Thursday, May 02, 2024

ਕੋਵਿਡ- 19

ਬਲਬੀਰ ਸਿੰਘ ਸਿੱਧੂ ਵੱਲੋਂ ਸਿਵਲ ਸਰਜਨਾਂ ਨੂੰ ਪ੍ਰਾਈਵੇਟ ਹਸਪਤਾਲਾਂ ਦੇ ਬਾਹਰ ਕੋਵਿਡ-19 ਸਬੰਧੀ ਖ਼ਰਚਿਆਂ ਬਾਰੇ ਬੋਰਡ ਲਗਾਉਣ ਦੇ ਨਿਰਦੇਸ਼

ਚੰਡੀਗੜ੍ਹ,: ਪ੍ਰਾਈਵੇਟ ਹਸਪਤਾਲਾਂ ਵੱਲੋਂ ਕੋਵਿਡ-19 ਦੇ ਇਲਾਜ ਲਈ ਵੱਧ ਪੈਸੇ ਵਸੂਲਣ `ਤੇ ਰੋਕ ਲਗਾਉਣ ਲਈ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸਾਰੇ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਉਹ ਹਸਪਤਾਲਾਂ ਦੇ ਬਾਹਰ ਕੋਵਿਡ-19 ਦੇ ਇਲਾਜ ਖ਼ਰਚਿਆਂ ਬਾਰੇ ਵੱਡੇ ਆਕਾਰ ਦਾ ਬੋਰਡ ਲਗਾਏ ਜਾਣ ਨੂੰ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਬੋਰਡ `ਤੇ ਦਰਸਾਏ ਜਾਣ ਵਾਲੇ ਇਲਾਜ ਖ਼ਰਚੇ ਪੰਜਾਬ ਸਰਕਾਰ ਵੱਲੋਂ ਤੈਅ ਖ਼ਰਚਿਆਂ ਤੋਂ ਜ਼ਿਆਦਾ ਨਹੀਂ ਹੋਣੇ ਚਾਹੀਦੇ।

ਪੰਜਾਬ ਵਲੋਂ ‘ਵਿਸ਼ਵ ਨੋ ਤੰਬਾਕੂ ਦਿਵਸ’ ਮੌਕੇ ਬੱਚਿਆਂ ਅਤੇ ਨੌਜਵਾਨਾਂ ਨੂੰ ਤੰਬਾਕੂ ਤੋਂ ਦੂਰ ਰੱਖਣ ਲਈ ਤੰਬਾਕੂ ਰੋਕਥਾਮ ਮੁਹਿੰਮ ਦੀ ਸ਼ੁਰੂਆਤ

ਚੰਡੀਗੜ: ਪੰਜਾਬ ਸਰਕਾਰ ਨੇ ‘ਵਿਸ਼ਵ ਨੋ ਤੰਬਾਕੂ ਦਿਵਸ’ ਦੇ ਮੌਕੇ ‘ਤੇ ਬੱਚਿਆਂ ਅਤੇ ਨੌਜਵਾਨਾਂ ਨੂੰ ਤੰਬਾਕੂ ਦੀ ਵਰਤੋਂ ਤੋਂ ਦੂਰ ਰੱਖਣ ਲਈ ਤੰਬਾਕੂ ਰੋਕਥਾਮ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।

ਜ਼ਿਲ੍ਹਿਆਂ ਨੂੰ 809 ਵੈਂਟੀਲੇਟਰ ਦਿੱਤੇ: ਮੁੱਖ ਸਕੱਤਰ

ਚੰਡੀਗੜ੍ਹ: ਸੂਬੇ ਵਿੱਚ ਕੋਵਿਡ ਦੇ ਗੰਭੀਰ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਦੇਣ ਵੱਲ ਇੱਕ ਹੋਰ ਕਦਮ ਵਧਾਉਂਦਿਆਂ ਅਤੇ ਕੋਵਿਡ-19 ਦੀ ਦੂਜੀ ਲਹਿਰ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਿਆਂ ਨੂੰ 809 ਹੋਰ ਵੈਂਟੀਲੇਟਰ ਮੁਹੱਈਆ ਕਰਵਾਏ ਗਏ ਹਨ।

ਪੰਜਾਬ ਵਲੋਂ 28 ਅਤੇ 29 ਦਸੰਬਰ ਨੂੰ ਕੋਵਿਡ-19 ਟੀਕੇ ਦਾ ਕੀਤਾ ਜਾਵੇਗਾ ਮਸਨੂਈ ਅਭਿਆਸ

ਚੰਡੀਗੜ: ਭਾਰਤ ਸਰਕਾਰ ਨੇ 28 ਦਸੰਬਰ ਅਤੇ 29 ਦਸੰਬਰ, 2020 ਨੂੰ ਕੋਵਿਡ -19 ਦੇ ਟੀਕੇ ਦਾ ਮਸਨੂਈ ਅਭਿਆਸ ਸ਼ੁਰੂ ਕਰਨ ਲਈ ਪੰਜਾਬ ਰਾਜ ਨੂੰ ਚੁਣਿਆ ਹੈ। 2 ਜ਼ਿਲੇ ਲੁਧਿਆਣਾ ਅਤੇ ਸ਼ਹੀਦ ਭਗਤ ਸਿੰਘ ਨਗਰ ਨੂੰ ਕੋਵਿਡ- 19 ਦੇ ਟੀਕੇ ਦੇ ਟ੍ਰਾਇਲ ਲਈ ਚੁਣਿਆ ਗਿਆ ਅਤੇ ਹਰ ਜ਼ਿਲੇ ਵਿੱਚ 5 ਥਾਵਾਂ ਦੀ ਪਛਾਣ ਕੀਤੀ ਜਾਏਗੀ। ਇਹ ਜਾਣਕਾਰੀ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਪ੍ਰੈਸ ਬਿਆਨ ਰਾਹੀਂ ਦਿੱਤੀ।

ਕੋਰੋਨਾ ਮਹਾਮਾਰੀ ਦੌਰਾਨ ਇਕ ਹਜ਼ਾਰ ਤੋਂ ਵੱਧ ਮਾਸਕ ਬਣਾਉਣ ਵਾਲੀਆਂ ਹੋਣਹਾਰ ਸਿਖਿਆਰਥਣਾਂ ਦਾ ਸਨਮਾਨ

ਨਵਾਂਸ਼ਹਿਰ:ਕੋਵਿਡ- 19 ਮਹਾਮਾਰੀ ਦੌਰਾਨ ਸਰਕਾਰੀ ਆਈ. ਟੀ. ਆਈ (ਇਸਤਰੀਆਂ) ਨਵਾਂਸ਼ਹਿਰ ਦੀਆਂ ਸਿਖਿਆਰਥਣਾਂ ਵੱਲੋਂ ਵੱਡੀ ਗਿਣਤੀ ਵਿਚ ਮਾਸਕ ਤਿਆਰ ਕਰ ਕੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਮਿਸ਼ਨ ਫ਼ਤਹਿ’ ਵਿਚ ਅਹਿਮ ਯੋਗਦਾਨ ਪਾਇਆ ਗਿਆ ਹੈ। 

ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਦਿੱਤਾ

ਸੰਗਰੂਰ:ਨੋਬਲ ਕਰੋਨਾ ਵਾਇਰਸ ਕੋਵਿਡ- 19 ਪੈਰਾਮੈਡੀਕਲ ਸਟਾਫ਼ ਸੰਗਰੂਰ ਵਲੰਟੀਅਰ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਮੁੱਖ ਮੰਤਰੀ ਪੰਜਾਬ ਸਰਕਾਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ, ਡਿਪਟੀ ਕਮਿਸ਼ਨਰ ਸੰਗਰੂਰ ,ਸਿਵਲ ਸਰਜਨ ਸੰਗਰੂਰ ਨੂੰ ਮੰਗ ਪੱਤਰ ਦਿੱਤਾ ਗਿਆ 

google.com, pub-6021921192250288, DIRECT, f08c47fec0942fa0