Tuesday, May 21, 2024

ਪੰਜਾਬ ਸਿੱਖਿਆ

ਮਾਲੇਰਕੋਟਲਾ ਜ਼ਿਲ੍ਹੇ ਦੇ ਤਿੰਨ ਸਕੂਲਾਂ ਨੂੰ ਮਿਲਿਆ ‘ਬੈਸਟ ਸਕੂਲ ਐਵਾਰਡ’

ਮਾਲੇਰਕੋਟਲਾ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਕਰਕੇ ਦੇਸ਼ ਦਾ ਮੋਹਰੀ ਸੂਬਾ ਬਣ ਰਿਹਾ ਹੈ। ਸਕੂਲਾਂ ਦੀਆਂ ਇਮਾਰਤਾਂ ਖੂਬਸੂਰਤ ਬਣਾਉਣ ਦੇ ਨਾਲ-ਨਾਲ ਸਿੱਖਿਆ ਦੀ ਕੁਆਲਟੀ ਸੁਧਾਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ । ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਨਾਲ ਨਾਲ ਵਧੀਆ ਕੰਮ ਕਰਨ ਵਾਲ਼ੇ ਸਕੂਲਾਂ ਨੂੰ ਉੱਤਮ ਪੁਰਸਕਾਰ  ਦੇ ਕੇ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ ।

ਸਮਾਜ ਦੇ ਸਾਧਨ ਸਮਰੱਥ ਤੇ ਹਾਸ਼ੀਏ ਉਤੇ ਧੱਕੇ ਤਬਕਿਆਂ ਵਿਚਲਾ ਫ਼ਰਕ ਮਿਟਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ: ਰਾਜਪਾਲ

ਚੰਡੀਗੜ੍ਹ, : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਵਿਕਾਸ ਦਾ ਲਾਭ ਸਮਾਜ ਦੇ ਹਰੇਕ ਵਰਗ ਤੱਕ ਪੁੱਜਣਾ ਯਕੀਨੀ ਬਣਾਉਣ ਲਈ ਸਾਧਨ ਸਮਰੱਥ ਤੇ ਹਾਸ਼ੀਏ ਉਤੇ ਧੱਕੇ ਵਰਗਾਂ ਵਿਚਲਾ ਪਾੜਾ ਖ਼ਤਮ ਕਰਨ ਲਈ ਸੂਬਾ ਸਰਕਾਰ ਦ੍ਰਿੜ੍ਹ ਸੰਕਲਪ ਹੈ।

ਮੁੱਖ ਮੰਤਰੀ ਵੱਲੋਂ ਹੋਮੀ ਭਾਬਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਵਿੱਚ ਆਈ.ਪੀ.ਡੀ. ਸੇਵਾਵਾਂ ਦੀ ਸ਼ੁਰੂਆਤ

ਨਿਊ ਚੰਡੀਗੜ੍ਹ (ਐਸ.ਏ.ਐਸ. ਨਗਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਸੂਬੇ ਭਰ ਦੇ ਪਿੰਡਾਂ ਵਿੱਚ ਕੈਂਸਰ ਮਰੀਜ਼ਾਂ ਦੀ ਬਿਮਾਰੀ ਦੀ ਮੁੱਢਲੀ ਸਟੇਜ 'ਤੇ ਹੀ ਪਛਾਣ ਕਰਨ ਲਈ ਮੋਬਾਈਲ ਵੈਨਾਂ ਸ਼ੁਰੂ ਕਰੇਗੀ।

ਮੁੱਖ ਮੰਤਰੀ ਵੱਲੋਂ ਅੱਠਵੀਂ ਕਲਾਸ ’ਚੋਂ ਅੱਵਲ ਤਿੰਨ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦਾ 51-51 ਹਜ਼ਾਰ ਦੀ ਰਾਸ਼ੀ ਨਾਲ ਸਨਮਾਨ

ਚੰਡੀਗੜ੍ਹ,: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਕਲਾਸ ਦੇ ਨਤੀਜਿਆਂ ਵਿੱਚ ਸਿਖ਼ਰਲੇ ਤਿੰਨ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਲਵਪ੍ਰੀਤ ਕੌਰ, ਗੁਰਅੰਕਿਤ ਕੌਰ ਅਤੇ ਸਮਰਪ੍ਰੀਤ ਕੌਰ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਵਿਦਿਆਰਥਣਾਂ ਨੂੰ 51-51 ਹਜ਼ਾਰ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ।

ਜੀ-20 ਸੰਮੇਲਨ ਦੁਨੀਆ ਭਰ ਵਿੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਪੁਖ਼ਤਾ ਪਲੇਟਫਾਰਮ ਸਾਬਤ ਹੋਵੇਗਾ: ਮੁੱਖ ਮੰਤਰੀ

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਜਤਾਈ ਕਿ ਜੀ-20 ਸੰਮੇਲਨ ਦੁਨੀਆ ਭਰ ਵਿੱਚ ਅਤੇ ਖ਼ਾਸ ਤੌਰ ਉਤੇ ਸੂਬੇ ਵਿੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਾਹਿਰ ਦੇਸ਼ਾਂ ਦੇ ਅਹਿਮ ਸੁਝਾਵਾਂ ਵਾਸਤੇ ਮਜ਼ਬੂਤ ਪਲੇਟਫਾਰਮ ਸਾਬਤ ਹੋਵੇਗਾ, ਜਿਸ ਨਾਲ ਨੌਜਵਾਨਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਹੋਵੇਗਾ।

ਸਾਲ 2023-24 ਦਾ ਬਜਟ ‘ਆਮ ਲੋਕਾਂ ਦਾ ਬਜਟ’-ਮੁੱਖ ਮੰਤਰੀ ਵੱਲੋਂ ਭਰਵੀਂ ਸ਼ਲਾਘਾ

ਚੰਡੀਗੜ੍ਹ,: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਸਾਲ 2023-24 ਦੇ ਬਜਟ ਨੂੰ ‘ਆਮ ਲੋਕਾਂ ਦਾ ਬਜਟ’ ਦੱਸਦਿਆਂ ਇਸ ਦਾ ਸ਼ਲਾਘਾ ਕਰਦੇ ਹੋਏ ਇਸ ਬਜਟ ਨੂੰ ਨਵੇਂ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਦੀ ਰੂਪ-ਰੇਖਾ ਕਰਾਰ ਦਿੱਤਾ ਹੈ।

ਪੰਜਾਬ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨਿਵੇਕਲੀ ਪਹਿਲਕਦਮੀ

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਵੱਲੋਂ ਨਿਵੇਕਲੀ ਪਿਰਤ ਕਾਇਮ ਕਰਦਿਆਂ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਸੂਬੇ ਦੇ 50 ਤੋਂ ਵੀ ਜ਼ਿਆਦਾ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਭਲਕੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹਾਂ ਤੇ ਸਨਮਾਨਿਤ ਕਰਨ ਵਾਸਤੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸੂਚੀ ਭੇਜ ਕੇ ਉਹਨਾਂ ਨੂੰ ਸਨਮਾਨ ਦੇਣ ਲਈ ਕਿਹਾ ਹੈ।

ਦਿੱਲੀ 'ਆਪ' ਮਾਡਲ ਇੱਕ ਧੋਖਾ, ਹੋ ਚੁੱਕਿਆ ਹੈ ਬੇਨਕਾਬ : ਲੋਕ ਨਿਰਮਾਣ ਅਤੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਵਿਜੈ ਇੰਦਰ ਸਿੰਗਲਾ

ਚੰਡੀਗੜ/ਸੰਗਰੂਰ:ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਅਰਵਿੰਦ ਕੇਜਰੀਵਾਲ ਨੂੰ ਆੜੇ ਹੱਥੀਂ ਲਿਆ ਅਤੇ ਦਿੱਲੀ ਸਰਕਾਰ ਦੇ ਦਿੱਲੀ ਮਾਡਲ ਦੇ ਝੂਠੇ ਦਾਅਵਿਆਂ ਨਾਲ ਲੋਕਾਂ ਨੂੰ ਧੋਖਾ ਦੇਣ ਦੀ ਨਿੰਦਾ ਕੀਤੀ। ਸਿੰਗਲਾ ਦੀ ਇਹ ਟਿੱਪਣੀ ਮਨੀਸ਼ ਸਿਸੋਦੀਆ ਵੱਲੋਂ ਪੰਜਾਬ ਵਿੱਚ ਸਿੱਖਿਆ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਆਈ ਹੈ। ਸਿੰਗਲਾ ਨੇ ਕਿਹਾ ਕਿ ਦਿੱਲੀ ਮਾਡਲ ਹੁਣ ਪੂਰੀ ਤਰ੍ਹਾਂ ਬੇਨਕਾਬ ਹੋ ਗਿਆ ਹੈ ਅਤੇ ਪੰਜਾਬ ਦੇ ਲੋਕ ਇਸ ਨੂੰ ਪਛਾਣ ਚੁੱਕੇ ਹਨ। ਸਿਸੋਦੀਆ ਨੇ ਦਿੱਲੀ ਵਿੱਚ ਸਿੱਖਿਆ ਬਾਰੇ ਵੱਡੇ-ਵੱਡੇ ਦਾਅਵੇ ਕੀਤੇ ਪਰ ਇਹ ਜਾਨਣ ਵਿੱਚ ਅਸਫਲ ਰਹੇ ਕਿ ਪ੍ਰਦਰਸ਼ਨ ਗ੍ਰੇਡਿੰਗ ਇੰਡੈਕਸ (ਪੀਜੀਆਈ) ਵਿੱਚ ਪੰਜਾਬ ਪਹਿਲੇ ਨੰਬਰ 'ਤੇ ਹੈ, ਜੋ ਕਿ ਭਾਰਤ ਸਰਕਾਰ ਦੁਆਰਾ 70 ਵੱਖ-ਵੱਖ ਮਾਪਦੰਡਾਂ 'ਤੇ ਰਾਜਾਂ ਦੀ ਕਾਰਗੁਜ਼ਾਰੀ ਨੂੰ ਦਰਜਾਬੰਦੀ ਲਈ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਵਿਚ ਸਾਬਤ ਹੋਇਆ ਹੈ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਸਾਰੇ ਰਾਜਾਂ ਵਿੱਚੋਂ ਪੂਰੇ ਭਾਰਤ ਵਿੱਚ ਪਹਿਲੇ ਨੰਬਰ 'ਤੇ ਹੈ।

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦਾ ਸੂਬਾਈ ਜਨਰਲ ਕੌਂਸਲ ਦਾ ਅਜਲਾਸ ਸਫਲਤਾ ਪੂਰਵਕ ਸੰਪੰਨ

ਸੰਗਰੂਰ: ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਸਥਾਨਕ ਪਾਰੁਲ ਪੈਲੇਸ ਸੰਗਰੂਰ ਵਿਖੇ ਪੰਜਾਬ ਭਰ ਵਿੱਚੋਂ ਸ਼ਾਮਲ ਹੋਏ ਜ਼ਿਲ੍ਹਾ ਪ੍ਰਧਾਨਾਂ ਅਤੇ ਬਲਾਕ ਪ੍ਰਧਾਨਾਂ 'ਤੇ ਆਧਾਰਿਤ 16ਵੀਂ ਜਨਰਲ ਕੌਂਸਲ ਦਾ ਪਹਿਲਾ ਜੱਥੇਬੰਦਕ ਅਜਲਾਸ ਕੀਤਾ ਗਿਆ। ਇਸ ਦੌਰਾਨ ਜਥੇਬੰਦੀ ਨੇ ਪਿਛਲੀਆਂ ਸਰਗਰਮੀਆਂ ਦਾ ਲੇਖਾ ਜੋਖਾ ਕਰਦਿਆਂ ਭਵਿੱਖੀ ਸੰਘਰਸ਼ੀ ਰਣਨੀਤੀ ਤੇ ਵਿਚਾਰਾਂ ਕੀਤੀਆਂ।

15 ਹੈਡ ਟੀਚਰ ਨੂੰ ਬੀ.ਪੀ.ਈ.ਓ. ਵਜੋਂ ਤਰੱਕੀ

ਚੰਡੀਗੜ੍ਹ: ਪੰੰਜਾਬ ਸਰਕਾਰ ਨੇ 15 ਸੈਂਟਰ ਹੈਡ ਟੀਚਰਾਂ ਨੂੰ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਵਜੋਂ ਤਰੱਕੀ ਦੇ ਦਿੱਤੀ ਹੈਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਪੀ ਆਈ ਐਲੀਮੈਂਟਰੀ ਸਿੱਖਿਆ ਸ੍ਰੀ ਜਗਤਾਰ ਸਿੰਘ ਕੂਲੜੀਆਂ ਨੇ ਦੱਸਿਆ ਕਿ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਅਤੇ ਸਕੂਲ ਸਿੱਖਿਆ ਸਕੱਤਰ ਸ੍ਰੀ ਿਸ਼ਨ ਕੁਮਾਰ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਦੇ ਸੁਧਾਰ ਅਤੇ ਅਧਿਆਪਕਾਂ ਦੀ ਭਲਾਈ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਹ ਤਰੱਕੀਆਂ ਵੀ ਅਧਿਆਪਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀਆਂ ਗਈਆਂ ਹਨ।

ਅਗਰਵਾਲ ਸਮਾਜ ਦਾ ਵਫਦ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਮਿਲਿਆ

ਚੰਡੀਗੜ:ਪੰਜਾਬ ,ਹਰਿਆਣਾ, ਚੰਡੀਗੜ ਅਤੇ ਹਿਮਾਚਲ ਪ੍ਰਦੇਸ਼ ਅਗਰਵਾਲ ਸਮਾਜ ਦੇ ਇੱਕ ਵਫਦ ਨੇ ਅੱਜ ਇੱਥੇ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਮਿਲ ਕੇ ਮਹਾਰਾਜ ਅਗਰਸੈਨ ਦੀ ਜੀਵਨੀ ਨੂੰ ਪੰਜਾਬ ਸਿੱਖਿਆ ਵਿਭਾਗ ਦੇ ਪਾਠਕ੍ਰਮ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ।

ਪਟਿਆਲਾ ਜ਼ਿਲ੍ਹੇ ਦੇ 94 ਪ੍ਰਾਇਮਰੀ ਤੇ 29 ਸੈਕੰਡਰੀ ਵਿੰਗ ਦੇ ਸਕੂਲਾਂ 'ਚ 25 ਫ਼ੀਸਦੀ ਤੋਂ ਜ਼ਿਆਦਾ ਬੱਚੇ ਵਧੇ

ਪਟਿਆਲਾ: ਪੰਜਾਬ ਦੇ ਸਰਕਾਰੀ ਸਕੂਲਾਂ 'ਚ ਆਈਆਂ ਕ੍ਰਾਂਤੀਕਾਰੀ ਤਬਦੀਲੀਆਂ ਦੀ ਬਦੌਲਤ ਜ਼ਿਲ੍ਹਾ ਪਟਿਆਲਾ ਦੇ 94 ਪ੍ਰਾਇਮਰੀ ਤੇ 29 ਸੈਕੰਡਰੀ ਵਿੰਗ ਦੇ ਸਕੂਲਾਂ 'ਚ ਇਸ ਸੈਸ਼ਨ ਦੌਰਾਨ 25 ਫ਼ੀਸਦੀ ਤੋਂ ਵਧੇਰੇ ਵਿਦਿਆਰਥੀਆਂ ਦੀ ਗਿਣਤੀ ਵਧੀ ਹੈ। ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ 'ਚ ਹੋਈ ਹਫ਼ਤਾਵਾਰੀ ਮੀਟਿੰਗ 'ਚ ਜ਼ਿਲ੍ਹਾ ਪਟਿਆਲਾ ਦੇ ਸਿੱਖਿਆ ਅਧਿਕਾਰੀਆਂ ਨੇ ਉਕਤ ਰਿਪੋਰਟ ਪੇਸ਼ ਕੀਤੀ ਹੈ। ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ 16166 ਬੱਚੇ ਨਿੱਜੀ ਸਕੂਲਾਂ ਤੋਂ ਹੱਟ ਕੇ ਆਏ ਹਨ। ਦੱਸਣਯੋਗ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ 'ਚ 211184 ਵਿਦਿਆਰਥੀ ਨਿੱਜੀ ਸਕੂਲਾਂ 'ਚੋਂ ਹੱਟ ਕੇ ਆਏ ਹਨ।

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਦੇ ਵਧ ਰਹੇ ਕੇਸਾਂ ਦਾ ਹਵਾਲਾ ਦਿੰਦੇ ਹੋਏ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿਚ ਅਨਸ਼ਿਚਤਤਾ ਨੂੰ ਦੂਰ ਕੀਤਾ ਜਾ ਸਕੇ।

ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ’ਚ ਦਾਖਲੇ ਵਾਸਤੇ ਵਿਦਿਆਰਥੀਆਂ ਤੋਂ ਟ੍ਰਾਂਸਫਰ ਸਰਟੀਫਿਕੇਟ ਨਾ ਲੈਣ ਦੀ ਸਕੂਲ ਮੁਖੀਆਂ ਨੂੰ ਹਦਾਇਤ

ਚੰਡੀਗੜ੍ਹ:ਪੰਜਾਬ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਦੇ ਸਬੰਧ ਵਿੱਚ ਵਿਦਿਆਰਥੀਆਂ ਨੂੰ ਟਰਾਂਸਫਰ ਸਰਟੀਫਿਕੇਟ ਲਈ ਮਜ਼ਬੂਰ ਨਾ ਕਰਨ ਵਾਸਤੇ ਸਕੂਲ ਮੁਖੀਆਂ ਨੂੰ ਹਦਾਇਤ ਜਾਰੀ ਕਰ ਦਿੱਤੀ ਹੈ।

ਪੰਜਾਬ ਸਿੱਖਿਆ ਵਿਭਾਗ ਦੇ ਆਨਲਾਈਨ ਬਸਤੇ ਨੂੰ 4.80 ਕਰੋੜ ਵਿਦਿਆਰਥੀਆਂ ਨੇ ਵਰਤਿਆ

ਨਵਾਂਸ਼ਹਿਰ:  ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋ ਆਧੁਨਿਕ ਤਕਨਾਲੋਜੀ ਦੀ ਸੁਚੱਜੀ ਵਰਤੋਂ ਕਰਦਿਆਂ ਨਿਵੇਕਲੇ ਉਪਰਾਲੇ ਨਿਰੰਤਰ ਜਾਰੀ ਹਨ। ਇਸੇ ਲੜੀ ਤਹਿਤ ਸਿੱਖਿਆ ਵਿਭਾਗ ਵੱਲੋ ਪ੍ਰੀ-ਪ੍ਰਾਇਮਰੀ ਤੋਂ 12ਵੀਂ ਜਮਾਤ ਤੱਕ ਦੇ ਪਾਠਕ੍ਰਮ ਨੂੰ ਇਕ ਪਲੇਟਫਾਰਮ ’ਤੇ ਉਪਲਬੱਧ ਕਰਵਾਉਣ ਦੇ ਮਕਸਦ ਨਾਲ ‘ਪੰਜਾਬ ਐਜੂਕੇਅਰ ਐਪ’ ਤਿਆਰ ਕਰਕੇ ਇਕ ਨਵਾਂ ਮੀਲ ਪੱਥਰ ਸਥਾਪਿਤ ਕੀਤਾ ਗਿਆ ਹੈ।

google.com, pub-6021921192250288, DIRECT, f08c47fec0942fa0