Monday, April 29, 2024

ਪੰਜਾਬ ਸਰਕਾਰ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਚੰਡੀਗੜ੍ਹ,: ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦੇ ਹੋਏ ਪਟਿਆਲਾ ਪੁਲਿਸ ਨੇ ਐਮਸੀਐਮਸੀ, ਪਟਿਆਲਾ (ਮੀਡੀਆ ਸਰਟੀਫਿਕੇਸ਼ਨ ਅਤੇ ਮਾਨੀਟਰਿੰਗ ਕਮੇਟੀ) ਦੀਆਂ ਸਿਫ਼ਾਰਸ਼ਾਂ 'ਤੇ ਪ੍ਰਾਈਮ ਸਿਨੇਮਾ ਦੇ ਮਾਲਕ/ਪ੍ਰਬੰਧਕਾਂ ਅਤੇ ਕਿਊਬ ਸਿਨੇਮਾ ਦੇ ਇੰਚਾਰਜ ਖ਼ਿਲਾਫ਼ ਕੇਸ ਦਰਜ ਕੀਤਾ ਹੈ।
 

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਚੰਡੀਗੜ੍ਹ,: ਪੰਜਾਬ ਦੇ ਵੱਖ-ਵੱਖ ਮਿਹਨਤਕਸ਼ ਤਬਕਿਆਂ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਲੋਕ ਸਭਾ ਚੋਣਾਂ ਦੀ ਘੜਮੱਸ ਦੌਰਾਨ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਕੀਤੀ ਜਾ ਰਹੀ ਸ਼ਹੀਦੀ ਕਾਨਫਰੰਸ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਹ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਨ੍ਹਾਂ ਤਿਆਰੀਆਂ ਦੌਰਾਨ ਪੂਰੇ ਪੰਜਾਬ ਵਿੱਚ ਜ਼ਿਲ੍ਹਾ/ਤਹਿਸੀਲ/ਬਲਾਕ ਤੇ ਪਿੰਡ ਪੱਧਰ ਤੇ ਮੀਟਿੰਗਾਂ ਰੈਲੀਆਂ ਆਦਿ ਦਾ ਤਾਂਤਾ ਬੰਨ੍ਹਿਆ ਗਿਆ ਹੈ। ਇਸ ਕਾਨਫਰੰਸ 'ਚ ਹਜ਼ਾਰਾਂ ਔਰਤਾਂ ਸਮੇਤ ਦਹਿ-ਹਜ਼ਾਰਾਂ ਲੋਕਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ।

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

 ਸੰਗਰੂਰ,:  ਅੱਜ ਵੱਖ-ਵੱਖ ਜਨਤਕ ਜਥੇਬੰਦੀਆਂ ਦੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਗਦਰ ਮਮੋਰੀਅਲ ਭਵਨ ਸੰਗਰੂਰ ਵਿਖੇ ਹੋਈ। ਇਸ ਮੌਕੇ ਵੱਖ ਵੱਖ ਜਨਤਕ ਜੱਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਦੀ ਸ਼ਹਿ ਉੱਤੇ ਪੰਜਾਬ ਪੁਲਿਸ ਵੱਲੋਂ ਗਦਰ ਭਵਨ ਸੰਗਰੂਰ ਵਿੱਚ ਗੈਰ ਕਾਨੂੰਨੀ ਢੰਗ ਨਾਲ ਛਾਪੇਮਾਰੀ ਕਰਨ, ਆਗੂਆਂ ਨੂੰ ਹਿਰਾਸਤ ਵਿਚ ਲੈਣ ਅਤੇ ਰਿਕਾਰਡ ਜਬਤ ਕਰਕੇ ਸੰਘਰਸ਼ਸ਼ੀਲ ਜਥੇਬੰਦੀਆਂ ਤੇ ਲੋਕਾਂ 'ਚ  ਦਹਿਸ਼ਤ ਫੈਲਾਉਣ ਵਾਲਾ ਮਾਹੌਲ ਖੜਾ ਕਰਨ ਦੇ ਖਿਲਾਫ਼ 22 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ 'ਚ ਡਿਪਟੀ ਕਮਿਸ਼ਨਰ ਦਫਤਰ ਅੱਗੇ ਵਿਸ਼ਾਲ ਮੁਜਾਹਰਾ ਕਰਨ ਦਾ ਐਲਾਨ ਕੀਤਾ।

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਚੰਡੀਗੜ੍ਹ,: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇੱਥੇ ਸਿੱਖਿਆ ਵਿਭਾਗ, ਮਾਲ ਵਿਭਾਗ ਅਤੇ ਸਹਿਕਾਰਤਾ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਮਸਲਿਆਂ ਅਤੇ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।

ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਹੀ ਹੈ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚੇ ਨੂੰ ਯਕੀਨੀ ਬਣਾਉਣ ਲਈ ਇਕਲੌਤਾ ਮੰਤਰ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ,: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਨੂੰ ਹੀ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚੇ ਨੂੰ ਯਕੀਨੀ ਬਣਾਉਣ ਲਈ ਇਕਲੌਤਾ ਮੰਤਰ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਨੇ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸੁਭਦੇਸ਼ ਕੌਰ, ਜਿਸ ਨੂੰ ਬੀਤੇ ਦਿਨ ਕਥਿਤ ਤੌਰ ’ਤੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ, ਦੇ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਤੁਰੰਤ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਹੈ।

'ਆਪ' ਨੂੰ ਸੀਏਏ 'ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ: ਬਾਜਵਾ

ਚੰਡੀਗੜ,: ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਚੁਣੌਤੀ ਦਿੱਤੀ ਕਿ ਉਹ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸੋਮਵਾਰ ਨੂੰ ਨੋਟੀਫਾਈ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ (ਸੀਏਏ) 'ਤੇ ਆਪਣਾ ਸਟੈਂਡ ਸਪੱਸ਼ਟ ਕਰੇ।

ਵਿਧਾਨ ਸਭਾ 'ਚ ਕਿਸਾਨ ਚਿੰਤਾਵਾਂ ਦੀ ਅਣਦੇਖੀ: ਰਾਜਾ ਵੜਿੰਗ ਨੇ ਨਿਰਾਸ਼ਾ ਜ਼ਾਹਰ ਕੀਤੀ

ਚੰਡੀਗੜ੍ਹ,: ਅੱਜ ਸੱਦੇ ਗਏ ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੂਰੇ ਸੈਸ਼ਨ ਦੌਰਾਨ ਕਿਸਾਨਾਂ ਦੀ ਭਲਾਈ ਸਬੰਧੀ ਕੋਈ ਭਾਸ਼ਣ ਨਾ ਹੋਣ ’ਤੇ ਡੂੰਘੀ ਚਿੰਤਾ ਪ੍ਰਗਟਾਈ।

ਰੇਲਵੇ ਟ੍ਰੈਕ ਜਾਮ ਕਰਨ ਜਾਂਦੇ ਹਜਾਰਾਂ ਦਲਿਤ/ਮਜ਼ਦੂਰਾਂ ਉੱਤੇ ਲਾਠੀਚਾਰਜ਼; ਸੈਂਕੜੇ ਫ਼ੜ ਕੇ ਥਾਣਿਆਂ 'ਚ ਡੱਕੇ 

ਚੰਡੀਗੜ੍ਹ/ਜਲੰਧਰ,:  ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਾਲੌਦ ਤੇ ਧਰਮਵੀਰ ਹਰੀਗੜ੍ਹ ਨੇ ਸਾਂਝੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਭੂਮੀ ਸੁਧਾਰ ਕਾਨੂੰਨ 1972 ਨੂੰ ਲਾਗੂ ਕਰਕੇ ਵਾਧੂ ਜ਼ਮੀਨਾਂ ਬੇਜ਼ਮੀਨੇ ਮਜ਼ਦੂਰਾਂ-ਕਿਸਾਨਾਂ ਚ ਵੰਡਾਉਣ, ਲਾਲ ਲਕੀਰ ਅੰਦਰ ਆਉਂਦੇ ਮਕਾਨਾਂ ਦੀਆਂ ਰਜਿਸਟਰੀਆਂ ਕਰਵਾਉਣ, ਮਜ਼ਦੂਰਾਂ ਦੀ ਦਿਹਾੜੀ 1000 ਰੁਪਏ, ਸਾਰਾ ਸਾਲ ਕੰਮ, ਐਤਵਾਰ ਦੀ ਛੁੱਟੀ ਕਰਨ, ਮਾਈਕਰੋ ਫਾਇਨੈਂਸ ਕੰਪਨੀਆਂ ਸਮੇਤ ਸਮੁੱਚਾ ਕਰਜ਼ਾ ਮਾਫ ਕਰਨ, ਬਦਲਵੇਂ ਕਰਜ਼ੇ ਦਾ ਪ੍ਰਬੰਧ ਕਰਨ, ਨਜ਼ੂਲ ਅਤੇ ਪ੍ਰੋਵੈਨਸ਼ਨਲ ਗੌਰਮੈਂਟ ਦੀਆਂ ਜਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾ ਦੇ ਦਲਿਤਾਂ ਨੂੰ ਮਾਲਕੀ ਹੱਕ ਦੇਣ ਅਤੇ ਲੋੜਵੰਦ ਪਰਿਵਾਰਾਂ ਨੂੰ ਪੰਜ ਪੰਜ ਮਰਲੇ ਪਲਾਟ ਅਤੇ ਉਸਾਰੀ ਲਈ ਗ੍ਰਾਂਟ ਜਾਰੀ ਕਰਾਉਣ ਪੰਚਾਇਤੀ ਜਮੀਨਾਂ ਦਾ ਤੀਜਾ ਹਿੱਸਾ ਪੱਕੇ ਤੌਰ ਤੇ ਦਲਿਤਾਂ ਨੂੰ ਘੱਟ ਰੇਟ ਉੱਪਰ ਦੇਣ ਅਤੇ ਦਲਿਤਾਂ ਅਤੇ ਬੇਜ਼ਮੀਨਿਆਂ ਨੂੰ ਸਹਿਕਾਰੀ ਸਭਾ ਵਿੱਚ ਮੈਂਬਰ ਬਣਾ ਕੇ ਮਿਲਦੇ ਆ ਸਾਰੀਆਂ ਸਹੂਲਤਾਂ ਮੁਹੱਈਆ ਕਰਾਉਣ ਅਤੇ ਸੰਘਰਸ਼ਾਂ ਦੌਰਾਨ ਮਜ਼ਦੂਰਾਂ, ਆਗੂਆਂ ਖਿਲਾਫ਼ ਦਰਜ ਕੇਸ ਰੱਦ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਭਰ ਵਿੱਚ ਰੇਲਾਂ ਦਾ ਚੱਕਾ ਜਾਮ ਕਰਨ ਜਾਂਦੇ ਦਲਿਤ/ਮਜ਼ਦੂਰਾਂ ਦੀਆਂ ਹੱਕੀ ਜਾਇਜ਼ ਮੰਗਾਂ ਮੰਨਣ ਦੀ ਬਜਾਏ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਪੰਜਾਬ ਸਰਕਾਰ ਵਲੋਂ ਦਲਿਤ/ਮਜ਼ਦੂਰਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਵੱਲੋਂ 14 ਮਾਰਚ ਨੂੰ ਮਜ਼ਦੂਰ ਆਗੂਆਂ ਨਾਲ ਸੂਬਾ ਸਰਕਾਰ ਦੀ ਮੀਟਿੰਗ ਕਰਵਾਉਣ ਅਤੇ ਪੰਜਾਬ ਭਰ ਵਿੱਚ ਗ੍ਰਿਫ਼ਤਾਰ ਆਗੂਆਂ, ਕਾਰਕੁਨਾਂ ਨੂੰ ਤੁਰੰਤ ਰਿਹਾਅ ਕਰਨ ਦੇ ਭਰੋਸੇ ਉਪਰੰਤ ਜਾਮ ਖੋਹਲੇ ਗਏ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਕੇ ਸੂਬੇ 'ਚ ਲਿਆਂਦੀ ਵਿਕਾਸ ਕਰਾਂਤੀ-ਚੇਤਨ ਸਿੰਘ ਜੌੜਾਮਾਜਰਾ

ਸਮਾਣਾ,: ''ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਕੇ ਸੂਬੇ ਅੰਦਰ ਵਿਕਾਸ ਕਰਾਂਤੀ ਲਿਆਂਦੀ ਹੈ।'' ਇਹ ਪ੍ਰਗਟਾਵਾ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਹਲਕੇ ਦੇ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਸਮੇਂ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ।

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਲਿਆਂਵਾਲੀ ਵਿਖੇ 10.10 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਉਦਘਾਟਨ 

ਅਬੋਹਰ: ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪਿੰਡ ਕਿਲਿਆਂਵਾਲੀ ਵਿਖੇ 10.10 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਉਦਘਾਟਨ ਕੀਤਾ। 

'ਬਿਲ ਲਿਆਓ ਇਨਾਮ ਪਾਓ' ਸਕੀਮ; ਗਲਤ ਬਿੱਲ ਜਾਰੀ ਕਰਨ 'ਤੇ ਵਿਕਰੇਤਾਵਾਂ ਨੂੰ 5 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ,: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ‘ਬਿੱਲ ਇਨਾਮ ਪਾਓ’ ਸਕੀਮ ਤਹਿਤ ਗਲਤ ਬਿੱਲ ਜਾਰੀ ਕਰਨ ਵਾਲੇ ਵਿਕਰੇਤਾਵਾਂ ਵਿਰੁੱਧ ਕੀਤੀ ਗਈ ਅਹਿਮ ਕਾਰਵਾਈ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਗਲਤ ਬਿੱਲ ਜਾਰੀ ਕਰਨ ਲਈ ਸਬੰਧਤ ਵਿਕਰੇਤਾਵਾਂ 'ਤੇ ਕੁੱਲ 5.16 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਹੈ, ਜਿਸ ਵਿੱਚੋਂ 4.01 ਕਰੋੜ ਰੁਪਏ ਦਾ ਵੱਡਾ ਹਿੱਸਾ ਵਸੂਲਿਆ ਜਾ ਚੁੱਕਾ ਹੈ, ਜੋ ਕਿ ਕਰ ਪਾਲਣਾ ਅਤੇ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਦਿਸ਼ਾ ਵਿੱਚ ਇੱਕ ਮੀਲ ਪੱਥਰ ਹੈ।

ਪੱਲੇਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਮੇਟੀ ਦਾ ਗਠਨ

ਚੰਡੀਗੜ੍ਹ,: ਪੰਜਾਬ ਦੇ ਅਰਥਚਾਰੇ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਪੱਲੇਦਾਰਾਂ ਦੇ ਆਰਥਿਕ ਵਿਕਾਸ ਪ੍ਰਤੀ ਦ੍ਰਿੜਤਾ ਪ੍ਰਗਟਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਸਰਗਰਮੀ ਨਾਲ ਹੱਲ ਕਰਨ ਲਈ ਯਤਨਸ਼ੀਲ ਹੈ ਕਿਉਂਕਿ ਉਹ ਕਣਕ ਤੇ ਝੋਨੇ ਦੇ ਸੀਜ਼ਨ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦੋ ਦਹਾਕਿਆਂ ਬਾਅਦ ਹੇਠਲੀਆਂ ਅਦਾਲਤਾਂ ਦੀਆਂ 3842 ਆਰਜ਼ੀ ਅਸਾਮੀਆਂ ਨੂੰ ਪੱਕੀਆਂ ਅਸਾਮੀਆਂ ਵਿੱਚ ਤਬਦੀਲ ਕਰਨ ਨੂੰ ਹਰੀ ਝੰਡੀ

ਚੰਡੀਗੜ੍ਹ.: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅਹਿਮ ਫੈਸਲਾ ਲੈਂਦਿਆਂ ਅੱਜ ਹੇਠਲੀਆਂ ਅਦਾਲਤਾਂ ਵਿੱਚ ਸਥਿਤ ਨਿਆਂਇਕ ਵਿੰਗ ਦੀਆਂ 3842 ਆਰਜ਼ੀ ਅਸਾਮੀਆਂ ਨੂੰ ਸਥਾਈ ਅਸਾਮੀਆਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਮੁੱਖ ਮੰਤਰੀ ਵੱਲੋਂ ਸੰਗਰੂਰ ਵਾਸੀਆਂ ਨੂੰ 869 ਕਰੋੜ ਰੁਪਏ ਦਾ ਤੋਹਫ਼ਾ

ਸੰਗਰੂਰ,: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਕਈ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖ ਕੇ ਮੁਕਾਮੀ ਬਸ਼ਿੰਦਿਆਂ ਨੂੰ 869 ਕਰੋੜ ਰੁਪਏ ਦਾ ਤੋਹਫ਼ਾ ਦਿੱਤਾ।

ਵਿੱਤੀ ਸਾਲ 2023-24 ਵਿੱਚ ਪਿਛਲੇ ਤਿੰਨ ਸਾਲਾਂ ਦੇ ਮੁਕਾਬਲੇ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਰਿਕਾਰਡ ਆਮਦਨ: ਜਿੰਪਾ

ਚੰਡੀਗੜ੍ਹ,: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਹਰੇਕ ਸਾਲ ਵਾਧਾ ਹੋ ਰਿਹਾ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਵਿੱਤੀ ਸਾਲ 2023-24 ਵਿੱਚ ਪਿਛਲੇ ਤਿੰਨ ਵਿੱਤੀ ਸਾਲਾਂ ਦੇ ਮੁਕਾਬਲੇ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਰਿਕਾਰਡ ਆਮਦਨ ਹੋਈ ਹੈ। ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ  ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। 

ਸ਼ੁਭਕਰਨ ਦੇ ਕਤਲ 'ਤੇ 'ਆਪ' ਸਰਕਾਰ ਦਾ ਸ਼ੱਕੀ ਰੁਖ ਹਾਈ ਕੋਰਟ ਨੂੰ ਯਕੀਨ ਦਿਵਾਉਣ 'ਚ ਰਿਹਾ ਅਸਫਲ: ਬਾਜਵਾ

ਚੰਡੀਗੜ,: ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਹ ਸਪੱਸ਼ਟ ਕਰਨ ਵਿੱਚ ਅਸਫਲ ਰਹੀ ਕਿ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ 'ਤੇ ਐਫਆਈਆਰ ਦਰਜ ਕਰਨ ਵਿੱਚ ਦੇਰੀ ਦਾ ਕਾਰਨ ਕੀ ਸੀ। 

2024-25 ਦਾ ਬਜਟ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਲਾਮਿਸਾਲ ਭੂਮਿਕਾ ਅਦਾ ਕਰੇਗਾ  - ਮੁੱਖ ਮੰਤਰੀ

ਚੰਡੀਗੜ੍ਹ, : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ 2024-25 ਬਜਟ ਨੂੰ ਸਿਰਫ਼ ਕਿਤਾਬਚਾ ਹੀ ਨਹੀਂ, ਸਗੋਂ ਇੱਕ ਪਵਿੱਤਰ ਦਸਤਾਵੇਜ਼ ਕਰਾਰ ਦਿੰਦਿਆਂ ਕਿਹਾ ਕਿ ਇਹ ਬਜਟ ਇੱਕ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਗਏ ਕੰਪਿਊਟਰ ਅਧਿਆਪਕ ਚੰਡੀਗੜ੍ਹ ਪੁਲਿਸ ਨੇ ਥਾਣਿਆਂ 'ਚ ਡੱਕੇ

ਚੰਡੀਗੜ੍ਹ,:  ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਨੁੰ ਲੈਕੇ ਸੰਘਰਸ਼ ਕਰ ਰਹੇ ਕੰਪਿਊਟਰ ਅਧਿਆਪਕਾਂ ਅੱਜ ਜਦੋਂ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਜਾ ਰਹੇ ਸਨ ਤਾਂ ਚੰਡੀਗੜ੍ਹ ਪੁਲਿਸ ਵੱਲੋਂ ਇਨ੍ਹਾਂ ਕੰਪਿਊਟਰ ਅਧਿਆਪਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਯੂਨੀਅਨ ਆਗੂਆਂ ਮੁਤਾਬਕ ਕਰੀਬ 150 ਤੋਂ ਵਧੇਰੇ ਅਧਿਆਪਕਾਂ ਨੂੰ ਚੰਡੀਗੜ੍ਹ ਪੁਲਿਸ ਨੇ ਸੈਕਟਰ 39 ਅਤੇ 36 ਦੇ ਥਾਣੇ ਵਿੱਚ ਲੈ ਗਏ, ਜਿੱਥੋਂ ਖਬਰ ਲਿਖੇ ਜਾਣ ਤੱਕ ਅਜੇ ਛੱਡੇ ਨਹੀਂ ਗਏ ਸਨ। 

ਮੁੱਖ ਮੰਤਰੀ ਵੱਲੋਂ ਬਜਟ 2024-25 ਦੀ ਸ਼ਲਾਘਾ; ਸੂਬੇ ਦੇ ਵਿਆਪਕ ਵਿਕਾਸ ਲਈ 'ਰੰਗਲਾ ਪੰਜਾਬ' ਬਣਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਦੱਸਿਆ

ਚੰਡੀਗੜ੍ਹ, : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਬਜਟ 2024-25 ਦੀ ਸ਼ਲਾਘਾ ਕਰਦਿਆਂ ਇਸ ਨੂੰ ਸੂਬੇ ਦੇ ਸਮੁੱਚੇ, ਬਰਾਬਰ ਅਤੇ ਵਿਆਪਕ ਵਿਕਾਸ ਰਾਹੀਂ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ਵੱਲ ਕਦਮ ਦੱਸਿਆ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿੱਤੀ ਸਾਲ 24-25 ਲਈ 2.04 ਲੱਖ ਕਰੋੜ ਰੁਪਏ ਦਾ ਬਜ਼ਟ ਪੇਸ਼

ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਸਦਨ 'ਚ ਬੇਤੁਕੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ: ਬਾਜਵਾ

ਚੰਡੀਗੜ: ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬਜਟ ਇਜਲਾਸ ਦੇ ਦੂਜੇ ਦਿਨ ਵਿਧਾਨ ਸਭਾ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਨੈਤਿਕ ਅਤੇ ਗੈਰ-ਸੰਵਿਧਾਨਕ ਵਿਵਹਾਰ ਲਈ ਤਿੱਖਾ ਹਮਲਾ ਕੀਤਾ ਹੈ।

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 14 ਮਾਰਚ ਨੂੰ ਦਿੱਲੀ ਕੂਚ ਕਰਨਗੇ ਕਿਸਾਨ

ਮਸਤੂਆਣਾ ਸਾਹਿਬ:  ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਤਹਿਤ 14 ਮਾਰਚ ਨੂੰ ਰਾਮਲੀਲਾ ਗਰਾਊਂਡ ਦਿੱਲੀ ਵਿਖੇ ਕੀਤੀ ਜਾ ਰਹੀ ਮਹਾਂਪੰਚਾਇਤ ਦੀ ਤਿਆਰੀ ਸਬੰਧੀ ਅੱਜ ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹੇ ਦੀ ਵਿਸਥਾਰੀ ਮੀਟਿੰਗ ਇੱਥੇ ਮਸਤੂਆਣਾ ਸਾਹਿਬ ਵਿਖੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ, ਯੂਥ ਵਿੰਗ ਦੇ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਸੂਬਾ ਪ੍ਰੈੱਸ ਸਕੱਤਰ ਰਮਿੰਦਰ ਸਿੰਘ ਪਟਿਆਲਾ ਦੀ ਅਗਵਾਈ ਹੇਠ ਹੋਈ।         

ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲਃ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਦੀ ਵਰਤੋਂ ਕਰੋ

ਚੰਡੀਗੜ੍ਹ, : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਆਪਣੇ ਨਵੇਂ ਵਿਚਾਰਾਂ ਅਤੇ ਖੋਜਾਂ ਦੀ ਵਰਤੋਂ ਕਰਨ ਦਾ ਸੱਦਾ ਦਿੱਤਾ।

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਬਾਰੇ ਚਰਚਾ

ਪਟਿਆਲਾ,: ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਹੈ ਕਿ ਖੇਡਾਂ ਤੇ ਖਿਡਾਰੀਆਂ ਨੂੰ ਪ੍ਰਫੁਲਤ ਕਰਨ ਲਈ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਨਾਲ ਆਪਣੀ ਵਚਨਬੱਧਤਾ ਨਿਭਾ ਰਹੀ ਹੈ। ਉਹ ਇੱਥੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਉਪਕੁਲਪਤੀ ਡਾ. ਜੇ.ਐਸ. ਚੀਮਾ (ਸੇਵਾ ਮੁਕਤ ਲੈਫ. ਜਨ.) ਨਾਲ ਮੁਲਾਕਾਤ ਕਰਨ ਮੌਕੇ ਖੇਡ ਯੂਨੀਵਰਸਿਟੀ ਨੂੰ ਅੰਤਰਰਾਸ਼ਟਰੀ ਮਿਆਰ ਦੀ ਯੂਨੀਵਰਸਿਟੀ ਵਜੋਂ ਵਿਕਸਤ ਕਰਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਵਿਕਸਤ ਕਰਨ ਬਾਬਤ ਵਿਚਾਰਾਂ ਕਰ ਰਹੇ ਸਨ। 

ਮਾਲੇਰਕੋਟਲਾ ਜ਼ਿਲ੍ਹੇ ਦੇ ਤਿੰਨ ਸਕੂਲਾਂ ਨੂੰ ਮਿਲਿਆ ‘ਬੈਸਟ ਸਕੂਲ ਐਵਾਰਡ’

ਮਾਲੇਰਕੋਟਲਾ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਕਰਕੇ ਦੇਸ਼ ਦਾ ਮੋਹਰੀ ਸੂਬਾ ਬਣ ਰਿਹਾ ਹੈ। ਸਕੂਲਾਂ ਦੀਆਂ ਇਮਾਰਤਾਂ ਖੂਬਸੂਰਤ ਬਣਾਉਣ ਦੇ ਨਾਲ-ਨਾਲ ਸਿੱਖਿਆ ਦੀ ਕੁਆਲਟੀ ਸੁਧਾਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ । ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਨਾਲ ਨਾਲ ਵਧੀਆ ਕੰਮ ਕਰਨ ਵਾਲ਼ੇ ਸਕੂਲਾਂ ਨੂੰ ਉੱਤਮ ਪੁਰਸਕਾਰ  ਦੇ ਕੇ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ ।

ਰਾਜਪਾਲ ਦਾ ਭਾਸ਼ਣ ਰੋਕਣ ਦਾ ਯਤਨ ਕਰਕੇ ਕਾਂਗਰਸ ਨੇ ਪਵਿੱਤਰ ਸਦਨ ਦੀ ਤੌਹੀਨ ਕੀਤੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ,: ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜ਼ਟ ਸੈਸ਼ਨ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਭਾਸ਼ਣ ਦੇਣ ਮੌਕੇ ਕਾਂਗਰਸੀ ਪਾਰਟੀ ਵੱਲੋਂ ਰੁਕਾਵਟ ਪਾਉਣ ਦੇ ਯਤਨਾਂ ਦੀ ਸਖ਼ਤ ਆਲੋਚਨਾ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਅਜਿਹਾ ਕਰਕੇ ਪਵਿੱਤਰ ਸਦਨ ਦੀ ਤੌਹੀਨ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜਪਾਲ ਵੱਲੋਂ ਆਪਣੇ ਭਾਸ਼ਣ ਦੌਰਾਨ ਸੂਬਾ ਸਰਕਾਰ ਦੀਆਂ ਇੱਕ ਸਾਲ ਦੀਆਂ ਪ੍ਰਾਪਤੀਆਂ ਦਾ ਜਿਕਰ ਕੀਤਾ ਜਾਂਦਾ ਹੈ ਅਤੇ ਕਾਂਗਰਸ ਪਾਰਟੀ ਇਸ ਗੱਲ ਤੋਂ ਘਬਰਾ ਗਈ ਕਿ ਇਨਾਂ ਪ੍ਰਾਪਤੀਆਂ ਦੀ ਜਾਣਕਾਰੀ ਸਦਨ ਦੀ ਕਾਰਵਾਈ ਦੇ ਸਿੱਧੇ ਪ੍ਰਸਾਰਨ ਰਾਹੀਂ ਕਿਤੇ ਲੋਕਾਂ ਤੱਕ ਨਾ ਪਹੁੰਚ ਜਾਵੇ।

ਸਮਾਜ ਦੇ ਸਾਧਨ ਸਮਰੱਥ ਤੇ ਹਾਸ਼ੀਏ ਉਤੇ ਧੱਕੇ ਤਬਕਿਆਂ ਵਿਚਲਾ ਫ਼ਰਕ ਮਿਟਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ: ਰਾਜਪਾਲ

ਚੰਡੀਗੜ੍ਹ, : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਵਿਕਾਸ ਦਾ ਲਾਭ ਸਮਾਜ ਦੇ ਹਰੇਕ ਵਰਗ ਤੱਕ ਪੁੱਜਣਾ ਯਕੀਨੀ ਬਣਾਉਣ ਲਈ ਸਾਧਨ ਸਮਰੱਥ ਤੇ ਹਾਸ਼ੀਏ ਉਤੇ ਧੱਕੇ ਵਰਗਾਂ ਵਿਚਲਾ ਪਾੜਾ ਖ਼ਤਮ ਕਰਨ ਲਈ ਸੂਬਾ ਸਰਕਾਰ ਦ੍ਰਿੜ੍ਹ ਸੰਕਲਪ ਹੈ।

ਹਾਈ ਕੋਰਟ 'ਚ ਮੇਰੀ ਜਨਹਿੱਤ ਪਟੀਸ਼ਨ 'ਤੇ ਕਾਰਵਾਈ ਦੇ ਡਰੋਂ ਜ਼ੀਰੋ ਐਫਆਈਆਰ ਦਰਜ ਕੀਤੀ ਗਈ: ਬਾਜਵਾ

ਚੰਡੀਗੜ੍ਹ,: ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ੁਭਕਰਨ ਸਿੰਘ ਦੇ ਕਤਲ ਦੀ ਜ਼ੀਰੋ ਐਫਆਈਆਰ ਅਣਪਛਾਤੇ ਵਿਅਕਤੀਆਂ ਖਿਲਾਫ ਮੇਰੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਤੋਂ ਬਾਅਦ ਹੀ ਦਰਜ ਕੀਤੀ ਹੈ। 

ਕਿਰਤੀ ਕਿਸਾਨ ਯੂਨੀਅਨ ਵੱਲੋਂ ਸ਼ਹੀਦ ਸ਼ੁਭਕਰਨ ਨੂੰ ਇਨਸਾਫ਼ ਦਵਾਉਣ ਲਈ ਰੋਸ ਪ੍ਰਦਰਸ਼ਨ

ਸੰਗਰੂਰ,:  ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਜਾ ਰਹੇ ਕਿਸਾਨਾਂ ਉੱਪਰ ਹਰਿਆਣਾ ਪੁਲਿਸ ਵੱਲੋਂ ਪੰਜਾਬ ਹਰਿਆਣਾ ਹੱਦ ਤੇ ਪਿਛਲੇ ਦਿਨੀਂ ਤਸ਼ੱਦਦ ਕਰਨ ਕਰਕੇ ਇੱਕ ਨੌਜਵਾਨ ਸ਼ੁਭਕਰਨ ਦੀ ਮੌਤ ਹੋ ਗਈ ਅਤੇ 250 ਦੇ ਕਰੀਬ ਕਿਸਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹਨ। ਇਸ ਬਰਬਰਤਾ ਦੇ ਖ਼ਿਲਾਫ਼ ਪੂਰੇ ਦੇਸ਼ ਦੇ ਕਿਸਾਨਾਂ ਵਿੱਚ ਰੋਸ਼ ਹੈ। ਕਿਰਤੀ ਕਿਸਾਨ ਯੂਨੀਅਨ ਵੱਲੋਂ ਦਿੱਤੇ ਪੰਜਾਬ ਪੱਧਰੀ ਸੱਦੇ ਤਹਿਤ ਅੱਜ ਕਿਸਾਨ ਵੱਡੀ ਗਿਣਤੀ ਡੀਸੀ ਦਫਤਰ ਸੰਗਰੂਰ ਅੱਗੇ ਇਕੱਠੇ ਹੋਏ ਅਤੇ ਇੱਥੇ ਰੋਸ ਰੈਲੀ ਕਰਨ ਉਪਰੰਤ ਮਹਾਂਵੀਰ ਚੌਂਕ ਤੱਕ ਰੋਸ ਮੁਜ਼ਾਹਰਾ ਕੀਤਾ ਗਿਆ।

ਪੰਜਾਬ ਸਰਕਾਰ ਵੱਲੋਂ ਅੱਠ ਜ਼ਿਲ੍ਹਿਆਂ ਨਾਲ ਸਬੰਧਤ ਐਨ.ਆਰ.ਆਈਜ਼. ਨਾਲ ਵਿਸ਼ੇਸ਼ ਮਿਲਣੀ ਆਯੋਜਿਤ 

ਧੂਰੀ/ਸੰਗਰੂਰ,:  ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨਾਲ ਸਬੰਧਤ ਐਨ.ਆਰ.ਆਈਜ਼. ਦੀਆਂ ਸ਼ਿਕਾਇਤਾਂ ਅਤੇ ਮਸਲਿਆਂ ਨੂੰ ਲਗਾਤਾਰ ਹੱਲ ਕਰ ਰਹੀ ਹੈ ਤੇ ਉਨ੍ਹਾਂ ਦੀਆਂ ਜਾਇਦਾਦਾਂ ਤੇ ਜਾਨ-ਮਾਲ ਦੀ ਸੁਰੱਖਿਆ ਲਈ ਹਰ ਹੀਲੇ ਵਚਨਬੱਧ ਹੈ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਸੰਗਰੂਰ ਵਿਖੇ ਸੂਬੇ ਦੇ ਅੱਠ ਜ਼ਿਲ੍ਹਿਆਂ ਨਾਲ ਸਬੰਧਤ ਐਨ.ਆਰ.ਆਈਜ਼. ਨਾਲ ਵਿਸ਼ੇਸ਼ ਮਿਲਣੀ ਕਰਨ ਇੱਥੇ ਪਹੁੰਚੇ ਹੋਏ ਸਨ।

ਹਾਈਕੋਰਟ ਪੁੱਜਿਆ ਪੰਜਾਬੀ ਯੂਨੀਵਰਸਿਟੀ ਵਾਇਸ ਚਾਂਸਲਰ ਨਿਯੁਕਤੀ ਦਾ ਮਾਮਲਾ

ਪਟਿਆਲਾ: ਪੰਜਾਬੀ ਯੂਨੀਵਰਸਿਟੀ ਵਾਇਸ ਚਾਂਸਲਰ ਦੀ ਨਿਯੁਕਤੀ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਪੁੱਜ ਗਿਆ ਹੈ। ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਵਲੋਂ ਵੀਸੀ ਦੀ ਨਿਯੁਕਤੀ ਨੂੰ ਹਾਈਕੋਰਟ ਵਿਚ ਚਣੌਤੀ ਦਿੱਤੀ ਗਈ ਹੈ। ਸੰਘ ਦੇ ਵਕੀਲ ਹਰਦੀਪ ਸਿੰਘ ਨੇ ਅਦਾਲਤ ਵਲੋਂ ਯੂਨੀਅਰ ਆਫ ਇੰਡੀਆ, ਪ੍ਰਿੰਸੀਪਲ ਸੈਕਟਰੀ ਪੰਜਾਬ ਸਰਕਾਰ, ਭਾਰਤ ਸਰਕਾਰ ਸਿੱਖਿਆ ਮੰਤਰਾਲਾ, ਯੂ.ਜੀ.ਸੀ ਤੇ ਪੰਜਾਬੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਨੂੰ ਨੋਟਿਸ ਭੇਜਿਆ ਗਿਆ ਹੈ, ਜਿਸਦੀ ਅਗਲੀ ਸੁਣਵਾਈ 10 ਅਪ੍ਰੈਲ ਨੂੰ ਹੋਵੇਗੀ।

ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਤਬਾਹ ਕੀਤੀਆਂ-ਮੁੱਖ ਮੰਤਰੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ): ਸੂਬੇ ਦੀਆਂ ਸਰਕਾਰੀ ਸੰਸਥਾਵਾਂ ਦੀ ਬਦਹਾਲੀ ਲਈ ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੂੰ ਸਿੱਧੇ ਤੌਰ ਉਤੇ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੁਣ ਸਰਕਾਰੀ ਸੰਸਥਾਵਾਂ ਵਿੱਚ ਆਹਲਾ ਦਰਜੇ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਤਾਂ ਕਿ ਪੰਜਾਬ ਦਾ ਕੋਈ ਵੀ ਵਿਅਕਤੀ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ।

ਬਾਦਲ ਪਰਿਵਾਰ ਨੇ ਆਪਣੇ ਨਿੱਜੀ ਲਾਭਾਂ ਲਈ ਪੰਜਾਬ ਦੇ ਲੋਕਾਂ ਦੇ ਕਰੋੜਾਂ ਰੁਪਏ ਲੁੱਟੇ: ਮੁੱਖ ਮੰਤਰੀ

ਚੰਡੀਗੜ੍ਹ,: ਆਪਣੇ ਨਿੱਜੀ ਲਾਭਾਂ ਲਈ ਸੂਬੇ ਦੇ ਕਰੋੜਾਂ ਰੁਪਏ ਲੁੱਟਣ ਵਾਲੇ ਬਾਦਲ ਪਰਿਵਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਸੁੱਖ ਵਿਲਾਸ ਹੋਟਲ ਦੇ ਨਿਰਮਾਣ ਲਈ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਦੇ ਪੱਖ ਵਿੱਚ ਨਿਯਮਾਂ ਨੂੰ ਤੋੜਿਆ-ਮਰੋੜਿਆ।

ਲੋਕਾਂ ਲਈ ਜਵਾਬਦੇਹ ਅਤੇ ਅਸਰਦਾਰ ਵਿਵਸਥਾ ਕਾਇਮ ਕਰਨ ਵਾਸਤੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ ’ਤੇ ਪਾਇਆ-ਮੁੱਖ ਮੰਤਰੀ

ਫਿਲੌਰ (ਜਲੰਧਰ),: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਾਸੀਆਂ ਨੂੰ ਕਾਰਗਰ, ਜਵਾਬਦੇਹ ਅਤੇ ਪ੍ਰਭਾਵਸ਼ਾਲੀ ਪੁਲਿਸ ਸੇਵਾ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ 'ਤੇ ਪਾਇਆ ਹੈ।

ਚੇਤਨ ਸਿੰਘ ਜੌੜਾਮਾਜਰਾ ਵੱਲੋਂ 12 ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ; ਕੁੱਲ ਗਿਣਤੀ ਹੋਈ 72 

ਬਲਾਚੌਰ/ਚੰਡੀਗੜ੍ਹ: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ 12 ਹੋਰ ਜਨਤਕ ਰੇਤ ਖੱਡਾਂ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੀਆਂ ਜਿਸ ਨਾਲ ਸੂਬੇ ਭਰ 'ਚ ਜਨਤਕ ਰੇਤ ਖੱਡਾਂ ਦੀ ਗਿਣਤੀ 72 ਹੋ ਗਈ ਹੈ। ਇਸ ਪਹਿਲਕਦਮੀ ਨਾਲ ਲੋਕਾਂ ਨੂੰ ਵਾਜਬ ਦਰਾਂ ’ਤੇ ਰੇਤ ਤੇ ਖਣਨ ਸਮੱਗਰੀ ਮਿਲਣੀ ਯਕੀਨੀ ਬਣੇਗੀ।

ਮੁੱਖ ਮੰਤਰੀ ਵੱਲੋਂ ਜਲੰਧਰ ਵਾਸੀਆਂ ਨੂੰ 283 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫ਼ਾ

ਨਕੋਦਰ (ਜਲੰਧਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਕੇ ਜਲੰਧਰ ਵਾਸੀਆਂ ਨੂੰ 283 ਕਰੋੜ ਰੁਪਏ ਦਾ ਤੋਹਫਾ ਦਿੱਤਾ ਹੈ।

ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਸੰਗਰੂਰ ਵਿਖੇ 29 ਫਰਵਰੀ ਨੂੰ

ਮਾਲੇਰਕੋਟਲਾ :   ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉਚਿੱਤ ਨਿਪਟਾਰੇ ਲਈ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੰਗਰੂਰ (ਧੁਰੀ) ਵਿਖੇ  29 ਫਰਵਰੀ 2024 ਨੂੰ ‘ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਬਾਂਸਲ ਨੇ ਦਿੰਦਿਆ ਦੱਸਿਆ ਕਿ ਇਸ ਮਿਲਣੀ ਵਿੱਚ ਕੈਬਨਿਟ ਮੰਤਰੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਟੀਮ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਸਮੇਤ 8 ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਬਰਨਾਲਾ, ਫਤਿਹਗੜ੍ਹ ਸਾਹਿਬ,  ਬਠਿੰਡਾ, ਲੁਧਿਆਣਾ ਅਤੇ ਮਾਨਸਾ ਜ਼ਿਲ੍ਹਿਆਂ ਨਾਲ ਸਬੰਧਿਤ ਪੰਜਾਬੀ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਤੇ ਮਸਲਿਆਂ ਨੂੰ ਸੁਣਿਆ ਜਾਵੇਗਾ ਅਤੇ ਮੌਕੇ ਉੱਤੇ ਉਚਿੱਤ ਨਿਪਟਾਰਾ/ਹੱਲ ਕੀਤਾ ਜਾਵੇਗਾ। ਉਕਤ ਜ਼ਿਲ੍ਹਿਆਂ ਨਾਲ ਸਬੰਧਿਤ ਪੰਜਾਬੀ ਪ੍ਰਵਾਸੀ ਭਾਰਤੀ ਆਪਣੀਆਂ ਸ਼ਿਕਾਇਤਾਂ ਤੇ ਮਸਲਿਆਂ ਲਈ ਇਸ ਮਿਲਣੀ ਵਿੱਚ ਭਾਗ ਲੈ ਸਕਦੇ ਹਨ।

ਪੰਜਾਬ ਸਰਕਾਰ ਵੱਲੋਂ ਵਾਜਬ ਦਰਾਂ 'ਤੇ ਰੇਤ ਮੁਹੱਈਆ ਕਰਵਾਉਣ ਲਈ ਖੋਲ੍ਹੀਆਂ ਜਾਣਗੀਆਂ 12 ਹੋਰ ਜਨਤਕ ਖੱਡਾਂ

ਚੰਡੀਗੜ੍ਹ,: ਸੂਬਾ ਵਾਸੀਆਂ ਨੂੰ ਵਾਜਬ ਦਰਾਂ 'ਤੇ ਰੇਤ ਮੁਹੱਈਆ ਕਰਾਉਣਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ 12 ਹੋਰ ਜਨਤਕ ਰੇਤ ਖੱਡਾਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ।

ਸਿੱਖਿਆ ਵਿਭਾਗ ਵੱਲੋਂ ਪੇਅ ਫਿਕਸੇਸ਼ਨ ਵਿੱਚ ਦੇਰੀ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ

ਦਲਜੀਤ ਕੌਰ 

ਮਿਸ਼ਨ ਸਮਰਥ ਦੇ ਨਤੀਜੇ ਉਤਸ਼ਾਹਜਨਕ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ,: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਿਸ਼ਨ ਸਮਰਥ ਦੇ ਨਤੀਜੇ ਬਹੁਤ ਉਤਸ਼ਾਹਜਨਕ ਰਹੇ ਹਨ। 

12345678910...
google.com, pub-6021921192250288, DIRECT, f08c47fec0942fa0