Sunday, May 19, 2024

ਕੌਮੀ ਖੇਡ

ਕੌਮੀ ਖੇਡਾਂ 'ਚ "ਗੱਤਕਾ ਖੇਡ" ਨੂੰ ਸ਼ਾਮਲ ਕਰਵਾਉਣ ਵਾਲੀ ਗੁਰਸਿੱਖ ਸ਼ਖਸੀਅਤ ਦਾ ਸ਼੍ਰੋਮਣੀ ਕਮੇਟੀ ਕਰੇ ਵਿਸ਼ੇਸ਼ ਸਨਮਾਨ : ਪ੍ਰੋ. ਬਡੂੰਗਰ 

ਪਟਿਆਲਾ,: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮਾਰਸ਼ਲ ਆਰਟ ਗੱਤਕਾ ਨੂੰ ਕੌਮੀ ਖੇਡਾਂ ਵਿੱਚ ਸ਼ਾਮਲ ਕੀਤੇ ਜਾਣ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। 

37ਵੀਆਂ ਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਹੋਣ ਤੋਂ ਬਾਅਦ ਗੱਤਕੇ ਨੂੰ ਮਿਲੇਗਾ ਵੱਡਾ ਹੁਲਾਰਾ : ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ ਗੱਤਕਾ ਖੇਡ ਨੂੰ ਗੋਆ ਵਿਖੇ ਅਕਤੂਬਰ ਮਹੀਨੇ ਹੋਣ ਵਾਲੀਆਂ 37ਵੀਆਂ ਨੈਸ਼ਨਲ ਗੇਮਜ -2023 ਵਿੱਚ ਗੱਤਕਾ ਖੇਡ ਨੂੰ ਸ਼ਾਮਲ ਕੀਤੇ ਜਾਣਾ ਗੱਤਕੇ ਦੀ ਕੌਮੀ ਪੱਧਰ ਉਤੇ ਤਰੱਕੀ ਲਈ ਵੱਡਾ ਕਦਮ ਸਾਬਤ ਹੋਵੇਗਾ ਅਤੇ ਦੇਸ਼ ਦੇ ਸਮੂਹ ਰਾਜਾਂ ਵਿੱਚ ਗੱਤਕੇ ਨੂੰ ਹੋਰ ਬਿਹਤਰ ਤਰੀਕੇ ਨਾਲ ਪ੍ਰਫੁੱਲਤ ਕੀਤਾ ਜਾ ਸਕੇਗਾ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੌਮੀ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਸੰਗਰੂਰ ਦੇ 5 ਖਿਡਾਰੀਆਂ ਨੂੰ ਨਗਦ ਰਾਸ਼ੀ ਨਾਲ ਕੀਤਾ ਗਿਆ ਸਨਮਾਨਿਤ

ਸੰਗਰੂਰ,:  ਰਾਸ਼ਟਰੀ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਸੰਗਰੂਰ ਜ਼ਿਲ੍ਹੇ ਦੇ 5 ਖ਼ਿਡਾਰੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਵੱਲੋਂ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਇਨ੍ਹਾਂ ਹੋਣਹਾਰ ਖਿਡਾਰੀਆਂ ਨੂੰ ਮੁਬਾਰਕਬਾਦ ਭੇਟ ਕਰਦਿਆਂ ਭਵਿੱਖ ਵਿੱਚ ਵੱਡੀਆਂ ਮੱਲਾਂ ਮਾਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਜਿਸ ਤਹਿਤ ਦਿਹਾਤੀ ਅਤੇ ਸ਼ਹਿਰੀ ਖੇਤਰਾਂ ਵਿੱਚ ਖੇਡ ਸਰਗਰਮੀਆਂ ਵਿੱਚ ਵੱਡਾ ਇਜ਼ਾਫਾ ਹੋਇਆ ਹੈ।

ਹੁਣ 8000 ਦੀ ਥਾਂ 16000 ਰੁਪਏ ਮਹੀਨਾ ਮਿਲੇਗਾ ਕੌਮੀ ਖਿਡਾਰੀਆਂ ਨੂੰ ਤਿਆਰੀ ਲਈ ਵਜ਼ੀਫਾ: ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ,:   ਖੇਡਾਂ ਦੇ ਖੇਤਰ ਵਿਚ ਸੂਬੇ ਦੀ ਗਵਾਚੀ ਹੋਈ ਪੁਰਾਤਨ ਸ਼ਾਨ ਬਹਾਲ ਕਰਨ ਲਈ ਆਮ ਆਦਮੀ ਦੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੌਮੀ ਖੇਡਾਂ ਵਿਚ ਤਮਗਾ ਜਿੱਤਣ ਵਾਲੇ 147 ਖਿਡਾਰੀਆਂ ਦੀ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਦਾ ਸਤਿਕਾਰ ਕਰਦੇ ਹੋਏ ਇਨ੍ਹਾਂ ਖਿਡਾਰੀਆਂ ਨੂੰ 5.43 ਕਰੋੜ ਦੀ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ।

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਪਹਿਲਾ ਫੈਡਰੇਸ਼ਨ ਗੱਤਕਾ ਕੱਪ 21 ਤੋਂ 23 ਅਪ੍ਰੈਲ ਤੱਕ ਜਲੰਧਰ 'ਚ

 ਚੰਡੀਗੜ੍ਹ: ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਕੌਮੀ ਖੇਡ ਸੰਸਥਾਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.)ਵੱਲੋਂ 21 ਤੋਂ 23 ਅਪ੍ਰੈਲ, 2023 ਤੱਕ ਡੀਏਵੀਏਟ ਜਲੰਧਰਪੰਜਾਬ ਵਿਖੇ ਪਹਿਲਾ ਫੈਡਰੇਸ਼ਨ ਗੱਤਕਾ ਕੱਪ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ 22 ਸਾਲ ਤੋਂ ਘੱਟ ਉਮਰ ਵਰਗ ਵਿੱਚ 15 ਰਾਜਾਂ ਤੋਂ ਲਗਭਗ 300 ਲੜਕੇ ਅਤੇ ਲੜਕੀਆਂ ਮੈਡਲ ਤੇ ਚੈਂਪੀਅਨਸ਼ਿੱਪ ਜਿੱਤਣ ਲਈ ਕਿਸਮਤ ਅਜਮਾਉਣਗੀਆਂ।

ਸਾਲ 2022 ਵਿੱਚ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਮੋਹਰੀ ਬਣਾਉਣ ਲਈ ਕੀਤੇ ਗਏ ਨਿਰੰਤਰ ਉੁਪਰਾਲੇ

ਚੰਡੀਗੜ੍ਹ, : ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਅਤੇ ਮੁੜ ਸੂਬੇ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਇਹੋ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਸਰਕਾਰ ਦੇ ਪਹਿਲੇ ਬਜਟ ਨੇ ਹੀ ਇਸ ਉਪਰ ਮੋਹਰ ਲਗਾ ਦਿੱਤੀ ਜਦੋਂ ਸਾਲ 2022-23 ਲਈ ਪਿਛਲੇ ਸਾਲ ਦੇ ਮੁਕਾਬਲੇ ਖੇਡਾਂ ਦੇ ਬਜਟ ਵਿੱਚ 38.14 ਫੀਸਦੀ ਵਾਧਾ ਕੀਤਾ ਗਿਆ। ਕੁੱਲ 229 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ। ਸਾਲ ਭਰ ਖੇਡਾਂ ਦੇ ਖੇਤਰ ਵਿੱਚ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਰਹੇ।

ਖੇਡ ਮੰਤਰੀ ਮੀਤ ਹੇਅਰ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਐਫ.ਆਈ.ਐਚ. ਨੇਸ਼ਨਜ਼ ਕੱਪ ਜਿੱਤਣ ਉੱਤੇ ਦਿੱਤੀ ਵਧਾਈ

ਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਪੇਨ ਵਿਖੇ ਬੀਤੀ ਰਾਤ ਸੰਪੰਨ ਹੋਏ ਅੱਠ ਮੁਲਕਾਂ ਦੇ ਐਫ.ਆਈ.ਐਚ. ਨੇਸ਼ਨਜ਼ ਕੱਪ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਦੀ ਖਿਤਾਬੀ ਜਿੱਤ ਉੱਤੇ ਮੁਬਾਰਕਬਾਦ ਦਿੱਤੀ ਹੈ।

ਮੁੱਖ ਮੰਤਰੀ ਵੱਲੋਂ ਜਰਮਨੀ ਖਿਲਾਫ ਸ਼ਾਨਦਾਰ ਜਿੱਤ ਹਾਸਲ ਕਰਨ ਲਈ ਭਾਰਤੀ ਪੁਰਸ਼ ਹਾਕੀ ਟੀਮ ਨੂੰ ਵਧਾਈ

ਚੰਡੀਗੜ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਟੋਕੀਓ ਓਲੰਪਿਕ-2020 ਦੇ ਹਾਕੀ ਦੇ ਕਾਂਸੇ ਦੇ ਤਮਗੇ ਦੇ ਮੁਕਾਬਲੇ ਵਿਚ ਜਰਮਨੀ ਨੂੰ 5-4 ਨਾਲ ਹਰਾਉਣ ਲਈ ਭਾਰਤੀ ਪੁਰਸ਼ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ।

ਖੇਡ ਮੰਤਰੀ ਰਾਣਾ ਸੋਢੀ ਵੱਲੋਂ ਕੌਮਾਂਤਰੀ ਅਥਲੀਟ ਈਸ਼ਰ ਸਿੰਘ ਦਿਉਲ ਦੇ ਅਕਾਲੇ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ: ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਧਿਆਨ ਚੰਦ ਕੌਮੀ ਖੇਡ ਸਨਮਾਨ ਨਾਲ ਨਿਵਾਜੇ ਗਏ ਕੌਮਾਂਤਰੀ ਅਥਲੀਟ ਸ੍ਰੀ ਈਸ਼ਰ ਸਿੰਘ ਦਿਉਲ (91) ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬੀਤੀ ਦੇਰ ਸ਼ਾਮ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸ੍ਰੀ ਦਿਉਲ ਦਾ ਸਸਕਾਰ ਅੱਜ ਜਲੰਧਰ ਵਿਖੇ ਕੀਤਾ ਗਿਆ।

ਖ਼ੇਡ ਮੰਤਰੀ ਵੱਲੋਂ ਅਰਜੁਨਾ, ਧਿਆਨ ਚੰਦ 'ਤੇ ਤੇਨਜ਼ਿੰਗ ਐਵਾਰਡ ਜੇਤੂਆਂ ਦਾ ਸਨਮਾਨ

ਚੰਡੀਗੜ੍ਹ:ਲਾਈਫ਼ਟਾਈਮ ਅਚੀਵਮੈਂਟ ਐਵਾਰਡ ਜੇਤੂ ਆਪਣੇ ਆਪ ਪੰਜਾਬ ਦੇ ਵੱਕਾਰੀ ਐਵਾਰਡ, ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਲਈ ਯੋਗ ਹੋਣਗੇ। ਇਹ ਐਲਾਨ ਪੰਜਾਬ ਦੇ ਖੇਡਾਂ 'ਤੇ ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਚੰਡੀਗੜ੍ਹ ਵਿਖੇ ਅਰਜੁਨਾ, ਧਿਆਨ ਚੰਦ ਤੇ ਤੇਨਜ਼ਿੰਗ ਨੋਰਗੇ ਐਵਾਰਡ ਜੇਤੂਆਂ ਦਾ ਸਨਮਾਨ ਕਰਦਿਆਂ ਕੀਤਾ।

ਪੰਜਾਬ ਦੇ ਅਰਜੁਨਾ, ਧਿਆਨ ਚੰਦ ਤੇ ਤੇਨਜ਼ਿੰਗ ਨੋਰਗੇ ਐਵਾਰਡ ਜੇਤੂਆਂ ਦਾ 14 ਸਤੰਬਰ ਨੂੰ ਕੀਤਾ ਜਾਵੇਗਾ ਸਨਮਾਨ: ਰਾਣਾ ਸੋਢੀ

ਚੰਡੀਗੜ੍ਹ : ਕੌਮੀ ਖੇਡ ਦਿਵਸ ਦੀ ਸਾਰੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਕਿਹਾ ਕਿ ਇਹ ਦਿਨ ਜਿੱਥੇ ਨੌਜਵਾਨਾਂ ਨੂੰ ਖ਼ੁਦ ਨੂੰ ਖੇਡਾਂ ਪ੍ਰਤੀ ਸਮਰਪਿਤ ਕਰਨ ਦੀ ਪ੍ਰੇਰਨਾ ਦਿੰਦਾ ਹੈ, ਉਥੇ ਹਾਕੀ ਦੇ ਮਹਾਂਨਾਇਕ ਧਿਆਨ ਚੰਦ ਦੇ ਖੇਡ ਪ੍ਰਤੀ ਜਨੂੰਨ ਨੂੰ ਵੀ ਚੇਤਾ ਕਰਵਾਉਂਦਾ ਹੈ।

ਖੇਡ ਮੰਤਰੀ ਰਾਣਾ ਸੋਢੀ ਨੇ ਪੈਰਾ ਏਸ਼ੀਅਨ ਖੇਡਾਂ ਦੇ ਕਾਂਸੀ ਤਮਗ਼ਾ ਜੇਤੂਆਂ ਨੂੰ 1.5 ਕਰੋੜ ਵੰਡੇ

ਚੰਡੀਗੜ:ਤੀਜੀਆਂ ਪੈਰਾ ਏਸ਼ੀਆਈ ਖੇਡਾਂ ਦੇ ਤਮਗ਼ਾ ਜੇਤੂਆਂ ਨੂੰ ਮਾਨਤਾ ਦਿੰਦਿਆਂ ਅਤੇ ਤਮਗ਼ਾ ਜੇਤੂਆਂ ਨੂੰ ਨਗਦ ਰਾਸ਼ੀ ਪ੍ਰਦਾਨ ਕਰਨ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਆਪਣੀ ਸਰਕਾਰੀ ਰਿਹਾਇਸ਼ ਵਿਖੇ ਪੈਰਾ ਏਸ਼ੀਆਈ ਖੇਡਾਂ ਵਿੱਚ ਕਾਂਸੀ ਦੇ ਤਮਗ਼ੇ ਜਿੱਤਣ ਵਾਲੇ ਤਿੰਨ ਖਿਡਾਰੀਆਂ ਨੂੰ 1.5 ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਤ ਕੀਤਾ।

ਰਾਣਾ ਸੋਢੀ ਵੱਲੋਂ ਖਿਡਾਰੀਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਕੈਬਨਿਟ ਦੇ ਫੈਸਲੇ ਲਈ ਮੁੱਖ ਮੰਤਰੀ ਦਾ ਧੰਨਵਾਦ

ਚੰਡੀਗੜ:ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਖਿਡਾਰੀਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਕੈਬਨਿਟ ਵੱਲੋਂ ਲਏ ਗਏ ਅੱਜ ਇਕ ਅਹਿਮ ਫੈਸਲੇ ਲਈ ਸਮੁੱਚੇ ਮੰਤਰੀ ਮੰਡਲ ਅਤੇ ਖਾਸ ਤੌਰ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ।

google.com, pub-6021921192250288, DIRECT, f08c47fec0942fa0