Sunday, May 05, 2024

ਚੰਡੀਗੜ੍ਹ

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

 ਅੰਮ੍ਰਿਤਸਰ:  ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਨਾਲ ਸਬੰਧਿਤ ਪੱਤਰਕਾਰਾਂ ਨੇ ਸਥਾਨਕ ਸ਼ਹਿਰ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਰੋਸ ਮਾਰਚ ਕੀਤਾ ਤੇ ਪੱਤਰਕਾਰਾਂ ‘ਤੇ ਹੋ ਰਹੇ ਹਮਲਿਆਂ ਦਾ ਹੱਲ ਤੁਰੰਤ ਕੀਤਾ ਜਾਵੇ, ਪੱਤਰਕਾਰਾਂ ਦੀਆਂ ਲੰਮੇ ਸਮੇਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪ੍ਰਵਾਨ ਕਰਨ ਦੇ ਨਾਲ ਨਾਲ ਪੱਤਰਕਾਰ ਰਾਜਿੰਦਰ ਸਿੰਘ ਤੱਗੜ ਨੂੰ ਬਿਨਾਂ ਕਿਸੇ ਦੇਰੀ ਤੋਂ ਰਿਹਾਅ ਕੀਤਾ ਜਾਵੇ ਕਿਉਕਿ ਉਸ ਦੀ ਗ੍ਰਿਫਤਾਰੀ ਸਿਆਸਤ ਤੋਂ ਪ੍ਰੇਰਿਤ ਹੈ।

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਚੰਡੀਗੜ੍ਹ:  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਐਸ.ਓ.ਆਈ ਦੇ ਕੋਆਰਡੀਨੇਟਰ ਸ. ਗੁਰਪ੍ਰੀਤ ਸਿੰਘ ਰਾਜੂਖੰਨਾਂ ਅਤੇ ਐਸ.ਓ.ਆਈ ਦੇ ਪ੍ਰਧਾਨ ਸ. ਰਣਬੀਰ ਸਿੰਘ ਢਿੱਲੋਂ ਨਾਲ ਸਲਾਹ ਮਸ਼ਵਰਾ ਕਰਕੇ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ। 

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੰਡੀਗੜ੍ਹ,: ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਨਿਵੇਕਲੀ ਪਹਿਲਕਦਮੀ ਕਰਦਿਆਂ 19 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਤੋਂ 11:30 ਵਜੇ ਤੱਕ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਉੱਤੇ ਲਾਈਵ ਹੋ ਕੇ ਲੋਕਾਂ/ਵੋਟਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ। ਇਸ ਲਾਈਵ ਪ੍ਰੋਗਰਾਮ ਦਾ ਨਾਮ  ‘ਟਾਕ ਟੂ ਯੂਅਰ ਸੀਈਓ ਪੰਜਾਬ’ ਰੱਖਿਆ ਗਿਆ ਹੈ। 

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਚੰਡੀਗੜ੍ਹ,: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ 16 ਮਾਰਚ ਤੋਂ ਸਾਰੇ ਦੇਸ਼ ਵਿੱਚ ਚੋਣ ਜ਼ਾਬਤਾ ਲਾਗੂ ਹੈ ਅਤੇ ਇਸ ਦੌਰਾਨ  ਵੱਖ-ਵੱਖ ਸੁਰੱਖਿਆ ਅਤੇ ਹੋਰ ਏਜੰਸੀਆਂ ਵੱਲੋਂ ਪੰਜਾਬ ਵਿੱਚ ਕੁੱਲ 243.95 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਡਰੱਗ ਅਤੇ ਹੋਰ ਕੀਮਤੀ ਸਮਾਨ ਜ਼ਬਤ ਕੀਤਾ ਜਾ ਚੁੱਕਾ ਹੈ।  

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਚੰਡੀਗੜ੍ਹ,:  ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਚੇਅਰਮੈਨ, ਪੰਜਾਬ ਮੰਡੀ ਬੋਰਡ ਸ. ਹਰਚੰਦ ਸਿੰਘ ਬਰਸਟ ਨੇ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸੱਤਾ ਦੌਰਾਨ ਸੁਖਬੀਰ ਸਿੰਘ ਬਾਦਲ ਆਪਣੇ ਨਿੱਜੀ ਕਾਰੋਬਾਰ ਨੂੰ ਵਧਾਉਣ ਲਈ ਸੱਤਾ ਦੀ ਦੁਰਵਰਤੋਂ ਕਰਦੇ ਰਹੇ ਹਨ ਅਤੇ ਹੰਕਾਰ ਵਿੱਚ ਆ ਕੇ ਪੰਜਾਬ ਵਿੱਚ ਨੌਜਵਾਨਾਂ ਦਾ ਘਾਣ ਕਰਨ ਵਾਲੇ ਸੁਮੇਧ ਸਿੰਘ ਸੈਣੀ ਵਰਗਿਆਂ ਨੂੰ ਪੰਜਾਬ ਪੁਲਿਸ ਦਾ ਮੁੱਖੀ ਬਣਾ ਆਪਣੇ ਨਾਲ ਰੱਖ ਕੇ ਸੰਗਤਾਂ ਤੇ ਦਬਾਅ ਪਾਉਂਦੇ ਰਹੇ ਹਨ। ਪੰਜਾਬ ਦੇ ਲੋਕਾਂ ਨੂੰ ਬਿਜਲੀ ਦੀ ਸਹੂਲਤ ਦੇਣ ਦੇ ਨਾਂ ਤੇ ਆਮ ਲੋਕਾਂ ਨੂੰ ਬਿਜਲੀ ਚੋਰ ਬਣਨ ਲਈ ਸਿਧੀਆਂ ਕੁੰਡੀਆਂ ਪਾਉਣ ਦੇ ਭਾਸ਼ਨ ਦਿੰਦੇ ਰਹੇ ਹਨ। ਇਸੇ ਲਈ ਅੱਜ ਇਨ੍ਹਾਂ ਦਾ ਵਕਾਰ ਬਿਲਕੁਲ ਖਤਮ ਹੋ ਗਿਆ ਹੈ।

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ,: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਸਦਰ ਪੱਟੀ, ਜ਼ਿਲ੍ਹਾ ਤਰਨਤਾਰਨ ਵਿਖੇ ਤਫਤੀਸ਼ੀ ਅਫ਼ਸਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਚੰਡੀਗੜ੍ਹ:  ਅੱਜ ਸੈਕਟਰ 34 A ਚੰਡੀਗੜ੍ਹ ਵਿਖੇ ਐਚ ਐਨ ਬੀ ਲੀਗਲ ਲਾਅ ਫਰਮ   (HNB LEGALS  Law Farm )  ਦਾ  ਉਦਘਾਟਨ ਜਸਟਿਸ ਸ੍ਰੀ ਰਾਕੇਸ਼  ਗਰਗ ਰਿਟਾਇਰਡ ਪੰਜਾਬ ਐਂਡ ਹਰਿਆਣਾ ਹਾਈਕੋਰਟ ,  ਐਕਸ  ਚੇਅਰਪਰਸਨ  ਐਨ ਆਰ ਆਈ ਕਮਿਸ਼ਨ ਪੰਜਾਬ ਅਤੇ ਸਰਦਾਰ  ਕਰਨੈਲ ਸਿੰਘ ਪੀਰ ਮੁਹੰਮਦ ਜਰਨਲ ਸਕੱਤਰ ਅਤੇ ਬੁਲਾਰਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤਾ ਗਿਆ I

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ,:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਥਾਣਾ ਜਮਾਲਪੁਰ, ਕਮਿਸ਼ਨਰੇਟ ਲੁਧਿਆਣਾ ਅਧੀਨ ਪੈਂਦੀ ਪੁਲਿਸ ਚੌਕੀ ਰਾਮਗੜ੍ਹ ਵਿਖੇ ਮੁੱਖ ਮੁਨਸ਼ੀ ਵਜੋਂ ਤਾਇਨਾਤ ਹੌਲਦਾਰ ਸੁਖਦੇਵ ਸਿੰਘ ਨੂੰ ਦੋ ਕਿਸ਼ਤਾਂ ਵਿੱਚ 1,15,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਚੰਡੀਗੜ੍ਹ,: ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦੇ ਹੋਏ ਪਟਿਆਲਾ ਪੁਲਿਸ ਨੇ ਐਮਸੀਐਮਸੀ, ਪਟਿਆਲਾ (ਮੀਡੀਆ ਸਰਟੀਫਿਕੇਸ਼ਨ ਅਤੇ ਮਾਨੀਟਰਿੰਗ ਕਮੇਟੀ) ਦੀਆਂ ਸਿਫ਼ਾਰਸ਼ਾਂ 'ਤੇ ਪ੍ਰਾਈਮ ਸਿਨੇਮਾ ਦੇ ਮਾਲਕ/ਪ੍ਰਬੰਧਕਾਂ ਅਤੇ ਕਿਊਬ ਸਿਨੇਮਾ ਦੇ ਇੰਚਾਰਜ ਖ਼ਿਲਾਫ਼ ਕੇਸ ਦਰਜ ਕੀਤਾ ਹੈ।
 

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਚੰਡੀਗੜ੍ਹ,: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾੜੀ ਮੰਡੀਕਰਨ ਸੀਜ਼ਨ 2024-25 ਦੌਰਾਨ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਹੈ।

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

ਸ੍ਰੀ ਅਨੰਦਪੁਰ ਸਾਹਿਬ:  ਹੋਲੇ-ਮਹੱਲੇ ਦਾ ਪਵਿੱਤਰ ਦਿਹਾੜਾ ਸਿੱਖਾਂ ਅੰਦਰ ਜ਼ਬਰ-ਜ਼ੁਲਮ ਵਿਰੁੱਧ ਜੂਝਣ, ਭਗਤੀ, ਸ਼ਕਤੀ ਅਤੇ ਉੱਚੇ-ਸੁੱਚੇ ਮਨੁੱਖੀ ਆਦਰਸ਼ ਅਪਨਾਉਣ ਲਈ ਨਵਾਂ ਜੋਸ਼ ਅਤੇ ਉਤਸ਼ਾਹ ਭਰਦਾ ਹੈ। ਅਜੋਕੇ ਦੌਰ ਵਿੱਚ ਗੁਰਸਿੱਖੀ ਅਤੇ ਵਿਰਸੇ ਦੀ ਸੰਭਾਲ ਲਈ ਗੱਤਕਾ ਖੇਡ ਲੜਕਿਆਂ ਖਾਸ ਕਰਕੇ ਲੜਕੀਆਂ ਲਈ ਸਵੈ-ਰੱਖਿਆ ਦਾ ਬਿਹਤਰ, ਸੁਖਾਲਾ ਅਤੇ ਸਸਤਾ ਬਦਲ ਹੈ ਜਿਸ ਨਾਲ ਖਿਡਾਰੀਆਂ ਲਈ ਤੰਦਰੁਸਤੀ ਅਤੇ ਨਿਰਭਓ ਹੋ ਕੇ ਜਿੰਦਗੀ ਜਿਉਣ ਦਾ ਮੌਕਾ ਪ੍ਰਦਾਨ ਹੁੰਦਾ ਹੈ।  
 

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ,:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਬਰਨਾਲਾ ਵਿਖੇ ਬਤੌਰ ਬਿਲਡਿੰਗ ਇੰਸਪੈਕਟਰ ਤਾਇਨਾਤ ਹਰਬਖਸ਼ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਚੰਡੀਗੜ੍ਹ,: ਪੰਜਾਬ ਦੇ ਵੱਖ-ਵੱਖ ਮਿਹਨਤਕਸ਼ ਤਬਕਿਆਂ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਲੋਕ ਸਭਾ ਚੋਣਾਂ ਦੀ ਘੜਮੱਸ ਦੌਰਾਨ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਕੀਤੀ ਜਾ ਰਹੀ ਸ਼ਹੀਦੀ ਕਾਨਫਰੰਸ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਹ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਨ੍ਹਾਂ ਤਿਆਰੀਆਂ ਦੌਰਾਨ ਪੂਰੇ ਪੰਜਾਬ ਵਿੱਚ ਜ਼ਿਲ੍ਹਾ/ਤਹਿਸੀਲ/ਬਲਾਕ ਤੇ ਪਿੰਡ ਪੱਧਰ ਤੇ ਮੀਟਿੰਗਾਂ ਰੈਲੀਆਂ ਆਦਿ ਦਾ ਤਾਂਤਾ ਬੰਨ੍ਹਿਆ ਗਿਆ ਹੈ। ਇਸ ਕਾਨਫਰੰਸ 'ਚ ਹਜ਼ਾਰਾਂ ਔਰਤਾਂ ਸਮੇਤ ਦਹਿ-ਹਜ਼ਾਰਾਂ ਲੋਕਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ।

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਫਾਜਿਲਕਾ : ਮਾਨਯੋਗ ਸ਼੍ਰੀ ਗੌਰਵ ਯਾਦਵ IPS, ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਅਤੇ ਸ੍ਰੀ ਰਣਜੀਤ ਸਿੰਘ ਢਿੱਲੋਂ IPS, ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫ਼ਿਰੋਜ਼ਪੁਰ ਰੇਂਜ, ਫ਼ਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਵਰਿੰਦਰ ਸਿੰਘ ਬਰਾੜ PPS, ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਵੱਲੋਂ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਪੁੱਤਰ ਭਗਵਾਨ ਦਾਸ ਵਾਸੀ ਚੱਕ ਪੁੰਨਾ ਵਾਲਾ ਉਰਫ ਖਿਲਚੀਆਂ ਥਾਣਾ ਵੈਰੋਕੇ ਜਿਲ੍ਹਾ ਫਾਜਿਲਕਾ ਨੂੰ ਗ੍ਰਿਫਤਾਰ ਕਰਨ ਲਈ ਜਿਲ੍ਹਾ ਹਜਾ ਵਿੱਚ Dedicated ਟੀਮ ਦਾ ਗਠਨ ਕੀਤਾ ਗਿਆ ਸੀ, ਕਿਉਂਕਿ ਇਹ ਮੁਜਰਿਮ ਇਸ਼ਤਿਹਾਰੀ ਕਾਫੀ ਸਾਲਾਂ ਤੋਂ ਭਗੋੜਾ ਚਲਿਆ ਆ ਰਿਹਾ ਸੀ, ਜਿਸਨੂੰ ਗ੍ਰਿਫਤਾਰ ਕਰਨ ਲਈ ਪਿਛਲੇ ਕਾਫੀ ਸਾਲਾਂ ਤੋਂ ਪੁਲਿਸ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਸੀ, ਪਰੰਤੂ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਗ੍ਰਿਫਤਾਰੀ ਤੋਂ ਬਚਣ ਲਈ ਆਪਣੇ ਟਿਕਾਣੇ ਬਦਲ ਲੈਂਦਾ ਸੀ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੰਡੀਗੜ੍ਹ,: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸੈਕਟਰ 17 ਸਥਿਤ ਆਪਣੇ ਦਫ਼ਤਰ ਵਿਖੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਸਬੰਧੀ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਨੇ ਆਦਰਸ਼ ਚੋਣ ਜ਼ਾਬਤੇ (ਐਮ.ਸੀ.ਸੀ.) ਨੂੰ ਸਹੀ ਅਤੇ ਸੁਚੱਜੇ ਢੰਗ ਨਾਲ ਲਾਗੂ ਕਰਨ ਦੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ ਤਾਂ ਜੋ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਯਕੀਨੀ ਬਣਾਈਆਂ ਜਾ ਸਕਣ। ਉਨ੍ਹਾਂ ਵੇਰਵਿਆਂ ਦਿੰਦਿਆਂ ਦੱਸਿਆ ਕਿ 16 ਮਾਰਚ ਤੋਂ 18 ਮਾਰਚ, 2024 ਤੱਕ ਸੂਬੇ ਭਰ ਵਿੱਚ 24,433 ਕੰਧ ਲਿਖਤਾਂ, 15,653 ਪੋਸਟਰਾਂ, 7,511 ਬੈਨਰਾਂ ਅਤੇ 23,916 ਜਾਇਦਾਦਾਂ ਤੇ ਲਿਖੀਆਂ ਹੋਰ ਲਿਖਤਾਂ ਨੂੰ ਹਟਾਇਆ ਗਿਆ ਹੈ।

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

ਚੰਡੀਗੜ੍ਹ, : ਭਾਰਤੀ ਚੋਣ ਕਮਿਸ਼ਨ ਨੇ ਇਕ ਸ਼ਿਕਾਇਤ ਦੇ ਆਧਾਰ ‘ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਰੀ ਹੋਏ ਪੱਤਰ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਮੌਜੂਦਾ ਪੋਸਟਿੰਗ ਤੋਂ ਹਟਾ ਕੇ ਕਿਸੇ ਹੋਰ ਥਾਂ ਤਬਦੀਲ ਕੀਤਾ ਜਾਵੇ, ਜੋ ਕਿ ਉਨ੍ਹਾਂ ਦਾ ਗ੍ਰਹਿ ਜ਼ਿਲ੍ਹਾ ਨਾ ਹੋਵੇ। ਨਾਲ ਹੀ ਇਹ ਵੀ ਲਿਖਿਆ ਗਿਆ ਹੈ ਕਿ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਉਨ੍ਹਾਂ ਨੂੰ ਜ਼ਿਲ੍ਹੇ ਤੋਂ ਕਿਤੇ ਬਾਹਰ ਲਗਾਇਆ ਜਾਵੇ ਜੋ ਕਿ ਜਲੰਧਰ ਲੋਕ ਸਭਾ ਹਲਕੇ ਵਿਚ ਨਾ ਹੋਵੇ। ਜਲੰਧਰ ਦਾ ਨਵਾਂ ਡਿਪਟੀ ਕਮਿਸ਼ਨਰ ਤੈਨਾਤ ਕਰਨ ਲਈ ਚੋਣ ਕਮਿਸ਼ਨ ਨੇ 3 ਅਧਿਕਾਰੀਆਂ ਦੇ ਪੈਨਲ ਦੀ ਮੰਗ ਕੀਤੀ ਹੈ। 

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਚੰਡੀਗੜ੍ਹ,: ਭਾਰਤੀ ਚੋਣ ਕਮਿਸ਼ਨ (ਈਸੀਆਈ) ਵੱਲੋਂ 2024 ਦੀਆਂ ਆਮ ਚੋਣਾਂ ਲਈ ਤਰੀਕਾਂ ਦਾ ਐਲਾਨ ਕਰਨ ਤੋਂ ਇੱਕ ਦਿਨ ਬਾਅਦ, ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਪੁਲੀਸ ਸਰਹੱਦੀ ਰਾਜ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਦੇ ਅਮਲ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

 ਚੰਡੀਗੜ੍ਹ,:  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਪੰਜਾਬ ਰਾਜ ਲਈ ਲੋਕ ਸਭਾ ਚੋਣਾਂ 2024 ਦਾ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ।  ਇਸ ਸਬੰਧੀ ਅਹਿਮ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 7 ਮਈ, 2024 (ਮੰਗਲਵਾਰ) ਨੂੰ ਜਾਰੀ ਕੀਤਾ ਜਾਣਾ ਤੈਅ ਹੋਇਆ ਹੈ।  ਨਾਮਜ਼ਦਗੀਆਂ  ਲਈ ਅੰਤਿਮ ਮਿਤੀ 14 ਮਈ, 2024 (ਮੰਗਲਵਾਰ) ਨਿਰਧਾਰਤ ਕੀਤੀ ਗਈ ਹੈ ਜਦਕਿ ਨਾਮਜ਼ਦਗੀਆਂ ਦੀ ਪੜਤਾਲ 15 ਮਈ, 2024 (ਬੁੱਧਵਾਰ) ਨੂੰ ਹੋਵੇਗੀ। 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਚੰਡੀਗੜ੍ਹ,: ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਵੱਲੋਂ ਪਿਛਲੇ ਸਮੇਂ ਤੋਂ 17 ਜੁਲਾਈ 2020 ਦਾ ਨੋਟੀਫਿਕੇਸ਼ਨ ਰੱਦ ਕਰਕੇ ਸਮੂਹ ਮੁਲਾਜ਼ਮਾਂ ਤੇ ਪੰਜਾਬ ਦਾ ਪੇਅ ਸਕੇਲ ਬਹਾਲ ਕਰਵਾਉਣ, ਪਰਖ਼ਕਾਲ ਦਾ ਸਮਾਂ ਇੱਕ ਸਾਲ ਦਾ ਕਰਵਾਉਣ ਆਦਿ ਮੰਗਾਂ ਸੰਬੰਧੀ ਸੰਘਰਸ਼ ਕੀਤਾ ਜਾ ਰਿਹਾ ਹੈ। ਇਹਨਾਂ ਮਸਲਿਆਂ ਸੰਬੰਧੀ ਫਰੰਟ ਦੇ ਆਗੂਆਂ ਵਲੋਂ ਅੱਜ ਪੰਜਾਬ ਸਿਵਲ ਸਕਤਰੇਤ ਚੰਡੀਗੜ ਵਿਖੇ ਮੀਟਿੰਗ ਕੀਤੀ ਗਈ ਜੋ ਕਿ ਬੇਸਿੱਟਾ ਰਹੀ। 

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਚੰਡੀਗੜ੍ਹ,: ਪੰਜਾਬ ਪੁਲਿਸ ਨੇ ਕੀਰਤਪੁਰ ਸਾਹਿਬ ਦੇ ਅਲਪਾਈਨ ਢਾਬਾ ਵਿਖੇ ਫੌਜ ਦੇ ਜਵਾਨਾਂ 'ਤੇ ਸੋਮਵਾਰ ਨੂੰ ਹੋਏ ਹਮਲੇ ਦੇ ਮਾਮਲੇ ਵਿੱਚ ਦੋ ਮੁੱਖ ਅਪਰਾਧੀਆਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਚੰਡੀਗੜ੍ਹ,: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇੱਥੇ ਸਿੱਖਿਆ ਵਿਭਾਗ, ਮਾਲ ਵਿਭਾਗ ਅਤੇ ਸਹਿਕਾਰਤਾ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਮਸਲਿਆਂ ਅਤੇ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।

ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਹੀ ਹੈ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚੇ ਨੂੰ ਯਕੀਨੀ ਬਣਾਉਣ ਲਈ ਇਕਲੌਤਾ ਮੰਤਰ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ,: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਨੂੰ ਹੀ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚੇ ਨੂੰ ਯਕੀਨੀ ਬਣਾਉਣ ਲਈ ਇਕਲੌਤਾ ਮੰਤਰ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਨੇ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸੁਭਦੇਸ਼ ਕੌਰ, ਜਿਸ ਨੂੰ ਬੀਤੇ ਦਿਨ ਕਥਿਤ ਤੌਰ ’ਤੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ, ਦੇ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਤੁਰੰਤ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਹੈ।

ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਅਧਿਆਪਕਾਂ ਅਤੇ ਨਾਨ ਟੀਚਿੰਗ ਤੋਂ ਬਦਲੀਆਂ ਲਈ ਅਰਜ਼ੀਆਂ ਮੰਗੀਆਂ

ਚੰਡੀਗੜ੍ਹ:  ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ, ਕੰਪਿਊਟਰ ਫੈਕਲਟੀ ਅਤੇ ਨਾਨ ਟੀਚਿੰਗ ਦੀਆਂ ਆਮ ਬਦਲੀਆਂ ਦੀ ਪ੍ਰਕਿਰਿਆ ਜੂਨ ਮਹੀਨੇ ਦੀ ਬਜਾਏ ਇਸ ਵਾਰ ਮਾਰਚ ਮਹੀਨੇ ਤੋਂ ਸ਼ੁਰੂ ਕਰ ਦਿੱਤੀ ਹਨ ਹੈ। ਬਦਲੀਆਂ ਕਰਵਾਉਣ ਲਈ ਇੱਛੁਕ ਅਧਿਆਪਕ 12 ਮਾਰਚ ਤੋਂ 19 ਮਾਰਚ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

ਵਿਧਾਨ ਸਭਾ 'ਚ ਕਿਸਾਨ ਚਿੰਤਾਵਾਂ ਦੀ ਅਣਦੇਖੀ: ਰਾਜਾ ਵੜਿੰਗ ਨੇ ਨਿਰਾਸ਼ਾ ਜ਼ਾਹਰ ਕੀਤੀ

ਚੰਡੀਗੜ੍ਹ,: ਅੱਜ ਸੱਦੇ ਗਏ ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੂਰੇ ਸੈਸ਼ਨ ਦੌਰਾਨ ਕਿਸਾਨਾਂ ਦੀ ਭਲਾਈ ਸਬੰਧੀ ਕੋਈ ਭਾਸ਼ਣ ਨਾ ਹੋਣ ’ਤੇ ਡੂੰਘੀ ਚਿੰਤਾ ਪ੍ਰਗਟਾਈ।

ਰੇਲਵੇ ਟ੍ਰੈਕ ਜਾਮ ਕਰਨ ਜਾਂਦੇ ਹਜਾਰਾਂ ਦਲਿਤ/ਮਜ਼ਦੂਰਾਂ ਉੱਤੇ ਲਾਠੀਚਾਰਜ਼; ਸੈਂਕੜੇ ਫ਼ੜ ਕੇ ਥਾਣਿਆਂ 'ਚ ਡੱਕੇ 

ਚੰਡੀਗੜ੍ਹ/ਜਲੰਧਰ,:  ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਾਲੌਦ ਤੇ ਧਰਮਵੀਰ ਹਰੀਗੜ੍ਹ ਨੇ ਸਾਂਝੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਭੂਮੀ ਸੁਧਾਰ ਕਾਨੂੰਨ 1972 ਨੂੰ ਲਾਗੂ ਕਰਕੇ ਵਾਧੂ ਜ਼ਮੀਨਾਂ ਬੇਜ਼ਮੀਨੇ ਮਜ਼ਦੂਰਾਂ-ਕਿਸਾਨਾਂ ਚ ਵੰਡਾਉਣ, ਲਾਲ ਲਕੀਰ ਅੰਦਰ ਆਉਂਦੇ ਮਕਾਨਾਂ ਦੀਆਂ ਰਜਿਸਟਰੀਆਂ ਕਰਵਾਉਣ, ਮਜ਼ਦੂਰਾਂ ਦੀ ਦਿਹਾੜੀ 1000 ਰੁਪਏ, ਸਾਰਾ ਸਾਲ ਕੰਮ, ਐਤਵਾਰ ਦੀ ਛੁੱਟੀ ਕਰਨ, ਮਾਈਕਰੋ ਫਾਇਨੈਂਸ ਕੰਪਨੀਆਂ ਸਮੇਤ ਸਮੁੱਚਾ ਕਰਜ਼ਾ ਮਾਫ ਕਰਨ, ਬਦਲਵੇਂ ਕਰਜ਼ੇ ਦਾ ਪ੍ਰਬੰਧ ਕਰਨ, ਨਜ਼ੂਲ ਅਤੇ ਪ੍ਰੋਵੈਨਸ਼ਨਲ ਗੌਰਮੈਂਟ ਦੀਆਂ ਜਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾ ਦੇ ਦਲਿਤਾਂ ਨੂੰ ਮਾਲਕੀ ਹੱਕ ਦੇਣ ਅਤੇ ਲੋੜਵੰਦ ਪਰਿਵਾਰਾਂ ਨੂੰ ਪੰਜ ਪੰਜ ਮਰਲੇ ਪਲਾਟ ਅਤੇ ਉਸਾਰੀ ਲਈ ਗ੍ਰਾਂਟ ਜਾਰੀ ਕਰਾਉਣ ਪੰਚਾਇਤੀ ਜਮੀਨਾਂ ਦਾ ਤੀਜਾ ਹਿੱਸਾ ਪੱਕੇ ਤੌਰ ਤੇ ਦਲਿਤਾਂ ਨੂੰ ਘੱਟ ਰੇਟ ਉੱਪਰ ਦੇਣ ਅਤੇ ਦਲਿਤਾਂ ਅਤੇ ਬੇਜ਼ਮੀਨਿਆਂ ਨੂੰ ਸਹਿਕਾਰੀ ਸਭਾ ਵਿੱਚ ਮੈਂਬਰ ਬਣਾ ਕੇ ਮਿਲਦੇ ਆ ਸਾਰੀਆਂ ਸਹੂਲਤਾਂ ਮੁਹੱਈਆ ਕਰਾਉਣ ਅਤੇ ਸੰਘਰਸ਼ਾਂ ਦੌਰਾਨ ਮਜ਼ਦੂਰਾਂ, ਆਗੂਆਂ ਖਿਲਾਫ਼ ਦਰਜ ਕੇਸ ਰੱਦ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਭਰ ਵਿੱਚ ਰੇਲਾਂ ਦਾ ਚੱਕਾ ਜਾਮ ਕਰਨ ਜਾਂਦੇ ਦਲਿਤ/ਮਜ਼ਦੂਰਾਂ ਦੀਆਂ ਹੱਕੀ ਜਾਇਜ਼ ਮੰਗਾਂ ਮੰਨਣ ਦੀ ਬਜਾਏ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਪੰਜਾਬ ਸਰਕਾਰ ਵਲੋਂ ਦਲਿਤ/ਮਜ਼ਦੂਰਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਵੱਲੋਂ 14 ਮਾਰਚ ਨੂੰ ਮਜ਼ਦੂਰ ਆਗੂਆਂ ਨਾਲ ਸੂਬਾ ਸਰਕਾਰ ਦੀ ਮੀਟਿੰਗ ਕਰਵਾਉਣ ਅਤੇ ਪੰਜਾਬ ਭਰ ਵਿੱਚ ਗ੍ਰਿਫ਼ਤਾਰ ਆਗੂਆਂ, ਕਾਰਕੁਨਾਂ ਨੂੰ ਤੁਰੰਤ ਰਿਹਾਅ ਕਰਨ ਦੇ ਭਰੋਸੇ ਉਪਰੰਤ ਜਾਮ ਖੋਹਲੇ ਗਏ। 

ਮੁਲਾਜ਼ਮਾਂ ਆਪਣੇ ਖੂਨ ਨਾਲ਼ ਮੰਗਾਂ ਲਿਖ ਕੇ ਮੁੱਖ ਮੰਤਰੀ ਨੂੰ ਵੋਟਾਂ ਤੋਂ ਪਹਿਲਾਂ ਕੀਤੇ ਵਾਅਦੇ ਯਾਦ ਕਰਵਾਏ

ਸੰਗਰੂਰ: ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਦੇ ਸੱਦੇ ਤੇ ਪੰਜਾਬ ਭਰ ਵਿੱਚੋਂ ਅੱਜ ਮੁਲਾਜ਼ਮ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿਖੇ ਸਥਾਨਕ ਵੇਰਕਾ ਮਿਲਕ ਪਲਾਂਟ ਵਿੱਚ ਇੱਕਤਰ ਹੋਏ। ਇੱਸ ਤੋਂ ਬਾਅਦ ਰੋਸ ਮਾਰਚ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਪਹੁੰਚੇ ਅਤੇ ਕੋਠੀ ਅੱਗੇ ਹੀ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ਜਾਮ ਕਰ ਦਿੱਤਾ।‌ ਇਸ ਸਮੇਂ ਧਰਨੇ ਦੌਰਾਨ ਹੀਮੁ ਲਾਜ਼ਮਾਂ ਨੇ ਆਪਣੇ ਖੂਨ ਨਾਲ਼ ਮੰਗਾਂ ਲਿਖ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੋਟਾਂ ਤੋਂ ਪਹਿਲਾਂ ਕੀਤੇ ਵਾਅਦੇ ਯਾਦ ਕਰਵਾਏ। 

'ਬਿਲ ਲਿਆਓ ਇਨਾਮ ਪਾਓ' ਸਕੀਮ; ਗਲਤ ਬਿੱਲ ਜਾਰੀ ਕਰਨ 'ਤੇ ਵਿਕਰੇਤਾਵਾਂ ਨੂੰ 5 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ,: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ‘ਬਿੱਲ ਇਨਾਮ ਪਾਓ’ ਸਕੀਮ ਤਹਿਤ ਗਲਤ ਬਿੱਲ ਜਾਰੀ ਕਰਨ ਵਾਲੇ ਵਿਕਰੇਤਾਵਾਂ ਵਿਰੁੱਧ ਕੀਤੀ ਗਈ ਅਹਿਮ ਕਾਰਵਾਈ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਗਲਤ ਬਿੱਲ ਜਾਰੀ ਕਰਨ ਲਈ ਸਬੰਧਤ ਵਿਕਰੇਤਾਵਾਂ 'ਤੇ ਕੁੱਲ 5.16 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਹੈ, ਜਿਸ ਵਿੱਚੋਂ 4.01 ਕਰੋੜ ਰੁਪਏ ਦਾ ਵੱਡਾ ਹਿੱਸਾ ਵਸੂਲਿਆ ਜਾ ਚੁੱਕਾ ਹੈ, ਜੋ ਕਿ ਕਰ ਪਾਲਣਾ ਅਤੇ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਦਿਸ਼ਾ ਵਿੱਚ ਇੱਕ ਮੀਲ ਪੱਥਰ ਹੈ।

ਪੱਲੇਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਮੇਟੀ ਦਾ ਗਠਨ

ਚੰਡੀਗੜ੍ਹ,: ਪੰਜਾਬ ਦੇ ਅਰਥਚਾਰੇ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਪੱਲੇਦਾਰਾਂ ਦੇ ਆਰਥਿਕ ਵਿਕਾਸ ਪ੍ਰਤੀ ਦ੍ਰਿੜਤਾ ਪ੍ਰਗਟਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਸਰਗਰਮੀ ਨਾਲ ਹੱਲ ਕਰਨ ਲਈ ਯਤਨਸ਼ੀਲ ਹੈ ਕਿਉਂਕਿ ਉਹ ਕਣਕ ਤੇ ਝੋਨੇ ਦੇ ਸੀਜ਼ਨ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਚੰਡੀਗੜ੍ਹ:  ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਛੇ ਅਧਿਕਾਰੀਆਂ ਐਸ. ਪੀ. ਸਿੰਘ, ਚੀਫ ਜਨਰਲ ਮੈਨੇਜਰ (ਸੇਵਾ ਮੁਕਤ), ਜਸਵਿੰਦਰ ਸਿੰਘ ਰੰਧਾਵਾ ਜਨਰਲ ਮੈਨੇਜਰ (ਸੇਵਾ ਮੁਕਤ), ਅਮਰਜੀਤ ਸਿੰਘ ਕਾਹਲੋਂ ਅਸਟੇਟ ਅਫਸਰ (ਸੇਵਾ ਮੁਕਤ), ਵਿਜੈ ਗੁਪਤਾ ਸੀਨੀਅਰ ਸਹਾਇਕ (ਸੇਵਾ ਮੁਕਤ), ਦਰਸ਼ਨ ਗਰਗ ਕੰਸਲਟੈਂਟ (ਸੇਵਾ ਮੁਕਤ) ਅਤੇ ਸਵਤੇਜ ਸਿੰਘ ਐਸ.ਡੀ.ਓ.(ਸੇਵਾ ਮੁਕਤ) ਵਗੈਰਾ ਵਿਰੁੱਧ ਦਰਜ ਕੀਤਾ ਗਿਆ ਹੈ। ਇੰਨਾਂ ਮੁਲਜ਼ਮਾਂ ਉੱਪਰ ਦੋਸ਼ ਹਨ ਕਿ ਇੰਨਾਂ ਅਧਿਕਾਰੀਆਂ/ਕਰਮਚਾਰੀਆਂ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਮਹਿੰਗੇ ਸਨਅਤੀ ਪਲਾਟ ਗਲਤ ਢੰਗ ਨਾਲ ਆਪਣੇ ਰਿਸ਼ਤੇਦਾਰਾਂ, ਦੋਸਤਾਂ ਤੇ ਨਜਦੀਕੀਆਂ ਨੂੰ ਅਲਾਟ ਕਰਵਾਏ ਜਿਸ ਨਾਲ ਸਰਕਾਰ ਨੂੰ 8,72,71,666 ਕਰੋੜ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਹੈ।

ਪੰਜ ਕਿਸਾਨ ਜਥੇਬੰਦੀਆਂ ਵੱਲੋਂ 10 ਮਾਰਚ ਨੂੰ ਤਾਲਮੇਲਵੇਂ ਸੰਘਰਸ਼ ਵਜੋਂ ਪੰਜਾਬ ਭਰ 'ਚ ਰੇਲਾਂ ਰੋਕਣ ਦਾ ਫੈਸਲਾ

ਚੰਡੀਗੜ੍ਹ,:  ਪੰਜ ਕਿਸਾਨ ਜਥੇਬੰਦੀਆਂ ਭਾਕਿਯੂ ਏਕਤਾ (ਉਗਰਾਹਾਂ), ਭਾਕਿਯੂ ਏਕਤਾ ਡਕੌਂਦਾ (ਧਨੇਰ), ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਦਰਸ਼ਨਪਾਲ), ਭਾਕਿਯੂ ਮਾਲਵਾ (ਹੀਰਕੇ) ਅਤੇ ਭਾਕਿਯੂ ਦੁਆਬਾ (ਸੰਘਾ) ਵੱਲੋਂ ਤਾਲਮੇਲਵੇਂ ਸੰਘਰਸ਼ ਵਜੋਂ 10 ਮਾਰਚ ਨੂੰ ਪੰਜਾਬ ਭਰ ਵਿੱਚ 12 ਤੋਂ 4 ਵਜੇ ਤੱਕ ਰੇਲਾਂ ਰੋਕਣ ਦਾ ਫੈਸਲਾ ਕੀਤਾ ਗਿਆ ਹੈ।

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦੋ ਦਹਾਕਿਆਂ ਬਾਅਦ ਹੇਠਲੀਆਂ ਅਦਾਲਤਾਂ ਦੀਆਂ 3842 ਆਰਜ਼ੀ ਅਸਾਮੀਆਂ ਨੂੰ ਪੱਕੀਆਂ ਅਸਾਮੀਆਂ ਵਿੱਚ ਤਬਦੀਲ ਕਰਨ ਨੂੰ ਹਰੀ ਝੰਡੀ

ਚੰਡੀਗੜ੍ਹ.: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅਹਿਮ ਫੈਸਲਾ ਲੈਂਦਿਆਂ ਅੱਜ ਹੇਠਲੀਆਂ ਅਦਾਲਤਾਂ ਵਿੱਚ ਸਥਿਤ ਨਿਆਂਇਕ ਵਿੰਗ ਦੀਆਂ 3842 ਆਰਜ਼ੀ ਅਸਾਮੀਆਂ ਨੂੰ ਸਥਾਈ ਅਸਾਮੀਆਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਐਸਸੀ/ਐਸਟੀ ਐਕਟ ਤਹਿਤ ਪਰਚਾ ਦਰਜ ਕਰਨ ਦੀ ਮੰਗ

ਬਰਨਾਲਾ:  ਵਿਧਾਨ ਸਭਾ ਅੰਦਰ 4 ਮਾਰਚ ਨੂੰ ਉੱਪ ਮੁੱਖ ਮੰਤਰੀ ਨਾ ਬਣਾਉਣ ਦੇ ਸਵਾਲ ਤੇ ਵਿਧਾਇਕ ਕੋਟਲੀ ਨੂੰ ਜੁੱਤੀ ਸੰਘਾਉਣ ਦੇ ਬੋਲਕੇ ਸਮੁੱਚੇ ਦਲਿਤ ਸਮਾਜ ਨੂੰ ਅਪਮਾਨ ਕਰਨ ਖ਼ਿਲਾਫ਼ ਅੱਜ ਤਰਕਸ਼ੀਲ ਭਵਨ ਵਿਖੇ ਪੰਜਾਬ ਦੀਆਂ ਦਲਿਤ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਸੂਬਾ ਆਗੂ ਬਲਜੀਤ ਕੌਰ ਸਿੱਖਾਂ ਵਾਲੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਐਸ ਸੀ ਸਮਾਜ ਦਾ ਮਾਨ ਸਨਮਾਨ ਬਹਾਲ ਕਰਾਓ ਐਕਸ਼ਨ ਕਮੇਟੀ ਦਾ ਗਠਨ ਕੀਤਾ ਗਿਆ ਅਤੇ ਵਿਧਾਨ ਸਭਾ ਵਿਚ ਦਲਿਤ ਸਮਾਜ ਨੂੰ ਅਪਮਾਨ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਐਸਸੀ/ਐਸਟੀ ਐਕਟ ਤਹਿਤ ਪਰਚਾ ਦਰਜ ਕਰਾਉਣ ਲਈ 11 ਮਾਰਚ ਨੂੰ ਪੰਜਾਬ ਦੇ ਰਾਜਪਾਲ ਨੂੰ ਚੰਡੀਗੜ੍ਹ ਮੰਗ ਪੱਤਰ ਦੇਣ ਦਾ ਫੈਸਲਾ ਕੀਤਾ। 

ਪੰਜਾਬੀ ਲੇਖਕਾਂ ਦੇ ਵਿਸ਼ਾਲ ਵਫ਼ਦ ਵੱਲੋਂ ਨਨਕਾਣਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸ਼ਹੀਦੀ ਜੰਡ ਹੇਠ ਇਸਤਰੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕੀਤਾ

ਨਨਕਾਣਾ ਸਾਹਿਬ: ਵਰਲਡ ਪੰਜਾਬੀ ਕਾਂਗਰਸ ਵੱਲੋਂ ਸਹਿਜਪ੍ਰੀਤ ਸਿੰਘ ਮਾਂਗਟ ਦੀ ਅਗਵਾਈ ਹੇਠ ਲਾਹੌਰ (ਪਾਕਿਸਤਾਨ) ਗਏ ਪੰਜਾਬੀ ਲੇਖਕਾਂ ਦੇ ਵਿਸ਼ਾਲ ਵਫ਼ਦ ਵੱਲੋਂ ਅੱਜ ਨਨਕਾਣਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸ਼ਹੀਦੀ ਜੰਡ ਹੇਠ ਇਸਤਰੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕੀਤਾ ਗਿਆ।

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ

ਸ੍ਰੀ ਨਨਕਾਣਾ ਸਾਹਿਬ :  ਅੱਜ ਵਿਸ਼ਵ ਪੰਜਾਬੀ ਕਾਂਗਰਸ ਵਲੋਂ ਕਾਰਵਾਈ ਗਈ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ 'ਚ ਪੁੱਜੇ 53 ਮੈਂਬਰੀ ਵਫ਼ਦ ਨੇ ਸ੍ਰੀ ਨਨਕਾਣਾ ਸਾਹਿਬ ਵਿਖੇ ਮੱਥਾ ਟੇਕਿਆ , ਜਿੱਥੇ ਸ੍ਰੀ ਨਨਕਾਣਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਦਇਆ ਸਿੰਘ ਨੇ ਜਿੱਥੇ ਵਫ਼ਦ ਦਾ ਗੁਲਦਸਤਾ ਦੇਕੇ ਸਨਮਾਨਿਤ ਕੀਤਾ ਨਾਲ ਹੀ ਜੈਕਾਰਿਆਂ ਦੀ ਗੂੰਜ ਵਿੱਚ ਵਫ਼ਦ 'ਤੇ ਫੁੱਲ ਵੀ ਵਰਸਾਏ ਗਏ ।

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਇੱਕ ਚੰਗੇ ਸਾਰਥਕ ਸੁਨੇਹੇ ਨਾਲ ਹੋਈ ਸਮਾਪਤ

ਲਾਹੌਰ :  ਅੱਜ ਵਿਸ਼ਵ ਪੰਜਾਬੀ ਕਾਂਗਰਸ ਵਲੋਂ ਕਾਰਵਾਈ ਜਾ ਰਹੀ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਇੱਕ ਸਾਰਥਕ ਸੁਨੇਹੇ ਨਾਲ ਸਮਾਪਤ ਹੋ ਗਈ ਹੈ । ਤਿੰਨ ਰੋਜ਼ਾ ਕਾਨਫਰੰਸ ਦੇ ਆਖ਼ਰੀ ਦਿਨ ਲਹਿੰਦੇ ਪੰਜਾਬ ਦੇ ਪਹਿਲੇ ਸਿੱਖ ਮੰਤਰੀ ਰਮੇਸ਼ ਸਿੰਘ ਅਰੋੜਾ ਅਤੇ ਉਜ਼ਮਾਂ ਬਾਖ਼ਾਰੀ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਭਾਈਚਾਰੇ ਵਾਸਤੇ ਬਹੁਤ ਕੰਮ ਕੀਤਾ ਜਾ ਰਿਹਾ ਅਤੇ ਵੰਡ ਤੋਂ ਬਾਦ ਪਹਿਲੀ ਦਫ਼ਾ ਕਿਸੇ ਸਿੱਖ ਨੂੰ ਕੈਬਨਿਟ ਮੰਤਰੀ ਬਣਨ ਦਾ ਮਾਣ ਹਾਸਿਲ ਹੋਇਆ ਹੈ ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਿਊਬਵੈੱਲ, ਵਪਾਰਕ ਅਤੇ ਰਿਹਾਇਸ਼ੀ ਬਿਜਲੀ ਕੁਨੈਕਸ਼ਨਾਂ ਲਈ ਸਵੈ-ਇੱਛਤ ਯੋਜਨਾ (ਵੀ.ਡੀ.ਐਸ.) ਸ਼ੁਰੂ ਕਰਨ ਦਾ ਕੀਤਾ ਐਲਾਨ

ਚੰਡੀਗੜ੍ਹ: ਸਮਾਜ ਦੇ ਹਰ ਵਰਗ ਨੂੰ ਸਹੂਲਤਾਂ ਦੇਣ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਟਿਊਬਵੈੱਲ, ਵਪਾਰਕ ਅਤੇ ਰਿਹਾਇਸ਼ੀ ਬਿਜਲੀ ਕੁਨੈਕਸ਼ਨਾਂ ਲਈ ਸਵੈ-ਇੱਛਤ ਖੁਲਾਸਾ ਯੋਜਨਾ (ਵੀ.ਡੀ.ਐਸ.) ਸ਼ੁਰੂ ਕਰਨ ਦਾ ਐਲਾਨ ਕੀਤਾ।

ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ

ਚੰਡੀਗੜ੍ਹ: ਆਗਾਮੀ ਲੋਕ ਸਭਾ ਚੋਣਾਂ 2024 ਸੁਤੰਤਰ, ਨਿਰਪੱਖ ਅਤੇ ਸਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਅਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦੀਆਂ 25 ਕੰਪਨੀਆਂ ਪੰਜਾਬ ਰਾਜ ਵਿੱਚ ਪਹੁੰਚ ਚੁੱਕੀਆਂ ਹਨ। ਇਹਨਾਂ 25 ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵਡ ਪੁਲਿਸ ਬਲਾਂ (ਸੀਆਰਪੀਐਫ) ਦੀਆਂ ਪੰਜ ਕੰਪਨੀਆਂ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ ਪੰਜ ਕੰਪਨੀਆਂ ਸ਼ਾਮਲ ਹਨ।

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਵਿੱਤੀ ਸਾਲ 2023-24 ਵਿੱਚ ਪਿਛਲੇ ਤਿੰਨ ਸਾਲਾਂ ਦੇ ਮੁਕਾਬਲੇ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਰਿਕਾਰਡ ਆਮਦਨ: ਜਿੰਪਾ

ਚੰਡੀਗੜ੍ਹ,: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਹਰੇਕ ਸਾਲ ਵਾਧਾ ਹੋ ਰਿਹਾ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਵਿੱਤੀ ਸਾਲ 2023-24 ਵਿੱਚ ਪਿਛਲੇ ਤਿੰਨ ਵਿੱਤੀ ਸਾਲਾਂ ਦੇ ਮੁਕਾਬਲੇ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਰਿਕਾਰਡ ਆਮਦਨ ਹੋਈ ਹੈ। ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ  ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। 

12345678910...
google.com, pub-6021921192250288, DIRECT, f08c47fec0942fa0