Saturday, October 24, 2026
ਤਾਜਾ ਖਬਰਾਂ
• ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜੀ • ਸੀਬੀਆਈ ਟੀਮ ਅੱਧੀ ਰਾਤ ਨੂੰ ਮਾਨਸਾ ਪਹੁੰਚੀ, ਝੋਟਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਤੋਂ ਰਿਕਾਰਡ ਇਕੱਠੇ ਕੀਤੇ • ਨਾਬਾਲਿਗ ਨਾਲ ਕਥਿਤ ਕੁੱਟਮਾਰ: ਵਿਧਾਇਕ ਦੇਵ ਮਾਨ ਜਨਤਕ ਮੁਆਫ਼ੀ ਮੰਗਣ ਤੇ ਮੁਆਵਜ਼ਾ ਦੇਣ: ਪਰਮਜੀਤ ਕੈਂਥ • ਅਮਿਤ ਸ਼ਾਹ ਨੇ ਪੰਜਾਬ ਦੇ ਡਰੱਗ ਮਾਫੀਆ ਦੇ ਤਿੰਨ ਪੀੜਤਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦੀ ਉਮੀਦ ਦਿੱਤੀ • ਸੱਤ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੀ ਨੇਹਾ ਸ਼ੋਰੀ ਦੇ ਮਾਪਿਆਂ ਨੂੰ ਪੰਜਾਬ ਪੁਲਿਸ ਨੇ ਮਾਨਸਾ ਵਿੱਚ ਅਮਿਤ ਸ਼ਾਹ ਨੂੰ ਮਿਲਣ ਤੋਂ ਰੋਕਿਆ • ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ 2029 ਤੱਕ ਦੀ ਉਡੀਕ ਕਿਉਂ? ਸਿਆਸੀ ਇੱਛਾ ਸ਼ਕਤੀ ਅਤੇ 1997 ਤੋਂ ਹੁਣ ਤੱਕ ਦੇ ਸਾਰੇ ਡਰੱਗ ਮਾਮਲਿਆਂ ਦੀ ਸੀਬੀਆਈ ਜਾਂਚ ਹੋਵੇ: ਕਰਨੈਲ ਸਿੰਘ ਪੀਰ ਮੁਹੱমਦ

Sports

ਅਕਾਲ ਅਕੈਡਮੀ ਜੰਡ ਸਾਹਿਬ ਦੀ ਹਰਸ਼ਦੀਪ ਕੌਰ ਨੇ CBSE ਕਲੱਸਟਰ ਅਥਲੈਟਿਕ ਮੀਟ ਵਿੱਚ ਜਿੱਤਿਆ ਸੋਨ ਤਗਮਾਅਕਾਲ ਅਕੈਡਮੀ ਜੰਡ ਸਾਹਿਬ ਦੀ ਹਰਸ਼ਦੀਪ ਕੌਰ ਨੇ CBSE ਕਲੱਸਟਰ ਅਥਲੈਟਿਕ ਮੀਟ ਵਿੱਚ ਜਿੱਤਿਆ ਸੋਨ ਤਗਮਾ

ਪੰਜਾਬ ਨਿਊਜ਼ ਐਕਸਪ੍ਰੈੱਸ | August 07, 2026 04:58 PM

- ਨੈਸ਼ਨਲ ਅਥਲੈਟਿਕ ਮੀਟ ਲਈ ਹੋਈ ਹੋਣ

ਜੰਡ ਸਾਹਿਬ, 7 ਅਗਸਤ (ਹਰਜਿੰਦਰ ਸਿੰਘ ਭੱਟੀ): ਕਲਗੀਧਰ ਟਰੱਸਟ, ਬੜੂ ਸਾਹਿਬ ਅਧੀਨ ਸੰਚਾਲਿਤ ਅਕਾਲ ਅਕੈਡਮੀ ਜੰਡ ਸਾਹਿਬ ਦੀ ਹੋਣਹਾਰ ਖਿਡਾਰਨ ਅਤੇ ਜਮਾਤ ਗਿਆਰਵੀਂ ਦੀ ਵਿਦਿਆਰਥਣ ਹਰਸ਼ਦੀਪ ਕੌਰ ਨੇ ਸੀ.ਬੀ.ਐੱਸ.ਈ. ਕਲੱਸਟਰ ਅਥਲੈਟਿਕ ਮੀਟ 100 ਮੀਟਰ ਰੇਸ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ (ਗੋਲਡ ਮੈਡਲ) ਅਤੇ 200 ਮੀਟਰ ਰੇਸ ਵਿੱਚੋਂ ਚਾਂਦੀ ਤਗਮਾ (ਸਿਲਵਰ ਮੈਡਲ) ਜਿੱਤ ਕੇ ਅਕੈਡਮੀ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਸਫ਼ਲਤਾ ਨਾਲ ਹਰਸ਼ਦੀਪ ਕੌਰ ਨੇ ਸੀ.ਬੀ.ਐੱਸ.ਈ. ਨੈਸ਼ਨਲ ਅਥਲੈਟਿਕ ਮੀਟ ਲਈ ਵੀ ਆਪਣੀ ਯੋਗਤਾ ਸਾਬਤ ਕਰਦਿਆਂ ਚੋਣ ਹਾਸਲ ਕੀਤੀ ਹੈ।

ਇਸ ਮਾਣਮੱਤੀ ਪ੍ਰਾਪਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਅਕੈਡਮੀ ਦੀ ਪ੍ਰਿੰਸੀਪਲ ਨਿਰਮਲਜੀਤ ਕੌਰ ਨੇ ਹਰਸ਼ਦੀਪ ਕੌਰ, ਉਸ ਦੇ ਮਾਤਾ-ਪਿਤਾ ਅਤੇ ਕੋਚਿੰਗ ਸਟਾਫ਼ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਰਸ਼ਦੀਪ ਦੀ ਇਹ ਸਫ਼ਲਤਾ ਅਕਾਲ ਪੁਰਖ ਦੀ ਅਪਾਰ ਕਿਰਪਾ, ਮਾਪਿਆਂ ਦੇ ਸਹਿਯੋਗ, ਉਸ ਦੀ ਸਖ਼ਤ ਮਿਹਨਤ, ਦ੍ਰਿੜ੍ਹ ਇਰਾਦੇ ਅਤੇ ਅਕੈਡਮੀ ਵੱਲੋਂ ਖੇਡਾਂ ਦੇ ਖੇਤਰ ਵਿੱਚ ਦਿੱਤੀ ਜਾ ਰਹੀ ਉੱਚ ਪੱਧਰੀ ਸਿਖਲਾਈ ਅਤੇ ਅਨੁਸ਼ਾਸਨ ਦਾ ਸੁੰਦਰ ਨਤੀਜਾ ਹੈ।

ਪ੍ਰਿੰਸੀਪਲ ਨੇ ਵਿਸ਼ਵਾਸ ਪ੍ਰਗਟਾਇਆ ਕਿ ਹਰਸ਼ਦੀਪ ਕੌਰ ਨੈਸ਼ਨਲ ਪੱਧਰ 'ਤੇ ਵੀ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਸ਼ਾਨਦਾਰ ਪ੍ਰਦਰਸ਼ਨ ਕਰੇਗੀ ਅਤੇ ਅਕੈਡਮੀ ਦਾ ਨਾਮ ਦੇਸ਼ ਭਰ ਵਿੱਚ ਹੋਰ ਰੌਸ਼ਨ ਕਰੇਗੀ।

ਅਕੈਡਮੀ ਦੇ ਪ੍ਰਬੰਧਕਾਂ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਹਰਸ਼ਦੀਪ ਕੌਰ ਦੀ ਇਸ ਸ਼ਾਨਦਾਰ ਉਪਲਬਧੀ 'ਤੇ ਖੁਸ਼ੀ ਪ੍ਰਗਟ ਕਰਦਿਆਂ ਉਸ ਨੂੰ ਨੈਸ਼ਨਲ ਅਥਲੈਟਿਕ ਮੀਟ ਲਈ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।

Have something to say? Post your comment

google.com, pub-6021921192250288, DIRECT, f08c47fec0942fa0

Sports

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ: ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ

ਆਲ ਇੰਡੀਆ ਸਿਵਲ ਸਰਵਿਸਿਜ਼ ਫੁੱਟਬਾਲ (ਪੁਰਸ਼) ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 26 ਅਕਤੂਬਰ ਨੂੰ

ਹੀਰੋ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦਾ ਟਰਾਫ਼ੀ ਟੂਰ ਦਾ ਪਟਿਆਲਾ ਵਿਖੇ ਭਰਵਾਂ ਸੁਆਗਤ, ਅਗਲੇ ਪੜਾਅ ਲਈ ਰਵਾਨਾ

ਯੁਵਰਾਜ ਸਿੰਘ ਦਿੱਲੀ ਕੈਪੀਟਲਜ਼ ਦੇ ਅਸਿਸਟੈਂਟ ਤੇ ਬੱਲੇਬਾਜ਼ੀ ਕੋਚ ਨਿਯੁਕਤ

ਵਿਰਾਟ ਕੋਹਲੀ ਨੇ ਪ੍ਰੇਮਾਨੰਦ ਮਹਾਰਾਜ ਦੇ ਆਸ਼ਰਮ ਜਾਣ ਲਈ 5 ਕਰੋੜ ਲੈਣ ਦੇ ਦੋਸ਼ ਨਕਾਰੇ

ਏਸ਼ੀਆਈ ਖੇਡਾਂ: ਪੁਰਸ਼ ਹਾਕੀ ਫਾਈਨਲ ਵਿੱਚ ਭਾਰਤ ਨੇ ਮਲੇਸ਼ੀਆ ਨੂੰ ਹਰਾ ਕੇ ਜਿੱਤਿਆ ਗੋਲਡ

ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ

ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲ ਬਾਅਦ ਜਿੱਤਿਆ ਏਸ਼ਿਆਈ ਖੇਡਾਂ 'ਚ ਸੋਨ ਤਮਗਾ

ਭਾਰਤ ਏਸ਼ੀਅਨ ਗੇਮਜ਼ ਦੇ ਫਾਈਨਲ ’ਚ: ਸ਼੍ਰੀਲੰਕਾ ਨੂੰ 124 ਦੌੜਾਂ ਨਾਲ ਹਰਾਇਆ

ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤਾ 296 ਦੌੜਾਂ ਦਾ ਟੀਚਾ