂਡ, ਨਵਾਂਸ਼ਹਿਰ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।

ਪੰਜਾਬ ਅਤੇ ਆਸਟਰੇਲੀਆ ਮਜ਼ਬੂਤ ਸਾਂਝ ਵਧਾਉਣ ਦੀ ਰਾਹ ‘ਤੇ, ਆਸਟਰੇਲੀਆ ਦੇ ਹਾਈ ਕਮਿਸ਼ਨਰ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ

ਚੰਡੀਗੜ੍:     ਭਾਰਤ ਲਈ ਆਸਟਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ’ਫੈਰਲ ਏਓ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਅੱਜ ਮੁੱਖ ਸਕੱਤਰ ਵਿਨੀ ਮਹਾਜਨ ਨਾਲ ਵੀ ਮੁਲਾਕਾਤ ਕੀਤੀ। ਬੀਤੇ ਕੱਲ੍ਹ ਉਨ੍ਹਾਂ ਨੇ ਪੰਜਾਬ ਵਿਚ ਆਪਣੇ ਪਹਿਲੇ ਦੌਰੇ ਦੀ ਸ਼ੁਰੂਆਤ ਕੀਤੀ ਸੀ। ਮੁੱਖ ਮੰਤਰੀ ਅਤੇ ਹਾਈ ਕਮਿਸ਼ਨਰ ਨੇ ਕੋਵਿਡ-19 ਤੋਂ ਬਾਅਦ ਆਰਥਿਕ ਵਿਕਾਸ ਨੂੰ ਮੁੜ ਲੀਹਾਂ `ਤੇ ਲਿਆਉਣ, ਖੇਤੀਬਾੜੀ, ਪਾਣੀ ਅਤੇ ਸਿੱਖਿਆ ਦੇ ਖੇਤਰ ਵਿਚ ਪੰਜਾਬ ਤੇ ਆਸਟਰੇਲੀਆ ਦਰਮਿਆਨ ਆਰਥਿਕ ਸਹਿਯੋਗ ਵਿਚ ਵਾਧਾ ਕਰਨ ਅਤੇ ਆਪਸੀ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਬਾਰੇ ਵਿਚਾਰ ਚਰਚਾ ਕੀਤੀ।

ਕੋਵਿਡ-19 ਟੀਕਾਕਰਨ ਮੁਹਿੰਮ ਵਿਚ ਜਾਨ ਫੂਕਣ ਲਈ ਹੁਣ ਪ੍ਰੋਗਰਾਮ ਅਫਸਰਾਂ ਸਮੇਤ ਡਾਕਟਰ ਆਏ ਅੱਗੇ

ਨਵਾਂਸ਼ਹਿਰ: ਸ਼ਹੀਦ ਭਗਤ ਸਿੰਘ ਨਗਰ ਦੇ ਸਿਹਤ ਵਿਭਾਗ ਦੇ ਸਮੂਹ ਪ੍ਰੋਗਰਾਮ ਅਫਸਰਾਂ ਨੇ ਕੋਵਿਡ-19 ਵੈਕਸੀਨ ਪ੍ਰਤੀ ਫੈਲ ਰਹੀਆਂ ਅਫਵਾਹਾਂ ਨੂੰ ਦੂਰ ਕਰਨ ਲਈ ਖੁਦ ਕਮਾਨ ਸੰਭਾਲ ਲਈ ਹੈ। ਮਾਣਯੋਗ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਵੱਲੋਂ ਕੋਵਿਡ-19 ਟੀਕਾ ਲਗਵਾਉਣ ਤੋਂ ਬਾਅਦ ਟੀਕਾਕਰਨ ਮੁਹਿੰਮ ਦੇ ਤੀਜੇ ਦਿਨ ਅੱਜ ਸਹਾਇਕ ਸਿਵਲ ਸਰਜਨ ਡਾ. ਬਲਵਿੰਦਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਾਜ ਰਾਣੀ, ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾ. ਗੁਰਪਾਲ ਕਟਾਰੀਆ ਅਤੇ ਮੈਡੀਕਲ ਅਫਸਰ ਸਪੈਸ਼ਲਿਸਟ ਡਾ. ਨਿਰਮਲ ਕੁਮਾਰ ਨੇ ਅੱਜ ਕੋਵਿਡ-19 ਦਾ ਟੀਕਾ ਲਗਵਾਇਆ। ਸ਼ਹੀਦ ਭਗਤ ਸਿੰਘ ਨਗਰ ਵਿਚ ਹੈਲਥ ਕੇਅਰ ਵਰਕਰਾਂ ਨੂੰ ਹੁਣ ਤੱਕ ਕੁੱਲ 100 ਤੋਂ ਵੱਧ ਟੀਕੇ ਲਗਾਏ ਜਾ ਚੁੱਕੇ ਹਨ ਅਤੇ ਕਿਸੇ ਵੀ ਹੈਲਥ ਕੇਅਰ ਵਰਕਰ ਦੀ ਸਿਹਤ ਉੱਤੇ ਕੋਈ ਬੁਰਾ ਪ੍ਰਭਾਵ ਦੇਖਣ ਨੂੰ ਨਹੀਂ ਮਿਿਲਆ। 

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਨੇ ਵਾਈਟ ਕੋਟ ਸਮਾਰੋਹ ਕਰਵਾਇਆ

ਪਟਿਆਲਾ: ਸਰਕਾਰੀ ਮੈਡੀਕਲ ਕਾਲਜ ਪਟਿਆਲਾ 'ਚ ਅੱਜ ਐਮ.ਬੀ.ਬੀ.ਐਸ. ਦੇ ਨਵੇਂ ਆਏ ਵਿਦਿਆਰਥੀਆਂ ਦੇ ਸਵਾਗਤ ਲਈ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਦੀ ਯੋਗ ਤੇ ਸੁਚੱਜੀ ਅਗਵਾਈ ਅਤੇ ਐਸ.ਪੀ.ਐਮ. ਦੇ ਵਿਭਾਗ ਦੇ ਮੁਖੀ ਡਾ. ਸਿਮੀ ਓਬਰਾਏ ਦੀ ਨਿਗਰਾਨੀ ਹੇਠ ਵਾਈਟ ਕੋਟ ਸਮਾਰੋਹ ਕਰਵਾਇਆ ਗਿਆ। ਇਸ ਦੌਰਾਨ ਨਵੇਂ ਬੈਚ ਦੇ 225 ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਵਲੋਂ ਮਹਾਂਰਿਸ਼ੀ ਚਰਕ ਸਹੁੰ ਚੁਕਾਈ ਗਈ ਅਤੇ ਇਸ ਤੋਂ ਬਾਅਦ ਵਾਈਸ ਪ੍ਰਿੰਸੀਪਲ ਡਾ. ਰਮਿੰਦਰ ਪਾਲ ਸਿੰਘ ਸੀਬੀਆ ਨੇ ਮੈਡੀਕਲ ਦੇ ਵਿਦਿਆਰਥੀਆਂ ਨੂੰ ਹਿੱਪੋ ਕਰੈਟਿਕ ਸਹੁੰ ਚੁਕਾਈ।

ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜ 21 ਜਨਵਰੀ ਤੋਂ ਪੂਰਨ ਰੂਪ ਵਿਚ ਖੋਲੇ ਜਾਣਗੇ

ਚੰਡੀਗੜ: ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ ਅਤੇ ਪ੍ਰਾਇਵੇਟ ਯੂਨੀਵਰਸਿਟੀਆਂ ਸਮੇਤ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਗੈਰ ਸਹਾਇਤਾ ਪ੍ਰਾਪਤ ਕਾਲਜ ਨਿਰਧਾਰਤ ਦਿਸ਼ਾ ਨਿਰਦੇਸ਼ਾਂ ਤਹਿਤ 21 ਜਨਵਰੀ ਤੋਂ ਮੁੜ ਪੂਰਨ ਰੂਪ ਵਿਚ ਖੋਲਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਉੱਚੇਰੀ ਸਿੱਖਿਆ ਵਿਭਾਗ ਵਲੌਂ ਸਾਰੀਆਂ ਸਰਕਾਰੀ ਅਤੇ ਗੈਰ ਸਰਕਾਰੀ ਯੁਨੀਵਰਸਿਟੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

ਪੰਜਾਬ ਐਜੂਕੇਅਰ ਐਪ ਦੀ ਵਰਤੋਂ ਲਈ ਸਮਾਰਟ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇ- ਡੀ.ਈ.ਓ. ਸੈਕੰਡਰੀ

ਪਟਿਆਲਾ: ਸਿੱਖਿਆ ਵਿਭਾਗ ਵੱਲੋਂ ਮਿਸ਼ਨ ਸ਼ਤ-ਪ੍ਰਤੀਸ਼ਤ 2021 ਨੂੰ ਸਫ਼ਲ ਬਨਾਉਣ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਐਜੂਕੇਅਰ ਐਪ ਦਾ ਬਾਖੂਬੀ ਉਪਯੋਗ ਕਰਨ ਲਈ ਰੂਪਰੇਖਾ ਉਲੀਕ ਦਿੱਤੀ ਗਈ ਹੈ। ਇਸ ਐਪ ਦੀ ਯੋਗ ਵਰਤੋਂ ਲਈ ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸਰੂਮਜ਼ ਵਿੱਚ ਲੱਗੀਆਂ ਐਲਈਡੀ ਅਤੇ ਪ੍ਰੋਜੈਕਟਰਾਂ ਰਾਹੀਂ ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਸਿਖਾਇਆ ਜਾਣਾ ਯਕੀਨੀ ਬਣਾਇਆ ਜਾ ਰਿਹਾ ਹੈ।

ਸਿਵਲ ਸਰਜਨ ਨੇ ਕੋਵਿਡ-19 ਵੈਕਸੀਨ ਪ੍ਰਤੀ ਫੈਲ ਰਹੀਆਂ ਅਫਵਾਹਾਂ ਨੂੰ ਦੂਰ ਕਰਨ ਲਈ ਖੁਦ ਲਗਵਾਇਆ ਟੀਕਾ

ਨਵਾਂਸ਼ਹਿਰ: ਮਾਣਯੋਗ ਸਿਵਲ ਸਰਜਨ, ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਨੇ ਕੋਰੋਨਾ-19 ਵੈਕਸੀਨ ਪ੍ਰਤੀ ਲੋਕਾਂ ਦੇ ਮਨਾਂ ਵਿਚੋਂ ਅਫਵਾਹਾਂ ਨੂੰ ਦੂਰ ਕਰਨ ਲਈ ਅੱਜ ਸਿਵਲ ਹਸਪਤਾਲ, ਨਵਾਂਸ਼ਹਿਰ ਵਿਖੇ ਪਹੁੰਚ ਕੇ ਖੁਦ ਕੋਵਿਡ-19 ਦਾ ਟੀਕਾ ਲਗਵਾਇਆ।

ਕੋਰੋਨਾ ਵੈਕਸੀਨ ਕਾਰਨ 52 ਲੋਕਾਂ ਦੀ ਹਾਲਤ ਵਿਗੜੀ

ਨਵੀਂ ਦਿੱਲੀ: ਕੋਵਿਡ-19 ਖ਼ਿਲਾਫ਼ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਦੌਰਾਨ 52 ਤੋਂ ਵੱਧ ਸਿਹਤ ਮੁਲਾਜ਼ਮਾਂ ’ਚ ਮਾੜੇ ਲੱਛਣ ਪਾਏ ਗਏ ਤੇ ਇੱਕ ਮੁਲਾਜ਼ਮ ਨੂੰ ਏਮਜ਼ ਵਿੱਚ ਮਾਹਿਰ ਡਾਕਟਰਾਂ ਦੀ ਨਿਗਰਾਨੀ ਹੇਠ ਆਈਸੀਯੂ ਵਿੱਚ ਭਰਤੀ ਕਰਵਾਇਆ ਗਿਆ ਹੈ।

ਸ਼ਹੀਦ ਭਗਤ ਸਿੰਘ ਨਗਰ ਵਿੱਚ ਕੋਰੋਨਾਵਾਇਰਸ ਦੇ ਖਾਤਮੇ ਲਈ ਕੋਵਿਡ-19 ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

ਨਵਾਂਸ਼ਹਿਰ: ਸ਼ਹੀਦ ਭਗਤ ਸਿੰਘ ਨਗਰ ਵਿੱਚ ਕੋਰੋਨਾਵਾਇਰਸ ਦੇ ਖਾਤਮੇ ਲਈ ਕੋਵਿਡ-19 ਟੀਕਾਕਰਨ ਦੀ ਸ਼ੁਰੂਆਤ ਕਰ ਦਿੱਤੀ ਗਈ। ਮਾਣਯੋਗ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਅਦਿੱਤਿਆ ਉੱਪਲ ਅਤੇ ਮਾਣਯੋਗ ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਨੇ ਅੱਜ ਰਿਬਨ ਕੱਟ ਕੇ ਸਾਂਝੇ ਤੌਰ ਉੱਤੇ ਕੋਵਿਡ-19 ਟੀਕਾਕਰਨ ਮੁਹਿੰਮ ਦਾ ਉਦਘਾਟਨ ਕੀਤਾ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਬਲਵਿੰਦਰ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਦਵਿੰਦਰ ਢਾਂਡਾ, ਡਿਪਟੀ ਮੈਡੀਕਲ ਕਮਿਸ਼ਨਰ ਡਾ ਰਾਜ ਰਾਣੀ, ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ ਗੁਰਪਾਲ ਕਟਾਰੀਆ, ਨੋਡਲ ਅਫ਼ਸਰ ਅਤੇ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾਕਟਰ ਹਰਪਿੰਦਰ ਸਿੰਘ, ਡਾ ਸਤਵਿੰਦਰ ਸਿੰਘ ਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਸ੍ਰੀ ਰਾਮ ਸਿੰਘ, ਬਲਾਕ ਐਜੂਕੇਟਰ ਵਿਕਾਸ ਵਿਰਦੀ ਅਤੇ ਸਿਵਲ ਸਰਜਨ ਦੇ ਸਹਾਇਕ ਅਜੇ ਕੁਮਾਰ ਮੌਜੂਦ ਸਨ।

ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ-2021 ਸਬੰਧੀ ਪ੍ਰੋਗਰਾਮ ਦਾ ਐਲਾਨ

ਚੰਡੀਗੜ੍ਹ: ਰਾਜ ਚੋਣ ਕਮਿਸ਼ਨਰ, ਪੰਜਾਬ ਸ੍ਰੀ ਜਗਪਾਲ ਸਿੰਘ ਸੰਧੂ ਵੱਲੋਂ ਅੱਜ ਇਥੇ 08 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਦੀ ਸਮਾਂ ਸਾਰਣੀ ਦਾ ਐਲਾਨ ਕੀਤਾ ਗਿਆ। ਸਮਾਂ ਸਾਰਣੀ ਬਾਰੇ ਐਲਾਨ ਹੋਣ ਦੇ ਨਾਲ ਹੀ ਰਾਜ ਦੇ ਸਾਰੇ ਚੋਣ ਹਲਕਿਆਂ ਵਿਚ `ਆਦਰਸ਼ ਚੋਣ ਜ਼ਬਤਾ` ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਚੋਣ ਜ਼ਾਬਤਾ ਲਾਗੂ ਰਹੇਗਾ।

ਮੂਹਰਲੀਆਂ ਸਫ਼ਾਂ ’ਚ ਡਟੇ ਹੈਲਥ ਕੇਅਰ ਵਰਕਰਾਂ ਦਾ ਕੋਰੋਨਾ ਟੀਕਾਕਰਣ ਸ਼ੁਰੂ ਕਰਨ ਲਈ ਤਿਆਰੀਆਂ ਮੁਕੰਮਲ: ਬਲਬੀਰ ਸਿੱਧੂ

ਚੰਡੀਗੜ:  ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੋਰੋਨਾ ਟੀਕਾਕਰਨ ਪ੍ਰੋਗਰਾਮ ਸ਼ੂਰੂ ਕਰਨ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਜਿਸ ਤਹਿਤ ਸਭ ਤੋਂ ਪਹਿਲਾਂ ਹੈਲਥ ਕੇਅਰ ਵਰਕਰਾਂ (ਕੇਂਦਰੀ, ਰਾਜ ਅਤੇ ਹਥਿਆਰਬੰਦ ਬਲਾਂ ਦੀਆਂ ਮੈਡੀਕਲ ਸੇਵਾਵਾਂ) ਦਾ ਟੀਕਾਕਰਣ ਉਨਾਂ ਦੀ ਸਹਿਮਤੀ ਨਾਲ ਸੂਬੇ ਦੀਆਂ 59 ਥਾਵਾਂ ’ਤੇ ਕੀਤਾ ਜਾਵੇਗਾ।

ਟੋਕੀਓ ਉਲੰਪਿਕਸ ਲਈ ਪੰਜਾਬ ਪੱਬਾਂ ਭਾਰ; ਵੱਧ ਤੋਂ ਵੱਧ ਕੋਟਾ ਹਾਸਲ ਕਰਨਾ ਸਾਡਾ ਮੁੱਖ ਟੀਚਾ: ਰਾਣਾ ਸੋਢੀ

ਚੰਡੀਗੜ੍ਹ: ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਕਿਹਾ ਕਿ ਟੋਕੀਓ ਉਲੰਪਿਕਸ-2021 ਲਈ ਪੰਜਾਬ ਪੂਰੀ ਤਰ੍ਹਾਂ ਤਿਆਰ-ਬਰ-ਤਿਆਰ ਹੈ ਅਤੇ ਸੂਬੇ ਲਈ ਵੱਧ ਤੋਂ ਵੱਧ ਉਲੰਪਿਕ ਕੋਟਾ ਹਾਸਲ ਕਰਨਾ ਸਾਡਾ ਮੁੱਖ ਟੀਚਾ ਹੈ, ਜਿਸ ਦੀ ਪ੍ਰਾਪਤੀ ਲਈ ਖੇਡ ਵਿਭਾਗ ਦੀ ਅਗਵਾਈ ਵਿੱਚ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ (ਪੀ.ਆਈ.ਐਸ.) ਅਤੇ ਹੋਰ ਸਬੰਧਤ ਸੰਸਥਾਵਾਂ ਦਿਨ-ਰਾਤ ਜੁਟੀਆਂ ਹੋਈਆਂ ਹਨ। ਰਾਣਾ ਸੋਢੀ ਨੇ ਇੱਥੇ ਪੰਜਾਬ ਮਿਊਂਸਿਪਲ ਭਵਨ ਵਿਖੇ ਸਾਲ 2017-18 ਦੌਰਾਨ ਸੂਬੇ ਲਈ ਨਾਮਣਾ ਖੱਟਣ ਵਾਲੇ 90 ਖਿਡਾਰੀਆਂ ਨੂੰ ਕਰੀਬ 1.66 ਕਰੋੜ ਰੁਪਏ ਦੀ ਰਾਸ਼ੀ ਦੀ ਵੰਡ ਕੀਤੀ।

ਪਰਨੀਤ ਕੌਰ ਵੱਲੋਂ ਅਧਿਕਾਰੀਆਂ ਨੂੰ ਮੁੱਖ ਮੰਤਰੀ ਦੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਦੀਆਂ ਹਦਾਇਤਾਂ

ਪਟਿਆਲਾ: ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੰਭ ਕੀਤੀਆਂ ਗਈਆਂ ਫਲੈਗਸ਼ਿਪ ਸਕੀਮਾਂ ਤੇ ਉਲੀਕੇ ਲੋਕ ਭਲਾਈ ਪ੍ਰੋਗਰਾਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇ। ਲੋਕ ਸਭਾ ਮੈਂਬਰ ਅੱਜ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਕਰਵਾਈ ਗਈ ਆਨ ਲਾਈਨ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਤੇ ਪ੍ਰੋਗਰਾਮ ਲੰਘੇ ਵਰ੍ਹੇ ਬੇਸ਼ੱਕ ਕੋਵਿਡ-19 ਮਹਾਂਮਾਰੀ ਕਰਕੇ ਪ੍ਰਭਾਵਤ ਹੋਏ ਹਨ ਪਰੰਤੂ ਉਨ੍ਹਾਂ ਨੂੰ ਉਮੀਦ ਹੈ ਕਿ ਜੰਗੀ ਪੱਧਰ 'ਤੇ ਚੱਲ ਰਹੇ ਵਿਕਾਸ ਕਾਰਜਾਂ ਜਰੀਏ ਮਿਥੇ ਟੀਚੇ ਇਸ ਵਿਤੀ ਸਾਲ ਦੇ ਅਖੀਰ ਤੱਕ ਹਾਸਲ ਕਰ ਲਏ ਜਾਣਗੇ।

ਬਕਾਏ ਦੀ ਵਸੂਲੀ ਲਈ ਮਨਪ੍ਰੀਤ ਸਿੰਘ ਬਾਦਲ ਨੇ ਯਕਮੁਸ਼ਤ ਸਕੀਮ-2021 ਕੀਤੀ ਲਾਂਚ

ਲੁਧਿਆਣਾ: ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਅੱਜ ਬਕਾਇਆ ਦੀ ਵਸੂਲੀ ਲਈ ਯਕਮੁਸ਼ਤ ਨੀਤੀ 2021 ਦੀ ਸ਼ੁਰੂਆਤ ਕੀਤੀ ਗਈ ਤਾਂ ਜੋ ਇਹਨਾਂ ਦੇ ਬਕਾਏ ਦਾ ਭੁਗਤਾਨ ਅਤੇ ਨਿਪਟਾਰਾ ਕੀਤਾ ਜਾ ਸਕੇ। ਸ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਦੂਸਰੇ ਮੰਤਰਾਲਿਆਂ ਦੀ ਕਾਰਗੁਜਾਰੀ ਵਿੱਤ ਮੰਤਰਾਲੇ ਦੀ ਝਲਕ ਦਿਖਾਉਂਦੀ ਹੈ। ਉਹਨਾਂ ਕਿਹਾ, “ਕੋਵਿਡ -19 ਮਹਾਂਮਾਰੀ ਅਤੇ ਕੇਂਦਰ ਦੇ ਜੀ.ਐੱਸ.ਟੀ. ਅਤੇ ਆਰ.ਡੀ.ਐੱਫ. ਦੇ ਹਿੱਸੇ ‘ਤੇ ਰੋਕ ਦੇ ਬਾਵਜੂਦ ਸੂਬਾ ਓਵਰਡਰਾਫਟ ਨਹੀਂ ਹੋਇਆ।” ਉਹਨਾਂ ਕਿਹਾ ਕਿ ਪੰਜਾਬ ਵਿਸੇਸ ਤੌਰ ‘ਤੇ ਲੁਧਿਆਣਾ ਨੇ ਆਰਥਿਕ ਵਿਕਾਸ ਵਿਚ ਕਾਫ਼ੀ ਤਰੱਕੀ ਕੀਤੀ ਹੈ ਜੋ ਕਿ ਪੰਜਾਬੀ ਭਾਈਚਾਰੇ ਦੇ ਮਿਹਨਤੀ ਸੁਭਾਅ ਦਾ ਨਤੀਜਾ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ‘ਤੇ ਪੰਜਾਬੀ ਭਾਈਚਾਰੇ ਦਾ ਭਰੋਸਾ ਕਦੇ ਵੀ ਤੋੜਿਆ ਨਹੀਂ ਜਾ ਸਕੇਗਾ।

ਪੰਜਾਬ ਸਰਕਾਰ ਨੇ ਛੋਟੇ ਅਤੇ ਦਰਮਿਆਨੇ ਕਾਰੋਬਾਰੀਆਂ ਨੂੰ 'ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021' ਤਹਿਤ ਦਿੱਤਾ ਵੱਡਾ ਲਾਭ

ਨਾਭਾ/ਪਟਿਆਲਾ: ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021' ਤਹਿਤ ਛੋਟੇ ਅਤੇ ਦਰਮਿਆਨੇ ਕਾਰੋਬਾਰੀਆਂ ਦੇ ਲੰਮੇ ਸਮੇਂ ਤੋਂ ਵੈਟ ਟੈਕਸ ਦੇ ਖੜ੍ਹੇ ਬਕਾਏ ਦੇ ਨਿਪਟਾਰੇ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੀ ਗਈ ਰਾਹਤ ਸਬੰਧੀ ਕਰਵਾਏ ਸਮਾਗਮ ਦੌਰਾਨ ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਜੇਕਰ ਸੂਬੇ ਦੀ ਇੰਡਸਟਰੀ ਅਤੇ ਵਪਾਰੀ ਵਰਗ ਤਰੱਕੀ ਕਰਦਾ ਹੈ ਤਾਂ ਇਸ ਨਾਲ ਸੂਬਾ ਵੀ ਤੇਜ਼ੀ ਨਾਲ ਵਿਕਾਸ ਕਰਦਾ ਹੈ।

7 ਤੋਂ 26 ਫਰਵਰੀ ਤੱਕ ਪਟਿਆਲਾ 'ਚ ਚੱਲੇਗੀ ਫ਼ੌਜ ਦੀ ਭਰਤੀ

ਪਟਿਆਲਾ: ਭਾਰਤੀ ਫ਼ੌਜ 'ਚ ਵੱਖ-ਵੱਖ ਵਰਗਾਂ ਦੀ 7 ਤੋਂ 26 ਫਰਵਰੀ ਤੱਕ ਪਟਿਆਲਾ ਦੇ ਮਿਲਟਰੀ ਸਟੇਸ਼ਨ ਦੇ ਖੁੱਲ੍ਹੇ ਮੈਦਾਨ 'ਚ ਹੋਣ ਵਾਲੀ ਭਰਤੀ ਦੀਆਂ ਤਿਆਰੀਆਂ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਨੂੰ ਭਰਤੀ ਰੈਲੀ ਦੀਆਂ ਤਿਆਰੀਆਂ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਮੀਟਿੰਗ ਦੌਰਾਨ ਐਕਸਟਰਾ ਅਸਿਸਟੈਟ ਕਮਿਸ਼ਨਰ (ਯੂ.ਟੀ.) ਮਿਸ ਜਸਲੀਨ ਕੌਰ ਨੇ ਸਮੂਹ ਅਧਿਕਾਰੀਆਂ ਨੂੰ ਸਮੇਂ ਸਿਰ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਭਰਤੀ ਹੋਣ ਆਏ ਨੌਜਵਾਨਾਂ ਲਈ ਪੁਖਤਾ ਪ੍ਰਬੰਧ ਕੀਤੇ ਜਾਣ ਅਤੇ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਪੰਜਾਬ ਕੈਬਨਿਟ ਵੱਲੋਂ ਬਕਾਏ ਦੀ ਵਸੂਲੀ ਲਈ 'ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021' ਨੂੰ ਮਨਜ਼ੂਰੀ

ਚੰਡੀਗੜ੍ਹ:  ਕੋਵਿਡ-19 ਦੀ ਇਸ ਔਖੀ ਘੜੀ ਵਿੱਚ ਵਪਾਰਕ ਭਾਈਚਾਰੇ ਖ਼ਾਸਕਰ ਛੋਟੇ ਅਤੇ ਦਰਮਿਆਨੇ ਕਾਰੋਬਾਰੀਆਂ ਨੂੰ ਰਾਹਤ ਪ੍ਰਦਾਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਅੱਜ 'ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021' ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਉਹ ਆਪਣੇ ਖੜ੍ਹੇ ਬਕਾਏ ਦਾ ਭੁਗਤਾਨ ਅਤੇ ਨਿਪਟਾਰਾ ਕਰ ਸਕਣ।

ਜਨਮ ਸਮੇਂ ਲਿੰਗ ਅਨੁਪਾਤ ਵਿੱਚ ਸੁਧਾਰ, 2019-20 ਵਿੱਚ ਇਕ ਹਜ਼ਾਰ ਲੜਕਿਆਂ ਪਿੱਛੇ ਲੜਕੀਆਂ ਦੀ ਦਰ 920 ਹੋਈ: ਅਰੁਨਾ ਚੌਧਰੀ

ਚੰਡੀਗੜ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਕਰਮਚਾਰੀਆਂ ਦੀ ਪਿੱਠ ਥਾਪੜਦਿਆਂ ਕੈਬਨਿਟ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਅੱਜ ਕਿਹਾ ਕਿ ‘ਬੇਟੀ ਬਚਾਓ-ਬੇਟੀ ਪੜਾਓ’ ਮੁਹਿੰਮ ਤਹਿਤ ਸਾਂਝੇ ਯਤਨਾਂ ਸਦਕਾ ਜਨਮ ਸਮੇਂ ਲਿੰਗ ਅਨੁਪਾਤ (ਐਸ.ਆਰ.ਬੀ.) ਵਿੱਚ ਨਿਰੰਤਰ ਸੁਧਾਰ ਦਰਜ ਕੀਤਾ ਗਿਆ ਹੈ।

ਯੂ.ਡੀ.ਆਈ.ਡੀ. ਕਾਰਡ ਜਾਰੀ ਕਰਨ ਵਿੱਚ ਵਧੀਆ ਕਾਰਗੁਜ਼ਾਰੀ ਵਾਲਾ ਸੂਬਾ ਬਣਿਆ ਪੰਜਾਬ

ਪੰਜਾਬ: ਸਮਾਜਿਕ ਸੁਰੱਖਿਆ ਮੰਤਰੀ ਨੇ ਕਿਹਾ ਕਿ ਕੋਵਿਡ-19 ਲੌਕਡਾਊਨ/ਕਰਫਿਊ ਦੇ ਬਾਵਜੂਦ ਦਿਵਿਆਂਗ ਵਿਅਕਤੀਆਂ ਨੂੰ 42,699 ਯੂ.ਡੀ.ਆਈ.ਡੀ. ਕਾਰਡ ਜਾਰੀ ਕੀਤੇ ਗਏ ਹਨ ਅਤੇ ਪੰਜਾਬ ਇਸ ਪ੍ਰਾਜੈਕਟ ਵਿੱਚ ਵਧੀਆ ਕਾਰਗੁਜ਼ਾਰੀ ਵਾਲੇ ਰਾਜਾਂ ਵਿੱਚ ਸ਼ਾਮਲ ਹੋ ਗਿਆ ਹੈ। ਉਨਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਬਾਕੀ ਰਹਿੰਦੇ ਯ.ੂਡੀ.ਆਈ.ਡੀ. ਕਾਰਡ ਮੁਹੱਈਆ ਕਰਾਉਣ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਮਹੀਨਾਵਾਰ ਮੀਟਿੰਗਾਂ ਰਾਹੀਂ ਯੂ.ਡੀ.ਆਈ.ਡੀ. ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕਿਹਾ ਗਿਆ ਹੈ।

ਕੰਮਕਾਜੀ ਔਰਤਾਂ ਲਈ 7 ਹੋਸਟਲ ਉਸਾਰੇਗੀ ਪੰਜਾਬ ਸਰਕਾਰ: ਅਰੁਨਾ ਚੌਧਰੀ

ਚੰਡੀਗੜ: ਕੰਮਕਾਜੀ ਔਰਤਾਂ ਨੂੰ ਸੁਰੱਖਿਅਤ ਅਤੇ ਸੁਵਿਧਾਜਨਕ ਰਿਹਾਇਸ਼ ਪ੍ਰਦਾਨ ਕਰਨ ਲਈ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਕੰਮਕਾਜੀ ਔਰਤਾਂ ਲਈ 50 ਕਰੋੜ ਰੁਪਏ ਦੀ ਲਾਗਤ ਨਾਲ ਸੱਤ ਨਵੇਂ ਹੋਸਟਲਾਂ ਦੀ ਉਸਾਰੀ ਕਰਨ ਦਾ ਫੈਸਲਾ ਲਿਆ ਗਿਆ ਹੈ, ਜਿਸ ਵਿੱਚ ਉਨਾਂ ਦੇ ਬੱਚਿਆਂ ਲਈ ਦਿਨ ਭਰ ਸਾਂਭ-ਸੰਭਾਲ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। 

ਡੇਅਰੀ ਵਿਕਾਸ ਵਿਭਾਗ ਵੱਲੋਂ ਸਿਖਲਾਈ ਲਈ ਕਾਊਂਸਲਿੰਗ 11 ਜਨਵਰੀ ਨੂੰ

ਨਵਾਂਸ਼ਹਿਰ: ਕੋਵਿਡ-19 ਮਹਾਮਾਰੀ ਕਾਰਨ ਜਿਥੇ ਦੇਸ਼ ਦੀ ਅਰਥ ਵਿਵਸਥਾ ’ਤੇ ਮਾੜਾ ਅਸਰ ਪਿਆ ਹੈ, ਉਥੇ ਸਰਕਾਰੀ ਗਤੀਵਿਧੀਆਂ ਵਿਚ ਵੀ ਖੜੋਤ ਆਈ ਹੈ। ਸਮਾਜਿਕ ਦੂਰੀ ਅਤੇ ਇਕੱਠ ਨਾ ਕਰਨ ਦੇ ਨਿਯਮਾਂ ਸਦਕਾ ਡੇਅਰੀ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾਂਦੀਆਂ ਸਿਖਲਾਈਆਂ ’ਤੇ ਵੀ ਅਸਰ ਪਿਆ ਹੈ। ਇਸ ਖੜੋਤ ਨੂੰ ਤੋੜਨ ਲਈ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕਰਨੈਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਮਿਤੀ 18 ਜਨਵਰੀ 2021 ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਡੇਅਰੀ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ

ਸੁਖਜਿੰਦਰ ਸਿੰਘ ਰੰਧਾਵਾ ਨੇ ਜੇਲ੍ਹ ਢਾਂਚੇ ਨੂੰ ਮਜ਼ਬੂਤ ਕਰਨ ਲਈ ਉਲੀਕੀ ਰੂਪ-ਰੇਖਾ ਪੇਸ਼ ਕੀਤੀ

ਚੰਡੀਗੜ੍ਹ: ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੀਆਂ ਜੇਲ੍ਹਾਂ ਦੇ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਜੇਲ੍ਹਾਂ ਨੂੰ ਸਵੈ-ਨਿਰਭਰ ਕਰਨ ਲਈ ਉਲੀਕੀ ਰੂਪ ਰੇਖਾ ਪੇਸ਼ ਕੀਤੀ। ਅੱਜ ਇਥੇ ਨਵੇਂ ਸਾਲ ਦੀ ਆਮਦ ਮੌਕੇ ਜੇਲ੍ਹ ਵਿਭਾਗ ਵੱਲੋਂ ਪਿਛਲੇ ਚਾਰ ਸਾਲ ਦੌਰਾਨ ਕੀਤੇ ਕੰਮਾਂ ਅਤੇ ਅਗਲੇ ਇਕ ਸਾਲ ਦੇ ਟੀਚਿਆਂ ਦੇ ਐਲਾਨ ਸਬੰਧੀ ਪੰਜਾਬ ਭਵਨ ਵਿਖੇ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਜੇਲ÷ ੍ਹ ਵਿਕਾਸ ਬੋਰਡ ਦੇ ਕੰਮਕਾਜ ਨੂੰ ਇਸ ਸਾਲ ਕਾਰਜਸ਼ੀਲ ਕੀਤਾ ਜਾਵੇਗਾ। ਤੇਲੰਗਾਨਾ ਸੂਬੇ ਦੇ ਤਰਜ਼ ਉਤੇ ਸਥਾਪਤ ਕੀਤੇ ਜਾਣ ਵਾਲੇ ਇਸ ਬੋਰਡ ਦਾ ਕੰਮਕਾਜ ਜੇਲ੍ਹ ਢਾਂਚੇ ਨੂੰ ਮਜ਼ਬੂਤ ਕਰਨਾ ਹੈ। ਇਹ ਬੋਰਡ ਬਣਾਉਣ ਵਾਲਾ ਪੰਜਾਬ, ਤੇਲੰਗਾਨਾ ਤੋਂ ਬਾਅਦ ਦੇਸ਼ ਦਾ ਦੂਜਾ ਸੂਬਾ ਹੋਵੇਗਾ।

ਸੁਖਜਿੰਦਰ ਸਿੰਘ ਰੰਧਾਵਾ ਨੇ ਸਹਿਕਾਰਤਾ ਵਿਭਾਗ ਦੇ ਅਗਲੇ ਇਕ ਸਾਲ ਵਿੱਚ ਕੀਤੇ ਜਾਣ ਵਾਲੇ ਕੰਮਾਂ ਦਾ ਖਾਕਾ ਪੇਸ਼ ਕੀਤਾ

ਚੰਡੀਗੜ੍ਹ: ਨਵੇਂ ਸਾਲ ਦੀ ਆਮਦ 'ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਸਹਿਕਾਰਤਾ ਵਿਭਾਗ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੀਆਂ ਪ੍ਰਾਪਤੀਆਂ ਦੱਸਦਿਆਂ ਅਗਲੇ ਇਕ ਸਾਲ ਲਈ ਨਿਰਧਾਰਤ ਕੀਤੇ ਟੀਚਿਆਂ ਦਾ ਖਾਕਾ ਜਾਰੀ ਕੀਤਾ। ਅੱਜ ਇਥੇ ਪੰਜਾਬ ਭਵਨ ਵਿਖੇ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਸ. ਰੰਧਾਵਾ ਨੇ ਕਿਹਾ ਕਿ ਕਿਸਾਨੀ ਦੀ ਰੀੜ੍ਹ ਦੀ ਹੱਡੀ ਸਹਿਕਾਰੀ ਅਦਾਰਿਆਂ ਨੂੰ ਮਜ਼ਬੂਤ ਕਰਨ ਦੇ ਨਾਲ ਕੋਵਿਡ-19 ਮਹਾਂਮਾਰੀ ਦੇ ਔਖੇ ਸਮੇਂ ਵਿੱਚ ਸੂਬਾ ਵਾਸੀਆਂ ਨੂੰ ਉਚ ਮਿਆਰ ਦੀਆਂ ਲੋੜੀਂਦੀਆਂ ਵਸਤਾਂ ਮੁਹੱਈਆ ਕਰਵਾਉਣ ਵਿੱਚ ਮੋਹਰੀ ਰੋਲ ਨਿਭਾਇਆ।

ਹੁਸ਼ਿਆਰਪੁਰ ਵਿਚ ਜਲਦ ਹੀ ਵੁੱਡ ਪਾਰਕ ਤਿਆਰ ਕੀਤਾ ਜਾਵੇਗਾ: ਸੁੰਦਰ ਸਾਮ ਅਰੌੜਾ

ਚੰਡੀਗੜ/ਹੁਸ਼ਿਆਰਪੁਰ: ਪੰਜਾਬ ਸਰਕਾਰ ਪਲਾਈਵੁੱਡ ਉਤਪਾਦਨ ਦੀਆਂ 30 ਇਕਾਈਆਂ ਦੀ ਸ਼ੁਰੂਆਤ ਨਾਲ ਜਲਦ ਹੀ ਹੁਸ਼ਿਆਰਪੁਰ ਵਿੱਚ ਵੁੱਡ ਪਾਰਕ ਸਥਾਪਤ ਕਰੇਗੀ ਕਿਉਂਜੋ ਇਸ ਪ੍ਰਾਜੈਕਟ ਲਈ ਜਮੀਨ ਨਿਰਧਾਰਤ ਕਰ ਦਿੱਤੀ ਗਈ ਹੈ। ਇਸ ਪ੍ਰਾਜੈਕਟ ਨਾਲ 10000 ਸਿੱਧੇ ਅਤੇ 8000 ਅਸਿੱਧੇ ਨੌਕਰੀ ਦੇ ਮੌਕੇ ਪੈਦਾ ਹੋਣਗੇ।

5ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ 7 ਜਨਵਰੀ ਤੋਂ ਮੁੜ ਖੁੱਲਣਗੇ ਸਕੂਲ: ਵਿਜੈ ਇੰਦਰ ਸਿੰਗਲਾ

ਚੰਡੀਗੜ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮਾਪਿਆਂ ਦੀ ਪੜਾਈ ਸਬੰਧੀ ਫਿਕਰਮੰਦੀ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ 7 ਜਨਵਰੀ ਤੋਂ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਮੁੜ ਖੋਲਣ ਦਾ ਫੈਸਲਾ ਕੀਤਾ ਹੈ। ਸ੍ਰੀ ਸਿੰਗਲਾ ਨੇ ਦੱਸਿਆ ਕਿ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਰਹੇਗਾ ਅਤੇ ਸਿਰਫ਼ ਪੰਜਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਹੀ ਸਕੂਲਾਂ ਵਿੱਚ ਆ ਕੇ ਕਲਾਸਾਂ ਲਾਉਣ ਦੀ ਆਗਿਆ ਦਿੱਤੀ ਜਾਵੇਗੀ।

ਬਰਡ ਫਲੂ ਦਾ ਪੰਜਾਬ ਵਿਚ ਹਾਲੇ ਕੋਈ ਖਤਰਾ ਨਹੀਂ, ਪਰ ਸਰਕਾਰ ਵਲੋਂ ਕਿਸੇ ਵੀ ਸਥਿੱਤੀ ਨਾਲ ਨਿਪਟਣ ਲਈ ਪੂਰੀ ਤਿਆਰੀ: ਤ੍ਰਿਪਤ ਬਾਜਵਾ

ਚੰਡੀਗੜ੍ਹ: ਪੰਜਾਬ ਦੇ ਪਸ਼ੂ ਪਾਲਣ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਕਿਹਾ ਹੈ ਕਿ ਸੂਬੇ ਵਿਚ ਅਜੇ ਤੱਕ ਬਰਡ ਫਲ਼ੂ ਦਾ ਕੋਈ ਕੇਸ ਨਹੀਂ ਸਾਹਮਣੇ ਆਇਆ, ਪਰ ਫਿਰ ਵੀ ਸੂਬਾ ਸਰਕਾਰ ਵਲੋਂ ਕਿਸੇ ਵੀ ਸਥਿੱਤੀ ਨਾਲ ਨਿਪਟਣ ਲਈ ਪੂਰੀਆਂ ਪੇਸ਼ਬੰਦੀਆਂ ਕਰ ਲਈਆਂ ਗਈਆਂ ਹਨ।ਪੰਜਾਬ ਭਵਨ ਵਿਖੇ ਆਪਣੇ ਵਿਭਾਗਾਂ ਦੀਆਂ ਪਿਛਲੇ ਚਾਰ ਸਾਲ ਦੌਰਾਨ ਕੀਤੀਆਂ ਗਈਆਂ ਪ੍ਰਾਪਤੀਆਂ ਸਬੰਧੀ ਰੱਖੀ ਪ੍ਰੈਸ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ, ਉਹਨਾਂ ਲੋਕਾਂ ਨੂੰ ਸੁਚੇਤ ਕਰਿਦਆਂ ਕਿਹਾ ਕਿ ਅੰਡਾ-ਮੀਟ ਖਾਣ ਵਾਲਿਆਂ ਨੂੰ ਡਰਨ ਦੀ ਲੋੜ ਨਹੀਂ ਸਿਰਫ਼ ਇਹਨਾਂ ਵਸਤਾਂ ਨੂੰ ਚੰਗੀ ਤਰਾਂ ਪਕਾ ਕੇ ਖਾਣ ਦੀ ਲੋੜ ਹੈ।

ਕਰੋਨਾ ਸੰਕਟ ਦੇ ਬਾਵਜੂਦ ਵਿਕਾਸ ਏਜੰਡੇ ਨੂੰ ਜਾਰੀ ਰੱਖਿਆ: ਸੁਖਬਿੰਦਰ ਸਿੰਘ ਸਰਕਾਰੀਆ

ਚੰਡੀਗੜ੍ਹ: ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਸਾਲ 2020 ਦੌਰਾਨ ਕੋਵਿਡ-19 ਸੰਕਟ ਦੇ ਬਾਵਜੂਦ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਸੂਬੇ ਭਰ ਵਿਚ ਵੱਡੇ ਰਿਹਾਇਸ਼ੀ ਅਤੇ ਵਿਕਾਸ ਪ੍ਰਾਜੈਕਟਾਂ ਨੂੰ ਪੂਰਾ ਕਰਕੇ ਵਿਕਾਸ ਏਜੰਡੇ ਨੂੰ ਜਾਰੀ ਰੱਖਿਆ। ਪੰਜਾਬ ਸਰਕਾਰ ਨੇ ਇੱਕ ਨਵੀਂ ਲੈਂਡ ਪੂਲਿੰਗ ਨੀਤੀ ਬਣਾਈ, ਜਿਸ ਤਹਿਤ ਇਕ ਏਕੜ ਜ਼ਮੀਨ ਦੇ ਬਦਲੇ ਰਿਹਾਇਸ਼ੀ ਸੈਕਟਰਾਂ ਵਿੱਚ 1000 ਵਰਗ ਗਜ਼ ਰਿਹਾਇਸ਼ੀ ਜ਼ਮੀਨ ਅਤੇ 200 ਵਰਗ ਗਜ਼ ਵਪਾਰਕ ਵਿਕਸਤ ਜ਼ਮੀਨ ਦੀ ਪੇਸ਼ਕਸ਼ ਕੀਤੀ ਜਾਵੇਗੀ। ਇਸੇ ਤਰ੍ਹਾਂ ਉਦਯੋਗਿਕ ਖੇਤਰਾਂ ਲਈ 1 ਏਕੜ ਜ਼ਮੀਨ ਦੇ ਬਦਲੇ 1100 ਵਰਗ ਗਜ਼ ਉਦਯੋਗਿਕ ਅਤੇ 200 ਵਰਗ ਗਜ਼ ਵਪਾਰਕ ਵਿਕਸਤ ਜ਼ਮੀਨ ਦਿੱਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਐਰੋਟਰੋਪੋਲਿਸ ਲਈ 1700 ਏਕੜ ਜ਼ਮੀਨ ਐਕੁਆਇਰ ਕਰਨ ਦੀ ਪ੍ਰਕਿਰਿਆ ਆਪਣੇ ਅੰਤਿਮ ਚਰਨ ਵਿਚ ਹੈ ਅਤੇ 500 ਏਕੜ ਵਿੱਚ ਦੋ ਨਵੇਂ ਉਦਯੋਗਿਕ ਸੈਕਟਰ 101-103 ਬਣਾਏ ਗਏ ਹਨ।

ਤਕਨੀਕੀ ਸਿੱਖਿਆ ਵਿਭਾਗ ਦਾ ਉੱਦਮ, ਮਾਂ ਬੋਲੀ ਵਿੱਚ ਹੋਵੇਗੀ ਤਕਨੀਕੀ ਸਿੱਖਿਆ: ਚੰਨੀ

ਚੰਡੀਗੜ: ਸੂਬੇ ਦੇ ਬੱਚਿਆਂ ਨੂੰ ਮਾਂ ਬੋਲੀ ਵਿੱਚ ਤਕਨੀਕੀ ਸਿੱਖਿਆ ਮੁਹੱਈਆ ਕਰਨ ਦਾ ਪੰਜਾਬ ਸਰਕਾਰ ਦਾ ਵਾਅਦਾ ਪੂਰਾ ਕਰਦਿਆਂ ਤਕਨੀਕੀ ਸਿੱਖਿਆ ਦੇ 16 ਵੱਖ ਵੱਖ ਟਰੇਡਾਂ ਦੀਆਂ ਪੁਸਤਕਾਂ ਦਾ ਪੰਜਾਬੀ ਵਿੱਚ ਅਨੁਵਾਦ ਕਰਵਾਇਆ ਗਿਆ ਹੈ ਅਤੇ 25 ਵੱਖ ਵੱਖ ਟਰੇਡਾਂ ਦੀਆਂ ਦੀਆਂ ਪੁਸਤਕਾਂ ਦੇ ਪੰਜਾਬੀ ਅਨੁਵਾਦ ਦਾ ਕੰਮ ਚੱਲ ਰਿਹਾ ਹੈ। ਇਸੇ ਦੌਰਾਨ ਪੰਜਾਬ ਸਰਕਾਰ ਨੇ ਡੀ.ਜੀ.ਟੀ., ਭਾਰਤ ਸਰਕਾਰ ਨੂੰ 25000 ਤੋਂ ਵੱਧ ਪ੍ਰਸ਼ਨਾਂ ਦਾ ਪੁਲੰਦਾ ਭੇਜਿਆ ਗਿਆ ਹੈ ਤਾਂ ਜੋ ਸੂਬੇ ਦੇ ਵਿਦਿਆਰਥੀਆਂ ਲਈ ਪ੍ਰਸ਼ਨ ਪੱਤਰ ਪੰਜਾਬੀ ਵਿੱਚ ਭੇਜੇ ਜਾ ਸਕਣ, ਜਦੋਂ ਕਿ ਪਹਿਲਾਂ ਤਕਨੀਕੀ ਸਿੱਖਿਆ ਦੇ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਵੱਲੋਂ ਅੰਗਰੇਜ਼ੀ ਤੇ ਹਿੰਦੀ ਵਿੱਚ ਹੀ ਪ੍ਰਸ਼ਨ ਪੱਤਰ ਭੇਜੇ ਜਾਂਦੇ ਸਨ, ਜਿਸ ਨਾਲ ਸੂਬੇ ਦੇ ਵਿਦਿਆਰਥੀਆਂ ਨੂੰ ਇਨਾਂ ਨੂੰ ਸਮਝਣ ਤੇ ਹੱਲ ਕਰਨ ਵਿੱਚ ਦਿੱਕਤ ਆਉਂਦੀ ਸੀ।

ਠੰਢ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਪਟਿਆਲਾ ਵਾਸੀ : ਡਿਪਟੀ ਕਮਿਸ਼ਨਰ

ਪਟਿਆਲਾ:ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਜ਼ਿਲ੍ਹਾ ਵਾਸੀਆਂ ਨੂੰ ਕੜਾਕੇ ਦੀ ਠੰਢ ਅਤੇ ਧੁੰਦ ਵਿਚ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ, ਕਿਉਂਕਿ ਮੌਸਮ ਵਿਭਾਗ ਵੱਲੋਂ ਇਸ ਵਾਰ ਸ਼ੀਤ ਲਹਿਰ ਦੇ ਬੇਹੱਦ ਪ੍ਰਭਾਵੀ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਕਾਰਨ ਇਨਾਂ ਸਾਵਧਾਨੀਆਂ ਦੀ ਪਾਲਣਾ ਹੋਰ ਵੀ ਜ਼ਰੂਰੀ ਹੈ, ਕਿਉਂਕਿ ਕੋਰੋਨਾ ਵਾਇਰਸ ਸਾਹ ਪ੍ਰਣਾਲੀ 'ਤੇ ਸਿੱਧਾ ਹਮਲਾ ਕਰਦਾ ਹੈ ਅਤੇ ਸ਼ੀਤ ਲਹਿਰ ਦੌਰਾਨ ਫਲੂ, ਨੱਕ ਦਾ ਵਗਣਾ ਜਾਂ ਗਲਾ ਖ਼ਰਾਬ ਹੋਣਾ ਆਮ ਅਲਾਮਤਾਂ ਹਨ। ਉਨ੍ਹਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਰਦ ਰੁੱਤ ਦੌਰਾਨ ਗਰਮ ਕੱਪੜਿਆਂ, ਦਸਤਾਨਿਆਂ ਅਤੇ ਮਫਲਰ ਆਦਿ ਦੀ ਵਰਤੋਂ ਕੀਤੀ ਜਾਵੇ ਅਤੇ ਨੱਕ, ਮੂੰਹ ਅਤੇ ਸਿਰ ਢੱਕ ਕੇ ਰੱਖਿਆ ਜਾਵੇ। ਇਸੇ ਤਰਾਂ ਪੈਰਾਂ ਨੂੰ ਠੰਢ ਤੋਂ ਬਚਾਉਣ ਲਈ ਬੰਦ ਜੁੱਤੀਆਂ ਦਾ ਇਸਤੇਮਾਲ ਕੀਤਾ ਅਤੇ ਭਿੱਜ ਜਾਣ 'ਤੇ ਗਿੱਲੇ ਕੱਪੜੇ ਤੁਰੰਤ ਬਦਲ ਲਏ ਜਾਣ।

ਕੇਂਦਰ ਸਰਕਾਰ ਬਿਨਾਂ ਕਿਸੇ ਪੱਖਪਾਤ ਤੋਂ ਕੋਵਿਡ ਦਾ ਟੀਕਾ ਸਾਰਿਆਂ ਲਈ ਮੁਫ਼ਤ ਮੁਹੱਈਆ ਕਰਵਾਏ : ਬਲਬੀਰ ਸਿੰਘ ਸਿੱਧੂ

ਚੰਡੀਗੜ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ ਅਗਵਾਈ ਵਿੱਚ ਪੰਜਾਬ ਰਾਜ ਕੋਵਿਡ-19 ਮਹਾਂਮਾਰੀ ਦੇ ਰੋਜ਼ਾਨਾ ਦੇ ਪ੍ਰਬੰਧਨ ਸੰਬੰਧੀ ਫੌਰੀ ਫੈਸਲੇ ਲੈਣ ਵਿਚ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਰਿਹਾ ਹੈ ਅਤੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਨਿਰਧਾਰਤ ਸਮੇਂ ਵਿੱਚ ਪੰਜਾਬ ਨੂੰ ਕੋਰੋਨਾ ਦਾ ਟੀਕਾ ਮੁਫ਼ਤ ਮੁਹੱਈਆ ਕਰਵਾਏ। ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਪੰਜਾਬ ਭਵਨ ਚੰਡੀਗੜ ਵਿਖੇ  ਕਰਵਾਈ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ।

ਕੋਵਿਡ-19 ਕਰਕੇ ਲਾਗੂ ਰਾਤ ਦਾ ਕਰਫਿਊ ਹਟਾਇਆ, -ਹੋਟਲ, ਰੈਸਟੋਰੈਂਟਸ, ਮੈਰਿਜ ਪੈਲੇਸ ਬੰਦ ਕਰਨ ਦੀ ਸਮਾਂ ਸੀਮਾ ਵੀ ਹਟਾਈ

ਪਟਿਆਲਾ: ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ ਕੋਵਿਡ-19 ਕਰਕੇ ਲਾਗੂ ਰਾਤ ਦੇ ਕਰਫਿਊ ਦੇ ਹੁਕਮਾਂ ਅਤੇ ਸਮਾਜਿਕ ਇਕੱਠਾਂ 'ਤੇ ਲਾਗੂ ਵਾਧੂ ਬੰਦਿਸ਼ਾਂ ਦੇ ਹੁਕਮਾਂ ਵਿੱਚ ਸੋਧ ਕਰਦਿਆਂ ਰਾਤ (10 ਵਜੇ ਤੋਂ ਸਵੇਰੇ 5 ਵਜੇ ਤੱਕ) ਦਾ ਕਰਫਿਊ ਹਟਾ ਦਿੱਤਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ ਸਮੂਹ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾ ਕੇ ਆਪਣੀ ਸਰਕਾਰ ਦਾ ਵਾਅਦਾ ਨਿਭਾਇਆ

ਚੰਡੀਗੜ੍: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ 'ਪੰਜਾਬ ਸਮਾਰਟ ਕੁਨੈਕਟ ਸਕੀਮ' ਦੇ ਪਹਿਲੇ ਪੜਾਅ ਦਾ ਅੰਤ ਕਰਦੇ ਹੋਏ 44,015 ਸਮਾਰਟ ਫੋਨ ਵੰਡ ਕੇ ਆਪਣੀ ਸਰਕਾਰ ਦੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ ਸਮੂਹ ਵਿਦਿਆਰਥੀਆਂ ਨੂੰ ਇਸ ਸਾਲ ਦੇ ਅੰਤ ਤੱਕ 1,74,015 ਸਮਾਰਟ ਫੋਨ ਵੰਡੇ ਜਾਣ ਦੇ ਵਾਅਦੇ ਨੂੰ ਪੂਰਾ ਕਰ ਦਿੱਤਾ ਹੈ।

ਪੰਜਾਬ ਸਰਕਾਰ ਨੇ 1 ਜਨਵਰੀ 2021 ਤੋਂ ਰਾਤ ਦਾ ਕਰਫ਼ਿਊ ਹਟਾਇਆ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਅੱਜ 1 ਜਨਵਰੀ 2021 ਤੋਂ ਰਾਤ ਦਾ ਕਰਫਿਊ ਹਟਾਉਣ ਦਾ ਫੈਸਲਾ ਲਿਆ ਹੈ ਅਤੇ ਲੋਕਾਂ ਨੂੰ ਕੋਵਿਡ ਨੇਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ।

ਪੰਜਾਬ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਨੇ ਮਹਾਂਮਾਰੀ ਦੌਰਾਨ ਮੈਡੀਕਲ ਕੇਅਰ ਢਾਂਚੇ ਦਾ ਕੀਤਾ ਨਵੀਨੀਕਰਣ

ਚੰਡੀਗੜ੍ਹ: ਪੰਜਾਬ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਲੋਂ ਕੋਵਿਡ -19 ਵਿਰੁੱਧ ਲੜਾਈ ਵਿੱਚ ਬੁਨਿਆਦੀ ਢਾਂਚੇ ਦੇ ਨਿਰਮਾਣ ਲਈ ਸ਼ਾਨਦਾਰ ਕੰਮ ਕੀਤਾ ਗਿਆ। ਪਟਿਆਲਾ, ਅੰਮ੍ਰਿਤਸਰ ਅਤੇ ਫਰੀਦਕੋਟ ਦੇ ਤਿੰਨ ਸਰਕਾਰੀ ਮੈਡੀਕਲ ਕਾਲਜ 1494 ਆਈਸੋਲੇਸ਼ਨ ਬੈੱਡ ਅਤੇ 374 ਆਈਸੀਯੂ + ਡੀਐਚਯੂ ਬੈੱਡਾਂ ਸਮੇਤ 3711 ਬੈੱਡ ਪ੍ਰਦਾਨ ਕਰਕੇ ਤਿਆਰੀਆਂ ਵਿਚ ਮੋਹਰੀ ਰਹੇ ਜਿਹਨਾਂ ਦੀ ਗਿਣਤੀ ਵਿਚ ਹੋਰ ਵਾਧਾ ਕੀਤਾ ਜਾ ਸਕਦਾ ਹੈ। 10,000 ਤੋਂ ਵੱਧ ਕੋਵਿਡ-19 ਪਾਜੇਟਿਵ ਮਰੀਜ਼ ਆਈਸੋਲੇਸ਼ਨ ਵਾਰਡਾਂ ਵਿਚ ਦਾਖ਼ਲ ਹੋਏ ਅਤੇ 8500 ਤੋਂ ਵੱਧ ਮਰੀਜ਼ ਠੀਕ ਹੋ ਗਏ ਅਤੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।

ਵਿਜੈ ਇੰਦਰ ਸਿੰਗਲਾ ਦੀ ਅਗਵਾਈ ’ਚ ਸਿੱਖਿਆ ਵਿਭਾਗ ਦੀ ਕਾਇਆ-ਕਲਪ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਚਾਲੂ ਸਾਲ ਦੌਰਾਨ ਸਕੂਲੀ ਸਿੱਖਿਆ ਦੀ ਕਾਇਆ-ਕਲਪ ਹੋਏ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ, ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਤੱਕ ਪੜ੍ਹੇ ਸਾਰੇ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦੇਣ, ਸਮਾਰਟ ਸਕੂਲ ਬਨਾਉਣ ਦੀ ਦਿਸ਼ਾ ਵੱਲ ਵੱਡੀ ਪ੍ਰਗਤੀ ਕਰਨ ਅਤੇ ਅਧਿਆਪਕਾਂ ਦੀਆਂ ਤਕਰੀਬਨ 15 ਹਜ਼ਾਰ ਦੇ ਕਰੀਬ ਅਸਾਮੀਆਂ ਭਰਨ ਅਤੇ ਸਕੂਲੀ ਬੁਨਿਆਦੀ ਢਾਂਚੇ ਵਿੱਚ ਸੁਧਾਰ ਵਰਗੇ ਅਹਿਮ ਕਦਮ ਪੁੱਟੇ ਹਨ।

ਕੋਵਿਡ-19 ਟੀਕਾਕਰਨ ਦੇ ਡਰਾਈ ਰਨ ਅਭਿਆਸ ਦੇ ਪਹਿਲੇ ਦਿਨ ਲਾਭਪਾਤਰੀਆਂ ਦਾ ਡਾਟਾ ਅਪਲੋਡ ਕੀਤਾ : ਸਿਵਲ ਸਰਜਨ

ਨਵਾਂਸ਼ਹਿਰ: ਸਿਵਲ ਸਰਜਨ, ਸ਼ਹੀਦ ਭਗਤ ਸਿੰਘ ਨਗਰ ਡਾ. ਰਜਿੰਦਰ ਪ੍ਰਸ਼ਾਦ ਭਾਟੀਆ ਜੀ ਦੀ ਯੋਗ ਅਗਵਾਈ ਹੇਠ ਅੱਜ ਕੋਵਿਡ-19 ਵੈਕਸੀਨ ਲਈ ਡਰਾਈ ਰਨ ਦੀ ਸ਼ੁਰੂਆਤ ਕੀਤੀ ਗਈ।
ਸਿਵਲ ਸਰਜਨ ਡਾ. ਰਜਿੰਦਰ ਪ੍ਰਸ਼ਾਦ ਭਾਟੀਆ ਨੇ ਦੱਸਿਆ ਕਿ ਕੋਵਿਡ-19 ਟੀਕਾਕਰਨ ਦੇ ਡਰਾਈ ਰਨ ਅਭਿਆਸ ਅਧੀਨ ਕੋਵਿਡ-19 ਟੀਕਾਕਰਨ ਪੋਰਟਲ ਉੱਤੇ ਲਾਭਪਾਤਰੀਆਂ ਦਾ ਸਾਰਾ ਡਾਟਾ ਅਪਲੋਡ ਕਰ ਦਿੱਤਾ ਗਿਆ ਹੈ।

ਉਦਯੋਗ ਵਿਭਾਗ ਵੱਲੋਂ ਕੋਵਿਡ-19 ਮਹਾਂਮਾਰੀ ਦੌਰਾਨ ਸੂਬੇ ਦੇ ਉਦਯੋਗਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਕਈ ਉਸਾਰੂ ਕਦਮ ਚੁੱਕੇ ਗਏ

ਚੰਡੀਗੜ੍ਹ:  ਪੰਜਾਬ ਦੇ ਉਦਯੋਗਿਕ ਵਿਭਾਗ ਵੱਲੋਂ ਕੋਵਿਡ-19 ਮਹਾਂਮਾਰੀ ਕਰਕੇ ਪ੍ਰਭਾਵਿਤ ਉਦਯੋਗਾਂ ਨੂੰ ਵੱਡੀ ਰਾਹਤ ਦਿੰਦਿਆਂ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਗਈਆਂ ਹਨ।

ਪੰਜਾਬ ਸਰਕਾਰ ਵੱਲੋਂ 25 ਤੋਂ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

ਚੰਡੀਗੜ੍: ਪੰਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਨੇ 25 ਦਸੰਬਰ ਤੋਂ 31 ਦਸੰਬਰ ਤੱਕ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੂਲ 1 ਜਨਵਰੀ, 2021 ਨੂੰ ਦੁਬਾਰਾ ਖੁੱਲ੍ਹਣਗੇ।

123456789