Thursday, May 02, 2024

ਪੰਜਾਬ ਵਿਧਾਨ ਸਭਾ

'ਆਪ' ਨੂੰ ਸੀਏਏ 'ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ: ਬਾਜਵਾ

ਚੰਡੀਗੜ,: ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਚੁਣੌਤੀ ਦਿੱਤੀ ਕਿ ਉਹ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸੋਮਵਾਰ ਨੂੰ ਨੋਟੀਫਾਈ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ (ਸੀਏਏ) 'ਤੇ ਆਪਣਾ ਸਟੈਂਡ ਸਪੱਸ਼ਟ ਕਰੇ।

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ

ਚੰਡੀਗੜ੍ਹ,: ਭਾਰਤੀ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 10ਏ ਅਨੁਸਾਰ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ। 

ਸਿਧਾਰਥ ਚਟੋਪਾਧਿਆਏ ਦੇ ਡੀ ਜੀ ਪੀ ਵਜੋਂ 22 ਦਿਨਾਂ ਦੇ ਕਾਰਜਕਾਰਨ ਵਿਚ ਹੋਏ ਸਾਰੇ ਗੈਰ ਕਾਨੂੰਨੀ ਕੰਮਾਂ ਦੀ ਜਾਂਚ ਹੋਵੇ ਅਕਾਲੀ ਦਲ

ਪਟਿਆਲਾ: : ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਸਾਬਕਾ ਐਕਟਿਕ ਡੀ ਜੀ ਪੀ ਸਿਧਾਰਥ ਚਟੋਪਧਿਆਏ ਦੇ 22 ਦਿਨਾਂ ਦੇ ਡੀ ਜੀ ਪੀ ਵਜੋਂ ਕਾਰਜਕਾਲ ਦੌਰਾਨ ਹੋਏ ਸਾਰੇ ਗੈਰ ਕਾਨੂੰਨੀ ਕੰਮਾਂ ਦੀ ਜਾਂਚ ਹੋਣੀ ਚਾਹੀਦੀ ਹੈ ਤੇ ਉਹਨਾਂ ਦੋਸ਼ ਲਾਇਆ ਕਿ ਚਟੋਪਾਧਿਆਏ ਭਗੌੜੇ ਕਰਾਰ ਦਿੱਤੇ ਅਪਰਾਧੀਆਂ ਨੂੰ ਸਕਿਓਰਿਟੀ ਗਾਰਡ ਦੇ ਕੇ ਆਪਣੇ ਘਰ ਵਿਚ ਡਿਨਰ ਕਰਵਾਉਂਦਾ ਸੀ।

2024-25 ਦਾ ਬਜਟ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਲਾਮਿਸਾਲ ਭੂਮਿਕਾ ਅਦਾ ਕਰੇਗਾ  - ਮੁੱਖ ਮੰਤਰੀ

ਚੰਡੀਗੜ੍ਹ, : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ 2024-25 ਬਜਟ ਨੂੰ ਸਿਰਫ਼ ਕਿਤਾਬਚਾ ਹੀ ਨਹੀਂ, ਸਗੋਂ ਇੱਕ ਪਵਿੱਤਰ ਦਸਤਾਵੇਜ਼ ਕਰਾਰ ਦਿੰਦਿਆਂ ਕਿਹਾ ਕਿ ਇਹ ਬਜਟ ਇੱਕ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਗਏ ਕੰਪਿਊਟਰ ਅਧਿਆਪਕ ਚੰਡੀਗੜ੍ਹ ਪੁਲਿਸ ਨੇ ਥਾਣਿਆਂ 'ਚ ਡੱਕੇ

ਚੰਡੀਗੜ੍ਹ,:  ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਨੁੰ ਲੈਕੇ ਸੰਘਰਸ਼ ਕਰ ਰਹੇ ਕੰਪਿਊਟਰ ਅਧਿਆਪਕਾਂ ਅੱਜ ਜਦੋਂ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਜਾ ਰਹੇ ਸਨ ਤਾਂ ਚੰਡੀਗੜ੍ਹ ਪੁਲਿਸ ਵੱਲੋਂ ਇਨ੍ਹਾਂ ਕੰਪਿਊਟਰ ਅਧਿਆਪਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਯੂਨੀਅਨ ਆਗੂਆਂ ਮੁਤਾਬਕ ਕਰੀਬ 150 ਤੋਂ ਵਧੇਰੇ ਅਧਿਆਪਕਾਂ ਨੂੰ ਚੰਡੀਗੜ੍ਹ ਪੁਲਿਸ ਨੇ ਸੈਕਟਰ 39 ਅਤੇ 36 ਦੇ ਥਾਣੇ ਵਿੱਚ ਲੈ ਗਏ, ਜਿੱਥੋਂ ਖਬਰ ਲਿਖੇ ਜਾਣ ਤੱਕ ਅਜੇ ਛੱਡੇ ਨਹੀਂ ਗਏ ਸਨ। 

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿੱਤੀ ਸਾਲ 24-25 ਲਈ 2.04 ਲੱਖ ਕਰੋੜ ਰੁਪਏ ਦਾ ਬਜ਼ਟ ਪੇਸ਼

ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਸਦਨ 'ਚ ਬੇਤੁਕੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ: ਬਾਜਵਾ

ਚੰਡੀਗੜ: ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬਜਟ ਇਜਲਾਸ ਦੇ ਦੂਜੇ ਦਿਨ ਵਿਧਾਨ ਸਭਾ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਨੈਤਿਕ ਅਤੇ ਗੈਰ-ਸੰਵਿਧਾਨਕ ਵਿਵਹਾਰ ਲਈ ਤਿੱਖਾ ਹਮਲਾ ਕੀਤਾ ਹੈ।

ਰਾਜਪਾਲ ਦਾ ਭਾਸ਼ਣ ਰੋਕਣ ਦਾ ਯਤਨ ਕਰਕੇ ਕਾਂਗਰਸ ਨੇ ਪਵਿੱਤਰ ਸਦਨ ਦੀ ਤੌਹੀਨ ਕੀਤੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ,: ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜ਼ਟ ਸੈਸ਼ਨ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਭਾਸ਼ਣ ਦੇਣ ਮੌਕੇ ਕਾਂਗਰਸੀ ਪਾਰਟੀ ਵੱਲੋਂ ਰੁਕਾਵਟ ਪਾਉਣ ਦੇ ਯਤਨਾਂ ਦੀ ਸਖ਼ਤ ਆਲੋਚਨਾ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਅਜਿਹਾ ਕਰਕੇ ਪਵਿੱਤਰ ਸਦਨ ਦੀ ਤੌਹੀਨ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜਪਾਲ ਵੱਲੋਂ ਆਪਣੇ ਭਾਸ਼ਣ ਦੌਰਾਨ ਸੂਬਾ ਸਰਕਾਰ ਦੀਆਂ ਇੱਕ ਸਾਲ ਦੀਆਂ ਪ੍ਰਾਪਤੀਆਂ ਦਾ ਜਿਕਰ ਕੀਤਾ ਜਾਂਦਾ ਹੈ ਅਤੇ ਕਾਂਗਰਸ ਪਾਰਟੀ ਇਸ ਗੱਲ ਤੋਂ ਘਬਰਾ ਗਈ ਕਿ ਇਨਾਂ ਪ੍ਰਾਪਤੀਆਂ ਦੀ ਜਾਣਕਾਰੀ ਸਦਨ ਦੀ ਕਾਰਵਾਈ ਦੇ ਸਿੱਧੇ ਪ੍ਰਸਾਰਨ ਰਾਹੀਂ ਕਿਤੇ ਲੋਕਾਂ ਤੱਕ ਨਾ ਪਹੁੰਚ ਜਾਵੇ।

ਸਮਾਜ ਦੇ ਸਾਧਨ ਸਮਰੱਥ ਤੇ ਹਾਸ਼ੀਏ ਉਤੇ ਧੱਕੇ ਤਬਕਿਆਂ ਵਿਚਲਾ ਫ਼ਰਕ ਮਿਟਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ: ਰਾਜਪਾਲ

ਚੰਡੀਗੜ੍ਹ, : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਵਿਕਾਸ ਦਾ ਲਾਭ ਸਮਾਜ ਦੇ ਹਰੇਕ ਵਰਗ ਤੱਕ ਪੁੱਜਣਾ ਯਕੀਨੀ ਬਣਾਉਣ ਲਈ ਸਾਧਨ ਸਮਰੱਥ ਤੇ ਹਾਸ਼ੀਏ ਉਤੇ ਧੱਕੇ ਵਰਗਾਂ ਵਿਚਲਾ ਪਾੜਾ ਖ਼ਤਮ ਕਰਨ ਲਈ ਸੂਬਾ ਸਰਕਾਰ ਦ੍ਰਿੜ੍ਹ ਸੰਕਲਪ ਹੈ।

ਸਪੀਕਰ ਸੰਧਵਾਂ ਨੇ ਪੰਜਾਬ ਉਰਦੂ ਅਕਾਦਮੀ, ਮਾਲੇਰਕੋਟਲਾ ਦੇ ਸਾਲਾਨਾ ਇਨਾਮ ਵੰਡ ਤੇ ਸਨਮਾਨ ਸਮਾਰੋਹ ਅਤੇ ਰਸਮ-ਏ- ਇਜਰਾਅ ਮੌਕੇ ਕੀਤੀ ਸ਼ਿਰਕਤ

ਚੰਡੀਗੜ੍ਹ/ਮਾਲੇਰਕੋਟਲਾ: ਪੰਜਾਬ ਉਰਦੂ ਅਕਾਦਮੀ ਮਲੇਰਕੋਟਲਾ ਸਾਡੀ ਇੱਕ ਮਾਣਮੱਤੀ ਸੰਸਥਾ ਹੈ ਜੋ ਕਿ ਭਾਸ਼ਾ ਫਲਾਓ ਲਈ ਸਾਰਥਕ ਉਪਰਾਲੇ ਕਰ ਰਹੀ ਹੈ ਤਾਂ ਜੋ ਨੌਜਵਾਨ ਵਰਗ ਨੂੰ ਆਪਣੀ ਮਿੱਠੀ ਭਾਸ਼ਾ ਉਰਦੂ ਨਾਲ ਜੋੜ ਕੇ ਰੱਖਿਆ ਜਾ ਸਕੇ। 

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਮਾਰਚ ਨੂੰ

ਚੰਡੀਗੜ੍ਹ,: ਪੰਜਾਬ ਦੇ ਰਾਜਪਾਲ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਛੇਵੇਂ (ਬਜਟ) ਸਮਾਗਮ ਲਈ ਸ਼ੁੱਕਰਵਾਰ, 1 ਮਾਰਚ, 2024 ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ।

ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਟੈਕਨੀਕਲ ਕਾਲਜਾਂ ਦੇ ਵਿਦਿਆਰਥੀਆਂ ਦੇ ਐਮ.ਐਸ.ਪੀ. 'ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਉਣ ਦਾ ਐਲਾਨ

ਪਟਿਆਲਾ,:  ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਐਲਾਨ ਕੀਤਾ ਹੈ ਕਿ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਵੱਲੋਂ ਕਿਸਾਨਾਂ ਉਤੇ ਕੀਤੇ ਜਾ ਰਹੇ ਜੁਲਮਾਂ ਦੇ ਚੱਲਦਿਆਂ ਕਿਸਾਨੀ ਮੰਗਾਂ 'ਚ ਸ਼ਾਮਲ 'ਐਮ.ਐਸ.ਪੀ. ਦੀ ਲੋੜ ਕਿਉਂ?' ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਰਾਜ ਦੇ ਸਾਰੇ ਤਕਨੀਕੀ ਸਿੱਖਿਆ ਕਾਲਜਾਂ ਦੇ ਫਾਈਨਲ ਸਾਲ ਦੇ ਵਿਦਿਆਰਥੀਆਂ ਦੇ ਐਮ.ਐਸ.ਪੀ. 'ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਜਾਣਗੇ।

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਇਕ ਮਾਰਚ ਤੋਂ 15 ਮਾਰਚ ਤੱਕ ਬਜਟ ਇਜਲਾਸ ਸੱਦਣ ਦੀ ਪ੍ਰਵਾਨਗੀ

ਚੰਡੀਗੜ੍ਹ,: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਛੇਵਾਂ ਇਜਲਾਸ (ਬਜਟ ਸਮਾਗਮ) ਇਕ ਮਾਰਚ ਤੋਂ 15 ਮਾਰਚ, 2024 ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ,: ਬ੍ਰਿਟਿਸ਼ ਕੋਲੰਬੀਆ (ਕੈਨੇਡਾ) ਦੇ ਸਪੀਕਰ ਸ੍ਰੀ ਰਾਜ ਚੌਹਾਨ ਦੀ ਅਗਵਾਈ ਵਾਲੇ ਵਫ਼ਦ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਪੰਜਾਬ ਅਤੇ ਬ੍ਰਿਟਿਸ਼ ਕੋਲੰਬੀਆ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ।

'ਆਪ' ਦਿੱਲੀ 'ਆਪ' ਪੰਜਾਬ ਸਰਕਾਰ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਦੀ ਹੈ: ਬਾਜਵਾ

ਚੰਡੀਗੜ,: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਪੰਜਾਬ ਦੇ ਵਿੱਤ ਮੰਤਰਾਲੇ ਨੂੰ ਅਹੁਦੇ ਦੀ ਗੁਪਤਤਾ ਬਣਾਈ ਰੱਖਣ ਵਿੱਚ ਅਸਫਲ ਰਹਿਣ ਲਈ ਆਲੋਚਨਾ ਕੀਤੀ ਹੈ।

ਗੁਰਬਾਣੀ ਪ੍ਰਸਾਰਣ ਦਾ ਹੱਕ ਬਾਦਲ ਪਰਿਵਾਰ ਦੇ ਹੱਥਾਂ ਵਿਚ ਜਾਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ-ਮੁੱਖ ਮੰਤਰੀ

ਚੰਡੀਗੜ੍ਹ,: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ‘ਦਿ ਸਿੱਖ ਗੁਰਦੁਆਰਾ ਐਕਟ-1925’ ਵਿਚ ਪ੍ਰਸਤਾਵਿਤ ਸੋਧ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਹੈ ਤਾਂ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਪਾਵਨ ਗੁਰਬਾਣੀ ਦੇ ਪ੍ਰਸਾਰਣ ਉਤੇ ਬਾਦਲ ਪਰਿਵਾਰ ਦੀ ਇਜਾਰੇਦਾਰੀ ਖਤਮ ਕੀਤੀ ਜਾ ਸਕੇ।

ਓ ਪੀ ਸੋਨੀ ਦੀ ਗ੍ਰਿਫ਼ਤਾਰੀ ਬਦਲਾਖੋਰੀ ਦੀ ਰਾਜਨੀਤੀ ਤੋਂ ਇਲਾਵਾ ਕੁਝ ਵੀ ਨਹੀਂ: ਬਾਜਵਾ

ਚੰਡੀਗੜ੍ਹ,: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਡਿਪਟੀ ਸੀ ਐੱਮ ਓ ਪੀ ਸੋਨੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਤੇ ਮੁੱਖ ਵਿਰੋਧੀ ਪਾਰਟੀ - ਕਾਂਗਰਸ ਪਾਰਟੀ ਦੇ ਆਗੂਆਂ ਦੇ ਅਕਸ ਨੂੰ ਨਿਸ਼ਾਨਾ ਬਣਾਉਣ ਅਤੇ ਉਨ੍ਹਾਂ ਦੇ ਅਕਸ ਨੂੰ ਖ਼ਰਾਬ ਕਰਨ ਲਈ ਵਿਜੀਲੈਂਸ ਬਿਊਰੋ ਸਮੇਤ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਲਈ ਤਿੱਖਾ ਹਮਲਾ ਕੀਤਾ।

ਜਰਮਨ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ,: ਭਾਰਤ ਵਿੱਚ ਜਰਮਨ ਰਾਜਦੂਤ ਸ੍ਰੀ ਫਿਲਿਪ ਐਕਰਮੈਨ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ।

ਸਰਦਾਰ ਬੀਰਦਵਿੰਦਰ ਸਿੰਘ ਦਾ ਸਦੀਵੀ ਵਿਛੋੜਾ ਕਦੇ ਵੀ ਨਾ ਪੂਰਿਆ ਜਾ ਸਕਣ ਵਾਲ਼ਾ ਘਾਟਾ: ਰਾਜਿੰਦਰ ਸਿੰਘ ਬਡਹੇੜੀ

ਉੱਘੇ ਸਿੱਖ ਕਿਸਾਨ ਨੇਤਾ ਰਾਜਿੰਦਰ ਸਿੰਘ ਬਡਹੇੜੀ ਸਾਬਕਾ ਡਾਇਰੈਕਟਰ ਪੰਜਾਬ ਮੰਡੀ ਬੋਰਡ ਨੇ ਆਖਿਆ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪ੍ਰਣਾਏ ਹੋਏ ਦੇਸ਼ ਦੇ ਪ੍ਰੋੜ ਸਿਆਸਤਦਾਨ, ਸਿੱਖ ਕੌਮ ਦੇ ਮਹਾਨ ਚਿੰਤਕ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ, ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਪੂਰਨ ਨਿਧੜਕਤਾ ਤੇ  ਬੁਲੰਦੀ ਨਾਲ਼ ਸੂਬੇ ਦੇ ਧਾਰਮਿਕ, ਸਮਾਜਿਕ ਤੇ ਰਾਜਸੀ ਅਹਿਮ ਮਸਲਿਆਂ 'ਤੇ ਲੋਕਾਂ ਦੀ ਆਵਾਜ਼ ਬਣਦੇ ਰਹੇ ਵੱਡੇ ਭਾਅ ਜੀ ਸ. ਬੀਰਦਵਿੰਦਰ ਸਿੰਘ ਅੱਜ ਸਰੀਰਕ ਤੌਰ 'ਤੇ ਸਦੀਵੀ ਵਿਛੋੜਾ ਦੇ ਗਏ ਹਨ ।

ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ

 ਚੰਡੀਗੜ੍ਹ,:  ਪੰਜਾਬ ਵਿਧਾਨ ਸਭਾ ਨੇ ਅੱਜ ਚਾਰ ਮਹੱਤਵਪੂਰਨ ਬਿੱਲ ਜਿੰਨ੍ਹਾਂ ਵਿੱਚ ਸਿੱਖ ਗੁਰਦੁਆਰਾ (ਸੋਧ) ਬਿੱਲ, 2023, ਪੰਜਾਬ ਪੁਲਿਸ (ਸੋਧ) ਬਿੱਲ, 2023, ਪੰਜਾਬ ਐਫੀਲੀਏਟਿਡ ਕਾਲਜ (ਸੇਵਾ ਦੀ ਸੁਰੱਖਿਆ) ਸੋਧ ਬਿੱਲ, 2023 ਅਤੇ ਪੰਜਾਬ ਯੂਨੀਵਰਸਿਟੀਜ਼ ਕਾਨੂੰਨ (ਸੋਧ) ਬਿੱਲ 2023 ਸ਼ਾਮਿਲ ਹਨ, ਸੈਸ਼ਨ ਵਿੱਚ ਪਾਸ ਕੀਤੇ।

ਗੁਰਦਵਾਰਾ ਐਕਟ ਵਿਚ ਤਰਮੀਮ ਖਾਲਸਾ ਪੰਥ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੀ ਤੇ ਭੜਕਾਊ ਦਖਲ ਅੰਦਾਜ਼ੀ: ਸ਼੍ਰੋਮਣੀ ਅਕਾਲੀ ਦਲ ਦਾ ਤਿੱਖਾ ਪ੍ਰਤੀਕਰਮ

 ਅੰਮ੍ਰਿਤਸਰ:  ਸ਼ੋਮਣੀ ਅਕਾਲੀ ਦਲ ਨੇ ਅੱਜ  ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿਚ ਪਾਸ ਕੀਤੇ   ਸਿੱਖ ਗੁਰਦਵਾਰਾ ਐਕਟ ਤਰਮੀਮ ਬਿੱਲ ਨੂੰ ਆਮ ਅਦਮੀ ਪਾਰਟੀ ਦੇ "ਸਿੱਖ ਵਿਰੋਧੀ"  ਆਗੂ ਅਰਵਿੰਦ ਕੇਜਰੀਵਾਲ ਦੀ ਸ਼ਹਿ ਉਤੇ  ਖਾਲਸਾ ਪੰਥ ਦੇ ਧਾਰਮਿਕ ਮਾਮਲਿਆਂ ਵਿਚ  ਦਖਲ-ਅੰਦਾਜ਼ੀ ਅਤੇ ਖਾਲਸਾਈ ਪ੍ਰੰਪਰਾਵਾਂ ਉਤੇ ਸਿੱਧਾ ਹਮਲਾ ਕਰਾਰ ਦਿੱਤਾ ਅਤੇ ਐਲਾਨ ਕੀਤਾ ਕਿ ਇਸ  ਨੂੰ ਕਿਸੇ ਭੀ ਹਾਲਤ ਵਿਚ ਬਰਦਾਸ਼ਤ ਨਹੀ ਕੀਤਾ ਜਾ ਸਕਦਾ ਫ਼ "ਅਸੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੀ ਸੁਚੇਤ ਕਰਦੇ ਹਾਂ ਕਿ ਗੈਰਾਂ ਨੂੰ ਖੁਸ਼ ਕਰਨ ਲਈ ਉਹ ਗੁਰੁ ਘਰ ਨਾਲ ਮੱਥਾ ਲਾਉਣ ਦੀ ਹਿਮਾਕਤ ਨਾ ਕਰਨ ।

ਭਗਵੰਤ ਮਾਨ ਵਲੋਂ ਸਿੱਖ ਅਵਾਮ ਦੀਆਂ ਭਾਵਨਾਵਾਂ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਤੋ ਗੁਰਬਾਣੀ ਦੇ ਫ੍ਰੀ ਪ੍ਰਸਾਰਣ ਕਰਨ ਦੇ ਲਏ ਜਾ ਰਹੇ ਫੈਸਲੇ ਦਾ ਭਰਵਾਂ ਸੁਆਗਤ : ਭੋਮਾ 

ਅੰਮ੍ਰਿਤਸਰ : ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਦਿੱਲੀ  ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਦੋ ਟਵੀਟ ਕਰਕੇ ਜੋ ਐਲਾਨ ਕੀਤਾ ਹੈ ਕਿ ਉਹ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਤੇ ਮੰਗ ਅਨੁਸਾਰ ਸਿੱਖ ਗੁਰਦਵਾਰਾ ਐਕਟ 1925 ਵਿੱਚ ਇੱਕ ਨਵੀਂ ਧਾਰਾ ਜੋੜ ਰਹੇ ਹਨ ਕਿ ਸ੍ਰੀ ਹਰਿਮੰਦਰ ਸਾਹਿਬ ਜੀ ਤੋਂ ਗੁਰਬਾਣੀ ਦਾ ਪ੍ਰਸਾਰਣ ਸਭ ਲਈ ਮੁਫ਼ਤ ਹੋਵੇਗਾ। ਜਿਸ ਵਾਸਤੇ ਕਿਸੇ ਟੈਂਡਰ ਦੀ ਲੋੜ ਨਹੀਂ ਹੋਵੇਗੀ  ,

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਤਾਬ ਵਾਹ ਜ਼ਿੰਦਗੀ ! ਰਿਲੀਜ਼

ਚੰਡੀਗੜ੍ਹ,: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨੌਜਵਾਨ ਲੇਖਕ ਨਰਿੰਦਰ ਪਾਲ ਸਿੰਘ ਜਗਦਿਓ ਦੀ ਕਿਤਾਬ "ਵਾਹ ਜ਼ਿੰਦਗੀ!" ਆਪਣੇ ਦਫ਼ਤਰ ਵਿਚ ਰਿਲੀਜ਼ ਕੀਤੀ। ਰੌਚਕਤਾ ਭਰਪੂਰ ਅਤੇ ਵਿਲੱਖਣ ਸ਼ੈਲੀ ਵਿੱਚ ਲਿਖੀ ਇਸ ਕਿਤਾਬ ਦੀਆਂ ਕਾਪੀਆਂ ਲੇਖਕ ਨੇ ਸਪੀਕਰ ਜ਼ਰੀਏ ਪੰਜਾਬ ਵਿਧਾਨ ਸਭਾ ਦੀ ਲਾਇਬ੍ਰੇਰੀ ਲਈ ਵੀ ਭੇਂਟ ਕੀਤੀਆਂ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਸ੍ਰੀ ਰਾਮਲੋਕ ਖਟਾਣਾ ਵੀ ਹਾਜ਼ਿਰ ਸਨ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਅਦਾਕਾਰ, ਨਿਰਦੇਸ਼ਕ ਤੇ ਪ੍ਰੋਡਿਊਸਰ ਮੰਗਲ ਢਿੱਲੋਂ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ,: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਸਿੱਧ ਅਦਾਕਾਰ, ਨਿਰਦੇਸ਼ਕ ਤੇ ਪ੍ਰੋਡਿਊਸਰ ਮੰਗਲ ਢਿੱਲੋਂ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸਪੀਕਰ ਸੰਧਵਾਂ ਨੂੰ ਨਰਸਿੰਗ ਕਾਲਜਾਂ ਦੀਆਂ ਮੁਸ਼ਕਲਾਂ ਸਬੰਧੀ ਸੂਬਾਈ ਪ੍ਰਧਾਨ ਨੇ ਸੌਂਪਿਆ ਮੰਗ ਪੱਤਰ

ਚੰਡੀਗੜ੍ਹ,: ਪੰਜਾਬ ਭਰ ਦੇ ਨਰਸਿੰਗ ਕਾਲਜਾਂ ਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਉਣ ਸਬੰਧੀ ਨਰਸਿੰਗ ਟ੍ਰੇਨਿੰਗ ਇੰਸਟੀਚਿਊਟ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਨੇ ਪਿਛਲੇ ਦਿਨੀਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੂੰ ਮੰਗ ਪੱਤਰ ਸੌਂਪਿਆ।

ਮੁੱਖ ਮੰਤਰੀ ਦੀ ਅਗਵਾਈ ਵਿਚ ਮੰਤਰੀ ਮੰਡਲ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 19 ਤੇ 20 ਜੂਨ ਨੂੰ ਸੱਦਣ ਦੀ ਪ੍ਰਵਾਨਗੀ

ਮਾਨਸਾ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ 16ਵੀਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 19 ਤੇ 20 ਜੂਨ, 2023 ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਬਾਰੇ ਫੈਸਲਾ ਅੱਜ ਇੱਥੇ ਬੱਚਤ ਭਵਨ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਮੁੱਖ ਮੰਤਰੀ ਭਗਵੰਤ ਮਾਨ  ਦੀ ਹਰਿਆਣਾ ਦੇ ਮੁੱਖ ਮੰਤਰੀ ਨੂੰ ਕੋਰੀ ਨਾਂਹ; “ਪੰਜਾਬ ਯੂਨੀਵਰਸਿਟੀ ਵਿੱਚ ਨਹੀਂ ਮਿਲੇਗੀ ਕੋਈ ਹਿੱਸੇਦਾਰੀ”

ਚੰਡੀਗੜ੍ਹ,: ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸੂਬੇ ਦੀ ਭਾਵਨਾਤਮਕ, ਸੱਭਿਆਚਾਰਕ, ਸਾਹਿਤ ਅਤੇ ਅਮੀਰ ਵਿਰਾਸਤ ਦਾ ਹਿੱਸਾ ਹੋਣ ਦਾ ਦਾਅਵਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸਪੱਸ਼ਟ ਤੌਰ 'ਤੇ ਕਿਹਾ ਕਿ ਉਨ੍ਹਾਂ ਨੂੰ ਖੇਤਰ ਦੀ ਇਸ ਸਿਖਰਲੀ ਵਿਦਿਅਕ ਸੰਸਥਾ ਯੂਨੀਵਰਸਿਟੀ ਵਿੱਚ ਹਰਿਆਣਾ ਦੇ ਹਿੱਸੇ ਦੀ ਲੋੜ ਨਹੀਂ ਹੈ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਧਰਤੀ ਹੇਠਲੇ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਦੀ ਅਪੀਲ

ਚੰਡੀਗੜ੍ਹ,: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੂਬਾ ਵਾਸੀਆਂ ਖ਼ਾਸਕਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਡਿੱਗਣ ਤੋਂ ਰੋਕਣ ਲਈ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ।

ਸਪੀਕਰ ਸੰਧਵਾਂ ਨੇ ਭਾਦਸੋਂ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ ਘੋੜ ਸਵਾਰ ਚਿੰਨ੍ਹ ਤੋਂ ਪੜਦਾ ਉਠਾਇਆ

ਭਾਦਸੋਂ/ਪਟਿਆਲਾ,: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਭਾਦਸੋਂ ਵਿਖੇ  'ਦੀ ਵਿਸ਼ਵਕਰਮਾ ਰਾਮਗੜ੍ਹੀਆ ਐਜੂਕੇਸ਼ਨਲ ਵੈਲਫੇਅਰ ਸੋਸਾਇਟੀ' ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਸਥਾਪਤ ਕੀਤੇ ਘੋੜ ਸਵਾਰ ਚਿੰਨ੍ਹ ਤੋਂ ਪੜਦਾ ਉਠਾਇਆ। ਉਹ ਇੱਥੇ ਕਰਤਾਰ ਐਗਰੋ ਇੰਡਸਟਰੀਜ਼ ਦੇ ਪ੍ਰਬੰਧ ਨਿਰਦੇਸ਼ਕ ਅਮਰਜੀਤ ਸਿੰਘ ਲੋਟੇ ਦੀ ਅਗਵਾਈ ਹੇਠ ਕਰਵਾਏ 300 ਸਾਲਾ ਸਤਾਬਦੀ ਸਮਾਰੋਹ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਹੋਏ ਸਨ।

ਸ੍ਰੀ ਦਰਬਾਰ ਸਾਹਿਬ ਨੇੜੇ ਵਾਪਰੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ: ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ,: ਸਿਫ਼ਤੀ ਦੇ ਘਰ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਬੀਤੇ ਦਿਨੀਂ ਵਾਪਰੀਆਂ ਘਟਨਾਵਾਂ ਉਤੇ ਡੂੰਘੇ ਦੁਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਇਹ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ।

ਸਕੂਲ ਪਾਠਕ੍ਰਮ 'ਚੋਂ ਸਾਜ਼ਿਸ਼ਨ ਹਟਾਇਆ ਜਾ ਰਿਹੈ ਇਤਿਹਾਸ: ਕੁਲਤਾਰ ਸਿੰਘ ਸੰਧਵਾਂ ਨੇ ਜਤਾਇਆ ਤੌਖ਼ਲਾ

ਚੰਡੀਗੜ੍ਹ,: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਖ਼ਦਸ਼ਾ ਜਤਾਇਆ ਕਿ ਵਿਦਿਆਰਥੀਆਂ ਨੂੰ ਆਪਣੇ ਸ਼ਾਨਾਮੱਤੇ ਇਤਿਹਾਸ ਤੋਂ ਵਿਰਵੇ ਕਰਨ ਲਈ ਸਕੂਲ ਪਾਠਕ੍ਰਮ 'ਚੋਂ ਸਾਜ਼ਿਸ਼ਨ ਇਤਿਹਾਸਕ ਘਟਨਾਵਾਂ, ਖ਼ਾਸਕਰ ਧਾਰਮਿਕ ਇਤਿਹਾਸ ਹਟਾਇਆ ਜਾ ਰਿਹਾ ਹੈ।

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਚੰਡੀਗੜ੍ਹ,: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਸੂਬੇ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਲੁਧਿਆਣਾ ਵਿਖੇ ਤੀਜੀ ਕਾਨਵੋਕੇਸ਼ਨ ਦੌਰਾਨ ਪੀਐਚ.ਡੀ, ਮਾਸਟਰਜ਼ ਅਤੇ ਬੈਚਲਰ ਪ੍ਰੋਗਰਾਮਾਂ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ।

ਪੰਜਾਬੀ ਯੂਨੀਵਰਸਿਟੀ ਵੱਲੋਂ ਸ਼ੁਰੂ ਕੀਤੇ ਨਵੇਂ ਕੋਰਸਾਂ ਨਾਲ਼ ਹੋਈ ਨਵੇਂ ਯੁੱਗ ਦੀ ਸ਼ੁਰੂਆਤ : ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ,: ਪੰਜਾਬੀ ਯੂਨੀਵਰਸਿਟੀ ਵੱਲੋਂ ਆਪਣੇ ਮੋਹਾਲੀ ਸਥਿਤ ਕੇਂਦਰ ਨੂੰ ਹੋਰ ਵਧੇਰੇ ਸਰਗਰਮ ਕਰਨ ਲਈ ਇੱਥੇ ਨਵੇਂ ਯੁੱਗ ਦੇ ਹਾਣੀ 33 ਨਵੇਂ ਸ਼ਾਰਟ ਟਰਮ ਕੋਰਸ ਸ਼ੁਰੂ ਕੀਤੇ ਗਏ ਹਨ ਜਿਨ੍ਹਾਂ ਦਾ ਉਦਘਾਟਨ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ। ਇਹ ਕੋਰਸ ਸਬੁੱਧ ਫਾਊਂਡੇਸ਼ਨ ਦੇ ਸਹਿਯੋਗ ਨਾਲ ਸ਼ੁਰੂ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਇਸ ਕੇਂਦਰ ਨੂੰ ਸਰਗਰਮ ਕਰਨ ਦੇ ਪੜਾਅ ਵਜੋਂ ਪਿਛਲੇ ਦਿਨੀਂ ਇਸ ਦਾ ਨਾਮ ਬਦਲ ਕੇ 'ਪੰਜਾਬੀ ਯੂਨੀਵਰਸਿਟੀ ਸੈਂਟਰ ਫਾਰ ਐਮਰਜਿੰਗ ਐਂਡ ਇਨੋਵੇਟਿਵ ਟੈਕਨਾਲੋਜੀ, ਮੋਹਾਲੀ' ਕਰ ਦਿੱਤਾ ਗਿਆ ਸੀ। ਇਸੇ ਦਿਸ਼ਾ ਵਿੱਚ ਹੁਣ ਮਸਨੂਈ ਬੁੱਧੀ (ਆਰਟੀਫੀਸ਼ੀਅਲ ਇੰਟੈਲੀਜੈਂਸ) ਅਤੇ ਡੈਟਾ ਸਾਇੰਸ ਨਾਲ ਸੰਬੰਧਤ ਇਹ ਨਵੇਂ ਕੋਰਸ ਸ਼ੁਰੂ ਕੀਤੇ ਗਏ ਹਨ।  

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸਾਰੇ ਸਿਵਲ ਕੰਮ ਜੁਲਾਈ ਤੱਕ ਮੁਕੰਮਲ ਹੋਣ ਦੀ ਸੰਭਾਵਨਾ - ਹਰਭਜਨ ਸਿੰਘ ਈ.ਟੀ.ਓ

ਹਲਵਾਰਾ (ਲੁਧਿਆਣਾ): ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਉਸਾਰੀ ਜੁਲਾਈ 2023 ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਸਾਰੇ ਨਿਰਮਾਣ ਕਾਰਜਾਂ ਦੇ ਟੈਂਡਰ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਵੱਲੋਂ ਪਹਿਲਾਂ ਹੀ ਅਲਾਟ ਕੀਤੇ ਜਾ ਚੁੱਕੇ ਹਨ।

ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਖੇਡ ਸੱਭਿਆਚਾਰ ਪੈਦਾ ਕਰਨ ਲਈ ਨਿਰੰਤਰ ਯਤਨਸ਼ੀਲ: ਮੀਤ ਹੇਅਰ

ਚੰਡੀਗੜ੍ਹ,: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਨਿਰੰਤਰ ਯਤਨਸ਼ੀਲ ਹੈ।ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਪੰਜਾਬ ਦੀ ਨੌਜਵਾਨੀ ਖੇਡ ਮੈਦਾਨਾਂ ਵਿੱਚ ਨਿੱਤਰ ਕੇ ਸਿਹਤਮੰਦ ਪੰਜਾਬ ਸਿਰਜਣ ਵਿੱਚ ਆਪਣਾ ਵੱਡਾ ਯੋਗਦਾਨ ਪਾਵੇ।

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅੱਗੇ ਆਉਣ ਦਾ ਸੱਦਾ

ਖਟਕੜ ਕਲਾਂ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਅੱਗੇ ਆਉਣ ਅਤੇ ਸੂਬਾ ਸਰਕਾਰ ਇਸ ਮਕਸਦ ਦੀ ਪੂਰੀ ਲਈ ਪੂਰਾ ਸਹਿਯੋਗ ਤੇ ਤਾਲਮੇਲ ਕਰੇਗੀ।

ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਸਰਕਾਰੀ/ਪ੍ਰਾਈਵੇਟ ਗਊਸ਼ਾਲਾਵਾਂ ਨੂੰ ਲਗਭਗ 85.92 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ: ਡਾ. ਇੰਦਰਬੀਰ ਸਿੰਘ ਨਿੱਜਰ

ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸ਼ਹਿਰੀ ਸਥਾਨਕ ਸੰਸਥਾਵਾਂ (ਯੂ.ਐਲ.ਬੀਜ) ਨੇ ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਲਗਭਗ 85.92 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕੀਤੀ ਗਈ ਹੈ। ਇਹ ਗੱਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਵਿਧਾਇਕ ਸ: ਦਲਜੀਤ ਸਿੰਘ ਗਰੇਵਾਲ (ਭੋਲਾ) ਅਤੇ ਸ: ਗੁਰਪ੍ਰੀਤ ਸਿੰਘ ਬਣਾਵਾਲੀ ਵੱਲੋਂ ਲਿਆਂਦੇ ਗਏ ਧਿਆਨ ਦਿਵਾਓ ਮੱਤੇ ਦਾ ਜਵਾਬ ਦਿੰਦਿਆਂ ਕਹੀ।

ਮੁੱਖ ਮੰਤਰੀ ਦੀ ਅਗਵਾਈ ਹੇਠ ਵਿਧਾਨ ਸਭਾ ਵੱਲੋਂ ਹਿਮਾਚਲ ਪ੍ਰਦੇਸ਼ ਸਰਕਾਰ ਦੇ ਪਣ ਬਿਜਲੀ ਪ੍ਰਾਜੈਕਟਾਂ ਉਤੇ ਵਾਟਰ ਸੈੱਸ ਲਾਉਣ ਦੇ ਫੈਸਲੇ ਦੀ ਨਿਖੇਧੀ

ਚੰਡੀਗੜ੍ਹ : ਰਿਪੇਰੀਅਨ ਸਿਧਾਂਤ ਮੁਤਾਬਕ ਪਾਣੀ ਉਤੇ ਆਪਣਾ ਕਾਨੂੰਨੀ ਹੱਕ ਜਤਾਉਂਦਿਆਂ ਪੰਜਾਬ ਵਿਧਾਨ ਸਭਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਣ ਬਿਜਲੀ ਪ੍ਰਾਜੈਕਟਾਂ ਉਤੇ ਵਾਟਰ ਸੈੱਸ ਲਾਉਣ ਦੇ ਹਿਮਾਚਲ ਪ੍ਰਦੇਸ਼ ਸਰਕਾਰ ਦੇ ਫੈਸਲੇ ਦੀ ਨਿਖੇਧੀ ਕੀਤੀ।

ਮੁੱਖ ਮੰਤਰੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿੱਚ ਵਿਰਾਸਤੀ ਗਲੀ ਬਣਾਉਣ ਦਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਕੀਤਾ ਤਾਂ ਜੋ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਅਤੇ ਪੰਜਾਬੀਆਂ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਇਆ ਜਾ ਸਕੇ।

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਰੱਖਣ ਦਾ ਮਤਾ ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ  :ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਵਿਧਾਨ ਸਭਾ ਨੇ ਬੁੱਧਵਾਰ ਨੂੰ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਭਾਰਤ ਸਰਕਾਰ (ਜੀ.ਓ.ਆਈ.) ਨੂੰ ਇੰਡੀਅਨ ਏਅਰ ਫੋਰਸ ਸਟੇਸ਼ਨ ਹਲਵਾਰਾ, ਲੁਧਿਆਣਾ ਵਿਖੇ ਬਣਨ ਵਾਲੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਦੀ ਬੇਨਤੀ ਕੀਤੀ ਹੈ।

12345678910
google.com, pub-6021921192250288, DIRECT, f08c47fec0942fa0