ਬਰਨਾਲਾ: ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 5 ਮਾਰਚ ਤੋਂ ਚੰਡੀਗੜ੍ਹ ਵਿਖੇ ਲਾਏ ਜਾਣ ਵਾਲੇ ਧਰਨੇ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਦਾ ਝੱਖੜ ਝੁਲਾ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਸੈਂਕੜੇ ਹੀ ਆਗੂਆਂ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ -ਡਕੌਂਦਾ ਦੇ ਸੂਬਾ ਕਮੇਟੀ ਮੈਂਬਰ ਮੱਖਣ ਸਿੰਘ ਭੈਣੀ ਬਾਘਾ, ਕਰਮਜੀਤ ਸਿੰਘ ਰਾਮਨਗਰ ਛੰਨਾਂ, ਕਪੂਰਥਲਾ ਜ਼ਿਲ੍ਹੇ ਦੇ ਪ੍ਰਧਾਨ ਰਾਣਾ ਹਰਜਿੰਦਰ ਸਿੰਘ ਸੈਦੋਵਾਲ, ਫਾਜ਼ਿਲਕਾ ਜ਼ਿਲ੍ਹੇ ਦੇ ਪ੍ਰਧਾਨ ਹਰਮੀਤ ਸਿੰਘ ਢਾਬਾਂ, ਮਲੇਰਕੋਟਲਾ ਜ਼ਿਲ੍ਹੇ ਦੇ ਪ੍ਰਧਾਨ ਬੂਟਾ ਖਾਨ, ਲੁਧਿਆਣਾ ਜ਼ਿਲ੍ਹੇ ਦੇ ਪ੍ਰਧਾਨ ਜਗਤਾਰ ਸਿੰਘ ਦੇਹੜਕਾ, ਕਪੂਰਥਲਾ ਜ਼ਿਲ੍ਹੇ ਦੇ ਖਜ਼ਾਨਚੀ ਸੁਖਚੈਨ ਸਿੰਘ, ਮਾਨਸਾ ਜ਼ਿਲ੍ਹੇ ਦੇ ਖਜ਼ਾਨਚੀ ਦੇਵੀ ਰਾਮ ਰੰਘੜਿਆਲ, ਬਲਕਾਰ ਸਿੰਘ ਚਹਿਲਾਂ ਵਾਲੀ, ਬਰਨਾਲਾ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ ਅਤੇ ਹਰਮੰਡਲ ਸਿੰਘ ਜੋਧਪੁਰ, ਮੋਗਾ ਜ਼ਿਲ੍ਹੇ ਦੇ ਆਗੂ ਮੰਦਰ ਸਿੰਘ ਭਾਗੀ ਕੇ ਤੋਂ ਇਲਾਵਾ ਜ਼ਿਲ੍ਹਿਆਂ ਅਤੇ ਬਲਾਕਾਂ ਦੇ ਦਰਜਨਾਂ ਆਗੂ ਪੁਲਿਸ ਨੇ ਹਿਰਾਸਤ ਵਿੱਚ ਲੈ ਲਏ ਹਨ।