Monday, April 29, 2024

ਭਾਜਪਾ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਅੰਮ੍ਰਿਤਸਰ,: ਹਲਕਾ ਦੱਖਣੀ 'ਚ ਦਹਾਕਿਆਂ ਤੋਂ ਸਮੱਸਿਆ ਬਣੀ ਹੋਈ ਭਗਤਾਂਵਾਲਾ ਡੰਪ ਦੇ ਮਾਮਲੇ ਨੂੰ ਆਪਣੇ ਹੱਥਾਂ ’ਚ ਲੈਂਦਿਆਂ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਤੇ ਅਮਰੀਕਾ ’ਚ ਰਾਜਦੂਤ ਰਹੇ ਸ. ਤਰਨਜੀਤ ਸਿੰਘ ਸੰਧੂ ਸਮੁੰਦਰੀ ਕਿਹਾ ਕਿ  ਭਗਤਾਂ ਵਾਲੇ ਦਾ ਕੂੜਾ ਡੰਪ ਸ਼ਹਿਰ ਵਿਚੋਂ ਉਠਾ ਦਿੱਤਾ ਜਾਵੇਗਾ। ਜਿਸ ਦਾ ਲੋਕਾਂ ਨੇ ਜੈਕਾਰਿਆਂ ਨਾਲ ਭਰਪੂਰ ਸਵਾਗਤ ਕੀਤਾ ਹੈ।

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਚੰਡੀਗੜ੍ਹ,: ਪੰਜਾਬ ਦੇ ਵੱਖ-ਵੱਖ ਮਿਹਨਤਕਸ਼ ਤਬਕਿਆਂ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਲੋਕ ਸਭਾ ਚੋਣਾਂ ਦੀ ਘੜਮੱਸ ਦੌਰਾਨ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਕੀਤੀ ਜਾ ਰਹੀ ਸ਼ਹੀਦੀ ਕਾਨਫਰੰਸ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਹ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਨ੍ਹਾਂ ਤਿਆਰੀਆਂ ਦੌਰਾਨ ਪੂਰੇ ਪੰਜਾਬ ਵਿੱਚ ਜ਼ਿਲ੍ਹਾ/ਤਹਿਸੀਲ/ਬਲਾਕ ਤੇ ਪਿੰਡ ਪੱਧਰ ਤੇ ਮੀਟਿੰਗਾਂ ਰੈਲੀਆਂ ਆਦਿ ਦਾ ਤਾਂਤਾ ਬੰਨ੍ਹਿਆ ਗਿਆ ਹੈ। ਇਸ ਕਾਨਫਰੰਸ 'ਚ ਹਜ਼ਾਰਾਂ ਔਰਤਾਂ ਸਮੇਤ ਦਹਿ-ਹਜ਼ਾਰਾਂ ਲੋਕਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ।

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਚੰਡੀਗੜ,: ਪੰਜਾਬ 'ਚ ਲੋਕ ਸਭਾ ਚੋਣਾਂ 1 ਜੂਨ ਨੂੰ ਆਖਰੀ ਪੜਾਅ 'ਚ ਹੋਣੀਆਂ ਹਨ, ਇਸ ਲਈ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਭਾਜਪਾ ਦੇ ਇਰਾਦਿਆਂ 'ਤੇ ਸ਼ੱਕ ਜ਼ਾਹਰ ਕੀਤਾ।

'ਆਪ' ਨੂੰ ਸੀਏਏ 'ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ: ਬਾਜਵਾ

ਚੰਡੀਗੜ,: ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਚੁਣੌਤੀ ਦਿੱਤੀ ਕਿ ਉਹ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸੋਮਵਾਰ ਨੂੰ ਨੋਟੀਫਾਈ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ (ਸੀਏਏ) 'ਤੇ ਆਪਣਾ ਸਟੈਂਡ ਸਪੱਸ਼ਟ ਕਰੇ।

ਵਿਧਾਨ ਸਭਾ 'ਚ ਕਿਸਾਨ ਚਿੰਤਾਵਾਂ ਦੀ ਅਣਦੇਖੀ: ਰਾਜਾ ਵੜਿੰਗ ਨੇ ਨਿਰਾਸ਼ਾ ਜ਼ਾਹਰ ਕੀਤੀ

ਚੰਡੀਗੜ੍ਹ,: ਅੱਜ ਸੱਦੇ ਗਏ ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੂਰੇ ਸੈਸ਼ਨ ਦੌਰਾਨ ਕਿਸਾਨਾਂ ਦੀ ਭਲਾਈ ਸਬੰਧੀ ਕੋਈ ਭਾਸ਼ਣ ਨਾ ਹੋਣ ’ਤੇ ਡੂੰਘੀ ਚਿੰਤਾ ਪ੍ਰਗਟਾਈ।

ਮੋਦੀ ਦੀ ਬੁਖਲਾਹਟ ਤੇ ਅੱਭਦਰ ਬੋਲ ਬਾਣੀ ਭਾਜਪਾ ਦੀ ਹਾਰ ਦੇ ਸਾਫ ਸੰਕੇਤ ਹਨ: ਪਾਸਲਾ 

ਸੰਗਰੂਰ,:  “ਵੰਨ ਸੁਵੰਨੇ ਦਲ-ਬਦਲੂਆਂ ਤੇ ਹੌਲੇ ਕਿਰਦਾਰ ਦੇ ਮਾਲਕ ਭ੍ਰਿਸ਼ਟ ਲੀਡਰਾਂ ਨੂੰ ਤਰ੍ਹਾਂ-ਤਰ੍ਹਾਂ ਦੇ ਲਾਲਚ ਦੇ ਕੇ ਜਾਂ ਸੀ.ਬੀ.ਆਈ., ਈ.ਡੀ., ਇਨਕਮ ਟੈਕਸ ਵਿਭਾਗ ਆਦਿ ਰਾਹੀਂ ਡਰਾ ਕੇ ਧੜਾਧੜ ਭਾਜਪਾ ’ਚ ਸ਼ਾਮਲ ਕਰਵਾਉਣ ਅਤੇ ਹਰ ਤਰ੍ਹਾਂ ਦੇ ਅਨੈਤਿਕ ਹੱਥਕੰਡੇ ਵਰਤਣ ਦੇ ਬਾਵਜੂਦ ਦੇਸ਼ ਵਾਸੀ 2024 ਦੀਆਂ ਲੋਕ ਸਭਾ ਚੋਣਾਂ ’ਚ ਲੋਕਾਂ ਦਾ ਜੀਵਨ ਨਰਕ ਤੋਂ ਵੀ ਭੈੜਾ ਬਣਾਉਣ ਵਾਲੀ ਮੋਦੀ-ਸ਼ਾਹ ਸਰਕਾਰ ਨੂੰ ਕੇਂਦਰੀ ਸੱਤਾ ਤੋਂ ਲਾਂਭੇ ਕਰਨ ਦਾ ਪੱਕਾ ਮਨ ਬਣਾ ਚੁੱਕੇ ਹਨ।

ਕਿਸਾਨ ਜਥੇਬੰਦੀਆਂ ਨੇ 4 ਘੰਟੇ ਲਈ ਰੇਲ ਗੱਡੀਆਂ ਰੋਕੀਆਂ, 14 ਮਾਰਚ ਦੀ ਦਿੱਲੀ ਕਿਸਾਨ-ਮਜਦੂਰ ਮਹਾਂ ਪੰਚਾਇਤ ਇਤਿਹਾਸਕ ਹੋਵੇਗੀ

ਬਰਨਾਲਾ:  ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਜ਼ਿਲ੍ਹਾ ਬਰਨਾਲਾ ਦੀਆਂ ਚਾਰ ਕਿਸਾਨ ਜਥੇਬੰਦੀਆਂ ਬੀਕੇਯੂ ਏਕਤਾ-ਉਗਰਾਹਾਂ ਬੀਕੇਯੂ ਏਕਤਾ (ਡਕੌਂਦਾ-ਧਨੇਰ), ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਅਤੇ ਕਿਸਾਨ ਸੰਘਰਸ਼ ਕਮੇਟੀ ਦੋਆਬਾ ਵੱਲੋਂ ਬਰਨਾਲੇ ਵਿਖੇ ਕਿਸਾਨੀ ਅੰਦੋਲਨ ਦਿੱਲੀ ਦੀਆਂ ਰਹਿੰਦੀਆਂ ਮੰਗਾਂ ਲਾਗੂ ਕਰਵਾਉਣ, ਮੌਜੂਦਾ ਕਿਸਾਨ ਅੰਦੋਲਨ 'ਤੇ ਮੋਦੀ ਹਕੂਮਤ ਵੱਲੋਂ ਢਾਹੇ ਅੰਨ੍ਹੇ ਜ਼ਬਰ ਦੇ ਜ਼ਿੰਮੇਵਾਰ ਮੰਤਰੀਆਂ ਤੇ ਪਰਚੇ ਦਰਜ ਕਰਵਾਉਣ ਅਤੇ ਕਿਸਾਨਾਂ ਦਾ ਸੰਘਰਸ਼ ਖੋਹਿਆ ਜਮਹੂਰੀ ਹੱਕ ਬਹਾਲ ਕਰਾਉਣ ਲਈ 12 ਵਜੇ ਤੋਂ ਲੈ ਕੇ 4 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ। ਹਜ਼ਾਰਾਂ ਕਿਸਾਨ-ਮਜ਼ਦੂਰ, ਨੌਜਵਾਨ ਤੇ ਬੀਬੀਆਂ ਨੇ ਰੋਹ ਭਰੇ ਆਕਾਸ਼ ਗੁੰਜਾਊ ਨਾਹਰੇ ਲਾ ਕੇ ਭਾਜਪਾ ਹਕੂਮਤ ਦੀ ਨਿਖੇਧੀ ਕੀਤੀ।

ਪੰਜ ਕਿਸਾਨ ਜਥੇਬੰਦੀਆਂ ਵੱਲੋਂ 10 ਮਾਰਚ ਨੂੰ ਤਾਲਮੇਲਵੇਂ ਸੰਘਰਸ਼ ਵਜੋਂ ਪੰਜਾਬ ਭਰ 'ਚ ਰੇਲਾਂ ਰੋਕਣ ਦਾ ਫੈਸਲਾ

ਚੰਡੀਗੜ੍ਹ,:  ਪੰਜ ਕਿਸਾਨ ਜਥੇਬੰਦੀਆਂ ਭਾਕਿਯੂ ਏਕਤਾ (ਉਗਰਾਹਾਂ), ਭਾਕਿਯੂ ਏਕਤਾ ਡਕੌਂਦਾ (ਧਨੇਰ), ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਦਰਸ਼ਨਪਾਲ), ਭਾਕਿਯੂ ਮਾਲਵਾ (ਹੀਰਕੇ) ਅਤੇ ਭਾਕਿਯੂ ਦੁਆਬਾ (ਸੰਘਾ) ਵੱਲੋਂ ਤਾਲਮੇਲਵੇਂ ਸੰਘਰਸ਼ ਵਜੋਂ 10 ਮਾਰਚ ਨੂੰ ਪੰਜਾਬ ਭਰ ਵਿੱਚ 12 ਤੋਂ 4 ਵਜੇ ਤੱਕ ਰੇਲਾਂ ਰੋਕਣ ਦਾ ਫੈਸਲਾ ਕੀਤਾ ਗਿਆ ਹੈ।

ਮੁੱਖ ਮੰਤਰੀ ਵੱਲੋਂ ਸੰਗਰੂਰ ਵਾਸੀਆਂ ਨੂੰ 869 ਕਰੋੜ ਰੁਪਏ ਦਾ ਤੋਹਫ਼ਾ

ਸੰਗਰੂਰ,: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਕਈ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖ ਕੇ ਮੁਕਾਮੀ ਬਸ਼ਿੰਦਿਆਂ ਨੂੰ 869 ਕਰੋੜ ਰੁਪਏ ਦਾ ਤੋਹਫ਼ਾ ਦਿੱਤਾ।

ਸੁਨੀਲ ਜਾਖੜ ਕਿਸਾਨਾਂ ਨੂੰ ਸੁਝਾਅ ਦੇਣ ਦੀ ਬਜਾਏ ਭਾਜਪਾ ਦੀ ਕੇਂਦਰ ਸਰਕਾਰ ਤੋਂ ਕਿਸਾਨੀ ਮਸਲੇ ਹੱਲ ਕਰਵਾਉਣ ਦੀ ਹਿੰਮਤ ਕਰੇ: ਦਵਿੰਦਰ ਪੂਨੀਆ

ਪਟਿਆਲਾ : ਕਿਰਤੀ ਕਿਸਾਨ ਯੂਨੀਅਨ ਦੇ ਆਗੂ ਦਵਿੰਦਰ ਸਿੰਘ ਪੂਨੀਆ ਵੱਲੋਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ  ਕਿਸਾਨ ਜੱਥੇਬੰਦੀਆਂ ਦੇ ਵਿਰੁੱਧ ਦਿੱਤੇ ਬਿਆਨ ਦਾ ਸਖਤ ਨੋਟਿਸ ਲਿਆ ਗਿਆ। ਉਨ੍ਹਾਂ ਕਿਹਾ ਕਿ ਸ਼੍ਰੀ ਸੁਨੀਲ ਜਾਖੜ ਜਿਹੜੇ ਪਿਛਲੇ ਸਾਲ ਹੀ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਹਨ,ਜਿਸ ਤੋਂ ਸਾਫ ਤੇ ਸਪੱਸ਼ਟ ਹੈ ਕਿ ਉਹ ਸੱਤਾ ਦੇ ਭੁੱਖੇ ਹੋਣ ਕਰਕੇ ਕਿਤੇ ਵੀ ਜਾ ਸਕਦੇ ਹਨ।
 

ਚਾਰ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ 'ਚ ਜ਼ਿਲ੍ਹਾ ਪੱਧਰੀ ਰੋਸ ਮਾਰਚ

 ਚੰਡੀਗੜ੍ਹ,:  ਭਾਕਿਯੂ (ਏਕਤਾ-ਉਗਰਾਹਾਂ), ਭਾਕਿਯੂ ਏਕਤਾ ਡਕੌਂਦਾ (ਧਨੇਰ), ਕ੍ਰਾਂਤੀਕਾਰੀ ਕਿਸਾਨ ਯੂਨੀਅਨ ਭਾਰਤ ਅਤੇ ਕਿਰਤੀ ਕਿਸਾਨ ਯੂਨੀਅਨ ਦੀ ਹਮਾਇਤ ਨਾਲ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਵਾਉਣ ਲਈ, ਰਹਿੰਦੀਆਂ ਮੰਗਾਂ ਮੰਨਵਾਉਣ ਲਈ ਅਤੇ ਇਹਨਾਂ ਮੰਗਾਂ ਲਈ ਦਿੱਲੀ ਜਾਣ ਵਾਲੀਆਂ ਜਥੇਬੰਦੀਆਂ ਦਾ ਜਨਤਕ ਸੰਘਰਸ਼ ਦਾ ਸੰਵਿਧਾਨਕ ਜਮਹੂਰੀ ਹੱਕ ਖੋਹਣ ਖਿਲਾਫ, ਅੱਜ ਪੰਜਾਬ ਭਰ ਦੇ ਜ਼ਿਲ੍ਹਾ/ਸਬ ਡਵੀਜ਼ਨ ਕੇਂਦਰਾਂ 'ਤੇ ਭਾਜਪਾ ਸਰਕਾਰ ਵਿਰੁੱਧ ਵਿਸ਼ਾਲ ਧਰਨੇ ਦੇਣ ਉਪਰੰਤ ਸ਼ਹਿਰੀ ਬਾਜ਼ਾਰਾਂ ਵਿੱਚ ਰੋਸ ਮਾਰਚ ਕੀਤੇ ਗਏ।

ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਸਦਨ 'ਚ ਬੇਤੁਕੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ: ਬਾਜਵਾ

ਚੰਡੀਗੜ: ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬਜਟ ਇਜਲਾਸ ਦੇ ਦੂਜੇ ਦਿਨ ਵਿਧਾਨ ਸਭਾ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਨੈਤਿਕ ਅਤੇ ਗੈਰ-ਸੰਵਿਧਾਨਕ ਵਿਵਹਾਰ ਲਈ ਤਿੱਖਾ ਹਮਲਾ ਕੀਤਾ ਹੈ।

ਕਾਤਲ ਟੈਨੀ ਮਿਸ਼ਰਾ ਨੂੰ ਲੋਕ ਸਭਾ ਟਿਕਟ ਦੇ ਕੇ ਮੋਦੀ ਨੇ ਕਿਸਾਨਾਂ ਦਾ ਅਪਮਾਨ ਕੀਤਾ : ਬੀਬਾ ਰਾਜਵਿੰਦਰ ਕੌਰ ਰਾਜੂ

ਜਲੰਧਰਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਦੀ ਮੈਂਬਰ ਮਹਿਲਾ ਕਿਸਾਨ ਯੂਨੀਅਨ ਨੇ ਭਾਜਪਾ ਵੱਲੋਂ ਕਾਤਲ ਟੈਨੀ ਮਿਸ਼ਰਾ ਨੂੰ ਲੋਕ ਸਭਾ ਦੀ ਟਿਕਟ ਦੇਣ ਦੇ ਫੈਸਲੇ ਦੀ ਤਿੱਖੀ ਨਿਖੇਧੀ ਕਰਦਿਆਂ ਇਸ ਕਦਮ ਉਤੇ ਡੂੰਘੀ ਨਿਰਾਸ਼ਾ ਜ਼ਾਹਰ ਕੀਤੀ ਹੈ ਅਤੇ ਕਿਹਾ ਹੈ ਕਿ ਇਸ ਫੈਸਲੇ ਨਾਲ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਸਾਨਾਂ ਦੇ ਜ਼ਖਮਾਂ 'ਤੇ ਲੂਣ ਰਗੜਿਆ ਹੈ।

ਪੰਜਾਬ ਦੀਆਂ ਤਿੰਨ ਸੰਘਰਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ 'ਚ ਵਿਸ਼ਾਲ ਰੋਸ ਮਾਰਚ ਕਰਨ ਦਾ ਐਲਾਨ

ਚੰਡੀਗੜ੍ਹ,: ਭਾਕਿਯੂ (ਏਕਤਾ-ਉਗਰਾਹਾਂ), ਭਾਕਿਯੂ ਏਕਤਾ ਡਕੌਂਦਾ (ਧਨੇਰ) ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਭਾਰਤ ਤਿੰਨਾਂ ਜਥੇਬੰਦੀਆਂ ਵੱਲੋਂ ਐਮ ਐਸ ਪੀ ਦੀ ਕਾਨੂੰਨੀ ਗਰੰਟੀ ਵਰਗੇ ਭਖਦੇ ਕਿਸਾਨੀ ਮਸਲਿਆਂ ਨੂੰ ਹੱਲ ਕਰਨ ਦੇ ਲਿਖਤੀ ਵਾਅਦੇ ਤੋਂ ਮੁੱਕਰਨ ਅਤੇ ਇਸ ਖਾਤਰ ਦਿੱਲੀ ਜਾ ਰਹੇ ਕਿਸਾਨਾਂ ਦੇ ਜਨਤਕ ਸੰਘਰਸ਼ ਦੇ ਸੰਵਿਧਾਨਕ ਜਮਹੂਰੀ ਹੱਕ ਦਾ ਘਾਣ ਕਰਨ ਵਾਲ਼ੀ ਕੇਂਦਰੀ ਭਾਜਪਾ ਸਰਕਾਰ ਵਿਰੁੱਧ ਵਿਸ਼ਾਲ ਜਨਤਕ ਉਭਾਰ ਪੈਦਾ ਕਰਨ ਲਈ 5 ਮਾਰਚ ਨੂੰ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰੇ ਵਿਸ਼ਾਲ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। 

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ 165 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

ਜਲੰਧਰ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ 165 ਹੋਰ ਆਮ ਆਦਮੀ ਕਲੀਨਿਕ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤੇ ਜਿਸ ਨਾਲ ਪੰਜਾਬ ਭਰ ਵਿੱਚ ਕੁੱਲ 829 ਕਲੀਨਿਕਾਂ ਦੇ ਕਾਰਜਸ਼ੀਲ ਹੋਣ ਨਾਲ ਨਵੀਂ ਸਿਹਤ ਕ੍ਰਾਂਤੀ ਦਾ ਆਗਾਜ਼ ਹੋਇਆ।

ਰਾਜਪਾਲ ਦਾ ਭਾਸ਼ਣ ਰੋਕਣ ਦਾ ਯਤਨ ਕਰਕੇ ਕਾਂਗਰਸ ਨੇ ਪਵਿੱਤਰ ਸਦਨ ਦੀ ਤੌਹੀਨ ਕੀਤੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ,: ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜ਼ਟ ਸੈਸ਼ਨ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਭਾਸ਼ਣ ਦੇਣ ਮੌਕੇ ਕਾਂਗਰਸੀ ਪਾਰਟੀ ਵੱਲੋਂ ਰੁਕਾਵਟ ਪਾਉਣ ਦੇ ਯਤਨਾਂ ਦੀ ਸਖ਼ਤ ਆਲੋਚਨਾ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਅਜਿਹਾ ਕਰਕੇ ਪਵਿੱਤਰ ਸਦਨ ਦੀ ਤੌਹੀਨ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜਪਾਲ ਵੱਲੋਂ ਆਪਣੇ ਭਾਸ਼ਣ ਦੌਰਾਨ ਸੂਬਾ ਸਰਕਾਰ ਦੀਆਂ ਇੱਕ ਸਾਲ ਦੀਆਂ ਪ੍ਰਾਪਤੀਆਂ ਦਾ ਜਿਕਰ ਕੀਤਾ ਜਾਂਦਾ ਹੈ ਅਤੇ ਕਾਂਗਰਸ ਪਾਰਟੀ ਇਸ ਗੱਲ ਤੋਂ ਘਬਰਾ ਗਈ ਕਿ ਇਨਾਂ ਪ੍ਰਾਪਤੀਆਂ ਦੀ ਜਾਣਕਾਰੀ ਸਦਨ ਦੀ ਕਾਰਵਾਈ ਦੇ ਸਿੱਧੇ ਪ੍ਰਸਾਰਨ ਰਾਹੀਂ ਕਿਤੇ ਲੋਕਾਂ ਤੱਕ ਨਾ ਪਹੁੰਚ ਜਾਵੇ।

ਕਿਰਤੀ ਕਿਸਾਨ ਯੂਨੀਅਨ ਵੱਲੋਂ ਪੰਜਾਬ ਹਰਿਆਣਾ ਬਾਰਡਰ ਉਤੇ ਕਿਸਾਨਾਂ ਨਾਲ ਹੋਏ ਤਸ਼ੱਦਦ ਦੇ ਵਿਰੋਧ ਵਜੋਂ ਭਾਜਪਾ ਸਰਕਾਰਾਂ ਦੇ ਖਿਲਾਫ਼ ਕੀਤਾ ਰੋਸ਼ ਮੁਜਾਹਰਾ

ਪਟਿਆਲਾ,:  ਕਿਰਤੀ ਕਿਸਾਨ ਯੂਨੀਅਨ ਵੱਲੋਂ ਸੂਬਾ ਭਰ ਵਿੱਚ ਖਨੌਰੀ ਅਤੇ ਸ਼ੰਭੂ ਬਾਰਡਰ ਤੇ ਕਿਸਾਨਾਂ ਉਤੇ ਢਾਹੇ ਜਬਰ ਦੇ ਵਿਰੋਧ ਵਿੱਚ ਰੋਸ਼ ਪ੍ਰਦਰਸ਼ਨ ਕੀਤੇ ਗਏ ਜਿਸ ਤਹਿਤ ਅੱਜ ਪਟਿਆਲਾ ਦੇ ਨਹਿਰੂ ਪਾਰਕ  ਵਿਖੇ ਵੱਡੀ ਗਿਣਤੀ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਝੰਡੇ ਹੇਠ ਕਿਸਾਨਾਂ ਨੇ ਇਕੱਠੇ ਹੋ ਕੇ ਰੋਸ਼ ਪ੍ਰਦਰਸ਼ਨ ਕੀਤਾ।

ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਭਾਜਪਾ ਦੀ ਸੂਬਾਈ ਚੋਣ ਕਮੇਟੀ ਦਾ ਗਠਨ

ਚੰਡੀਗੜ੍ਹ,:: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਅਤੇ ਕੇਂਦਰੀ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ 19 ਮੈਂਬਰੀ ਸੂਬਾ ਚੋਣ ਕਮੇਟੀ ਦਾ ਗਠਨ ਕੀਤਾ ਹੈ।

ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਤਬਾਹ ਕੀਤੀਆਂ-ਮੁੱਖ ਮੰਤਰੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ): ਸੂਬੇ ਦੀਆਂ ਸਰਕਾਰੀ ਸੰਸਥਾਵਾਂ ਦੀ ਬਦਹਾਲੀ ਲਈ ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੂੰ ਸਿੱਧੇ ਤੌਰ ਉਤੇ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੁਣ ਸਰਕਾਰੀ ਸੰਸਥਾਵਾਂ ਵਿੱਚ ਆਹਲਾ ਦਰਜੇ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਤਾਂ ਕਿ ਪੰਜਾਬ ਦਾ ਕੋਈ ਵੀ ਵਿਅਕਤੀ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ।

ਬਾਦਲ ਪਰਿਵਾਰ ਨੇ ਆਪਣੇ ਨਿੱਜੀ ਲਾਭਾਂ ਲਈ ਪੰਜਾਬ ਦੇ ਲੋਕਾਂ ਦੇ ਕਰੋੜਾਂ ਰੁਪਏ ਲੁੱਟੇ: ਮੁੱਖ ਮੰਤਰੀ

ਚੰਡੀਗੜ੍ਹ,: ਆਪਣੇ ਨਿੱਜੀ ਲਾਭਾਂ ਲਈ ਸੂਬੇ ਦੇ ਕਰੋੜਾਂ ਰੁਪਏ ਲੁੱਟਣ ਵਾਲੇ ਬਾਦਲ ਪਰਿਵਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਸੁੱਖ ਵਿਲਾਸ ਹੋਟਲ ਦੇ ਨਿਰਮਾਣ ਲਈ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਦੇ ਪੱਖ ਵਿੱਚ ਨਿਯਮਾਂ ਨੂੰ ਤੋੜਿਆ-ਮਰੋੜਿਆ।

ਪੰਜਾਬ ਕਾਂਗਰਸ ਵੱਲੋਂ ਸੂਬੇ ਭਰ 'ਚ ਕਿਸਾਨੀ ਬਚਾਓ ਮਾਰਚ ਕੱਢਿਆ

ਚੰਡੀਗੜ੍ਹ:  ਅੱਜ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਹਰਿਆਣਾ ਦੀਆਂ ਸਰਹੱਦਾਂ 'ਤੇ ਚੱਲ ਰਹੇ ਕਿਸਾਨਾਂ ਦੇ ਪ੍ਰਦਰਸ਼ਨ ਲਈ ਉਨ੍ਹਾਂ ਦੇ ਅਟੁੱਟ ਸਮਰਥਨ ਦੇ ਪ੍ਰਮਾਣ ਵਜੋਂ 'ਕਿਸਾਨੀ ਬਚਾਓ ਮਾਰਚ' ਵਜੋਂ ਜਾਣੀ ਜਾਂਦੀ ਵਿਸ਼ਾਲ ਟਰੈਕਟਰ ਰੈਲੀਆਂ ਦਾ ਆਯੋਜਨ ਕੀਤਾ।

ਮੁੱਖ ਮੰਤਰੀ ਵੱਲੋਂ ਜਲੰਧਰ ਵਾਸੀਆਂ ਨੂੰ 283 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫ਼ਾ

ਨਕੋਦਰ (ਜਲੰਧਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਕੇ ਜਲੰਧਰ ਵਾਸੀਆਂ ਨੂੰ 283 ਕਰੋੜ ਰੁਪਏ ਦਾ ਤੋਹਫਾ ਦਿੱਤਾ ਹੈ।

ਸ਼ੁਭਕਰਨ ਸਿੰਘ ਦਾ ਪਰਿਵਾਰ ਐਸਐਸਪੀ ਦਫ਼ਤਰ ਸੰਗਰੂਰ ਦੇ ਬਾਹਰ ਪੰਜਾਬ ਕਾਂਗਰਸ ਦੇ ਧਰਨੇ ਵਿੱਚ ਸ਼ਾਮਲ

ਸੰਗਰੂਰ,:  ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸੰਗਰੂਰ ਦੇ ਸੀਨੀਅਰ ਪੁਲਿਸ ਕਪਤਾਨ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਰੋਸ ਪ੍ਰਦਰਸ਼ਨ ਦਾ ਮਕਸਦ ਭਾਜਪਾ ਸਰਕਾਰ ਅਤੇ ਹਰਿਆਣਾ ਪ੍ਰਸ਼ਾਸਨ ਵਿਰੁੱਧ ਤਿੱਖਾ ਵਿਰੋਧ ਪ੍ਰਗਟਾਉਣਾ ਸੀ, ਜਿਸ ਵਿਚ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਵਿਰੁੱਧ ਐਫ.ਆਈ.ਆਰ. ਦਰਜ ਕਰਨ ਦੀ ਮੰਗ ਕੀਤੀ ਗਈ।

ਸਪੀਕਰ ਸੰਧਵਾਂ ਨੇ ਪੰਜਾਬ ਉਰਦੂ ਅਕਾਦਮੀ, ਮਾਲੇਰਕੋਟਲਾ ਦੇ ਸਾਲਾਨਾ ਇਨਾਮ ਵੰਡ ਤੇ ਸਨਮਾਨ ਸਮਾਰੋਹ ਅਤੇ ਰਸਮ-ਏ- ਇਜਰਾਅ ਮੌਕੇ ਕੀਤੀ ਸ਼ਿਰਕਤ

ਚੰਡੀਗੜ੍ਹ/ਮਾਲੇਰਕੋਟਲਾ: ਪੰਜਾਬ ਉਰਦੂ ਅਕਾਦਮੀ ਮਲੇਰਕੋਟਲਾ ਸਾਡੀ ਇੱਕ ਮਾਣਮੱਤੀ ਸੰਸਥਾ ਹੈ ਜੋ ਕਿ ਭਾਸ਼ਾ ਫਲਾਓ ਲਈ ਸਾਰਥਕ ਉਪਰਾਲੇ ਕਰ ਰਹੀ ਹੈ ਤਾਂ ਜੋ ਨੌਜਵਾਨ ਵਰਗ ਨੂੰ ਆਪਣੀ ਮਿੱਠੀ ਭਾਸ਼ਾ ਉਰਦੂ ਨਾਲ ਜੋੜ ਕੇ ਰੱਖਿਆ ਜਾ ਸਕੇ। 

ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਮਨੋਹਰ ਲਾਲ ਖੱਟਰ ਅਤੇ ਅਨਿਲ ਵਿਜ ਦੇ ਪੁਤਲੇ ਫੂਕੇ 

ਸੰਗਰੂਰ, :  ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਤਰਫੋਂ ਜ਼ਿਲ੍ਹਾ ਸੰਗਰੂਰ ਵਿਖੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਰਨਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਅਧੀਨ ਭਾਜਪਾ ਸਰਕਾਰ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਗ੍ਰਹਿ ਮੰਤਰੀ ਅਨਿਲ ਵਿਜ ਦੇ ਪੁਤਲੇ ਬਰਨਾਲਾ ਕੈਂਚੀਆਂ ਸੰਗਰੂਰ ਵਿਖੇ ਸਾੜੇ ਗਏ।

ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਟੈਕਨੀਕਲ ਕਾਲਜਾਂ ਦੇ ਵਿਦਿਆਰਥੀਆਂ ਦੇ ਐਮ.ਐਸ.ਪੀ. 'ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਉਣ ਦਾ ਐਲਾਨ

ਪਟਿਆਲਾ,:  ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਐਲਾਨ ਕੀਤਾ ਹੈ ਕਿ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਵੱਲੋਂ ਕਿਸਾਨਾਂ ਉਤੇ ਕੀਤੇ ਜਾ ਰਹੇ ਜੁਲਮਾਂ ਦੇ ਚੱਲਦਿਆਂ ਕਿਸਾਨੀ ਮੰਗਾਂ 'ਚ ਸ਼ਾਮਲ 'ਐਮ.ਐਸ.ਪੀ. ਦੀ ਲੋੜ ਕਿਉਂ?' ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਰਾਜ ਦੇ ਸਾਰੇ ਤਕਨੀਕੀ ਸਿੱਖਿਆ ਕਾਲਜਾਂ ਦੇ ਫਾਈਨਲ ਸਾਲ ਦੇ ਵਿਦਿਆਰਥੀਆਂ ਦੇ ਐਮ.ਐਸ.ਪੀ. 'ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਜਾਣਗੇ।

ਅਰਵਿੰਦ ਖੰਨਾ ਦੀ ਕੋਠੀ ਅੱਗੇ ਮੋਰਚੇ ਵਿੱਚ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਨੂੰ ਸਰਧਾਂਜਲੀਆਂ ਭੇਟ

ਸੰਗਰੂਰ,:  ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਪੰਜਾਬ ਦੇ ਬਾਰਡਰ ਤੇ ਰੋਕ ਕੇ ਉਹਨਾਂ ਉੱਪਰ ਕੀਤੇ ਜਾ ਰਹੇ ਭਾਰੀ ਤਸ਼ੱਦਦ ਅਤੇ ਕੱਲ੍ਹ ਖਨੌਰੀ ਬਾਰਡਰ ਉੱਪਰ ਪੁਲਿਸ ਗੋਲੀ ਨਾਲ ਸ਼ਹੀਦ ਹੋਏ ਅਤੇ ਜਖਮੀ ਹੋਏ ਕਿਸਾਨਾਂ ਲਈ ਇਨਸਾਫ ਦੀ ਮੰਗ ਅਤੇ ਬਾਕੀ ਰਹਿੰਦੀਆਂ ਕਿਸਾਨੀ ਮੰਗਾਂ ਤੇ ਭਾਜਪਾ ਆਗੂ ਅਰਵਿੰਦ ਖੰਨਾ ਦੀ ਸੰਗਰੂਰ ਸਥਿਤ ਰਿਹਾਇਸ ਅੱਗੇ ਅੱਜ ਤੀਜੇ ਦਿਨ ਵੀ ਮੋਰਚਾ ਜਾਰੀ ਰਿਹਾ ਤੇ ਅੱਜ ਸਟੇਜ ਦੀ ਸ਼ੁਰੂਆਤ ਖਨੌਰੀ ਬਾਰਡਰ ਤੇ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀਆਂ ਭੇਂਟ ਕਰਨ ਤੋਂ ਬਾਅਦ ਹੋਈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਅਗਲੇ ਪ੍ਰੋਗਰਾਮ ਨੂੰ ਲਾਗੂ ਕਰਨ ਅਤੇ ਪਿੰਡਾਂ ਚ ਭਾਜਪਾ ਖ਼ਿਲਾਫ਼ ਜ਼ੋਰਦਾਰ ਪ੍ਰਚਾਰ ਕਰਨ ਦੇ ਐਲਾਨ ਨਾਲ ਅੱਜ ਦਾ ਇਹ ਮੋਰਚਾ ਸਮਾਪਤ ਹੋਇਆ।     

ਵੜਿੰਗ ਨੇ ਪੰਜਾਬ ਸਰਕਾਰ ਦੇ ਨਾਲ-ਨਾਲ ਭਾਜਪਾ ਪ੍ਰਧਾਨ ਸੁਨੀਲ ਜਾਖੜ ਤੋਂ ਕੀਤੀ ਕਾਰਵਾਈ ਦੀ ਮੰਗ

ਚੰਡੀਗੜ੍ਹ,:  ਹਰਿਆਣਾ ਦੀਆਂ ਸਰਹੱਦਾਂ 'ਤੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਦੌਰਾਨ 21 ਫਰਵਰੀ ਨੂੰ ਹਰਿਆਣਾ ਪੁਲਿਸ ਹੱਥੋਂ ਇੱਕ ਨੌਜਵਾਨ ਕਿਸਾਨ ਦੀ ਮੌਤ ਹੋ ਜਾਣ ਦੇ ਮੱਦੇਨਜ਼ਰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਬਿਆਨ ਜਾਰੀ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਤੋਂ ਕਾਰਵਾਈ ਦੀ ਮੰਗ ਕੀਤੀ ਹੈ।

ਬਾਜਵਾ ਨੇ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਨਿਆਂਇਕ ਜਾਂਚ ਦੀ ਮੰਗ ਕੀਤੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਕਾਨੂੰਨੀ ਕਾਰਵਾਈ ਕਰਨ ਦਾ ਭਰੋਸਾ ਦੇਣ ਦੀ ਆਲੋਚਨਾ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਪੰਜਾਬ ਦੇ ਕਿਸਾਨਾਂ 'ਤੇ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਸੁਤੰਤਰ ਨਿਆਂਇਕ ਜਾਂਚ ਦੀ ਮੰਗ ਕੀਤੀ।

ਚੇਤਨ ਸਿੰਘ ਜੌੜਾਮਾਜਰਾ ਨੇ ਨੌਜਵਾਨ ਕਿਸਾਨ ਦੀ ਮੌਤ ਨੂੰ ਮੰਦਭਾਗਾ ਦੱਸਿਆ

ਪਟਿਆਲਾ/ਸਮਾਣਾ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਢਾਬੀ ਗੁੱਜਰਾਂ/ਖਨੌਰੀ ਬਾਰਡਰ ਵਿਖੇ ਨੌਜਵਾਨ ਕਿਸਾਨ ਦੀ ਹੋਈ ਮੌਤ ਨੂੰ ਮੰਦਭਾਗਾ ਦੱਸਦਿਆਂ ਕੇਂਦਰ ਸਰਕਾਰ ਤੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ 'ਤੇ ਕੀਤੇ ਜਾ ਰਹੇ ਤਸ਼ੱਦਦ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ।

ਆਲ ਇੰਡੀਆ ਕਿਸਾਨ ਸਭਾ ਨੇ ਪੁਲਿਸ ਕਾਰਵਾਈ ਵਿੱਚ ਕਿਸਾਨ ਸ਼ੁਭ ਕਰਨ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਨਵੀਂ ਦਿੱਲੀ: : ਆਲ ਇੰਡੀਆ ਕਿਸਾਨ ਸਭਾ (ਏਆਈਕੇਐੱਸ) ਨੇ 24 ਸਾਲਾ ਕਿਸਾਨ ਪ੍ਰਦਰਸ਼ਨਕਾਰੀ ਸ਼ੁਭ ਕਰਨ ਸਿੰਘ ਦੀ ਮੌਤ 'ਤੇ ਸੋਗ ਪ੍ਰਗਟ ਕੀਤਾ, ਜੋ ਅੱਜ ਖਨੌਰੀ ਸਰਹੱਦ ਨੇੜੇ ਹਰਿਆਣਾ ਪੁਲਿਸ ਦੀ ਕਾਰਵਾਈ ਵਿੱਚ ਮਾਰਿਆ ਗਿਆ ਸੀ। ਪੁਲੀਸ ਦੀ ਕਾਰਵਾਈ ਵਿੱਚ ਗੰਭੀਰ ਜ਼ਖ਼ਮੀ ਹੋਏ ਸ਼ੁਭ ਕਰਨ ਸਿੰਘ ਨੇ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਦਮ ਤੋੜ ਦਿੱਤਾ। ਉਸਦੀ ਮੌਤ ਪੁਲਿਸ ਦੀ ਕਾਰਵਾਈ ਦਾ ਸਿੱਧਾ ਨਤੀਜਾ ਹੈ। ਏਆਈਕੇਐੱਸ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਾ ਹੈ। ਇਸ ਤੋਂ ਪਹਿਲਾਂ ਦੋ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।

ਬਾਜਵਾ ਨੇ ਪੰਜਾਬੀ ਕਿਸਾਨਾਂ 'ਤੇ ਅੱਥਰੂ ਗੈਸ ਅਤੇ ਰਬੜ ਦੀਆਂ ਗੋਲੀਆਂ ਚਲਾਉਣ ਲਈ ਹਰਿਆਣਾ ਸਰਕਾਰ ਦੀ ਆਲੋਚਨਾ ਕੀਤੀ

ਚੰਡੀਗੜ੍ਹ,: ਖਨੌਰੀ ਬਾਰਡਰ 'ਤੇ ਨੌਜਵਾਨ ਕਿਸਾਨ ਦੀ ਮੌਤ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਕੋਲ ਗ੍ਰਹਿ ਮੰਤਰਾਲਾ ਵੀ ਹੈ, ਦੀ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਨੂੰ ਪੰਜਾਬ 'ਚ ਅੱਥਰੂ ਗੈਸ ਦੇ ਗੋਲੇ ਦਾਗਣ ਤੋਂ ਰੋਕਣ ਲਈ ਤਿੱਖੀ ਆਲੋਚਨਾ ਕੀਤੀ।

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਚੰਡੀਗੜ੍ਹ,ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਅਧਿਕਾਰੀਆਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਲਈ ਨਹੀਂ ਬਲਕਿ ਆਪਣੇ ਨਿੱਜੀ ਸਵਾਰਥ ਲਈ ਮੋਦੀ ਨਾਲ ਕੀਤੀ ਮੁਲਾਕਾਤ- ਹਰਚੰਦ ਸਿੰਘ ਬਰਸਟ

ਚੰਡੀਗੜ੍ਹ,:  ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਦਿਆਂ ਕਿਹਾ ਕਿ ਉਹ ਹਮੇਸ਼ਾ ਤੋਂ ਹੀ ਆਪਣੇ ਨਿੱਜੀ ਹਿੱਤਾਂ ਨੂੰ ਮੁੱਖ ਰੱਖਦੀਆਂ ਪੰਜਾਬ ਦੀ ਰਾਜਨੀਤੀ ਵਿੱਚ ਵਿਚਰਦੇ ਆਏ ਹਨ। ਇਸ ਦਾ ਸਬੂਤ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਈ ਉਨ੍ਹਾਂ ਦੀ ਮੁਲਾਕਾਤ ਹੈ, ਜਿਸ ਵਿੱਚ ਕੈਪਟਨ ਅਮਰਿੰਦਰ ਨੇ ਕਿਸਾਨਾਂ ਦੇ ਹਿੱਤਾ ਅਤੇ ਮੰਗਾਂ ਨੂੰ ਅਣਗੌਲਿਆਂ ਕਰਦਿਆਂ ਆਪਣੇ ਸਵਾਰਥ ਨੂੰ ਮੁੱਖ ਰੱਖਿਆ ਅਤੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੌੜ ਕਰਨ ਦੀ ਗੱਲ 'ਤੇ ਜੋਰ ਦਿੱਤਾ ਤਾਂ ਜੋ ਉਨਾਂ ਦੀ ਡੂਬਦੀ ਸਿਆਸੀ ਕਿਸ਼ਤੀ ਬਚ ਸਕੇ।

ਚੰਡੀਗੜ੍ਹ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਜਮਹੂਰੀਅਤ ਅਤੇ ਸੱਚਾਈ ਦੀ ਜਿੱਤਃ ਮੁੱਖ ਮੰਤਰੀ

ਚੰਡੀਗੜ੍ਹ,: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ‘ਲੋਕਤੰਤਰ ਅਤੇ ਸੱਚਾਈ ਦੀ ਜਿੱਤ’ ਕਰਾਰ ਦਿੱਤਾ।

ਕੇਂਦਰ ਸਰਕਾਰ ਵੱਲੋਂ 5 ਫਸਲਾਂ 'ਤੇ ਐੱਮ ਐੱਸ ਪੀ ਵਾਲੀ ਪੇਸ਼ਕਸ਼ ਗੁੰਮਰਾਹਕੁੰਨ: ਬੀਕੇਯੂ ਉਗਰਾਹਾਂ , ਤਿੰਨ ਭਾਜਪਾ ਆਗੂਆਂ ਵਿਰੁੱਧ ਅਤੇ 23 ਥਾਂਈਂ ਟੌਲ ਪਰਚੀ-ਮੁਕਤ ਧਰਨੇ ਤੀਜੇ ਦਿਨ ਵੀ ਜਾਰੀ

ਚੰਡੀਗੜ੍ਹ, :  ਸਾਰੀਆਂ ਫਸਲਾਂ ਦੀ ਲਾਭਕਾਰੀ ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ ਤੇ ਕਰਜ਼ਾ ਮੁਕਤੀ ਸਮੇਤ ਭਖਦੀਆਂ ਕਿਸਾਨੀ ਮੰਗਾਂ ਨੂੰ ਲੈ ਹਰਿਆਣਾ ਬਾਡਰਾਂ 'ਤੇ ਡਟੇ ਹੋਏ ਕਿਸਾਨਾਂ ਨਾਲ਼ ਤਾਲਮੇਲਵੀਂ ਸੰਘਰਸ਼ ਏਕਤਾ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ ਤਿੰਨ ਭਾਜਪਾ ਆਗੂਆਂ ਵਿਰੁੱਧ ਅਤੇ 13 ਜ਼ਿਲ੍ਹਿਆਂ ਵਿੱਚ 23 ਥਾਂਈਂ ਟੌਲ ਪਰਚੀ-ਮੁਕਤ ਧਰਨੇ ਅੱਜ ਤੀਜੇ ਦਿਨ ਵੀ ਜੋਸ਼ ਨਾਲ ਜਾਰੀ ਰਹੇ। 

ਭਾਕਿਯੂ ਉਗਰਾਹਾਂ ਵੱਲੋਂ ਬੀਜੇਪੀ ਆਗੂਆਂ ਸੁਨੀਲ ਜਾਖੜ, ਕੈਪਟਨ ਅਮਰਿੰਦਰ ਸਿੰਘ ਅਤੇ ਕੇਵਲ ਢਿੱਲੋਂ ਦੇ ਘਰਾਂ ਅੱਗੇ ਧਰਨੇ 

ਚੰਡੀਗੜ੍ਹ,: ਐਮ ਐਸ ਪੀ ਦੀ ਕਾਨੂੰਨੀ ਗਰੰਟੀ ਸਮੇਤ ਭਖਦੀਆਂ ਕਿਸਾਨੀ ਮੰਗਾਂ ਖਾਤਰ ਦਿੱਲੀ ਜਾਣ ਲਈ ਸ਼ੰਭੂ ਤੇ ਖਨੌਰੀ ਬਾਡਰਾਂ 'ਤੇ ਡਟੇ ਕਿਸਾਨਾਂ ਨਾਲ਼ ਤਾਲਮੇਲਵੇਂ ਸੰਘਰਸ਼ ਵਜੋਂ  ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੱਦੇ 'ਤੇ ਮੋਦੀ ਸਰਕਾਰ ਨੂੰ ਸਿਆਸੀ ਝਟਕਾ ਦੇਣ ਲਈ ਪ੍ਰਮੁੱਖ ਭਾਜਪਾ ਆਗੂਆਂ ਸੁਨੀਲ ਕੁਮਾਰ ਜਾਖੜ, ਕੈਪਟਨ ਅਮਰਿੰਦਰ ਸਿੰਘ ਅਤੇ ਕੇਵਲ ਸਿੰਘ ਢਿੱਲੋਂ ਦੇ ਘਰਾਂ ਅੱਗੇ ਅਤੇ 13 ਜ਼ਿਲ੍ਹਿਆਂ ਵਿੱਚ 21 ਟੌਲ ਫ੍ਰੀ ਕਰਨ ਲਈ ਦਿਨ-ਰਾਤ ਦੇ ਦੋ ਰੋਜ਼ਾ ਧਰਨਿਆਂ ਵਿੱਚ ਔਰਤਾਂ ਅਤੇ ਨੌਜਵਾਨਾਂ ਸਮੇਤ ਹਜ਼ਾਰਾਂ ਕਿਸਾਨ ਮਜ਼ਦੂਰ ਡਟ ਚੁੱਕੇ ਹਨ।

ਪ੍ਰਤਾਪ ਸਿੰਘ ਬਾਜਵਾ ਨੇ ਚੋਣ ਬਾਂਡ ਘੁਟਾਲੇ ਦੀ ਹੋਰ ਜਾਂਚ ਦੀ ਕੀਤੀ ਮੰਗ

ਚੰਡੀਗੜ੍ਹ:  ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਚੋਣ ਬਾਂਡ ਸਕੀਮ ਨੂੰ ਦੇਸ਼ ਦਾ ਸਭ ਤੋਂ ਵੱਡਾ ਘੁਟਾਲਾ ਕਰਾਰ ਦਿੰਦਿਆਂ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

ਪੰਜਾਬ ਕਾਂਗਰਸ ਨੇ ਭਾਜਪਾ ਦਫ਼ਤਰ ਹਰਿਆਣਾ ਦੇ ਬਾਹਰ ਭਾਜਪਾ ਖ਼ਿਲਾਫ਼ ਕੀਤਾ ਧਰਨਾ

ਚੰਡੀਗੜ੍ਹ,:- ਪੰਜਾਬ ਕਾਂਗਰਸ ਦੇ ਉੱਘੇ ਨੇਤਾਵਾਂ ਦੀ ਇੱਕ ਵਫ਼ਦ ਨੇ ਅੱਜ ਭਾਜਪਾ ਦੇ ਹਰਿਆਣਾ ਸੂਬਾ ਹੈੱਡਕੁਆਰਟਰ ਦੇ ਸਾਹਮਣੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਵਿਰੁੱਧ ਐਫਆਈਆਰ ਦਰਜ ਕਰਨ ਦੀ ਅਪੀਲ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਵਿਰੁੱਧ ਧਰਨਾ ਦਿੱਤਾ।

ਭਾਕਿਯੂ ਉਗਰਾਹਾਂ ਵੱਲੋਂ ਬਾਰਡਰਾਂ 'ਚ ਡਟੇ ਕਿਸਾਨਾਂ ਨਾਲ਼ ਤਾਲਮੇਲਵੇਂ ਸੰਘਰਸ਼ ਵਜੋਂ 17, 18 ਫ਼ਰਵਰੀ ਨੂੰ ਬੀਜੇਪੀ ਆਗੂਆਂ ਦੇ ਘਰਾਂ ਅੱਗੇ ਧਰਨੇ ਲਗਾਉਣ, ਪੰਜਾਬ ਦੇ ਸਾਰੇ ਟੌਲ ਵੀ ਫ੍ਰੀ ਕਰਨ ਦਾ ਐਲਾਨ

ਚੰਡੀਗੜ੍ਹ,:  ਕੇਂਦਰੀ ਟ੍ਰੇਡ ਯੂਨੀਅਨਾਂ ਦੀ ਮੁਲਕ ਪੱਧਰੀ ਹੜਤਾਲ ਦੀ ਹਮਾਇਤ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਦੇ ਸੱਦੇ 'ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ 18 ਜਿਲ੍ਹਿਆਂ ਵਿੱਚ ਪੇਂਡੂ ਕਾਰੋਬਾਰ ਬੰਦ ਕਰਨ ਤੋਂ ਇਲਾਵਾ ਵੱਖ ਵੱਖ ਸ਼ਹਿਰਾਂ ਵਿੱਚ ਸੜਕਾਂ ਜਾਮ ਅਤੇ ਟੋਲ ਫ੍ਰੀ ਧਰਨਿਆਂ ਵਿੱਚ 18 ਜਿਲ੍ਹਿਆਂ ਵਿੱਚ 58 ਥਾਂਵਾਂ 'ਤੇ ਔਰਤਾਂ ਸਮੇਤ ਹਜ਼ਾਰਾਂ ਦੀ ਤਾਦਾਦ ਵਿਚ ਕਿਸਾਨ ਮਜ਼ਦੂਰ ਸ਼ਾਮਲ ਹੋਏ। 

12345678910...
google.com, pub-6021921192250288, DIRECT, f08c47fec0942fa0