Sunday, August 02, 2026
ਤਾਜਾ ਖਬਰਾਂ
ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਹਰਜੋਤ ਸਿੰਘ ਬੈਂਸਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ 'ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜਪੰਜਾਬ ਦੇ ਲੋਕ ਵੱਡੀਆਂ ਉਮੀਦਾਂ ਨਾਲ ਕਾਂਗਰਸ ਵੱਲ ਦੇਖ ਰਹੇ ਹਨ, ਲੀਡਰਸ਼ਿਪ ਦਾ ਮੁੱਦਾ ਖਤਮ: ਬਘੇਲਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ 27 ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ ਕੀਤੀ 'ਈਜ਼ੀ ਕਨੈਕਟ' ਹਵਾਈ ਸੇਵਾ ਪੰਜਾਬ ਅਤੇ ਐਨ.ਆਰ.ਆਈ. ਭਾਈਚਾਰੇ ਲਈ ਇਤਿਹਾਸਕ ਤੋਹਫ਼ਾ: ਕੇਵਲ ਸਿੰਘ ਢਿੱਲੋਂ

Sports

ਅਕਾਲ ਅਕੈਡਮੀ ਮਾਧੋਪੁਰ ਦੀਆਂ ਅੰਡਰ-14 ਅਤੇ ਅੰਡਰ-17 ਵਾਲੀਬਾਲ ਟੀਮਾਂ ਨੇ ਜ਼ੋਨ ਪੱਧਰੀ ਮੁਕਾਬਲਿਆਂ ਵਿੱਚ ਹਾਸਲ ਕੀਤਾ ਪਹਿਲਾ ਸਥਾਨ

ਪੰਜਾਬ ਨਿਊਜ਼ ਐਕਸਪ੍ਰੈੱਸ | July 31, 2026 03:14 PM

ਮਾਧੋਪੁਰ, 31 ਜੁਲਾਈ (ਹਰਜਿੰਦਰ ਸਿੰਘ ਭੱਟੀ) — ਕਲਗੀਧਰ ਟਰੱਸਟ, ਬੜੂ ਸਾਹਿਬ ਅਧੀਨ ਸੰਚਾਲਿਤ ਅਕਾਲ ਅਕੈਡਮੀ ਮਾਧੋਪੁਰ ਦੀਆਂ ਵਿਦਿਆਰਥਣਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਕਾਲਜ, ਫਤਿਹਗੜ੍ਹ ਸਾਹਿਬ ਵਿਖੇ ਕਰਵਾਏ ਗਏ ਜ਼ੋਨ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਾਲੀਬਾਲ ਦੇ ਅੰਡਰ-14 ਅਤੇ ਅੰਡਰ-17 ਵਰਗ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਅਕੈਡਮੀ ਦਾ ਨਾਮ ਰੌਸ਼ਨ ਕੀਤਾ।

ਦੋਵੇਂ ਵਰਗਾਂ ਦੀਆਂ ਟੀਮਾਂ ਨੇ ਮੁਕਾਬਲਿਆਂ ਦੌਰਾਨ ਬਿਹਤਰੀਨ ਖੇਡ, ਅਨੁਸ਼ਾਸਨ ਅਤੇ ਟੀਮ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਵਿਰੋਧੀ ਟੀਮਾਂ ਨੂੰ ਹਰਾਇਆ ਅਤੇ ਜੇਤੂ ਟਰਾਫੀਆਂ ਆਪਣੇ ਨਾਮ ਕੀਤੀਆਂ। ਇਸ ਸ਼ਾਨਦਾਰ ਪ੍ਰਾਪਤੀ ਨਾਲ ਅਕਾਲ ਅਕੈਡਮੀ ਮਾਧੋਪੁਰ ਅਤੇ ਕਲਗੀਧਰ ਟਰੱਸਟ ਦਾ ਮਾਣ ਹੋਰ ਵਧਿਆ ਹੈ।

ਇਸ ਮੌਕੇ ਅਕੈਡਮੀ ਦੇ ਕੋਚ ਸ. ਕਮਲਜੀਤ ਸਿੰਘ ਨੇ ਜੇਤੂ ਖਿਡਾਰਣਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਫ਼ਲਤਾ ਉਨ੍ਹਾਂ ਦੀ ਅਣਥੱਕ ਮਿਹਨਤ, ਲਗਨ, ਅਨੁਸ਼ਾਸਨ ਅਤੇ ਨਿਯਮਿਤ ਅਭਿਆਸ ਦਾ ਨਤੀਜਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਵਿਦਿਆਰਥਣਾਂ ਆਉਣ ਵਾਲੇ ਮੁਕਾਬਲਿਆਂ ਵਿੱਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਨਗੀਆਂ।

ਅਕੈਡਮੀ ਦੀ ਪ੍ਰਿੰਸੀਪਲ ਕੁਲਦੀਪ ਕੌਰ ਰਾਏ ਨੇ ਜੇਤੂ ਟੀਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੀਆਂ ਵਿਦਿਆਰਥਣਾਂ ਦੀ ਇਸ ਉਪਲਬਧੀ 'ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਅਨੁਸ਼ਾਸਨ, ਟੀਮ ਭਾਵਨਾ ਅਤੇ ਲੀਡਰਸ਼ਿਪ ਦੇ ਗੁਣਾਂ ਦਾ ਵਿਕਾਸ ਕਰਦੀਆਂ ਹਨ। ਉਨ੍ਹਾਂ ਉਮੀਦ ਜਤਾਈ ਕਿ ਵਿਦਿਆਰਥਣਾਂ ਖੇਡਾਂ ਦੇ ਨਾਲ-ਨਾਲ ਪੜ੍ਹਾਈ ਵਿੱਚ ਵੀ ਇਸੇ ਤਰ੍ਹਾਂ ਉੱਚੀਆਂ ਉਪਲਬਧੀਆਂ ਹਾਸਲ ਕਰਕੇ ਅਕੈਡਮੀ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨਗੀਆਂ।

ਅੰਤ ਵਿੱਚ ਅਕੈਡਮੀ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਨੇ ਜੇਤੂ ਖਿਡਾਰਣਾਂ, ਕੋਚ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

Have something to say? Post your comment

google.com, pub-6021921192250288, DIRECT, f08c47fec0942fa0