Saturday, October 03, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Sports

ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ

ਪੰਜਾਬ ਨਿਊਜ਼ ਐਕਸਪ੍ਰੈੱਸ | October 02, 2026 08:10 PM

- ਭਗਵੰਤ ਮਾਨ ਸਰਕਾਰ ਵੱਲੋਂ ਖਿਡਾਰੀਆਂ ਦੀ ਹਰ ਪੱਧਰ ’ਤੇ ਹੌਸਲਾ ਅਫ਼ਜ਼ਾਈ ਕੀਤੀ ਜਾ ਰਹੀ ਹੈ: ਉਲੰਪੀਅਨ ਤੂਰ
- ਤੂਰ ਦੀ ਪ੍ਰਾਪਤੀ ਨੌਜਵਾਨ ਖਿਡਾਰੀਆਂ ਲਈ ਪ੍ਰੇਰਣਾ ਦਾ ਸਰੋਤ: ਵਿਧਾਇਕ ਗੁਰਲਾਲ ਘਨੌਰ

ਚੰਡੀਗੜ੍ਹ/ਪਟਿਆਲਾ, 2 ਅਕਤੂਬਰ: ਏਸ਼ੀਅਨ ਗੇਮਜ਼ ਵਿੱਚ ਅਥਲੈਟਿਕਸ ਦੇ ਸ਼ਾਟਪੁੱਟ ਮੁਕਾਬਲੇ ਵਿੱਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਪੰਜਾਬ ਪੁਲਿਸ ਦੇ ਡੀਐਸਪੀ ਅਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਪੰਜਾਬੀ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਪ੍ਰੇਮੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਵਿਧਾਇਕ ਗੁਰਲਾਲ ਘਨੌਰ ਦੀ ਅਗਵਾਈ ਹੇਠ ਕਰਵਾਏ ਸਵਾਗਤੀ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨਾਂ, ਖਿਡਾਰੀਆਂ ਅਤੇ ਪਟਿਆਲਾ ਵਾਸੀਆਂ ਨੇ ਸ਼ਮੂਲੀਅਤ ਕੀਤੀ ਅਤੇ ਕੌਮਾਂਤਰੀ ਪੱਧਰ ’ਤੇ ਪਟਿਆਲਾ, ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਉਲੰਪੀਅਨ ਤੂਰ ਨੂੰ ਫੁੱਲਾਂ ਨਾਲ ਲੱਦ ਕੇ ਸਨਮਾਨਿਤ ਕੀਤਾ।

ਇਸ ਮੌਕੇ ਲਗਾਤਾਰ ਦੋ ਏਸ਼ੀਅਨ ਗੇਮਜ਼ ਵਿੱਚ ਸ਼ਾਟਪੁੱਟ ਦਾ ਸੋਨ ਤਗ਼ਮਾ ਜਿੱਤਣ ਅਤੇ ਇਸ ਵਾਰ ਚਾਂਦੀ ਦਾ ਤਗ਼ਮਾ ਹਾਸਲ ਕਰਨ ਵਾਲੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਖਿਡਾਰੀਆਂ ਦੀ ਬਾਂਹ ਫੜੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਅੱਗੇ ਵਧਣ ਲਈ ਲੋੜੀਂਦਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸੱਟਾਂ ਕਾਰਨ ਇਸ ਵਾਰ ਉਹ ਸੋਨ ਤਗ਼ਮਾ ਹਾਸਲ ਕਰਨ ਤੋਂ ਰਹਿ ਗਏ, ਪਰ ਪਰਿਵਾਰ, ਵਿਭਾਗ ਅਤੇ ਸਰਕਾਰ ਵੱਲੋਂ ਮਿਲ ਰਹੇ ਸਹਿਯੋਗ ਨਾਲ ਉਹ ਆਉਣ ਵਾਲੇ ਕੌਮਾਂਤਰੀ ਮੁਕਾਬਲਿਆਂ ਵਿੱਚ ਸੋਨ ਤਗ਼ਮਾ ਜਿੱਤਣ ਲਈ ਪੂਰੀ ਮਿਹਨਤ ਕਰਨਗੇ।

ਉਲੰਪੀਅਨ ਤੂਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀ ਤਿਆਰੀ ਨੂੰ ਮਜ਼ਬੂਤ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਿਖਲਾਈ ਕੈਂਪਾਂ ਤੋਂ ਲੈ ਕੇ ਕੌਮਾਂਤਰੀ ਮੁਕਾਬਲਿਆਂ ਵਿੱਚ ਭਾਗ ਲੈਣ ਤੱਕ ਖਿਡਾਰੀਆਂ ਨੂੰ ਵਿਸ਼ੇਸ਼ ਸਹਾਇਤਾ ਦਿੱਤੀ ਜਾ ਰਹੀ ਹੈ, ਜਿਸ ਨਾਲ ਖਿਡਾਰੀਆਂ ਦਾ ਮਨੋਬਲ ਵਧਿਆ ਹੈ।

ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਨਿੱਘਾ ਸਵਾਗਤ ਕਰਦਿਆਂ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਤੂਰ ਦੀ ਸ਼ਾਨਦਾਰ ਪ੍ਰਾਪਤੀ ਨੌਜਵਾਨ ਖਿਡਾਰੀਆਂ ਲਈ ਵੱਡੀ ਪ੍ਰੇਰਣਾ ਹੈ। ਉਨ੍ਹਾਂ ਕਿਹਾ ਕਿ ਤੇਜਿੰਦਰਪਾਲ ਸਿੰਘ ਤੂਰ, ਦਲਜੀਤ ਸਿੰਘ ਰਾਣਾ ਅਤੇ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਵਰਗੀਆਂ ਸ਼ਖ਼ਸੀਅਤਾਂ ਦੀ ਪ੍ਰੇਰਣਾ ਸਦਕਾ ਪਟਿਆਲਾ ਦੇ ਨਵੇਂ ਖਿਡਾਰੀ ਵੀ ਅਥਲੈਟਿਕਸ, ਸ਼ਾਟਪੁੱਟ, ਡਿਸਕਸ ਥਰੋਅ ਸਮੇਤ ਵੱਖ-ਵੱਖ ਖੇਡਾਂ ਵਿੱਚ ਅੱਗੇ ਵੱਧ ਰਹੇ ਹਨ।

ਉਨ੍ਹਾਂ ਕਿਹਾ ਕਿ ਸ਼ਾਟਪੁੱਟ ਅਤੇ ਡਿਸਕਸ ਥਰੋਅ ਵਰਗੀਆਂ ਖੇਡਾਂ ਵਿੱਚ ਕੌਮਾਂਤਰੀ ਪੱਧਰ ’ਤੇ ਤਗ਼ਮਾ ਜਿੱਤਣਾ ਕੋਈ ਆਸਾਨ ਪ੍ਰਾਪਤੀ ਨਹੀਂ ਹੈ। ਤੂਰ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਆਪਣੇ ਮਾਪਿਆਂ, ਪਟਿਆਲਾ, ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡ-ਪਿੰਡ ਖੇਡ ਮੈਦਾਨ ਵਿਕਸਤ ਕਰਨ ਅਤੇ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦੇ ਵਧੇਰੇ ਮੌਕੇ ਮਿਲ ਰਹੇ ਹਨ।

ਵਿਧਾਇਕ ਗੁਰਲਾਲ ਘਨੌਰ ਨੇ ਉਮੀਦ ਪ੍ਰਗਟਾਈ ਕਿ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਆਉਣ ਵਾਲੇ ਕੌਮਾਂਤਰੀ ਮੁਕਾਬਲਿਆਂ ਵਿੱਚ ਹੋਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੇਸ਼ ਲਈ ਹੋਰ ਤਗ਼ਮੇ ਜਿੱਤਣਗੇ।

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਸਡੀਐਮ ਗੁਰਦੇਵ ਸਿੰਘ, ਦਲਜੀਤ ਸਿੰਘ ਰਾਣਾ, ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ, ਕੌਮਾਂਤਰੀ ਰੈਸਲਰ ਅਤੇ ਰੈਸਲਿੰਗ ਐਸੋਸੀਏਸ਼ਨ ਪਟਿਆਲਾ ਦੇ ਪ੍ਰਧਾਨ ਰਣਧੀਰ ਸਿੰਘ, ਅਥਲੈਟਿਕਸ ਐਸੋਸੀਏਸ਼ਨ ਦੇ ਪ੍ਰਧਾਨ ਹਰਭਜਨ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਟਿਆਲਾ ਵਾਸੀ, ਖੇਡ ਪ੍ਰੇਮੀ ਅਤੇ ਪਰਿਵਾਰਕ ਮੈਂਬਰ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Sports

ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲ ਬਾਅਦ ਜਿੱਤਿਆ ਏਸ਼ਿਆਈ ਖੇਡਾਂ 'ਚ ਸੋਨ ਤਮਗਾ

ਭਾਰਤ ਏਸ਼ੀਅਨ ਗੇਮਜ਼ ਦੇ ਫਾਈਨਲ ’ਚ: ਸ਼੍ਰੀਲੰਕਾ ਨੂੰ 124 ਦੌੜਾਂ ਨਾਲ ਹਰਾਇਆ

ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤਾ 296 ਦੌੜਾਂ ਦਾ ਟੀਚਾ

ਏਸ਼ੀਆਈ ਖੇਡਾਂ: ਸਕੁਐਸ਼ ’ਚ ਭਾਰਤ ਨੂੰ 2 ਸਿਲਵਰ ਮੈਡਲ

ਭਾਰਤ ਨੇ ਇੱਕੋ ਦਿਨ ਕਬੱਡੀ ’ਚ ਜਿੱਤੇ 2 ਗੋਲਡ, ਮਹਿਲਾ ਤੇ ਪੁਰਸ਼ ਟੀਮਾਂ ਨੇ ਈਰਾਨ ਨੂੰ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਏਸ਼ੀਆਈ ਖੇਡਾਂ ’ਚ ਜਿੱਤਿਆ ਸੋਨ ਤਮਗਾ

ਏਸ਼ਿਆਈ ਖੇਡਾਂ ਦੇ ਮਹਿਲਾ ਕ੍ਰਿਕਟ ਫਾਈਨਲ ’ਚ ਪਹੁੰਚਿਆ ਭਾਰਤ, ਬੰਗਲਾਦੇਸ਼ ਨੂੰ 114 ਦੌੜਾਂ ਨਾਲ ਹਰਾਇਆ

ਏਸ਼ਿਆਈ ਖੇਡਾਂ 'ਚ ਭਾਰਤੀ ਪੁਰਸ਼ ਹਾਕੀ ਟੀਮ ਨੇ ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ

ਸ਼੍ਰੀਲੰਕਾ ਤੋਂ 2027 ਮਹਿਲਾ ਚੈਂਪੀਅਨਜ਼ ਟਰਾਫੀ ਲਈ ਮੇਜ਼ਬਾਨੀ ਦੇ ਅਧਿਕਾਰ ਲਏ ਵਾਪਿਸ

15 ਸਾਲਾ ਵੈਭਵ ਸੂਰਿਆਵੰਸ਼ੀ ਨੂੰ ਅਚਾਨਕ ਮਿਲੀ ਕਪਤਾਨੀ