Sunday, April 28, 2024

ਘਰ-ਘਰ ਰੋਜ਼ਗਾਰ ਮਿਸ਼ਨ

ਸਰਕਾਰੀ ਕਾਲਜ ਲੜਕੀਆਂ ਪਟਿਆਲਾ ’ਚ ਦੂਸਰਾ ਮੈਗਾ ਰੋਜ਼ਗਾਰ ਮੇਲਾ 13 ਨੂੰ

ਪਟਿਆਲਾ:ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ 7ਵਾਂ ਸੂਬਾ ਪੱਧਰੀ ਦੂਸਰਾ ਮੈਗਾ ਰੋਜ਼ਗਾਰ ਮੇਲਾ 13 ਸਤੰਬਰ ਨੂੰ ਸਰਕਾਰੀ ਕਾਲਜ ਲੜਕੀਆਂ ਪਟਿਆਲਾ ਵਿਚ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੈਗਾ ਰੋਜ਼ਗਾਰ ਮੇਲੇ ਵਿਚ ਨਾਮੀ ਕੰਪਨੀਆਂ ਜਿਵੇਂ ਕਿ ਪ੍ਰੀਤ ਟਰੈਕਟਰਜ਼, ਆਈ.ਸੀ.ਆਈ.ਸੀ ਬੈਂਕ, ਐਂਗਲ ਹਰਬਲ, ਕੈਪੀਟਲ ਟਰੱਸਟ, ਚੈਕਮੇਟ ਸਕਿਉਰਿਟੀ, ਅਕਾਲ ਅਕੈਡਮੀ ਸਮੇਤ ਬੀਮਾ ਕੰਪਨੀਆਂ ਵੱਲੋਂ ਹਿੱਸਾ ਲਿਆ ਜਾ ਰਿਹਾ ਹੈ।

ਮਹਿਲਾ ਸਸ਼ਕਤੀਕਰਨ ਵੱਲ ਵੱਡੀ ਪੁਲਾਂਘ; ਅਰੁਨਾ ਚੌਧਰੀ ਨੇ 362 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ:ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਵੱਲ ਵੱਡਾ ਕਦਮ ਪੁੱਟਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ 362 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਵਿੱਚੋਂ ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਭਰਤੀ ਹੋਈਆਂ 80 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਦਿੱਤੇ ਗਏ ਜਦਕਿ ਆਂਗਨਵਾੜੀ ਵਰਕਰਾਂ ਦੀ ਆਸਾਮੀ ਤੋਂ ਤਰੱਕੀ ਪ੍ਰਾਪਤ 282 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਸਬੰਧਤ ਜ਼ਿਲ੍ਹਿਆਂ ਵਿੱਚ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਤਾਂ ਕਿ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਚੱਲ ਰਹੇ ਵਿਭਾਗੀ ਕੰਮਕਾਜ ਪ੍ਰਭਾਵਤ ਨਾ ਹੋਣ।

ਟਰਾਈਡੈਂਟ ਕੰਪਨੀ 'ਚ ਲੜਕੀਆਂ ਲਈ ਰੋਜ਼ਗਾਰ ਦੇ ਬਿਹਤਰ ਮੌਕੇ : ਰੋਜ਼ਗਾਰ ਅਫ਼ਸਰ

ਪਟਿਆਲਾ:ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹਾ ਪਟਿਆਲਾ ਦੀਆਂ ਲੜਕੀਆਂ ਲਈ ਟਰਾਈਡੈਂਟ ਕੰਪਨੀ ਬਰਨਾਲਾ ਵਿਖੇ ਸਟਿਚਿੰਗ, ਵਿਵਿੰਗ ਅਤੇ ਚੈਕਿੰਗ/ਪੈਕਿੰਗ ਦੀਆਂ ਅਸਾਮੀਆਂ ਲਈ ਰੋਜ਼ਗਾਰ ਦਾ ਸੁਨਹਿਰੀ ਮੌਕਾ ਉਪਲਬਧ ਕਰਾਇਆ ਜਾ ਰਿਹਾ ਹੈ। 

google.com, pub-6021921192250288, DIRECT, f08c47fec0942fa0