Friday, May 03, 2024

ਕਰਤਾਰਪੁਰ ਲਾਂਘਾ

ਸ਼ੇਖਾਵਤ ਦੀ ਮੌਜੂਦਗੀ ’ਚ ਪ੍ਰੋ: ਸਰਚਾਂਦ ਸਿੰਘ ਖ਼ਿਆਲਾ ਭਾਜਪਾ ’ਚ ਸ਼ਾਮਿਲ

ਅੰਮ੍ਰਿਤਸਰ: ਪੰਜਾਬ ਭਾਜਪਾ ਇੰਚਾਰਜ ਤੇ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਅਤੇ ਸ੍ਰੀ ਸੋਮ ਪ੍ਰਕਾਸ਼ ਦੀ ਮੌਜੂਦਗੀ ਚ ਸਿੱਖ ਸਟੂਡੈਂਟਸ ਫੈਡਰੇਸ਼ਨ ( ਮਹਿਤਾ) ਦੇ ਸਾਬਕਾ ਕਾਰਜਕਾਰੀ ਪ੍ਰਧਾਨ ਪ੍ਰੋ: ਸਰਚਾਂਦ ਸਿੰਘ ਖ਼ਿਆਲਾ ਅੱਜ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਇਕ ਲੰਮਾ ਅਰਸਾ ਕੰਮ ਕਰਨ ਤੋਂ ਇਲਾਵਾ ਦਮਦਮੀ ਟਕਸਾਲ ਨਾਲ ਜੁੜੇ ਰਹੇ ਹਨ।

ਪੰਜਾਬ ਕੈਬਨਿਟ ਪਹਿਲੇ ਵਫ਼ਦ ਦੇ ਤੌਰ ‘ਤੇ 18 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਵੇਗੀ ਨਤਮਸਤਕ – ਮੁੱਖ ਮੰਤਰੀ

ਧਾਰੋਵਾਲੀ (ਗੁਰਦਾਸਪੁਰ):ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਐਲਾਨ ਕੀਤਾ ਹੈ ਕਿ ਕਰਤਾਰਪੁਰ ਲਾਂਘਾ ਮੁੜ ਖੁੱਲ੍ਹਣ ਤੋਂ ਬਾਅਦ ਪਹਿਲੇ ਵਫ਼ਦ ਦੇ ਤੌਰ ‘ਤੇ ਸਮੁੱਚੀ ਪੰਜਾਬ ਕੈਬਨਿਟ 18 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਵੇਗੀ।

ਦਿੱਲੀ ਵਿੱਚ ਪ੍ਰਦੂਸ਼ਣ ਦੀ ਜ਼ਿੰਮੇਵਾਰੀ ਤੋਂ ਪੱਲਾ ਛਡਾਉਣ ਲਈ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਕਿਸਾਨਾਂ `ਤੇ ਮੜ੍ਹਿਆ ਜਾ ਰਿਹੈ ਦੋਸ਼: ਗੁਰਕੀਰਤ ਸਿੰਘ

ਨਵੀਂ ਦਿੱਲੀ:ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਗਲਤ ਤਰੀਕੇ ਨਾਲ ਜ਼ਿੰਮੇਵਾਰ ਠਹਿਰਾਉਣ ਲਈ ਆਮ ਆਦਮੀ ਪਾਰਟੀ (ਆਪ) ਦੀ ਨਿੰਦਾ ਕਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਗੁਰਕੀਰਤ ਸਿੰਘ ਨੇ ਅੱਜ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਨੇ ਆਪਣਾ ਅਕਸ ਬਚਾਉਣ ਲਈ ਦੂਜਿਆਂ ਸਿਰ ਦੋਸ਼ ਮੜ੍ਹਨ ਦੀ ਨੀਤੀ ਅਪਣਾਈ ਹੋਈ ਹੈ ਜੋ ਰਾਸ਼ਟਰੀ ਰਾਜਧਾਨੀ `ਚ ਪ੍ਰਦੂਸ਼ਣ `ਤੇ ਕਾਬੂ ਪਾਉਣ `ਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ।

ਸਿੱਧੂ ਦੇਸ਼ ਵਿਰੋਧੀ, ਖ਼ਤਰਨਾਕ, ਅਸਥਿਰ, ਨਾਕਾਬਲ ਵਿਅਕਤੀ ਅਤੇ ਪੰਜਾਬ ਅਤੇ ਮੁਲਕ ਦੀ ਸੁਰੱਖਿਆ ਲਈ ਖ਼ਤਰਾ-ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ: ਨਵਜੋਤ ਸਿੱਧੂ ਨੂੰ ਦੇਸ਼ ਵਿਰੋਧੀ, ਖ਼ਤਰਨਾਕ, ਅਸਥਿਰ, ਨਾ-ਕਾਬਲ ਅਤੇ ਸੂਬੇ ਅਤੇ ਦੇਸ਼ ਲਈ ਖ਼ਤਰਾ ਦੱਸਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਪੰਜਾਬ ਵਿਚ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦੇ ਕਿਸੇ ਵੀ ਕਦਮ ਦਾ ਉਹ ਮੂੰਹ ਤੋੜਵਾਂ ਜਵਾਬ ਦੇਣਗੇ।

ਕੋਵਿਡ ਦੀ ਸਥਿਤੀ ਵਿਚ ਸੁਧਾਰ ਹੋਣ ’ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੋਵਿਡ ਦੀ ਸਥਿਤੀ ਵਿਚ ਸੁਧਾਰ ਆਉਣ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ ਤਾਂ ਕਿ ਲੋਕ ਪਾਕਿਸਤਾਨ ਵਿਚ ਸਥਿਤ ਇਤਿਹਾਸਕ ਗੁਰਧਾਮ ਦੇ ਦਰਸ਼ਨ-ਦੀਦਾਰੇ ਕਰ ਸਕਣ।

ਤੁਸੀਂ ਕਿਸਾਨਾਂ ਦੀ ਗੱਲ ਕਿਉਂ ਨਹੀਂ ਸੁਣ ਰਹੇ ? ਪੰਜਾਬ ਦੇ ਮੁੱਖ ਮੰਤਰੀ ਨੇ ਕੇਂਦਰ ਨੂੰ ਪੁੱਛਿਆ

ਸੁਲਤਾਨਪੁਰ ਲੋਧੀ/ਡੇਰਾ ਬਾਬਾ ਨਾਨਕ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਉਹ ਖੇਤੀ ਮਾਰੂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਕਿਸਾਨਾਂ ਦੀ ਮੰਗਾਂ ਪ੍ਰਤੀ ਅੜੀਅਲ ਰਵੱਈਆ ਕਿਉਂ ਅਪਣਾ ਰਹੀ ਹੈ ਅਤੇ ਉਨਾਂ ਦੀ ਗੱਲ ਕਿਉਂ ਨਹੀਂ ਸੁਣੀ ਜਾ ਰਹੀ'।

ਪਾਕਿਸਤਾਨ ਕਰਤਾਰਪੁਰ ਗੁਰਦੁਆਰੇ ਦਾ ਕੰਮ ਸਿੱਖਾਂ ਨੂੰ ਵਾਪਸ ਸੌਂਪੇ : ਭਾਰਤ ਸਰਕਾਰ

ਨਵੀਂ ਦਿੱਲੀ:ਭਾਰਤ ਨੇ ਕਰਤਾਰਪੁਰ ਸਾਹਿਬ ਗੁਰਦੁਆਰੇ ਦਾ ਪ੍ਰਬੰਧ ਅਤੇ ਦੇਖ-ਰੇਖ ਦਾ ਕੰਮ ਇਕ ਗੈਰ ਸਿੱਖ ਸੰਸਥਾ ਨੂੰ ਸੌਂਪੇ ਜਾਣ ਦੇ ਪਾਕਿਸਤਾਨ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਜਤਾਇਆ ਹੈ ।

ਪਾਕਿਸਤਾਨ ਕਰਤਾਰਪੁਰ ਗੁਰਦੁਆਰੇ ਦਾ ਕੰਮ ਸਿੱਖਾਂ ਨੂੰ ਵਾਪਸ ਸੌਂਪੇ : ਭਾਰਤ ਸਰਕਾਰ

ਨਵੀਂ ਦਿੱਲੀ: ਭਾਰਤ ਨੇ ਕਰਤਾਰਪੁਰ ਸਾਹਿਬ ਗੁਰਦੁਆਰੇ ਦਾ ਪ੍ਰਬੰਧ ਅਤੇ ਦੇਖ-ਰੇਖ ਦਾ ਕੰਮ ਇਕ ਗੈਰ ਸਿੱਖ ਸੰਸਥਾ ਨੂੰ ਸੌਂਪੇ ਜਾਣ ਦੇ ਪਾਕਿਸਤਾਨ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਜਤਾਇਆ ਹੈ ।

ਕਰਤਾਰਪੁਰ ਲਾਂਘਾ : ਇਮਰਾਨ ਖਾਨ ਨੂੰ ਨੋਟਿਸ ਭੇਜ ਸਕਦੀ ਹੈ ਪਾਕਿਸਤਾਨੀ ਕੋਰਟ

ਲਾਹੌਰ:ਪਾਕਿਸਤਾਨ ਦੀ ਇਕ ਅਦਾਲਤ ਨੇ ਲਹਿੰਦੇ ਪੰਜਾਬ 'ਚ ਕਰਤਾਰਪੁਰ ਲਾਂਘਾ ਖੋਲਣ ਦੇ ਮੁੱਦੇ ਨੂੰ ਲੈ ਕੇ ਇਮਰਾਨ ਖਾਨ ਸਰਕਾਰ ਤੋਂ ਸਵਾਲ ਪੁੱਛਿਆ ਹੈ। ਲਾਹੌਰ ਹਾਈਕੋਰਟ ਨੇ ਨੇ ਅਧਿਕਾਰੀਆਂ ਨੂੰ ਇਹ ਸਪੱਸ਼ਟ ਕਰਨ ਲਈ ਕਿਹਾ 

google.com, pub-6021921192250288, DIRECT, f08c47fec0942fa0