Thursday, May 02, 2024

ਖੇਡਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਕੇ ਸੂਬੇ 'ਚ ਲਿਆਂਦੀ ਵਿਕਾਸ ਕਰਾਂਤੀ-ਚੇਤਨ ਸਿੰਘ ਜੌੜਾਮਾਜਰਾ

ਸਮਾਣਾ,: ''ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਕੇ ਸੂਬੇ ਅੰਦਰ ਵਿਕਾਸ ਕਰਾਂਤੀ ਲਿਆਂਦੀ ਹੈ।'' ਇਹ ਪ੍ਰਗਟਾਵਾ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਹਲਕੇ ਦੇ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਸਮੇਂ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ।

ਮੁੱਖ ਮੰਤਰੀ ਵੱਲੋਂ ਬਜਟ 2024-25 ਦੀ ਸ਼ਲਾਘਾ; ਸੂਬੇ ਦੇ ਵਿਆਪਕ ਵਿਕਾਸ ਲਈ 'ਰੰਗਲਾ ਪੰਜਾਬ' ਬਣਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਦੱਸਿਆ

ਚੰਡੀਗੜ੍ਹ, : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਬਜਟ 2024-25 ਦੀ ਸ਼ਲਾਘਾ ਕਰਦਿਆਂ ਇਸ ਨੂੰ ਸੂਬੇ ਦੇ ਸਮੁੱਚੇ, ਬਰਾਬਰ ਅਤੇ ਵਿਆਪਕ ਵਿਕਾਸ ਰਾਹੀਂ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ਵੱਲ ਕਦਮ ਦੱਸਿਆ।

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ 'ਚ ਹੋਵੇਗਾ ਸ਼ੁਰੂ

ਚੰਡੀਗੜ੍ਹ, ਐਲ.ਐਨ.ਸੀ.ਟੀ. ਯੂਨੀਵਰਸਿਟੀਭੋਪਾਲਮੱਧ ਪ੍ਰਦੇਸ਼ਵੱਲੋਂ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ.) ਦੀ ਸਰਪ੍ਰਸਤੀ ਹੇਠ 8 ਮਾਰਚ ਤੋਂ 11 ਮਾਰਚ ਤੱਕ 7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈਜਿਸ ਵਿੱਚ ਦੇਸ਼ ਭਰ ਦੀਆਂ 14 ਯੂਨੀਵਰਸਿਟੀਆਂ ਦੀਆਂ ਪੁਰਸ਼ ਅਤੇ ਮਹਿਲਾ ਟੀਮਾਂ ਹਿੱਸਾ ਲੈਣਗੀਆਂ।

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਬਾਰੇ ਚਰਚਾ

ਪਟਿਆਲਾ,: ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਹੈ ਕਿ ਖੇਡਾਂ ਤੇ ਖਿਡਾਰੀਆਂ ਨੂੰ ਪ੍ਰਫੁਲਤ ਕਰਨ ਲਈ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਨਾਲ ਆਪਣੀ ਵਚਨਬੱਧਤਾ ਨਿਭਾ ਰਹੀ ਹੈ। ਉਹ ਇੱਥੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਉਪਕੁਲਪਤੀ ਡਾ. ਜੇ.ਐਸ. ਚੀਮਾ (ਸੇਵਾ ਮੁਕਤ ਲੈਫ. ਜਨ.) ਨਾਲ ਮੁਲਾਕਾਤ ਕਰਨ ਮੌਕੇ ਖੇਡ ਯੂਨੀਵਰਸਿਟੀ ਨੂੰ ਅੰਤਰਰਾਸ਼ਟਰੀ ਮਿਆਰ ਦੀ ਯੂਨੀਵਰਸਿਟੀ ਵਜੋਂ ਵਿਕਸਤ ਕਰਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਵਿਕਸਤ ਕਰਨ ਬਾਬਤ ਵਿਚਾਰਾਂ ਕਰ ਰਹੇ ਸਨ। 

ਰਾਜਪਾਲ ਦਾ ਭਾਸ਼ਣ ਰੋਕਣ ਦਾ ਯਤਨ ਕਰਕੇ ਕਾਂਗਰਸ ਨੇ ਪਵਿੱਤਰ ਸਦਨ ਦੀ ਤੌਹੀਨ ਕੀਤੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ,: ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜ਼ਟ ਸੈਸ਼ਨ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਭਾਸ਼ਣ ਦੇਣ ਮੌਕੇ ਕਾਂਗਰਸੀ ਪਾਰਟੀ ਵੱਲੋਂ ਰੁਕਾਵਟ ਪਾਉਣ ਦੇ ਯਤਨਾਂ ਦੀ ਸਖ਼ਤ ਆਲੋਚਨਾ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਅਜਿਹਾ ਕਰਕੇ ਪਵਿੱਤਰ ਸਦਨ ਦੀ ਤੌਹੀਨ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜਪਾਲ ਵੱਲੋਂ ਆਪਣੇ ਭਾਸ਼ਣ ਦੌਰਾਨ ਸੂਬਾ ਸਰਕਾਰ ਦੀਆਂ ਇੱਕ ਸਾਲ ਦੀਆਂ ਪ੍ਰਾਪਤੀਆਂ ਦਾ ਜਿਕਰ ਕੀਤਾ ਜਾਂਦਾ ਹੈ ਅਤੇ ਕਾਂਗਰਸ ਪਾਰਟੀ ਇਸ ਗੱਲ ਤੋਂ ਘਬਰਾ ਗਈ ਕਿ ਇਨਾਂ ਪ੍ਰਾਪਤੀਆਂ ਦੀ ਜਾਣਕਾਰੀ ਸਦਨ ਦੀ ਕਾਰਵਾਈ ਦੇ ਸਿੱਧੇ ਪ੍ਰਸਾਰਨ ਰਾਹੀਂ ਕਿਤੇ ਲੋਕਾਂ ਤੱਕ ਨਾ ਪਹੁੰਚ ਜਾਵੇ।

ਸਮਾਜ ਦੇ ਸਾਧਨ ਸਮਰੱਥ ਤੇ ਹਾਸ਼ੀਏ ਉਤੇ ਧੱਕੇ ਤਬਕਿਆਂ ਵਿਚਲਾ ਫ਼ਰਕ ਮਿਟਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ: ਰਾਜਪਾਲ

ਚੰਡੀਗੜ੍ਹ, : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਵਿਕਾਸ ਦਾ ਲਾਭ ਸਮਾਜ ਦੇ ਹਰੇਕ ਵਰਗ ਤੱਕ ਪੁੱਜਣਾ ਯਕੀਨੀ ਬਣਾਉਣ ਲਈ ਸਾਧਨ ਸਮਰੱਥ ਤੇ ਹਾਸ਼ੀਏ ਉਤੇ ਧੱਕੇ ਵਰਗਾਂ ਵਿਚਲਾ ਪਾੜਾ ਖ਼ਤਮ ਕਰਨ ਲਈ ਸੂਬਾ ਸਰਕਾਰ ਦ੍ਰਿੜ੍ਹ ਸੰਕਲਪ ਹੈ।

ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਤਬਾਹ ਕੀਤੀਆਂ-ਮੁੱਖ ਮੰਤਰੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ): ਸੂਬੇ ਦੀਆਂ ਸਰਕਾਰੀ ਸੰਸਥਾਵਾਂ ਦੀ ਬਦਹਾਲੀ ਲਈ ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੂੰ ਸਿੱਧੇ ਤੌਰ ਉਤੇ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੁਣ ਸਰਕਾਰੀ ਸੰਸਥਾਵਾਂ ਵਿੱਚ ਆਹਲਾ ਦਰਜੇ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਤਾਂ ਕਿ ਪੰਜਾਬ ਦਾ ਕੋਈ ਵੀ ਵਿਅਕਤੀ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ।

ਲੋਕਾਂ ਲਈ ਜਵਾਬਦੇਹ ਅਤੇ ਅਸਰਦਾਰ ਵਿਵਸਥਾ ਕਾਇਮ ਕਰਨ ਵਾਸਤੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ ’ਤੇ ਪਾਇਆ-ਮੁੱਖ ਮੰਤਰੀ

ਫਿਲੌਰ (ਜਲੰਧਰ),: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਾਸੀਆਂ ਨੂੰ ਕਾਰਗਰ, ਜਵਾਬਦੇਹ ਅਤੇ ਪ੍ਰਭਾਵਸ਼ਾਲੀ ਪੁਲਿਸ ਸੇਵਾ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ 'ਤੇ ਪਾਇਆ ਹੈ।

ਪੰਜਾਬ ਮੰਡੀ ਬੋਰਡ ਵੱਲੋਂ 1146 ਕਰੋੜ ਰੁਪਏ ਦਾ ਸਾਲਾਨਾ ਬਜਟ ਪਾਸ

ਚੰਡੀਗੜ੍ਹ,:  ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਅੱਜ ਕਿਸਾਨ ਭਵਨ ਵਿਖੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਹੋਈ। ਜਿਸ ਵਿੱਚ ਪੰਜਾਬ ਮੰਡੀ ਬੋਰਡ ਨਾਲ ਸਬੰਧਤ ਏਜੰਡਿਆਂ ਉੱਤੇ ਵਿਸਤਾਰ ਨਾਲ ਗੱਲਬਾਤ ਹੋਈ ਅਤੇ 1146 ਕਰੋੜ ਰੁਪਏ ਦਾ ਸਾਲਾਨਾ ਬਜ਼ਟ ਪਾਸ ਕੀਤਾ ਗਿਆ।

ਪਰਿਵਾਰਕ ਮਿਲਣੀ ਆਪਸੀ ਭਾਈਚਾਰਕ ਸਾਂਝ, ਪਿਆਰ, ਸਹਿਯੋਗ ਲਈ ਅਤੀ ਲਾਭਦਾਇਕ: ਪ੍ਰਿੰਸੀਪਲ ਅਰਜਿੰਦਰ ਸਿੰਘ

ਸੰਗਰੂਰ:  ਅੱਜ ਸਥਾਨਕ ਅਫ਼ਸਰ ਕਲੋਨੀ ਪਾਰਕ ਵਿਖੇ ਪਾਰਕ ਦੀ ਤੀਜੀ ਵਰ੍ਹੇ ਗੰਢ ਤੇ ਨਵੇਂ ਸਾਲ ਦੀ ਖੁਸ਼ੀ ਵਿੱਚ  ਪਰਿਵਾਰਕ ਮਿਲਣੀ ਸਮਾਗਮ ਕੀਤਾ ਗਿਆ।ਇਸ ਦੇ ਮੁੱਖ ਮਹਿਮਾਨ  ਪ੍ਰਿੰਸੀਪਲ ਅਰਜਿੰਦਰ ਸਿੰਘ  ਸਨ।ਪਾਰਕ ਵੈਲਫੇਅਰ ਸੁਸਾਇਟੀ  ਦੇ ਪ੍ਰਧਾਨ ਮਾਸਟਰ ਪਰਮ ਵੇਦ ਨੇ ਇਸ ਵਿੱਚ ਸ਼ਾਮਲ ਸਾਰਿਆਂ ਦਾ ਸਵਾਗਤ  ਕਰਦਿਆਂ  ਕਿਹਾ ਕਿ ਇਸ ਦਾ ਉਦੇਸ਼  ਭਾਈਚਾਰਕ ਸਾਂਝ ਨੂੰ ਪੱਕੀ ਕਰਨਾ, ਆਪਸੀ ਪ੍ਰੇਮ ਪਿਆਰ ਮਿਲਵਰਤਨ, ਸਹਿਯੋਗ ਅਤੇ ਪਾਰਕ ਪ੍ਰਤੀ ਲਗਾਓ ਵਧਾਉਣਾ ਹੈ। ਇਸ ਵਿੱਚ 100 ਦੇ ਲਗ ਭਗ  ਪਰਿਵਾਰਾਂ ਨੇ ਭਾਗ ਲਿਆ। ਭਾਨਾ ਸਹਾਰਨਾ ਨੇ ਜਾਦੂ ਸ਼ੋਅ ਪੇਸ਼ ਕੀਤਾ।ਆਪਣੀ ਹਾਸਮਈ ਪੇਸ਼ਕਾਰੀ ਰਾਹੀਂ ਸਾਰਿਆਂ ਦਾ ਖ਼ੂਬ ਮਨੋਰੰਜਨ ਕੀਤਾ।

ਪਿੰਡ ਖਟਕੜ ਕਲਾਂ ਵਿੱਚ ਆਯੋਜਿਤ ਕਬੱਡੀ ਕੱਪ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਮਨੀਸ਼ ਤਿਵਾੜੀ

ਨਵਾਂਸ਼ਹਿਰ,: ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਹੈ, ਜਿਹੜੇ ਸਾਡੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ।  ਇਸਦੇ ਨਾਲ ਹੀ ਉਨ੍ਹਾਂ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਵਾਲੀਆਂ ਸਮਾਜ ਸੇਵੀ ਸੰਸਥਾਵਾਂ ਦੀ ਵੀ ਸ਼ਲਾਘਾ ਕੀਤੀ।  ਐਮ.ਪੀ ਤਿਵਾੜੀ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਵਿੱਤਰ ਅਸਥਾਨ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਯੂਨਾਈਟਿਡ ਸਪੋਰਟਸ ਕਲੱਬ ਵੱਲੋਂ ਪ੍ਰਵਾਸੀ ਭਾਰਤੀ ਭਾਈਚਾਰੇ ਦੇ ਸਹਿਯੋਗ ਨਾਲ ਕਰਵਾਏ ਗਏ ਕਬੱਡੀ ਕੱਪ ਵਿੱਚ ਸ਼ਮੂਲੀਅਤ ਕਰਨ ਮੌਕੇ ਸੰਬੋਧਨ ਕਰ ਰਹੇ ਸਨ।

ਕੌਮੀ ਆਜ਼ਾਦੀ ਸੰਘਰਸ਼ ਅਤੇ ਆਧੁਨਿਕ ਭਾਰਤੀ ਗਣਰਾਜ ਦੀ ਸਿਰਜਣਾ ਵਿੱਚ ਪੰਜਾਬ ਦਾ ਸਭ ਤੋਂ ਵੱਧ ਯੋਗਦਾਨ-ਮੁੱਖ ਮੰਤਰੀ

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਣਗਿਣਤ ਕੁਰਬਾਨੀਆਂ ਦੇ ਕੇ ਦੇਸ਼ ਦੀ ਆਜ਼ਾਦੀ ਹਾਸਲ ਕਰਨ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਕੇ ਆਧੁਨਿਕ ਭਾਰਤੀ ਗਣਰਾਜ ਦੀ ਸਿਰਜਣਾ ਵਿੱਚ ਪੰਜਾਬ ਨੇ ਸਭ ਤੋਂ ਵੱਧ ਯੋਗਦਾਨ ਪਾਇਆ ਹੈ।

ਪੰਜਾਬ 'ਚ ਵਿਰੋਧੀ ਪਾਰਟੀਆਂ ਦਾ ਪੱਤਾ ਸਾਫ਼-ਚੇਤਨ ਸਿੰਘ ਜੌੜਾਮਾਜਰਾ

ਸਮਾਣਾ, ਪਟਿਆਲਾ,: ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਿੰਡ ਕਰਹਾਲੀ ਸਾਹਿਬ ਵਿਖੇ ਸੈਂਕੜੇ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਜੀ ਆਇਆਂ ਨੂੰ ਕਿਹਾ। ਵੱਖ-ਵੱਖ ਪਾਰਟੀਆਂ ਦੇ ਹਮਾਇਤੀਆਂ ਨੂੰ ਆਪ ਪਾਰਟੀ ਵਿੱਚ ਸ਼ਾਮਲ ਕਰਦਿਆਂ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਆਪ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਪੂਰਾ ਕੀਤਾ ਹੈ।

ਨਸਿ਼ਆਂ ਖਿਲਾਫ ਜਨਜਾਗਰੁਕਤਾ ਲਈ ਪੁਲਿਸ ਵਿਭਾਗ ਵੱਲੋਂ ਐਥਲੈਟਿਕਸ ਚੈਂਪੀਅਨਸਿ਼ਪ 2 ਦਸੰਬਰ ਨੂੰ

ਫਾਜਿ਼ਲਕਾ : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਹੇਠ ਫਾਜਿ਼ਲਕਾ ਪੁਲਿਸ ਵੱਲੋਂ ਨਸਿ਼ਆਂ ਖਿਲਾਫ ਜਨ ਜਾਗਰੂਕਤਾ ਦੇ ਉਦੇਸ਼ ਨਾਲ 2 ਦਸੰਬਰ ਨੂੰ ਫਾਜਿ਼ਲਕਾ ਵਿਖੇ ਪਹਿਲੀ ਓਪਨ ਐਥਲੈਟਿਕਸ ਚੈਂਪੀਅਨਸਿ਼ਪ ਕਰਵਾਈ ਜਾ ਰਹੀ ਹੈ।

ਪੰਜਾਬ ਖੇਡਾਂ ਲਈ ਵੱਡੇ ਬਜਟ ਦੀ ਯੋਜਨਾ ਬਣਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ,: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰਨ ਦੇ ਮਿਸ਼ਨ ਤਹਿਤ ਖੇਡਾਂ ਲਈ ਸ਼ਾਨਦਾਰ ਬਜਟ ਅਲਾਟ ਕਰਨ ਦੀ ਯੋਜਨਾ ਬਣਾ ਰਹੀ ਹੈ।

ਹਰ ਗੁਰਦੁਆਰੇ ਤੇ ਖਾਲਸਾ ਸਕੂਲਾਂ 'ਚ ਗੱਤਕਾ ਅਖਾੜੇ ਖੋਲੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ : ਗਰੇਵਾਲ ਵੱਲੋਂ ਅਪੀਲ

ਚੰਡੀਗੜ੍ਹਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਮਾਨਤਾ-ਪ੍ਰਾਪਤ ਅਤੇ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲਸਟੇਟ ਐਵਾਰਡੀਨੇ ਵਿਸ਼ਵ ਭਰ ਦੀਆਂ ਸਮੂਹ ਸਿੱਖ ਵਿੱਦਿਅਕ ਸੰਸਥਾਵਾਂਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਹੈ ਕਿ ਹਰ ਗੁਰਦੁਆਰਾ ਸਾਹਿਬਾਨ ਸਮੇਤ ਸਮੂਹ ਖਾਲਸਾ ਸਕੂਲਾਂ ਅਤੇ ਕਾਲਜਾਂ ਵਿੱਚ ਗੱਤਕੇ ਦੀ ਮੁਫ਼ਤ ਸਿਖਲਾਈ ਆਰੰਭ ਕਰਵਾਈ ਜਾਵੇ ਅਤੇ ਇਸ ਮਕਸਦ ਲਈ ਹਰ ਗੁਰਦੁਆਰੇ ਤੇ ਵਿੱਦਿਅਕ ਅਦਾਰੇ ਵਿੱਚ ਇੱਕ-ਇੱਕ ਗੱਤਕਾ ਕੋਚ ਵੀ ਭਰਤੀ ਕੀਤਾ ਜਾਵੇ ਤਾਂ ਜੋ ਹਰ ਮੁਲਕ ਵਿੱਚ ਗੱਤਕੇ ਨੂੰ ਵੱਧ ਤੋਂ ਵੱਧ ਪ੍ਰਫੁੱਲਤ ਕੀਤਾ ਜਾ ਸਕੇ।

ਗੱਤਕਾ ਫੈਡਰੇਸ਼ਨ ਯੂ.ਕੇ. ਵੱਲੋਂ ਗੱਤਕਾ ਖੇਡ ਨੂੰ ਭਾਰਤੀ ਨੈਸ਼ਨਲ ਖੇਡਾਂ 'ਚ ਸ਼ਾਮਲ ਕੀਤੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਚੰਡੀਗੜ੍ਹ : ਗੱਤਕਾ ਫੈਡਰੇਸ਼ਨ ਯੂ.ਕੇ. ਦੇ ਪ੍ਰਧਾਨ ਅਤੇ ਬਰਤਾਨਵੀਂ ਸੰਸਦ ਦੇ ਪਹਿਲੇ ਦਸਤਾਰਧਾਰੀ ਸਿੱਖ ਮੈਂਬਰ ਸ. ਤਨਮਨਜੀਤ ਸਿੰਘ ਢੇਸੀ ਨੇ ਭਾਰਤ ਵਿਚ ਗੱਤਕਾ ਖੇਡ ਨੂੰ ਨੈਸ਼ਨਲ ਖੇਡਾਂ ਵਿਚ ਸ਼ਾਮਲ ਕੀਤੇ ਜਾਣ ਉੱਤੇ ਅਥਾਹ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਪ੍ਰਾਪਤੀ ਸਦਕਾ ਪੂਰੀ ਦੁਨੀਆਂ ਵਿੱਚ ਵਸਦੇ ਖਿਡਾਰੀਆਂ ਦੇ ਮਨਾਂ ਅੰਦਰ ਵੱਡੀ ਖੁਸ਼ੀ ਦੀ ਲਹਿਰ ਹੈ ਅਤੇ ਭਾਰਤ ਵਿਚ ਗੱਤਕੇ ਮਿਲੀ ਮਾਨਤਾ ਦੇ ਇਸ ਮਾਡਲ ਨੂੰ ਹੋਰਨਾਂ ਮੁਲਕਾਂ ਵਿੱਚ ਵੀ ਲਾਗੂ ਕਰਵਾਇਆ ਜਾਵੇਗਾ ਤਾਂ ਜੋ ਇਸ ਮਾਣਮੱਤੀ ਖੇਡ ਅਤੇ ਵਿਰਾਸਤੀ ਕਲਾ ਨੂੰ ਕੌਮਾਂਤਰੀ ਪੱਧਰ ਤੇ ਮਾਨਤਾ ਦਿਵਾਈ ਜਾ ਸਕੇ।

ਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰ

ਚੰਡੀਗੜ੍ਹ,: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਨਵੀਂ ਖੇਡ ਨੀਤੀ ਸੂਬੇ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਤੇ ਖੇਡਾਂ ਨੂੰ ਹੋਰ ਹੁਲਾਰਾ ਦੇਣ ਵਿਚ ਅਹਿਮ ਭੂਮਿਕਾ ਅਦਾ ਕਰੇਗੀ। ਸਥਾਨਕ ਪੰਜਾਬ ਭਵਨ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ, ਮਾਹਰਾਂ ਅਤੇ ਵੱਖ-ਵੱਖ ਖੇਡ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਖੇਡ ਨੀਤੀ ਬਾਬਤ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਮੁੜ ਤੋਂ ਖੇਡਾਂ ਵਿਚ ਅੱਵਲ ਬਣਾਉਣ ਲਈ ਸਾਰਥਕ ਕੋਸ਼ਿਸ਼ਾਂ ਕਰ ਰਹੀ ਹੈ।

ਮੇਰੀ ਲਾਈਫ, ਮੇਰਾ ਸਵੱਛ ਸ਼ਹਿਰ ਮੁਹਿੰਮ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਆਰ.ਆਰ.ਆਰ. (ਰਿਡਿਊਸ, ਰੀਯੂਜ, ਰੀਸਾਈਕਲ) ਕੇਂਦਰ ਦਾ ਕੀਤਾ ਉਦਘਾਟਨ  

ਲੁਧਿਆਣਾ: ਨਗਰ ਨਿਗਮ  ਵੱਲੋਂ ‘ਮੇਰੀ ਲਾਈਫ, ਮੇਰਾ ਸਵੱਛ ਸ਼ਹਿਰ‘ ਮੁਹਿੰਮ ਤਹਿਤ ‘ਸਵੱਛਤਾ’ ਨੂੰ ਉਤਸ਼ਾਹਿਤ ਕਰਨ ਅਤੇ ਰਹਿੰਦ-ਖੂੰਹਦ ਦੀ ਮੁੜ ਵਰਤੋਂ/ਰੀਸਾਈਕਲ ਕਰਨ ਲਈ ਕੀਤੀ ਗਈ ਇੱਕ ਵਿਲੱਖਣ ਪਹਿਲਕਦਮੀ ਵਿੱਚ, ਸ਼ਹਿਰ ਭਰ ’ਚ 19  (ਰਿਡਿਊਸ, ਰੀਯੂਜ਼, ਰੀਸਾਈਕਲ) ਕੇਂਦਰ ਸਥਾਪਤ ਕੀਤੇ ਗਏ ਹਨ।

ਮੁੱਖ ਮੰਤਰੀ ਵੱਲੋਂ ਜਲੰਧਰ ਵਾਸੀਆਂ ਨੂੰ ਵੱਡਾ ਤੋਹਫਾ, ਵਿਕਾਸ ਕਾਰਜਾਂ ਲਈ 100 ਕਰੋੜ ਰੁਪਏ ਤੋਂ ਵੱਧ ਗਰਾਂਟ ਰਾਸ਼ੀ ਦੇਣ ਦਾ ਐਲਾਨ

ਜਲੰਧਰ,:  ਜਲੰਧਰ ਲੋਕ ਸਭਾ ਹਲਕੇ ਦੇ ਵਾਸੀਆਂ ਲਈ ਵੱਡੇ ਤੋਹਫੇ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ 100 ਕਰੋੜ ਤੋਂ ਵੱਧ ਗਰਾਂਟ ਰਾਸ਼ੀ ਦੇਣ ਦਾ ਐਲਾਨ ਕੀਤਾ।

ਕੌਮੀ ਖੇਡਾਂ 'ਚ "ਗੱਤਕਾ ਖੇਡ" ਨੂੰ ਸ਼ਾਮਲ ਕਰਵਾਉਣ ਵਾਲੀ ਗੁਰਸਿੱਖ ਸ਼ਖਸੀਅਤ ਦਾ ਸ਼੍ਰੋਮਣੀ ਕਮੇਟੀ ਕਰੇ ਵਿਸ਼ੇਸ਼ ਸਨਮਾਨ : ਪ੍ਰੋ. ਬਡੂੰਗਰ 

ਪਟਿਆਲਾ,: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮਾਰਸ਼ਲ ਆਰਟ ਗੱਤਕਾ ਨੂੰ ਕੌਮੀ ਖੇਡਾਂ ਵਿੱਚ ਸ਼ਾਮਲ ਕੀਤੇ ਜਾਣ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। 

ਪਹਿਲਵਾਨਾਂ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਦਿੱਤੇ ਮੰਗ ਪੱਤਰ, ਪੁਤਲੇ ਫੂਕਣ ਦਾ ਸਿਲਸਿਲਾ ਦਸਵੇਂ ਦਿਨ ਵੀ ਜਾਰੀ

ਚੰਡੀਗੜ੍ਹ/ਬਰਨਾਲਾ,:  ਦਿੱਲੀ ਦੇ ਜੰਤਰ ਮੰਤਰ ਵਿਖੇ ਸੰਘਰਸ਼ ਕਰ ਰਹੇ ਪਹਿਲਵਾਨਾਂ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਆਪਣੇ ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਦੀ ਅਗਵਾਈ ਹੇਠ ਪੰਜਾਬ ਦੇ 13 ਜ਼ਿਲਿਆਂ ਵਿੱਚ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਦਿੱਤੇ।

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਮਸਤੂਆਣਾ ਸਾਹਿਬ/ਸੰਗਰੂਰ, :  ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ, ਮਸਤੂਆਣਾ ਸਾਹਿਬ ਵਿਖੇ ਪ੍ਰਿੰਸੀਪਲ ਡਾ. ਗੀਤਾ ਠਾਕੁਰ ਦੀ ਅਗਵਾਈ ਅਤੇ ਅਕਾਲ ਕਾਲਜ ਕੌਂਸਲ ਦੇ ਸਹਿਯੋਗ ਨਾਲ ਕਰਵਾਏ 15ਵੇਂ ਸਲਾਨਾ ਇਨਾਮ ਵੰਡ ਸਮਾਰੋਹ ਦੀ ਸ਼ੁਰੂਆਤ ਮੁੱਖ ਮਹਿਮਾਨ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੀਤੀ ਗਈ। 

37ਵੀਆਂ ਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਹੋਣ ਤੋਂ ਬਾਅਦ ਗੱਤਕੇ ਨੂੰ ਮਿਲੇਗਾ ਵੱਡਾ ਹੁਲਾਰਾ : ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ ਗੱਤਕਾ ਖੇਡ ਨੂੰ ਗੋਆ ਵਿਖੇ ਅਕਤੂਬਰ ਮਹੀਨੇ ਹੋਣ ਵਾਲੀਆਂ 37ਵੀਆਂ ਨੈਸ਼ਨਲ ਗੇਮਜ -2023 ਵਿੱਚ ਗੱਤਕਾ ਖੇਡ ਨੂੰ ਸ਼ਾਮਲ ਕੀਤੇ ਜਾਣਾ ਗੱਤਕੇ ਦੀ ਕੌਮੀ ਪੱਧਰ ਉਤੇ ਤਰੱਕੀ ਲਈ ਵੱਡਾ ਕਦਮ ਸਾਬਤ ਹੋਵੇਗਾ ਅਤੇ ਦੇਸ਼ ਦੇ ਸਮੂਹ ਰਾਜਾਂ ਵਿੱਚ ਗੱਤਕੇ ਨੂੰ ਹੋਰ ਬਿਹਤਰ ਤਰੀਕੇ ਨਾਲ ਪ੍ਰਫੁੱਲਤ ਕੀਤਾ ਜਾ ਸਕੇਗਾ।

ਨਸ਼ਾਖੋਰੀ ਅਤੇ ਬੇਰੁਜ਼ਗਾਰੀ ਵਰਗੇ ਮੁੱਦਿਆਂ ’ਤੇ ਵਿਸ਼ੇਸ਼ ਧਿਆਨ ਅਤੇ ਉਸਾਰੂ ਪਹੁੰਚ ਦੀ ਲੋੜ : ਗਲੋਬਲ ਪੰਜਾਬੀ ਐਸੋਸੀਏਸ਼ਨ

ਅੰਮ੍ਰਿਤਸਰ: ਗਲੋਬਲ ਪੰਜਾਬੀ ਐਸੋਸੀਏਸ਼ਨ (ਜੀਪੀਏ) ਨੇ ਪੰਜਾਬ ਦੇ ਨੌਜਵਾਨਾਂ ਵਿਚ ਨਸ਼ਿਆਂ ਦੀ ਵੱਧ ਰਹੀ ਸਮੱਸਿਆ ’ਤੇ ਡੂੰਘੀ ਚਿੰਤਾ ਜਤਾਈ ਹੈ। ਸੰਸਥਾ ਦਾ ਮੰਨਣਾ ਹੈ ਕਿ ਨਸ਼ਾਖੋਰੀ ਅਤੇ ਬੇਰੁਜ਼ਗਾਰੀ ਸਮੇਤ ਪੰਜਾਬੀਆਂ ਨਾਲ ਸਬੰਧਿਤ ਬਹੁਤ ਸਾਰੇ ਮੁੱਦੇ ਹਨ, ਜਿਨ੍ਹਾਂ ਵਲ ਵਿਸ਼ੇਸ਼ ਧਿਆਨ ਦੇਣ ਅਤੇ ਸਕਾਰਾਤਮਿਕ ਪਹੁੰਚ ਅਪਣਾਉਣ ਦੀ ਲੋੜ ਹੈ। ਪੰਜਾਬੀ ਐਸੋਸੀਏਸ਼ਨ ਨੇ ਪੰਜਾਬ ਅਤੇ ਪੰਜਾਬੀਆਂ ਨੂੰ ਦਰਪੇਸ਼ ਚੁਨੌਤੀਆਂ ਦੇ ਹੱਲ ਲੱਭਣ ਲਈ ਯਤਨ ਤੇਜ਼ ਕਰਨ ’ਤੇ ਜ਼ੋਰ ਦਿੱਤਾ ਅਤੇ ਇਸ ਸੰਬੰਧੀ ਜੂਨ ਦੇ ਦੂਜੇ ਹਫ਼ਤੇ ਦੋ ਰੋਜ਼ਾ ਸੈਮੀਨਾਰ ਕਰਾਉਣ ਦਾ ਫ਼ੈਸਲਾ ਲਿਆ ਹੈ।

ਸਰਕਾਰੀ ਬਹੁਤਕਨੀਕੀ ਕਾਲਜ ਪਟਿਆਲਾ ਵਿਖੇ ਹੋਇਆ ਰਾਜ ਪੱਧਰੀ ਟੈੱਕ ਫੈਸਟ

ਪਟਿਆਲਾ:   ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਪੰਜਾਬ ਟੈਕਨੀਕਲ ਇੰਸਟੀਚਿਊਸ਼ਨਜ਼ ਸਪੋਰਟਸ (ਪੀ.ਟੀ.ਆਈ.ਐਸ.) ਦੇ ਸਹਿਯੋਗ ਨਾਲ ਰਾਜ ਪੱਧਰੀ ਅੰਤਰ ਪੌਲੀਟੈਕਨਿਕ ਟੈੱਕ ਫੈਸਟ ਦਾ ਆਯੋਜਨ ਸਫਲਤਾਪੂਰਵਕ ਕਰਵਾਇਆ ਗਿਆ | ਇਹ ਤਕਨੀਕੀ ਫੈਸਟ ਦਾ ਉਦੇਸ਼ ਵਿਦਿਆਰਥੀਆਂ ਵਿੱਚ ਨਵੀਨਤਾਕਾਰੀ ਭਾਵਨਾ ਨੂੰ ਉਤਸ਼ਾਹਿਤ ਕਰਨਾ  ਅਤੇ ਉਹਨਾਂ ਨੂੰ ਆਪਣੇ ਤਕਨੀਕੀ ਹੁਨਰ ਨੂੰ ਪ੍ਰਦਰਸ਼ਿਤ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ।

'ਬੇਟੀ ਬਚਾਓ' ਦੇ ਨਾਅਰੇ ਦੇਣ ਵਾਲੇ ਮੋਦੀ ਪਹਿਲਵਾਨ ਬੇਟੀਆਂ ਦੀ 'ਮਨ ਕੀ ਬਾਤ' ਵੀ ਸੁਣਨ : ਬੀਬਾ ਰਾਜੂ

 ਜਲੰਧਰ:  ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਨ ਸਿੰਘ ਖਿਲਾਫ ਦੇਸ਼ ਦੀਆਂ ਮਹਿਲਾ ਪਹਿਲਵਾਨਾਂ ਵੱਲੋਂ ਜੰਤਰ ਮੰਤਰ ਦਿੱਲੀ ਵਿਖੇ ਜਾਰੀ ਸੰਘਰਸ਼ ਦੀ ਹਮਾਇਤ ਵਿੱਚ ਪਹੁੰਚੀ ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬਾ ਰਾਜਵਿੰਦਰ ਕੌਰ ਰਾਜੂ ਮੰਗ ਕੀਤੀ ਹੈ ਕਿ ਅਪਰਾਧਿਕ ਪਿਛੋਕੜ ਵਾਲੇ ਇਸ ਬਾਹੂਬਲੀ ਬਰਖਿਲਾਫ ਬੀਤੇ ਦਿਨ ਦਰਜ ਹੋਏ ਦੋਵੇਂ ਮੁਕੱਦਮਿਆਂ ਵਿੱਚ ਉਸ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਅਤੇ ਕੇਂਦਰ ਸਰਕਾਰ ਉਸ ਨੂੰ ਸਾਰੇ ਸੰਵਿਧਾਨਕ ਅਹੁਦਿਆਂ ਤੋਂ ਲਾਂਭੇ ਕਰੇ।

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦਿੱਤੇ ਜਾਣਗੇ ਤਿੰਨ ਵਿਸ਼ੇਸ਼ ਗੱਤਕਾ ਐਵਾਰਡ : ਗਰੇਵਾਲ

ਚੰਡੀਗੜ :  ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਅਤੇ ਗੱਤਕਾ ਖੇਡ ਦੀ ਸਭ ਤੋਂ ਪੁਰਾਣੀ ਰਜ਼ਿਸਟਰਡ ਖੇਡ ਸੰਸਥਾ ‘ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ’ ਵੱਲੋਂ ਸਥਾਪਿਤ ਕੀਤੇ ਗਏ ਤਿੰਨ ਮਹੱਤਵਪੂਰਨ ਗੱਤਕਾ ਐਵਾਰਡ ਮਈ ਮਹੀਨੇ ਗੱਤਕਾ ਜਗਤ ਨਾਲ ਜੁੜੀਆਂ ਵੱਖ-ਵੱਖ ਸ਼ਖਸੀਅਤਾਂ, ਬਿਹਤਰੀਨ ਖਿਡਾਰੀਆਂ ਅਤੇ ਵਡਮੁੱਲਾ ਯੋਗਦਾਨ ਪਾਉਣ ਵਾਲੇ ਕੋਚਾਂ ਨੂੰ ਪ੍ਰਦਾਨ ਕੀਤੇ ਜਾਣਗੇ ਜਿਸ ਵਿਚ ਇਕ ਤਸ਼ਤਰੀ, ਸ਼ਾਲ ਅਤੇ ਰੋਲ ਆਫ਼ ਆਨਰ ਪ੍ਰਦਾਨ ਕੀਤਾ ਜਾਵੇਗਾ।

ਪੰਜਾਬੀ ਵਿੱਚ ਰਗਬੀ ਖੇਡ ਨੂੰ ਹੁਲਾਰਾ ਦੇਣਾ ਲਈ ਉਪਰਾਲੇ ਕੀਤੇ ਜਾਣਗੇ: ਮੀਤ ਹੇਅਰ 

ਚੰਡੀਗੜ੍ਹ,: ਪੰਜਾਬ ਸਰਕਾਰ ਸੂਬੇ ਵਿੱਚ ਰਗਬੀ ਖੇਡ ਨੂੰ ਹੁਲਾਰਾ ਦੇਣ ਲਈ ਵਿਸ਼ੇਸ਼ ਉਪਰਾਲੇ ਕਰੇਗੀ ਅਤੇ ਇਸ ਦਿਸ਼ਾ ਵਿੱਚ ਸਭ ਤੋਂ ਪਹਿਲਾਂ ਕਦਮ ਚੁੱਕਦਿਆਂ ਇਸ ਸਾਲ ਕਰਵਾਈਆਂ ਜਾਣ ਵਾਲੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਰਗਬੀ ਦੇ ਮੁਕਾਬਲੇ ਕਰਵਾਏ ਜਾਣਗੇ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਇੰਡੀਅਨ ਰਗਬੀ ਫੁਟਬਾਲ ਯੂਨੀਅਨ ਦੇ ਪ੍ਰਧਾਨ ਰਾਹੁਲ ਬੋਸ ਨਾਲ ਕੀਤੀ ਮੀਟਿੰਗ ਦੌਰਾਨ ਕਹੀ।

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਪਟਿਆਲਾ,: ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ 29 ਅਪ੍ਰੈਲ 2023 ਨੂੰ ਮਹਿੰਦਰਾ ਕੋਠੀ ਸਥਿਤ ਯੂਨੀਵਰਸਿਟੀ ਕੈਂਪਸ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ 2023 ਲਈ ਯੋਗ ਉਤਸਵ-ਕਾਊਂਟਡਾਊਨ ਪ੍ਰੋਗਰਾਮ ਮਨਾਇਆ। ਇਹ ਸਮਾਗਮ ਮੋਰਾਰਜੀ ਦੇਸਾਈ ਨੈਸ਼ਨਲ ਇੰਸਟੀਚਿਊਟ ਆਫ਼ ਯੋਗਾ, ਨਵੀਂ ਦਿੱਲੀ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ ਸੀ ਜਿਸ ਨੇ ਕੌਮਾਂਤਰੀ ਯੋਗ ਦਿਵਸ 2023 ਦੇ 100 ਦਿਨਾਂ ਦੇ ਕਾਊਂਟਡਾਊਨ ਦੇ ਜਸ਼ਨ ਦੇ ਸਬੰਧ ਵਿੱਚ ਯੋਗਾ ਪ੍ਰੋਗਰਾਮ ਆਯੋਜਿਤ ਕਰਨ ਲਈ 100 ਸੰਸਥਾਵਾਂ ਵਿੱਚੋਂ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਪੰਜਾਬ ਨੂੰ ਚੁਣਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ,:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਬਕਾ ਓਲੰਪੀਅਨ ਅਤੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਨੇ ਅੱਜ ਸਵੇਰੇ ਕੁਰੂਕਸ਼ੇਤਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ।

ਮੀਤ ਹੇਅਰ ਨੇ ਜ਼ਮੀਨੀ ਪੱਧਰ ‘ਤੇ ਖਿਡਾਰੀਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਵਿਚਲੀ ਪ੍ਰਤਿਭਾ ਨੂੰ ਤਰਾਸ਼ਣ ਉਤੇ ਦਿੱਤਾ ਜ਼ੋਰ

ਇੰਫਾਲ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੇਸ਼ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਅੱਗੇ ਲਿਜਾਣ ਲਈ ਜ਼ਮੀਨੀ ਪੱਧਰ ਉੱਤੇ ਖਿਡਾਰੀਆਂ ਦੀ ਭਾਲ ਕਰਕੇ ਉਨ੍ਹਾਂ ਦੀ ਪ੍ਰਤਿਭਾ ਨਿਖਾਰਨ ਦੀ ਗੱਲ ਕਹੀ। ਇਸ ਦੇ ਨਾਲ ਹੀ ਸਹੀ ਪ੍ਰਤਿਭਾ ਨੂੰ ਅੱਗੇ ਲਿਆਉਣ ਲਈ ਟਰਾਇਲਾਂ ਦਾ ਦਾਇਰਾ ਅਤੇ ਸਮਾਂ ਵਧਾਉਣ ਉੱਤੇ ਵੀ ਜ਼ੋਰ ਦਿੱਤਾ।  

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਪਟਿਆਲਾ, : ਸਰਕਾਰੀ ਕਾਲਜ, ਲੜਕੀਆਂ ਪਟਿਆਲਾ ਦੀ ਪ੍ਰਿੰਸੀਪਲ ਪ੍ਰੋ. ਚਰਨਜੀਤ ਕੌਰ ਅਤੇ ਹੋਰ ਅਧਿਆਪਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਉਨ੍ਹਾਂ ਦੇ ਕਾਲਜ ਦੇ ਸਾਲਾਨਾ ਇਨਾਮ ਵੰਡ ਸਮਾਰੋਹ ਮੌਕੇ ਵਿਦਿਆਰਥਣਾਂ ਨਾਲ ਸਿੱਧੀ ਗੱਲਬਾਤ ਕਰਨ ਲਈ ਮੁੱਖ ਮੰਤਰੀ ਦਾ ਵਿਸ਼ੇਸ ਧੰਨਵਾਦ ਕੀਤਾ ਹੈ।

ਸਰਕਾਰੀ ਕਾਲਜ ਲੜਕੀਆਂ ਦੀਆਂ ਵਿਦਿਆਰਥਣਾਂ ਨੇ ਮੁੱਖ ਮੰਤਰੀ ਨਾਲ ਕੀਤੀ ਸਿੱਧੀ ਗੱਲਬਾਤ

ਪਟਿਆਲਾ: ਸਰਕਾਰੀ ਕਾਲਜ, ਲੜਕੀਆਂ ਪਟਿਆਲਾ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਦਿਆਰਥਣਾਂ ਨਾਲ ਕੀਤੀ ਗਈ ਸਿੱਧੀ ਗੱਲਬਾਤ ਦੌਰਾਨ ਵਿਦਿਆਰਥਣਾਂ ਨੇ ਕਈ ਸਵਾਲ ਕੀਤੇ, ਜਿਨ੍ਹਾਂ ਦਾ ਮੁੱਖ ਮੰਤਰੀ ਨੇ ਬਹੁਤ ਹੀ ਠਰ੍ਹੰਮੇ ਨਾਲ ਵਿਸਥਾਰਤ ਜਵਾਬ ਦਿੱਤੇ।

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ 4 ਖਿਡਾਰੀਆਂ ਨੂੰ ਕਰੀਬ 12 ਲੱਖ ਦੇ ਨਕਦ ਇਨਾਮ ਦੇ ਕੇ ਕੀਤਾ ਸਨਮਾਨਿਤ

ਫਾਜ਼ਿਲਕਾ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੰਗਲੇ ਪੰਜਾਬ ਦੇ ਸੁਪਨੇ ਨੂੰ ਬੁਰ ਪੈਣਾ ਸ਼ੁਰੂ ਹੋ ਗਿਆ ਹੈ ਜਿਸ ਦਾ ਅਸਰ ਵੀ ਦਿਖਣ ਲਗ ਪਿਆ ਹੈ। ਖੇਡ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ ਨਗਦ ਇਨਾਮ ਵੰਡ ਸਮਾਰੋਹ ਦੌਰਾਨ ਰਾਸ਼ਟਰੀ ਖੇਡਾਂ 2022 ਵਿਚ ਤਗਮੇ ਜਿਤਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਜਿਸ ਵਿਚ ਜ਼ਿਲ੍ਹਾ ਫਾਜ਼ਿਲਕਾ ਦੇ 4 ਖਿਡਾਰੀਆਂ ਨੂੰ ਕਰੀਬ 12 ਲੱਖ ਰੁਪਏ ਦੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੌਮੀ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਸੰਗਰੂਰ ਦੇ 5 ਖਿਡਾਰੀਆਂ ਨੂੰ ਨਗਦ ਰਾਸ਼ੀ ਨਾਲ ਕੀਤਾ ਗਿਆ ਸਨਮਾਨਿਤ

ਸੰਗਰੂਰ,:  ਰਾਸ਼ਟਰੀ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਸੰਗਰੂਰ ਜ਼ਿਲ੍ਹੇ ਦੇ 5 ਖ਼ਿਡਾਰੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਵੱਲੋਂ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਇਨ੍ਹਾਂ ਹੋਣਹਾਰ ਖਿਡਾਰੀਆਂ ਨੂੰ ਮੁਬਾਰਕਬਾਦ ਭੇਟ ਕਰਦਿਆਂ ਭਵਿੱਖ ਵਿੱਚ ਵੱਡੀਆਂ ਮੱਲਾਂ ਮਾਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਜਿਸ ਤਹਿਤ ਦਿਹਾਤੀ ਅਤੇ ਸ਼ਹਿਰੀ ਖੇਤਰਾਂ ਵਿੱਚ ਖੇਡ ਸਰਗਰਮੀਆਂ ਵਿੱਚ ਵੱਡਾ ਇਜ਼ਾਫਾ ਹੋਇਆ ਹੈ।

ਹੁਣ 8000 ਦੀ ਥਾਂ 16000 ਰੁਪਏ ਮਹੀਨਾ ਮਿਲੇਗਾ ਕੌਮੀ ਖਿਡਾਰੀਆਂ ਨੂੰ ਤਿਆਰੀ ਲਈ ਵਜ਼ੀਫਾ: ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ,:   ਖੇਡਾਂ ਦੇ ਖੇਤਰ ਵਿਚ ਸੂਬੇ ਦੀ ਗਵਾਚੀ ਹੋਈ ਪੁਰਾਤਨ ਸ਼ਾਨ ਬਹਾਲ ਕਰਨ ਲਈ ਆਮ ਆਦਮੀ ਦੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੌਮੀ ਖੇਡਾਂ ਵਿਚ ਤਮਗਾ ਜਿੱਤਣ ਵਾਲੇ 147 ਖਿਡਾਰੀਆਂ ਦੀ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਦਾ ਸਤਿਕਾਰ ਕਰਦੇ ਹੋਏ ਇਨ੍ਹਾਂ ਖਿਡਾਰੀਆਂ ਨੂੰ 5.43 ਕਰੋੜ ਦੀ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ।

ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਵਿਖੇ ਸਮਾਗਮਾਂ ਦੇ ਤੀਜੇ ਦਿਨ ਹੋਈਆਂ ਖਾਲਸਾਈ ਖੇਡਾਂ

ਦਿੱਲੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਸਰੀ ਜਨਮ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਵਿਖੇ ਕਰਵਾਏ ਗਏ ਸਮਾਗਮਾਂ ਤਹਿਤ ਬੀਤੀ ਸ਼ਾਮ ਖਾਲਸਾਈ ਖੇਡਾਂ ਕਰਵਾਈਆਂ ਗਈਆਂ। ਇਸ ਤੋਂ ਪਹਿਲਾਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਦੀ ਅਗਵਾਈ ਹੇਠ ਨਿਹੰਗ ਸਿੰਘਾਂ ਨੇ ਜੇਲ੍ਹ ਰੋਡ ਤੋਂ ਮਹੱਲਾ ਸਜਾਇਆ, ਜੋ ਡੀਡੀਏ ਗਰਾਊਂਡ ਦਿੱਲੀ ਵਿਖੇ ਪੁੱਜਾ।

ਚਾਲੂ ਵਿਦਿਅਕ ਵਰ੍ਹੇ ਤੋਂ  ਸੂਬੇ ਦੇ ਵਿਦਿਆਰਥੀਆਂ ਪੜ੍ਹਨਗੇ ਚਾਰ ਮਹਾਨ ਖਿਡਾਰੀਆਂ ਦੀ ਜੀਵਨੀ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ,: ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਦੇ ਨਾਲ ਨਾਲ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਤਾਕਤ ਨੂੰ ਸਾਬਿਤ ਕਰਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ  ਵਿਦਿਆਰਥੀਆਂ ਨੂੰ  ਪੰਜਾਬ ਰਾਜ ਨਾਲ ਸਬੰਧਿਤ ਚਾਰ ਮਹਾਨ ਖਿਡਾਰੀਆਂ ਦੀ ਜੀਵਨੀ ਪੜ੍ਹਾਈ ਜਾਵੇਗੀ।ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਕੀਤਾ।

ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਖੇਡ ਸੱਭਿਆਚਾਰ ਪੈਦਾ ਕਰਨ ਲਈ ਨਿਰੰਤਰ ਯਤਨਸ਼ੀਲ: ਮੀਤ ਹੇਅਰ

ਚੰਡੀਗੜ੍ਹ,: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਨਿਰੰਤਰ ਯਤਨਸ਼ੀਲ ਹੈ।ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਪੰਜਾਬ ਦੀ ਨੌਜਵਾਨੀ ਖੇਡ ਮੈਦਾਨਾਂ ਵਿੱਚ ਨਿੱਤਰ ਕੇ ਸਿਹਤਮੰਦ ਪੰਜਾਬ ਸਿਰਜਣ ਵਿੱਚ ਆਪਣਾ ਵੱਡਾ ਯੋਗਦਾਨ ਪਾਵੇ।

123456789
google.com, pub-6021921192250288, DIRECT, f08c47fec0942fa0