Monday, April 29, 2024

ਸ਼੍ਰੋਮਣੀ ਅਕਾਲੀ ਦਲ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਚੰਡੀਗੜ੍ਹ:  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਐਸ.ਓ.ਆਈ ਦੇ ਕੋਆਰਡੀਨੇਟਰ ਸ. ਗੁਰਪ੍ਰੀਤ ਸਿੰਘ ਰਾਜੂਖੰਨਾਂ ਅਤੇ ਐਸ.ਓ.ਆਈ ਦੇ ਪ੍ਰਧਾਨ ਸ. ਰਣਬੀਰ ਸਿੰਘ ਢਿੱਲੋਂ ਨਾਲ ਸਲਾਹ ਮਸ਼ਵਰਾ ਕਰਕੇ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ। 

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਚੰਡੀਗੜ੍ਹ:  ਅੱਜ ਸੈਕਟਰ 34 A ਚੰਡੀਗੜ੍ਹ ਵਿਖੇ ਐਚ ਐਨ ਬੀ ਲੀਗਲ ਲਾਅ ਫਰਮ   (HNB LEGALS  Law Farm )  ਦਾ  ਉਦਘਾਟਨ ਜਸਟਿਸ ਸ੍ਰੀ ਰਾਕੇਸ਼  ਗਰਗ ਰਿਟਾਇਰਡ ਪੰਜਾਬ ਐਂਡ ਹਰਿਆਣਾ ਹਾਈਕੋਰਟ ,  ਐਕਸ  ਚੇਅਰਪਰਸਨ  ਐਨ ਆਰ ਆਈ ਕਮਿਸ਼ਨ ਪੰਜਾਬ ਅਤੇ ਸਰਦਾਰ  ਕਰਨੈਲ ਸਿੰਘ ਪੀਰ ਮੁਹੰਮਦ ਜਰਨਲ ਸਕੱਤਰ ਅਤੇ ਬੁਲਾਰਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤਾ ਗਿਆ I

ਮੁੱਖ ਮੰਤਰੀ ਵੱਲੋਂ ਜਲੰਧਰ ਵਾਸੀਆਂ ਨੂੰ 283 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫ਼ਾ

ਨਕੋਦਰ (ਜਲੰਧਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਕੇ ਜਲੰਧਰ ਵਾਸੀਆਂ ਨੂੰ 283 ਕਰੋੜ ਰੁਪਏ ਦਾ ਤੋਹਫਾ ਦਿੱਤਾ ਹੈ।

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ ਸੱਦਾ

ਦੀਨਾਨਗਰ (ਗੁਰਦਾਸਪੁਰ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਅੱਜ ਪੰਜਾਬ ਵਾਸੀਆਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ ਸੱਦਾ ਦਿੱਤਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਲਈ ਨਹੀਂ ਬਲਕਿ ਆਪਣੇ ਨਿੱਜੀ ਸਵਾਰਥ ਲਈ ਮੋਦੀ ਨਾਲ ਕੀਤੀ ਮੁਲਾਕਾਤ- ਹਰਚੰਦ ਸਿੰਘ ਬਰਸਟ

ਚੰਡੀਗੜ੍ਹ,:  ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਦਿਆਂ ਕਿਹਾ ਕਿ ਉਹ ਹਮੇਸ਼ਾ ਤੋਂ ਹੀ ਆਪਣੇ ਨਿੱਜੀ ਹਿੱਤਾਂ ਨੂੰ ਮੁੱਖ ਰੱਖਦੀਆਂ ਪੰਜਾਬ ਦੀ ਰਾਜਨੀਤੀ ਵਿੱਚ ਵਿਚਰਦੇ ਆਏ ਹਨ। ਇਸ ਦਾ ਸਬੂਤ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਈ ਉਨ੍ਹਾਂ ਦੀ ਮੁਲਾਕਾਤ ਹੈ, ਜਿਸ ਵਿੱਚ ਕੈਪਟਨ ਅਮਰਿੰਦਰ ਨੇ ਕਿਸਾਨਾਂ ਦੇ ਹਿੱਤਾ ਅਤੇ ਮੰਗਾਂ ਨੂੰ ਅਣਗੌਲਿਆਂ ਕਰਦਿਆਂ ਆਪਣੇ ਸਵਾਰਥ ਨੂੰ ਮੁੱਖ ਰੱਖਿਆ ਅਤੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੌੜ ਕਰਨ ਦੀ ਗੱਲ 'ਤੇ ਜੋਰ ਦਿੱਤਾ ਤਾਂ ਜੋ ਉਨਾਂ ਦੀ ਡੂਬਦੀ ਸਿਆਸੀ ਕਿਸ਼ਤੀ ਬਚ ਸਕੇ।

ਫਰਵਰੀ ਮਹੀਨੇ ਦੇ ਅੰਤ ਤੱਕ ਪੰਜਾਬ ਤੇ ਚੰਡੀਗੜ੍ਹ ਦੇ ਲੋਕ ਸਭਾ ਦੇ ਉਮੀਦਵਾਰਾਂ ਦੇ ਨਾਮ ਐਲਾਨ ਦਿੱਤੇ ਜਾਣਗੇ-ਭਗਵੰਤ ਸਿੰਘ ਮਾਨ

ਖੰਨਾ (ਲੁਧਿਆਣਾ),: ਸੂਬੇ ਵਿੱਚ ‘ਸੁਚੱਜਾ ਸ਼ਾਸਨ, ਮੁਫ਼ਤ ਰਾਸ਼ਨ’ ਦੀ ਗਾਰੰਟੀ ਨੂੰ ਅਮਲੀਜਾਮਾ ਪਹਿਨਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਲੋਕਾਂ ਨੂੰ ਘਰ-ਘਰ ਜਾ ਕੇ ਰਾਸ਼ਨ ਮੁਹੱਈਆ ਕਰਵਾਉਣ ਦੀ ਸਹੂਲਤ ਸ਼ੁਰੂ ਕਰਨ ਨਾਲ ਪੰਜਾਬ ਦੇਸ਼ ਵਿੱਚ ਚਾਨਣ-ਮੁਨਾਰਾ ਬਣ ਕੇ ਉਭਰੇਗਾ।

ਸੁਖਬੀਰ ਸਿੰਘ ਬਾਦਲ ਨੇ ਬਾਦਲ ਸਰਕਾਰ ਦੌਰਾਨ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਲਈ ਮੁਆਫ਼ੀ ਮੰਗੀ

ਅੰਮ੍ਰਿਤਸਰ:  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬਾਦਲ ਸਰਕਾਰ ਦੌਰਾਨ ਵਾਪਰੀ ਬੇਅਦਬੀ ਦੀ ਘਟਨਾ ਲਈ ਮੁਆਫ਼ੀ ਮੰਗੀ ਹੈ। ਉਹ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ 103ਵੀਂ ਬਰਸੀ ਮੌਕੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਬੇਅਦਬੀ ਦੀਆਂ ਘਟਨਾਵਾਂ ਤੋਂ ਇਲਾਵਾ ਸੂਬੇ ਵਿੱਚ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਿਸੇ ਵੀ ਘਟਨਾ ਲਈ ਮੁਆਫ਼ੀ ਵੀ ਮੰਗੀ ਹੈ।

ਗੁਰਦਵਾਰਾ ਐਕਟ ਵਿਚ ਤਰਮੀਮ ਖਾਲਸਾ ਪੰਥ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੀ ਤੇ ਭੜਕਾਊ ਦਖਲ ਅੰਦਾਜ਼ੀ: ਸ਼੍ਰੋਮਣੀ ਅਕਾਲੀ ਦਲ ਦਾ ਤਿੱਖਾ ਪ੍ਰਤੀਕਰਮ

 ਅੰਮ੍ਰਿਤਸਰ:  ਸ਼ੋਮਣੀ ਅਕਾਲੀ ਦਲ ਨੇ ਅੱਜ  ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿਚ ਪਾਸ ਕੀਤੇ   ਸਿੱਖ ਗੁਰਦਵਾਰਾ ਐਕਟ ਤਰਮੀਮ ਬਿੱਲ ਨੂੰ ਆਮ ਅਦਮੀ ਪਾਰਟੀ ਦੇ "ਸਿੱਖ ਵਿਰੋਧੀ"  ਆਗੂ ਅਰਵਿੰਦ ਕੇਜਰੀਵਾਲ ਦੀ ਸ਼ਹਿ ਉਤੇ  ਖਾਲਸਾ ਪੰਥ ਦੇ ਧਾਰਮਿਕ ਮਾਮਲਿਆਂ ਵਿਚ  ਦਖਲ-ਅੰਦਾਜ਼ੀ ਅਤੇ ਖਾਲਸਾਈ ਪ੍ਰੰਪਰਾਵਾਂ ਉਤੇ ਸਿੱਧਾ ਹਮਲਾ ਕਰਾਰ ਦਿੱਤਾ ਅਤੇ ਐਲਾਨ ਕੀਤਾ ਕਿ ਇਸ  ਨੂੰ ਕਿਸੇ ਭੀ ਹਾਲਤ ਵਿਚ ਬਰਦਾਸ਼ਤ ਨਹੀ ਕੀਤਾ ਜਾ ਸਕਦਾ ਫ਼ "ਅਸੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੀ ਸੁਚੇਤ ਕਰਦੇ ਹਾਂ ਕਿ ਗੈਰਾਂ ਨੂੰ ਖੁਸ਼ ਕਰਨ ਲਈ ਉਹ ਗੁਰੁ ਘਰ ਨਾਲ ਮੱਥਾ ਲਾਉਣ ਦੀ ਹਿਮਾਕਤ ਨਾ ਕਰਨ ।

ਸਿੱਖ ਕੌਮ ਅੰਦਰ ਵੱਖ-ਵੱਖ ਧੜ੍ਹਿਆਂ ਅਤੇ ਜਥੇਬੰਦੀਆਂ ਦਾ ਇਕ ਮੰਚ ’ਤੇ ਇਕੱਠਾ ਹੋਣਾ ਜ਼ਰੂਰੀ- ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ,: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਰਦਾਰ ਜੱਸਾ ਸਿੰਘ ਰਾਮਗੜੀਆ ਸਿੱਖ ਪੰਥ ਦੇ ਵੱਡੇ ਨਾਇਕ ਸਨ, ਜਿਨ੍ਹਾਂ ਨੇ ਪੰਥ ਪ੍ਰਤੀ ਸਮਰਪਣ ਦੀ ਮਿਸਾਲ ਕਾਇਮ ਕੀਤੀ। 

ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਬਾਰੇ ਪ੍ਰਕਾਸ਼ਤ ਕਰੇਗੀ ਵਿਸ਼ੇਸ਼ ਸਚਿੱਤਰ ਪੁਸਤਕ- ਐਡਵੋਕੇਟ ਧਾਮੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਇਕ ਸੁੰਦਰ ਸਚਿੱਤਰ ਪੁਸਤਕ ਛਾਪਣ ਅਤੇ ਸਿੱਖ ਧਰਮ ਇਤਿਹਾਸ ਦੀਆਂ ਨਵੀਆਂ ਪ੍ਰਕਾਸ਼ਨਾਵਾਂ ਸਬੰਧੀ ਅਹਿਮ ਫੈਸਲੇ ਕੀਤੇ ਹਨ। ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ ਦੌਰਾਨ ਭਵਿੱਖੀ ਖੋਜ ਕਾਰਜਾਂ ਵਿਚ ਜੈਤੋ ਦੇ ਮੋਰਚੇ ਦੀ ਪਹਿਲੀ ਸ਼ਤਾਬਦੀ ਮੌਕੇ ਖੋਜ ਭਰਪੂਰ ਪੁਸਤਕ ਤਿਆਰ ਕਰਨ, ਸ਼੍ਰੋਮਣੀ ਕਮੇਟੀ ਦਾ 100 ਸਾਲਾ ਇਤਿਹਾਸ ਸੰਗ੍ਰਹਿਤ ਕਰਨ ਸਮੇਤ ਬੀਤੇ ਸਮੇਂ ਅੰਦਰ ਪ੍ਰਕਾਸ਼ਤ ਕੀਤੇ ਅਹਿਮ ਦਸਤਾਵੇਜ਼ਾਂ ਨੂੰ ਮੁੜ ਛਾਪਣ ਦੀ ਪ੍ਰਵਾਨਗੀ ਦਿੱਤੀ ਗਈ ਹੈ।

ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸ. ਪ੍ਰਕਾਸ਼ ਸਿੰਘ ਬਾਦਲ ਦੇ ਚਲਾਣੇ ਤੇ ਦੁਖ ਪ੍ਰਗਟਾਇਆ

ਅੰਮ੍ਰਿਤਸਰ: ਨਿਹੰਗ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੇ ਸ਼੍ਰੋਮਣੀ ਅਕਾਲੀ ਦਲ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣਾ ਕਰ ਜਾਣ ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ।

ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਵਿਖੇ ਸਮਾਗਮਾਂ ਦੇ ਤੀਜੇ ਦਿਨ ਹੋਈਆਂ ਖਾਲਸਾਈ ਖੇਡਾਂ

ਦਿੱਲੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਸਰੀ ਜਨਮ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਵਿਖੇ ਕਰਵਾਏ ਗਏ ਸਮਾਗਮਾਂ ਤਹਿਤ ਬੀਤੀ ਸ਼ਾਮ ਖਾਲਸਾਈ ਖੇਡਾਂ ਕਰਵਾਈਆਂ ਗਈਆਂ। ਇਸ ਤੋਂ ਪਹਿਲਾਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਦੀ ਅਗਵਾਈ ਹੇਠ ਨਿਹੰਗ ਸਿੰਘਾਂ ਨੇ ਜੇਲ੍ਹ ਰੋਡ ਤੋਂ ਮਹੱਲਾ ਸਜਾਇਆ, ਜੋ ਡੀਡੀਏ ਗਰਾਊਂਡ ਦਿੱਲੀ ਵਿਖੇ ਪੁੱਜਾ।

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਜਲੰਧਰ ਜਿਮਨੀ ਚੋਣ ਨਾ ਲੜਨ ਦਾ ਫੈਸਲਾ

ਚੰਡੀਗੜ੍ਹ:  ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜਲੰਧਰ ਲੋਕਸਭਾ ਜਿਮਨੀ ਚੋਣ ਵਿੱਚ ਆਪਣਾ ਉਮੀਦਵਾਰ ਨਹੀਂ ਉਤਾਰੇਗਾ। ਇਹ ਐਲਾਨ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਚੰਡੀਗੜ੍ਹ ਤੋਂ ਜਾਰੀ ਇੱਕ ਬਿਆਨ ਰਾਹੀਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਮੁੱਖ ਤਰਜੀਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਹਨ।

ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਨੇ ਮਿਊਜ਼ੀਅਮ ਕੀਤਾ ਲੋਕਾਂ ਨੂੰ ਸਮਰਪਿਤ

ਸ੍ਰੀ ਆਨੰਦਪੁਰ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਨਵੀਨੀਕਰਨ ਤੋਂ ਬਾਅਦ ਗੁਰੂ ਤੇਗ ਬਹਾਦਰ ਮਿਊਜ਼ੀਅਮ ਲੋਕਾਂ ਨੂੰ ਸਮਰਪਿਤ ਕੀਤਾ ਅਤੇ ਲੋਕਾਂ ਨੂੰ ਨੌਵੇਂ ਪਾਤਸ਼ਾਹ ਵੱਲੋਂ ਦਿਖਾਏ ਧਾਰਮਿਕ ਨਿਰਪੱਖਤਾ ਤੇ ਮਨੁੱਖਤਾ ਦੀ ਸੇਵਾ ਦੇ ਉੱਚੇ-ਸੁੱਚੇ ਵਿਚਾਰਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਲਈ ਆਖਿਆ।

ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਜਨਮ ਸ਼ਤਾਬਦੀ ਜਾਹੋ ਜਲਾਲ ਨਾਲ ਮਨਾਈ ਜਾਵੇਗੀ - ਐਡਵੋਕੇਟ ਧਾਮੀ

ਅੰਮ੍ਰਿਤਸਰ, ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ 300 ਸਾਲਾ ਜਨਮ ਸ਼ਤਾਬਦੀ ਸਬੰਧੀ ਸਮਾਗਮਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਦਿੱਲੀ ਵਿਖੇ ਵਿਸ਼ੇਸ਼ ਇੱਕਤਰਤਾ ਕੀਤੀ ਗਈ ਜਿਸ ਵਿਚ ਪ੍ਰਮੁੱਖ ਸ਼ਖਸੀਅਤਾਂ ਨੇ ਸ਼ਮੂਲੀਅਤ ਕੀਤੀ। ਸ਼ਤਾਬਦੀ ਦਾ ਮੁੱਖ ਸਮਾਗਮ 5 ਮਈ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਕੀਤਾ ਜਾਣਾ ਹੈ, ਜਦਕਿ ਇਸ ਤੋਂ ਪਹਿਲਾਂ ਦਿੱਲੀ ਵਿਖੇ ਵੀ ਕਈ ਸਮਾਗਮ ਆਯੋਜਿਤ ਕੀਤੇ ਜਾਣਗੇ।

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਮੁੱਖ ਆਗੂ ਦੀ ਇੱਕ ਵਿਸ਼ੇਸ ਇੱਕਤਰਤਾ ਪਾਰਟੀ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਮੁੱਖ ਦਫ਼ਤਰ ਵਿਖੇ ਹੋਈ। ਇਸ ਦੌਰਾਨ ਪੰਜਾਬ ਦੀ ਮੌਜੂਦਾ ਸਥਿਤੀ ਤੇ ਵੱਖ ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਪੇਸ਼ ਕੀਤੇ। ਸਰਬ-ਸੰਮਤੀ ਨਾਲ ਇੱਕ ਮਤੇ ਰਾਹੀਂ ਪੰਜਾਬ ਸਰਕਾਰ ਵੱਲੋਂ ਸਿੱਖ ਨੌਜਵਾਨਾਂ ਦੀਆਂ ਕੀਤੀਆਂ ਜਾ ਰਹੀਆਂ ਗ੍ਰਿਫ਼ਤਾਰੀਆਂ ਅਤੇ ਉਹਨਾਂ ਉੱਤੇ ਬਿਨਾਂ ਕਿਸੇ ਕਾਰਨ ਨੈਸ਼ਨਲ ਸਿਕਾਉਟੀ ਐਕਟ(ਐਨਐਸਏ) ਲਗਾ ਕਿ ਪੰਜਾਬ ਤੋਂ ਦੂਰ ਆਸਾਮ ਦੀ ਡਿਬਰੁਗੜ੍ਹ ਜੇਲ੍ਹ ਵਿੱਚ ਬੰਦ ਕਰਨ ਦੀ ਜੋਰਦਾਰ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ।

ਸਰਕਾਰਾਂ ਵੱਲੋਂ ਦੂਰ ਅੰਦੇਸ਼ੀ ਤੇ ਤੁਹੱਮਲ ਤੋਂ ਕੰਮ ਲੈਣ ਦੀ ਘੜੀ : ਸ ਪ੍ਰਕਾਸ਼ ਸਿੰਘ ਬਾਦਲ

ਫਰੀਦਕੋਟ : ਪੰਜਾਬ ਦੇ ਪੰਜ ਵਾਰ ਰਹੇ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸੂਬੇ ਅਤੇ ਦੇਸ਼ ਵਿਚ ਪਿਛਲੇ ਕੁਝ ਦਿਨਾਂ ਤੋਂ ਵਾਪਰ ਰਹੇ ਘਟਨਾਕ੍ਰਮ ਉੱਤੇ ਡੂੰਘੇ ਦੁੱਖ ਅਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸੂਬੇ ਵਿਚ ਅਮਨ ਤੇ ਭਾਈਚਾਰਕ ਸਾਂਝ ਬਣਾਏ ਰੱਖਣ ਅਤੇ ਕਿਸੇ ਤਰ੍ਹਾਂ ਦੇ ਸਰਕਾਰੀ ਦਮਨ ਚੱਕਰ ਤੋਂ ਗੁਰੇਜ਼ ਕਰਨ ਦੀ ਲੋੜ ਉੱਤੇ ਜ਼ੋਰ ਦਿੱਤਾ ਹੈ। " ਉਹਨਾਂ ਕਿਹਾ ਕਿ ਇਹ ਘੜੀ ਸਰਕਾਰਾ ਵੱਲੋਂ ਦੂਰ ਅੰਦੇਸ਼ੀ , ਸੂਝ ਬੂਝ ਅਤੇ ਤੁਹੱਮਲ ਤੋਂ ਕੰਮ ਲੈਣ ਦੀ ਹੈ।

ਮੇਰੇ ਉੱਪਰ ਇਰਾਦਾ ਕਤਲ ਦੀਆਂ ਧਰਾਵਾਂ ਲੁਆ ਕੇ ਸਾਜ਼ਿਸ਼ ਰਚਣ ਦਾ ਝੂਠਾ ਕੇਸ ਦਰਜ ਕਰਵਾਇਆ ਗਿਆ: ਪ੍ਰਕਾਸ਼ ਸਿੰਘ ਬਾਦਲ

ਚੰਡੀਗੜ੍ਹ,: ਪੰਜ ਵਾਰ ਮੁੱਖ ਮੰਤਰੀ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਪੰਜਾਬ ਵਿਚ ਵਾਪਰੀਆਂ ਕੁਝ ਮੰਦਭਾਗੀਆਂ ਘਟਨਾਵਾਂ ਨੂੰ ਲੈ ਕੇ ਪਹਿਲਾਂ ਕਾਂਗਰਸ ਸਰਕਾਰ ਤੇ ਹੁਣ ਆਪ ਸਰਕਾਰ ਨੇ ਰਾਜਨੀਤੀ ਕੀਤੀ ਹੈ। 

ਮਾਨ ਸਰਕਾਰ ਦਾ ਪਹਿਲਾ ਮੁਕੰਮਲ ਬਜਟ ਪੂਰੀ ਤਰ੍ਹਾਂ ਨਿਰਾਸ਼ਾਜਨਕ: ਜਸਟਿਸ ਨਿਰਮਲ ਸਿੰਘ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ (ਸੇਵਾ ਮੁਕਤ) ਨੇ 'ਆਪ' ਸਰਕਾਰ ਦੇ ਪਹਿਲੇ ਮੁਕੰਮਲ ਬਜਟ ਨੂੰ ਪੂਰੀ ਤਰ੍ਹਾਂ ਨਿਰਾਸ਼ਾਜਨਕ ਕਰਾਰ ਦਿੱਤਾ ਹੈ। ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਵਿੱਤੀ ਦੀਵਾਲੀਆਪਨ ਦੇ ਕੰਢੇ 'ਤੇ ਪਹੁੰਚਾਉਂਦੇ ਹੋਏ 3.47 ਲੱਖ ਕਰੋੜ ਰੁਪਏ ਦੇ ਕਰਜ਼ੇ ਦੀ ਨਵੀਂ ਸਿਖਰ 'ਤੇ ਪਹੁੰਚਾ ਦਿੱਤਾ ਹੈ।

ਰਾਹੁਲ ਗਾਂਧੀ ਨੂੰ ਸਿੱਖਾਂ ਬਾਰੇ ਕੋਈ ਵੀ ਬਿਆਨ ਦੇਣ ਤੋ ਪਹਿਲਾਂ ਆਪਣੇ ਪਰਿਵਾਰ ਵਲੋਂ ਸਿੱਖਾਂ ਤੇ ਢਾਏ ਤਸ਼ੱਦਦ ਨੂੰ ਯਾਦ ਕਰਨਾ ਚਾਹੀਦਾ ਹੈ: ਪਰਮਿੰਦਰ ਸਿੰਘ ਢੀਂਡਸਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਸ:ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਭਾਰਤ ਵਿਚ ਸਿੱਖ ਨਾ ਕਦੇ ਦੂਜੇ ਦਰਜੇ ਦੇ ਨਾਗਰਿਕ ਸੀ ਅਤੇ ਨਾ ਹੀ ਕਦੇ ਦੂਜੇ ਦਰਜੇ ਦੇ ਨਾਗਰਿਕ ਹੋਣਗੇ।

ਸ੍ਰੀ ਅਕਾਲ ਤਖਤ ਦਾ ਜਥੇਦਾਰ ਤਬਦੀਲ ਕਰਨ ਦੀ ਲੋੜ- ਸਰਨਾ

ਅੰਮ੍ਰਿਤਸਰ : ਟਕਸਾਲੀ ਅਕਾਲੀ ਤੇ ਦਿੱਲੀ ਦੀ ਸਿਆਸਤ ਵਿੱਚ ਵਿਸ਼ੇਸ਼ ਪਛਾਣ ਰੱਖਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਐਸਟੈਟ ਦੇ ਪ੍ਰਧਾਨ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ਼੍ਰ ਪਰਮਜੀਤ ਸਿੰਘ ਸਰਨਾ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਕਾਰਗੁਜ਼ਾਰੀ ‘ਤੇ ਅਸ਼ੰਤੁਸਟੀ ਪ੍ਰਗਟ ਕਰਦਿਆ ਕਿਹਾ ਕਿ ਕੋਈ ਯੋਗ ਉਮੀਦਵਾਰ ਮਿਲਣ ‘ਤੇ ਜਥੇਦਾਰ ਦੀ ਤਬਦੀਲੀ ਕਰ ਦਿੱਤੀ ਜਾਵੇਗੀ।

ਕੈਨੇਡਾ ਦੇ ਮੈਂਬਰ ਪਾਰਲੀਮੈਂਟ ਕੈਵਿਨ ਲੈਮਰੂਕਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ : ਕੈਨੇਡਾ ਦੇ ਮੈਂਬਰ ਪਾਰਲੀਮੈਂਟ ਕੈਵਿਨ ਲੈਮਰੂਕਸ ਅਤੇ ਉਨ੍ਹਾਂ ਦੀ ਸਪੁੱਤਰੀ ਵਿਧਾਇਕਾ ਸਿੰਧੀ ਲੈਮਰੂਕਸ ਬੀਤੇ ਕੱਲ੍ਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਅਮਰੀਕਾ ਇਕਾਈ ਦੇ ਪ੍ਰਧਾਨ ਸ. ਸਤਪਾਲ ਸਿੰਘ ਬਰਾੜ ਵੀ ਮੌਜੂਦ ਸਨ।

ਡਿਪਟੀ ਡਾਇਰੈਕਟਰ ਡਾ. ਬਲਵੰਤ ਸਿੰਘ ਰਾਣੂੰ ਨੂੰ ਸ਼ਰਧਾਜਲੀਆਂ ਭੇਟ, ਜੱਦੀ ਪਿੰਡ ਸਰਹਾਲਾ ਰਾਣੂੰਆਂ ਵਿਖੇ ਹੋਇਆ ਸ਼ਰਧਾਜਲੀ ਸਮਾਗਮ

ਬੰਗਾ : ਕਿਸਾਨ ਆਗੂ ਸ. ਗੁਰਦੀਪ ਸਿੰਘ ਪਿੰਡ ਢਾਹਾਂ ਦੇ ਭੂਆ ਜੀ ਦੇ ਲੜਕੇ, ਸਾਬਕਾ ਡਿਪਟੀ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਅਤੇ ਪ੍ਰਸਿੱਧ ਮੈਡੀਕਲ ਮਾਹਿਰ ਡਾ. ਬਲਵੰਤ ਸਿੰਘ ਰਾਣੂੰ ਜਿਹੜੇ ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਗਏ ਸਨ ਨਮਿਤ ਰੱਖੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਦੇ ਭੋਗ ਉਹਨਾਂ ਦੇ ਜੱਦੀ ਪਿੰਡ ਸਰਹਾਲ ਰਾਣੂੰਆਂ ਦੇ ਗੁਰਦੁਆਰਾ ਸਾਹਿਬ ਵਿਖੇ ਪਾਏ ਗਏ।ਇਸ ਮੌਕੇ ਭਾਈ ਜਗਤਾਰ ਸਿੰਘ ਜੀ ਹਜ਼ੂਰੀ ਰਾਗੀ ਜਥਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਨੇ ਵੈਰਾਗਮਈ ਗੁਰਬਾਣੀ ਕੀਰਤਨ ਕੀਤਾ ।

ਹਰਿਆਣਾ ਸਰਕਾਰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰੇ: ਸੁਖਦੇਵ ਸਿੰਘ ਢੀਂਡਸਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ.ਸੁਖਦੇਵ ਸਿੰਘ ਢੀਂਡਸਾ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਇਕ ਬਾਰ ਫਿਰ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਹਰਿਆਣਾ ਦੀ ਮਨੋਹਰ ਲਾਲ ਖੱਟਰ ਦੀ ਸਰਕਾਰ ਨੂੰ ਗੁਰਮੀਤ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰਨ ਅਤੇ ਪੰਜਾਬ ਸਰਕਾਰ ਨੂੰ ਡੇਰਾ ਮੁਖੀ ਦੇ ਬਠਿੰਡਾ ਵਿਖੇ ਡੇਰੇ ਵਿਚ ਵਰਚੁਅਲ ਤਰੀਕੇ ਨਾਲ ਹੋਣ ਜਾ ਰਹੇ ਸਮਾਗਮ ਤੇ ਵੀ ਰੋਕ ਲਗਾਉਣ ਦੀ ਮੰਗ ਕੀਤੀ ਹੈ।

ਸੁਖਦੇਵ ਸਿੰਘ ਢੀਂਡਸਾ ਨੇ ਸ.ਗੁਰਜੀਤ ਸਿੰਘ ਮਾਜਰੀ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ ਕੀਤਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੇ ਜਨਰਲ ਸਕੱਤਰ ਸ. ਹਰਪ੍ਰੀਤ ਸਿੰਘ ਗਰਚਾ ਦੇ ਸਹੁਰਾ ਸਾਹਿਬ ਸ.ਗੁਰਜੀਤ ਸਿੰਘ ਮਾਜਰੀ ਦੇ ਅਕਾਲ ਚਲਾਣੇ ਤੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕਰਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸੁਖਦੇਵ ਸਿੰਘ ਢੀਂਡਸਾ ਵੱਲੋਂ ਟਕਸਾਲੀ ਆਗੂ ਸ. ਦੀਦਾਰ ਸਿੰਘ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਜ਼ਿਲ੍ਹਾ ਪ੍ਰਧਾਨ ਸ. ਦਲਜੀਤ ਸਿੰਘ ਗਿੱਲ ਦੇ ਪਿਤਾ ਟਕਸਾਲੀ ਅਕਾਲੀ ਆਗੂ ਸ. ਦੀਦਾਰ ਸਿੰਘ ਦੇ ਅਕਾਲ ਚਲਾਣੇ ਤੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕਰਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਪੰਥਕ ਆਗੂਆਂ ਵੱਲੋਂ ਇੱਕਜੁੱਟ ਹੋ ਕੇ ਪ੍ਰੋਗਰਾਮ ਉਲੀਕਣ ਦਾ ਐਲਾਨ

ਚੰਡੀਗੜ੍ਹ:  ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਦਫ਼ਤਰ ਵਿਖੇ ਅੱਜ ਪੰਥ ਦਰਦੀਆਂ ਦੀ ਇੱਕ ਅਹਿਮ ਬੈਠਕ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਉਚੇਚੇ ਤੌਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸੀਨੀਅਰ ਅਕਾਲੀ ਆਗੂ ਸ: ਰਤਨ ਸਿੰਘ ਅਜਨਾਲਾ, ਸ. ਜਗਮੀਤ ਸਿੰਘ ਬਰਾੜ, ਸ. ਬੂਟਾ ਸਿੰਘ ਰਣਸ਼ੀਹ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਸਮੁੱਚੀ ਲੀਡਰਸ਼ਿਪ ਮੌਜੂਦ ਸੀ।

ਸੁਖਦੇਵ ਸਿੰਘ ਢੀਂਡਸਾ ਵਲੋਂ ਪ੍ਰਧਾਨ ਮੰਤਰੀ  ਨਰਿੰਦਰ ਮੋਦੀ ਦੀ ਮਾਤਾ ਹੀਰਾਬੇਨ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ :   ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ  ਦੀ ਮਾਤਾ ਸਤਿਕਾਰਯੋਗ ਹੀਰਾਬੇਨ ਦੇ ਅਕਾਲ ਚਲਾਣੇ 'ਤੇ  ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਮਾਂ ਦੀ ਮੋਤ ਜ਼ਿੰਦਗੀ ਦਾ ਸਭ ਤੋਂ ਵੱਡਾ ਦੁੱਖ ਹੈ। ਮਾਂ ਦੀ ਕਮੀ ਕੋਈ ਪੂਰੀ ਨਹੀਂ ਕਰ ਸਕਦਾ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਮਾਤਾ ਜੀ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ।

ਸੁਖਬੀਰ ਸਿੰਘ ਬਾਦਲ ਵੱਲੋਂ ਪੰਥਕ ਜਥੇਬੰਦੀਆਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਉਣ ਲਈ ਲਹਿਰ ਸਿਰਜਣ ਵਾਸਤੇ ਇਕ ਸਾਂਝੇ ਮੁਹਾਜ਼ ’ਤੇ ਇਕਜੁੱਟ ਹੋਣ ਦਾ ਸੱਦਾ

ਚੰਡੀਗੜ੍ਹ,: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਥਕ ਜਥੇਬੰਦੀਆਂ ਨੁੰ ਅਪੀਲ ਕੀਤੀ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਲਹਿਰ ਸਿਰਜਣ ਵਾਸਤੇ ਇਕ ਸਾਂਝੇ ਮੁਹਾਜ਼ ’ਤੇ ਇਕਜੁੱਟ ਹੋਣ ਕਿਉਂਕਿ ਇਹ ਬੰਦੀ ਸਿੰਘ ਇਹਨਾਂ ਦੀ ਉਮਰ ਕੈਦ ਪੂਰੀ ਹੋਣ ਦੇ ਬਾਵਜੂਦ ਕਈ ਸਾਲਾਂ ਤੋਂ ਜੇਲ੍ਹਾਂ ਵਿਚ ਬੰਦ ਹਨ।

ਜੇਲ੍ਹ ਮੰਤਰੀ ਹਰਜੋਤ ਬੈਂਸ ਵੱਲੋਂ ਪਟਿਆਲਾ ਜੇਲ੍ਹ ਦਾ ਦੌਰਾ ਕਰਨ ਸਮੇਂ ਜੇਲ੍ਹ ਮੈਨੁਅਲ ਦੀ ਉਲੰਘਣਾ ਕਰਨ ਦੀ ਜਾਂਚ ਹੋਵੇ : ਵਿਰਸਾ ਸਿੰਘ ਵਲਟੋਹਾ

ਪਟਿਆਲਾ:  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਮੰਗ ਕੀਤੀ ਹੈ ਕਿ ਪੰਜਾਬ ਦੇ ਜੇਲ੍ਹ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਵੱਲੋਂ 25 ਮਾਰਚ ਨੁੰ ਪਟਿਆਲਾ ਦੀ ਕੇਂਦਰੀ ਜੇਲ੍ਹ ਦੇ ਕੀਤੇ ਗਏ ਦੌਰੇ ਸਮੇਂ ਜੇਲ੍ਹ ਮੈਨੁਅਲ ਦੀ ਉਲੰਘਣਾ ਕਰਨ ਦੀ ਜਾਂਚ ਕੀਤੀ ਜਾਵੇ।

ਜਿ਼ਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਤੋਂ ਬਾਅਦ ਹੋਵੇਗਾ ਸੁਖਦੇਵ ਸਿੰਘ ਢੀਂਡਸਾ ਦੇ ਅਸਤੀਫ਼ੇ `ਤੇ ਫੈਸਲਾ

ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਵੱਲੋਂ ਵਿਧਾਨ ਸਭਾ ਚੋਣ ਨਤੀਜਿਆਂ ਦੇ ਮੱਦੇਨਜ਼ਰ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦਿਆਂ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ੇ `ਤੇ ਫੈਸਲਾ ਲੈਣ ਲਈ ਪਾਰਟੀ ਦੇ ਸੀਨੀਅਰ ਆਗੂਆਂ ਦੀ ਗਠਿਤ ਕੀਤੀ ਗਈ ਪੰਜ ਮੈਂਬਰੀ ਕਮੇਟੀ ਦੀ ਮੀਟਿੰਗ ਪਾਰਟੀ ਮੁੱਖ ਦਫ਼ਤਰ ਵਿਖੇ ਹੋਈ। ਜਿਸ ਵਿੱਚ ਜਥੇਦਾਰ ਰਣਜੀਤ ਸਿੰਘ ਤਲਵੰਡੀ, ਜਸਟਿਸ ਨਿਰਮਲ ਸਿੰਘ(ਸੇਵਾਮੁਕਤ), ਸ: ਜਗਦੀਸ਼ ਸਿੰਘ ਗਰਚਾ, ਸ: ਸਰਵਣ ਸਿੰਘ ਫਿਲੌਰ ਅਤੇ ਸ: ਸੁਖਵਿੰਦਰ ਸਿੰਘ ਔਲਖ਼ ਸ਼ਾਮਿਲ ਸਨ।

ਐੱਸਜੀਪੀਸੀ ਦੇ ਸ਼ਰੀਕ ਬਣੇ "ਟਰੱਸਟ ਪ੍ਰਬੰਧਾਂ" ਨੇ ਅਰਬਾਂ ਦੀ ਜ਼ਾਇਦਾਦਾ `ਤੇ ਕੀਤੇ ਨਾਜਾਇਜ਼ ਕਬਜ਼ੇ: ਐੱਸਜੀਪੀਸੀ ਮੈਂਬਰ

ਚੰਡੀਗੜ੍ਹ:ਸ਼੍ਰੋਮਣੀ ਗੁਰਦੁਆਰਾ ਪ੍ਰ੍ਬੰਧਕ ਕਮੇਟੀ (ਐੱਸਜੀਪੀਸੀ) ਅੰਦਰ ਸਥਾਪਤ ਹੋਏ ਭ੍ਰਿਸ਼ਟਾਚਾਰ ਦੀ ਜੇਕਰ ਜਾਂਚ ਕਾਰਵਾਈ ਜਾਵੇ ਤਾਂ ਇਹ ਪੰਜਾਬ ਸਰਕਾਰ ਦੇ ਭ੍ਰਿਸ਼ਟਚਾਰ ਨਾਲੋਂ ਉਨੀ ਨਹੀਂ ਬਲਕਿ ਇੱਕੀ ਸਾਬਤ ਹੋਵੇਗਾ। ਇਹ ਦੋਸ਼ ਕਿਸੇ ਹੋਰ ਨੇ ਨਹੀ ਸਗੋਂ ਡੇਢ ਦਰਜਨ ਐੱਸਜੀਪੀਸੀ ਮੈਂਬਰਾਂ ਨੇ ਲਗਾਏ ਹਨ।

ਰਾਜ ਸਭਾ ਲਈ ਬਾਹਰਲੇ ਨਾਮਜ਼ਦ ਕਰ ਕੇ ਆਮ ਆਦਮੀ ਪਾਰਟੀ ਨੇ ਪੰਜਾਬ ਤੇ ਪੰਜਾਬੀਅਤ ਨੁੰ ਪਹਿਲੀ ਵੱਡੀ ਸੱਟ ਮਾਰੀ : ਅਕਾਲੀ ਦਲ

ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਨੇ ਰਾਜ ਸਭਾ ਲਈ ਬਾਹਰਲੇ ਵਿਅਕਤੀ ਨਾਮਜ਼ਦ ਕਰ ਕੇ ਪੰਜਾਬ ਅਤੇ ਪੰਜਾਬੀਅਤ ਨੁੰ ਪਹਿਲੀ ਵੱਡੀ ਸੱਟ ਮਾਰੀ ਹੈ ਅਤੇ ਅਜਿਹਾ ਕਰਦਿਆਂ ਸੂਬੇ ਦੇ ਲੋਕਾਂ ਨਾਲ ਧੋਖਾ ਕੀਤਾ ਹੈ ਜਦੋਂ ਕਿ ਲੋਕਾਂ ਨੇ ਵਿਆਪਕ ਹਾਂ ਪੱਖੀ ਬਦਲਾਅ ਲਿਆਉਣ ਲਈ ਇਸਦੀ ਗੱਲ ’ਤੇ ਵਿਸ਼ਵਾਸ ਕੀਤਾ ਤੇ ਪਾਰਟੀ ਨੁੰ ਇਹ ਬਦਲਾਅ ਲਿਆਉਣ ਵਾਸਤੇ ਵੱਡਾ ਫਤਵਾ ਦਿੱਤਾ।

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਪ੍ਰਧਾਨ ਵਜੋਂ ਅਸਤੀਫਾ ਦੇਣ ਦੀ ਪੇਸ਼ਕਸ਼ ਕੀਤੀ ਰੱਦ

ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫੇ ਦੀ ਪੇਸ਼ਕਸ਼ ਕੀਤੀ ਜਿਸਨੁੰ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੇ ਸਪਸ਼ਟ ਰੱਦ ਕਰ ਦਿੱਤਾ।

ਕਾਲਕਾ ਵੱਲੋਂ ਅਕਾਲੀ ਦਲ ਨੁੰ ਦਿੱਲੀ ਗੁਰਦੁਆਰਾ ਕਮੇਟੀ ਨਾਲੋਂ ਨਿਖੇੜਨਾ ਪੰਥ ਵਿਰੋਧੀ ਤਾਕਤਾਂ ਦੀ ਡੂੰਘੀ ਸਾਜ਼ਿਸ਼ : ਅਕਾਲੀ ਦਲ

ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਦਿੱਲੀ ਗੁਰਦੁਆਰਾ ਕਮੇਟੀ ਤੋਂ ਅਕਾਲੀ ਦਲ ਨੁੰ ਨਿਖੇੜਨ ਦੇ ਫੈਸਲੇ ਮੀਰੀ ਪੀਰੀ ਦੇ ਸਿਧਾਤਾਂ ’ਤੇ ਸਿੱਧਾ ਹਮਲਾ ਦੱਸਦਿਆਂ ਇਸਨੁੰ ਪੰਥ ਨੁੰ ਕਮਜ਼ੋਰ ਕਰਨ ਦੀ ਡੂੰਘੀ ਸਾਜ਼ਿਸ਼ ਕਰਾਰ ਦਿੱਤਾ।

ਅਕਾਲੀ ਦਲ ਸਰਦਾਰ ਭਗਵੰਤ ਸਿੰਘ ਮਾਨ,ਆਉਂਦੀ ਸਰਕਾਰ ਨੁੰ ਪੂਰਾ ਉਸਾਰੂ ਸਹਿਯੋਗ ਦੇਣ ਵਾਸਤੇ ਇਕ ਕਦਮ ਹੋਰ ਅੱਗੇ ਵੱਧਣ ਲਈ ਤਿਆਰ : ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਹਨਾਂ ਦੀ ਪਾਰਟੀ ਪੰਜਾਬ ਵਿਚ ਆਉਂਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਪੂਰਾ ਸਹਿਯੋਗ ਦੇਵੇਗੀ, ਮਨੋਨੀਤ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜਿਵੇਂ ਅਤੇ ਜਿਥੇ ਵੀ ਜ਼ਰੂਰੀ ਸਮਝਣ।

ਬਟਾਲਾ ਅਤੇ ਸ੍ਰੀ ਹਰਗੋਬਿੰਦਪੁਰ ਵਿਧਾਨ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿੱਤਾਂ ਦਰਜ ਕੀਤੀਆਂ

ਗੁਰਦਾਸਪੁਰ: ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਨਤੀਜਿਆਂ ਦਾ ਅੱਜ ਐਲਾਨ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਗੁਰਦਾਸਪੁਰ ਦੇ 7 ਵਿਧਾਨ ਸਭਾ ਹਲਕਿਆਂ ਦੇ ਆਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਟਾਲਾ ਅਤੇ ਸ੍ਰੀ ਹਰਗੋਬਿੰਦਪੁਰ ਤੋਂ ਜੇਤੂ ਰਹੇ ਹਨ ਜਦਕਿ 5 ਵਿਧਾਨ ਸਭਾ ਹਲਕਿਆਂ ਡੇਰਾ ਬਾਬਾ ਨਾਨਕ, ਫ਼ਤਹਿਗੜ੍ਹ ਚੂੜੀਆਂ, ਕਾਦੀਆਂ, ਗੁਰਦਾਸਪੁਰ ਅਤੇ ਦੀਨਾਨਗਰ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ।

ਅਕਾਲੀ ਦਲ ਤੇ ਬਸਪਾ ਗਠਜੋੜ ਆਪਣੇ ਬਲਬੂਤੇ ਆਪ ਸਰਕਾਰ ਬਣਾਏਗਾ : ਸੁਖਬੀਰ ਸਿੰਘ ਬਾਦਲ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਆਪਣੇ ਬਲਬੂਤੇ ਸਰਕਾਰ ਬਣਾਏਗਾ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਪਾਰਟੀ ਨੁੰ ਕਰਾਰੀ ਹਾਰ ਦਾ ਮੂੰਹ ਵੇਖਣਾ ਪਵੇਗਾ ਤੇ ਇਹ 20 ਦਾ ਅੰਕੜਾ ਪਾਰ ਨਹੀਂ ਕਰੇਗੀ।

ਪੰਜਾਬ ਸਰਕਾਰ ਵੱਲੋਂ ਝੂਠੇ ਕੇਸ 'ਚ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨੇ ਫਸਾਇਆ ਗਿਆ : ਜਗਦੀਪ ਚੀਮਾ

ਫਤਿਹਗੜ੍ਹ ਸਾਹਿਬ :ਸਾਬਕਾ ਮੰਤਰੀ  ਬਿਕਰਮ ਸਿੰਘ ਮਜੀਠੀਆ ਨੂੰ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਮੁਲਾਕਾਤ ਕਰਨ ਲਈ ਜਖਵਾਲੀ ਦਫ਼ਤਰ ਤੋਂ ਹਲਕਾ ਸ੍ਰੀ ਫਤਿਹਗਡ਼੍ਹ ਸਾਹਿਬ ਦੇ ਅਕਾਲੀ ਯੋਧਿਆਂ ਦਾ ਜਥਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫਤਿਹਗਡ਼੍ਹ ਸਾਹਿਬ ਤੋਂ ਉਮੀਦਵਾਰ ਜਗਦੀਪ ਸਿੰਘ ਚੀਮਾ ਦੀ ਅਗਵਾਈ ਵਿੱਚ ਰਵਾਨਾ  ਹੋਇਆ  ।

ਕੇਂਦਰ ਦੀ ਦਾਦਾਗਿਰੀ ਅੱਗੇ ਪੰਜਾਬ ਨਹੀਂ ਝੁਕੇਗਾ : ਅਕਾਲੀ ਦਲ

ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹੱਕਾਂ ਲਈ ਡੱਟਦਾ ਰਿਹਾ ਹੈ ਤੇ ਹੁਣ ਵੀ ਡੱਟੇਗਾ ਤੇ ਕੇਂਦਰ ਸਰਕਾਰ ਇਹ ਭਲੀ ਭਾਂਤ ਸਮਝ ਲਵੇ ਕਿ ਪੰਜਾਬ ਕਿਸੇ ਵੀ ਤਰੀਕੇ ਕੇਂਦਰ ਦੀ ਦਾਦਾਗਿਰੀ ਅੱਗੇ ਨਹੀਂ ਝੁਕੇਗਾ। ਇਹ ਪ੍ਰਗਟਾਵਾ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਐਮ ਪੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤਾ ਹੈ।

123456789
google.com, pub-6021921192250288, DIRECT, f08c47fec0942fa0