Monday, April 29, 2024

ਚੱਕਾ ਜਾਮ

ਰੇਲਵੇ ਟ੍ਰੈਕ ਜਾਮ ਕਰਨ ਜਾਂਦੇ ਹਜਾਰਾਂ ਦਲਿਤ/ਮਜ਼ਦੂਰਾਂ ਉੱਤੇ ਲਾਠੀਚਾਰਜ਼; ਸੈਂਕੜੇ ਫ਼ੜ ਕੇ ਥਾਣਿਆਂ 'ਚ ਡੱਕੇ 

ਚੰਡੀਗੜ੍ਹ/ਜਲੰਧਰ,:  ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਾਲੌਦ ਤੇ ਧਰਮਵੀਰ ਹਰੀਗੜ੍ਹ ਨੇ ਸਾਂਝੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਭੂਮੀ ਸੁਧਾਰ ਕਾਨੂੰਨ 1972 ਨੂੰ ਲਾਗੂ ਕਰਕੇ ਵਾਧੂ ਜ਼ਮੀਨਾਂ ਬੇਜ਼ਮੀਨੇ ਮਜ਼ਦੂਰਾਂ-ਕਿਸਾਨਾਂ ਚ ਵੰਡਾਉਣ, ਲਾਲ ਲਕੀਰ ਅੰਦਰ ਆਉਂਦੇ ਮਕਾਨਾਂ ਦੀਆਂ ਰਜਿਸਟਰੀਆਂ ਕਰਵਾਉਣ, ਮਜ਼ਦੂਰਾਂ ਦੀ ਦਿਹਾੜੀ 1000 ਰੁਪਏ, ਸਾਰਾ ਸਾਲ ਕੰਮ, ਐਤਵਾਰ ਦੀ ਛੁੱਟੀ ਕਰਨ, ਮਾਈਕਰੋ ਫਾਇਨੈਂਸ ਕੰਪਨੀਆਂ ਸਮੇਤ ਸਮੁੱਚਾ ਕਰਜ਼ਾ ਮਾਫ ਕਰਨ, ਬਦਲਵੇਂ ਕਰਜ਼ੇ ਦਾ ਪ੍ਰਬੰਧ ਕਰਨ, ਨਜ਼ੂਲ ਅਤੇ ਪ੍ਰੋਵੈਨਸ਼ਨਲ ਗੌਰਮੈਂਟ ਦੀਆਂ ਜਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾ ਦੇ ਦਲਿਤਾਂ ਨੂੰ ਮਾਲਕੀ ਹੱਕ ਦੇਣ ਅਤੇ ਲੋੜਵੰਦ ਪਰਿਵਾਰਾਂ ਨੂੰ ਪੰਜ ਪੰਜ ਮਰਲੇ ਪਲਾਟ ਅਤੇ ਉਸਾਰੀ ਲਈ ਗ੍ਰਾਂਟ ਜਾਰੀ ਕਰਾਉਣ ਪੰਚਾਇਤੀ ਜਮੀਨਾਂ ਦਾ ਤੀਜਾ ਹਿੱਸਾ ਪੱਕੇ ਤੌਰ ਤੇ ਦਲਿਤਾਂ ਨੂੰ ਘੱਟ ਰੇਟ ਉੱਪਰ ਦੇਣ ਅਤੇ ਦਲਿਤਾਂ ਅਤੇ ਬੇਜ਼ਮੀਨਿਆਂ ਨੂੰ ਸਹਿਕਾਰੀ ਸਭਾ ਵਿੱਚ ਮੈਂਬਰ ਬਣਾ ਕੇ ਮਿਲਦੇ ਆ ਸਾਰੀਆਂ ਸਹੂਲਤਾਂ ਮੁਹੱਈਆ ਕਰਾਉਣ ਅਤੇ ਸੰਘਰਸ਼ਾਂ ਦੌਰਾਨ ਮਜ਼ਦੂਰਾਂ, ਆਗੂਆਂ ਖਿਲਾਫ਼ ਦਰਜ ਕੇਸ ਰੱਦ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਭਰ ਵਿੱਚ ਰੇਲਾਂ ਦਾ ਚੱਕਾ ਜਾਮ ਕਰਨ ਜਾਂਦੇ ਦਲਿਤ/ਮਜ਼ਦੂਰਾਂ ਦੀਆਂ ਹੱਕੀ ਜਾਇਜ਼ ਮੰਗਾਂ ਮੰਨਣ ਦੀ ਬਜਾਏ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਪੰਜਾਬ ਸਰਕਾਰ ਵਲੋਂ ਦਲਿਤ/ਮਜ਼ਦੂਰਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਵੱਲੋਂ 14 ਮਾਰਚ ਨੂੰ ਮਜ਼ਦੂਰ ਆਗੂਆਂ ਨਾਲ ਸੂਬਾ ਸਰਕਾਰ ਦੀ ਮੀਟਿੰਗ ਕਰਵਾਉਣ ਅਤੇ ਪੰਜਾਬ ਭਰ ਵਿੱਚ ਗ੍ਰਿਫ਼ਤਾਰ ਆਗੂਆਂ, ਕਾਰਕੁਨਾਂ ਨੂੰ ਤੁਰੰਤ ਰਿਹਾਅ ਕਰਨ ਦੇ ਭਰੋਸੇ ਉਪਰੰਤ ਜਾਮ ਖੋਹਲੇ ਗਏ। 

ਕਿਸਾਨ ਜਥੇਬੰਦੀਆਂ ਨੇ 4 ਘੰਟੇ ਲਈ ਰੇਲ ਗੱਡੀਆਂ ਰੋਕੀਆਂ, 14 ਮਾਰਚ ਦੀ ਦਿੱਲੀ ਕਿਸਾਨ-ਮਜਦੂਰ ਮਹਾਂ ਪੰਚਾਇਤ ਇਤਿਹਾਸਕ ਹੋਵੇਗੀ

ਬਰਨਾਲਾ:  ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਜ਼ਿਲ੍ਹਾ ਬਰਨਾਲਾ ਦੀਆਂ ਚਾਰ ਕਿਸਾਨ ਜਥੇਬੰਦੀਆਂ ਬੀਕੇਯੂ ਏਕਤਾ-ਉਗਰਾਹਾਂ ਬੀਕੇਯੂ ਏਕਤਾ (ਡਕੌਂਦਾ-ਧਨੇਰ), ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਅਤੇ ਕਿਸਾਨ ਸੰਘਰਸ਼ ਕਮੇਟੀ ਦੋਆਬਾ ਵੱਲੋਂ ਬਰਨਾਲੇ ਵਿਖੇ ਕਿਸਾਨੀ ਅੰਦੋਲਨ ਦਿੱਲੀ ਦੀਆਂ ਰਹਿੰਦੀਆਂ ਮੰਗਾਂ ਲਾਗੂ ਕਰਵਾਉਣ, ਮੌਜੂਦਾ ਕਿਸਾਨ ਅੰਦੋਲਨ 'ਤੇ ਮੋਦੀ ਹਕੂਮਤ ਵੱਲੋਂ ਢਾਹੇ ਅੰਨ੍ਹੇ ਜ਼ਬਰ ਦੇ ਜ਼ਿੰਮੇਵਾਰ ਮੰਤਰੀਆਂ ਤੇ ਪਰਚੇ ਦਰਜ ਕਰਵਾਉਣ ਅਤੇ ਕਿਸਾਨਾਂ ਦਾ ਸੰਘਰਸ਼ ਖੋਹਿਆ ਜਮਹੂਰੀ ਹੱਕ ਬਹਾਲ ਕਰਾਉਣ ਲਈ 12 ਵਜੇ ਤੋਂ ਲੈ ਕੇ 4 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ। ਹਜ਼ਾਰਾਂ ਕਿਸਾਨ-ਮਜ਼ਦੂਰ, ਨੌਜਵਾਨ ਤੇ ਬੀਬੀਆਂ ਨੇ ਰੋਹ ਭਰੇ ਆਕਾਸ਼ ਗੁੰਜਾਊ ਨਾਹਰੇ ਲਾ ਕੇ ਭਾਜਪਾ ਹਕੂਮਤ ਦੀ ਨਿਖੇਧੀ ਕੀਤੀ।

ਸੰਯੁਕਤ ਕਿਸਾਨ ਮੋਰਚਾ ਅਤੇ ਟ੍ਰੇਡ ਯੂਨੀਅਨਾਂ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਪੰਜਾਬ ਵਿੱਚ ਭਰਵਾਂ ਹੁੰਗਾਰਾ

ਚੰਡੀਗੜ੍ਹ,: : ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਵਲੋਂ ਸਾਂਝੇ ਤੌਰ ਤੇ 16 ਫਰਵਰੀ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਅੱਜ ਪੰਜਾਬ ਵਿੱਚ ਜ਼ਬਰਦਸਤ ਹੁੰਗਾਰਾ ਮਿਲਿਆ ਹੈ। ਸੂਬੇ ਭਰ ਵਿੱਚ ਦੁਕਾਨਾਂ, ਵਪਾਰਕ ਅਦਾਰੇ, ਜਨਤਕ ਟਰਾਂਸਪੋਰਟ, ਪੈਟਰੋਲ ਪੰਪ ਅਤੇ ਸਨਅਤੀ ਅਦਾਰੇ ਬੰਦ ਰਹੇ। ਸੂਬੇ ਵਿੱਚ ਕਿਸਾਨਾਂ ਮਜ਼ਦੂਰਾਂ  ਨਾਲ ਰਲ ਕੇ ਸਮਾਜ ਦੇ ਹੋਰ ਵਰਗਾ ਨੇ 180 ਦੇ ਲਗਭਗ ਥਾਵਾਂ ਉੱਤੇ ਪ੍ਰਮੁੱਖ ਸੜਕੀ ਮਾਰਗਾਂ ਤੇ ਧਰਨੇ ਦੇ ਕੇ ਚੱਕਾ ਜਾਮ ਕਰ ਦਿੱਤਾ।

ਮੋਦੀ-ਖੱਟਰ ਹਕੂਮਤ ਦੇ ਜਾਬਰ ਹੱਲੇ ਖਿਲਾਫ਼ ਭਾਕਿਯੂ ਏਕਤਾ ਡਕੌਂਦਾ ਵੱਲੋਂ ਰੇਲਾਂ ਦੀ 3 ਘੰਟੇ ਲਈ ਛੁਕ-ਛੁਕ ਬੰਦ ਕੀਤੀ

ਬਰਨਾਲਾ,: ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਅਗਵਾਈ ਵਿੱਚ ਮੋਦੀ ਅਤੇ ਖੱਟਰ ਸਰਕਾਰ ਵੱਲੋਂ ਹਰਿਆਣਾ -ਪੰਜਾਬ ਦੇ ਸ਼ੰਭੂ, ਖਨੌਰੀ, ਡੱਬਵਾਲੀ, ਫਤਿਆਬਾਦ ਆਦਿ ਥਾਵਾਂ 'ਤੇ ਦਿੱਲੀ ਜਾ ਰਹੇ ਕਿਸਾਨਾਂ ਉੱਪਰ ਅੱਥਰੂ ਗੈਸ ਦੇ ਗੋਲੇ ਵਰ੍ਹਾਉਣ, ਪਾਣੀ ਦੀਆਂ ਬੁਛਾੜਾਂ ਛੱਡਣ, ਪਲਾਸਟਿਕ ਦੀਆਂ ਗੋਲੀਆਂ, ਹਰਿਆਣਾ ਵੱਲ ਜਾਂਦੇ ਸਾਰੇ ਰਸਤੇ ਬੰਦ ਕਰਨ ਖ਼ਿਲਾਫ਼ ਬਰਨਾਲਾ ਰੇਲਵੇ ਸਟੇਸ਼ਨ ਵਿਖੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਦੌੜ ਦੀ ਅਗਵਾਈ ਵਿੱਚ 12 ਵਜੇ ਤੋਂ 3 ਵਜੇ ਤੱਕ ਰੇਲਾਂ ਦਾ ਮੁਕੰਮਲ ਚੱਕਾ ਜਾਮ ਕੀਤਾ ਗਿਆ। ਇਸ ਰੇਲ ਚੱਕਾ ਜਾਮ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਕਾਫ਼ਲਿਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। 

ਕਿਸਾਨ ਜਥੇਬੰਦੀਆਂ ਨੇ ਸਕੂਲ ਖੋਲ੍ਹਣ ਦੇ ਫੈਸਲੇ ਨੂੰ ਸੰਘਰਸ਼ ਦੀ ਅੰਸ਼ਕ ਜਿੱਤ ਕਰਾਰ ਦਿੱਤਾ

ਚੰਡੀਗੜ੍ਹ: ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਬੂਟਾ ਸਿੰਘ ਬੁਰਜ਼ਗਿੱਲ, ਜਗਮੋਹਨ ਸਿੰਘ ਪਟਿਆਲਾ, ਹਰਮੀਤ ਸਿੰਘ ਕਾਦੀਆਂ ਅਤੇ ਨਿਰਭੈ ਸਿੰਘ ਢੁੱਡੀਕੇ ਨੇ ਕਿਹਾ ਕਿ ਸੰਘਰਸਸ਼ੀਲ ਕਿਸਾਨ ਜਥੇਬੰਦੀਆਂ ਦੀ ਪਹਿਲਕਦਮੀ 'ਤੇ ਚਲਦਿਆਂ ਅਧਿਆਪਕ ਜਥੇਬੰਦੀਆਂ, ਵਿਦਿਆਰਥੀਆਂ, ਮਾਪਿਆਂ, ਸਕੂਲ ਪ੍ਰਬੰਧਕਾਂ, ਆਮ ਲੋਕਾਂ ਦੇ ਸੰਘਰਸ਼ ਦੇ ਦਬਾਅ ਅੱਗੇ ਝੁਕਦਿਆਂ ਪੰਜਾਬ ਸਰਕਾਰ ਨੇ ਕਰੋਨਾ ਦੀ ਆੜ ਹੇਠ ਬੰਦ ਕੀਤੇ 7 ਫਰਬਰੀ ਤੋਂ 6ਵੀਂ ਕਲਾਸ ਤੋਂ ਅੱਗੇ ਸਕੂਲ/ਕਾਲਜ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ।

ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਮੁੱਖ ਮੰਤਰੀ ਚੰਨੀ ਦੀ ਵਾਅਦਾ-ਖਿਲਾਫੀ ਵਿਰੁੱੱਧ 12 ਦੇ ਰੇਲ ਜਾਮ ਦਾ ਸਮਾਂ ਵਧਾਇਆ

ਜਲੰਧਰ: ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਵੱਲੋਂ ਉੱਚ ਅਧਿਕਾਰੀਆਂ ਸਮੇਤ ਮਜ਼ਦੂਰ ਜਥੇਬੰਦੀਆਂ ਨਾਲ਼ 23 ਨਵੰਬਰ ਨੂੰ ਕੀਤੀ ਮੀਟਿੰਗ ਦੌਰਾਨ ਕੀਤੇ ਫੈਸਲਿਆਂ ਉੱਤੇ ਅਮਲ ਨਾ ਕਰਨ ਦੇ ਰੋਸ ਵਜੋਂ 12 ਦਸੰਬਰ ਨੂੰ ਪੰਜਾਬ ਭਰ 'ਚ ਰੇਲਾਂ ਜਾਮ ਕਰਨ ਦਾ ਸਮਾਂ ਵਧਾ ਦਿੱਤਾ ਹੈ।

ਛੱਬੀ ਨਵੰਬਰ ਨੂੰ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ-ਮੋਰਚੇ ਦੀ ਪਹਿਲੀ ਵਰ੍ਹੇਗੰਢ ਅਤੇ 29 ਨਵੰਬਰ ਤੋਂ ਸੰਸਦ ਵੱਲ ਮਾਰਚ ਦੀਆਂ ਤਿਆਰੀਆਂ ਜ਼ੋਰਾਂ 'ਤੇ: ਕਿਸਾਨ ਮੋਰਚਾ

ਦਿੱਲੀ: ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਅੱਜ ਕਿਸਾਨੀ ਧਰਨਿਆਂ ਦੇ 350ਵੇਂ ਦਿਨ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਕਿਸਾਨਾਂ ਦੁਆਰਾ 22 ਨਵੰਬਰ 2021 ਨੂੰ ਲਖਨਊ ਵਿੱਚ ਹੋਣ ਵਾਲੀ ਕਿਸਾਨ ਮਹਾਂਪੰਚਾਇਤ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਆਪਣੇ-ਆਪਣੇ ਕਾਡਰ ਨੂੰ ਲਾਮਬੰਦ ਕਰ ਰਹੀਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮਹਾਂਪੰਚਾਇਤ ਸਫਲਤਾਪੂਰਵਕ ਸਪੰਨ ਕਰਕੇ ਯੂਪੀ ਰਾਜ ਅਤੇ ਕੇਂਦਰ ਦੀਆਂ ਭਾਜਪਾ ਸਰਕਾਰਾਂ ਨੂੰ ਇੱਕ ਸਖ਼ਤ ਸੰਦੇਸ਼ ਦਿੱਤਾ ਜਾ ਸਕੇ।

ਸ਼ਹੀਦ ਹੋਏ ਕਿਸਾਨ-ਮਜਦੂਰਾਂ ਦੇ ਪਰਿਵਾਰਕ ਮੈਂਬਰਾਂ ਨੂੰ 5-5 ਲੱਖ ਰੁਪਏ ਦੇ ਚੈੱਕ ਮਿਲਣ ਉਪਰੰਤ ਧਰਨਾ ਸਮਾਪਤ

ਭਵਾਨੀਗੜ੍ਹ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਐੱਸਡੀਐੱਮ ਦਫਤਰ ਭਵਾਨੀਗੜ੍ਹ ਅੱਗੇ ਲਗਾਤਾਰ 6 ਦਿਨਾਂ ਤੋਂ ਚੱਲ ਰਿਹਾ ਧਰਨਾ ਅੱਜ ਤਿੰਨ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇ ਚੈੱਕ ਮਿਲਣ ਉਪਰੰਤ ਸਮਾਪਤ ਕਰ ਦਿੱਤਾ ਗਿਆ।

ਪੰਜਾਬ ਦੇ ਗੰਨਾ ਕਿਸਾਨਾਂ ਵੱਲੋਂ ਕੀਮਤਾਂ ਵਧਾਉਣ ਅਤੇ ਬਕਾਏ ਦੀ ਅਦਾਇਗੀ ਲਈ ਪ੍ਰਦਰਸ਼ਨ, ਮੰਗਾਂ ਪੂਰੀਆਂ ਹੋਣ ਤੱਕ ਅੰਮ੍ਰਿਤਸਰ -ਕੋਲਕਾਤਾ ਲਾਈਨ 'ਤੇ ਰੇਲਵੇ ਟਰੈਕ ਜਾਮ ਕਰਨ ਦਾ ਫੈਸਲਾ

ਨਵੀਂ ਦਿੱਲੀ: : ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਸ੍ਰ. ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨਪਾਲ, ਗੁਰਨਾਮ ਸਿੰਘ ਚਢੂੰਨੀ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵਕੁਮਾਰ ਸ਼ਰਮਾ 'ਕੱਕਾਜੀ', ਯੁਧਵੀਰ ਸਿੰਘ, ਯੋਗਿੰਦਰ ਯਾਦਵ ਰਾਜ ਮੰਤਰੀ ਸ਼ੋਭਾ ਕਰੰਦਲਾਜੇ ਅਤੇ ਅਜੈ ਭੱਟ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ‌ਕੇਂਦਰੀ ਰਾਜ ਮੰਤਰੀਆਂ ਤੋਂ ਬਾਅਦ ਮੋਦੀ ਸਰਕਾਰ ਦੇ ਇੱਕ ਕੇਂਦਰੀ ਕੈਬਨਿਟ ਮੰਤਰੀ ਨੂੰ ਕਿਸਾਨਾਂ ਦੀ ਨਾਰਾਜ਼ਗੀ ਅਤੇ ਕਾਲੀਆਂ ਝੰਡੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।

ਪੰਜਾਬ-ਯੂ.ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਮਨਿਸਟਰਜ਼ ਕਮੇਟੀ ਨਾਲ ਪਹਿਲੇ ਗੇੜ ਦੀ ਵਾਰਤਾ, 3 ਅਗਸਤ ਨੂੰ ਦੂਸਰੇ ਗੇੜ ਦੀ ਮੀਟਿੰਗ

ਚੰਡੀਗੜ੍ਹ,: ਪੰਜਾਬ-ਯੂ.ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਮਨਿਸਟਰਜ਼ ਕਮੇਟੀ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਮਨਿਸਟਰਜ਼ ਕਮੇਟੀ ਵਿੱਚ ਸ਼ਾਮਿਲ ਮੰਤਰੀ ਬ੍ਰਹਮ ਮਹਿੰਦਰਾ ਬਤੌਰ ਚੇਅਰਮੈਨ, ਸ੍ਰੀ ਓ.ਪੀ. ਸੋਨੀ, ਬਲਬੀਰ ਸਿੰਘ ਸਿੱਧੂ ਅਤੇ ਸਾਧੂ ਸਿੰਘ ਧਰਮਸੋਤ ਬਤੌਰ ਮੈਂਬਰ ਸ਼ਾਮਿਲ ਹੋਏ। ਆਫਿਸਰਜ਼ ਕਮੇਟੀ ਵੱਲੋਂ ਪ੍ਰਮੁੱਖ ਸਕੱਤਰ ਵਿੱਤ ਵਿਭਾਗ ਕੇ.ਪੀ. ਸਿਨਹਾ, ਪ੍ਰਮੁੱਖ ਸਕੱਤਰ ਪ੍ਰਸੋਨਲ ਵਿਭਾਗ ਸ਼੍ਰੀ ਵਿਵੇਕ ਪ੍ਰਤਾਪ ਅਤੇ ਵਧੀਕ ਸਕੱਤਰ ਪ੍ਰਸੋਨਲ ਵਨੀਤ ਕੁਮਾਰ ਸ਼ਾਮਿਲ ਹੋਏ।

ਪੰਜਾਬ ਸਰਕਾਰ ਦੇ 6ਵੇਂ ਤਨਖਾਹ ਕਮਿਸ਼ਨ ਦੀਆਂ ਕਾਪੀਆਂ ਫੂਕਦਿਆਂ ਮੁਲਾਜ਼ਮਾਂ ਨੇ ਕੀਤੇ ਰੋਹ ਭਰਪੂਰ ਮੁਜ਼ਾਹਰੇ

ਭਵਾਨੀਗੜ੍ਹ: ਪੰਜਾਬ ਅਤੇ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਬਲਾਕ ਭਵਾਨੀਗੜ੍ਹ ਦੇ ਸੱਦੇ 'ਤੇ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀਆਂ ਕਾਪੀਆਂ ਸਾੜਦਿਆਂ ਅਤੇ ਸਰਕਾਰ ਵੱਲੋਂ ਹੱਕੀ ਮੰਗਾਂ ਵਿਸਾਰਨ ਦੇ ਵਿਰੋਧ ਵਿੱਚ ਸੈਂਕੜੇ ਅਧਿਆਪਕਾਂ/ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ ਸਖ਼ਤ ਰੋਸ ਜ਼ਾਹਰ ਕੀਤਾ।

ਸੰਯੁਕਤ ਕਿਸਾਨ ਮੋਰਚੇ ਵੱਲੋਂ ਨਵੀਂ ਰਣਨੀਤੀ : ਚੋਣਾਂ ਵਾਲੇ ਰਾਜਾਂ ’ਚ ਭਾਜਪਾ ਦੇ ਵਿਰੋਧ ਦਾ ਐਲਾਨ

ਸਿੰਘੂ ਬਾਰਡਰ, ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਇੱਥੋਂ ਦੇ ਕਜਾਰੀਆ ਭਵਨ ਵਿਖੇ ਇੱਕ ਮੀਟਿੰਗ ਕੀਤੀ ਗਈ। ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਯੋਗੇਂਦਰ ਯਾਦਵ, ਬਲਵੀਰ ਸਿੰਘ ਰਾਜੇਵਾਲ, ਧਰਮਿੰਦਰ ਮਲਿਕ ਆਦਿ ਨੇ ਪੱਤਰਕਾਰ ਸੰਮੇਲਨ ਵਿੱਚ ਦੱਸਿਆ ਕਿ ਤਿੰਨੋਂ ਨਵੇਂ ਖੇਤੀ ਕਾਨੂੰਨ ਰੱਦ ਕਰਵਾਉਣ ਅਤੇ ਐਮਐਸਪੀ ’ਤੇ ਕਾਨੂੰਨੀ ਗਾਰੰਟੀ ਲਈ ਕੇਂਦਰ ਖ਼ਿਲਾਫ਼ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ ।

ਕਿਸਾਨਾਂ ਨੇ ਖਰੜ ਰੇਲਵੇ ਸਟੇਸ਼ਨ ’ਤੇ ਕੀਤਾ ਰੇਲਾਂ ਦਾ ਚੱਕਾ ਜਾਮ

ਖਰੜ: ਸੰਯੁਕਤ ਕਿਸਾਨ ਮੋਰਚੇ ਵਲੋਂ ਦੇਸ਼ ਵਿੱਚ ਅੱਜ ਦੇ ਰੇਲ ਰੋਕੋ ਅੰਦੋਲਨ ਨੂੰ ਖਰੜ ਵਿੱਚ ਵੀ ਪੂਰਨ ਹੁੰਗਾਰਾ ਮਿਲਿਆ। ਖਰੜ ਦੇ ਰੇਲਵੇ ਸਟੇਸ਼ਨ ਉੱਤੇ ਇਕੱਤਰ ਹੋਏ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਜਮ ਕੇ ਨਾਹਰੇਵਾਜੀ ਕੀਤੀ। ਇਹ ਰੇਲ ਰੋਕੋ ਧਰਨੇ ਦੀ ਅਗਵਾਈ ਸ੍ਰੀ ਰਵਿੰਦਰ ਸਿੰਘ ਦੇਹ ਕਲਾਂ,ਗਿਆਨ ਸਿੰਘ ਧੜਾਕ,ਗੁਰਨਾਮ ਸਿੰਘ ਦਾਊਂ,ਦਵਿੰਦਰ ਸਿੰਘ ਦੇਹ ਕਲਾਂ, ਅਮਰਜੀਤ ਸਿੰਘ ਖਰੜ,ਪਰਮਜੀਤ ਸਿੰਘ ਸੈਣੀ, ਕੁਲਵੰਤ ਸਿੰਘ ਕੁੜੀ,ਜਸਵੀਰ ਸਿੰਘ ਘੋਗਾ, ਰਣਜੀਤ ਸਿੰਘ ਵਾਸੀਆਂ, ਹਾਕਮ ਸਿੰਘ ਪੁੱਤੋਂ ਅਤੇ ਕੁਲਵੰਤ ਸਿੰਘ ਤ੍ਰਿਪੜੀ ਨੇ ਕੀਤੀ।

ਰਾਕੇਸ਼ ਟਿਕੈਤ ਦੀ ਸਰਕਾਰ ਨੂੰ ਚਿਤਾਵਨੀ

ਨਵੀਂ ਦਿੱਲੀ:  ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕਿਸਾਨਾਂ ਨੇ ਵੀਰਵਾਰ ਨੂੰ ਪਹਿਲਾਂ ਦਿੱਤੇ ਸੱਦੇ ਅਨੁਸਾਰ ਦੇਸ਼ ਭਰ ਵਿੱਚ ਰੇਲਾਂ ਦਾ ਚੱਕਾ ਜਾਮ ਕੀਤਾ।
ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਸਾਨੀ ਮੰਗਾਂ ਨੂੰ ਲੈ ਕੇ ਕਿਹਾ ਕਿ ਕੇਂਦਰ ਕਿਸੇ ਵੀ ਭੁਲੇਖੇ ’ਚ ਨਾ ਰਹੇ ਕਿ ਕਿਸਾਨ ਫਸਲਾਂ ਦੀ ਕਟਾਈ ਲਈ ਵਾਪਸ ਆਪਣੇ ਘਰ ਚਲੇ ਜਾਣਗੇ, ਜੇਕਰ ਉਹ ਜ਼ੋਰ ਦਿੰਦੇ ਹਨ ਤਾਂ ਅਸੀਂ ਆਪਣੀਆਂ ਫਸਲਾਂ ਵੀ ਸਾੜ ਦੇਵਾਂਗੇ।

ਕਿਸਾਨਾਂ ਦਾ ‘ਰੇਲ ਰੋਕੋ’ ਅੰਦੋਲਨ : ਦੇਸ਼ ਭਰ ’ਚ ਰੇਲ ਆਵਾਜਾਈ ਰਹੀ ਪ੍ਰਭਾਵਤ

ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਜ਼ਬਰਦਸਤੀ ਥੋਪੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਨੇ ਵੀਰਵਾਰ ਨੂੰ 12 ਤੋਂ 4 ਵਜੇ ਤੱਕ ਦੇਸ਼ ਭਰ ਵਿਚ ਰੇਲਾਂ ਰੋਕ ਕੇ ਆਪਣਾ ਵਿਰੋਧ ਦਰਜ ਕਰਵਾਇਆ।

ਕਿਸਾਨਾਂ ਵੱਲੋਂ ਭਲਕੇ ਦੇਸ਼ ਭਰ ’ਚ ਰੋਕੀਆਂ ਜਾਣਗੀਆਂ ਰੇਲਾਂ

ਨਵੀਂ ਦਿੱਲੀ: ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦੇਸ਼ ਭਰ ਵਿੱਚ ਛੇ ਮਹੀਨਿਆਂ ਤੋਂ ਵਧ ਸਮੇਂ ਤੋਂ ਰੋਸ ਰੈਲੀਆਂ ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਧਰ ਦਿੱਲੀ ਦੀਆ ਸਰਹੱਦਾਂ ’ਤੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ 83ਵੇਂ ਦਿਨ ’ਚ ਦਾਖ਼ਲ ਹੋ ਗਿਆ ਹੈ।

18 ਫਰਵਰੀ ਦੇ ਚੱਕਾ ਜਾਮ ਨੇ ਰੇਲਵੇ ਪੁਲਿਸ ਦੀ ਵਧਾਈ ਚਿੰਤਾ

ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਵਿਰੋਧ ’ਚ ਚੱਲ ਰਹੇ ਅੰਦੋਲਨ ਵਿਚਕਾਰ ਸੰਯੁਕਤ ਕਿਸਾਨ ਮੋਰਚਾ ਨੇ ਰੇਲ ਰੋਕਣ ਦਾ ਐਲਾਨ ਕੀਤਾ ਹੈ। ਇਸ ਨਾਲ ਪੁਲਿਸ ਪ੍ਰਸ਼ਾਸਨ ਦੇ ਨਾਲ ਹੀ ਰੇਲਵੇ ਪੁਲਿਸ ਦੀ ਵੀ ਚਿੰਤਾ ਵਧ ਗਈ ਹੈ। ਸਕੱਤਰੇਤ ਦੇ ਅਧਿਕਾਰੀਆਂ ਨੇ ਪੂਰੇ ਮਾਮਲੇ ਦੀ ਰਿਪੋਰਟ ਸਥਾਨਕ ਅਧਿਕਾਰੀਆਂ ਤੋਂ ਮੰਗੀ ਹੈ।

ਸਰਕਾਰ ਨਵੀਂ ਤਜਵੀਜ਼ ਲੈ ਕੇ ਆਵੇ, ਗੱਲਬਾਤ ਲਈ ਹਾਂ ਤਿਆਰ : ਕਿਸਾਨ ਆਗੂ

ਨਵੀਂ ਦਿੱਲੀ: ਤਿੰਨੋਂ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕਿਸਾਨਾਂ ਵੱਲੋਂ 74 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਦੇ ਹੋਏ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ। ਇਸ ਦਰਮਿਆਨ ਸੰਘਰਸ਼ ’ਚ ਸ਼ਾਮਲ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਉਹ ਸਰਕਾਰ ਨਾਲ ਗੱਲਬਾਤ ਲਈ ਤਿਆਰ ਹਨ, ਪਰ ਸਰਕਾਰ ਨੂੰ ਨਵੀਂ ਤਜਵੀਜ਼ ਲੈ ਕੇ ਆਉਣਾ ਚਾਹੀਦਾ ਹੈ। ਕਿਉਂਕਿ ਖੇਤੀ ਕਾਨੂੰਨਾਂ ਨੂੰ ਇਕ ਤੋਂ ਡੇਢ ਸਾਲ ਤੱਕ ਮੁਲਤਵੀ ਰੱਖਣ ਦਾ ਸਰਕਾਰ ਦਾ ਮੌਜੂਦਾ ਪ੍ਰਸਤਾਵ ਉਨ੍ਹਾਂ ਨੂੰ ਸਵੀਕਾਰ ਨਹੀਂ ਹੈ। ਕਿਸਾਨ ਜਥੇਬੰਦੀਆਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਘੱਟ ਕੁਝ ਵੀ ਸਵੀਕਾਰ ਨਹੀਂ ਹੈ ।

ਅਜੀਤ ਡੋਵਾਲ ਨੇ ਅਮਿਤ ਸ਼ਾਹ ਨਾਲ ਕੀਤੀ ਮੀਟਿੰਗ

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਤੇ ਦਿੱਲੀ ਪੁਲਿਸ ਨਾਲ ਰਾਸ਼ਟਰ ਪੱਧਰੀ ਚੱਕਾ ਜਾਮ ਅੰਦੋਲਨ ਤੋਂ ਪਹਿਲਾਂ ਇੱਕ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿੱਚ ਕੱਲ੍ਹ ਦੇ ਚੱਕਾ ਜਾਮ ਨੂੰ ਲੈ ਕੇ ਰਣਨੀਤੀ ਬਣਾਈ ਗਈ ਹੈ। ਇਸ ਦੇ ਨਾਲ ਹੀ ਗ੍ਰਹਿ ਮੰਤਰੀ ਨੇ ਸੁਰੱਖਿਆ ਬਲਾਂ ਨੂੰ ਚੌਕਸ ਕੀਤਾ ਹੈ। ਸੂਤਰਾਂ ਅਨੁਸਾਰ ਅਮਿਤ ਸ਼ਾਹ ਨੇ ਕਿਸਾਨਾਂ ਲਈ ਯੋਜਨਾਬੱਧ ‘ਚੱਕਾ ਜਾਮ’ ਤੋਂ ਇੱਕ ਦਿਨ ਪਹਿਲਾਂ ਪੁਲਿਸ ਤੇ ਰਾਜ ਪ੍ਰਸ਼ਾਸਨ ਨੂੰ ਤਿੰਨ ਨੁਕਾਤੀ ਸਲਾਹ ਜਾਰੀ ਕੀਤੀ ਹੈ। ਗ੍ਰਹਿ ਮੰਤਰਾਲੇ ਰਾਸ਼ਟਰੀ ਰਾਜਧਾਨੀ ਵਿੱਚ ਮੁੱਖ ਸਥਾਨਾਂ ਉੱਤੇ ਸੁਰੱਖਿਆ ਜਵਾਨਾਂ ਦੀ ਭਾਰੀ ਤਾਇਨਾਤੀ ਦਾ ਹੁਕਮ ਦਿੱਤਾ ਹੈ। ਲਾਲ ਕਿਲੇ ਦੇ ਨਾਲ-ਨਾਲ ਇੰਡੀਆ ਗੇਟ ਤੇ ਸੰਸਦ ਭਵਨ ਲਈ ਵੀ ਭਾਰੀ ਸੁਰੱਖਿਆ ਰਹੇਗੀ।

ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵੱਲੋਂ ਚੱਕਾ ਜਾਮ ਅੱਜ

ਨਵੀਂ ਦਿੱਲੀ:  ਕੇਂਦਰ ਵੱਲੋਂ ਬਣਾਏ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦਾ ਅੰਦੋਲਨ ਪਿਛਲੇ 72 ਦਿਨਾਂ ਤੋਂ ਜਾਰੀ ਹੈ, ਪਰ ਸਰਕਾਰ ਟਸ ਤੋਂ ਮਸ ਨਹੀਂ ਹੋ ਰਹੀ। ਸਰਕਾਰ ਅਤੇ ਕਿਸਾਨਾਂ ਵਿਚਾਲੇ ਕਈ ਦੌਰ ਦੀ ਗੱਲਬਾਤ ਚੱਲੀ ਜੋ ਬੇਸਿੱਟਾ ਰਹੀ।

ਕੇਂਦਰ ਦੀ ਤਾਨਾਸ਼ਾਹੀ ਖ਼ਤਮ ਕਰਨ ਲਈ ਅੱਜ ਦੇ ‘ਚੱਕਾ ਜਾਮ’ ਲਈ ਕਿਸਾਨਾਂ ਨੂੰ ਸਹਿਯੋਗ ਦੇਣ ਆਮ ਲੋਕ: ਰਾਜਿੰਦਰ ਸਿੰਘ ਬਡਹੇੜੀ

ਚੰਡੀਗੜ੍ਹ: ਉੱਘੇ ਸਿੱਖ ਕਿਸਾਨ ਆਗੂ, ਆਲ ਇੰਡੀਆ ਜੱਟ ਮਹਾਂਸਭਾ ਦੇ ਚੰਡੀਗੜ੍ਹ ਦੇ ਸਟੇਟ ਪ੍ਰਧਾਨ ਤੇ ਮਹਾਂਸਭਾ ਦੇ ਰਾਸ਼ਟਰੀ ਡੈਲੀਗੇਟ ਸ. ਰਾਜਿੰਦਰ ਸਿੰਘ ਬਡਹੇੜੀ ਨੇ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਪੂਰੇ ਤਾਨਾਸ਼ਾਹੀ ਢੰਗ ਨਾਲ ਭਾਰਤੀ ਲੋਕਤੰਤਰ ਦਾ ਗਲਾ ਘੁੱਟ ਰਹੀ ਹੈ। ਉਹ ਕਿਸਾਨ ਅੰਦੋਲਨ ਨੂੰ ਆਪਣੀ ਤਾਕਤ ਨਾਲ ਦਬਾਉਣਾ ਤੇ ਆਪਣੇ ਹੰਕਾਰ ਨਾਲ ਤਿੰਨ ਨਵੇਂ ਕਾਲੇ ਖੇਤੀ ਕਾਨੂੰਨਾਂ ਨੂੰ ਜਾਰੀ ਰੱਖਣਾ ਚਾਹੁੰਦੀ ਹੈ। ਸ. ਬਡਹੇੜੀ ਨੇ ਸੱਦਾ ਦਿੱਤਾ ਕਿ ਕੇਂਦਰ ਦੀ ਤਾਨਾਸ਼ਾਹੀ ਨੂੰ ਖ਼ਤਮ ਕਰਨ ਲਈ ਆਮ ਲੋਕ ਭਲਕੇ ਸਨਿੱਚਰਵਾਰ 6 ਫ਼ਰਵਰੀ ਨੂੰ ਰਾਸ਼ਟਰ–ਪੱਧਰੀ ‘ਚੱਕਾ ਜਾਮ’ ਵਿੱਚ ਕਿਸਾਨਾਂ ਨੂੰ ਮੁਕੰਮਲ ਸਹਿਯੋਗ ਦੇਣ।

6 ਫਰਵਰੀ ਨੂੰ 3 ਘੰਟਿਆਂ ਲਈ ਪੂਰੇ ਦੇਸ਼ ’ਚ ਕਰਾਂਗੇ ਚੱਕਾ ਜਾਮ : ਕਿਸਾਨ ਆਗੂ

ਨਵੀਂ ਦਿੱਲੀ: ਕੇਂਦਰ ਵੱਲੋਂ ਪਾਸ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨੀ ਅੰਦੋਲਨ ਦਿੱਲੀ ਦੀਆਂ ਸਰਹੱਦਾਂ ’ਤੇ 68ਵੇਂ ਦਿਨ ’ਚ ਦਾਖਲ ਹੋ ਗਿਆ ਹੈ। ਕਿਸਾਨ ਖੇਤੀ ਕਾਨੂੰਨ ਰੱਦ ਕਰਵਾਉਣ ਦੀ ਆਪਣੀ ਮੰਗ ’ਤੇ ਕਾਇਮ ਹਨ। ਅੱਜ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਪ੍ਰੈੱਸ ਕਾਨਫੰਰਸ ਕਰਦਿਆਂ ਕੇਂਦਰ ਸਰਕਾਰ ’ਤੇ ਨਿਸ਼ਾਨਾ ਵਿੰਨਿ੍ਹਆ ਹੈ।

ਕਿਸਾਨਾਂ ਵਲੋਂ ਪ੍ਰੈੱਸ ਕਾਨਫਰੰਸ

ਵੱਡਾ ਐਲਾਨ

12 ਦਸੰਬਰ ਨੂੰ ਸਾਰੇ ਟੋਲ ਟੈਕਸ ਬੰਦ ਕਰਾਂਗੇ

14 ਦਸੰਬਰ ਨੂੰ ਸਾਰੇ DC ਦਫਤਰਾਂ ਅੱਗੇ ਧਰਨੇ ਹੋਣਗੇ

ਕਿਸਾਨ ਅੰਦੋਲਨ ਨੂੰ ਲੈ ਕੇ 30 ਜਥੇਬੰਦੀਆਂ ਦੀ ਮੀਟਿੰਗ ਅੱਜ ਚੰਡੀਗੜ੍ਹ ਵਿੱਚ

ਚੰਡੀਗੜ੍ਹ: ਅੱਜ 18 ਨਵੰਬਰ ਨੂੰ ਕਿਸਾਨ ਭਵਨ, ਚੰਡੀਗੜ੍ਹ ਵਿਖੇ 30 ਕਿਸਾਨ-ਜਥੇਬੰਦੀਆਂ ਕੇਂਦਰੀ-ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਰੇਲਵੇ-ਮੰਤਰੀ ਪਿਊਸ਼ ਗੋਇਲ ਨਾਲ ਹੋਈ ਮੀਟਿੰਗ ਸਬੰਧੀ ਸਮੀਖਿਆ ਕਰਦਿਆਂ ਅਗਲੇ-ਸੰਘਰਸ਼ ਦਾ ਫੈਸਲਾ ਕਰਨਗੀਆਂ। ਇਹ ਮੀਟਿੰਗ 11 ਵਜੇ ਹੋਣੀ ਹੈ।   26-27 ਤੋਂ ਦਿੱਲੀ ਵਿਖੇ ਦੇਸ਼-ਭਰ ਦੀਆਂ ਕਰੀਬ 500 ਕਿਸਾਨ- ਜਥੇਬੰਦੀਆਂ ਵੱਲੋਂ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੇ ਜਾ ਰਹੇ ਦੇਸ਼-ਪੱਧਰੀ ਕਿਸਾਨ-ਮੋਰਚੇ ਸਬੰਧੀ ਪੰਜਾਬ ਭਰ 'ਚ ਚੱਲ ਰਹੀਆਂ ਤਿਆਰੀਆਂ ਸਬੰਧੀ ਵੀ ਅੱਜ ਚਰਚਾ ਹੋਵੇਗੀ। 

ਕਿਸਾਨਾਂ ਵੱਲੋਂ ਚੰਡੀਗੜ੍ਹ ਹਾਈਵੇ ਤੇ ਸਿੰਘ ਟੀ-ਪੁਆਇੰਟ ਜਾਮ

ਰੂਪਨਗਰ: ਭਾਰਤ ਬੰਦ ਦੇ ਸੱਦੇ 'ਤੇ ਕਿਸਾਨ ਜੱਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਬਣਾਉਣ ਦੇ ਵਿਰੋਧ 'ਚ ਅੱਜ ਰੂਪਨਗਰ-ਚੰਡੀਗੜ੍ਹ ਹਾਈਏ ਤੇ ਪਿੰਡ ਸਿੰਘ ਟੀ-ਪੁਆਇੰਟ 'ਤੇ ਚੱਕਾ ਜਾਮ ਕੀਤਾ ਗਿਆ। 

ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਚੱਕਾ ਜਾਮ ਨੂੰ ਜ਼ਬਰਦਸਤ ਹੁੰਗਾਰਾ

ਚੰਡੀਗੜ੍ਹ: ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਕਿਸਾਨੀ ਨੂੰ ਖ਼ਤਮ ਕਰਨ ਵਾਲੇ ਖੇਤੀ ਨਾਲ ਜੁੜੇ ਤਿੰਨ ਕਾਨੂੰਨ ਪਾਸ ਕੀਤੇ ਜਾਣ ਕਾਰਨ ਦੇਸ਼ ਭਰ ਦੇ ਕਿਸਾਨਾਂ 'ਚ ਵਿਆਪਕ ਰੋਸ ਪਾਇਆ ਜਾ ਰਿਹਾ ਹੈ। ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਅਤੇ ਪ੍ਰਸਤਾਵਿਤ ਬਿਜਲੀ ਸੋਧ ਬਿੱਲ2020 ਦਾ ਦੇਸ਼ ਭਰ ਵਿੱਚ ਵਿਰੋਧੀ ਪਾਰਟੀਆਂ ਸਮੇਤ 250 ਤੋਂ ਵਧ ਕਿਸਾਨ ਜਥੇਬੰਦੀਆਂ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ।

ਕਿਸਾਨ ਸੰਘਰਸ਼ ਦੀ ਕੜੀ ਵਜੋਂ ਸ਼ਹਿਰ 'ਚ ਕੀਤਾ ਰੋਸ ਮਾਰਚ

ਕੋਟ ਈਸੇ ਖਾਂ: ਕੇਂਦਰ ਸਰਕਾਰ ਵੱਲੋਂ ਕਿਸਾਨਾਂ ਪ੍ਰਤੀ ਤਿੱਨ ਮਾਰੂ ਕਾਨੂੰਨਾਂ ਨੂੰ ਲਿਆ ਕੇ ਪਹਿਲਾਂ ਤੋਂ ਹੀ ਆਰਥਿਕ ਤੰਗੀਆਂ ਕਾਰਨ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੇ ਜ਼ਖ਼ਮਾਂ ਤੇ ਲੂਣ ਛਿੜਕਣ ਦਾ ਕੰਮ ਕੀਤਾ ਗਿਆ ਹੈ 

ਚੱਕਾ ਜਾਮ ਅਧੀਨ ਕੈਚੀਆਂ 'ਤੇ ਲਾਇਆ ਜਾਮ

ਬਰੇਟਾ: ਦੇਸ਼ ਪੰਧਰੀ ਕਿਸਾਨ ਜੰਥੇਬੰਦੀਆਂ ਦੇ ਸੱਦੇ ਤੇ ਬਰੇਟਾ ਕੈਚੀਆ ਤੇ ਚੱਕਾ ਜਾਮ ਕਰਕੇ ਮੋਦੀ ਸਰਕਾਰ ਖਿਲਾਫ ਨਾਅਰੇ ਲਾਉਦਿਆਂ ਵੱਖ ਵੱਖ ਬੁਲਾਰਿਆਂ ਨੇ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਮੋਦੀ ਵੱਲੋ ਲਾਗੂ ਕਰਨ ਖਿਲਾਫ ਚੱਕਾ ਜਾਮ ਕਰਕੇ ਰੋਸ ਪ੍ਰਗਟ ਕੀਤਾ 

5 ਨਵੰਬਰ ਨੂੰ ਖੰਨਾ ਵਿਖੇ ਕੀਤਾ ਜਾਵੇਗਾ ਚੱਕਾ ਜਾਮ : ਭਾਰਤੀ ਕਿਸਾਨ ਯੂਨੀਅਨ

ਖੰਨਾ: ਕਿਸਾਨ ਜਥੇਬੰਦੀਆਂ ਵੱਲੋਂ ਉਲੀਕੇ ਪ੍ਰੋਗਰਾਮ ਮੁਤਾਬਿਕ 5 ਨਵੰਬਰ ਨੂੰ ਖੰਨਾ ਦੇ ਗੁਰੂ ਅਮਰਦਾਸ ਮਾਰਕੀਟ ਸਾਹਮਣੇ ਤੋਂ ਜੀ ਟੀ ਰੋਡ ਤੇ ਚੱਕਾ ਜਾਮ ਕਰਕੇ ਦੁਪਹਿਰ ਦੇ 12 ਵਜੇ ਤੋਂ 4 ਵਜੇ ਤੱਕ ਖੇਤੀ ਬਿਲਾਂ ਦੇ ਵਿਰੋਧ ਵਿੱਚ ਜ਼ਬਰਦਸਤ ਅੰਦੋਲਨ ਕੀਤਾ ਜਾਏਗਾ, ਇਹ ਜਾਣਕਾਰੀ ਦਿੰਦਿਆਂ 

ਅੰਦੋਲਨ ਕਰ ਰਹੇ ਕਿਸਾਨਾਂ ਦਾ ਰਿੰਲਾਇਸ ਪੰਪ 'ਤੇ ਅਣਮਿਥੇ ਸਮੇਂ ਦਾ ਧਰਨਾ ਜਾਰੀ

ਸਮਰਾਲਾ:ਖੇਤੀ ਬਿੱਲਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਵੱਲੋਂ ਧਰਨੇ ਅਤੇ ਰੋਸ਼ ਪ੍ਰਦਸ਼ਨ ਜਾਰੀ ਰੱਖਦੇ ਹੋਏ ਆਪਣੀ ਲੜਾਈ ਨੂੰ ਮਜਬੂਤ ਕਰਨ ਲਈ 5 ਨਵੰਬਰ ਨੂੰ ਦੇਸ਼ ਭਰ ਵਿੱਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ।

ਕਿਸਾਨ ਜਥੇਬੰਦੀਆਂ ਵੱਲੋਂ 5 ਨਵੰਬਰ ਨੂੰ ਦੇਸ਼ ਭਰ 'ਚ ਚੱਕਾ ਜਾਮ ਕਰਨ ਦਾ ਐਲਾਨ

ਨਵੀਂ ਦਿੱਲੀ: ਦੇਸ਼ ਦੀਆਂ 250 ਤੋਂ ਵਧ ਕਿਸਾਨ ਜਥੇਬੰਦੀਆਂ ਨੇ ਕੇਂਦਰ ਦੀ ਮੋਦੀ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ 5 ਨਵੰਬਰ ਨੂੰ ਦੇਸ਼ ਭਰ ਵਿੱਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ । ਇਸ ਦਿਨ ਕਿਸਾਨ ਜਥੇਬੰਦੀਆਂ ਸਾਰੀਆਂ ਸੜਕਾਂ ਨੂੰ ਜਾਮ ਕਰਨਗੀਆਂ। 

ਕਿਸਾਨ ਜਥੇਬੰਦੀਆਂ ਵੱਲੋਂ ਕਾਲਾਂਵਾਲੀ ਦੇ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਓ ਜਾਰੀ

ਕਾਲਾਂਵਾਲੀ:ਸਿਰਸਾ ਖੇਤਰ ਦੀ ਮੰਡੀ ਕਾਲਾਂਵਾਲੀ ਵਿਚ ਰਿਲਾਇੰਸ ਪੈਟਰੋਲ ਪੰਪ ਉਤੇ ਕਿਸਾਨਾਂ ਦਾ ਬੇਮਿਆਦੀ ਧਰਨਾ ਜਾਰੀ ਹੈ। ਕਿਸਾਨ ਆਗੂ ਗੁਰਦਾਸ ਸਿੰਘ ਲੱਕੜਵਾਲੀ ਅਤੇ ਨੌਜਵਾਨ ਆਗੂ ਬਲਵੰਤ ਸਿੰਘ ਕਿਊਲ ਨੇ ਦਿੱਲੀ ਸੱਦਕੇ ਕਿਸਾਨ ਆਗੂਆਂ ਨਾਲ ਸਰਕਾਰ ਦੇ ਕਿਸੇ ਮੰਤਰੀ ਵਲੋਂ ਗੱਲ ਨਾ ਕਰਨ 'ਤੇ ਸਰਕਾਰ ਦੀ ਤਿੱਖੇ ਸ਼ਬਦਾਂ 'ਚ ਆਲੋਚਨਾ ਕੀਤੀ।

ਬੋਨਸ ਕਰਮਚਾਰੀਆਂ ਦਾ ਹੱਕ ਹੈ, ਕੋਈ ਭੀਖ ਨਹੀਂ: ਜਗਦੀਪ ਕਾਹਲੋਂ

ਸਰਹਿੰਦ :ਨਾਰਦਨ ਰੇਲਵੇ ਮੈਨਸ ਯੂਨੀਅਨ ਸਰਹਿੰਦ ਬ੍ਰਾਂਚ ਦੇ ਰਾਜਪੁਰਾ ਸੈਕਸ਼ਨ ਦੇ ਕਰਮਚਾਰੀਆਂ ਵੱਲੋਂ ਬੋਨਸ ਦਾ ਐਲਾਨ ਨਾ ਹੋਣ ਦੇ ਰੋਸ ਵਜੋਂ ਅੱਜ ਗੇਟ ਮੀਟਿੰਗ ਕੀਤੀ।ਇਸ ਗੇਟ ਮੀਟਿੰਗ ਦੀ ਪ੍ਰਧਾਨਗੀ ਅੰਬਾਲਾ ਮੰਡਲ ਯੂਥ ਵਿੰਗ ਦੇ ਪ੍ਰਧਾਨ ਜਗਦੀਪ ਸਿੰਘ ਕਾਹਲੋਂ ਤੇ ਬਰਾਂਚ ਪ੍ਰਧਾਨ ਜਸਮੇਰ ਸਿੰਘ ਨੇ ਸਾਂਝੇ ਤੌਰ ਤੇ ਕੀਤੀ।

ਮੋਦੀ ਸਾਹਿਬ! ਜੇਕਰ ਦੇਸ਼ ਅੰਦਰ ਰਾਮਰਾਜ ਹੁੰਦਾ ਤਾਂ ਕਿਸਾਨ ਸੜਕਾਂ 'ਤੇ ਧਰਨਿਆਂ ਲਈ ਮਜਬੂਰ ਨਾ ਹੁੰਦੇ

ਮੁੱਲਾਂਪੁਰ ਦਾਖਾ:ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਦੇ ਸੱਦੇ 'ਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋ ਬਣਾਏ ਗਏ ਕਿਸਾਨ ਵਿਰੋਧੀ ਐਕਟ ਖਿਲਾਫ ਕੁੱਲ ਹਿੰਦ ਕਿਸਾਨ ਸਭਾ (ਲੁਧਿਆਣਾ) ਵੱਲੋਂ ਸਥਾਨਕ ਸ਼ਹਿਰ ਦੇ ਮੁੱਖ ਚੌਂਕ ਵਿਖੇ ਦੋ ਘੰਟਿਆਂ ਲਈ ਚੱਕਾ ਜਾਮ ਕਰਕੇ ਰੋਸ ਧਰਨਾ ਦਿੱਤਾ ਗਿਆ ।

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਨੇ ਸੰਤ ਸਮਾਜ ਸੰਘਰਸ਼ ਕਮੇਟੀ ਦੇ ਸੱਦੇ 'ਤੇ 10 ਅਕਤੂਬਰ ਨੂੰ ਪੰਜਾਬ 'ਚ ਚੱਕਾ ਜਾਮ ਦੀ ਕੀਤੀ ਹਮਾਇਤ

10 ਦਿਨਾਂ ਵਿਚ ਘੁਟਾਲੇ ਦੇ ਪੈਸਾ ਦਲਿਤਾਂ ਨੂੰ ਨਾ ਕੀਤੇ ਵਾਪਸ ਤਾਂ ਕੈਪਟਨ ਨਤੀਜਾ ਭੁਗਤਣ ਲਈ ਰਹਿਣ ਤਿਆਰ- ਹਰਪਾਲ ਸਿੰਘ ਚੀਮਾ

ਚੰਡੀਗੜ੍: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੰਤ ਸਮਾਜ ਸੰਘਰਸ਼ ਕਮੇਟੀ ਅਤੇ ਅਨੁਸੂਚਿਤ ਜਾਤੀਆਂ ਦੀਆਂ ਹੋਰ ਜਥੇਬੰਦੀਆਂ ਵੱਲੋਂ 10 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਪੰਜਾਬ ਭਰ 'ਚ ਚੱਕਾ ਜਾਮ ਕਰਨ ਦਾ ਜੋ ਐਲਾਨ ਕੀਤਾ ਹੈ, 'ਆਪ' ਉਸ ਦਾ ਸੰਪੂਰਨ ਸਮਰਥਨ ਕਰਦੀ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ, ਮਨਜੀਤ ਸਿੰਘ ਬਿਲਾਸਪੁਰ, ਮਾਸਟਰ ਬਲਦੇਵ ਸਿੰਘ ਜੈਤੋਂ, ਰੁਪਿੰਦਰ ਕੌਰ ਰੂਬੀ ਵੀ ਸ਼ਾਮਲ ਸਨ।

ਮੋਦੀ ਦੀ ਤਾਨਾਸ਼ਾਹੀ ਵਿਰੁੱਧ ਲਕੀਰ ਖਿੱਚ ਕੇ ਡਟਣ ਦੀ ਥਾਂ ਨੂਰਾ-ਕੁਸ਼ਤੀ ਖੇਡ ਰਹੇ ਹਨ ਅਮਰਿੰਦਰ ਤੇ ਬਾਦਲ -'ਆਪ'

ਕੇਂਦਰ ਦੇ ਕਾਲੇ ਕਾਨੂੰਨਾਂ ਵਿਰੁੱਧ 'ਆਪ' ਨੇ ਕੀਤੇ ਪੰਜਾਬ ਭਰ 'ਚ ਰੋਸ ਪ੍ਰਦਰਸ਼ਨ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਦੀ ਐਨਡੀਏ (ਅਕਾਲੀ-ਭਾਜਪਾ) ਸਰਕਾਰ ਵੱਲੋਂ ਤਾਨਾਸ਼ਾਹੀ ਤਰੀਕੇ ਨਾਲ ਥੋਪੇ ਜਾ ਰਹੇ ਖੇਤੀ ਬਾਰੇ ਕਾਲੇ-ਕਾਨੂੰਨਾਂ ਵਿਰੁੱਧ ਸਾਰੇ 117 ਵਿਧਾਨ ਸਭਾ ਹਲਕਿਆਂ 'ਚ ਰੋਸ ਪ੍ਰਦਰਸ਼ਨ ਕੀਤੇ।

ਹਲਕਾ ਬਰਨਾਲਾ ਵਿਚ ਕਿਸਾਨਾਂ ਦੇ ਹੱਕ ਵਿੱਚ ਸ਼ਿਰੋਮਣੀ ਅਕਾਲੀ ਦਲ ਵੱਲੋਂ ਧਰਨਾ 25 ਸਤੰਬਰ ਨੂੰ _ਕੀਤੂ

ਬਰਨਾਲਾ :ਅੱਜ ਸ਼ਿਰੋਮਣੀ ਅਕਾਲੀ ਦਲ ਹਲਕਾ ਬਰਨਾਲਾ ਦੀ ਮੀਟਿੰਗ ਜਿਲਾ ਪ੍ਰਧਾਨ ਤੇ  ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਦੀ ਪ੍ਰਧਾਨਗੀ ਹੇਠ ਗੁਰੂਦਵਾਰਾ ਬਾਬਾ ਗਾਂਧਾ ਸਿੰਘ ਵਿਖੇ ਕੀਤੀ ਗਈ

ਸ਼੍ਰੋਮਣੀ ਅਕਾਲੀ ਦਲ ਵੱਲੋਂ 25 ਸਤੰਬਰ ਨੂੰ ਸੂਬੇ ਭਰ ਵਿਚ ਕੀਤਾ ਜਾਵੇਗਾ ‘ਚੱਕਾ ਜਾਮ’

ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਖੇਤੀਬਾੜੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਸੂਬੇ ਵਿਚ 25 ਸਤੰਬਰ ਨੂੰ ‘ਚੱਕਾ ਜਾਮ’ ਕਰਨ ਸਮੇਤ ਸੰਘਰਸ਼ ਪ੍ਰੋਗਰਾਮ ਦਾ ਐਲਾਨ ਕੀਤਾ ਜਿਸ ਤਹਿਤ 1 ਅਕਤੂਬਰ ਨੂੰ ਤਿੰਨੇ ਤਖਤਾਂ ਤੋਂ ਮੋਹਾਲੀ ਤੱਕ ‘ਕਿਸਾਨ ਮਾਰਚ’ ਕੱਢਿਆ ਜਾਵੇਗਾ ਤੇ  ਸੂਬੇ ਦੇ ਰਾਜਪਾਲ ਨੂੰ ਰਾਸ਼ਟਰਪਤੀ ਦੇ ਨਾਂ ’ਤੇ ਮੰਗ ਪੱਤਰ ਦਿੱਤਾ ਜਾਵੇਗਾ।

12
google.com, pub-6021921192250288, DIRECT, f08c47fec0942fa0