Wednesday, July 29, 2026
ਤਾਜਾ ਖਬਰਾਂ
ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾਅਮਰੀਕਾ ਨੇ ਬੈਕਲਾਗ ਘਟਾਉਣ ਲਈ ਸ਼ਰਣ ਨਿਯਮਾਂ ਵਿੱਚ ਬਦਲਾਅ ਕੀਤਾ ਹੈਭਗਵੰਤ ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤਕਾਕਰੋਚ ਜਨਤਾ ਪਾਰਟੀ ਨੇ ਪ੍ਰਦਰਸ਼ਨਕਾਰੀਆਂ 'ਤੇ ਕਥਿਤ ਪੁਲਿਸ ਕਾਰਵਾਈ ਨੂੰ ਲੈ ਕੇ ਨਵੇਂ ਅੰਦੋਲਨ ਦੀ ਚੇਤਾਵਨੀ ਦਿੱਤੀ

Punjab

ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਨਿਊਜ਼ ਐਕਸਪ੍ਰੈੱਸ | July 28, 2026 05:53 PM

*• ਇਹ ਨਿਯੁਕਤੀਆਂ ਮੱਛੀ ਪਾਲਣ ਖੇਤਰ ਵਿੱਚ ਤਕਨੀਕੀ ਸਮਰੱਥਾ ਅਤੇ ਖੋਜ ਨੂੰ ਹੋਰ ਮਜ਼ਬੂਤ ਕਰਨਗੀਆਂ: ਖੁੱਡੀਆਂ*

ਚੰਡੀਗੜ੍ਹ, 28 ਜੁਲਾਈ: ਸੂਬੇ ਦੇ ਮੱਛੀ ਪਾਲਣ ਖੇਤਰ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਨਿਯੁਕਤੀ ਨਾਲ ਮੱਛੀ ਉਤਪਾਦਨ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ।

ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੰਖੇਪ ਸਮਾਰੋਹ ਦੌਰਾਨ ਇੱਕ ਜੂਨੀਅਰ ਇੰਜੀਨੀਅਰ, ਤਿੰਨ ਲੈਬ ਟੈਕਨੀਸ਼ੀਅਨ ਅਤੇ ਇੱਕ ਲੈਬ ਸਹਾਇਕ ਵਜੋਂ ਪੰਜ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।

ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ, "ਤੁਸੀਂ ਸਰਕਾਰ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਅਤੇ ਪੇਂਡੂ ਵਿਕਾਸ ਖਾਸ ਕਰਕੇ ਮੱਛੀ ਪਾਲਣ ਖੇਤਰ ਨੂੰ ਮਜ਼ਬੂਤੀ ਦੇਣ ਵਿੱਚ ਅਹਿਮ ਭੂਮਿਕਾ ਨਿਭਾਓਗੇ।"

ਉਨ੍ਹਾਂ ਕਿਹਾ ਕਿ ਇਹ ਭਰਤੀ ਪੰਜਾਬ ਸਰਕਾਰ ਦੀ ਪਾਰਦਰਸ਼ਤਾ ਅਤੇ ਨਿਰੋਲ ਯੋਗਤਾ ਅਧਾਰਤ ਭਰਤੀ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ। ਮੱਛੀ ਪਾਲਣ ਮੰਤਰੀ ਨੇ ਕਿਹਾ, "ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਸੂਬਾ ਸਰਕਾਰ ਸਿਰਫ਼ ਖਾਲੀ ਅਸਾਮੀਆਂ ਹੀ ਨਹੀਂ ਭਰ ਰਹੀ ਹੈ, ਸਗੋਂ ਇੱਕ ਮਜ਼ਬੂਤ ਅਤੇ ਕੁਸ਼ਲ ਪ੍ਰਸ਼ਾਸਨ ਦੀ ਨੀਂਹ ਰੱਖ ਰਹੀ ਹੈ। ਇਹ ਪੰਜ ਕਰਮਚਾਰੀ ਮੱਛੀ ਪਾਲਣ ਖੇਤਰ ਵਿੱਚ ਸਾਡੀ ਤਕਨੀਕੀ ਸਮਰੱਥਾ ਅਤੇ ਖੋਜ ਸਮਰੱਥਾਵਾਂ ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।"

ਖੁੱਡੀਆਂ ਨੇ ਕਿਹਾ ਕਿ ਸੂਬੇ ਭਰ ਵਿੱਚ ਐਕੂਆਕਲਚਰ ਅਤੇ ਮੱਛੀ ਪਾਲਣ ਨੂੰ ਹੁਲਾਰਾ ਦੇਣ ਲਈ ਮੱਛੀ ਪਾਲਣ ਵਿਭਾਗ ਵਿੱਚ ਹੁਣ ਤੱਕ 22 ਮੱਛੀ ਪਾਲਣ ਅਫ਼ਸਰਾਂ ਸਮੇਤ ਲਗਭਗ 50 ਅਸਾਮੀਆਂ ਭਰੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵਿੱਚ 68, 000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ, "ਅਸੀਂ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਕਿ ਹਰੇਕ ਯੋਗ ਨੌਜਵਾਨ ਨੂੰ ਪੰਜਾਬ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦਾ ਮੌਕਾ ਮਿਲੇ।"

ਇਸ ਮੌਕੇ ਡਾਇਰੈਕਟਰ ਹਰਦੇਵ ਸਿੰਘ ਸਮੇਤ ਮੱਛੀ ਪਾਲਣ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਨ ਸਰਕਾਰ ਨੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨਾਲ ਵਾਅਦਾ ਪੁਗਾਇਆ; 3 ਸਾਲ ਵਾਲੇ ਆਊਟਸੋਰਸ ਵਰਕਰਾਂ ਨੂੰ ਮਿਲੇਗਾ ਸਿੱਧਾ ਕੰਟਰੈਕਟ

ਅਕਾਲ ਅਕੈਡਮੀ ਝੰਡਿਆਣਾ ਦੀ ਵਿਦਿਆਰਥਣ ਨੇ ਧਾਰਮਿਕ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕਰਕੇ ਵਧਾਇਆ ਅਕੈਡਮੀ ਦਾ ਮਾਣ

ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ: ਖੰਨਾ ਹਲਕੇ ਦੇ 30 ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਮਾਨ

ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰ

ਸ੍ਰੀ ਚਮਕੌਰ ਸਾਹਿਬ ਹਲਕੇ 'ਚ ਨਹਿਰੀ ਸਿੰਚਾਈ ਨੂੰ ਮਿਲੀ ਨਵੀਂ ਰਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾ

ਗੈਂਗਸਟਰਾਂ 'ਤੇ ਵਾਰ ਦਾ 189ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 366 ਕਾਬੂ

ਵਿਜੀਲੈਂਸ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰ

ਹਰਪਾਲ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ ਲਈ ਟਰਾਂਸਪੋਰਟ ਅਤੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ