Wednesday, May 08, 2024

ਪਾਕਿਸਤਾਨ

ਕਿਸਾਨ ਜਥੇਬੰਦੀਆਂ ਨੇ 4 ਘੰਟੇ ਲਈ ਰੇਲ ਗੱਡੀਆਂ ਰੋਕੀਆਂ, 14 ਮਾਰਚ ਦੀ ਦਿੱਲੀ ਕਿਸਾਨ-ਮਜਦੂਰ ਮਹਾਂ ਪੰਚਾਇਤ ਇਤਿਹਾਸਕ ਹੋਵੇਗੀ

ਬਰਨਾਲਾ:  ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਜ਼ਿਲ੍ਹਾ ਬਰਨਾਲਾ ਦੀਆਂ ਚਾਰ ਕਿਸਾਨ ਜਥੇਬੰਦੀਆਂ ਬੀਕੇਯੂ ਏਕਤਾ-ਉਗਰਾਹਾਂ ਬੀਕੇਯੂ ਏਕਤਾ (ਡਕੌਂਦਾ-ਧਨੇਰ), ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਅਤੇ ਕਿਸਾਨ ਸੰਘਰਸ਼ ਕਮੇਟੀ ਦੋਆਬਾ ਵੱਲੋਂ ਬਰਨਾਲੇ ਵਿਖੇ ਕਿਸਾਨੀ ਅੰਦੋਲਨ ਦਿੱਲੀ ਦੀਆਂ ਰਹਿੰਦੀਆਂ ਮੰਗਾਂ ਲਾਗੂ ਕਰਵਾਉਣ, ਮੌਜੂਦਾ ਕਿਸਾਨ ਅੰਦੋਲਨ 'ਤੇ ਮੋਦੀ ਹਕੂਮਤ ਵੱਲੋਂ ਢਾਹੇ ਅੰਨ੍ਹੇ ਜ਼ਬਰ ਦੇ ਜ਼ਿੰਮੇਵਾਰ ਮੰਤਰੀਆਂ ਤੇ ਪਰਚੇ ਦਰਜ ਕਰਵਾਉਣ ਅਤੇ ਕਿਸਾਨਾਂ ਦਾ ਸੰਘਰਸ਼ ਖੋਹਿਆ ਜਮਹੂਰੀ ਹੱਕ ਬਹਾਲ ਕਰਾਉਣ ਲਈ 12 ਵਜੇ ਤੋਂ ਲੈ ਕੇ 4 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ। ਹਜ਼ਾਰਾਂ ਕਿਸਾਨ-ਮਜ਼ਦੂਰ, ਨੌਜਵਾਨ ਤੇ ਬੀਬੀਆਂ ਨੇ ਰੋਹ ਭਰੇ ਆਕਾਸ਼ ਗੁੰਜਾਊ ਨਾਹਰੇ ਲਾ ਕੇ ਭਾਜਪਾ ਹਕੂਮਤ ਦੀ ਨਿਖੇਧੀ ਕੀਤੀ।

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਲਿਆਂਵਾਲੀ ਵਿਖੇ 10.10 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਉਦਘਾਟਨ 

ਅਬੋਹਰ: ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪਿੰਡ ਕਿਲਿਆਂਵਾਲੀ ਵਿਖੇ 10.10 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਉਦਘਾਟਨ ਕੀਤਾ। 

ਪੰਜਾਬੀ ਲੇਖਕਾਂ ਦੇ ਵਿਸ਼ਾਲ ਵਫ਼ਦ ਵੱਲੋਂ ਨਨਕਾਣਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸ਼ਹੀਦੀ ਜੰਡ ਹੇਠ ਇਸਤਰੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕੀਤਾ

ਨਨਕਾਣਾ ਸਾਹਿਬ: ਵਰਲਡ ਪੰਜਾਬੀ ਕਾਂਗਰਸ ਵੱਲੋਂ ਸਹਿਜਪ੍ਰੀਤ ਸਿੰਘ ਮਾਂਗਟ ਦੀ ਅਗਵਾਈ ਹੇਠ ਲਾਹੌਰ (ਪਾਕਿਸਤਾਨ) ਗਏ ਪੰਜਾਬੀ ਲੇਖਕਾਂ ਦੇ ਵਿਸ਼ਾਲ ਵਫ਼ਦ ਵੱਲੋਂ ਅੱਜ ਨਨਕਾਣਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸ਼ਹੀਦੀ ਜੰਡ ਹੇਠ ਇਸਤਰੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕੀਤਾ ਗਿਆ।

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਇੱਕ ਚੰਗੇ ਸਾਰਥਕ ਸੁਨੇਹੇ ਨਾਲ ਹੋਈ ਸਮਾਪਤ

ਲਾਹੌਰ :  ਅੱਜ ਵਿਸ਼ਵ ਪੰਜਾਬੀ ਕਾਂਗਰਸ ਵਲੋਂ ਕਾਰਵਾਈ ਜਾ ਰਹੀ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਇੱਕ ਸਾਰਥਕ ਸੁਨੇਹੇ ਨਾਲ ਸਮਾਪਤ ਹੋ ਗਈ ਹੈ । ਤਿੰਨ ਰੋਜ਼ਾ ਕਾਨਫਰੰਸ ਦੇ ਆਖ਼ਰੀ ਦਿਨ ਲਹਿੰਦੇ ਪੰਜਾਬ ਦੇ ਪਹਿਲੇ ਸਿੱਖ ਮੰਤਰੀ ਰਮੇਸ਼ ਸਿੰਘ ਅਰੋੜਾ ਅਤੇ ਉਜ਼ਮਾਂ ਬਾਖ਼ਾਰੀ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਭਾਈਚਾਰੇ ਵਾਸਤੇ ਬਹੁਤ ਕੰਮ ਕੀਤਾ ਜਾ ਰਿਹਾ ਅਤੇ ਵੰਡ ਤੋਂ ਬਾਦ ਪਹਿਲੀ ਦਫ਼ਾ ਕਿਸੇ ਸਿੱਖ ਨੂੰ ਕੈਬਨਿਟ ਮੰਤਰੀ ਬਣਨ ਦਾ ਮਾਣ ਹਾਸਿਲ ਹੋਇਆ ਹੈ ।

ਸਮਾਜ ਦੇ ਸਾਧਨ ਸਮਰੱਥ ਤੇ ਹਾਸ਼ੀਏ ਉਤੇ ਧੱਕੇ ਤਬਕਿਆਂ ਵਿਚਲਾ ਫ਼ਰਕ ਮਿਟਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ: ਰਾਜਪਾਲ

ਚੰਡੀਗੜ੍ਹ, : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਵਿਕਾਸ ਦਾ ਲਾਭ ਸਮਾਜ ਦੇ ਹਰੇਕ ਵਰਗ ਤੱਕ ਪੁੱਜਣਾ ਯਕੀਨੀ ਬਣਾਉਣ ਲਈ ਸਾਧਨ ਸਮਰੱਥ ਤੇ ਹਾਸ਼ੀਏ ਉਤੇ ਧੱਕੇ ਵਰਗਾਂ ਵਿਚਲਾ ਪਾੜਾ ਖ਼ਤਮ ਕਰਨ ਲਈ ਸੂਬਾ ਸਰਕਾਰ ਦ੍ਰਿੜ੍ਹ ਸੰਕਲਪ ਹੈ।

ਸ਼ੁਭਕਰਨ ਸਿੰਘ ਦਾ ਪਰਿਵਾਰ ਐਸਐਸਪੀ ਦਫ਼ਤਰ ਸੰਗਰੂਰ ਦੇ ਬਾਹਰ ਪੰਜਾਬ ਕਾਂਗਰਸ ਦੇ ਧਰਨੇ ਵਿੱਚ ਸ਼ਾਮਲ

ਸੰਗਰੂਰ,:  ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸੰਗਰੂਰ ਦੇ ਸੀਨੀਅਰ ਪੁਲਿਸ ਕਪਤਾਨ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਰੋਸ ਪ੍ਰਦਰਸ਼ਨ ਦਾ ਮਕਸਦ ਭਾਜਪਾ ਸਰਕਾਰ ਅਤੇ ਹਰਿਆਣਾ ਪ੍ਰਸ਼ਾਸਨ ਵਿਰੁੱਧ ਤਿੱਖਾ ਵਿਰੋਧ ਪ੍ਰਗਟਾਉਣਾ ਸੀ, ਜਿਸ ਵਿਚ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਵਿਰੁੱਧ ਐਫ.ਆਈ.ਆਰ. ਦਰਜ ਕਰਨ ਦੀ ਮੰਗ ਕੀਤੀ ਗਈ।

ਪੰਜਾਬ ਕਾਂਗਰਸ ਨੇ ਭਾਜਪਾ ਦਫ਼ਤਰ ਹਰਿਆਣਾ ਦੇ ਬਾਹਰ ਭਾਜਪਾ ਖ਼ਿਲਾਫ਼ ਕੀਤਾ ਧਰਨਾ

ਚੰਡੀਗੜ੍ਹ,:- ਪੰਜਾਬ ਕਾਂਗਰਸ ਦੇ ਉੱਘੇ ਨੇਤਾਵਾਂ ਦੀ ਇੱਕ ਵਫ਼ਦ ਨੇ ਅੱਜ ਭਾਜਪਾ ਦੇ ਹਰਿਆਣਾ ਸੂਬਾ ਹੈੱਡਕੁਆਰਟਰ ਦੇ ਸਾਹਮਣੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਵਿਰੁੱਧ ਐਫਆਈਆਰ ਦਰਜ ਕਰਨ ਦੀ ਅਪੀਲ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਵਿਰੁੱਧ ਧਰਨਾ ਦਿੱਤਾ।

ਪਿਛਲੇ 75 ਸਾਲਾਂ 'ਚ ਕਿਸੇ ਵੀ ਸਰਕਾਰ ਨੇ ਬਠਿੰਡਾ ਦੇ ਵਿਕਾਸ ਲਈ ਏਨਾ ਵੱਡਾ ਪੈਕੇਜ ਨਹੀਂ ਦਿੱਤਾ-ਅਰਵਿੰਦ ਕੇਜਰੀਵਾਲ

ਮੌੜ (ਬਠਿੰਡਾ): ਸੂਬੇ ਵਿੱਚ ਲਾਮਿਸਾਲ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਦੇ ਸਫ਼ਰ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇੱਥੇ ‘ਵਿਕਾਸ ਰੈਲੀ’ ਦੌਰਾਨ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਵਿੱਚ 1125 ਕਰੋੜ ਰੁਪਏ ਦੇ ਪ੍ਰਾਜੈਕਟਾਂ ਰਾਹੀਂ ਬਠਿੰਡਾ ਲੋਕ ਸਭਾ ਹਲਕੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦਿੱਤਾ।

ਫਾਜ਼ਿਲਕਾ ਜ਼ਿਲ੍ਹੇ ਦੀ ਪੁਲਿਸ ਵੱਲੋਂ ਬੀ.ਐਸ.ਐਫ ਦੀ ਮਦਦ ਨਾਲ 03 ਕਿਲੋ 182 ਗ੍ਰਾਮ ਹੈਰੋਇਨ ਬਰਾਮਦ

ਫਾਜ਼ਿਲਕਾ:  ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਖਿਲਾਫ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਸ੍ਰੀ ਮਨਜੀਤ ਸਿੰਘ ਢੇਸੀ ਪੀ.ਪੀ.ਐਸ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਮਨਜੀਤ ਸਿੰਘ ਪੀ.ਪੀ.ਐਸ. ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਫਾਜਿਲਕਾ ਅਤੇ ਉਪ ਕਪਤਾਨ ਪੁਲਿਸ ਸ.ਡ. ਜਲਾਲਾਬਾਦ ਦੀ ਯੋਗ ਅਗਵਾਈ ਹੇਠ ਇੰਸਪੈਕਟਰ ਅੰਗਰੇਜ ਕੁਮਾਰ ਮੁੱਖ ਅਫਸਰ ਥਾਣਾ ਸਦਰ ਜਲਾਲਾਬਾਦ ਸਮੇਤ ਸਟਾਫ ਥਾਣਾ ਸਦਰ ਜਲਾਲਾਬਾਦ ਦੀ ਟੀਮ ਗਸ਼ਤ ਵਾ. ਚੈਕਿੰਗ ਦੌਰਾਨ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਪਾਕਿਸਤਾਨ ਬਾਰਡਰ ਨਾਲ ਲੱਗਦੇ ਪਿੰਡਾਂ ਜਿਵੇਂ ਕਿ ਧਰਮੂ ਵਾਲਾ, ਹਜਾਰਾ ਰਾਮ ਸਿੰਘ ਵਾਲਾ, ਢੰਡੀ ਕਦੀਮ, ਢਾਣੀ ਨੱਥਾ ਸਿੰਘ, ਢਾਣੀ ਫੂਲਾ ਸਿੰਘ ਆਦਿ ਨੂੰ ਜਾ ਰਹੇ ਸੀ ਤਾਂ ਪੁਲਿਸ ਪਾਰਟੀ ਬੱਸ ਅੱਡਾ ਢੰਡੀ ਕਦੀਮ ਕੋਲ ਪੁੱਜੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਢਾਣੀ ਨੱਥਾ ਸਿੰਘ ਤੋਂ ਬਾਰਡਰ ਏਰੀਆ ਨੂੰ ਜਾਂਦੀ ਲਿੰਕ ਰੋਡ ਤੇ ਪਿੰਡ ਤੋਂ ਅੱਧਾ ਕਿਲੋਮੀਟਰ ਦੂਰ ਗੰਨੇ ਦੇ ਖੇਤ ਹਨ।

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 12 ਕਿਲੋ ਹੈਰੋਇਨ ਕੀਤੀ ਬਰਾਮਦ; ਤਿੰਨ ਨਸ਼ਾ ਤਸਕਰ ਕਾਬੂ

ਅੰਮ੍ਰਿਤਸਰ,: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਪੰਜਾਬ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਅਤੇ ਉਨ੍ਹਾਂ ਕੋਲੋਂ 12 ਕਿਲੋ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। 

ਪਾਕਿਸਤਾਨ ’ਚ ਹਿੰਦੂ ਅਤੇ ਸਿੱਖਾਂ ਦੀ ਜਬਰੀ ਧਰਮ ਪਰਿਵਰਤਨ ਗੰਭੀਰ ਚਿੰਤਾ ਦਾ ਵਿਸ਼ਾ : ਪ੍ਰੋ: ਸਰਚਾਂਦ ਸਿੰਘ 

ਅੰਮ੍ਰਿਤਸਰ:  ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਅਤੇ ਭਾਜਪਾ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਪਾਕਿਸਤਾਨ ਵਿਚ ਹਿੰਦੂ ਅਤੇ ਸਿੱਖ ਭਾਈਚਾਰਿਆਂ ਦੀ ਜਬਰੀ ਧਰਮ ਪਰਿਵਰਤਨ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ: ਇਕਬਾਲ ਸਿੰਘ ਲਾਲਪੁਰਾ ਨੂੰ ਇਸ ਮਾਮਲੇ ਸੰਬੰਧੀ ਪਾਕਿਸਤਾਨ ’ਤੇ ਕੌਮਾਂਤਰੀ ਦਬਾਅ ਬਣਾਉਣ ਦੀ ਅਪੀਲ ਕੀਤੀ ਹੈ।

ਜਲੰਧਰ ਜ਼ਿਮਨੀ ਚੋਣ 2024 ਦੀਆਂ ਆਮ ਚੋਣਾਂ ਲਈ ਸੁਰ ਤੈਅ ਕਰੇਗੀ: ਕੈਪਟਨ ਅਮਰਿੰਦਰ

ਫਿਲੌਰ (ਜਲੰਧਰ) : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥ ਮਜ਼ਬੂਤ ਕਰਨ ਲਈ ਪਾਰਟੀ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਵੋਟਾਂ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਲੋਕਾਂ ਦੀ ਇਕ ਵੱਡੀ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ, “ਜਲੰਧਰ ਉਪ ਚੋਣ ਪੰਜਾਬ ਵਿੱਚ 2024 ਦੀਆਂ ਆਮ ਚੋਣਾਂ ਲਈ ਸੁਰ ਤੈਅ ਕਰੇਗੀ ਜੋਕਿ ਦੇਸ਼ ਦੇ ਭਵਿੱਖ ਲਈ ਬਹੁਤ ਮਹੱਤਵਪੂਰਨ ਹਨ।"

ਮੀਤ ਹੇਅਰ ਨੇ ਜ਼ਮੀਨੀ ਪੱਧਰ ‘ਤੇ ਖਿਡਾਰੀਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਵਿਚਲੀ ਪ੍ਰਤਿਭਾ ਨੂੰ ਤਰਾਸ਼ਣ ਉਤੇ ਦਿੱਤਾ ਜ਼ੋਰ

ਇੰਫਾਲ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੇਸ਼ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਅੱਗੇ ਲਿਜਾਣ ਲਈ ਜ਼ਮੀਨੀ ਪੱਧਰ ਉੱਤੇ ਖਿਡਾਰੀਆਂ ਦੀ ਭਾਲ ਕਰਕੇ ਉਨ੍ਹਾਂ ਦੀ ਪ੍ਰਤਿਭਾ ਨਿਖਾਰਨ ਦੀ ਗੱਲ ਕਹੀ। ਇਸ ਦੇ ਨਾਲ ਹੀ ਸਹੀ ਪ੍ਰਤਿਭਾ ਨੂੰ ਅੱਗੇ ਲਿਆਉਣ ਲਈ ਟਰਾਇਲਾਂ ਦਾ ਦਾਇਰਾ ਅਤੇ ਸਮਾਂ ਵਧਾਉਣ ਉੱਤੇ ਵੀ ਜ਼ੋਰ ਦਿੱਤਾ।  

ਕਣਕ ’ਤੇ ਕੇਂਦਰ ਵੱਲੋਂ ਲਾਏ ਵੈਲਯੂ ਕੱਟ ਦੀ ਸਮੀਖਿਆ ਕਰਵਾ ਕੇ ਇਸਨੂੰ ਵਾਪਸ ਕਰਾਵੇ ਆਪ ਸਰਕਾਰ: ਅਕਾਲੀ ਦਲ

ਚੰਡੀਗੜ੍ਹ,: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਨੂੰ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਕਣਕ ਦੀ ਫਸਲ ’ਤੇ ਲਗਾਏ ਗਏ ਵੈਲਯੂ ਕੱਟ ਦੀ ਸਮੀਖਿਆ ਕਰਵਾ ਕੇ ਇਸਨੂੰ ਵਾਪਸ ਕਰਵਾਵੇ ਅਤੇ ਨਾਲ ਹੀ ਕਿਸਾਨਾਂ ਨੂੰ ਮਾੜੇ ਮੌਸਮ ਕਾਰਨ ਹੋਏ ਨੁਕਸਾਨ ਲਈ 100 ਰੁਪੲ ਪ੍ਰਤੀ ਕੁਇੰਟਲ ਮੁਆਵਜ਼ਾ ਦਿੱਤਾ ਜਾਵੇ।

ਖੋਜ਼ੀ ਇਤਿਹਾਸਕਾਰ ਰਾਕੇਸ਼ ਕੁਮਾਰ ਦੀ ਸ਼ਾਹਮੁੱਖੀ ਵਿਚ ਛਪੀ ਕਿਤਾਬ ਰਿਲੀਜ਼

ਸ਼ਹੀਦ ਊਧਮ ਸਿੰਘ ਵਾਲਾ,:  ਬੀਬੀ ਗੁਲਾਬ ਕੌਰ ਦੀ ਜ਼ਿੰਦਗੀ ਸੰਬੰਧੀ ਪ੍ਰਸਿੱਧ ਖੋਜ਼ੀ ਇਤਿਹਾਸਕਾਰ ਰਾਕੇਸ਼ ਕੁਮਾਰ ਦੀ ਕਿਤਾਬ 'ਗੁਲਾਬ ਕੌਰ ਗ਼ਦਰ ਲਹਿਰ ਦੀ ਦਲੇਰ ਯੋਧਾ ' ਨੂੰ ਲਹਿੰਦੇ ਪੰਜਾਬ ਵਿੱਚ ਸ਼ਾਹਮੁੱਖੀ ਵਿੱਚ ਛਾਪਿਆ ਗਿਆ ਹੈ ਨੂੰ ਅੱਜ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਸੁਨਾਮ ਊਧਮ ਸਿੰਘ ਵਾਲਾ ਵਿਖੇ ਰਿਲੀਜ਼ ਕੀਤਾ ਗਿਆ।

ਅਕਾਲੀ ਦਲ ਨੇ ਐਨ ਸੀ ਈ ਆਰ ਟੀ ਦੀਆਂ ਕਿਤਾਬਾਂ ਵਿਚ ਆਨੰਦਪੁਰ ਸਾਹਿਬ ਮਤੇ ਦੀ ਗਲਤ ਵਿਆਖਿਆ ਕਰਨ ਦੀ ਕੀਤੀ ਨਿਖੇਧੀ

ਚੰਡੀਗੜ੍ਹ,:  ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਨ ਸੀ ਈ ਆਰ ਟੀ ਦੀਆਂ ਕਿਤਾਬਾਂ ਵਿਚ ਆਨੰਦਪੁਰ ਸਾਹਿਬ ਦੇ ਮਤੇ ਨੂੰ ਵੱਖਵਾਦੀ ਏਜੰਡਾ ਦੱਸਣ ਦੀ ਨਿਖੇਧੀ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਇਹ ਸਭ ਕੁਝ ਸਿੱਖ ਕੌਮ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਦੇ ਹਿੱਸੇ ਵਜੋਂ ਕੀਤਾ ਗਿਆ ਹੈ ਤੇ ਪਾਰਟੀ ਨੇ ਇਹ ਵੀ ਕਿਹਾ ਕਿ ਆਨੰਦਪੁਰ ਸਾਹਿਬ ਮਤਾ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਗੱਲ ਕਰਦਾ ਹੈ ਤੇ ਇਸ ਵਿਚ ਸਿਰਫ ਸੰਵਿਧਾਨ ਦੇ ਦਾਇਰੇ ਵਿਚ ਸੰਘੀ ਢਾਂਚੇ ਨੂੰ ਪ੍ਰਫੁੱਲਤ ਕਰਨ ਦੀ ਗੱਲ ਕੀਤੀ ਗਈ ਹੈ।

ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਖਾਲਸਾ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਰਵਾਨਾ

ਅੰਮ੍ਰਿਤਸਰ: ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1052 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ। ਰਵਾਨਗੀ ਮੌਕੇ ਜਥੇ ਦੀ ਅਗਵਾਈ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਜਸਵੰਤ ਸਿੰਘ ਪੁੜੈਣ, ਬੀਬੀ ਜੋਗਿੰਦਰ ਕੌਰ, ਸਾਬਕਾ ਸਕੱਤਰ ਸ. ਕੁਲਵੰਤ ਸਿੰਘ, ਜਨਰਲ ਪ੍ਰਬੰਧਕ ਵਜੋਂ ਵਧੀਕ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸਿਰੋਪਾਓ ਅਤੇ ਫੁੱਲਾਂ ਦੇ ਹਾਰ ਪਾ ਕੇ ਸਨਮਾਨ ਦਿੱਤਾ।

ਪਿਸ਼ਾਵਰ ਵਿੱਚ ਸਿੱਖ ਦੁਕਾਨਦਾਰ ਨੂੰ ਦਿਨ ਦਿਹਾੜੇ ਗੋਲੀਆਂ ਮਾਰਨ ਦੀ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਸਖ਼ਤ ਨਿੰਦਾ

ਅਮ੍ਰਿਤਸਰ:  ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਪਾਕਿਸਤਾਨ ਵਿੱਚ ਇਕ ਸਿੱਖ ਦੁਕਾਨਦਾਰ ਦਿਆਲ ਸਿੰਘ ਨੂੰ ਗੋਲੀਆਂ ਮਾਰ ਕੇ ਮਾਰਨ ਦੀ ਸਖ਼ਤ ਨਿੰਦਾ ਸ਼ਬਦਾਂ ਵਿਚ ਕਰਦਿਆਂ ਕਿਹਾ ਕਿ ਪਾਕਿਸਤਾਨ ਵਿੱਚ ਹਿੰਦੂ, ਸਿੱਖ ਜਾਂ ਹੋਰ ਘੱਟ ਗਿਣਤੀਆਂ ਦੇ ਲੋਕ ਸੁਰੱਖਿਅਤ ਨਹੀਂ ਹਨ। ਪਿਸ਼ਾਵਰ ਤੇ ਸਿੰਧ ਤੋਂ ਵਸਦੇ ਸਿੱਖ ਪ੍ਰੀਵਾਰ ਲਗਾਤਾਰ ਹਿਜਰਤ ਕਰਕੇ ਭਾਰਤ ਪਰਤ ਰਹੇ ਹਨ।

ਪਾਕਿਸਤਾਨ ‘ਚ ਘੱਟ ਗਿਣਤੀਆਂ ‘ਤੇ ਹਮਲੇ ਜਾਰੀ, ਦਿਨ-ਦਿਹਾੜੇ ਸਿੱਖ ਦੁਕਾਨਦਾਰ ਦੀ ਗੋਲੀਆਂ ਮਾਰ ਕੇ ਹੱਤਿਆ

ਇਸਲਾਮਾਬਾਦ : ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ਵਿੱਚ ਸ਼ੁੱਕਰਵਾਰ ਦੁਪਹਿਰ ਨੂੰ ਇੱਕ ਸਿੱਖ ਦੁਕਾਨਦਾਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਫਾਇਰਿੰਗ ਤੋਂ ਬਾਅਦ ਬਾਈਕ 'ਤੇ ਆਏ ਦੋਵੇਂ ਹਮਲਾਵਰ ਆਸਾਨੀ ਨਾਲ ਫਰਾਰ ਹੋ ਗਏ। ਇਸ ਘਟਨਾ ਤੋਂ ਪਹਿਲਾਂ ਬੁੱਧਵਾਰ ਨੂੰ ਕਰਾਚੀ ਵਿੱਚ ਇੱਕ ਹਿੰਦੂ ਡਾਕਟਰ ਦੀ ਇਸੇ ਤਰ੍ਹਾਂ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਦੋ ਦਿਨ ਪਹਿਲਾਂ ਕਰਾਚੀ ਵਿੱਚ ਹੀ ਇੱਕ ਨਾਬਾਲਗ ਹਿੰਦੂ ਲੜਕੀ ਨੂੰ ਅਗਵਾ ਕਰ ਲਿਆ ਗਿਆ ਸੀ।ਪੁਲਿਸ ਮੁਤਾਬਕ ਮਾਰੇ ਗਏ ਸਿੱਖ ਦਾ ਨਾਂ ਦਿਆਲ ਸਿੰਘ ਸੀ।

ਸ਼੍ਰੋਮਣੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ : ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2023 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 13 ਅਪ੍ਰੈਲ 2023 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ।

'ਵਾਰਿਸ ਪੰਜਾਬ ਦੇ' ਸੰਗਠਨ ‘ਤੇ ਪਾਬੰਦੀ ਲਾਉਣ ਦੀ ਤਿਆਰੀ

ਚੰਡੀਗੜ੍ਹ  : ਖਾਲਿਸਤਾਨ ਪੱਖੀ ਸੰਗਠਨ 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਮਰਥਕਾਂ 'ਤੇ ਸ਼ਿਕੰਜਾ ਕੱਸਣ ਤੋਂ ਬਾਅਦ ਹੁਣ ਉਸ ਦੇ ਸੰਗਠਨ 'ਤੇ ਵੀ ਪਾਬੰਦੀ ਲਗਾਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸਰਕਾਰ ਕਿਸੇ ਵੀ ਸਮੇਂ ਇਸ 'ਤੇ ਪਾਬੰਦੀ ਲਗਾ ਕੇ ਇਸ ਨੂੰ ਗੈਰ-ਕਾਨੂੰਨੀ ਐਲਾਨ ਸਕਦੀ ਹੈ। ਇਸ ਦੇ ਲਈ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪੰਜਾਬ ਪੁਲਿਸ ਅਤੇ ਖੁਫੀਆ ਵਿਭਾਗ ਤੋਂ ਰਿਪੋਰਟਾਂ ਮੰਗੀਆਂ ਹਨ, ਤਾਂ ਜੋ ਡੋਜ਼ੀਅਰ ਤਿਆਰ ਕੀਤਾ ਜਾ ਸਕੇ।

NIA ਵੱਲੋਂ ਖਾਲਿਸਤਾਨ ਪੱਖੀ ਸੰਗਠਨਾਂ ਅਤੇ ਅੱਤਵਾਦੀਆਂ ਵਿਚਾਲੇ ਚੱਲ ਰਹੇ ਗਠਜੋੜ 'ਤੇ ਕਾਰਵਾਈ

ਚੰਡੀਗੜ੍ਹ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਪਾਕਿਸਤਾਨ 'ਚ ਬੈਠੇ ਖਾਲਿਸਤਾਨ ਪੱਖੀ ਸੰਗਠਨਾਂ ਅਤੇ ਅੱਤਵਾਦੀਆਂ ਵਿਚਾਲੇ ਚੱਲ ਰਹੇ ਗਠਜੋੜ 'ਤੇ ਕਾਰਵਾਈ ਕਰਦੇ ਹੋਏ ਚਾਰਜਸ਼ੀਟ ਦਾਇਰ ਕੀਤੀ ਹੈ। 12 ਦੋਸ਼ੀਆਂ ਖਿਲਾਫ ਦਾਇਰ ਇਸ ਚਾਰਜਸ਼ੀਟ 'ਚ ਅੱਤਵਾਦੀਆਂ ਅਤੇ ਗੈਂਗਸਟਰਾਂ ਦਾ ਨੈੱਟਵਰਕ ਸਾਫ ਦਿਖਾਈ ਦੇ ਰਿਹਾ ਹੈ।

ਪਾਕਿਸਤਾਨ ‘ਚ ਭੂਚਾਲ ਕਾਰਨ 11 ਵਿਅਕਤੀਆਂ ਦੀ ਮੌਤ, 100 ਜ਼ਖ਼ਮੀ

ਇਸਲਾਮਾਬਾਦ  : ਅਫਗਾਨਿਸਤਾਨ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸ ਦੇ ਨਾਲ ਹੀ ਪਾਕਿਸਤਾਨ, ਭਾਰਤ ਤੇ ਚੀਨ ਸਮੇਤ ਕਈ ਦੇਸ਼ਾਂ 'ਚ ਧਰਤੀ ਲੰਬੇ ਸਮੇਂ ਤੱਕ ਕੰਬਦੀ ਰਹੀ। ਪਾਕਿਸਤਾਨ 'ਚ ਇਸਲਾਮਾਬਾਦ ਸਮੇਤ ਪੰਜਾਬ, ਖੈਬਰ ਪਖਤੂਨਖਵਾ ਅਤੇ ਬਲੋਚਿਸਤਾਨ ਦੇ ਵੱਖ-ਵੱਖ ਸ਼ਹਿਰਾਂ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਕਾਰਨ 11 ਮੌਤਾਂ ਅਤੇ 100 ਹੋਰਾਂ ਦੇ ਜ਼ਖਮੀ ਹੋਣ ਦੀ ਖਬਰ ਹੈ।ਮੀਡੀਆ ਰਿਪੋਰਟਾਂ ਮੁਤਾਬਕ ਖੈਬਰ ਪਖਤੂਨਖਵਾ ਦੀ ਆਫਤ ਪ੍ਰਬੰਧਨ ਅਥਾਰਟੀ ਦੀ ਰਿਪੋਰਟ 'ਚ ਕਿਹਾ ਗਿਆ ਹੈ ਕਿ ਸੂਬੇ 'ਚ ਛੱਤ, ਕੰਧ ਅਤੇ ਮਕਾਨ ਡਿੱਗਣ ਦੀਆਂ ਘਟਨਾਵਾਂ 'ਚ ਘੱਟੋ-ਘੱਟ ਦੋ ਲੋਕਾਂ ਦੀ ਮੌਤ ਹੋ ਗਈ ਅਤੇ 6 ਲੋਕ ਜ਼ਖਮੀ ਹੋ ਗਏ। ਭੂਚਾਲ ਕਾਰਨ ਇੱਥੇ ਅੱਠ ਘਰਾਂ ਨੂੰ ਨੁਕਸਾਨ ਪੁੱਜਾ ਹੈ।

ਅਮੀਰ ਸਿੱਖ ਤੇ ਐਨ ਆਰ ਆਈਜ਼ ਭਰਾ 40 ਗਰੀਬ ਸਿੱਖ ਭਰਾਵਾਂ ਦੀ ਖੁਲ੍ਹਕੇ ਆਰਥਿਕ ਮਦਦ ਲਈ ਅੱਗੇ ਆਉਣ : ਭੋਮਾ 

ਅੰਮ੍ਰਿਤਸਰ:  ਅੱਜ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ ਹਰਮੀਤ ਸਿੰਘ ਕਾਲਕਾ ਦੇ ਅਦੇਸ਼ ਮੁਤਾਬਿਕ ਦਿੱਲੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਆਪਣੀ ਟੀਮ ਨਾਲ ਅਤੇ ਇੰਟਰਨੈਸਨ ਪੰਜਾਬੀ ਫਾਊਡੇਸਨ ਕਨੈਡਾ ਦੇ ਪ੍ਰਧਾਨ ਸ ਗੁਰਚਰਨ ਸਿੰਘ ਬਨਵੈਤ  ਕਨੈਡਾ ਨੇ  1947 ਸਮੇਂ ਪਾਕਿਸਤਾਨ ਦੇ ਜਿਲਾ ਲਾਇਲਪੁਰ ਤੋ ਉਜੜਕੇ ਸਤਲੁਜ ਦੇ ਕੰਢੇ ਵੱਸੇ ਸਿੱਖ ਪ੍ਰਵਾਰਾਂ ਫਿਰ 1988 ਵਿੱਚ ਜਦੋ ਪੰਜਾਬ ਵਿੱਚ ਹੜ੍ਹ ਆਏ ਤਾਂ ਇਹਨਾਂ ਪ੍ਰਵਾਰਾ ਦਾ ਸਾਰਾ ਸਮਾਨ  ਹੜ੍ਹਾਂ ਦੀ ਭੇਟ ਚੜ੍ਹ ਗਿਆ ਤਾਂ ਇਹ ਪ੍ਰਵਾਰ ਬਿਲਕੁਲ ਖਾਲੀ ਹੱਥ ਮੱਤਵਾੜੇ ਜੰਗਲ ਦੀ ਇੱਕ ਨੁਕਰੇ ਪਿੰਡ ਸਲੇਮਪੁਰ ਜਿਲਾ ਲੁਧਿਆਣੇ ਵਿੱਚ ਆ ਕੇ ਵੱਸ ਗਏ ਅੱਜ ਇਹਨਾਂ  40 ਗਰੀਬ ਸਿੱਖ  ਪ੍ਰਵਾਰਾਂ  ਗਿਣਤੀ (200 ਮੈਂਬਰ )ਨਾਲ ਮੁਲਾਕਾਤ ਕਰਕੇ  ਸਾਰੀ ਸਥਿਤੀ ਦਾ ਹਾਲ ਜਾਣਿਆ। 

ਮੌਜੂਦਾ ਹਾਲਾਤ ਵਿਚ ਆਲ ਇੰਡੀਆ ਸਿੱਖ ਗੁਰਦੁਆਰਾ ਐਕਟ ਹੀ ਹੱਲ : ਇਕਬਾਲ ਸਿੰਘ ਲਾਲਪੁਰਾ 

ਅੰਮ੍ਰਿਤਸਰ :  ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ: ਇਕਬਾਲ ਸਿੰਘ ਲਾਲਪੁਰਾ ਨੇ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰ ’ਤੇ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੇ ਦੋਸ਼ਾਂ ਨੂੰ ਮੂਲੋਂ ਰੱਦ ਕਰਦਿਆਂ ਕਿਹਾ ਕਿ ਮੌਜੂਦਾ ਹਾਲਾਤ ਵਿਚ ਆਲ ਇੰਡੀਆ ਸਿੱਖ ਗੁਰਦੁਆਰਾ ਐਕਟ ਹੀ ਹੱਲ ਹੈ।

ਹਲਵਾਰਾ (ਲੁਧਿਆਣਾ) ਵਿਖੇ ਸੱਤਵਾਂ ਹਰਭਜਨ ਹਲਵਾਰਵੀ ਯਾਦਗਾਰੀ ਪੁਰਸਕਾਰ ਡਾਃ ਅਨੂਪ ਸਿੰਘ ਬਟਾਲਾ ਨੂੰ ਪ੍ਰਦਾਨ

ਲੁਧਿਆਣਾਃ ਗੁਰੂ ਰਾਮ ਦਾਸ ਕਾਲਿਜ ਆਫ਼ ਐਜੂਕੇਸ਼ਨ ਹਲਵਾਰਾ(ਲੁਧਿਆਣਾ ਵਿਖੇ ਅੱਜ ਇੰਡੋਜ਼ ਪੰਜਾਬੀ ਸਾਹਿਤ ਅਕੈਡਮੀ ਆਫ ਆਸਟਰੇਲੀਆ (ਇਪਸਾ) ਅਤੇ ਕਾਮਰੇਡ ਰਤਨ ਸਿੰਘ ਹਲਵਾਰਾ ਆਲਮੀ ਸਾਹਿਤ ਕਲਾ ਕੇਂਦਰ ਵੱਲੋਂ ਪੰਜਾਬੀ ਲੇਖਕ ਤੇ ਪੱਤਰਕਾਰ ਹਰਭਜਨ ਹਲਵਾਰਵੀ ਯਾਦਗਾਰੀ ਸਾਹਿਤਕ ਸਮਾਗਮ ਕਰਵਾਇਆ ਗਿਆ।

ਸੂਬੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਹਰ ਕੀਮਤ ’ਤੇ ਕਾਇਮ ਰੱਖਾਂਗੇ-ਮੁੱਖ ਮੰਤਰੀ ਪੰਜਾਬ

ਭਾਵਨਗਰ (ਗੁਜਰਾਤ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਣ ਕਰਦੇ ਹੋਏ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਹਰ ਕੀਮਤ ਉਤੇ ਕਾਇਮ ਰੱਖੀ ਜਾਵੇਗੀ ਅਤੇ ਕਿਸੇ ਨੂੰ ਵੀ ਸੂਬੇ ਵਿਚ ਸਖ਼ਤ ਘਾਲਣਾ ਘਾਲ ਕੇ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। 

ਬਠਿੰਡਾ ਕੇਂਦਰੀ ਜੇਲ੍ਹ ਵਿੱਚ ਹੋਈ ਖੂਨੀ ਝੜਪ, ਅੱਤਵਾਦੀ ਹਰਵਿੰਦਰ ਰਿੰਦਾ ਦਾ ਭਰਾ ਗੈਂਗਸਟਰ ਰਾਜਵੀਰ ਗੰਭੀਰ ਜ਼ਖ਼ਮੀ

ਬਠਿੰਡਾ : ਬਠਿੰਡਾ ਕੇਂਦਰੀ ਜੇਲ੍ਹ ਵਿੱਚ ਸ਼ੁੱਕਰਵਾਰ ਰਾਤ ਨੂੰ ਖੂਨੀ ਝੜਪ ਹੋ ਗਈ। ਜਿਸ ਵਿੱਚ ਇੱਕ ਗੈਂਗਸਟਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਹੈ। ਜ਼ਖਮੀ ਗੈਂਗਸਟਰ ਰਾਜਵੀਰ ਸਿੰਘ ਹੈ, ਜੋ ਕਿ ਭਾਰਤ ਤੋਂ ਪਾਕਿਸਤਾਨ ਚਲੇ ਗਏ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦਾ ਚਚੇਰਾ ਭਰਾ ਦੱਸਿਆ ਜਾਂਦਾ ਹੈ। ਫਿਲਹਾਲ ਗੈਂਗਸਟਰ ਰਾਜਵੀਰ ਦੀ ਹਾਲਤ ਠੀਕ ਹੈ। ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦਾ ਭਰਾ ਗੁਰਦਾਸਪੁਰ ਨਿਵਾਸੀ ਗੈਂਗਸਟਰ ਰਾਜਵੀਰ ਸਿੰਘ ਪਿਛਲੇ ਕਾਫੀ ਸਮੇਂ ਤੋਂ ਵੱਖ-ਵੱਖ ਮਾਮਲਿਆਂ 'ਚ ਬਠਿੰਡਾ ਜੇਲ 'ਚ ਬੰਦ ਹੈ।

ਡਿਪਟੀ ਕਮਿਸ਼ਨਰ ਤੇ ਐਸਐਸਪੀ ਨੇ ਮੁਹਾਰ ਜਮਸ਼ੇਰ ਵਿਚ ਪਿੰਡ ਸੁਰੱਖਿਆ ਕਮੇਟੀ ਨਾਲ ਕੀਤੀ ਬੈਠਕ

ਫਾਜਿ਼ਲਕਾ : ਫਾਜਿ਼ਲਕਾ ਜਿ਼ਲ੍ਹੇ ਦੇ ਸਰਹੱਦੀ ਪਿੰਡਾਂ ਵਿਚ ਦੁਸ਼ਮਣ ਦੇਸ਼ ਦੀਆਂ ਨਸ਼ੇ ਦੀ ਤਸਕਰੀ ਅਤੇ ਡ੍ਰੋਨ ਗਤੀਵਿਧੀਆਂ ਸਬੰਧੀ ਲੋਕਾਂ ਨੂੰ ਲਾਮਬੰਦ ਕਰਨ ਲਈ ਗਠਿਤ ਕੀਤੀਆਂ ਪਿੰਡ ਸੁਰੱਖਿਆ ਕਮੇਟੀਆਂ ਨੂੰ ਹੋਰ ਮਜਬੂਤੀ ਪ੍ਰਦਾਨ ਕਰਨ ਲਈ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਅਤੇ ਐਸਐਸਪੀ ਸ੍ਰੀਮਤੀ ਅਵਨੀਤ ਕੌਰ ਸਿੱਧੂ ਨੇ ਅੱਜ ਕੌਮਾਂਤਰੀ ਸਰਹੱਦ ਦੇ ਬਿਲਕੁਲ ਨਾਲ ਵਸੇ ਪਿੰਡ ਮੁਹਾਰ ਜਮਸ਼ੇਰ ਵਿਖੇ 4 ਪਿੰਡਾਂ ਦੀਆਂ ਪਿੰਡ ਸੁਰੱਖਿਆ ਕਮੇਟੀਆਂ ਨਾਲ ਬੈਠਕ ਕੀਤੀ।

ਬਿ੍ਰਗੇਡੀਅਰ ਚਾਂਦਪੁਰੀ ਦੀ ਬਹਾਦਰੀ ਨੌਜਵਾਨਾਂ ਨੂੰ ਦੇਸ਼ ਲਈ ਆਪਾ ਵਾਰਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀ

ਚਾਂਦਪੁਰ ਰੁੜਕੀ (ਸ਼ਹੀਦ ਭਗਤ ਸਿੰਘ ਨਗਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬਿ੍ਰਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਵੱਲੋਂ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਦਿਖਾਈ ਬਹਾਦਰੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਆਪਾ ਵਾਰਨ ਵਾਸਤੇ ਪ੍ਰੇਰਿਤ ਕਰੇਗੀ।

ਲੌਂਗੇਵਾਲਾ ਜੰਗ ਦੇ ਹੀਰੋ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਬੁੱਤ ਤੋਂ ਪਰਦਾ ਹਟਾਉਣ ਲਈ ਕੀਤੇ ਜਾ ਰਹੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਨਵਾਂਸ਼ਹਿਰ : ਗੜ੍ਹਸ਼ੰਕਰ-ਪੋਜੇਵਾਲ ਰੋਡ 'ਤੇ ਸਥਿਤ ਲੌਂਗੇਵਾਲਾ ਜੰਗ ਦੇ ਨਾਇਕ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਜੱਦੀ ਪਿੰਡ ਚਾਂਦਪੁਰ ਰੁੜਕੀ ਵਿਖੇ 17 ਫ਼ਰਵਰੀ ਨੂੰ ਉਨ੍ਹਾਂ ਦੇ ਬੁੱਤ ਤੋਂ ਪਰਦਾ ਹਟਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਸ਼ਹੀਦੀ ਫਤਿਹ ਮਾਰਚ ਦੇਹਲਾਂ ਸੀਹਾਂ ਤੋਂ ਖਾਲਸਾਈ ਸੱਜਧੱਜ ਨਾਲ ਅਗਲੇ ਪੜਾ ਲਈ ਰਵਾਨਾ

ਮੂਨਕ/ਦੇਹਲਾਂਸੀਹਾਂ :  ਨਿਹੰਗ ਸਿੰਘਾਂ ਦੀ ਮੁੱਖ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਹੇ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਜਨਮ ਅਸਥਾਨ ਦੇਹਲਾਂ ਸੀਹਾਂ ਤੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇਕ ਵਿਸ਼ਾਲ ਸ਼ਹੀਦੀ ਫਤਿਹ ਮਾਰਚ ਪੂਰੀ ਖਾਲਸਾਈ ਸੱਜ ਧੱਜ ਨਾਲ ਅਰੰਭ ਕੀਤਾ ਗਿਆ।

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ 15 ਕਿਲੋ ਹੈਰੋਇਨ, 8.40 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨਾਬਾਲਗ ਗ੍ਰਿਫਤਾਰ

ਅੰਮ੍ਰਿਤਸਰ,: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਸਰਹੱਦ ਪਾਰੋਂ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ 15 ਕਿਲੋਗ੍ਰਾਮ ਹੈਰੋਇਨ ਅਤੇ 8.40 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਾਬਾਲਗ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫਾਜ਼ਿਲਕਾ : ਜ਼ਿਲਾ ਮੈਜਿਸਟ੍ਰੇਟ ਡਾ. ਸੇਨੂੰ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।

ਪੰਜਾਬ ਮੰਤਰੀ ਮੰਡਲ ਨੇ ਇਲੈਕਟ੍ਰਿਕ ਵਾਹਨ ਨੀਤੀ (ਪੀਈਵੀਪੀ)-2022 ਨੂੰ ਦਿੱਤੀ ਪ੍ਰਵਾਨਗੀ

ਚੰਡੀਗੜ੍ਹ : ਵਾਹਨਾਂ ਦੇ ਪ੍ਰਦੂਸ਼ਣ ਕਾਰਨ ਸੂਬੇ ਦੇ ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਪੰਜਾਬ ਇਲੈਕਟ੍ਰਿਕ ਵਾਹਨ ਨੀਤੀ (ਪੀ.ਈ.ਵੀ.ਪੀ.)-2022 ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਡਰੱਗ ਮਾਫੀਆ ਖਿਲਾਫ ਪੰਜਾਬ ਪੁਲਿਸ ਦੀ ਕਾਰਵਾਈ ਜਾਰੀ

ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ 5 ਕਿਲੋ ਹੈਰੋਇਨ ਅਤੇ 12.15 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।

ਬੀਐਸਐਫ ਵੱਲੋਂ ਫਾਜਿ਼ਲਕਾ ਦੇ ਇਤਿਹਾਸਕ ਘੰਟਾਘਰ ਵਿਖੇ ਬ੍ਰਾਸ ਬੈਂਡ ਸ਼ੋਅ ਦਾ ਆਯੋਜਨ

ਫਾਜਿਲ਼ਕਾ : ਆਜਾਦੀ ਦਾ ਅੰਮ੍ਰਿਤ ਮਹੋਤਸਵ ਤਹਿਤ ਫਾਜਿ਼ਲਕਾ ਦੇ ਇਤਿਹਾਸਕ ਘੰਟਾ ਘਰ ਵਿਖੇ ਐਤਵਾਰ ਨੂੰ ਬੀਐਸਫੀ ਦੀ 52ਵੀਂ ਬਟਾਲੀਅਨ ਦੇ ਕਲਾਕਾਰ ਜਵਾਨਾਂ ਵੱਲੋਂ ਬ੍ਰਾਸ ਬੈਂਡ ਸ਼ੋਅ ਕਰਵਾਇਆ ਗਿਆ। ਇਸ ਮੌਕੇ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਸਮੇਤ ਫਾਜਿ਼ਲਕਾ ਦੇ ਸ਼ਹਿਰੀਆਂ ਨੇ ਵੱਡੀ ਗਿਣਤੀ ਵਿਚ ਸਿ਼ਰਕਤ ਕੀਤੀ ਅਤੇ ਬੀਐਸਐਫ ਦੇ ਇਸ ਸ਼ਾਨਦਾਰ ਪ੍ਰੋਗਰਾਮ ਦਾ ਆਨੰਦ ਲਿਆ।

ਪਟਿਆਲਾ ਦਾ ਪਲੇਠਾ ਮਿਲਟਰੀ ਲਿਟਰੇਚਰ ਫੈਸਟੀਵਲ ਪੂਰੀ ਫ਼ੌਜੀ ਸ਼ਾਨੌ ਸੌਕਤ ਨਾਲ ਸ਼ੁਰੂ

ਪਟਿਆਲਾ : ਪਟਿਆਲਾ ਦਾ ਪਲੇਠਾ ਦੋ ਦਿਨਾਂ ਮਿਲਟਰੀ ਲਿਟਰੇਚਰ ਫੈਸਟੀਵਲ ਪੂਰੀ ਫ਼ੌਜੀ ਸ਼ਾਨੌ ਸੌਕਤ ਨਾਲ ਇੱਥੇ ਖ਼ਾਲਸਾ ਕਾਲਜ ਵਿਖੇ ਆਰੰਭ ਹੋ ਗਿਆ।ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਫ਼ੌਜੀ ਸਾਹਿਤ ਮੇਲੇ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੇ ਗੈਂਗਸਟਰਾਂ ਦੇ ਚੁੰਗਲ ਵਿੱਚੋਂ ਕੱਢਣ ਲਈ ਅਜਿਹੇ ਮਿਲਟਰੀ ਲਿਟਰੇਚਰ ਫੈਸਟੀਵਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਅਤੇ ਯੂਨੀਵਰਸਿਟੀਆਂ ਦੇ ਪੱਧਰ ਉਤੇ ਕਰਵਾਏਗੀ।

ਸ਼ਹੀਦ ਭਗਤ ਸਿੰਘ ਇੱਕ ਹੀਰੋ,1947 ਦੀ ਜੰਗ 'ਚ ਪਟਿਆਲਾ ਰਿਆਸਤੀ ਫ਼ੌਜ ਦਾ ਯੋਗਦਾਨ ਅਤੇ ਪਾਕਿਸਤਾਨ-ਚੀਨ-ਯੂਕਰੇਨ ਜੰਗ ਤੇ ਭਾਰਤ ਬਾਰੇ ਵਿਸਥਾਰਤ ਚਰਚਾ

ਪਟਿਆਲਾ : ਪਟਿਆਲਾ ਹਹੈਰੀਟੇਜ ਫੈਸਟੀਵਲ ਤਹਿਤ ਕਰਵਾਏ ਗਏ ਦੋ ਰੋਜਾ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਪਹਿਲੇ ਦਿਨ ਤਿੰਨ ਸਮਕਾਲੀ ਵਿਸ਼ਿਆਂ 'ਤੇ ਪੈਨਲ ਵਿਚਾਰ ਵਟਾਂਦਰਾ ਕਰਵਾਇਆ ਗਿਆ।ਇਸ ਚਰਚਾ ਨੇ ਮਿਲਟਰੀ ਲਿਟਰੇਚਰ ਫੈਸਟੀਵਲ 'ਚ ਸ਼ਿਰਕਤ ਕਰਨ ਪੁੱਜੇ ਨੌਜਵਾਨ ਵਿਦਿਆਰਥੀਆਂ ਵਿੱਚ ਫ਼ੌਜ ਪ੍ਰਤੀ ਭਾਰੀ ਦਿਲਚਸਪੀ ਪੈਦਾ ਕੀਤੀ।

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਬਣੇ ਅੱਤਵਾਦੀ ਲਖਬੀਰ ਲੰਡਾ ਨਾਲ ਸਬੰਧਤ ਵਿਅਕਤੀਆਂ ‘ਤੇ ਸੂਬਾ ਪੱਧਰੀ ਛਾਪੇਮਾਰੀ

ਚੰਡੀਗੜ : ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਐਤਵਾਰ ਨੂੰ ਗੈਂਗਸਟਰ ਬਣੇ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ.ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ‘ਤੇ ਵੱਡੇ ਪੱਧਰ ‘ਤੇ ਛਾਪੇਮਾਰੀ ਕੀਤੀ।

12345678
google.com, pub-6021921192250288, DIRECT, f08c47fec0942fa0